ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਗਈ ਸਕੂਲਾਂ ਦੀ ਚੈਕਿੰਗ

ਹੁਸ਼ਿਆਰਪੁਰ, 28 ਫਰਵਰੀ:  ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਟੇਟ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਟੀਮ ਵਿੱਚ ਡਿਪਟੀ ਡਾਇਰੈਕਟਰ ਪੰਜਾਬ ਸਟੇਟ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟ ਸ੍ਰੀ ਰਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਸੈਕੰਡਰੀ ਐਜੂਕੇਸ਼ਨ ਸਿੱਖਿਆ ਵਿਭਾਗ ਸ੍ਰੀ ਅਮਰੀਸ਼ ਕੁਮਾਰ ਸ਼ੁਕਲਾ, ਡੀ.ਐਸ.ਪੀ. ਟ੍ਰੈਫਿਕ ਮੁਹਾਲੀ ਸ੍ਰੀ ਸਵਰਨਜੀਤ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਸ਼ਾਮਲ ਸਨ।
 
                          ਟੀਮ ਨੇ ਬੜੀ ਹੀ ਬਰੀਕੀ ਨਾਲ ਸਕੂਲਾਂ ਦੀ ਚੈਕਿੰਗ ਕਰਦਿਆਂ ਕਈ ਬੱਸਾਂ ਦੇ ਚਲਾਨ ਕੱਟੇ ਅਤੇ ਕਈਆਂ ਨੂੰ ਬੰਦ ਵੀ ਕੀਤਾ ਗਿਆ। ਟੀਮ ਵਲੋਂ ਸਕੂਲਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਗਿਆ ਕਿ ਨਿਯਮਾਂ ਮੁਤਾਬਕ ਹੀ ਸਕੂਲੀ ਬੱਸਾਂ ਚਲਵਾਈਆਂ ਜਾਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਸੇਫ਼ ਪਾਲਿਸੀ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ।

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੈਟ੍ਰਿਕ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ


-ਨਕਲ ਰਹਿਤ ਕਰਵਾਈਆਂ ਜਾਣਗੀਆਂ ਪ੍ਰੀਖਿਆਵਾਂ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 28 ਫਰਵਰੀ:  ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੈਟ੍ਰਿਕ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਇਹ ਪ੍ਰੀਖਿਆਵਾਂ 29 ਮਾਰਚ ਤੱਕ ਚੱਲਣਗੀਆਂ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਨਕਲ ਰਹਿਤ ਕਰਵਾਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੌਰਾਨ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਪ੍ਰੀਖਿਆ ਕੇਂਦਰਾਂ ਨੇੜੇ ਖੜ੍ਹੇ ਹੋਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਾਬੰਦੀ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।
Anandita Mitra

                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਹੈਡ ਕੁਆਰਟਰ 'ਤੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10.00 ਵਜੇ ਤੋਂ ਬਾਅਦ ਦੁਪਹਿਰ 1.15 ਵਜੇ ਤੱਕ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2.00 ਵਜੇ ਤੋਂ ਸ਼ਾਮ 5.15 ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਨੂੰ ਨਕਲ ਰਹਿਤ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਣ ਅਤੇ ਗਲਤ ਅਨਸਰਾਂ ਵਲੋਂ ਨਕਲ ਕਰਵਾਏ ਜਾਣ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਜ਼ਿਲ੍ਹਾ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
                  ਸ੍ਰੀਮਤੀ ਮਿਤਰਾ ਨੇ ਅੱਗੇ ਦੱਸਿਆ ਕਿ ਸਬੰਧਤ ਐਸ.ਡੀ.ਐਮਜ਼ ਵਲੋਂ ਪ੍ਰੀਖਿਆ ਕੇਂਦਰਾਂ 'ਤੇ ਲਗਾਤਾਰ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਅਧੀਨ ਆਉਂਦੇ ਸੀ.ਆਰ.ਓਜ਼. ਅਤੇ ਬੀ.ਡੀ.ਪੀ.ਓਜ਼ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰਕੇ ਪ੍ਰੀਖਿਆ ਕੇਂਦਰਾਂ ਦੀ ਰਿਪੋਰਟ ਸਿੱਧੇ ਤੌਰ 'ਤੇ ਸਕੱਤਰ ਪੰਜਾਬ ਸਿੱਖਿਆ ਬੋਰਡ ਨੂੰ ਭੇਜਣਗੇ। ਉਨ੍ਹਾਂ ਦੱਸਿਆ ਕਿ ਲੋੜ ਮੁਤਾਬਕ ਜੇਕਰ ਲੜਕੀਆਂ ਦੀ ਤਲਾਸ਼ੀ ਕੀਤੀ ਜਾਵੇਗੀ, ਤਾਂ ਕੇਂਦਰ ਵਿਖੇ ਤਾਇਨਾਤ ਮਹਿਲਾ ਸੁਪਰਵਾਈਜ਼ਰ ਵਲੋਂ ਹੀ ਕੀਤੀ ਜਾਵੇਗੀ। ਉਨ੍ਹਾਂ ਪ੍ਰੀਖਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਕਲ ਤੋਂ ਗੁਰੇਜ਼ ਕਰਨ ਅਤੇ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਪ੍ਰੀਖਿਆ ਦੇਣ।

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 6 ਮਾਰਚ ਤੋਂ ਸ਼ੁਰੂ

ਹੁਸ਼ਿਆਰਪੁਰ, 27 ਫਰਵਰੀ:  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਹੁਸ਼ਿਆਰਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 6 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ, ਬੀ.ਐਸ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ  ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸ਼ਟਰ ਕਰਵਾਉਣ।

ਕਾਹਨ ਸਿੰਘ ਪੰਨੂ ਨੇ ਕੀਤੀ ਕੋਲਡ ਸਟੋਰਾਂ ਦੀ ਚੈਕਿੰਗ

ਹੁਸ਼ਿਆਰਪੁਰ, 27 ਫਰਵਰੀ: ਰਾਜ ਵਿੱਚ ਆਲੂ ਦੀ ਫ਼ਸਲ ਦੇ ਡਿੱਗਦੇ ਭਾਅ ਅਤੇ ਮੰਡੀਕਰਨ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸ੍ਰੀ ਕਾਹਨ ਸਿੰਘ ਪੰਨੂ (ਆਈ.ਏ.ਐਸ), ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵੱਲੋਂ ਹੁਸ਼ਿਆਰਪੁਰ ਦਾ ਦੌਰਾ ਕਰਕੇ ਕੋਲਡ ਸਟੋਰਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਬਾਗਬਾਨੀ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਦੇ ਮੋਹਰੀ ਆਲੂ ਉਤਪਾਦਕ ਜਿਲ੍ਹਿਆਂ ਵਿੱਚੋਂ ਇਕ ਹੈ ਅਤੇ ਜ਼ਿਲ੍ਹੇ ਵਿੱਚ ਆਲੂ ਹੇਠ ਲਗਭਗ 13,000 ਹੈਕਟੇਅਰ ਰਕਬਾ ਹੈ ਅਤੇ ਲਗਭਗ 2,25,000 ਮੀਟ੍ਰਿਕ ਟਨ ਪੈਦਾਵਾਰ ਹੁੰਦੀ ਹੈ। ਇਸ ਵਿੱਚੋਂ ਲਗਭਗ 70 ਪ੍ਰਤੀਸ਼ਤ ਰਕਬਾ ਕੱਚੀ ਪੁਟਾਈ (ਬਿਜਾਈ ਸਤੰਬਰ ਮਹੀਨੇ ਅਤੇ ਪੁਟਾਈ ਨਵੰਬਰ ਮਹੀਨੇ) ਅਧੀਨ ਹੁੰਦੀ ਹੈ ਅਤੇ ਆਲੂ ਦੇ ਸੀਡ ਦੀ ਪੈਦਾਵਾਰ ਲਗਭਗ 90,000 ਮੀਟ੍ਰਿਕ ਟਨ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 39 ਕੋਲਡ ਸਟੋਰ ਚਾਲੂ ਹਾਲਤ ਵਿੱਚ ਹਨ, ਜਿਨ੍ਹਾਂ ਦੀ ਭੰਡਾਰਨ ਸਮਰੱਥਾ 92,636 ਮੀਟ੍ਰਿਕ ਟਨ ਹੈ।
                  ਕੋਲਡ ਸਟੋਰਾਂ ਵਿੱਚ ਕਿਸਾਨਾਂ ਦੀ ਫ਼ਸਲ ਪਹਿਲ ਦੇ ਅਧਾਰ 'ਤੇ ਰੱਖਣ ਸਬੰਧੀ ਸ. ਕਾਹਨ ਸਿੰਘ ਪੰਨੂ ਨੇ ਕੋਲਡ ਸਟੋਰਾਂ ਦੀ ਅਚਨਚੇਤੀ ਚੈਕਿੰਗ ਕਰਕੇ ਕੋਲਡ ਸਟੋਰ ਮਾਲਕਾਂ ਵੱਲੋਂ ਪੇਸ਼ ਕੀਤੇ ਰਿਕਾਰਡ ਦੀ ਪੜਤਾਲ ਵੀ ਕੀਤੀ। ਉਨ੍ਹਾਂ ਕੋਲਡ ਸਟੋਰ ਮਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਆਲੂ ਸਟੋਰ ਕਰਨ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਆਲੂਆਂ ਦੀ ਮੰਡੀਕਰਨ ਸਮੱਸਿਆ ਹੱਲ ਕਰਨ ਲਈ ਹੋਰ ਰਾਜਾਂ ਦੀਆਂ ਮੰਡੀਆਂ ਵਿੱਚ ਅਤੇ ਵਿਦੇਸ਼ਾਂ ਵਿੱਚ ਵੀ ਆਲੂ ਦੀ ਮੰਗ ਅਨੁਸਾਰ ਮੰਡੀਕਰਨ ਦਾ ਪ੍ਰਬੰਧ ਕਰਕੇ ਕਿਸਾਨਾਂ ਨੂੰ ਮੰਡੀਕਰਨ ਵਿੱਚ ਆ ਰਹੀ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ।

ਰੂਹ ਦੀਆਂ ਪਰਤਾਂ ਖ਼ੋਲ੍ਹਦਾ ਹੈ ਮਿਆਰੀ ਸੰਗੀਤ : ਉਸਤਾਦ ਬੀ. ਐੱਸ. ਨਾਰੰਗ

ਅਨਿਲ ਮਾਹੀ ਦੇ ਗੀਤ 'ਮਾਂ' ਅਤੇ 'ਮੁੰਡੇ ਹੋ ਗਏ ਮਲੰਗ' ਦੇ ਵੀਡੀਓ ਰਿਲੀਜ਼
ਗੀਤਕਾਰ ਕੁਲਵੰਤ ਦੇ ਗੀਤ 'ਮਾਂ' ਨੇ ਮਾਹੌਲ ਕੀਤਾ ਮਮਤਾਮਈ
ਤਲਵਾੜਾ, 22 ਫ਼ਰਵਰੀ : ਸੰਗੀਤ ਮਨੁੱਖ ਲਈ ਰੂਹ ਦੀ ਖ਼ੁਰਾਕ ਹੈ ਅਤੇ ਪ੍ਰਭੂ ਭਗਤੀ ਦਾ ਸਰਵੋਤਮ ਸਾਧਨ ਹੈ। ਇਹ ਪ੍ਰਗਟਾਵਾ ਇੱਥੇ ਉਸਤਾਦ ਸੰਗੀਤਕਾਰ ਜਨਾਬ ਬੀ. ਐੱਸ. ਨਾਰੰਗ ਨੇ ਆਪਣੇ ਸ਼ਾਗਿਰਦ ਅਨਿਲ ਮਾਹੀ ਦੇ ਗੀਤਾਂ ਦੇ ਵੀਡੀਓ ਰਿਲੀਜ਼ ਕਰਨ ਮੌਕੇ ਹਾਜਰ ਸੰਗੀਤ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਅਨਿਲ ਮਾਹੀ ਵੱਲੋਂ ਸੰਗੀਤ ਦੇ ਪਿੜ ਵਿਚ ਬੇਹੱਦ ਸ਼ਿੱਦਤ ਤੇ ਉਤਸ਼ਾਹ ਨਾਲ ਸਾਧਨਾ ਕੀਤੀ ਜਾ ਰਹੀ ਹੈ ਜਿਸ ਨਾਲ ਉਹ ਸਮਰੱਥ ਗਾਇਕਾਂ ਦੀ ਕਤਾਰ ਵਿਚ ਆ ਖਲੋਂਦਾ ਹੈ ਅਤੇ ਉਸ ਦੇ ਗਾਏ ਇਹ ਦੋ ਗੀਤ ਸਰੋਤਿਆਂ ਦੀ ਕਚਿਹਰੀ ਵਿਚ ਜਰੂਰ ਮਕਬੂਲ ਹੋਣਗੇ। ਜਿਕਰਯੋਗ ਹੈ ਕਿ ਐੱਚ. ਪੀ. ਐੱਸ. ਵਿਰਕ ਦੀ ਪ੍ਰਧਾਨਗੀ ਹੇਠ ਹੋਏ ਇਸ ਪ੍ਰੋਗਰਾਮ ਵਿਚ ਬਲਾਕ ਤਲਵਾੜਾ ਦੇ ਪਿੰਡ ਬਹਿਲੱਖਣ ਦੇ ਜੰਮਪਲ ਅਨਿਲ ਮਾਹੀ ਜੋ ਬੀ. ਬੀ. ਐੱਮ. ਬੀ. ਡੀ. ਏ. ਵੀ. ਸਕੂਲ ਤਲਵਾੜਾ ਵਿਚ ਸੰਗੀਤ ਅਧਿਆਪਕ ਹਨ, ਦੇ ਗੀਤਾਂ ਅਤੇ ਵੀਡੀਓ ਨੂੰ ਦਰਸ਼ਕਾਂ ਨੇ ਖ਼ੂਬ ਪਸੰਦ ਕੀਤਾ। ਢੋਲ ਰਿਕਾਰਡ਼ ਕੰਪਨੀ ਵੱਲੋਂ ਤਿਆਰ ਇਸ ਐਲਬਮ ਵਿਚ ਕਿੱਟੂ ਨਾਰੰਗ ਦੇ ਸੰਗੀਤ ਹੇਠ ਗੀਤਕਾਰ ਰਾਮ ਦਾ ਗੀਤ 'ਮੁੰਡੇ ਹੋ ਗਏ ਮਲੰਗ' ਅਤੇ ਕੁਲਵੰਤ ਝੀਤਕਲਾਂ ਦਾ ਗੀਤ 'ਮਾਂ' ਨੂੰ ਸ਼ਾਮਿਲ ਕੀਤਾ ਗਿਆ ਹੈ। ਇਨ੍ਹਾਂ ਗੀਤਾਂ ਦੇ ਵੀਡੀਓ ਸ਼ੂਟ ਦਾ ਦੀਪ ਭੁੱਲਰ ਅਤੇ ਗੁਰਚੇਤ ਸੰਧੂ ਵੱਲੋਂ ਨਿਰਦੇਸ਼ਨ ਕੀਤਾ ਗਿਆ ਹੈ। ਇਸ ਪ੍ਰਭਾਵਸ਼ਾਲੀ ਰਿਲੀਜ਼ ਸਮਾਗਮ ਵਿਚ ਡਾ. ਧਰੁੱਬ ਸਿੰਘ ਪ੍ਰਧਾਨ ਨਗਰ ਪੰਚਾਇਤ ਤਲਵਾੜਾ, ਪ੍ਰਿੰ. ਅਰਚਨਾ ਕੁਲਸ਼੍ਰੇਸ਼ਠ, ਡਾ. ਵਿਸ਼ਾਲ ਧਰਵਾਲ, ਸੁਮਿਤ ਸਾਹੀ, ਐੱਮ. ਸੀ. ਭੱਟੀ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗੀਤ ਪ੍ਰੇਮੀ ਹਾਜ਼ਰ ਸਨ।

