ਉਨ੍ਹਾਂ ਨੇ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਬੱਡੀ ਮੈਚਾਂ ਵਿੱਚ 4.11 ਕਰੋੜ ਰੁਪਏ ਦੇ ਇਨਾਮ ਤਕਸੀਮ ਕੀਤੇ ਜਾ ਰਹੇ ਹਨ। ਜਿਸ ਵਿੱਚ ਪਹਿਲਾਂ ਇਨਾਮ 2 ਕਰੋੜ ਰੁਪਏ, ਦੂਜਾ ਇਨਾਮ 1 ਕਰੋੜ, ਤੀਜਾ ਇਨਾਮ 50 ਲੱਖ ਰੁਪਏ ਅਤੇ ਹਰੇਕ ਭਾਗ ਲੈਣ ਵਾਲੀ ਟੀਮ ਨੂੰ 10-10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਕਬੱਡੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਪਹਿਲੀ ਵਾਰ ਅਮਰੀਕਾ, ਇੰਡਲੈਂਡ ਅਤੇ ਤੁਰਮੇਨਸਤਾਨ ਦੀਆਂ ਲੜਕੀਆਂ ਦੀਆਂ ਟੀਮਾਂ ਇਸ ਦੂਜੇ ਪਰਲਜ਼ ਵਿਸ਼ਵ ਕੱਪ ਕਬੱਡੀ-2011 ਵਿੱਚ ਭਾਗ ਲੈ ਰਹੀਆਂ ਹਨ ਅਤੇ ਲੜਕੀਆਂ ਦੀ ਜੇਤੂ ਟੀਮ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਭਾਗ ਲੈਣ ਵਾਲੀ ਹਰ ਟੀਮ ਨੂੰ 10-10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਇਸ ਮੌਕੇ ਤੇ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਨੇ ਅਮਰੀਕਾ ਬਨਾਮ ਤੁਰਕਮੇਨਸਤਾਨ ਦੀਆਂ ਲੜਕੀਆਂ ਦੀਆਂ ਟੀਮਾਂ ਦੇ ਕਬੱਡੀ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦੋਨਾਂ ਦੇਸ਼ਾਂ ਦੀਆਂ ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ ਅਤੇ ਸ੍ਰ: ਦੀਪਇੰਦਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦਾ ਸਵਾਗਤ ਕੀਤਾ। ਇਸ ਮੌਕੇ ਤੇ ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਲੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ, ਸੋਹਨ ਸਿੰਘ ਠੰਡਲ ਵਿਧਾਇਕ ਹਲਕਾ ਮਾਹਿਲਪੁਰ, ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਸ੍ਰ: ਸੁਰਿੰਦਰ ਸਿੰਘ ਭੂਲੇਵਾਲਰਾਠਾਂ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ , ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਹਰਜਿੰਦਰ ਸਿੰਘ ਧਾਮੀ, ਅਰਵਿੰਦਰ ਸਿੰਘ ਮੁਕੇਰੀਆਂ, ਬਲਬੀਰ ਸਿੰਘ ਕੁਰਾਲਾ, ਤਾਰਾ ਸਿੰਘ ਸੱਲ੍ਹਾਂ, ਬੀਬੀ ਰਣਜੀਤ ਕੌਰ ਮਾਹਿਲਪੁਰੀ (ਸਾਰੇ ਐਸ ਜੀ ਪੀ ਸੀ ਮੈਂਬਰ), ਜਤਿੰਦਰ ਸਿੰਘ ਲਾਲੀ ਬਾਜਵਾ, ਅਵਤਾਰ ਸਿੰਘ ਜੌਹਲ, ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ ਨੇ ਵੀ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਜਾਣ-ਪਛਾਣ ਕੀਤੀ। ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਕਾਰ ਸਿੰਘ ਸਿੱਧੂ ਐਸ ਐਸ ਪੀ ਹੁਸ਼ਿਆਰਪੁਰ, ਸ੍ਰ: ਸਤਵਿੰਦਰਪਾਲ ਸਿੰਘ ਢੱਟ ਪ੍ਰਧਾਨ ਕਬੱਡੀ ਐਸੋਸੀਏਸ਼ਨ ਹੁਸ਼ਿਆਰਪੁਰ, ਜਥੇ:ਹਰਜਿੰਦਰ ਸਿੰਘ ਨੰਗਲ ਖੂੰਗਾ, ਸਰਬਜੀਤ ਸਿੰਘ ਸਾਬੀ ਪ੍ਰਧਾਨ ਯੂਥ ਅਕਾਲੀ ਦਲ , ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ, ਪ੍ਰਗਟ ਸਿੰਘ ਡਾਇਰੈਕਟਰ ਖੇਡ ਵਿਭਾਗ ਪੰਜਾਬ, ਵਿਜੇ ਕੁਮਾਰ ਜ਼ਿਲ੍ਹਾ ਖੇਡ ਅਫ਼ਸਰ, ਪ੍ਰੇਮ ਸਿੰਘ, ਪੀ ਐਸ ਕਾਲੜਾ ਡਿਪਟੀ ਡਾਇਰੈਕਟਰ (ਖੇਤਰ) ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਇਕਬਾਲ ਸਿੰਘ ਖੇੜਾ, ਵਰਿੰਦਰ ਸਿੰਘ ਜੀਆਨੱਥਾ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।
No comments:
Post a Comment