ਤਲਵਾੜਾ, 22 ਜੂਨ: ਲੋਕ ਸਭਾ ਹਲਕਾ
ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਬਣਨ ਮਗਰੋਂ ਕਾਂਗਰਸੀ ਆਗੂ ਸ਼੍ਰੀਮਤੀ ਸੰਤੋਸ਼ ਚੌਧਰੀ ਨੇ ਅੱਜ ਇੱਥੇ ਪਬਲਿਕ ਹਾਈ ਸਕੂਲ ਤਲਵਾੜਾ ਵਿਖੇ ਕਰਵਾਏ ਸਮਾਗਮ ਵਿਚ ਵੋਟਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਵੱਲੋਂ ਕਾਂਗਰਸੀ ਵਰਕਰਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਅਜਿਹਾ ਰਵੱਈਆ ਤਬਦੀਲ ਕਰਨਾ ਪਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਦਸੂਹਾ ਸ਼੍ਰੀ ਰਮੇਸ਼ ਚੰਦਰ ਡੋਗਰਾ ਸਮੇਤ ਕਈ ਹੋਰ ਲੋਕਲ ਨੇਤਾ ਹਾਜਰ ਸਨ।

No comments:
Post a Comment