ਆਬਕਾਰੀ ਤੇ ਕਰ ਵਿਭਾਗ ਵਲੋਂ ਜੀ.ਐਸ.ਟੀ. ਸਪੈਸ਼ਲ ਕੈਂਪ

ਹੁਸ਼ਿਆਰਪੁਰ, 23 ਫਰਵਰੀ: ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਹਰਦੀਪ ਭਾਂਵਰਾ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਡੀਲਰਾਂ, ਵਕੀਲਾਂ ਅਤੇ ਚਾਰਟਡ ਅਕਾਊਂਟੈਟਾਂ ਲਈ ਇਸ ਵਿਭਾਗ ਵਲੋਂ 4801 ਜੀ.ਐਸ.ਟੀ. ਪ੍ਰੋਵੀਜ਼ਨਲ ਆਈ.ਡੀ. ਪਾਸਵਰਡ ਕਿੱਟਸ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਜ਼ਿਲ੍ਹੇ ਦੇ ਸਬੰਧਤ ਡੀਲਰਾਂ ਨੂੰ ਵੰਡ ਦਿੱਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ  ਇਨ੍ਹਾਂ ਵਿਚੋਂ ਬਹੁਤ ਸਾਰੇ ਵਪਾਰੀਆਂ ਨੇ ਜੀ.ਐਸ.ਟੀ. ਵਿੱਚ ਲਾਗਇਨ ਨਹੀਂ ਕੀਤਾ। ਅਜਿਹੇ ਵਪਾਰੀਆਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਕਿ ਜੇਕਰ ਜੀ.ਐਸ.ਟੀ. ਪ੍ਰੋਵੀਜਨਲ ਆਈ.ਡੀ. ਪਾਸਵਰਡ ਕਿਟਸ ਨੂੰ www.gst.gov.in 'ਤੇ ਜੀ.ਐਸ.ਟੀ. ਵਿੱਚ ਲਾਗ ਇਨ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ, ਤਾਂ ਵਿਭਾਗ ਦੀ ਸੁਵਿਧਾ ਵਿੰਡੋ ਦੇ ਕੈਬਿਨ ਨੰਬਰ 21, 22 ਅਤੇ 23 'ਤੇ ਹਾਜ਼ਰ ਹੋ ਕੇ ਜਾਂ ਨੋਡਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਅਤੇ ਐਟਸਾ ਵਲੋਂ ਨਿਰਧਾਰਤ ਡਾਟਾ ਓਪਰੇਟਰਾਂ ਨੂੰ ਆਪਣੀ ਕਿਟਸ ਦਿਖਾ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਉਸੇ ਵੇਲੇ ਹੀ ਕਰਵਾ ਸਕਦੇ ਹਨ।
                  ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਮੁਹੱਈਆ ਕਰਵਾਏ ਪਵਨ ਪ੍ਰੋਜੈਕਟ ਤਹਿਤ ਜੁੜੀਆਂ ਸੇਵਾਵਾਂ ਵਿੱਚ ਜੀ.ਐਸ.ਟੀ. ਪ੍ਰੋਵੀਜਨਲ ਆਈ.ਡੀ. ਪਾਸਵਰਡ ਕਿਟਸ ਤੁਰੰਤ ਵੈਲੀਡੇਟ (www.gst.gov.in 'ਤੇ ਜੀ.ਐਸ.ਟੀ. ਵਿੱਚ ਲਾਗ ਇਨ) ਹੋ ਜਾਵੇਗੀ ਅਤੇ ਵਪਾਰੀਆਂ ਨੂੰ ਲੰਬੀਆਂ ਕਤਾਰਾਂ ਵਿੱਚ ਨਹੀਂ ਲੱਗਣਾ ਪਵੇਗਾ। ਇਹ ਸਹੂਲਤ ਇਸ ਲਈ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਨਵੇਂ ਸਿਸਟਮ ਵਿੱਚ ਕਲੋਜਿੰਗ ਸਟਾਕ 'ਤੇ ਪੂਰਾ ਆਈ.ਟੀ.ਸੀ. ਮਿਲ ਸਕੇ ਅਤੇ ਵਪਾਰੀਆਂ ਦੀਆਂ ਬਾਹਰ ਤੋਂ ਆਉਣ ਵਾਲੀਆਂ ਵਸਤਾਂ ਦੀਆਂ ਗੱਡੀਆਂ ਬੈਰੀਅਰ 'ਤੇ ਨਾ ਰੁਕਣ। ਇਸ ਲਈ ਮਿਤੀ 27 ਅਤੇ 28 ਫਰਵਰੀ 2017 ਨੂੰ ਪਹਿਲ ਦੇ ਆਧਾਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫ਼ਤਰ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਇਸ ਸਪੈਸ਼ਲ ਕੈਂਪ ਜੋ ਕਿ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਹੁਸ਼ਿਆਰਪੁਰ ਦੀ ਹਾਜ਼ਰੀ ਵਿੱਚ ਲਗਾਇਆ ਜਾ ਰਿਹਾ ਹੈ, ਦਾਂ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਪਾਰੀ ਨੂੰ ਅਜੇ ਤੱਕ ਜੀ.ਐਸ.ਟੀ. ਪ੍ਰੋਵੀਜ਼ਨਲ ਆਈ.ਡੀ. ਪਾਸਵਰਡ ਕਿਟਸ ਪ੍ਰਾਪਤ ਨਹੀਂ ਹੋਈ ਹੈ, ਉਹ ਵੀ ਆਪਣੇ ਪੈਨ ਨੰਬਰ ਅਤੇ ਵੈਟ ਨੰਬਰ ਸਮੇਤ ਹਾਜ਼ਰ ਹੋ ਕੇ ਕੈਂਪ ਦਾ ਫਾਇਦਾ ਲੈ ਸਕਦਾ ਹੈ।

ਪ੍ਰੀਖਿਆ ਕੇਂਦਰਾਂ ਨੇੜੇ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਹੁਸ਼ਿਆਰਪੁਰ, 23 ਫਰਵਰੀ :ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਹੁਸ਼ਿਆਰਪੁਰ ਦੇ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਸਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਮੈਟ੍ਰਿਕ/ਬਾਹਰਵੀਂ ਸ੍ਰੇਣੀਆਂ ਦੀਆਂ ਸਲਾਨਾ ਪ੍ਰੀਖਿਆਵਾਂ  ਮਿਤੀ 28 ਫਰਵਰੀ ਤੋਂ 29 ਮਾਰਚ 2017 ਤੱਕ ਜ਼ਿਲ੍ਹਾ ਹੈਡਕੁਆਟਰ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ   1.45 ਵਜੇ ਤੱਕ ਅਤੇ ਬਾਹਰਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪ੍ਰੀਖਿਆਵਾਂ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰ ਦੇ ਇਰਦ-ਗਿਰਧ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਅਤੇ ਪ੍ਰੀਖਿਆਵਾਂ ਦੀ ਪਵਿੱਤਰਤਾ ਭੰਗ ਹੁੰਦੀ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 28 ਫਰਵਰੀ ਤੋਂ 29 ਮਾਰਚ 2017 ਤੱਕ ਲਾਗੂ ਰਹੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਲਗਾਈਆਂ ਵੱਖ-ਵੱਖ ਪਾਬੰਦੀਆਂ

ਹੁਸ਼ਿਆਰਪੁਰ, 22 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰਕ੍ਰਿਆ ਅਪਨਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।  ਇਹ ਪਾਬੰਦੀ ਇਸ ਕਰਕੇ ਲਗਾਈ ਜਾਂਦੀ ਹੈ ਕਿ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ 'ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ 'ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ 'ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ 'ਤੇ ਰੋਕ ਲਗਾਈ ਗਈ ਹੈ।
                  ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿੱਚ ਕਾਲੀ ਫਿਲਮ ਦੀ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਉਨ੍ਹਾਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਆਰ ਦਿੱਤਾ ਗਿਆ ਹੋਵੇ।
                  ਸ੍ਰੀਮਤੀ ਅਨੰਦਿਤਾ ਮਿਤਰਾ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ 'ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੁਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ,  ਤੇ ਲਾਗੂ ਨਹੀਂ ਹੋਵੇਗੀ।
                  ਇਹ ਹੁਕਮ 22 ਅਪ੍ਰੈਲ 2017 ਤੱਕ ਲਾਗੂ ਰਹਿਣਗੇ।

ਪੈਨਸ਼ਨਾਂ ਦੀ ਵੰਡ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿਗ

ਹੁਸ਼ਿਆਰਪੁਰ, 21 ਫਰਵਰੀ:  ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਪੈਨਸ਼ਨਾਂ ਦੀ ਵੰਡ ਕਰਨ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਸਮੂਹ ਬੀ.ਡੀ.ਪੀ.ਓਜ਼., ਸੀ.ਡੀ.ਪੀ.ਓਜ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਖਾਤਿਆਂ ਵਿੱਚ ਟਰਾਂਸਫਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮ ਅਧੀਨ ਪੈਨਸ਼ਨਾਂ ਦੀ ਰਾਸ਼ੀ ਪਿੰਡ ਦੇ ਸਰਪੰਚ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਬੰਧਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ, ਤਾਂ ਜੋ ਲਾਭਪਾਤਰੀਆਂ ਨੂੰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਮਿਲ ਸਕੇ।
                  ਇਸ ਮੌਕੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਜਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ ਤੋਂ ਇਲਾਵਾ ਬੀ.ਡੀ.ਪੀ.ਓਜ਼ ਅਤੇ ਸੀ.ਡੀ.ਪੀ.ਓਜ਼ ਹਾਜ਼ਰ ਸਨ।

ਪੁਰਾਤੱਤਵ ਇਤਿਹਾਸਕ ਸਮਾਰਕਾਂ ਦੇ ਨਜ਼ਦੀਕ ਪੋਲੀਥੀਨ ਦੀ ਵਰਤੋਂ ਕਰਨ 'ਤੇ ਪਾਬੰਦੀ

ਹੁਸ਼ਿਆਰਪੁਰ, 21 ਫਰਵਰੀ:  ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹੇ ਵਿੱਚ ਮੌਜੂਦ ਪੁਰਾਤਤਵ ਇਤਿਹਾਸਕ ਸਮਾਰਕਾਂ ਦੀ ਚਾਰਦੀਵਾਰੀ ਦੇ 300 ਮੀਟਰ ਦੇ ਘੇਰੇ ਅੰਦਰ ਪੋਲੀਥੀਨ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ Jhandewala “emple 4holbaha, 5xacavated “emple 4holbaha, Mansa 4evi “emple 4holbaha, 1ncient “emple 4holbaha, Octagonal Well 4holbaha, “emple 8ari 4evi 2hawanipur, “emple “hakurdwara Ram “atwali  ਦੇ ਇਤਿਹਾਸਕ ਪੁਰਾਤੱਤਵ ਸਮਾਰਕਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ। ਇਹ ਹੁਕਮ 21 ਅਪ੍ਰੈਲ 2017 ਤੱਕ ਲਾਗੂ ਰਹਿਣਗੇ।

ਜਨਤਕ ਥਾਵਾਂ ਤੇ ਪਸ਼ੂ ਚਰਾਉਣ ਤੇ ਮਨਾਹੀ


ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 16 ਫਰਵਰੀ:  ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਆਪਣੇ ਹੁਕਮ ਵਿੱਚ ਦੱਸਿਆ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਚਰਾਉਂਦੇ ਹਨ। ਅਜਿਹਾ ਕਰਨ ਨਾਲ ਸੜਕਾਂ ਉਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਕਲੱਬਾਂ/ਸੰਸਥਾਵਾਂ ਵਲੋਂ ਜ਼ਿਲ੍ਹੇ ਵਿੱਚ ਬੂਟੇ ਲਗਾਏ ਜਾਂਦੇ ਹਨ, ਉਨ੍ਹਾਂ ਨੂੰ ਵੀ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ। ਪਸ਼ੂਆਂ ਨੂੰ ਇਸ ਤਰ੍ਹਾਂ ਖੁੱਲ੍ਹੇ ਆਮ ਛੱਡਣਾ ਲੋਕ ਹਿੱਤ ਵਿੱਚ ਨਹੀਂ ਹੈ।
                  ਜ਼ਿਲਾ  ਮੈਜਿਸਟਰੇਟ  ਹੁਸ਼ਿਆਰਪੁਰ ਵਲੋਂ  ਧਾਰਾ 144 ਅਧੀਨ  ਫਸਲਾਂ  ਦੀ  ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ ਡਿਪੂ ਉਚੀ  ਬੱਸੀ, ਤਹਿਸੀਲ: ਦਸੂਹਾ,ਜ਼ਿਲਾ ਹੁਸਿਆਰਪੁਰ ਦੀ  ਬਾਹਰਲੀ ਚਾਰ-ਦੀਵਾਰੀ ਦੇ 1000  ਗਜ਼ (914 ਮੀਟਰ)  ਦੇ  ਘੇਰੇ  ਅੰਦਰ  ਆਮ  ਲੋਕਾਂ  ਵਲੋਂ ਕਿਸੇ  ਵੀ ਤਰ੍ਹਾਂ ਦੀ ਉਸਾਰੀ (ਸਿਵਾਏ  ਸਰਕਾਰੀ  ਉਸਾਰੀ )  ਕਰਨ 'ਤੇ  ਪੂਰਨ ਤੌਰ 'ਤੇ ਪਾਬੰਦੀ  ਲਗਾ  ਦਿਤੀ ਗਈ ਹੈ।
                  ਇਹ ਹੁਕਮ 16 ਅਪ੍ਰੈਲ 2017 ਤੱਕ ਲਾਗੂ ਰਹਿਣਗੇ।

ਬ੍ਰਹਮਕੁਮਾਰੀ ਸੰਸਥਾ ਵੱਲੋਂ ਵਿਸ਼ੇਸ਼ ਚੇਤਨਾ ਸਮਾਗਮ

ਤਲਵਾੜਾ, 13 ਫ਼ਰਵਰੀ : ਇੱਥੇ ਪ੍ਰਜਾਪਿਤਾ ਬ੍ਰਹਮਕੁਮਾਰੀ ਸੰਸਥਾਨ ਵੱਲੋਂ ਪੁਰਾਣਾ ਤਲਵਾੜਾ ਸ਼ਿਵ ਮੰਦਰ ਵਿਖੇ ਸ਼ਿਵਰਾਤਰੀ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਤੇ ਚੇਤਨਾ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਬੀ. ਕੇ. ਇੰਦਰਜੀਤ ਕੌਰ ਵੱਲੋਂ ਆਨੰਦਮਈ ਜੀਵਨ ਜਾਚ ਲਈ ਸਾਧਨਾ ਸ਼ਕਤੀ ਬਾਰੇ ਰੌਸ਼ਨੀ ਪਾਈ ਗਈ। ਬੀ. ਕੇ. ਸੁਮਨ ਦਸੂਹਾ ਵੱਲੋਂ ਪਰਮਾਤਮਾ ਅਤੇ ਆਤਮਾ ਦੇ ਸੰਕਲਪ ਉੱਤੇ ਚਰਚਾ ਕਰਕੇ ਮਨ ਦੀ ਸ਼ੁੱਧੀ ਤੇ ਜੋਰ ਦਿੱਤਾ। ਬੀ. ਕੇ. ਸਮਰਿਤੀ ਨੇ ਜੀਵਨ ਚੱਕਰ, ਬ੍ਰਹਮਲੋਕ ਆਦਿ ਵਿਸ਼ਿਆਂ ਉੱਤੇ ਬਾਖੂਬੀ ਚਰਚਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ, ਰਣਬੀਰ ਸਿੰਘ, ਰੇਨੂੰ, ਕੇਵਲ ਸਿੰਘ, ਹਰਮੀਤ ਕੌਰ, ਸੋਮਾ, ਕੁਸਮ, ਪੂਨਮ, ਡਾ. ਸੰਜੀਵ ਮੁਕੇਰੀਆਂ, ਸਾਗਰ, ਨੇਹਾ ਆਦਿ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ।

ਕੌਮੀ ਲੋਕ ਅਦਾਲਤ - 1794 ਕੇਸਾਂ ਵਿੱਚੋਂ 966 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਹੁਸ਼ਿਆਰਪੁਰ,11 ਫਰਵਰੀ:   ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਐਸ.ਐਸ. ਸਾਰੋਂ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਹੁਸ਼ਿਆਰਪੁਰ ਜਿਲ੍ਹੇ ਦੇ ਐਡਮਨਿਸਟ੍ਰੇਟਿਵ ਜੱਜ ਜਸਟਿਸ ਜਤਿੰਦਰ ਚੌਹਾਨ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਾਲ 2017 ਦੀ ਪਹਿਲੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਐਮ ਏ ਸੀ ਟੀ, ਕਰੀਮੀਨਲ ਕੰਪਾਊਂਡਏਬਲ ਕੇਸਾਂ, ਰੈਵੀਨਿਊ, ਟਰੈਫਿਕ ਚਲਾਨ, ਫੈਮਲੀ, ਲੇਬਰ ਮਾਮਲੇ ਤੋਂ ਇਲਾਵਾ ਬੈਂਕ ਰਿਕਵਰੀ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਸਿਵਲ  ਕੇਸਾਂ ਦਾ ਨਿਪਟਾਰਾ ਕਰਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 7 ਬੈਂਚ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ। ਇਹ ਲੋਕ ਅਦਾਲਤ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਦੇਖਰੇਖ ਹੇਠ ਲਗਾਈ ਗਈ। ਜ਼ਿਲ੍ਹਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 1794 ਕੇਸਾਂ ਦੀ ਸੁਣਵਾਈ ਹੋਈ ਅਤੇ 966 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਨੂੰ ਕੁੱਲ 13,56,33,266 /-ਰੁਪਏ ਦੀ ਰਾਸ਼ੀ ਦੇ ਕਲੇਮ ਦਿਵਾਏ ਗਏ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ। ਇਨ੍ਹਾਂ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦਾ ਮਾਨਤਾ ਪ੍ਰਾਪਤ ਹੈ।
                   ਇਸ ਮੌਕੇ ਤੇ ਸੀ.ਜੇ.ਐਮ.-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਆਰ ਪੀ ਧੀਰ ਵੀ ਮੌਜੂਦ ਸਨ।

