ਤਲਵਾੜਾ ਵਿਚ ਸ਼ਮਸ਼ੇਰ ਸੰਧੂ ਹੋਣਗੇ ਰੂ-ਬ-ਰੂ
- ਰੇਡੀਓ ਤੋਂ ਕਵੀ ਦਰਬਾਰ ਦਾ ਹੋਵੇਗਾ ਸਿੱਧਾ ਪ੍ਰਸਾਰਨ
ਤਲਵਾੜਾ, 28 ਦਸੰਬਰ: ਉੱਘੇ ਗੀਤਕਾਰ ਸ਼ਮਸ਼ੇਰ ਸੰਧੂ 31 ਦਸੰਬਰ ਸ਼ਨੀਵਾਰ ਨੂੰ ਤਲਵਾੜਾ ਵਿਚ ਸਾਹਿਤ ਪ੍ਰੇਮੀਆਂ ਦੇ ਰੂਬਰੂ ਹੋਣਗੇ। ਪੰਜਾਬੀ ਸਾਹਿਤ ਅਤੇ ਕਲਾ ਮੰਚ (ਰਜਿ:) ਤਲਵਾੜਾ ਦੇ ਪ੍ਰਧਾਨ ਡਾ. ਸੁਰਿੰਦਰ ਮੰਡ ਅਤੇ ਮੀਤ ਪ੍ਰਧਾਨ ਡਾ. ਅਮਰਜੀਤ ਅਨੀਸ ਨੇ ਦੱਸਿਆ ਕਿ ਮੰਚ ਵੱਲੋਂ ਇਸ ਮੌਕੇ ਸ਼ਮਸ਼ੇਰ ਸੰਧੂ ਦੀ ਪ੍ਰਧਾਨਗੀ ਹੇਠ ਨਵੇਂ ਸਾਲ ਦੀ ਪੂਰਵ-ਸੰਧਿਆ ਤੇ ਕਵੀ ਦਰਬਾਰ ਵੀ ਕਰਵਾਇਆ ਜਾ ਰਿਹਾ ਹੈ ਜਿਸ ਦਾ ਹਰਬੰਸ ਹਿਉਂ ਅਤੇ ਹਰਿੰਦਰ ਸਿੰਘ ਬੀਸਲਾ ਵੱਲੋਂ ਸਵੇਰੇ 10 ਵਜੇ ਤੋਂ ਰੇਡੀਓ ਚੜ੍ਹਦੀਕਲਾ ਅਮਰੀਕਾ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
No comments:
Post a Comment