
ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਸ੍ਰ: ਸੁਰਜੀਤ ਸਿੰਘ ਵੱਲੋਂ ਜ਼ਿਲ੍ਹਾ ਆਫਿਸ ਮੈਨੁਅਲ ਅਨੁਸਾਰ ਦਫ਼ਤਰੀ ਕੰਮਕਾਜ ਦੀ ਵਿਧੀ ਅਧੀਨ ਕੁਦਰਤੀ ਇਨਸਾਫ਼ ਦੇ ਅਸੂਲਾਂ ਨੂੰ ਲਾਗੂ ਕਰਨ ਸਬੰਧੀ ਅਤੇ ਪਾਲਣਾ ਕਰਨ ਸਬੰਧੀ ਜਾਣਕਾਰੀ ਬੜੇ ਦਿਲਚਸਪ ਅਤੇ ਤਸੱਲੀਬਖਸ਼ ਢੰਗ ਨਾਲ ਦਿੱਤੀ ਗਈ।
ਇਸ ਵਰਕਸ਼ਾਪ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੀਤੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਇੱਕ ਪ੍ਰਸ਼ਨ ਪੱਤਰ ਅੰਗਰੇਜ਼ੀ ਵਿੱਚ ਹੱਲ ਕਰਨ ਲਈ ਉਹਨਾਂ ਨੂੰ ਦਿੱਤਾ ਗਿਆ। ਇਸ ਪ੍ਰਸ਼ਨ ਪੱਤਰ ਦੀਆਂ ਉਤਰ ਕਾਪੀਆਂ ਦਾ ਮੁਲਾਂਕਣ ਸ਼੍ਰੀ ਬਾਂਕੇ ਬਿਹਾਰੀ ਰਿਸੋਰਸ ਪਰਸਨ ਵੱਲੋਂ ਉਤਰ ਪੁਸਤਕਾ ਦੀ ਮਾਰਕਿੰਗ ਕਰਕੇ ਕੀਤਾ ਗਿਆ। ਉਤਰ ਪੁਸਤਕਾ ਵਿੱਚ ਹਾਜ਼ਰ ਆਏ ਅਧਿਕਾਰੀ ਅਤੇ ਕਰਮਚਾਰੀਆਂ ਵੱਲੋਂ ਕੀਤੀ ਕਾਰਗੁਜ਼ਾਰੀ ਨੂੰ ਦੇਖਦਿਆਂ ਹੋਇਆਂ ਰਿਸੋਰਸ ਪਰਸਨ ਵੱਲੋਂ ਤਸੱਲੀ ਪ੍ਰਗਟਾਈ ਗਈ ਕਿ ਇਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਰਕਸ਼ਾਪ ਵਿੱਚ ਬਹੁਤ ਕੁਝ ਸਿੱਖਿਆ ਗਿਆ ਹੈ। ਇਸ ਵਰਕਸ਼ਾਪ ਵਿੱਚ ਆਏ ਪਾਰਟੀਸਪੈਂਟਸ ਵੱਲੋਂ ਜ਼ਿਲ੍ਹਾ ਸੈਂਟਰ ਵੱਲੋਂ ਉਪਰੋਕਤ ਵਿਸ਼ਿਆਂ ਤੇ ਵਰਕਸ਼ਾਪ ਲਗਾ ਕੇ ਭਰਪੂਰ ਜਾਣਕਾਰੀ ਦੇਣ ਸਬੰਧੀ ਧੰਨਵਾਦ ਕਰਦਿਆਂ ਵਿਚਾਰ ਪ੍ਰਗਟ ਕੀਤੇ ਕਿ ਉਹਨਾਂ ਨੂੰ ਇਸ ਵਰਕਸ਼ਾਪ ਵਿੱਚ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਅਤੇ ਇਸ ਵਰਕਸ਼ਾਪ ਨੂੰ ਬੜਾ ਹੀ ਲਾਹੇਵੰਦ ਦੱਸਿਆ ਅਤੇ ਕਿਹਾ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਰ ਵਿੱਚ ਇਹੋ ਜਿਹੀਆਂ ਟਰੇਨਿੰਗਾਂ ਨਾਲ ਕਾਫ਼ੀ ਸੁਧਾਰ ਆਵੇਗਾ ਅਤੇ ਕੰਮਕਾਰ ਦੀ ਕੁਸ਼ਲਤਾ ਵਿੱਚ ਵਾਧਾ ਹੋਵੇਗਾ। ਜੇਕਰ ਇਹੋ ਜਿਹੀਆਂ ਵਰਕਸ਼ਾਪਾਂ ਜ਼ਿਲ੍ਹਾ ਪੱਧਰ ਤੇ ਲੱਗਦੀਆਂ ਰਹਿਣ ਤਾਂ ਕਰਮਚਾਰੀਆਂ ਦੇ ਗਿਆਨ ਵਿੱਚ ਵਾਧਾ ਹੋਵੇਗਾ।
ਸ੍ਰ: ਸੁਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਨੇ ਆਏ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਜ ਦੀ ਵਰਕਸ਼ਾਪ ਰਿਸੋਰਸ ਪਰਸਨ/ਵਿਸ਼ਾ ਮਾਹਿਰ ਵੱਲੋਂ ਮਿਲੀ ਜਾਣਕਾਰੀ ਤੋਂ ਪ੍ਰੇਰਿਤ ਹੋ ਕੇ ਪਾਰਟੀਸਪੈਂਟਸ ਨੂੰ ਉਹਨਾਂ ਦੇ ਵਿਭਾਗਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਸੁਚਾਰੂ ਢੰਗ ਅਤੇ ਪੂਰੀ ਪਾਰਦਰਸ਼ਤਾ ਨਾਲ ਕਰਨ ਲਈ ਪ੍ਰੇਰਿਆ।
ਸ਼੍ਰੀ ਪ੍ਰੇਮ ਚੰਦ ਕਾਹਲੋਂ ਸਹਾਇਕ ਪ੍ਰੋਗਰਾਮ ਕੋਆਰਡੀਨੇਟਰ ਵੱਲੋਂ ਜ਼ਿਲ੍ਹਾ ਸੈਂਟਰ ਸਬੰਧੀ ਪਾਰਟੀਸਪੈਂਟਸ ਨੂੰ ਜਾਣਕਾਰੀ ਦਿੱਤੀ ਗਈ।
No comments:
Post a Comment