ਬੀ.ਐਡ.ਅਧਿਆਪਕ ਫਰੰਟ ਵੱਲੋ ਸੀਨੀਅਰਤਾ ਦੇ ਮੁੱਦੇ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 11 ਫਰਵਰੀ : ਪਿਛਲੇ ਕਾਫੀ ਲੰੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਬੀ.ਐਡ. ਅਧਿਆਪਕ ਫਰੰਟ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਜਿਲਾ ਪ੍ਰਧਾਨ ਸੁਰਜੀਤ ਰਾਜਾ, ਜਸਵੀਰ ਤਲਵਾੜਾ, ਸੂਬਾ ਕਮੇਟੀ ਮੈਂਬਰ ਵਰਿੰਦਰ ਵਿੱਕੀ, ਸੀ. ਮੀਤ ਪ੍ਰਧਾਨ ਉਪਕਾਰ ਪੱਟੀ ਅਤੇ ਮੀਤ ਪ੍ਰਧਾਨ ਪਰਮਜੀਤ ਮਾਹਿਲਪੁਰ ਦੀ ਅਗੁਵਾਈ ਵਿੱਚ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਸੁਰਜੀਤ ਰਾਜਾ, ਉਪਕਾਰ ਪੱਟੀ ਅਤੇ ਪਰਮਜੀਤ ਨੇ ਕਿਹਾ ਕਿ ਬੀ.ਐਡ. ਅਧਿਆਪਕਾਂ ਦੀ ਸੀਨੀਅਰਤਾ ਨੂੰ ਲੈ ਕੇ ਜੋ ਕੇਸ ਹਾਈ ਕੋਰਟ ਵਿੱਚ ਕੀਤਾ ਗਿਆ ਹੈ ਉਸ ਦਾ ਮੁੰਹਤੋੜ ਜਵਾਬ ਦੇਣ ਲਈ ਬੀ.ਐਡ. ਅਧਿਆਪਕ ਪੂਰੀ ਤਰਾਂ ਤਿਆਰ ਹਨ। ਇਸ ਸੰਬੰਧੀ ਉਹਨਾਂ ਨੇ ਕਿਹਾ ਕਿ ਕੋਰਟ ਦਾ ਸਹਾਰਾ ਲੈ ਕੇ ਉਹਨਾਂ ਨੂੰ ਫਰੰਟ ਦੀਆਂ ਮੁੱਖ ਮੰਗਾਂ ਤੋਂ ਭਟਕਾਇਆ ਜਾ ਰਿਹਾ ਹੈ। ਜਦੋਂ ਕਿ ਹਾਈ ਕੋਰਟ ਵਿੱਚ ਸੀਨੀਅਰਤਾ ਦੇ ਮੁੱਦੇ ਨੂੰ ਲੈ ਕੇ ਉਹ ਪਹਿਲਾਂ ਹੀ ਕੇਸ ਜਿੱਤ ਚੁੱਕੇ ਹਨ। 

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵੀਰ ਤਲਵਾੜਾ, ਵਰਿੰਦਰ ਵਿੱਕੀ, ਤਿਲਕ ਰਾਜ ਅਤੇ ਸੰਦੀਪ ਬਡਵਾਲ ਨੇ ਕਿਹਾ ਕਿ ਫਰੰਟ ਨੂੰ ਜਾਣ ਬੁੱਝ ਕੇ ਮੁੱਖ ਮੁੱਦੇ ਪੁਰਾਣੀ ਪੈਂਸ਼ਨ ਬਹਾਲੀ ਜਿਸ ਲਈ ਫਰੰਟ ਪਹਿਲਾਂ ਹੀ ਲੜਾਈ ਲੜ ਰਿਹਾ ਹੈ, ਉਸਦਾ ਧਿਆਨ ਹੋਰ ਪਾਸੇ ਕੇਂਦ੍ਰਿਤ ਕਰਨ ਲਈ ਕੋਰਟ ਦਾ ਸਹਾਰਾ ਲਿਆ ਜਾ ਰਿਹਾ ਹੈ ਪਰ ਫਰੰਟ ਇਸਦਾ ਹਰ ਜਵਾਬ ਦੇਣ ਲਈ ਤਿਆਰ ਬਰ ਤਿਆਰ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਬਿਲਾਸ, ਦੀਪਕ, ਜੀਵਨ, ਰਾਜ ਕੁਮਾਰ, ਤਰਸੇਮ ਸਿੰਘ ਅਤੇ ਮਨਜੀਤ ਨੇ ਕਿਹਾ ਕਿ ਫਰੰਟ ਦੀਆਂ ਪ੍ਰਮੁੱਖ ਮੰਗਾਂ ਜਿਵੇਂ ਕਿ ਪੁਰਾਣੀ ਪੈਂਸ਼ਨ ਬਹਾਲੀ, ਠੇਕੇ ਤੇ ਕੀਤੀ ਸਰਵਿਸ ਦਾ ਲਾਭ, ਪ੍ਰਾਈਮਰੀ ਅਧਿਆਪਕਾਂ ਦਾ ਗਰੇਡ 4600 ਕਰਨ ਅਤੇ ਹੋਰ ਕਈ ਹੱਕੀ ਮੰਗਾਂ ਤੋਂ ਫਰੰਟ ਦਾ ਧਿਆਨ ਹਟਾਉਣ ਲਈ ਕੋਰਟ ਦਾ ਸਹਾਰਾ ਲਿਆ ਜਾ ਰਿਹਾ ਹੈ। ਇਸ ਮੌਕੇ ਹਰਿੰਦਰ ਟਾਂਡਾ, ਪਰਮਿੰਦਰ ਬੁੱਲੋਵਾਲ ਅਤੇ ਲਖਵਿੰਦਰ ਗੜਸ਼ੰਕਰ ਨੇ ਕਿਹਾ ਕਿ ਉਹ ਫਰੰਟ ਵੱਲੋਂ ਹਰ ਲੜਾਈ ਲੜਨ ਲਈ ਤਿਆਰ ਹਨ ਜੋ ਸੀਨੀਅਰਤਾ ਦੇ ਮੁੱਦੇ ਨੂੰ ਲੈ ਕੇ ਕੋਰਟ ਦੇ ਫੈਸਲੇ ਨੂੰ ਹੁਸ਼ਿਆਰਪੁਰ ਵੱਲੋਂ ਚੈਲੇਂਜ ਕੀਤਾ ਗਿਆ ਹੈ, ਉਸਦਾ ਢੁੱਕਵਾਂ ਜਵਾਬ ਦੇਣ ਲਈ ਫਰੰਟ ਬਿਲਕੁਲ ਤਿਆਰ ਹੈ। ਅੱਜ ਦੀ ਇਸ ਮੀਟਿੰਗ ਵਿੱਚ ਰਜਿੰਦਰ, ਪ੍ਰੇਮ ਕੁਮਾਰ, ਵਿਜੇ ਕੁਮਾਰ, ਅਨੂਪਮ ਰਤਨ, ਜਤਿੰਦਰ, ਸਲਿੰਦਰ ਪਾਲ, ਹਰਿੰਦਰ ਪਾਲ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸ਼ਰਮਾ, ਰੋਸ਼ਨ ਲਾਲ, ਪਰਮਿੰਦਰ ਸਿੰਘ, ਹਰੀਸ਼ ਕੁਮਾਰ, ਰਾਮ ਪਾਲ ਪਠਾਣੀਆ, ਨਰੇਸ਼ ਕੁਮਾਰ, ਸਤਵਿੰਦਰ ਸਿੰਘ, ਸੰਜੀਵ ਨਰਿਆਲ, ਦੇਸ ਰਾਜ ਆਦਿ ਵੀ ਹਾਜਿਰ ਸਨ।

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਉਤਸਵ

ਤਲਵਾੜਾ, 10 ਫ਼ਰਵਰੀ : ਇੱਥੇ ਸ਼੍ਰੀ ਗੁਰੂ ਰਵੀਦਾਸ ਧਾਰਮਿਕ ਸਭਾ (ਰਜਿ:) ਤਲਵਾੜਾ ਵੱਲੋਂ ਗੁਰੂ ਰਵਿਦਾਸ ਜੀ ਦਾ ੬੪੦ਵਾਂ ਪ੍ਰਕਾਸ਼ ਉਤਸਵ ਬੇਹੱਦ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੂ ਗਰੰਥ ਸਾਹਿਬ ਜੀ ਦੇ ਪਾਠ ਉਪਰੰਤ ਖੁੱਲ੍ਹੇ ਦੀਵਾਨ ਸਜਾਏ ਗਏ ਜਿਸ ਵਿਚ ਸਭ ਤੋਂ ਪਹਿਲਾਂ ਲੋਕਲ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਉਨ੍ਹਾਂ ਤੋਂ ਬਾਦ ਭਾਈ ਸ਼ੌਕੀਨ ਸਿੰਘ ਤੇ ਸਾਥੀਆਂ ਨੇ ਇਲਾਹੀ ਬਾਣੀ ਨਾਲ ਨਿਹਾਲ ਕੀਤਾ ਗਿਆ। ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਵਿਆਖਿਆ ਨਾਲ ਨਿਹਾਲ ਕੀਤਾ। ਉਨ੍ਹਾਂ ਵੱਲੋ਼ ਗਾਏ 'ਜੋ ਹਰਿ ਕਾ ਪਿਆਰਾ, ਸੋ ਸਭ ਕਾ ਪਿਆਰਾ', ਬਹੁਤ ਜਨਮ ਬਿਛਰੇ ਥੇ ਮਾਧੋ ਸ਼ਬਦ ਨੇ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਸਭਾ ਦੇ ਪ੍ਰਧਾਨ ਯੁੱਧਵੀਰ ਸਿਘ ਵੱਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਰਾਜ ਕੁਮਾਰ ਵਿਰਦੀ, ਸੰਸਾਰ ਚੰਦ, ਨਰਿੰਦਰ ਭੂਰਾ, ਰਾਜ ਮੱਲ ਕਜਲਾ, ਜਗਦੇਵ ਸਿੰਘ, ਗੁਰਦਿਆਲ ਸਿੰਘ ਤੱਖੀ, ਤਰਸੇਮ ਸਿੰਘ, ਹਰਭਜਨ ਹੀਰ, ਰਾਹੁਲ, ਰਾਜ ਮੱਲ ਭਾਟੀਆ, ਰਤਨ ਚੰਦ, ਕਸ਼ਮੀਰ ਕੌਰ, ਊਸ਼ਾ ਕੌਸਲਰ, ਸਰਿਸ਼ਟਾ ਦੇਵੀ, ਸੁਨੀਤਾ ਦੇਵੀ, ਗੋਲਡੀ ਦੇਵੀ, ਮੁੱਖ ਗਰੰਥੀ ਭਾਈ ਹਰਿੰਦਰ ਸਿੰਘ ਵੱਲੋਂ ਅਹਿਮ ਦੇ ਮੁੱਖ ਸੇਵਾ ਨਿਭਾਈ ਗਈ।

-ਪੇਸ਼ ਹਨ ਕੁਝ ਝਲਕਾਂ : ------->






ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ 15 ਫਰਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਮੁਕਤੀ ਦਿਵਸ: ਡਿਪਟੀ ਕਮਿਸ਼ਨਰ


-ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਬੈਠਕ ਕਰ ਕੇ ਲਿਆ ਪ੍ਰਬੰਧਾਂ ਦਾ ਜਾਇਜਾ

ਹੁਸ਼ਿਆਰਪੁਰ, 9 ਫਰਵਰੀ:   ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ 15 ਫਰਵਰੀ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਮੁਕਤੀ ਦਿਵਸ 'ਤੇ 1 ਤੋਂ 19 ਸਾਲ ਉਮਰ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦਵਾਈ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਮੁਫ਼ਤ ਦੇਣ ਲਈ ਯੋਜਨਾਬੱਧ ਤਰੀਕੇ ਨਾਲ ਸਾਰੇ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 'ਤੇ ਸਾਰੇ ਬੱਚਿਆਂ ਨੂੰ ਮੁਫ਼ਤ ਦਵਾਈ ਦੇਣ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਇਹ ਗੱਲ ਕਹੀ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਕੰਮ ਕਰਦੇ ਹੋਏ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਮਾਹਿਰਾਂ ਅਨੁਸਾਰ ਬੱਚਿਆਂ ਨੂੰ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾਣ।
                  ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਹਰ ਸਾਲ 15 ਫਰਵਰੀ ਨੂੰ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਜਾਂਦਾ ਹੈ। ਪੇਟ ਦੇ ਕੀੜੇ ਪ੍ਰਜੀਵੀ ਹੁੰਦੇ ਹਨ, ਜੋ ਜਿਉਂਦੇ ਰਹਿਣ ਲਈ ਇਨਸਾਨ ਦੀਆਂ ਅੰਤੜੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜੇ ਕਈ ਕਾਰਨਾਂ ਸਦਕਾ ਬੱਚੇ ਦੇ ਪੇਟ ਵਿੱਚ ਪਹੁੰਚ ਸਕਦੇ ਹਨ। ਇਨ੍ਹਾਂ ਕੀੜਿਆਂ ਦੀ ਇਨਫੈਕਸ਼ਨ ਦਾ ਬੱਚਿਆਂ ਦੀ ਸਿਹਤ ਉਪਰ ਮਾੜਾ ਅਸਰ ਪੈਂਦਾ ਹੈ। ਇਸ ਤੋਂ ਬਚਾਵ ਲਈ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣਾ ਅਤਿ ਜ਼ਰੂਰੀ ਹੈ ਅਤੇ ਨਾਲ ਹੀ ਪੀਣ ਲਈ ਹਮੇਸ਼ਾਂ ਸਾਫ਼ ਪਾਣੀ ਦੀ ਵਰਤੋਂ ਕਰਨ ਤੋਂ ਇਲਾਵਾ ਫ਼ਲਾਂ ਤੇ ਸਬਜ਼ੀਆਂ ਨੂੰ ਸਾਫ਼ ਪਾਣੀ ਵਿੱਚ ਧੋਹ ਕੇ ਬਣਾਉਣਾ ਚਾਹੀਦਾ ਹੈ। ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜੋਲ ਦੀ ਗੋਲੀ ਦਿੱਤੀ ਜਾਂਦੀ ਹੈ, ਜੋ ਡਾਕਟਰ ਦੀ ਸਲਾਹ ਅਨੁਸਾਰ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ।
                  ਇਸ ਮੌਕੇ 'ਤੇ ਆਈ.ਏ.ਐਸ ਅੰਡਰ ਟਰੇਨਿੰਗ ਸ੍ਰੀ ਪਰਮਵੀਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਵੀਰ ਸਿੰਘ, ਡਾ. ਗੁਨਦੀਪ ਕੌਰ, ਮੁਹੰਮਦ ਆਸਿਫ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਸਿੰਘ, ਡਿਪਟੀ ਡੀ.ਓ. ਸ਼ਲਿੰਦਰ ਠਾਕੁਰ, ਸਮੂਹ ਐਸ.ਐਮ.ਓ ਅਤੇ ਬੀ.ਪੀ.ਓ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜੀ.ਐਸ.ਟੀ. ਸਬੰਧੀ ਸਮੱਸਿਆਵਾਂ ਲਈ ਨੋਡਲ ਅਫਸਰ ਨਾਲ ਕੀਤਾ ਜਾਵੇ ਸੰਪਰਕ: ਹਰਦੀਪ ਭਾਂਵਰਾ

ਹੁਸ਼ਿਆਰਪੁਰ, 8 ਫਰਵਰੀ:  ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮਿਸ ਹਰਦੀਪ ਭਾਂਵਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਜੁਲਾਈ 2017 ਤੋਂ ਲਾਗੂ ਹੋ ਰਹੇ ਜੀ.ਐਸ.ਟੀ. ਸਬੰਧੀ ਜ਼ਿਲ੍ਹੇ ਦੇ ਡੀਲਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਲਈ ਨਿਜੀ ਪੱਧਰ 'ਤੇ ਬਣਾਈ ਗਈ ਜ਼ਿਲ੍ਹਾ ਆਬਕਾਰੀ ਤੇ ਕਰ ਵਿਭਾਗ ਕਮੇਟੀ ਲਈ ਸ੍ਰੀ ਪਰਮਜੀਤ ਸਿੰਘ ਨੂੰ ਕਮੇਟੀ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਨੂੰ ਵੈਟ ਤੋਂ ਜੀ.ਐਸ.ਟੀ. ਵਿੱਚ ਵੈਲੀਡੇਸ਼ਨ ਕਰਨ ਲਈ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਉਕਤ ਨੋਡਲ ਅਫ਼ਸਰ ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਦੇ ਹੋਏ ਪ੍ਰੋਗਰਾਮਾਂ ਨੂੰ ਸੁਖਾਲਾ ਕਰਕੇ ਲਾਗੂ ਕਰਨਾ ਹੁੰਦਾ ਹੈ। ਉਨ੍ਹਾਂ ਨੇ ਬਣਾਈ ਗਈ ਉਕਤ ਕਮੇਟੀ ਨੂੰ 20 ਫਰਵਰੀ 2017 ਤੱਕ ਆਪਣੇ ਕੰਮਾਂ ਨੂੰ ਨਿਪਟਾਉਣ ਉਪਰੰਤ ਰਿਪੋਰਟ ਪੇਸ਼ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

