ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸਿੱਖਿਆ ਦਾ ਮੁੱਖ ਉਦੇਸ਼ : ਬੇਦੀ
- ਸਰਵਹਿੱਤਕਾਰੀ ਵਿੱਦਿਆ ਮੰਦਰ ਵਿਚ ਹੋਇਆ ਸਲਾਨਾ ਇਨਾਮ ਵੰਡ ਸਮਾਗਮ
ਤਲਵਾੜਾ, 25 ਤਲਵਾੜਾ : ਅੱਜ ਇੱਥੇ ਐੱਸ. ਡੀ. ਸਰਵਹਿੱਤਕਾਰੀ ਵਿੱਦਿਆ ਮੰਦਰ ਤਲਵਾੜਾ ਦਾ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸੂਬਾ ਸੰਚਾਲਕ ਬ੍ਰਿਜ ਭੂਸ਼ਣ ਸਿੰਘ ਬੇਦੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਸ. ਬੇਦੀ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੈ ਅਤੇ ਕੇਵਲ ਡਿਗਰੀਆਂ ਇਕੱਠੀਆਂ ਕਰ ਲੈਣ ਨਾਲ ਵਿਦਿਆਰਥੀ ਦਾ ਗੁਣਵੱਤਾ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸ. ਡੀ. ਐੱਮ. ਰਾਹੁਲ ਚਾਬਾ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਸਿੱਧ ਉਦਯੋਗਪਤੀ ਅਤੇ ਸੀਨੀਅਰ ਭਾਜਪਾ ਆਗੂ ਠਾਕੁਰ ਰਘੁਨਾਥ ਰਾਣਾ ਨੇ ਆਦਰਸ਼ ਸਮਾਜ ਦੀ ਸਿਰਜਣਾ ਦੀ ਲੋੜ ਤੇ ਜੋਰ ਦਿੱਤਾ। ਪ੍ਰਿੰ. ਦੇਸ ਰਾਜ ਸ਼ਰਮਾ ਨੇ ਸਲਾਨਾ ਰਿਪੋਰਟ ਰਾਹੀਂ ਸਕੂਲ ਦੀਆਂ ਪ੍ਰਾਪਤੀਆਂ ਤੇ ਰੌਸ਼ਨੀ ਪਾਈ। ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਡਾ. ਮਨਮੋਹਨ ਸਿੰਘ, ਡਾ. ਧਰੁਵ ਸਿੰਘ, ਡਾ. ਹੇਮ ਰਾਜ, ਐਡਵੋਕੇਟ ਸਤੀਸ਼ ਡਡਵਾਲ, ਅਸ਼ੋਕ ਸੱਭਰਵਾਲ, ਰਾਜੇਸ਼ ਮਹਾਜਨ, ਸੰਜੀਵ ਕੁਮਾਰ ਆਦਿ ਸਮੇਤ ਕਈ ਹੋਰ ਪਤਵੰਤੇ ਹਾਜਰ ਸਨ।
No comments:
Post a Comment