ਬੀਬੀ ਜੋਸ਼ ਨੇ ਇਸ ਮੌਕੇ ਤੇ ਪਿੰਡ ਦੇ ਜਿੰਮ ਦਾ ਉਦਘਾਟਨ ਵੀ ਕੀਤਾ ਅਤੇ ਨੌਜਵਾਨਾਂ ਨੂੰ ਪ੍ਰੇਰਨਾਂ ਦਿੱਤੀ ਕਿ ਉਹ ਆਪਣਾ ਫਾਲਤੂ ਸਮਾਂ ਜਿੰਮ ਵਿੱਚ ਆ ਕੇ ਸਿਹਤ ਬਣਾਉਣ ਵਿੱਚ ਲਗਾਉਣ। ਇਸ ਮੌਕੇ ਤੇ ਉਨ੍ਹਾਂ ਪਿੰਡ ਦੇ ਬਜੁਰਗਾਂ ਅਤੇ ਔਰਤਾਂ ਨੂੰ ਵੀ ਕਿਹਾ ਕਿ ਉਹ ਵੀ ਆਪਣਾ ਕੁਝ ਸਮਾਂ ਕੱਢ ਕੇ ਜਿੰਮ ਵਿੱਚ ਆ ਕੇ ਕਸਰਤ ਕਰਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪਿੰਡਾਂ ਵਿੱਚ ਸਿਹਤ, ਸਿੱਖਿਆ ਅਤੇ ਖੇਡਾਂ ਦੇ ਮਿਆਰ ਨੂੰ ਉਚਾ ਚੁਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਪਿੰਡਾਂ ਦੀਆਂ ਲਿੰਕ ਸੜਕਾਂ ਦਾ ਨਵ-ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਹਰ ਵਿਧਾਨ ਸਭਾ ਹਲਕੇ ਵਿੱਚ 20 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਬਣਾਈਆਂ ਜਾ ਰਹੀਆਂ ਹਨ ਅਤੇ ਪੁਰਾਣੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।
ਇਸ ਤੋਂ ਉਪਰੰਤ ਬੀਬੀ ਜੋਸ਼ ਨੇ ਪਿੰਡ ਫੰਬੀਆਂ ਵਿਖੇ ਜਿੰਮ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਹਰ ਪਿੰਡ ਵਿੱਚ ਜਿੰਮ ਅਤੇ ਮਿੰਨੀ ਖੇਡ ਸਟੇਡੀਅਮ ਖੋਲ੍ਹ ਰਹੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਸਿਹਤ ਦਾ ਧਿਆਨ ਰੱਖ ਸਕਣ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਸਾਰੇ ਪਿੰਡਾਂ ਵਿੱਚ ਬਿਨਾਂ ਭੇਦ-ਭਾਵ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਹਰ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੀਆਂ ਗਲੀਆਂ ਵਿੱਚ ਵੀ ਸ਼ਹਿਰਾਂ ਵਾਂਗ ਰੌਸ਼ਨੀ ਹੋ ਸਕੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਸ ਐਚ ਓ ਬੁਲੋਵਾਲ ਪਰਮਜੀਤ ਸਿੰਘ, ਚੌਂਕੀ ਇੰਚਾਰਜ ਬਿਕਰਮਜੀਤ ਸਿੰਘ, ਸਰਪੰਚ ਫੰਬੀਆਂ ਰੌਸ਼ਨ ਲਾਲ, ਕਬੇਰ ਦੱਤ, ਰਾਜ ਕੁਮਾਰ, ਸੁਨੀਲ ਕੁਮਾਰ, ਪ੍ਰਿੰਸ ਕੁਮਾਰ, ਸਵਾਤਿਕ, ਨਵਨੀਤ ਕੁਮਾਰ, ਮੋਹਿਤ ਕੁਮਾਰ, ਕਰਨ ਸ਼ਰਮਾ, ਅਮਰਜੀਤ, ਪੰਚ ਸ਼ਿਵ ਕੁਮਾਰ, ਪੰਚ ਖੁਸ਼ੀ ਰਾਮ, ਨੰਬਰਦਾਰ ਰਾਮ ਲਾਲ, ਜਸਵਿੰਦਰ ਕੁਮਾਰ ਤੋਤਾ, ਤਰਲੋਚਨ ਸਿੰਘ, ਜੋਗਿੰਦਰ ਸਿੰਘ, ਧਰਮਜੀਤ ਸਿੰਘ, ਕਰਮਜੀਤ ਹੈਪੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
No comments:
Post a Comment