ਨਗਰ ਕੀਰਤਨ ਦੇ ਸਬੰਧ ਵਿੱਚ ਸਾਰੇ ਸਕੂਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 8 ਫਰਵਰੀ:  ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ 'ਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਅੱਜ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਰਹੇਗੀ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਸਾਰੇ ਪੰਜਾਬ ਵਿੱਚ ਨਗਰ ਕੀਰਤਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੱਢੇ ਜਾਂਦੇ ਹਨ, ਇਸ ਵਿੱਚ ਸ਼ਾਮਲ ਹੋਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੁੰਦਾ ਹੈ। ਇਸ ਲਈ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਗਰ ਕੀਰਤਨ ਵਿੱਚ ਸੰਗਤਾਂ ਦੀ ਸ਼ਮੂਲੀਅਤ ਲਈ ਅੱਜ 9 ਫਰਵਰੀ 2017 ਨੂੰ ਬਾਅਦ ਦੁਪਹਿਰ ਜਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਦੀ ਘੋਸ਼ਣਾ ਕੀਤੀ ਜਾਂਦੀ ਹੈ।

ਦੁਧਾਰੂ ਪਸ਼ੂਆਂ 'ਤੇ ਸਬਸਿਡੀ ਲੈਣ ਲਈ ਨਬਾਰਡ ਨਾਲ ਕੀਤਾ ਜਾਵੇ ਸੰਪਰਕ: ਡਿਪਟੀ ਡਾਇਰੈਕਟਰ

ਹੁਸ਼ਿਆਰਪੁਰ, 7 ਫਰਵਰੀ: ਨਬਾਰਡ ਵਲੋਂ ਕਿਸਾਨਾਂ ਨੂੰ ਡੀ.ਈ.ਡੀ. ਸਕੀਮ ਤਹਿਤ ਦੁਧਾਰੂ ਪਸ਼ੂਆ ਦੀ ਖਰੀਦ ਲਈ ਦੇਸੀ ਗਾਂ ਸ਼ਾਹੀਵਾਲ , ਰੈਡ ਸਿੰਧੀ, ਗਿਰ, ਰਾਠੀ, ਕਰਾਸ ਬ੍ਰੀਡ ਗਾਵਾ ਅਤੇ ਮੱਝਾਂ ਮੁਰਾ, ਨੀਲੀ ਰਾਵੀ, ਮਿਕਸ ਖਰੀਦਣ ਲਈ ਕਰਜਾ ਰਕਮ 1.20 ਤੋਂ 6 ਲੱਖ ਤੱਕ ਤੇ 33 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਹਰਸ਼ਰਨ ਸਿੰਘ ਨੇ ਦੱਸਿਆ ਕਿ ਮਿਲਕਿੰਗ ਮਸ਼ੀਨ ਮਿਲਕ ਟੈਸਟਰ, ਬਲਕ ਮਿਲਕ ਕੂਲਰ 500 ਲੀਟਰ ਤੋਂ 5, 000 ਲੀਟਰ ਤੱਕ ਲਈ ਕਰਜਾ ਵੱਧ ਤੋਂ ਵੱਧ 20 ਲੱਖ 25 ਫੀਸਦੀ ਸਬਸਿਡੀ ਤੇ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਪਦਾਰਥ ਬਣਾਉਣ ਵਾਸਤੇ ਮਸ਼ੀਨਰੀ ਦੀ ਖਰੀਦ ਕਰਨ ਲਈ ਵੱਧ ਤੋਂ ਵੱਧ ਰਕਮ 13.20 ਲੱਖ ਕਰਜ਼ੇ 'ਤੇ 25 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਦੁੱਧ ਅਤੇ ਦੁੱਧ ਪਦਾਰਥਾਂ ਦੀ ਟ੍ਰਾਂਸਪੋਰਟੇਸ਼ਨ ਦੀ ਸੂਵਿਧਾ ਲੈਣ ਲਈ ਵੱਧ ਤੋਂ ਵੱਧ ਰਕਮ 26.50 ਲੱਖ ਕਰਜ਼ੇ 'ਤੇ  25 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ।

                  ਉਨ੍ਹਾਂ ਦੱਸਿਆ ਕਿ ਦੁੱਧ ਅਤੇ ਦੁੱਧ ਪਦਾਰਥ ਲਈ ਕੋਲਡ ਸਟੋਰ ਦੀ ਸੂਵਿਧਾ ਲੈਣ ਲਈ ਵੱਧ ਤੋਂ ਵੱਧ  ਕਰਜ਼ਾਂ ਰਕਮ 33.00 ਲੱਖ 'ਤੇ 25 ਫੀਸਦੀ ਅਤੇ ਦੁੱਧ ਅਤੇ ਦੁੱਧ ਪਦਾਰਥ ਨੂੰ ਵੇਚਣ ਲਈ ਦੁਕਾਨਾ ਜਾਂ ਜਗਾ ਲੈਣ ਲਈ ਵੱਧ ਤੋਂ ਵੱਧ 01.00 ਲੱਖ ਕਰਜ਼ੇ 'ਤੇ 25 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ।

ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ 11 ਫਰਵਰੀ ਨੂੰ

ਹੁਸ਼ਿਆਰਪੁਰ, 5 ਫਰਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਐਸ.ਐਸ.ਸਾਰੋਂ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹੇ ਦੇ ਐਡਮਨਿਸਟਰੇਟਿਵ ਜੱਜ ਜਸਟਿਸ ਜਤਿੰਦਰ ਚੌਹਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਅਗਵਾਈ ਹੇਠ 11 ਫਰਵਰੀ ਨੂੰ ਜ਼ਿਲ੍ਹੇ ਵਿੱਚ ਸਾਲ 2017 ਦੀ ਪਹਿਲੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਲੋਕ ਅਦਾਲਤ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਜ਼ਿਲ੍ਹ੍ਹਾ ਤੇ ਸੈਸ਼ਨ ਜੱਜ ਦੀ ਦੇਖ-ਰੇਖ ਹੇਠ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਇਸ ਅਦਾਲਤ ਵਿੱਚ ਐਮ.ਏ.ਸੀ. ਟੀ., ਕਰੀਮੀਨਲ ਕੰਪਾਊਂਡਏਬਲ ਕੇਸਜ਼, ਰੈਵੀਨਿਊ ਕੇਸਜ਼, ਟਰੈਫਿਕ ਚਲਾਨ, ਵਿਆਹ-ਸ਼ਾਦੀ, ਪ੍ਰੀਵਾਰਕ, ਲੇਬਰ ਮੈਟਰਜ਼, ਬੈਂਕ ਰਿਕਵਰੀ ਕੇਸ, ਜਮੀਨ, ਬਿਜਲੀ ਅਤੇ ਪਾਣੀ ਦੇ ਬਿਲਾਂ ਸਮੇਤ ਬਾਕੀ ਸਿਵਲ ਕੇਸਾਂ ਦਾ ਨਿਪਟਾਰਾ ਕਰਾਉਣ ਲਈ ਹੁਸ਼ਿਆਰਪੁਰ, ਗੜ੍ਹਸ਼ੰਕਰ, ਦਸੂਹਾ ਅਤੇ ਮੁਕੇਰੀਆਂ ਵਿਖੇ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਅਦਾਲਤਾਂ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਸ ਲਈ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।

8,74,951 ਵੋਟਰਾਂ ਨੇ ਵੋਟ ਕਰਕੇ ਕੀਤਾ 72.55 ਫੀਸਦੀ ਮਤਦਾਨ


-4,27,640 ਮਰਦ ਅਤੇ 4,47,305 ਮਹਿਲਾ ਵੋਟਰਾਂ ਨੇ ਪਾਈਆਂ ਵੋਟਾਂ
-ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਚੋਣ ਅਮਲੇ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ 'ਤੇ ਕੀਤਾ ਧੰਨਵਾਦ

ਹੁਸ਼ਿਆਰਪੁਰ, 5 ਫਰਵਰੀ:  ਹੁਸ਼ਿਆਰਪੁਰ ਜਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ-2017 ਤਹਿਤ ਜਿਥੇ 72.55 ਪ੍ਰਤੀਸ਼ਤ ਵੋਟਾਂ ਅਮਨ-ਸ਼ਾਂਤੀ ਨਾਲ ਪਈਆਂ, ਉਥੇ 8,74,951 ਵੋਟਰਾਂ ਨੇ ਆਪਣੀ ਵੋਟ ਦਾ ਇਸੇਤਮਾਲ ਕੀਤਾ। ਇਨ੍ਹਾਂ ਵਿੱਚੋਂ 4,27,640 ਮਰਦ ਅਤੇ 4,47,305 ਮਹਿਲਾ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ, ਜਦਕਿ 6 ਥਰਡ ਜੈਂਡਰ ਦੁਆਰਾ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ।
                ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ 72.54 ਫੀਸਦੀ ਮਤਦਾਨ ਹੋਇਆ, ਜਿਸ ਵਿੱਚ 1,34,876 ਵੋਟਰਾਂ ਵਿੱਚੋਂ 65,234 ਮਰਦ ਅਤੇ 69,641 ਮਹਿਲਾ ਸਮੇਤ 1 ਥਰਡ ਜੈਂਡਰ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਦਸੂਹਾ ਵਿਖੇ 70.57 ਫੀਸਦੀ ਮਤਦਾਨ ਹੋਇਆ, ਜਿਸ ਵਿੱਚ 1,29,528 ਵੋਟਰਾਂ ਵਿੱਚੋਂ 62,244 ਮਰਦ ਅਤੇ 67,284 ਮਹਿਲਾ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਵਿਧਾਨ ਸਭਾ ਹਲਕਾ ਉੜਮੁੜ ਵਿਖੇ 72.37 ਫੀਸਦੀ ਮਤਦਾਨ ਹੋਇਆ ਜਿਸ ਵਿੱਚ 1,24,934 ਵੋਟਰਾਂ ਵਿੱਚੋਂ 59,570 ਮਰਦ ਅਤੇ 65,364 ਮਹਿਲਾ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿਖੇ 74.76 ਫੀਸਦੀ ਮਤਦਾਨ ਹੋਇਆ, ਜਿਸ ਵਿੱਚ 1,23,017 ਵੋਟਰਾਂ ਵਿੱਚੋਂ 60,404 ਮਰਦ ਅਤੇ 62,613 ਮਹਿਲਾ ਵੋਟਰ ਸ਼ਾਮਲ ਹਨ। ਉਨ੍ਹਾਂ ਜਿਥੇ ਅਮਨ-ਸ਼ਾਂਤੀ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੋਟਰਾਂ ਦਾ ਧੰਨਵਾਦ ਕੀਤਾ, ਉਥੇ ਤਨਦੇਹੀ ਨਾਲ ਵੋਟ ਪਾਉਣ ਦੀ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਵਾਲੇ ਚੋਣ ਅਮਲੇ ਦੀ ਹੌਂਸਲਾ ਅਫਜਾਈ ਕੀਤੀ।
                  ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਖੇ 69.5 ਫੀਸਦੀ ਮਤਦਾਨ ਹੋਇਆ, ਜਿਸ ਵਿੱਚ 1,22,044 ਵੋਟਰਾਂ ਵਿੱਚੋਂ 62,244 ਮਰਦ ਅਤੇ 59,795 ਮਹਿਲਾ ਵੋਟਰਾਂ ਸਮੇਤ 5 ਥਰਡ ਜੈਂਡਰ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ 74.27 ਫੀਸਦੀ ਮਤਦਾਨ ਹੋਇਆ ਜਿਸ ਵਿੱਚ 1,15,359 ਵੋਟਰਾਂ ਵਿੱਚੋਂ 56,534 ਮਰਦ ਅਤੇ 58,825 ਮਹਿਲਾ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਦੱÎਸਆ ਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਖੇ 74.34 ਫੀਸਦੀ ਮਤਦਾਨ ਹੋਇਆ, ਜਿਸ ਵਿੱਚ 1,25,193 ਵੋਟਰਾਂ ਵਿੱਚੋਂ 61,410 ਮਰਦ ਅਤੇ 63,783 ਮਹਿਲਾ ਵੋਟਰਾਂ ਨੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
               ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੁੱਲ 12,05,994 ਵੋਟਰਾਂ ਵਿੱਚੋਂ 8,74,951 ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਜ਼ਿਲ੍ਹੇ ਵਿੱਚ ਕੁੱਲ 6,20,794 ਮਰਦ ਵੋਟਰਾਂ ਵਿੱਚੋਂ 4,27,640 ਅਤੇ 5,85,179 ਮਹਿਲਾ ਵੋਟਰਾਂ ਵਿੱਚੋਂ 4,47,305 ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਜ਼ਿਲ੍ਹੇ ਵਿੱਚ ਕੁੱਲ 21 ਥਰਡ ਜੈਂਡਰਾਂ ਵਿੱਚੋਂ 6 ਦੁਆਰਾ ਮਤਦਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤਿੰਨ ਜਨਰਲ ਅਬਜ਼ਰਵਰ ਅਤੇ ਤਿੰਨ ਖਰਚਾ ਅਬਜ਼ਰਵਰਾਂ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ 11 ਮਾਰਚ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ।
                            ਉਧਰ ਦੂਜੇ ਪਾਸੇ ਚੋਣ ਪ੍ਰਕ੍ਰਿਆ ਸਬੰਧੀ ਗਠਿਤ ਵੱਖ-ਵੱਖ ਕਮੇਟੀਆਂ ਦੇ ਮੈਂਬਰਾਂ ਅਤੇ ਸਟਾਫ਼ ਨੇ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਪਾਈ। ਵੋਟਾਂ ਪਾਉਣ ਤੋਂ ਬਾਅਦ ਹੀ ਇਨ੍ਹਾਂ ਕਮੇਟੀਆਂ ਦੇ ਮੈਂਬਰ ਅਤੇ ਸਟਾਫ਼ ਆਪੋ-ਆਪਣੀ ਡਿਊਟੀ ਵਿੱਚ ਰੁਝ ਗਏ ਸਨ।

ਹੁਸ਼ਿਆਰਪੁਰ ਜ਼ਿਲ੍ਹੇ 'ਚ ਸ਼ਾਂਤੀਪੂਰਵਕ ਤਰੀਕੇ ਨਾਲ ਪੋਲ ਹੋਈਆਂ ਵੋਟਾਂ

-70 ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ 'ਚ ਬੰਦ
-ਡਿਪਟੀ ਕਮਿਸ਼ਨਰ ਨੇ ਵੋਟਰਾਂ ਅਤੇ ਚੋਣ ਅਮਲੇ ਨੂੰ ਦਿੱਤੀ ਵਧਾਈ-ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਸੌਂਪੇ ਪ੍ਰਸ਼ੰਸਾ ਪੱਤਰਹੁਸ਼ਿਆਰਪੁਰ, 4 ਫਰਵਰੀ:  ਪੰਜਾਬ ਵਿਧਾਨ ਸਭਾ ਚੋਣਾਂ-2017 ਦੀਆਂ ਵੋਟਾਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸ਼ਾਂਤੀਪੂਰਵਕ ਤਰੀਕੇ ਨਾਲ ਪਈਆਂ ਅਤੇ 7 ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਵਿੱਚ ਵੋਟ ਪਾਉਣ ਲਈ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ।
ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ 75 ਫੀਸਦੀ, ਉੜਮੁੜ ਵਿਖੇ 73.63 ਫੀਸਦੀ, ਜਦਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ 74.22 ਫੀਸਦੀ ਵੋਟਾਂ ਪੋਲ ਹੋਈਆਂ। ਇਸ ਤੋਂ ਇਲਾਵਾ ਮੁਕੇਰੀਆਂ ਵਿਖੇ ਕਰੀਬ 72.2 ਫੀਸਦੀ ਅਤੇ ਦਸੂਹਾ, ਚੱਬੇਵਾਲ, ਹੁਸ਼ਿਆਰਪੁਰ ਵਿਧਾਨ ਸਭਾ ਹਲਕਿਆਂ ਵਿੱਚ ਦੇਰ ਸ਼ਾਮ ਤੱਕ ਵੋਟ ਪ੍ਰਕ੍ਰਿਆ ਚੱਲ ਰਹੀ ਸੀ। ਹੁਣ ਜ਼ਿਲ੍ਹੇ ਦੇ 70 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੋ ਗਿਆ ਹੈ ਅਤੇ ਇਨ੍ਹਾਂ ਮਸ਼ੀਨਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਟਰੌਂਗ ਰੂਮਾਂ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਮ੍ਹਾਂ ਕਰਵਾ ਦਿੱਤਾ ਜਾਵੇਗਾ। ਚੋਣ ਲੜ ਰਹੇ 70 ਉਮੀਦਵਾਰਾਂ ਵਿੱਚ ਮੁਕੇਰੀਆਂ ਦੇ 11, ਦਸੂਹਾ 12, ਉੜਮੁੜ 9, ਸ਼ਾਮਚੁਰਾਸੀ 6, ਹੁਸ਼ਿਆਰਪੁਰ 11, ਚੱਬੇਵਾਲ 9 ਅਤੇ ਗੜ੍ਹਸ਼ੰਕਰ ਵਿੱਚ 12 ਉਮੀਦਵਾਰ ਸ਼ਾਮਲ ਹਨ।

