ਸ੍ਰੀ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸ੍ਰੀ ਮੋਹਕਮ ਸਿੰਘ ਵਾਲੀਆ ਜੋ ਇਸ ਸੰਸਥਾ ਦੇ ਨਿਰਮਾਤਾ ਸਨ, ਨੇ ਅੱਜ ਤੋਂ 10 ਸਾਲ ਪਹਿਲਾਂ ਇਸ ਸੰਸਥਾ ਨੂੰ ਸ਼ੁਰੂ ਕੀਤਾ ਸੀ ਜਿਸ ਨਾਲ ਇਸ ਕੰਢੀ ਇਲਾਕੇ ਦੇ ਵਿਦਿਆਰਥੀਆਂ ਨੂੰ ਆਯੂਰਵੈਦ ਅਤੇ ਇਸ ਨਾਲ ਸਬੰਧਤ ਕੋਰਸਾਂ ਨੂੰ ਕਰਨ ਲਈ ਕਾਫ਼ੀ ਸਹੂਲਤ ਮਿਲੀ ਹੈ। ਅੱਜ ਪੰਜਾਬ ਭਰ ਤੋਂ ਇਸ ਸੰਸਥਾ ਵਿੱਚ ਵਿਦਿਆਰਥੀ ਪ੍ਰੋਫੈਸ਼ਨਲ ਸਿੱਖਿਆ ਪ੍ਰਾਪਤ ਕਰਕੇ ਦੇਸ਼ ਅਤੇ ਵਿਦੇਸ਼ ਵਿੱਚ ਨੌਕਰੀਆਂ ਪ੍ਰਾਪਤ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ੍ਰੀਮਤੀ ਉਰਮਿਲਾ ਦੇਵੀ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਦਾ ਨਾਂ ਰੌਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਬਣਨ ਨਾਲ ਇਸ ਕਾਲਜ ਨੂੰ ਵੀ ਕਾਫ਼ੀ ਲਾਭ ਪਹੁੰਚੇਗਾ। ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਤੇ ਗੈਰ ਸਰਕਾਰੀ 250 ਨਰਸਿੰਗ ਇੰਸਟੀਚਿਊਟ ਚਲ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਣਾ ਦਿੱਤੀ ਕਿ ਉਹ ਮਿਹਨਤ ਅਤੇ ਲਗਨ ਨਾਲ ਆਪਣੀ ਪੜਾਈ ਕਰਨ । ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਦੇ ਸਟਾਫ਼ ਵੱਲੋਂ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਤੇ ਹੋਣਹਾਰ ਬੱਚਿਆਂ ਨੂੰ ਅਤੇ ਮਿਹਨਤੀ ਸਟਾਫ਼ ਨੂੰ ਸਨਮਾਨਿਤ ਵੀ ਕੀਤਾ।
ਸ੍ਰੀ ਅਮਰਜੀਤ ਸਿੰਘ ਵਾਲੀਆ ਸੰਸਥਾ ਦੇ ਚੇਅਰਮੈਨ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸੰਸਥਾ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ, ਵਿਜੇ ਪਠਾਨੀਆ ਦਿਹਾਤੀ ਮੰਡਲ ਪ੍ਰਧਾਨ, ਰਮੇਸ਼ ਜ਼ਾਲਮ, ਜਸਦੇਵ ਸਿੰਘ ਵਾਲੀਆ ਵਾਈਸ ਚੇਅਰਮੈਨ, ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
No comments:
Post a Comment