ਸ਼੍ਰੀ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਮੌਕੇ ਤੇ ਦੱਸਿਆ ਕਿ ਉਪਰੋਕਤ ਸਰਹੱਦੀ ਜ਼ਿਲ੍ਹਿਆਂ ਦੀਆਂ ਸੜਕਾਂ ਤੋਂ ਇਲਾਵਾ ਨਾਬਾਰਡ ਦੀ ਸਹਾਇਤਾ ਨਾਲ ਰਾਜ ਦੀਆਂ 400 ਕਿਲੋਮੀਟਰ ਲਿੰਕ ਸੜਕਾਂ ਨੂੰ ਮਜ਼ਬੂਤ ਤੇ ਚੌੜਾ ਕਰਨ ਲਈ 200 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਹ ਕੰਮ 10-15 ਦਿਨਾਂ ਦੇ ਅੰਦਰ-ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲੰਧਰ ਤੋਂ ਪਾਣੀਪਤ ਜਾਂਦੀ ਸੜਕ ਨੂੰ 6 ਮਾਰਗੀ ਕਰਨ ਲਈ ਜੋ ਕੰਮ ਸ਼ੁਰੂ ਕੀਤਾ ਗਿਆ ਹੈ, ਨੂੰ 2012 ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੜਕਾਂ ਤੇ ਵੱਧ ਰਹੀ ਆਵਾਜਾਈ ਨੂੰ ਦੇਖਦੇ ਹੋਏ ਰਾਜ ਦੀਆਂ ਪ੍ਰਮੁੱਖ ਅਤੇ ਲਿੰਕ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੜ੍ਹਸ਼ੰਕਰ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ ਜਾਂਦੀ ਸੜਕ ਨੂੰ ਵੀ ਅਪਗ੍ਰੇਡ ਕਰਨ ਦਾ ਕੰਮ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ। ਸ਼੍ਰੀ ਢੀਂਡਸਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਤੋਂ ਇਲਾਵਾ ਅੰਮ੍ਰਿਤਸਰ ਤੋਂ ਟਾਂਡਾ ਵਾਇਆ ਸ਼੍ਰੀ ਹਰਗੋਬਿੰਦਪੁਰ, ਸਿੱਸਵਾਂ ਤੋਂ ਫਤਹਿਗੜ੍ਹ ਸਾਹਿਬ, ਕੋਟਕਪੁਰਾ ਤੋਂ ਮੁਕਤਸਰ ਵਾਇਆ ਮਲੋਟ ਅਤੇ ਬਿਆਸ ਤੋਂ ਬਟਾਲਾ ਤੱਕ ਜਾਂਦੀਆਂ ਸੜਕਾਂ ਨੂੰ ਵੀ ਚਾਰ ਮਾਰਗੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਧੁਨਿਕ ਅਤੇ ਵਧੀਆ ਸੜਕੀ ਸਹੂਲਤ ਮੁਹੱਈਆ ਕਰਾਉਣ ਲਈ ਰਾਜ ਦੀਆਂ ਸਾਰੀਆਂ 8000 ਕਿਲੋਮੀਟਰ ਪਲਾਨ ਸੜਕਾਂ ਅਤੇ 54000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਪਰਮਿੰਦਰ ਢੀਂਡਸਾ ਨੇ ਸ਼੍ਰੀ ਅਵਤਾਰ ਸਿੰਘ ਜੌਹਲ ਨੂੰ ਪਿਆਜੀਓ ਵਹੀਕਲ ਸ਼ੋਅ ਰੂਮ ਖੋਲ੍ਹਣ ਤੇ ਵਧਾਈ ਦਿੱਤੀ।
ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਜੀਤ ਸਿੰਘ ਥਿਆੜਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਗਤਾਰ ਸਿੰਘ ਪ੍ਰਧਾਨ ਜ਼ਿਲ੍ਹਾ ਭਾਜਪਾ, ਜਤਿੰਦਰ ਸਿੰਘ ਲਾਲੀ ਬਾਜਵਾ ਸੀਨੀਅਰ ਅਕਾਲੀ ਲੀਡਰ, ਅਜਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਐਨ.ਆਰ.ਆਈ. ਸਭਾ, ਸਰਬਜੀਤ ਸਿੰਘ ਸਾਬੀ ਮੁਕੇਰੀਆਂ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਕਮਲਜੀਤ ਸੇਤੀਆ ਮੀਡੀਆ ਐਡਵਾਈਜ਼ਰ ਜ਼ਿਲ੍ਹਾ ਭਾਜਪਾ, ਜਸਵਿੰਦਰ ਸਿੰਘ ਪਰਮਾਰ, ਸੀਨੀਅਰ ਅਕਾਲੀ ਨੇਤਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਤੇ ਭਾਜਪਾ ਦੇ ਉਘੇ ਨੇਤਾ ਹਾਜ਼ਰ ਸਨ।
No comments:
Post a Comment