ਹੁਸ਼ਿਆਰਪੁਰ, 21 ਸਤੰਬਰ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਅਣ-ਅਧਿਕਾਰਤ ਕਲੋਨੀਆਂ ਨੂੰ
ਰੈਗੂਲਰ ਕਰਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ
ਸ੍ਰੀਮਤੀ ਤਨੂ ਕਸ਼ਯਪ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ। ਵਧੀਕ
ਡਿਪਟੀ ਕਮਿਸ਼ਨਰ (ਜ) ਜੋਰਮ ਬੇਦਾ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ
ਐਮ ਦਸੂਹਾ ਬਰਜਿੰਦਰ ਸਿੰਘ, ਸਹਾਇਕ ਕਮਿਸ਼ਨਰ ਪਰਮਦੀਪ ਸਿੰਘ, ਵਨੀਤ ਕੁਮਾਰ ਆਈ ਏ ਐਸ
(ਅੰਡਰ ਟਰੇਨਿੰਗ), ਤਹਿਸੀਲਦਾਰ, ਨਾਇਬ ਤਹਿਸੀਲਦਾਰ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ
ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਕੌਂਸਲਾਂ ਦੀ ਹੱਦ ਅੰਦਰ ਅਤੇ ਹੱਦ ਤੋਂ ਬਾਹਰ ਬਣੀਆਂ ਅਣ-ਅਧਿਕਾਰਤ ਕਲੌਨੀਆਂ ਨੂੰ ਰੈਗੂਲਰ ਕਰਨ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ 7 ਅਕਤੂਬਰ ਤੱਕ ਸਾਰੀਆਂ ਕਲੌਨੀਆਂ ਨੂੰ ਰੈਗੂਲਰ ਕਰਨ ਸਬੰਧੀ ਬਿਨੈ ਪੱਤਰ ਪ੍ਰਾਪਤ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਅਣ-ਅਧਿਕਾਰਤ ਕਲੌਨੀਆਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕਲੌਨੀਆਂ / ਪਲਾਟ ਰੈਗੂਲਰ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਇਸ ਸਬੰਧੀ ਫਾਰਮ ਭਰ ਕੇ ਦੇਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਂਪ ਲਗਾਉਣ ਸਬੰਧੀ ਕਲੋਨੀਆਂ ਵਿੱਚ ਅਗੇਤੀ ਮੁਨਾਦੀ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਵਿੱਚ ਆ ਕੇ ਅਣ-ਅਧਿਕਾਰਤ ਕਲੌਨੀਆਂ / ਪਲਾਟਾਂ ਨੂੰ ਰੈਗੂਲਰ ਕਰਾਉਣ ਸਬੰਧੀ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਕਲੌਨੀਆਂ ਨੂੰ ਰੈਗੂਲਰ ਕਰਨ ਲਈ ਜਿਨ੍ਹਾਂ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਉਹ ਖੁਦ ਕਲੌਨੀਆਂ ਵਿੱਚ ਜਾ ਕੇ ਲੋਕਾਂ ਨੂੰ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੇ ਕਿਸੇ ਅਧਿਕਾਰੀ ਨੂੰ ਕੋਈ ਮੁਸ਼ਕਲ ਪੇਸ਼ ਆਵੇ ਤਾਂ ਉਹ ਸਬੰਧਤ ਐਸ ਡੀ ਐਮ ਨੂੰ ਮਿਲ ਸਕਦੇ ਹਨ।

No comments:
Post a Comment