
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਸਾਰੇ ਪੋਲਿੰਗ ਬੂਥਾਂ ਤੇ ਪੀਣ ਵਾਲਾ ਸਾਫ਼ ਸੁਥਰਾ ਪਾਣੀ, ਸਿਹਤ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਰੀਰਕ ਤੌਰ ਤੇ ਅਪਾਹਜ, ਛੋਟੇ ਬੱਚੇ ਵਾਲੀਆਂ ਮਾਵਾਂ, ਗਰਭਵਤੀ ਔਰਤਾਂ ਅਤੇ ਬਜੁਰਗ ਵਿਅਕਤੀਆਂ ਨੂੰ ਵੋਟ ਪਾਉਣ ਲਈ ਪਹਿਲ ਦਿੱਤੀ ਜਾਵੇਗੀ। ਚੋਣ ਕਮਿਸ਼ਨ ਦੇ ਨਿਯਮ 44 ਐਨ ਤਹਿਤ ਨੇਤਰਹੀਣ ਅਤੇ ਕੁਝ ਵੀ ਨਾ ਜਾਨਣ ਵਾਲੇ ਵਿਅਕਤੀ (ਇਗਨੋਰੈਂਸ) ਆਪਣੀ ਸਹਾਇਤਾ ਲਈ ਇੱਕ ਵਿਅਕਤੀ ਨੂੰ ਨਾਲ ਲਿਜਾ ਸਕਣਗੇ। ਇਸ ਤੋਂ ਇਲਾਵਾ ਐਨ ਐਸ ਐਸ ਵਲੰਟੀਅਰ, ਨਰੇਗਾ ਵਰਕਰ ਅਤੇ ਆਂਗਣਵਾੜੀ ਵਰਕਰ ਚਿੱਟੀਆਂ ਟੀ-ਸ਼ਰਟਾਂ ਅਤੇ ਵੱਖਰੀ ਕਿਸਮ ਦੇ ਆਰਮ ਬੈਂਡ ਲਗਾ ਕੇ ਵੋਟਰਾਂ ਨੂੰ ਵੋਟ ਪਾਉਣ ਵਿੱਚ ਸਹਾਇਤਾ ਕਰਨਗੇ। ਹਰੇਕ ਪੋਲਿੰਗ ਬੂਥ ਉਤੇ ਪੋਲਿੰਗ ਸਟਾਫ਼ ਵੱਲੋਂ ਵੋਟ ਪਾਉਣ ਲਈ ਔਰਤਾਂ ਅਤੇ ਮਰਦ ਵੋਟਰਾਂ ਦੀਆਂ ਵੱਖਰੀਆਂ ਲਾਈਨਾਂ ਲਗਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕਿਸੇ ਵੀ ਵੋਟਰ ਨੂੰ ਪੋਲਿੰਗ ਬੂਥ ਅੰਦਰ ਮੋਬਾਇਲ ਲੈ ਕੇ ਜਾਣ ਦੀ ਮਨਾਹੀ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ 30 ਅਪ੍ਰੈਲ ਸਵੇਰੇ 7-00 ਵਜੇ ਤੋਂ ਸ਼ਾਮ 6-00 ਵਜੇ ਤੱਕ ਪਾਈਆਂ ਜਾ ਰਹੀਆਂ ਵੋਟਾਂ ਵਿੱਚ ਵੱਧ ਚੜ੍ਹ ਕੇ ਮਤਦਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 30 ਅਪ੍ਰੈਲ ਨੂੰ ਵੋਟਾਂ ਵਾਲੇ ਦਿਨ ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ, ਡਰ ਅਤੇ ਦਬਾਅ ਤੋਂ ਕਰਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟ ਪ੍ਰਤੀਸ਼ਤਤਾ ਵਧਾਉਣ ਵਿੱਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਵੋਟ ਪ੍ਰਕ੍ਰਿਆ ਵਿੱਚ ਕਿਸੇ ਕਿਸਮ ਦੀ ਸਮੱਸਿਆ ਲਈ ਟੋਲ ਫਰੀ ਨੰਬਰ 1800 180 2250 ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment