ਹੁਸ਼ਿਆਰਪੁਰ, 27 ਮਾਰਚ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਲ 2011-12 ਦੌਰਾਨ 300 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਅੱਜ ਪਿੰਡ ਬੈਂਸਤਾਨੀਵਾਲ ਵਿਖੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਬਾਈਫਰਕੇਸ਼ਨ ਜਲ ਸਪਲਾਈ ਸਕੀਮ ਅਧੀਨ 28. 83 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਬੀਬੀ ਜੋਸ਼ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਪਿੰਡ ਵਾਸੀਆਂ ਨੂੰ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਮੁਸ਼ਕਲ ਪੇਸ਼ ਆ ਰਹੀ ਸੀ ਜਿਸ ਕਾਰਨ ਉਨ੍ਹਾਂ ਵੱਲੋਂ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਾਉਣ ਲਈ ਕਾਫ਼ੀ ਮੰਗ ਕੀਤੀ ਜਾ ਰਹੀ ਸੀ। ਇਸ ਲਈ ਉਨ੍ਹਾਂ ਦੀ ਮੰਗ ਨੂੰ ਦੇਖਦੇ ਹੋਏ ਇਹ ਜਲ ਸਪਲਾਈ ਸਕੀਮ ਲਗਾਈ ਗਈ ਹੈ। ਇਸ ਦੇ ਚਾਲੂ ਹੋਣ ਨਾਲ ਸਾਰੇ ਪਿੰਡ ਨਿਵਾਸੀਆਂ ਨੂੰ 70 ਲੀਟਰ ਪ੍ਰਤੀ ਦਿਨ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਜਿਸ ਨਾਲ ਪਿੰਡ ਵਾਸੀਆਂ ਦੀ ਸਿਹਤ ਤੇ ਚੰਗਾ ਅਸਰ ਪਵੇਗਾ। ਉਨ੍ਹਾਂ ਹੋਰ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਆਪਣੇ ਕਾਰਜਕਾਲ ਵਿੱਚ ਬਿਨਾਂ-ਭੇਦਭਾਵ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਪਹਿਲਾਂ ਹਲਕਾ ਹੈ ਜਿਥੇ ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪਿੰਡਾਂ ਵਿੱਚ ਗਰੀਬ ਪ੍ਰੀਵਾਰਾਂ ਦੇ ਬੱਚਿਆਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਉਨ੍ਹਾਂ ਦੀ ਸਿੱਖਿਆ ਵੱਲ ਵਿਸੇਸ਼ ਧਿਆਨ ਦੇ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਗਰੀਬ ਪ੍ਰੀਵਾਰਾਂ ਦੇ ਬੱਚਿਆਂ ਨੂੰ ਦਸਵੀਂ ਤੱਕ ਮੁਫ਼ਤ ਵਿਦਿਆ ਦਿੱਤੀ ਜਾ ਰਹੀ ਹੈ ਅਤੇ ਲੜਕੀਆਂ ਨੂੰ ਵੀ ਬਾਹਰਵੀਂ ਤੱਕ ਮੁਫ਼ਤ ਵਿਦਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਤਹਿਤ ਜਨਰਲ ਕੈਟਾਗਰੀ ਦੇ ਪ੍ਰੀਵਾਰਾਂ ਨੂੰ ਵੀ ਜਿਨ੍ਹਾਂ ਦੀ ਸਲਾਨਾ ਆਮਦਨ 30,000/- ਰਪੁਏ ਤੋਂ ਘੱਟ ਹੋਵੇ ਨੂੰ ਲੜਕੀਆਂ ਦੇ ਵਿਆਹ ਤੇ 15,000/- ਰੁਪਏ ਸ਼ਗਨ ਵਜੋਂ ਦਿੱਤੇ ਜਾਣਗੇ। ਇਸ ਮੌਕੇ ਤੇ ਬੀਬੀ ਜੋਸ਼ ਨੇ ਪਿੰਡ ਦੀਆਂ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੇ ਨਿਕਾਸ ਲਈ 3. 50 ਲੱਖ ਰੁਪਏ ਦਾ ਚੈਕ ਵੀ ਦਿੱਤਾ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਆਰ.ਐਲ. ਢਾਂਡਾ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜਲ ਸਪਲਾਈ ਸਕੀਮ ਅਧੀਨ 8 ਇੰਚ ਡਾਇਆ ਦਾ 150 ਮੀਟਰ ਡੂੰਘਾ ਟਿਊਬਵੈਲ ਵਰਮਾਇਆ ਗਿਆ ਹੈ ਜਿਸ ਰਾਹੀਂ ਸਾਰੇ ਪਿੰਡ ਵਾਸੀਆਂ ਨੂੰ ਆਧੁਨਿਕ ਤਕਨੀਕ ਰਾਹੀਂ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਲੋਕਾਂ ਦੀ ਮੰਗ ਅਨੁਸਾਰ ਨਿਜੀ ਕੁਨੈਕਸ਼ਨ ਵੀ ਦਿੱਤੇ ਜਾਣਗੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਜੇ ਈ ਅਰਵਿੰਦ ਸੈਣੀ, ਐਸ ਡੀ ਈ ਜਸਪਾਲ ਸਿੰਘ, ਡੀ ਪੀ ਐਮ ਸੀ ਹੁਸ਼ਿਆਰਪੁਰ ਦੇ ਐਸ ਡੀ ਓ ਨਵਨੀਤ ਕੁਮਾਰ ਜਿੰਦਲ, ਜੇ ਈ ਸੁਖਬੀਰ ਸਿੰਘ, ਆਈ ਈ ਸੀ ਦੇ ਸਪੈਸ਼ਲਿਸਟ ਅੰਜੂ ਸ਼ਰਮਾ, ਪਾਵਰ ਕਾਰਪੋਰੇਸ਼ਨ ਦੇ ਜੇ ਈ ਕੁਲਦੀਪ ਸਿੰਘ, ਐਸ ਆਈ ਬਿਕਰਮਜੀਤ ਸਿੰਘ, ਸਰਪੰਚ ਅਮ੍ਰਿਤਪਾਲ ਸਿੰਘ, ਪੰਚ ਜਰਨੈਲ ਸਿੰਘ, ਪੰਚ ਹਰਭਜਨ ਕੌਰ, ਪੰਚ ਸਰੂਪ ਸਿੰਘ, ਸਾਬਕਾ ਸਰਪੰਚ ਹਰਭਜਨ ਸਿੰਘ, ਮਾਸਟਰ ਸੰਤੋਖ ਸਿੰਘ, ਪੂਰਨ ਸਿੰਘ, ਸੁੱਚਾ ਸਿੰਘ, ਸਰੂਪ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

No comments:
Post a Comment