ਸ੍ਰੀ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੱਚੇ ਚੰਗੀ ਸਿੱਖਿਆ ਹਾਸਲ ਕਰਕੇ ਰਾਜ ਅਤੇ ਦੇਸ਼ ਦੀ ਤਰੱਕੀ ਦੀ ਹਿੱਸਾ ਪਾ ਸਕਣ। ਉਨ੍ਹਾਂ ਕਿਹਾ ਕਿ ਉਹੀ ਸੂਬਾ ਤਰੱਕੀ ਕਰਦਾ ਹੈ ਜਿਸ ਦੇ ਨਾਗਰਿਕ ਪੜ੍ਹੇ ਲਿਖੇ ਹੋਣ। ਇਸ ਲਈ ਵਿਦਿਆਰਥੀਆਂ ਨੁੰ ਚੰਗੀ ਸਿੱਖਿਆ ਦੇਣ ਲਈ ਸਰਕਾਰੀ ਸਕੂਲਾਂ ਵਿੱਚ 40,000 ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ ਅਤੇ ਹਰ ਬਲਾਕ ਵਿੱਚ ਤਿੰਨ-ਤਿੰਨ ਮਾਡਲ ਸਕੂਲ ਬਣਾਏ ਗਏ ਹਨ। ਪ੍ਰਾਇਮਰੀ ਸਕੂਲਾਂ ਨੂੰ ਅਪਗਰੇਡ ਕੀਤਾ ਗਿਆ ਹੈ ਅਤੇ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਮੁਫ਼ਤ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਸਿਹਤ ਸੰਭਾਲ ਲਈ ਸਮੇਂ-ਸਮੇਂ ਡਾਕਟਰੀ ਮੁਆਇਨਾ ਕੀਤਾ ਜਾਂਦਾ ਹੈ ਅਤੇ ਗਰੀਬ ਵਿਦਿਆਰਥੀਆਂ ਦੀ ਬੀਮਾਰੀ ਦਾ ਇਲਾਜ ਵੀ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਸ੍ਰੀ ਸੂਦ ਨੇ ਸਕੂਲ ਦੀ ਇਮਾਰਤ ਵਿੱਚ ਵਾਧਾ ਕਰਨ ਲਈ 2. 80 ਲੱਖ ਰੁਪਏ ਦਾ ਚੈਕ ਵੀ ਦਿੱਤਾ। ਇਸ ਮੌਕੇ ਤੇ ਉਨ੍ਹਾਂ ਨੇ ਜ਼ਿਲ੍ਹਾ ਪੱਧਰ ਦੇ ਸ਼ਬਦ ਗਾਇਨ, ਸੁੰਦਰ ਲਿਖਾਈ, ਸੁੰਦਰ ਕਹਾਣੀ ਦੇ ਮੁਕਾਬਲਿਆਂ ਵਿੱਚ ਵਿੱਚ ਪਹਿਲੇ ਨੰਬਰ ਤੇ ਆਉਣ ਵਾਲੇ ਇਸ ਸਕੂਲ ਦੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਉਪਿੰਦਰ ਕੌਰ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਸਕੂਲ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪ੍ਰਧਾਨ ਜ਼ਿਲ੍ਹਾ ਭਾਜਪਾ ਜਗਤਾਰ ਸਿੰਘ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਥਾਣਾ ਮਾਡਲ ਟਾਉਨ ਦੇ ਐਸ ਐਚ ਓ ਯੋਗੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਨ ਸਿੰਘ, ਬੀ ਪੀ ਈ ਓ ਸੁਮਿਤਰ ਕੌਰ, ਅਸ਼ਵਨੀ ਓਹਰੀ, ਐਮ ਸੀ ਸਵਤੰਤਰ ਕੈਂਥ, ਐਮ ਸੀ ਅਮਰ ਨਾਥ, ਪਸਵਕ ਕਮੇਟੀ ਮੈਂਬਰ ਨਰੇਸ਼ ਕੁਮਾਰ, ਸੁਨੀਲ ਸ਼ਰਮਾ, ਰਵਿੰਦਰ ਸ਼ਰਮਾ, ਨਿਪੁੰਨ ਸ਼ਰਮਾ, ਜੀਵਨ ਜੋਤੀ ਕਾਲੀਆ, ਸ਼ਿਵ ਦੇਵ ਸਿੰਘ ਬਾਜਵਾ, ਗਗਨ ਬੱਤਰਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
No comments:
Post a Comment