

ਸ੍ਰੀ ਤਰਨਾਚ ਨੇ ਗੈਸ ਏਜੰਸੀਆਂ ਦੇ ਦਫ਼ਤਰਾਂ ਵਿੱਚ ਜਾ ਕੇ ਗੈਸ ਉਪਭੋਗਤਾਵਾਂ ਵੱਲੋਂ ਕਰਵਾਈ ਜਾਂਦੀ ਗੈਸ ਦੀ ਬੁਕਿੰਗ ਅਤੇ ਉਨ੍ਹਾਂ ਨੂੰ ਕੀਤੀ ਜਾਂਦੀ ਗੈਸ ਦੀ ਸਪਲਾਈ ਦੇ ਰਿਕਾਰਡ ਦੀ ਚੈਕਿੰਗ ਕੀਤੀ ਅਤੇ ਪਾਇਆ ਕਿ ਗੈਸ ਏਜੰਸੀਆਂ ਵੱਲੋਂ ਗੈਸ ਉਪਭੋਗਤਾਵਾਂ ਨੂੰ 14 ਤੋਂ 27 ਦਿਨ ਤੱਕ ਦੇਰ ਨਾਲ ਗੈਸ ਦੀ ਸਪਲਾਈ ਦਿੱਤੀ ਜਾ ਰਹੀ ਹੈ। ਸ੍ਰੀ ਤਰਨਾਚ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਗੈਸ ਉਪਭੋਗਤਾਵਾਂ ਨੂੰ ਗੈਸ ਦੀ ਸਪਲਾਈ ਸਮੇਂ ਸਿਰ ਮਿਲੇ। ਇਸ ਉਪਰੰਤ ਸ੍ਰੀ ਤਰਨਾਚ ਨੇ ਸਰਕਾਰੀ ਰਾਸ਼ਨ ਦੇ ਡਿਪੂਆਂ ਦੀ ਵੀ ਚੈਕਿੰਗ ਕੀਤੀ ਜਿਸ ਵਿੱਚੋਂ 2 ਡਿਪੂ ਮੌਕੇ ਤੇ ਬੰਦ ਪਾਏ ਗਏ ਜਿਨ੍ਹਾਂ ਦੇ ਖਿਲਾਫ਼ ਸਬੰਧਤ ਅਧਿਕਾਰੀਆਂ ਨੂੰ ਬਣਦੀ ਕਾਰਵਾਈ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਸ੍ਰੀ ਤਰਨਾਚ ਨੇ ਆਂਗਣਵਾੜੀ ਸੈਂਟਰਾਂ ਵਿੱਚ ਜਾ ਕੇ ਕਰਮਚਾਰੀਆਂ ਦੀ ਹਾਜ਼ਰੀ ਚੈਕ ਕੀਤੀ ਅਤੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਖਾਣ-ਪੀਣ ਸਮੱਗਰੀ ਦੀ ਗੁਣਵਤਾ ਦੀ ਵੀ ਚੈਕਿੰਗ ਕੀਤੀ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਸ ਤਰਾਂ ਦੀ ਅਚਨਚੇਤ ਚੈਕਿੰਗ ਜਾਰੀ ਰਹੇਗੀ। ਉਨ੍ਹਾ ਕਿਹਾ ਕਿ ਜੇ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਊਟੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।
No comments:
Post a Comment