ਸ੍ਰੀ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਜਦੋਂ ਵੀ ਹੋਂਦ ਵਿੱਚ ਆਉਂਦੀ ਹੈ, ਨਗਰ ਕੌਂਸਲਾਂ ਅਤੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੰਦੀ ਹੈ । ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ਼ਹਿਰ ਨੂੰ 100 ਫੀਸਦੀ ਸੀਵਰੇਜ ਸਿਸਟਮ ਦੇਣ ਲਈ 102 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸ਼ਹਿਰ ਦੇ ਹਰ ਵਾਰਡ ਵਿੱਚ ਬਿਨਾਂ ਭੇਦ-ਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸ਼ਹਿਰ ਵਿੱਚ ਸ਼ਾਮਲ ਹੋਏ ਨਵੇਂ ਮੁਹੱਲਿਆਂ ਵਿੱਚ ਵੀ ਵਿਕਾਸ ਦੇ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਲੱਮ ਅਤੇ ਗਰੀਬ ਬਸਤੀਆਂ ਵਿੱਚ ਸੀਵਰੇਜ਼, ਪੀਣ ਵਾਲਾ ਪਾਣੀ ਅਤੇ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਭੰਗੀ ਚੋਅ ਤੇ 5.50 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਪੁੱਲ ਦਾ ਨਿਰਮਾਣ ਕੀਤਾ ਗਿਆ ਹੈ ਅਤੇ 7 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦਾ ਆਧੁਨਿਕ ਬਸ ਸਟੈਂਡ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਡਾ ਨਰਿੰਦਰ ਚੌਧਰੀ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਜ਼ਿਲ੍ਹਾ ਜਨਰਲ ਸਕੱਤਰ ਕਮਲਜੀਤ ਸੇਤੀਆ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਮਿਉਂਸਪਲ ਕੌਂਸਲਰ ਰਣਜੀਤ ਚੌਧਰੀ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਆਪਣੇ ਵਾਰਡ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਸ਼ਵਨੀ ਓਹਰੀ, ਕੁਮਾਰ ਮਿਨਹਾਸ, ਨਰਿੰਦਰ ਸਿੰਘ ਗਿੱਲ, ਪ੍ਰੀਤੀ ਗੁਪਤਾ, ਪੂਜਾ ਵਸ਼ਿਸ਼ਟ, ਰਮੇਸ਼ ਗੁਪਤਾ, ਸਰੋਜ, ਵੀਨਾ, ਸੁਰਿੰਦਰ ਕੌਰ, ਕਮਲੇਸ਼ ਰਾਣੀ, ਰਜਿੰਦਰ ਕੌਰ, ਸੀਤਲ ਕੌਰ, ਰਘਬੀਰ ਸਿੰਘ, ਰਾਮ ਦੇਵ ਯਾਦਵ, ਨਿਰਮਲ ਸਿੰਘ, ਦਰਸ਼ਨ ਸਿੰਘ, ਪ੍ਰੀਤਮ ਸਿੰਘ, ਸੁਰਿੰਦਰ ਕੌਰ, ਤਰਸੇਮ ਸਿੰਘ, ਦੀਪਕ ਸ਼ਰਮਾ, ਰਵਿੰਦਰ ਕਸ਼ਅਪ ਅਤੇ ਹੋਰ ਪਤਵੰਤੇ ਹਾਜਰ ਸਨ।
No comments:
Post a Comment