ਸ੍ਰੀ ਸੂਦ ਨੇ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਗੜ•ਸ਼ੰਕਰ ਦੇ ਭਾਜਪਾ ਆਗੂ ਮਹਿੰਦਰ ਪਾਲ ਮਾਨ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਬਣਾ ਕੇ ਜ਼ਿਲ੍ਹਾ ਦੇ ਵਿਕਾਸ ਕੰਮਾਂ ਦੀਆਂ ਯੋਜਨਾਵਾਂ ਬਣਾਉਣ ਦੀ ਕਮਾਨ ਸੌਂਪੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਇੱਕ ਇਮਾਨਦਾਰ ਅਤੇ ਮਿਹਨਤੀ ਲੀਡਰ ਹਨ ਜੋ ਪਿਛਲੇ ਸਾਢੇ ਚਾਰ ਸਾਲਾਂ ਤੋਂ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਸ੍ਰੀ ਮਾਨ ਇਸ ਅਹੁਦੇ ਤੇ ਰਹਿ ਕੇ ਜ਼ਿਲ੍ਹਾ ਦੇ ਸਾਰੇ ਹਲਕਿਆਂ ਦਾ ਵਿਕਾਸ ਬਿਨਾਂ ਭੇਦ-ਭਾਵ ਕਰਵਾਉਣ ਲਈ ਯਤਨਸ਼ੀਲ ਰਹਿਣਗੇ।
ਸ੍ਰੀ ਸੂਦ ਨੇ ਕੇਂਦਰ ਸਰਕਾਰ ਦੀ ਸਖਤ ਅਲੋਚਨਾ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਦੇਸ਼ ਅੰਦਰ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਏਨਾ ਵਧਾ ਦਿੱਤਾ ਹੈ ਕਿ ਆਮ ਆਦਮੀ ਦਾ ਜਿਉਣਾ ਮੁਸ਼ਕਲ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਵਿਕਾਸ ਦੇ ਨਾਂ ਤੇ ਲੜੀਆਂ ਜਾਣਗੀਆਂ ਅਤੇ ਮੁੜ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਹੀ ਬਣੇਗੀ।
ਇਸ ਮੌਕੇ ਤੇ ਕਮਲ ਸ਼ਰਮਾ ਜਨਰਲ ਸਕੱਤਰ ਭਾਜਪਾ ਪੰਜਾਬ, ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ, ਰਜਿੰਦਰ ਸਿੰਘ ਸ਼ੁੱਕਾ ਪ੍ਰਧਾਨ ਨਗਰ ਕੌਂਸਲ ਗੜ੍ਹਸ਼ੰਕਰ, ਡਾ ਇੰਦਰਜੀਤ ਸ਼ਰਮਾ, ਡਾ ਜੰਗ ਬਹਾਦਰ ਸਿੰਘ, ਸੋਮ ਨਾਥ ਬੰਗੜ, ਅਮਰਜੀਤ ਸਿੰਘ, ਰਮੇਸ਼ ਜ਼ਾਲਮ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸ੍ਰੀ ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ,ਮੰਚ ਸੰਚਾਲਨ ਬਾਖੁਬੀ ਨਿਭਾਇਆ।
ਸ੍ਰੀ ਮਹਿੰਦਰ ਪਾਲ ਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਮੈਨੂੰ ਜਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ ਅਤੇ ਸਮੂਚੇ ਜ਼ਿਲ੍ਹੇ ਦਾ ਬਿਨਾਂ ਭੇਦ-ਭਾਵ ਸਰਵਪੱਖੀ ਵਿਕਾਸ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।
ਇਸ ਮੌਕੇ ਤੇ ਸ੍ਰੀ ਤੀਕਸ਼ਨ ਸੂਦ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ, ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ ਅਤੇ ਅਕਾਲੀ-ਭਾਜਪਾ ਲੀਡਰਸ਼ਿਪ ਨੇ ਸ੍ਰੀ ਮਹਿੰਦਰ ਪਾਲ ਮਾਨ ਨੂੰ ਮਿੰਨੀ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਆਹੁੱਦੇ ਤੇ ਬਿਠਾਇਆ। ਇਸ ਮੌਕੇ ਤੇ ਆਨੰਦਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ ਭਾਜਪਾ, ਵਿਜੇ ਪਠਾਨੀਆ ਦਿਹਾਤੀ ਮੰਡਲ ਪ੍ਰਧਾਨ, ਬਿਟੂ ਭਾਟੀਆ, ਯਸ਼ਪਾਲ ਸ਼ਰਮਾ, ਤਿਲਕ ਰਾਜ ਸ਼ਰਮਾ, ਸੁਧੀਰ ਸੂਦ, ਅਸ਼ਵਨੀ ਓਹਰੀ, ਸਤੀਸ਼ ਬਾਵਾ, ਡਾ. ਕਰਮਜੀਤ ਹਸਤੀਰ, ਜੁਝਾਰ ਸਿੰਘ ਬਿੰਦਰਾ, ਨਰੇਸ਼ ਕੁਮਾਰ, ਸਤਨਾਮ ਸਿੰਘ, ਅਮਰੀਕ ਸਿੰਘ, ਨਰਿੰਦਰ ਕੁਮਾਰ, ਪ੍ਰਵੀਨ ਕੁਮਾਰ, ਜਗਤਾਰ ਸਿੰਘ ਅਤੇ ਆਕਲੀ-ਭਾਜਪਾ ਦੇ ਉੱਘੇ ਨੇਤਾ ਹਾਜ਼ਰ ਸਨ।
No comments:
Post a Comment