                  ਅੱਜ ਸਵੇਰੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਹੁਸ਼ਿਆਰਪੁਰ ਦੇ ਇੰਪਰੂਵਮੈਂਟ ਟਰੱਸਟ ਵਿਖੇ ਸਥਾਪਿਤ ਬੂਥ 'ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਤੋਂ ਇਲਾਵਾ ਉਨ੍ਹਾਂ 18 ਤੋਂ 19 ਸਾਲ ਦੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਪ੍ਰਸ਼ੰਸਾ ਪੱਤਰ ਸੌਂਪ ਕੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਾਂ ਪੋਲ ਹੋਈਆਂ ਅਤੇ ਇਸ ਲਈ ਜ਼ਿਲ੍ਹਾ ਵਾਸੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਵੀ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ ਅਤੇ ਨਵੇਂ ਰਜਿਸਟਰਡ ਹੋਏ ਇਨ੍ਹਾਂ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਵੀ ਪੂਰੇ ਉਤਸ਼ਾਹ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਥੇ ਮਾਡਲ ਪੋਲਿੰਗ ਬੂਥਾਂ ਨੂੰ ਵਿਸ਼ੇਸ਼ ਤੌਰ 'ਤੇ ਸਜਾਇਆ ਗਿਆ ਸੀ, ਉਥੇ ਵੋਟਰਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਪੰਗ ਵਿਅਕਤੀਆਂ ਲਈ ਬਾਕੀ ਸਹੂਲਤਾਂ ਤੋਂ ਇਲਾਵਾ ਵੀਲ੍ਹਚੇਅਰਜ਼ ਦੀ ਸਹੂਲਤ ਵੀ ਪ੍ਰਦਾਨ ਕੀਤੀ ਗਈ ਸੀ।
                  ਸ੍ਰੀਮਤੀ ਮਿਤਰਾ ਨੇ ਚੋਣ ਅਮਲੇ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2017 ਦੀ ਵੋਟ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀ ਤਨਦੇਹੀ ਨਾਲ ਨਿਭਾਈ ਡਿਊਟੀ ਕਾਰਨ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਾਂ ਪਾਉਣ ਦੀ ਪ੍ਰਕ੍ਰਿਆ ਸਫ਼ਲਤਾਪੂਰਵਕ ਸਿਰੇ ਚੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਹੁਸ਼ਿਆਰਪੁਰ ਅਤੇ ਚੱਬੇਵਾਲ ਹਲਕੇ ਵਿੱਚ ਪਹਿਲੀ ਵਾਰ ਵੀਵੀਪੈਟ ਦੀ ਵਰਤੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਲਕਿਆਂ ਵਿੱਚ ਵੋਟਰਾਂ ਨੂੰ ਮੌਕੇ 'ਤੇ ਹੀ ਪਤਾ ਲੱਗ ਗਿਆ ਹੈ ਕਿ ਉਨ੍ਹਾਂ ਦੀਆਂ ਵੋਟਾਂ ਉਨ੍ਹਾਂ ਦੇ ਚਾਹੁਣ ਅਨੁਸਾਰ ਪੈ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਪੋਲ ਹੋਈਆਂ ਇਨ੍ਹਾਂ ਵੋਟਾਂ ਦੀ ਗਿਣਤੀ 11 ਮਾਰਚ 2017 ਨੂੰ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਚੱਲ ਰਹੀ ਵੋਟ ਪ੍ਰਕ੍ਰਿਆ ਦਾ ਜਾਇਜ਼ਾ ਵੀ ਲਿਆ। ਇਸ ਮੌਕੇ 'ਤੇ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ ਅਤੇ ਹੋਰ ਵੀ ਅਧਿਕਾਰੀ ਉਨ੍ਹਾਂ ਦੇ ਨਾਲ ਸਨ।

ਵੋਟਰ ਸਲਿੱਪ ਕੱਟਣ ਲਈ 100 ਮੀਟਰ ਘੇਰੇ ਤੋਂ ਬਾਹਰ ਹੀ ਲਗਾਏ ਜਾ ਸਕਦੇ ਹਨ ਕਾਊਂਟਰ : ਜ਼ਿਲ੍ਹਾ ਚੋਣ ਅਫ਼ਸਰ

-ਪ੍ਰਵਾਣਿਤ ਸ਼ਨਾਖਤੀ ਕਾਰਡ ਦਿਖਾ ਕੇ ਹੀ ਪਾਈ ਜਾ ਸਕੇਗੀ ਵੋਟ
ਹੁਸ਼ਿਆਰਪੁਰ, 3 ਫਰਵਰੀ: ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਚੋਣਾਂ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਵਲੋਂ ਪੋਲਿੰਗ ਬੂਥਾਂ 'ਤੇ ਵੋਟਰ ਸਲਿੱਪ ਕੱਟਣ ਸਬੰਧੀ ਲਗਾਏ ਜਾਣ ਵਾਲੇ ਕਾਊਂਟਰ 100 ਮੀਟਰ ਘੇਰੇ ਤੋਂ ਬਾਹਰ ਹੀ ਸਥਾਪਿਤ ਕੀਤੇ ਜਾ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਪੋਲਿੰਗ ਬੂਥਾਂ ਦੇ ਨੇੜੇ ਕੰਪੇਨ ਸਬੰਧੀ ਲਗਣ ਵਾਲੇ ਪੋਸਟਰ ਅਤੇ ਬੈਨਰਾਂ 'ਤੇ ਵੀ ਪੂਰੀ ਤਰ੍ਹਾਂ ਨਾਲ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੇ ਲਾਊਡ ਸਪੀਕਰ ਵੀ ਨਹੀਂ ਲਗਾਏ ਜਾ ਸਕਦੇ। ਇਸ ਤੋਂ ਇਲਾਵਾ ਪੋਲਿੰਗ ਬੂਥ ਅੰਦਰ ਕਿਸੇ ਤਰ੍ਹਾਂ ਦੇ ਮੋਬਾਇਲ ਦੇ ਪ੍ਰਯੋਗ 'ਤੇ ਵੀ ਪੂਰੀ ਤਰ੍ਹਾਂ ਨਾਲ ਪਾਬੰਦੀ ਹੋਵੇਗੀ। ਕੇਵਲ ਡਿਊਟੀ 'ਤੇ ਤਾਇਨਾਤ ਕੀਤੇ ਗਏ ਚੋਣ ਅਧਿਕਾਰੀ ਹੀ ਮੋਬਾਇਲ ਫੋਨ ਦਾ ਇਸਤੇਮਾਲ ਬੂਥ ਦੇ ਕਮਰੇ ਤੋਂ ਬਾਹਰ ਹੀ ਕਰ ਸਕਦੇ ਹਨ।
                  ਸ੍ਰੀਮਤੀ ਮਿਤਰਾ ਨੇ ਕਿਹਾ ਕਿ ਪੋਲਿੰਗ ਬੂਥ ਦੇ ਅੰਦਰ ਕੇਵਲ ਵੋਟ ਪਾਉਣ ਵਾਲੇ ਵੋਟਰ ਨੂੰ ਹੀ ਜਾਣ ਦੀ ਇਜ਼ਾਜ਼ਤ ਹੋਵੇਗੀ। ਵੋਟਰ ਪ੍ਰਵਾਨਿਤ ਪਹਿਚਾਣ ਪੱਤਰ ਦਿਖਾ ਕੇ ਆਪਣਾ ਮਤਦਾਨ ਕਰ ਸਕਦੇ ਹਨ। ਪ੍ਰਵਾਨਿਤ ਪਹਿਚਾਣ ਪੱਤਰ ਤੋਂ ਬਿਨਾਂ ਕਿਸੇ ਵੀ ਵੋਟਰ ਨੂੰ ਵੋਟ ਪਾਉਣ ਦੀ ਇਜ਼ਾਜ਼ਤ ਨਹੀਂ ਹੋਵੇਗੀ।  ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਣਿਤ ਪਹਿਚਾਣ ਪੱਤਰਾਂ ਵਿੱਚ ਚੋਣ ਫੋਟੋ ਸ਼ਨਾਖਤੀ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ, ਪਬਲਿਕ ਲਿਮਟਡ ਕੰਪਨੀਆਂ ਦੁਆਰਾ ਜਾਰੀ ਕੀਤੇ ਸਰਵਿਸ ਸਬੰਧੀ ਫੋਟੋਗ੍ਰਾਫ਼ ਸਮੇਤ ਸ਼ਨਾਖਤੀ ਕਾਰਡ, ਬੈਂਕ/ਡਾਕਘਰ ਦੁਆਰਾ ਫੋਟੋ ਸਮੇਤ ਜਾਰੀ ਕੀਤੀ ਪਾਸਬੁੱਕ, ਪੈਨ ਕਾਰਡ, ਆਰ.ਜੀ.ਆਈ. ਦੁਆਰਾ ਐਨ.ਪੀ.ਆਰ. ਅਧੀਨ ਜਾਰੀ ਕੀਤੇ ਸਮਾਰਟ ਕਾਰਡ, ਮਗਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਦੁਆਰਾ ਜਾਰੀ ਕੀਤਾ ਸਿਹਤ ਬੀਮਾ ਸਮਾਰਟ ਕਾਰਡ, ਫੋਟੋਗ੍ਰਾਫ ਸਮੇਤ ਪੈਨਸ਼ਨ ਡਾਕੂਮੈਂਟ, ਚੋਣ ਮਸ਼ੀਨਰੀ ਦੁਆਰਾ ਜਾਰੀ ਕੀਤੀ ਪ੍ਰਮਾਣਿਤ ਫੋਟੋ ਵੋਟਰ ਸਲਿਪ, ਆਧਾਰ ਕਾਰਡ, ਐਮ.ਪੀ./ਐਮ.ਐਲ.ਏ./ਐਮ.ਐਲ.ਸੀ. ਨੂੰ ਜਾਰੀ ਹੋਏ ਦਫ਼ਤਰੀ ਸ਼ਨਾਖਤੀ ਕਾਰਡ ਨੂੰ ਦਿਖਾ ਕੇ ਵੋਟਰ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਵਾਣਿਤ ਪਹਿਚਾਣ ਪੱਤਰਾਂ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦੇ ਪਹਿਚਾਣ ਪੱਤਰ ਨਹੀਂ ਦਿਖਾਏ ਜਾ ਸਕਣਗੇ। ਉਨ੍ਹਾਂ ਨੇ ਮੀਡੀਆ ਨੂੰ ਵੀ ਹਦਾਇਤ ਜਾਰੀ ਕਰਦੇ ਹੋਏ ਕਿਹਾ ਕਿ ਪੋਲਿੰਗ ਬੂਥ ਦੇ ਅੰਦਰ ਵੋਟ ਪਾਉਣ ਲਈ ਬਣਾਏ ਗਏ ਕੈਬਨ ਦੇ ਅੰਦਰ ਕਿਸੇ ਤਰ੍ਹਾਂ ਦੀ ਫੋਟੋ ਜਾਂ ਵੀਡੀਓਗ੍ਰਾਫ਼ੀ ਨਾ ਕੀਤੀ ਜਾਵੇ, ਤਾਂ ਜੋ ਵੋਟ ਪਾਉਣ ਸਬੰਧੀ ਕਿਸੇ ਤਰ੍ਹਾਂ ਦੀ ਸੀਕਰੇਸੀ ਭੰਗ ਨਾ ਹੋ ਸਕੇ।
                  ਉਨ੍ਹਾਂ ਦੱਸਿਆ ਕਿ ਅਪਾਹਜ ਵੋਟਰਾਂ ਨੂੰ ਪਹਿਲ ਦੇ ਆਧਾਰ 'ਤੇ ਹਰ ਇਕ ਬੂਥ 'ਤੇ ਵੋਟ ਪੁਆਈ ਜਾਵੇਗੀ। ਉਨ੍ਹਾਂ ਨੂੰ ਲਾਈਨ ਵਿੱਚ ਵੀ ਲੱਗਣ ਦੀ ਵੀ ਜ਼ਰੂਰਤ ਨਹੀਂ ਹੈ। ਇਸ ਤੋਂ ਇਲਾਵਾ ਕਈ ਬੂਥਾਂ 'ਤੇ ਵੀਡੀਓਗ੍ਰਾਫ਼ੀ, ਸਟਿਲ ਫੋਟੋਗ੍ਰਾਫ ਅਤੇ ਵੈਬਕਾਸਟਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਲਾਲਚ, ਡਰ ਅਤੇ ਭੈਅ ਦੇ ਆਪਣੀ ਵੋਟ ਜ਼ਰੂਰ ਪਾਉਣ, ਤਾਂ ਜੋ ਸਫ਼ਲ ਲੋਕਤੰਤਰ ਦੀ ਨੀਂਹ ਰੱਖੀ ਜਾ ਸਕੇ।

ਵੋਟ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਲਈ 1510 ਪੋਲਿੰਗ ਪਾਰਟੀਆਂ ਬੂਥਾਂ ਲਈ ਰਵਾਨਾ

-ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਸਟਾਫ਼ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ-ਮਾਡਲ ਪੋਲਿੰਗ ਬੂਥ ਬਣੇ ਖਿੱਚ ਦਾ ਕੇਂਦਰ
-ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਵੋਟਾਂ, ਪ੍ਰਬੰਧ ਮੁਕੰਮਲ


ਹੁਸ਼ਿਆਰਪੁਰ, 3 ਫਰਵਰੀ:  ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਵਿਧਾਨ ਸਭਾ ਚੋਣਾਂ-2017 ਲਈ ਵੋਟ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਲਈ 1510 ਪੋਲਿੰਗ ਬੂਥਾਂ 'ਤੇ 1510 ਪੋਲਿੰਗ ਪਾਰਟੀਆਂ (6434 ਚੋਣ ਸਟਾਫ਼) ਰਵਾਨਾ ਕਰ ਦਿੱਤਾ ਗਿਆ ਹੈ।
ਵੋਟ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਲਈ ਹਰ ਇਕ ਪੋਲਿੰਗ ਸਟੇਸ਼ਨ 'ਤੇ ਪ੍ਰੀਜਾਈਡਿੰਗ ਅਫ਼ਸਰ ਅਧੀਨ ਇਕ ਸਹਾਇਕ ਪ੍ਰੀਜਾਈਡਿੰਗ ਅਫ਼ਸਰ ਅਤੇ 2 ਪੋਲਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ, ਜਦਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਚੱਬੇਵਾਲ ਵਿਖੇ ਵੀਵੀਪੈਟ ਰਾਹੀਂ ਹੋ ਰਹੀਆਂ ਚੋਣਾਂ ਲਈ ਹਰ ਇਕ ਪੋਲਿੰਗ ਸਟੇਸ਼ਨ 'ਤੇ ਇਕ ਵਾਧੂ ਪੋਲਿੰਗ ਅਫ਼ਸਰ ਦੀ ਨਿਯੁਕਤੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱÎਿਸਆ ਕਿ 7 ਵਿਧਾਨ ਸਭਾ ਹਲਕਿਆਂ ਵਿੱਚ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਉਣ ਲਈ 125 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ ਅਤੇ 215 ਪੋਲਿੰਗ ਬੂਥਾਂ ਦੀ ਚੋਣਾਂ ਸਬੰਧੀ ਵੈਬਕਾਸਟਿੰਗ ਵੀ ਕਰਵਾਈ ਜਾ ਰਹੀ ਹੈ।                      
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਲਈ 240 ਪੋਲਿੰਗ ਬੂਥਾਂ 'ਤੇ 960, ਹਲਕਾ ਦਸੂਹਾ ਲਈ 213 ਪੋਲਿੰਗ ਬੂਥਾਂ 'ਤੇ 848, ਹਲਕਾ ਉੜਮੁੜ ਲਈ 214 ਪੋਲਿੰਗ ਬੂਥਾਂ ਤੇ 856, ਹਲਕਾ ਸ਼ਾਮਚੁਰਾਸੀ ਲਈ 213 ਲਈ 852, ਹਲਕਾ ਹੁਸ਼ਿਆਰਪੁਰ ਲਈ 200 ਪੋਲਿੰਗ ਬੂਥਾਂ 'ਤੇ 995, ਚੱਬੇਵਾਲ ਲਈ 203 ਬੂਥਾਂ 'ਤੇ 1015, ਗੜ੍ਹਸ਼ੰਕਰ ਲਈ 227 ਪੋਲਿੰਗ ਬੂਥਾਂ 'ਤੇ 908 ਚੋਣ ਸਟਾਫ਼ ਨੂੰ ਜ਼ਰੂਰੀ ਸਮਾਨ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਰਵਾਨਾ ਕੀਤੇ ਸਟਾਫ਼ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਚੋਣ ਪ੍ਰਕ੍ਰਿਆ ਦਾ ਹਿੱਸਾ ਹਨ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਜ 4 ਫਰਵਰੀ 2017 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਬਿਨਾਂ ਕਿਸੇ ਲਾਲਚ, ਡਰ ਅਤੇ ਭੈਅ ਦੇ ਜ਼ਰੂਰ ਵਰਤੋਂ ਕਰਨ।
                  ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਵੋਟਾਂ ਪੈਣ ਦੀ ਪ੍ਰਕ੍ਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਿੰਗ ਮਸ਼ੀਨਾਂ ਨੂੰ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਹੇਠ ਰੱਖਣ ਲਈ 7 ਸਟਰੌਂਗ ਰੂਮ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸਟਰੌਂਗ ਰੂਮ ਵਿਧਾਨ ਸਭਾ ਹਲਕਾ ਮੁਕੇਰੀਆਂ, ਸ਼ਾਮਚੁਰਾਸੀ, ਚੱਬੇਵਾਲ, ਗੜ੍ਹਸ਼ੰਕਰ ਅਤੇ ਉੜਮੁੜ ਲਈ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਦਸੂਹਾ ਅਤੇ ਹੁਸ਼ਿਆਰਪੁਰ ਲਈ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਹੁਸ਼ਿਆਰਪੁਰ ਵਿਖੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਮਾਡਲ ਪੋਲਿੰਗ ਬੂਥਾਂ ਨੂੰ ਵਿਸ਼ੇਸ਼ ਤੌਰ 'ਤੇ ਸਜਾਇਆ ਵੀ ਗਿਆ ਹੈ ਅਤੇ ਇਥੇ ਵੋਟਰਾਂ ਨੂੰ ਵਿਸ਼ੇਸ਼ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
                  ਉਧਰ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਕਿਸੇ ਕਿਸਮ ਦੇ ਲਾਊਡ ਸਪੀਕਰ ਰਾਹੀਂ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਲਗਾਈ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਚੋਣਾਂ ਦੇ ਕੰਮ ਲਈ ਲਾਊਡ ਸਪੀਕਰ ਦੀ ਪਹਿਲਾਂ ਲਈ ਗਈ ਪ੍ਰਵਾਨਗੀ ਵੀ ਰੱਦ ਕੀਤੀ ਜਾਂਦੀ ਹੈ। ਇਹ ਹੁਕਮ ਚੋਣ ਕਮਿਸ਼ਨ ਵਲੋਂ ਚੋਣਾਂ ਦੇ ਕੰਮ ਸਬੰਧੀ ਬਣਾਈਆਂ ਗਈਆਂ ਟੀਮਾਂ, ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀ 'ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ 4 ਫਰਵਰੀ ਦੀ ਸ਼ਾਮ 5 ਵਜੇ ਤੱਕ ਜਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਰਹੇਗਾ।

