ਸ੍ਰੀ ਸ਼ਾਕਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੂਬੇ ਅੰਦਰ ਇਸ ਸਮੇਂ ਜੰਗਲਾਂ ਹੇਠ 5 ਫੀਸਦੀ ਰਕਬਾ ਹੈ ਜਿਸ ਨੂੰ ਵਧਾ ਕੇ 2017 ਤੱਕ 15 ਫੀਸਦੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੰਗਲਾਂ ਹੇਠ ਰਕਬਾ ਵਧਾਉਣ ਲਈ ਭੂਮੀ ਖਰੀਦ ਪਾਲਿਸੀ ਬਣਾਈ ਹੈ ਜਿਸ ਅਧੀਨ ਹਰ ਸਾਲ 500 ਏਕੜ ਜਮੀਨ ਖਰੀਦ ਕੇ ਉਸ ਵਿੱਚ ਜੰਗਲ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਅਧੀਨ ਜੰਗਲਾਂ ਲਈ ਜਮੀਨ ਖਰੀਦਣ ਲਈ ਜਮੀਨ ਦੀ ਕੀਮਤ 5 ਲੱਖ ਤੋਂ ਵਧਾ ਕੇ 10 ਲੱਖ ਪ੍ਰਤੀ ਏਕੜ ਕਰ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ 6600 ਹੈਕਟੇਅਰ ਰਕਬੇ ਵਿੱਚ ਇੱਕ ਕਰੋੜ 14 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ।
ਸ੍ਰੀ ਸ਼ਾਕਰ ਨੇ ਇਸ ਮੌਕੇ ਤੇ ਦਸੂਹਾ, ਹੁਸ਼ਿਆਰਪੁਰ, ਗੜ੍ਹਸ਼ੰਕਰ ਅਤੇ ਰੋਪੜ ਡਵੀਜ਼ਨਾਂ ਵਿੱਚ ਬਣਾਈਆਂ ਗਈਆਂ 75 ਫੋਰੈਸਟ ਪ੍ਰੋਟੈਕਸ਼ਨ ਕਮੇਟੀਆਂ ਨੂੰ 14 ਲੱਖ 20 ਹਜ਼ਾਰ ਰੁਪਏ ਦੇ ਚੈਕ ਵੰਡੇ।
ਸ੍ਰੀ ਸ਼ਾਕਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ 250 ਪੋਸਟਾਂ 15 ਸਤੰਬਰ 2011 ਤੋਂ ਪਹਿਲਾਂ-ਪਹਿਲਾਂ ਭਰੀਆਂ ਜਾਣਗੀਆਂ ਜਿਨ੍ਹਾਂ ਵਿੱਚੋਂ 188 ਫੋਰੈਸਟ ਗਾਰਡ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜੰਗਲੀ ਜੀਵਾਂ ਦੀ ਸੁਰੱਖਿਆ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਕੰਡਿਆਲੀ ਤਾਰ ਲਗਾਈ ਜਾ ਰਹੀ ਹੈ ਜਿਸ ਨਾਲ ਜਿਥੇ ਜੰਗਲੀ ਜੀਵਾਂ ਦੀ ਸੁਰੱਖਿਆ ਹੋਵੇਗੀ , ਉਥੇ ਜੰਗਲੀ ਜੀਵ ਲੋਕਾਂ ਦੀਆਂ ਫ਼ਸਲਾਂ ਅਤੇ ਜਾਨ-ਮਾਲ ਦਾ ਨੁਕਸਾਨ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਜੰਗਲਾਤ ਵਿਭਾਗ ਦੀ ਜਮੀਨ ਉਪਰ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ 85 ਏਕੜ ਜਮੀਨ ਦੇ ਨਜਾਇਜ਼ ਕਬਜੇ ਨੂੰ ਹਟਾ ਕੇ ਇਹ ਜਮੀਨ ਜੰਗਲਾਤ ਵਿਭਾਗ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੰਢੀ ਇਲਾਕੇ ਵਿੱਚ ਜੰਗ
ਸ੍ਰੀ ਅਮਰਜੀਤ ਸਿੰਘ ਸਾਹੀ ਅਤੇ ਸ੍ਰੀ ਬਿਸੰਬਰ ਦਾਸ (ਦੋਵੇਂ ਪਾਰਲੀਮਾਨੀ ਸਕੱਤਰ) ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਹਰ ਵਿਅਕਤੀ ਨੂੰ ਹਰ ਸਾਲ 2 ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਆਪਣੇ ਬੱਚਿਆਂ ਦੀ ਤਰਾਂ ਕਰਨੀ ਚਾਹੀਦੀ ਹੈ।
ਸ੍ਰੀ ਬੀ ਸੀ ਬਾਲਾ ਪ੍ਰਧਾਨ ਮੁੱਖ ਵਣ ਪਾਲ ਪੰਜਾਬ ਨੇ ਬੋਲਦਿਆਂ ਜੰਗਲਾਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ । ਇਸ ਮੌਕੇ ਤੇ ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ, ਕੁਮਾਰੀ ਓਮੇਸ਼ ਸ਼ਾਕਰ ਜ਼ਿਲ੍ਹਾ ਪ੍ਰਧਾਨ ਭਾਜਪਾ, ਸ੍ਰੀਮਤੀ ਦਿਨੇਸ਼ ਬਾਲਾ, ਸ਼੍ਰੀਮਤੀ ਸੁਨੀਤਾ ਸ਼ਾਕਰ ਨੇ ਤਹਿਸੀਲ ਕੰਪਲੈਕਸ ਮੁਕੇਰੀਆਂ ਵਿਖੇ ਪੌਦੇ ਲਗਾਏ।
ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮੀਤ ਸਿੰਘ ਕੌਲਪੁਰ, ਪ੍ਰਿੰਸੀਪਲ ਗਿਆਨ ਸਿੰਘ, ਹਰਬੰਸ ਸਿੰਘ ਮੰਝਪੁਰ, ਠਾਕਰ ਜਨਕ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਰਜਿੰਦਰ ਸਿੰਘ ਬਿੱਟਾ ਉਪ ਚੇਅਰਮੈਨ ਵਣ ਨਿਗਮ ਪੰਜਾਬ, ਕਮਲ ਜੈਨ ਪ੍ਰਧਾਨ ਨਗਰ ਕੌਂਸਲ ਮੁਕੇਰੀਆਂ ਅਤੇ ਮੇਵਾ ਸਿੰਘ ਛਿਬੜ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਜਤਿੰਦਰ ਸ਼ਰਮਾ ਚੀਫ ਕੰਜਰਵੇਟਰ ਜੰਗਲਾਤ (ਹਿਲਜ), ਪ੍ਰਵੀਨ ਕੁਮਾਰ ਸੀਨੀਅਰ
No comments:
Post a Comment