ਤਲਵਾੜਾ, 4 ਦਸੰਬਰ: ਇੱਥੇ ਜਿਲ੍ਹਾ ਸਿੱਖਿਆ ਅਧਿਕਾਰੀ ਸ਼੍ਰੀਮਤੀ ਸੁਖਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ
ਤਹਿਤ ਸਰਕਾਰੀ ਹਾਈ ਸਕੂਲ ਫ਼ਤਿਹਪੁਰ ਵਿਖੇ ਏਡਜ਼ ਚੇਤਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਮੁਖੀ ਅਨੂਪ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਚਾਰਟ ਮੇਕਿੰਗ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਸਾਇੰਸ ਮਾਸਟਰ ਸ਼ਮਿੰਦਰ ਸਿੰਘ ਵੱਲੋਂ ਏਡਜ਼ ਦੇ ਲੱਛਣ ਅਤੇ ਬਚਾਓ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਸਕੂਲ ਦੇ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਵਿਦਿਆਰਥੀਆਂ ਵੱਲੋਂ ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਚੇਤਨਾ ਰੈਲੀ ਵੀ ਕੀਤੀ ਗਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਧਿਆਨ ਸਿੰਘ ਚੰਦਨ, ਮਨੋਜ ਕੁਮਾਰ, ਸੁਖਵਿੰਦਰ ਕੌਰ, ਸਵਿਤਾ ਰਾਣੀ, ਜੀਵਨ ਆਸ਼ਾ, ਹਰਮਨਜੀਤ ਸਿੰਘ, ਰੇਖਾ, ਭੁਪਿੰਦਰ ਕੌਰ, ਜਸਵੀਰ ਸਿੰਘ, ਮੋਨਿਕਾ ਆਦਿ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ, ਪਤਵੰਤੇ ਹਾਜਰ ਸਨ।

No comments:
Post a Comment