ਮੈਂਬਰ ਪਾਰਲੀਮੈਂਟ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਇਸ ਮੌਕੇ ਤੇ ਸਾਰਿਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਅਸੀਂ ਨੌਜਵਾਨਾਂ ਨਾਲ ਰਲ ਕੇ ਲੋਹੜੀ ਮਨਾ ਰਹੇ ਹਾਂ। ਇਸ ਲਈ ਨਾਲ ਸਾਨੂੰ ਬਹੁਤ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਇਹ ਤਿਉਹਾਰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ ਜਿਸ ਨਾਲ ਆਪਸੀ ਭਾਈਚਾਰਾ ਵੱਧਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਲੋਹੜੀ ਦੇ ਸਮਾਗਮ ਤੇ ਰਿਆਤ ਬਾਹਰਾ ਗਰੁੱਪ ਵੱਲੋਂ ਨੌਜਵਾਨਾਂ ਲੜਕੇ ਅਤੇ ਲੜਕੀਆਂ ਦੇ ਪਤੰਗ ਉਡਾਉਣ ਦੇ ਜੋ ਮੁਕਾਬਲੇ ਕਰਵਾਏ ਗਏ ਹਨ, ਉਹ ਬਹੁਤ ਸ਼ਲਾਘਾਯੋਗ ਹੈ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਤਰਨਾਚ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਹੜੀ ਦਾ ਤਿਉਹਾਰ ਆਪਸੀ ਪ੍ਰੇਮ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਇਸ ਅਵਸਰ ਤੇ ਅਸੀਂ ਸਾਰੇ ਰਲ ਮਿਲ ਕੇ ਲੋਹੜੀ ਮਨਾਉਂਦੇ ਹਾਂ। ਉਨ੍ਹਾਂ ਲੋਹੜੀ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਅਜਿਹੇ ਤਿਉਹਾਰ ਮਨਾਉਣ ਨਾਲ ਜਿਥੇ ਨਵੀਂ ਪੀੜੀ ਨੂੰ ਸਾਡੇ ਪੁਰਾਣੇ ਅਤੇ ਅਮੀਰ ਵਿਰਸੇ ਸਬੰਧੀ ਜਾਣਕਾਰੀ ਮਿਲਦੀ ਹੈ, ਉਥੇ ਆਪਸੀ ਪ੍ਰੇਮ ਅਤੇ ਸਦਭਾਵਨਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰਿਆਤ ਬਾਹਰਾ ਗਰੁੱਪ ਵੱਲੋਂ ਅੱਜ ਕੈਂਪਸ ਦੇ ਸਾਰੇ ਵਿਦਿਆਰਥੀਆਂ ਅਤੇ ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਮੰਦਬੁਧੀ ਬੱਚਿਆਂ ਨਾਲ ਮਿਲ ਕੇ ਲੋਹੜੀ ਮਨਾਉਣ ਦਾ ਜੋ ਉਪਰਾਲਾ ਕੀਤਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ।
ਇਸ ਮੌਕੇ ਤੇ ਇੰਸਟੀਚਿਊਟ ਦੇ ਵਿਦਿਆਰਥੀਆਂ/ ਵਿਦਿਆਰਥਣਾਂ ਵੱਲੋਂ ਅਤੇ ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਮੰਦਬੁਧੀ ਬੱਚਿਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਕੈਂਪਸ ਵਿੱਚ ਪਤੰਗਾਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਜੇਤੂਆਂ ਨੂੰ ਆਏ ਹੋਏ ਮਹਿਮਾਨਾਂ ਵੱਲੋਂ ਇਨਾਮ ਵੀ ਤਕਸੀਮ ਕੀਤੇ ਗਏ। ਰਿਆਤ ਬਾਹਰਾ ਗਰੁੱਪ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।
ਅੱਜ ਦੇ ਪਤੰਗ ਉਡਾਉਣ ਦੇ ਮੁਕਾਬਲਿਆਂ ਵਿੱਚ ਮਕੈਨੀਕਲ ਵਿੰਗ ਦੇ ਵਿਦਿਆਰਥੀ ਪ੍ਰਭਜੀਤ, ਬ੍ਰਹਮਦੇਵ, ਬਿਕਰਮ ਜੀਤ, ਸਾਗਰ ਸੀਕਰੀ, ਜਸਦੀਪ ਦੀ ਟੀਮ ਨੇ 21 ਪਤੰਗਾਂ ਕੱਟ ਕੇ ਪਹਿਲਾ ਸਥਾਨ ਹਾਸਲ ਕੀਤਾ। ਬੀ ਐਡ ਕਾਲਜ ਦੇ ਵਿਦਿਆਰਥੀ ਵਿਸ਼ਾਲ ਸ਼ਰਮਾ, ਪ੍ਰਦੀਪ ਕੌਰ, ਅਰਵਿੰਦਰ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਸਿੰਘ ਨੇ 18 ਪਤੰਗਾਂ ਕੱਟ ਕੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰਾਂ ਨਾਨ ਮੈਡੀਕਲ ਸਕੂਲ ਦੇ ਵਿਦਿਆਰਥੀ ਮੋਹਿਤ ਕੁਮਾਰ, ਸਾਹਿਲ ਰਾਣਾ, ਗੁਰਪ੍ਰੀਤ, ਕੁਲਜਿੰਦਰ ਅਤੇ ਜਸਵਿੰਦਰ ਸਿੰਘ ਨੇ 17 ਪਤੰਗਾਂ ਕੱਟ ਕੇ ਤੀਸਰਾ ਸਥਾਨ ਹਾਸਲ ਕੀਤਾ।
No comments:
Post a Comment