ਪੁਲਿਸ ਪ੍ਰਸ਼ਾਸ਼ਨ ਦੀ ਰਹੀ ਤਿੱਖੀ ਨਜ਼ਰ, ਅਧਿਆਪਕਾਂ ਦੀ ਚੋਣ ਡਿਊਟੀ ਵਿਦਿਆਰਥੀਆਂ ਲਈ ਪ੍ਰੇਸ਼ਾਨੀ

ਤਲਵਾੜਾ, 2 ਫ਼ਰਵਰੀ: ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਚੋਣ ਕਮਿਸ਼ਨ ਵੱਲੋਂ ਕਾਫ਼ੀ ਚੌਕਸੀ ਵੇਖਣ ਨੂੰ ਮਿਲ ਰਹੀ ਹੈ। ਪੁਲਿਸ, ਸੈਨਾ, ਅਰਧ-ਸੈਨਿਕ ਟੁਕੜੀਆਂ ਦੇ ਨਾਲ ਇਸ ਵਾਰ ਸਿਵਲ ਪ੍ਰਸ਼ਾਸ਼ਨ ਨੂੰ ਨਿਰੀਖਣ ਟੀਮਾਂ ਵਿਚ ਸ਼ਾਮਿਲ ਕੀਤਾ ਗਿਆ।
ਮੋਬਾਇਲ ਟੀਮਾਂ ਵਿਚ ਸਕੂਲ ਅਧਿਆਪਕਾਂ ਨੂੰ ਇਨ੍ਹਾਂ ਟੀਮਾਂ ਦੇ ਨਾਲ ਨਾਕਿਆਂ ਅਤੇ ਪੈਟਰੋਲਿੰਗ ਲਈ ਤਾਇਨਾਤ ਕੀਤਾ ਗਿਆ ਹੈ। ਸਾਫ਼-ਸੁਥਰੇ ਢੰਗ ਨਾਲ ਚੋਣ ਅਮਲ ਸਿਰੇ ਚਾੜ੍ਹਨ ਲਈ ਕੋਸ਼ਿਸ਼ ਹਰ ਮੁੱਖ ਸੜਕ, ਚੌਂਕ-ਚੁਰਾਹੇ ਤੇ ਨਜ਼ਰ ਆ ਰਹੀ ਹੈ। ਹਾਲਾਕਿ ਪੰਜਾਬ ਵਿਚ ਚੋਣਾਂ ਦਾ ਇਹ ਸਮਾਂ ਵਿੱਦਿਅਕ ਅਦਾਰਿਆਂ ਲਈ ਭਾਰੂ ਸਾਬਿਤ ਹੋ ਰਿਹਾ ਹੈ। ਚੋਣ-ਰਿਹਸਲ ਤੇ ਨਿਰੀਖਣ ਡਿਉਟੀਆਂ ਤੇ ਵੱਡੇ ਪੱਧਰ ਤੇ ਅਧਿਆਪਕਾਂ ਨੂੰ ਤਾਇਨਾਤ ਕਰਨ ਦਾ ਅਸਰ ਵਿਦਿਆਰਥੀਆਂ ਦੀ ਪੜ੍ਹਾਈ ਤੇ ਪਿਆ ਹੈ। ਦੱਬੀ ਸੁਰ ਵਿਚ ਇਹ ਚਰਚਾ ਵੀ ਹੋ ਰਹੀ ਹੈ ਕਿ ਚੋਣ ਕਮਿਸ਼ਨ ਨੂੰ ਇਹ ਚੋਣ ਅਮਲ ਦਸੰਬਰ ਤੱਕ ਮੁਕੰਮਲ ਕਰ ਲੈਣਾ ਚਾਹੀਦਾ ਸੀ ਤਾ ਕਿ ਜਨਵਰੀ ਤੋਂ ਮਾਰਚ ਤੱਕ ਸਿਖਰ ਤੇ ਪੁੱਜੇ ਅਕਾਦਮਿਕ ਸ਼ੈਸ਼ਨ ਉੱਤੇ ਕੋਈ ਅਸਰ ਨਾ ਹੋਵੇ। ਇੱਕ ਅਧਿਆਪਕ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਤੇ ਦੱਸਿਆ ਕਿ ਉਸ ਨੂੰ ਪੁਲਿਸ ਚੈਕਿੰਗ ਟੀਮ ਦਾ ਇੰਚਾਰਜ ਬਣਾਇਆ ਗਿਆ ਹੈ ਅਤੇ ਹੁਣ ਦਿਨ-ਰਾਤ ਡਿਊਟੀ ਕਾਰਨ ਉਸ ਨੂੰ ਆਪਣੇ ਰਿਜ਼ਲਟ ਖਰਾਬ ਹੋਣ ਦਾ ਅੰਦੇਸ਼ਾ ਹੈ। ਜਿਕਰਯੋਗ ਹੈ ਕਿ ਅਧਿਆਪਕ ਜਥੇਬੰਦੀਆਂ ਵੱਲੋਂ ਵੀ ਸਰਕਾਰੇ ਦਰਬਾਰੇ ਦਰਪੇਸ਼ ਮੁਸ਼ਕਿਲਾਂ ਨੂੰ ਵੇਖਦਿਆਂ ਮੰਗ ਪੱਤਰ ਦਿੱਤੇ ਗਏ ਸਨ। ਬਹਰਹਾਲ, ਚਾਰ ਫ਼ਰਵਰੀ ਦੇ ਫੈਸਲਾਕੁੰਨ ਦਿਨ ਦੀ ਹਰ ਵਰਗ ਨੂੰ ਪੂਰੀ ਉਤਸੁਕਤਾ ਨਾਲ ਉਡੀਕ ਹੈ।

ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ ਨੂੰ ਜ਼ਿਲ੍ਹੇ ਤੋਂ ਤੁਰੰਤ ਬਾਹਰ ਜਾਣ ਦੇ ਆਦੇਸ਼

- ਉਮੀਦਵਾਰਾਂ ਦੇ ਹੱਕ 'ਚ ਕਿਸੇ ਕਿਸਮ ਦਾ ਜਲਸਾ, ਰੈਲੀ, ਸਮਾਗਮ ਜਾਂ ਇਕੱਠ ਕਰਨ 'ਤੇ ਵੀ ਪਾਬੰਦੀ- ਕਿਸੇ ਪ੍ਰਕਾਰ ਦਾ ਧਨ ਜਾਂ ਕੋਈ ਹੋਰ ਉਪਹਾਰ ਲੈਣਾ ਅਤੇ ਦੇਣਾ ਕਾਨੂੰਨਨ ਅਪਰਾਧ : ਡਿਪਟੀ ਕਮਿਸ਼ਨਰਹੁਸ਼ਿਆਰਪੁਰ, 2 ਫਰਵਰੀ:  ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ ਅਤੇ ਸਮਰੱਥਕਾਂ ਜਿਹੜੇ ਸਬੰਧਤ ਵਿਧਾਨ ਸਭਾ ਹਲਕੇ ਦੇ ਵੋਟਰ ਨਹੀਂ ਹਨ, ਨੂੰ ਆਦੇਸ਼ ਦਿੱਤੇ ਹਨ ਕਿ ਉਹ 2 ਫਰਵਰੀ ਨੂੰ ਸ਼ਾਮ 5 ਵਜੇ ਹੋਣ ਵਾਲੇ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਾਹਰ ਚਲੇ ਜਾਣ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 2 ਫਰਵਰੀ ਨੂੰ ਸ਼ਾਮ 5 ਵਜੇ ਤੋਂ ਲੈ ਕੇ 4 ਫਰਵਰੀ 2017 ਨੂੰ ਸ਼ਾਮ 5 ਵਜੇ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ। ਜਾਰੀ ਕੀਤੇ ਹੁਕਮ ਅਨੁਸਾਰ ਅਜਿਹੇ ਵਿਅਕਤੀਆਂ ਵਲੋਂ ਉਮੀਦਵਾਰਾਂ ਦੇ ਹਲਕੇ ਵਿੱਚ ਵੋਟਾਂ ਪੈਣ ਸਮੇਂ ਹਾਜ਼ਰ ਰਹਿਣ ਨਾਲ ਅਮਨ ਪੂਰਵਕ ਅਤੇ ਸਹੀ ਤਰੀਕੇ ਨਾਲ ਚੱਲ ਰਹੀ ਵੋਟ ਪ੍ਰਕ੍ਰਿਆ ਪ੍ਰਭਾਵਿਤ ਹੋ ਸਕਦੀ ਹੈ। ਇਸ ਸਥਿਤੀ ਨੂੰ ਮੁੱਖ ਰੱਖਦੇ ਹੋਏ ਉਮੀਦਵਾਰਾਂ ਦੇ ਸਮਰਥਕਾਂ ਅਤੇ ਰਿਸ਼ਤੇਦਾਰਾਂ ਦਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਾਹਰ ਜਾਣਾ ਯਕੀਨੀ ਬਣਾਉਣਾ ਜ਼ਰੂਰੀ ਹੋ ਗਿਆ ਹੈ।
                   ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਚੋਣ ਪ੍ਰਚਾਰ ਖਤਮ ਹੋਣ ਉਪਰੰਤ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਕਿਸੇ ਕਿਸਮ ਦਾ ਜਲਸਾ, ਜਲੂਸ, ਕੋਈ ਰੈਲੀ, ਸਮਾਗਮ ਅਤੇ ਕਿਸੇ ਕਿਸਮ ਦਾ ਇਕੱਠ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਵੋਟਾਂ ਪੈਣ ਦੀ ਮਿਤੀ ਤੋਂ 48 ਘੰਟੇ ਅੰਦਰ, ਘਰ-ਘਰ ਜਾ ਕੇ ਚੋਣ ਪ੍ਰਚਾਰ ਦੀ ਮੁਹਿੰਮ ਜਾਰੀ ਰੱਖਣ ਉਪਰ ਲਾਗੂ ਨਹੀਂ ਹੋਵੇਗਾ। ਇਹ ਹੁਕਮ 2 ਫਰਵਰੀ ਸ਼ਾਮ 5 ਵਜੇ ਤੋਂ ਲੈ ਕੇ 4 ਫਰਵਰੀ 2017 ਨੂੰ ਸ਼ਾਮ 5 ਵਜੇ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ। ਜਾਰੀ ਕੀਤੇ ਹੁਕਮ ਅਨੁਸਾਰ ਉਮੀਦਵਾਰਾਂ ਵਲੋਂ 2 ਫਰਵਰੀ ਨੂੰ ਸ਼ਾਮ 5 ਵਜੇ ਤੋਂ ਚੋਣ ਪ੍ਰਚਾਰ ਖਤਮ ਹੋਣ 'ਤੇ ਕਿਸੇ ਕਿਸਮ ਦਾ ਜਲਸਾ, ਰੈਲੀ, ਸਮਾਗਮ ਜਾਂ ਹੋਰ ਇਕੱਠ ਕਰਨ ਨਾਲ ਚੋਣ ਪ੍ਰਕ੍ਰਿਆ ਪ੍ਰਭਾਵਿਤ ਹੋ ਸਕਦੀ ਹੈ। ਇਸ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ-2017 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿੱਚ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣ ਪ੍ਰਚਾਰ ਖਤਮ ਹੋਣ ਉਪਰੰਤ ਕਿਸੇ ਵੀ ਪ੍ਰਕਾਰ ਦੀ ਰੈਲੀ, ਸਮਾਗਮ ਜਾਂ ਇਕੱਠ 'ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
                  ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਭਾਰਤੀ ਦੰਡ ਸੰਹਿਤਾ ਦੀ ਧਾਰਾ 171 ਬੀ ਤਹਿਤ ਚੋਣਾਂ ਦੌਰਾਨ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਲਈ ਕਿਸੇ ਪ੍ਰਕਾਰ ਦਾ ਧਨ ਜਾਂ ਕੋਈ ਹੋਰ ਉਪਹਾਰ ਲੈਣਾ ਅਤੇ ਦੇਣਾ ਕਾਨੂੰਨਨ ਅਪਰਾਧ ਹੈ, ਜਿਸ ਲਈ ਇਕ ਸਾਲ ਦੀ ਸਜ਼ਾ ਜਾਂ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ। ਇਸੇ ਤਰ੍ਹਾਂ ਭਾਰਤੀ ਦੰਡ ਸੰਹਿਤਾ ਦੀ ਧਾਰਾ 171 ਸੀ ਤਹਿਤ ਚੋਣਾਂ ਦੌਰਾਨ ਜੇਕਰ ਕੋਈ ਵਿਅਕਤੀ ਕਿਸੇ ਉਮੀਦਵਾਰ ਜਾਂ ਵੋਟਰ ਨੂੰ ਪ੍ਰਭਾਵਿਤ ਕਰਨ ਲਈ ਉਸਨੂੰ ਡਰਾਉਂਦਾ/ਧਮਕਾਉਂਦਾ ਜਾਂ ਕੋਈ ਚੋਟ ਪਹੁੰਚਾਉਂਦਾ ਹੈ ਤਾਂ ਇਹ ਵੀ ਸਜ਼ਾਯੋਗ ਅਪਰਾਧ ਹੈ, ਜਿਸ 'ਤੇ ਇਕ ਸਾਲ ਤੱਕ ਦੀ ਸਜ਼ਾ ਜਾਂ ਜੁਰਮਾਨਾ ਜਾਂ ਦੋਨੋ ਹੋ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਤ ਅਧਿਕਾਰ ਦੇ ਬਦਲੇ ਕਿਸੇ ਵੀ ਪ੍ਰਕਾਰ ਦੇ ਧਨ ਜਾਂ ਕੋਈ ਹੋਰ ਲਾਭ ਦੇ ਲੈਣ-ਦੇਣ ਤੋਂ ਦੂਰ ਰਹਿਣ। ਜੇਕਰ ਕੋਈ ਕਿਸੇ ਨੂੰ ਮਤ ਅਧਿਕਾਰ ਦੀ ਵਰਤੋਂ ਬਦਲੇ ਕੋਈ ਧਨ/ਉਪਹਾਰ ਦਿੰਦਾ ਹੈ, ਜਾਂ ਡਰਾਉਂਦਾ ਧਮਕਾਉਂਦਾ ਹੈ ਤਾਂ ਇਸ ਸਬੰਧੀ 24 ਘੰਟੇ ਕੰਮ ਕਰਨ ਵਾਲੇ ਸ਼ਿਕਾਇਤ ਸੈਲ ਵਿਖੇ ਟੋਲ ਫਰੀ ਫੋਨ ਨੰਬਰ 1800 180 2250 'ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਪੰਜਾਬ ਨੂੰ ਗੁੰਡਾਗਰਦੀ ਤੋਂ ਮੁਕਤ ਕਰਵਾਇਆ ਜਾਵੇਗਾ : ਜਗਪ੍ਰੀਤ ਸਾਹੀ

