ਸ੍ਰੀ ਤਰਨਾਚ ਨੇ ਸਹਿਰਾਂ ਦੇ ਨਗਰ ਕੌਂਸਲਰਾਂ ਨੂੰ ਕਿਹਾ ਕਿ ਉਹ ਆਪਣੇ ਵਾਰਡਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਨ ਕਿ ਉਹ 40 ਮਾਈਕਰੋਨ ਤੋਂ ਘੱਟ ਪੋਲੀਥੀਨ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਪਲਾਸਟਿਕ ਕੈਰੀ ਬੈਗਜ਼ ਮੈਨਫੈਕਚਰਰ (ਯੂਸਿਜ਼ ਐਂਡ ਡਿਸਪੋਜ਼ਲ) ਕੰਟਰੋਲ ਐਕਟ 2005 ਦੇ ਤਹਿਤ 40 ਮਾਈਕਰੋਨ ਤੋਂ ਘੱਟ ਲਿਫਾਫਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਪੋਲੀਥੀਨ ਦੇ ਲਿਫਾਫ਼ੇ ਉਪਰ ਮੈਨਫੈਕਚਰਰ ਦਾ ਨਾਂ, ਪਤਾ, ਸਾਈਜ਼ ਪ੍ਰਿੰਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 40 ਮਾਈਕਰੋਨ ਤੋਂ ਘੱਟ ਦੇ ਪੋਲੀਥੀਨ ਲਿਫਾਫੇ ਦੀ ਵਰਤੋਂ ਕਰਨ ਵਾਲੇ ਲੋਕ, ਪੋਲੀਥੀਨ ਲਿਫ਼ਾਫੇ ਬਣਾਉਣ ਵਾਲੇ ਅਤੇ ਸਟੋਰ ਕਰਨ ਵਾਲੇ ਵਪਾਰੀ ਫੜੇ ਜਾਣ ਤੇ ਐਕਟ ਦੇ ਸੈਕਸ਼ਨ 15 ਅਤੇ 16 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ।
ਸ੍ਰੀ ਤਰਨਾਚ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਲਾਸਟਿਕ ਲਿਫਾਫਿਆਂ ਦੇ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਸ਼ਹਿਰ ਨਿਵਾਸੀਆਂ ਵੱਲੋਂ ਪੂਰਾ ਸਹਿਯੋਗ ਨਹੀਂ ਮਿਲ ਰਿਹਾ ਹੈ। ਉਨ੍ਹਾਂ ਇੱਕ ਵਾਰ ਫ਼ਿਰ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਰਤੋਂ ਕੀਤੇ ਗਏ ਪਲਾਸਟਿਕ ਦੇ ਲਿਫ਼ਾਫੇ ਆਪਣੇ ਘਰਾਂ ਤੋਂ ਬਾਹਰ ਨਾ ਸੁੱਟਣ, ਘਰਾਂ ਅਤੇ ਸ਼ਹਿਰ ਦੇ ਆਲੇ-ਦੁਆਲੇ ਪਏ ਲਿਫਾਫਿਆਂ ਨੂੰ ਚੁਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਆਪਣਾ ਵੱਡਮੁਲਾ ਸਹਿਯੋਗ ਦੇਣ ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ।
ਨਗਰ ਕੌਂਸਲ ਹੁਸ਼ਿਆਰਪੁਰ ਦੇ ਕਾਰਜਸਾਧਕ ਅਫ਼ਸਰ ਪਰਮਜੀਤ ਸਿੰਘ ਨੇ ਇਸ ਮੌਕੇ ਤੇ ਹਾਜ਼ਰ ਲੋਕਾਂ ਨੂੰ ਪਲਾਸਟਿਕ ਦੇ ਲਿਫਾਫੇ ਦੀ ਦੁਰਵਰਤੋਂ ਰੋਕਣ ਲਈ ਪ੍ਰੇਰਿਤ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਨ ਸਿੰਘ, ਸਹਾਇਕ ਮਿਉਂਸਪਲ ਇੰਜੀਨੀਅਰ ਹਰਪ੍ਰੀਤ ਸਿੰਘ, ਐਮ ਸੀ ਸੁਰਜੀਤ ਸਿੰਘ ਬੰਗੜ, ਐਮ ਸੀ ਨਰਿੰਦਰ ਸਿੰਘ, ਐਸ ਡੀ ਓ ਬਿਜਲੀ ਬੋਰਡ ਰੂਪ ਲਾਲ ਥਾਪਰ, ਚੇਅਰਮੈਨ ਜਲ ਕਲਿਆਣ ਕਮੇਟੀ ਗੁਰਚਰਨ ਸਿਘ, ਪ੍ਰਧਾਨ ਜਸਵੰਤ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨਗਰ ਕੌਂਸਲ ਦੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
No comments:
Post a Comment