-ਤਲਵਾੜਾ ਅਤੇ ਕਮਾਹੀ ਦੇਵੀ ਵਿਚ ਕੀਤਾ ਸਫ਼ਲ ਰੋਡ-ਸ਼ੋਅ
ਤਲਵਾੜਾ, 2 ਫ਼ਰਵਰੀ : ਪੰਜਾਬ ਨੂੰ ਨਸ਼ਾ, ਭ੍ਰਿਸ਼ਟਾਚਾਰ, ਗੁੰਡਾਗਰਦੀ ਤੋਂ ਮੁਕਤ ਕਰਕੇ ਖੁਸ਼ਹਾਲ ਬਣਾਇਆ ਜਾਵੇਗੀ।
ਤਲਵਾੜਾ, ਕਮਾਹੀ ਦੇਵੀ, ਰਾਮਗੜ੍ਹ ਆਦਿ ਖੇਤਰਾਂ ਦਾ ਦੌਰਾ ਕਰਨ ਮੌਕੇ ਇਹ ਪ੍ਰਗਟਾਵਾ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਹਲਕਾ ਦਸੂਹਾ ਤੋਂ ਉਮੀਦਵਾਰ ਜਗਪ੍ਰੀਤ ਸਿੰਘ ਸਾਹੀ ਨੇ ਦੱਸਿਆ ਕਿ ਹਰ ਪਿੰਡ ਵਿਚ ਉਹਨਾਂ ਦੀ ਚੋਣ ਮੁਹਿੰਮ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕਾਂ ਦਾ ਅਕਾਲੀ ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਤੋਂ ਪੂਰੀ ਤਰਾਂ ਮੋਹਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ਤੇ ਬਸਪਾ ਇਸ ਵੇਲੇ ਲੋਕ ਲਹਿਰ ਬਣ ਚੁੱਕੀ ਹੈ ਅਤੇ ਇਨ੍ਹਾਂ ਚੋਣਾਂ ਵਿਚ ਵੋਟਰ ਲੋਕ-ਵਿਰੋਧੀ ਪਾਰਟੀਆਂ ਨੂੰ ਚਲਦਾ ਕਰਨ ਅਤੇ ਬਹੁਜਨ ਸਮਾਜ ਪਾਰਟੀ ਦਾ ਝੰਡਾ ਉੱਚਾ ਕਰਨ ਲਈ ਮਨ ਬਣਾ ਚੁੱਕੇ ਹਨ। ਸਾਹੀ ਨੇ ਕਿਹਾ ਕਿ ਬਸਪਾ ਸਰਕਾਰ ਬਣਨ ਤੇ ਦਲਿਤ, ਪੱਛੜੇ, ਮੁਸਲਿਮ ਅਤੇ ਘੱਟ ਗਿਣਤੀਆਂ ਤੇ ਹੋ ਰਹੇ ਜੁਲਮਾਂ ਨੂੰ ਨੱਥ ਪਾ ਕੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਅਤੇ ਸੰਵਿਧਾਨ ਦੀ 85ਵੀਂ ਸੋਧ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੱਛੜੇ ਵਰਗ ਨੂੰ 27 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ ਅਤੇ ਕਿਸਾਨਾਂ ਪਹਿਲ ਦੇ ਅਧਾਰ ਤੇ ਕਰਜ਼ਾ-ਮੁਕਤ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਜਗਪ੍ਰੀਤ ਸਿੰਘ ਸਾਹੀ ਵੱਲੋਂ ਤਲਵਾੜਾ ਵਿਚ ਰੋਡ ਸ਼ੋਅ ਵੀ ਕੀਤਾ ਗਿਆ ਜਿਸ ਵਿਚ ਵੱਡੀ ਸੰਖਿਆ ਵਿਚ ਵਰਕਰ ਅਤੇ ਸਮਰਥਕ ਹਾਜਰ ਸਨ। ਹੋਰਨਾਂ ਤੋਂ ਇਲਾਵਾ ਇਸ ਮੌਕੇ ਬਿਸ਼ਨ ਦਾਸ ਸੰਧੂ, ਮਦਨ ਲਾਲ, ਸ਼ਾਮ ਸਿੰਘ ਪਲਾਹੜ, ਅਸ਼ੋਕ ਕੁਮਾਰ, ਰਾਮ ਪਾਲ, ਬਿੱਟੂ ਅਮਰੋਹ, ਦਲਵਿੰਦਰ ਬੋਦਲ, ਦਿਲਾਵਰ ਸਿੰਘ, ਡਾ. ਕੁਲਦੀਪ ਸਿੰਘ, ਕੁਲਬੀਰ ਕੌਰ ਸਾਹੀ, ਡਾ. ਕੁਲਦੀਪ ਕੌਰ, ਰਵਨੀਤ ਕੌਰ ਸਾਹੀ, ਸੁਰਿੰਦਰ ਸਿੰਘ ਪੰਡੋਰੀ, ਸੰਤੋਖ ਸਿੰਘ ਪੰਡੋਰੀ ਆਦਿ ਸਮੇਤ ਵੱਡੀ ਗਿਣਤੀ ਵਿਚ ਪੰਚ ਸਰਪੰਚ, ਆਗੂ ਤੇ ਹੋਰ ਪਤਵੰਤੇ ਹਾਜਰ ਸਨ।

125 ਮਾਡਲ ਬੂਥਾਂ 'ਤੇ ਵੋਟਰਾਂ ਨੂੰ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਜ਼ਿਲ੍ਹਾ ਚੋਣ ਅਫ਼ਸਰ

-ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਬੂਥਾਂ 'ਤੇ ਦਿੱਤੇ ਜਾਣਗੇ ਪ੍ਰਸ਼ੰਸਾ ਪੱਤਰ

ਹੁਸ਼ਿਆਰਪੁਰ, 2 ਫਰਵਰੀ:  ਪੰਜਾਬ ਵਿਧਾਨ ਸਭਾ ਚੋਣਾਂ-2017 ਲਈ 4 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ 125 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ ਅਤੇ ਇਨ੍ਹਾਂ ਬੂਥਾਂ 'ਤੇ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਅਤੇ ਚੋਣਾਂ ਵਿੱਚ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਵਾਲੇ ਕਰੀਬ 26 ਹਜ਼ਾਰ ਨਵੇਂ ਨੌਜਵਾਨ ਵੋਟਰਾਂ ਨੂੰ ਵੀ ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਪ੍ਰਸ਼ੰਸਾ ਪੱਤਰ ਵੀ ਦਿੱਤੇ ਜਾਣਗੇ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਵਿਸ਼ੇਸ਼ ਸਹੂਲਤਾਂ ਦੇਣ ਲਈ ਬਣਾਏ ਗਏ 125 ਮਾਡਲ ਪੋਲਿੰਗ ਬੂਥਾਂ 'ਤੇ  ਵੋਟਰਾਂ ਲਈ ਸਪੈਸ਼ਲ ਵਲੰਟੀਅਰਜ਼ ਲਗਾਏ ਗਏ ਹਨ। ਇਹ ਵਲੰਟੀਅਰਜ਼ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਸਹਾਇਤਾ ਮੁਹੱਈਆ ਕਰਵਾਉਣਗੇ।

          ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਹਰ ਦੇਸ਼ ਦਾ ਭਵਿੱਖ ਉਸ ਦੀ ਯੁਵਾ ਪੀੜ੍ਹੀ 'ਤੇ ਨਿਰਭਰ ਕਰਦਾ ਹੈ, ਇਸ ਲਈ ਵੋਟਾਂ ਵਿੱਚ ਹਰ ਇਕ ਵੋਟਰ ਦੀ ਸ਼ਮੂਲੀਅਤ ਬਹੁਤ ਹੀ ਜ਼ਰੂਰੀ ਹੈ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਵਾਰ 18 ਸਾਲ ਉਮਰ ਪੂਰੀ ਕਰ ਚੁੱਕੇ ਕਰੀਬ 26 ਹਜ਼ਾਰ ਤੋਂ ਵੱਧ ਯੁਵਾ ਵੋਟਰਾਂ ਨੇ ਆਪਣਾ ਨਾਮ ਰਜਿਸਟਰਡ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ 4 ਫਰਵਰੀ ਨੂੰ ਸਵੇਰੇ 8 ਵਜੇ ਤੋਂ 5 ਵਜੇ ਤੱਕ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ, ਤਾਂ ਜੋ ਇਕ ਸਫ਼ਲ ਲੋਕਤੰਤਰ ਦੀ ਨੀਂਹ ਰੱਖੀ ਜਾ ਸਕੇ। 
                 ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਡਲ ਬੂਥਾਂ 'ਤੇ ਵੋਟਾਂ ਸਬੰਧੀ ਵਿਸ਼ੇਸ਼ ਡਿਸਪਲੇਅ ਬੋਰਡ ਵੀ  ਲਗਾਏ ਜਾਣਗੇ, ਜਿਨ੍ਹਾਂ 'ਤੇ ਪੋਲਿੰਗ ਸਟੇਸ਼ਨ ਦਾ ਨਾਮ, ਚੋਣ ਕਮਿਸ਼ਨ ਦਾ ਲੋਗੋ, ਨੈਸ਼ਨਲ ਵੋਟਰ ਡੇ, ਅੰਦਰ ਅਤੇ ਬਾਹਰ ਜਾਣ ਦੇ ਰਸਤੇ ਨੂੰ ਦਰਸਾਉਂਦੇ ਹੋਏ ਸਾਈਨ ਬੋਰਡ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਥਾਂ 'ਤੇ ਪੀਣ ਵਾਲੇ ਪਾਣੀ ਦੀ ਸੁਵਿਧਾ, ਵੇਟਿੰਗ ਰੂਮ, ਅੱਗ ਬੁਝਾਊ ਯੰਤਰ ਤੋਂ ਇਲਾਵਾ ਨੇਤਰਹੀਣ ਵੋਟਰਾਂ, ਬਜ਼ੁਰਗਾਂ, ਮਹਿਲਾਵਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾ ਦੱਸਿਆ ਕਿ ਗਰਭਵਤੀ ਮਹਿਲਾਵਾਂ ਅਤੇ ਮਾਤਾਵਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੰਗਹੀਣ ਵੋਟਰਾਂ ਲਈ ਸਾਰੇ ਵਿਧਾਨ ਸਭਾ ਹਲਕਿਆਂ ਦੇ ਬੂਥਾਂ 'ਤੇ ਰੈਂਪ ਵੀ ਬਣਵਾਏ ਗਏ ਹਨ। ਇਸ ਤੋਂ ਇਲਾਵਾ ਅੰਗਹੀਣ ਵੋਟਰਾਂ ਲਈ ਬੂਥਾਂ 'ਤੇ ਵੀਲ੍ਹਚੇਅਰਜ਼ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਗਹੀਣ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਲਾਈਨ ਵਿੱਚ ਖੜ੍ਹੇ ਹੋਣ ਦੀ ਲੋੜ ਨਹੀਂ ਹੈ ਅਤੇ ਪਹਿਲ ਦੇ ਆਧਾਰ 'ਤੇ ਉਨ੍ਹਾਂ ਦੀ ਵੋਟ ਪੁਆਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੋਲਿੰਗ ਬੂਥਾਂ 'ਤੇ ਚੋਣਾਂ ਸਬੰਧੀ ਬੈਲੂਨ ਅਤੇ ਰੰਗੋਲੀ ਬਣਾ ਕੇ ਵੋਟਰਾਂ ਦਾ ਸਵਾਗਤ ਵੀ ਕੀਤਾ ਜਾਵੇਗਾ।

ਕੇਵਲ ਵਿਦਿਆਰਥੀਆਂ ਨੂੰ ਹੋਵੇਗੀ 3 ਫਰਵਰੀ ਨੂੰ ਛੁੱਟੀ

-4 ਫ਼ਰਵਰੀ ਨੂੰ ਸਨਅਤੀ ਅਦਾਰਿਆਂ ਵਿਚ ਰਹੇਗੀ ਛੁੱਟੀ
ਹੁਸ਼ਿਆਰਪੁਰ, 2 ਫਰਵਰੀ-  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਯੂਨੀਵਰਸਿਟੀਆਂ, ਕਾਲਜ ਅਤੇ ਸਕੂਲਾਂ ਦੇ ਬੱਚਿਆਂ ਨੂੰ 3 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਜਦ ਕਿ 4 ਫਰਵਰੀ ਨੂੰ ਜ਼ਿਲ੍ਹੇ ਦੇ ਵਪਾਰਕ ਅਤੇ ਸਨੱਅਤੀ ਅਦਾਰਿਆਂ ਵਿੱਚ ਪੇਡ ਛੁੱਟੀ ਹੋਵੇਗੀ।
                   ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਸਮੇਤ ਸਕੂਲਾਂ ਦੇ ਅਧਿਕਾਰੀਆਂ, ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਆਦਾਤਰ ਪੋਲਿੰਗ ਬੂਥ ਸਰਕਾਰੀ/ਅਰਧ ਸਰਕਾਰੀ ਯੂਨੀਵਰਸਿਟੀ, ਕਾਲਜ ਅਤੇ ਸਕੂਲ ਅਦਾਰਿਆਂ ਵਿੱਚ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਅਮਲੇ ਵਲੋਂ 3 ਫਰਵਰੀ ਨੂੰ ਇਨ੍ਹਾਂ ਨਿਰਧਾਰਤ ਬਿਲਡਿੰਗਾਂ ਵਿੱਚ ਪੋਲਿੰਗ ਬੂਥ ਸਥਾਪਿਤ ਕੀਤੇ ਜਾਣੇ ਹਨ। ਇਸ ਲਈ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ 3 ਫਰਵਰੀ ਨੂੰ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਯੂਨੀਵਰਸਿਟੀ, ਕਾਲਜ ਅਤੇ ਸਕੂਲਾਂ ਦੇ ਬੱਚਿਆਂ ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਛੁੱਟੀ ਕੇਵਲ ਬੱਚਿਆਂ ਲਈ ਹੋਵੇਗੀ ਅਤੇ ਅਦਾਰੇ ਦੇ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ 'ਤੇ ਰਹਿਣਗੇ। ਇਹ ਹੁਕਮ ਵਿਦਿਅਕ ਅਦਾਰੇ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਤੇ ਲਾਗੂ ਨਹੀਂ ਹੋਣਗੇ।
                   ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ 4 ਫ਼ਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿਤ ਵਪਾਰਕ ਤੇ ਉਦਯੋਗਿਕ ਜਾਂ ਇਸ ਤਰ੍ਹਾਂ ਦੇ ਹੋਰ ਅਦਾਰਿਆਂ ਵਿੱਚ 4 ਫ਼ਰਵਰੀ  ਨੂੰ ਵੋਟਾਂ ਵਾਲੇ ਦਿਨ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਬੀ ਤਹਿਤ ਜਾਰੀ ਕੀਤੇ ਇਨ੍ਹਾਂ ਹੁਕਮਾਂ ਅਨੁਸਾਰ ਇਸ ਦਿਨ ਨੂੰ ਪੇਡ ਛੁੱਟੀ ਐਲਾਨਿਆ ਗਿਆ ਹੈ ਅਤੇ ਇਸ ਦਿਨ ਛੁੱਟੀ ਬਦਲੇ ਕੋਈ ਵੀ ਅਦਾਰਾ ਆਪਣੇ ਕਰਮਚਾਰੀਆਂ/ਕਾਮਿਆਂ ਦੀ ਤਨਖਾਹ ਵਿੱਚ ਕਟੌਤੀ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ, ਇਸ ਲਈ ਵੋਟਾਂ ਵਾਲੇ ਦਿਨ ਛੁੱਟੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਛੁੱਟੀ ਨਾ ਦੇਣ ਦੀ ਸੂਰਤ ਵਿੱਚ ਸਬੰਧਤ ਅਦਾਰੇ ਨੂੰ ਜੁਰਮਾਨਾਂ ਵੀ ਹੋ ਸਕਦਾ ਹੈ।

ਵੋਟ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ : ਜਿਲ੍ਹਾ ਚੋਣ ਅਫ਼ਸਰ

-ਜ਼ਿਲ੍ਹੇ ਦੇ 12 ਲੱਖ 5 ਹਜ਼ਾਰ 994 ਵੋਟਰਾਂ ਵਿੱਚ 5 ਲੱਖ 85 ਹਜ਼ਾਰ 179 ਮਹਿਲਾਵਾਂ
-ਮੁਕੇਰੀਆਂ 90,913, ਦਸੂਹਾ 89,955, ਉੜਮੁੜ 85,662, ਸ਼ਾਮਚੁਰਾਸੀ 79,494, ਹੁਸ਼ਿਆਰਪੁਰ 84,075, ਚੱਬੇਵਾਲ 74,374 ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ 'ਚ 80,706 ਮਹਿਲਾ ਵੋਟਰ
-ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਵੋਟਾਂ
ਹੁਸ਼ਿਆਰਪੁਰ, 1 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਵੋਟ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਵੋਟਰ 4 ਫਰਵਰੀ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਵੋਟਰ ਸ਼ਨਾਖਤੀ ਕਾਰਡ ਜਾਂ ਪ੍ਰਵਾਨਿਤ ਸ਼ਨਾਖਤੀ ਪੱਤਰ ਦਿਖਾ ਕੇ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ, ਡਰ ਅਤੇ ਭੈਅ ਦੇ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

                  ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਜਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ 12,05,994 ਵੋਟਰਾਂ ਵਿੱਚੋਂ  5,85,179 ਮਹਿਲਾ ਵੋਟਰ ਅਤੇ 6,20,794 ਮਰਦ ਹਨ, ਜਦਕਿ 21 ਥਰਡ ਜੈਂਡਰ ਵੋਟਰ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੋਟਰਾਂ ਵਿੱਚ 18 ਤੋਂ 19 ਸਾਲ ਦੇ ਕਰੀਬ 26 ਹਜ਼ਾਰ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ 95015 ਮਰਦ, 90913 ਮਹਿਲਾ ਵੋਟਰਾਂ ਤੋਂ ਇਲਾਵਾ 7 ਥਰਡ ਜੈਂਡਰ ਸਮੇਤ ਕੁੱਲ 1,85,935 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਦਸੂਹਾ ਵਿੱਚ 93,594 ਮਰਦ, 89,955 ਮਹਿਲਾ ਵੋਟਰ, 6 ਥਰਡ ਜੈਂਡਰ ਸਮੇਤ 1,83,555 ਵੋਟਰ, ਹਲਕਾ ਉੜਮੁੜ ਵਿੱਚ 86,959 ਮਰਦ, 85,662 ਮਹਿਲਾ ਵੋਟਰ ਸਮੇਤ ਕੁਲ 1,72,621 ਵੋਟਰ, ਸ਼ਾਮਚੁਰਾਸੀ ਵਿੱਚ 85,060 ਮਰਦ, 79,494 ਮਹਿਲਾ ਵੋਟਰਾਂ ਸਮੇਤ ਕੁੱਲ 1,64,554 ਵੋਟਰ, ਹੁਸ਼ਿਆਰਪੁਰ ਵਿੱਚ 91,525 ਮਰਦ, 84,075 ਮਹਿਲਾ ਵੋਟਰ, 6 ਥਰਡ ਜੈਂਡਰ ਸਮੇਤ ਕੁੱਲ 1,75,606 ਵੋਟਰ, ਚੱਬੇਵਾਲ ਵਿੱਚ 80,941 ਮਰਦ, 74,374 ਮਹਿਲਾ ਵੋਟਰਾਂ ਸਮੇਤ ਕੁੱਲ 1,55,315 ਵੋਟਰ ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿੱਚ 87,700 ਮਰਦ, 80,706 ਮਹਿਲਾ ਵੋਟਰ ਅਤੇ 2 ਥਰਡ ਜੈਂਡਰ ਸਮੇਤ ਕੁੱਲ 1,68,408 ਵੋਟਰ ਮੱਤਦਾਨ ਕਰਨਗੇ।
                  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 4 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਰਾਂ ਲਈ ਵੋਟ ਦੀ ਵਰਤੋਂ ਕਰਨ ਸਮੇਂ ਵੋਟਰ ਸ਼ਨਾਖਤੀ ਕਾਰਡ ਜਾਂ ਪ੍ਰਵਾਨਿਤ ਸ਼ਨਾਖਤੀ ਪੱਤਰ ਜ਼ਰੂਰੀ ਹੋਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 4 ਫਰਵਰੀ ਨੂੰ ਹਰ ਇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੇ। ਉਨ੍ਹਾਂ ਦੱਸਿਆ ਕਿ ਵੋਟਰ ਵੋਟ ਪਾਉਣ ਸਮੇਂ ਨੋਟਾ ਦੇ ਬਟਨ ਦੀ ਵੀ ਵਰਤੋਂ ਕਰ ਸਕਦੇ ਹਨ।
                  ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚੋਂ 2 ਹਲਕਿਆਂ ਹੁਸ਼ਿਆਰਪੁਰ ਅਤੇ ਚੱਬੇਵਾਲ ਵਿਖੇ ਪਹਿਲੀ ਵਾਰ ਵੀਵੀਪੈਟ ਦੀ ਵਰਤੋਂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਵੀਵੀਪੈਟ ਇਕ ਵੱਖਰਾ ਸਿਸਟਮ ਹੈ, ਜਿਸ ਦੇ ਦੋ ਭਾਗ ਵੀਵੀਪੈਟ ਸਿਸਟਮ ਅਤੇ ਵੀਵੀਪੈਟ ਡਿਸਪਲੇਅ ਯੂਨਿਟ ਹਨ ਜਿਹੜੇ ਇਲੈਕਟ੍ਰਾਨਿਕ ਵੋਟਰ ਮਸ਼ੀਨ ਨਾਲ ਜੁੜੇ ਹੋਏ ਹਨ ਜੋ ਵੋਟਰਾਂ ਨੂੰ ਜਾਣੂ ਕਰਵਾਉਂਦੇ ਹਨ ਕਿ ਉਨ੍ਹਾਂ ਦੀਆਂ ਵੋਟਾਂ ਉਨ੍ਹਾਂ ਦੇ ਚਾਹੁਣ ਅਨੁਸਾਰ ਪੈ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਦੋਂ ਵੋਟ ਪੈਂਦੀ ਹੈ ਤਾਂ ਇਕ ਸਲਿੱਪ ਪ੍ਰਿੰਟ ਹੁੰਦੀ ਹੈ, ਜਿਸ ਦੇ ਵਿੱਚ ਲੜੀ ਨੰਬਰ, ਉਮੀਦਵਾਰ ਦਾ ਨਾਂ, ਚੋਣ ਨਿਸ਼ਾਨ ਵੀਵੀਪੈਟ ਦੀ ਮਸ਼ੀਨ 'ਤੇ 7 ਸੈਕਿੰਡ ਤੱਕ ਡਿਸਪਲੇਅ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਵਿੱਚ ਪ੍ਰਿੰਟਿਡ ਸਲਿੱਪ ਆਪਣੇ ਆਪ ਹੀ ਵੀਵੀਪੈਟ ਦੇ ਬਾਕਸ ਵਿੱਚ ਡਿੱਗ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਮੌਕ ਪੋਲ ਹੋਣ ਤੋਂ ਬਾਅਦ ਵੀਵੀਪੈਟ ਨੂੰ ਪੋਲਿੰਗ ਏਜੰਟਾਂ ਦੀ ਮੌਜੂਦਗੀ ਵਿੱਚ ਸੀਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵੋਟ ਪਾਉਣ ਤੋਂ ਬਾਅਦ ਪ੍ਰਿੰਟ ਹੋਈਆਂ ਸਲਿੱਪਾਂ ਬਾਕਸ ਵਿੱਚ ਰਹਿ ਜਾਂਦੀਆਂ ਹਨ ਅਤੇ ਇਨ੍ਹਾਂ ਸਲਿੱਪਾਂ ਨੂੰ ਕੋਈ ਵੋਟਰ ਆਪਣੇ ਨਾਲ ਲੈ ਕੇ ਨਹੀ ਜਾ ਸਕਦਾ। ਉਨ੍ਹਾਂ ਦੱਸਿਆ ਕਿ ਇਹ ਪੇਪਰ ਸਲਿੱਪਾਂ ਵੀਵੀਪੈਟ ਵਿੱਚੋਂ ਗਿਣਤੀ ਦੇ ਸਮੇਂ ਕੱਢੀਆਂ ਜਾਂਦੀਆਂ ਹਨ।

ਸਮਾਜਿਕ ਸਿੱਖਿਆ ਵਿਸ਼ੇ ਦਾ ਪੰਜ ਦਿਨਾ ਸੈਮੀਨਾਰ ਪੁਰਹੀਰਾਂ ਵਿਚ ਲੱਗਿਆ

ਤਲਵਾੜਾ, 1 ਫ਼ਰਵਰੀ: ਸਰਕਾਰੀ ਇਨ-ਸਰਵਿਸ ਟਰੇਨਿੰਗ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਵਿਚ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਪੰਜ ਦਿਨਾ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਜਿਲ੍ਹੇ ਭਰ ਤੋਂ 200 ਤੋ ਵੱਧ ਸਮਾਜਿਕ ਸਿੱਖਿਆ ਮਾਸਟਰ / ਮਿਸਟ੍ਰੈੱਸਾਂ ਨੇ ਭਾਗ ਲਿਆ।
ਸੈਮੀਨਾਰ ਵਿਚ ਰਿਸੋਰਸ ਪਰਸਨ ਬਲਬੀਰ ਸਿੰਘ ਵੱਲੋਂ ਭੂਗੋਲ ਤੇ ਨਕਸ਼ਿਆਂ ਸਬੰਧੀ ਲਾਹੇਵੰਦ ਜਾਣਕਾਰੀ ਦਿੱਤੀ ਗਈ। ਅਨੁਪਮ ਕੰਵਰ, ਸੀਮਾ ਰਾਣੀ ਅਤੇ ਸੁਰਜੀਤ ਸਿੰਘ ਵੱਲੋਂ ਤਨਾਅ ਦੂਰ ਕਰਨ, ਇਤਿਹਾਸ, ਨਾਗਰਿਕ ਸ਼ਾਸਤਰ, ਅਰਥ ਸ਼ਾਸਤਰ ਆਦਿ ਵਿਸ਼ਿਆਂ ਨੂੰ ਛੂਹਿਆ ਗਿਆ। ਸੁਰਿੰਦਰ ਕੁਮਾਰ ਵੱਲੋਂ ਯੋਗ ਸਬੰਧੀ ਜਾਣਕਾਰੀ ਦਿੱਤੀ ਗਈ। ਇਨ-ਸਰਵਿਸ ਸਿਖਲਾਈ ਕੇਂਦਰ ਦੇ ਦਰਸ਼ਨ ਸਿੰਘ ਨੇ ਸੈਮੀਨਾਰ ਦੌਰਾਨ ਹਾਜ਼ਰ ਅਧਿਆਪਕਾਂ ਨੂੰ ਆਪਣੀ ਸਿਖਲਾਈ ਦੀ ਲਗਾਤਾਰਤਾ ਲਈ ਹਮੇਸ਼ਾ ਤਤਪਰ ਰਹਿੰਦੇ ਹੋਏ ਪੁਸਤਕਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੰਟਰਨੈੱਟ ਦੇ ਯੁੱਗ ਵਿਚ ਰਵਾਇਤੀ ਸਿੱਖਿਆ ਨੂੰ ਨਵੀਂ ਜਾਣਕਾਰੀ ਤੇ ਤਕਨੀਕ ਨਾਲ ਚੰਗੇਰੇ ਅਧਿਆਪਨ ਨੂੰ ਨਿਖਾਰਨਾ ਚਾਹੀਦਾ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਆਪਣੇ ਪੜ੍ਹਨ-ਪੜ੍ਹਾਉਣ ਸਬੰਧੀ ਤਰਜ਼ਬੇ ਅਤੇ ਤਕਨੀਕਾਂ ਵੀ ਸਾਂਝੀਆਂ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਸਮਾਜਿਕ ਸਿੱਖਿਆ ਤੋਂ ਇਲਾਵਾ ਵੱਖ ਵੱਖ ਕੇਂਦਰਾਂ ਵਿਚ ਅੰਗਰੇਜ਼ੀ, ਹਿਸਾਬ, ਸਾਇੰਸ, ਸਰੀਰਕ ਸਿੱਖਿਆ ਆਦਿ ਵਿਸ਼ਿਆਂ ਦੇ ਅਧਿਅਪਕਾਂ ਦੇ ਸੈਮੀਨਾਰ ਵੀ ਲਗਾਏ ਗਏ।

ਅਬਜ਼ਰਵਰ ਮੁਹੰਮਦ ਮੰਜਾਰੂਲ ਹਸਨ ਨੇ ਕੀਤੀ ਖਰਚਾ ਰਜਿਸਟਰਾਂ ਦੀ ਚੈਕਿੰਗ

ਹੁਸ਼ਿਆਰਪੁਰ, 1 ਫਰਵਰੀ: ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਗੜ੍ਹਸ਼ੰਕਰ ਦੇ ਖਰਚਾ ਅਬਜ਼ਰਵਰ ਸ੍ਰੀ ਮੁਹੰਮਦ ਮੰਜਾਰੂਲ ਹਸਨ ਨੇ ਦੋਨਾਂ ਵਿਧਾਨ ਸਭਾ ਹਲਕਿਆਂ ਦੇ ਖਰਚਾ ਰਜਿਸਟਰਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਨਾਮਜ਼ਦ ਉਮੀਦਵਾਰਾਂ ਅਤੇ ਉਨ੍ਹਾਂ ਵਲੋਂ ਨਿਯੁਕਤ ਕੀਤੇ ਗਏ ਚੋਣ ਏਜੰਟਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਬੁਲਾਇਆ ਗਿਆ ਸੀ। ਖਰਚਾ ਅਬਜ਼ਰਵਰ ਸ੍ਰੀ ਮੁਹੰਮਦ ਮੰਜਾਰੂਲ ਹਸਨ ਨੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਖਰਚਾ ਰਜਿਸਟਰ ਅਤੇ ਦਸਤਾਵੇਜ਼ ਤਿਆਰ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਹਰ ਇਕ ਹਿਸਾਬ ਨੂੰ ਤਰਤੀਬਵਾਈਜ਼ ਲਿਖਣ ਲਈ ਕਿਹਾ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਕਿਸਮ ਦੀ ਗਲਤੀ ਪਾਏ ਜਾਣ 'ਤੇ ਚੋਣ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਹਲਕਾ ਚੱਬੇਵਾਲ ਵਿਖੇ ਖਰਚਾ ਰਜਿਸਟਰ ਚੈਕ ਕਰਨ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫ਼ਸਰ ਸ੍ਰੀ ਜਸਵੀਰ ਸਿੰਘ ਨੇ ਵਿਸਥਾਰ ਨਾਲ ਦਰਜ ਕੀਤੇ ਗਏ ਖਰਚ ਦੇ ਬਿਓਰੇ ਸਬੰਧੀ ਜਾਣਕਾਰੀ ਦਿੱਤੀ। ਹਲਕਾ ਚੱਬੇਵਾਲ ਦੇ ਖਰਚਾ ਰਜਿਸਟਰਾਂ ਦੀ ਚੈਕਿੰਗ ਦੌਰਾਨ ਐਸ.ਡੀ.ਐਮ. ਗੜ੍ਹਸ਼ੰਕਰ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਐਚ.ਐਸ. ਧਾਲੀਵਾਲ ਤੋਂ ਇਲਾਵਾ ਅਕਾਊਟਿੰਗ ਟੀਮਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਖਰਚਾ ਅਬਜ਼ਰਵਰ ਅਸਲਮ ਹਸਨ ਨੇ ਕੀਤੀ ਖਰਚਾ ਰਜਿਸਟਰਾਂ ਦੀ ਅਚਨਚੇਤ ਚੈਕਿੰਗ

-ਖਰਚਾ ਰਜਿਸਟਰ ਨੂੰ ਮੇਨਟੇਨ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
ਹੁਸ਼ਿਆਰਪੁਰ, 1 ਫਰਵਰੀ:  ਭਾਰਤ ਚੋਣ ਕਮਿਸ਼ਨ ਵਲੋਂ ਮੁਕੇਰੀਆਂ, ਦਸੂਹਾ ਤੇ ਉੜਮੁੜ ਵਿਧਾਨ ਸਭਾ ਹਲਕੇ ਲਈ ਨਿਯੁਕਤ ਕੀਤੇ ਗਏ ਖਰਚਾ ਅਬਜ਼ਰਵਰ ਸ੍ਰੀ ਅਸਲਮ ਹਸਨ ਆਈ.ਆਰ.ਐਸ. ਨੇ ਵਿਧਾਨ ਸਭਾ ਹਲਕਾ ਉੜਮੁੜ ਦੇ ਖਰਚਾ ਰਜਿਸਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਵਿਧਾਨ ਸਭਾ ਹਲਕਾ ਉੜਮੁੜ ਦੀ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਖਰਚਾ ਅਬਜ਼ਰਵਰ ਨੂੰ ਵਿਸਥਾਰ ਨਾਲ ਪਾਰਟੀਆਂ ਵਲੋਂ ਖਰਚ ਕੀਤੇ ਗਏ ਖਰਚੇ ਸਬੰਧੀ ਰੱਖੇ ਗਏ ਬਿਓਰੇ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

                   ਖਰਚਾ ਰਜਿਸਟਰਾਂ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਖਰਚਾ ਅਬਜ਼ਰਵਰ ਸ੍ਰੀ ਅਸਲਮ ਹਸਨ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਟੀਆਂ ਵਲੋਂ ਚੋਣ ਰੈਲੀ, ਨੁੱਕੜ ਨਾਟਕਾਂ ਜਾਂ ਪ੍ਰਚਾਰ ਲਈ ਵਰਤੀ ਜਾਣ ਵਾਲੀ ਸਮੱਗਰੀ ਸਮੇਤ ਇਕ-ਇਕ ਚੀਜ਼ ਦੀ ਬਾਰੀਕੀ ਨਾਲ ਪ੍ਰਫਾਰਮੇ ਅਨੁਸਾਰ ਲਿਸਟ ਤਿਆਰ ਕਰਕੇ ਖਰਚਾ ਰਜਿਸਟਰ ਵਿੱਚ ਦਰਜ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਚੋਣ ਰੈਲੀਆਂ ਦੌਰਾਨ ਤਿਆਰ ਕੀਤੀ ਗਈ ਸਟੇਜ, ਮਾਈਕ, ਕੁਰਸੀਆਂ ਸਮੇਤ ਚਾਹ-ਪਾਣੀ 'ਤੇ ਵੀ ਖਰਚ ਕੀਤੀ ਜਾਣ ਵਾਲੀ ਰਾਸ਼ੀ 'ਤੇ ਪੈਨੀ ਨਜ਼ਰ ਰੱਖੀ ਜਾਵੇ। ਉਨ੍ਹਾਂ ਨੇ ਬੜੀ ਬਾਰੀਕੀ ਨਾਲ ਅਧਿਕਾਰੀਆਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਵਿਸਥਾਰ ਨਾਲ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।
                  ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਖਰਚਾ ਅਬਜ਼ਰਵਰ ਸ੍ਰੀ ਸਰਫਰਾਜ਼ ਅਹਿਮਦ ਅਤੇ ਐਲ.ਓ. ਸ੍ਰੀ ਨਰਿੰਦਰ ਪਾਲ ਸਮੇਤ ਸਬੰਧਤ ਅਧਿਕਾਰੀ ਤੇ ਸਟਾਫ਼ ਮੈਂਬਰ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)