ਸ਼ਹਿਰ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਸਰਕਾਰ ਦੀ ਪਹਿਲ : ਅਰੋੜਾ


  • ਸੁੰਦਰ ਸ਼ਾਮ ਅਰੋੜਾ ਨੇ ਪਿੰਡ ਧੀਰੋਵਾਲ ਦੇ ਕਾਮਨ ਅੰਡਰ ਗਰਾਊਂਡ ਪਾਈਪ ਲਾਈਨ ਪ੍ਰੋਜੈਕਟ ਦਾ ਕੀਤਾ ਦੌਰਾ
ਹੁਸ਼ਿਆਰਪੁਰ, 4 ਅਕਤੂਬਰ: ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਪੰਜਾਬ ਅਧੀਨ ਪਿੰਡ ਧੀਰੋਵਾਲ ਬਲਾਕ ਹੁਸ਼ਿਆਰਪੁਰ-2 ਵਿਖੇ 3.46 ਲੱਖ ਰੁਪਏ ਨਾਲ ਉਸਾਰੇ ਜਾ ਰਹੇ ਸਾਂਝੇ ਜ਼ਮੀਨ ਦੋਜ ਨਾਲਾਂ (ਕਾਮਨ ਅੰਡਰ ਗਰਾਊਂਡ ਪਾਈਪ ਲਾਈਨ ਪ੍ਰੋਜੇਕਟ) ਦੇ ਪ੍ਰੋਜੇਕਟ ਦਾ ਦੌਰਾ ਕੀਤਾ ਗਿਆ। ਮੰਡਲ ਭੂਮੀ ਰੱਖਿਆ ਅਫ਼ਸਰ ਸ੍ਰੀ ਨਰੇਸ਼ ਕੁਮਾਰ ਗੁਪਤਾ ਵਲੋਂ ਮੌਕੇ 'ਤੇ ਇਸ ਪ੍ਰੋਜੈਕਟ ਦੀ ਮਹੱਤਤਾ ਬਾਰੇ ਕੈਬਨਿਟ ਮੰਤਰੀ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਪ੍ਰੋਜੈਕਟ ਲੋੜਵੰਦ ਪਿੰਡਾਂ ਵਿੱਚ ਵੱਧ ਤੋਂ ਵੱਧ ਉਸਾਰੇ ਜਾਣ, ਤਾਂ ਜੋ ਜ਼ਮੀਨ ਦੋਜ਼ ਨਾਲੀਆਂ ਰਾਹੀਂ ਸਿੰਚਾਈ ਦੀ ਲਾਭ ਜ਼ਰੂਰਤਮੰਦ ਕਿਸਾਨਾਂ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਸਰਕਾਰ ਦੀ ਪਹਿਲ ਹੈ। ਆਉਣ ਵਾਲੇ ਸਮੇਂ ਵਿੱਚ ਇਸ ਤਰਾਂ ਦੇ ਹੋਰ ਪ੍ਰੋਜੇਕਟ ਵੱਡੇ ਪੱਧਰ 'ਤੇ ਲਗਾਏ ਜਾਣਗੇ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਵਿਕਾਸ ਲਈ ਅਤੇ ਲੋਕਾਂ ਨੂੰ ਮੁਢਲੀ ਸਵਿਧਾਵਾਂ ਉਪਲਬੱਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਹ ਪ੍ਰੋਜੇਕਟ ਵੀ ਉਨ੍ਹਾਂ ਵਿੱਚੋਂ ਇਕ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਸ਼ੁਰੂ ਹੋਣ ਵਾਲਾ ਹੈ ਅਤੇ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੀ ਵੀ ਨੁਹਾਰ ਬਦਲ ਦਿੱਤੀ ਜਾਵੇਗੀ। ਇਲਾਕਾ ਵਾਸੀਆਂ ਨੂੰ ਮੁਢਲੀਆਂ ਸੁਵਿਧਾਵਾਂ ਦੀ ਕੋਈ ਕਮੀ ਨਾ ਰਹੇ, ਇਸ ਲਈ ਸਰਕਾਰ ਯਤਨਸ਼ੀਲ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਜਲਦ ਹੀ ਇਨ੍ਹਾਂ 'ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। 
ਸ੍ਰੀ ਅਰੋੜਾ ਨੇ ਕਿਹਾ ਕਿ ਭੂਮੀ ਮੰਡਲ ਰੱਖਿਆ ਵਿਭਾਗ ਵਲੋਂ ਉਨ੍ਹਾਂ ਇਲਾਕਿਆਂ ਵਿੱਚ ਸਿੰਚਾਈ ਉਪਲਬੱਧ ਕਰਵਾਈ ਗਈ ਹੈ, ਜਿਥੇ ਪਾਣੀ ਦਾ ਪਹੁੰਚਣਾ ਮੁਸ਼ਕਲ ਸੀ, ਪਰੰਤੂ ਸਰਕਾਰ ਦੀ ਵਿਕਾਸਸ਼ੀਲ ਸੋਚ ਅਤੇ ਅਧਿਕਾਰੀਆਂ ਦੀ ਮਿਹਨਤ ਸਦਕਾ ਇਹ ਸੰਭਵ ਹੋ ਪਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਪਿੰਡ ਅਤੇ ਇਲਾਕਾ ਇਸ ਤਰਾਂ ਦਾ ਨਹੀਂ ਰਹੇਗਾ, ਜਿਥੇ ਲੋਕਾਂ ਨੂੰ ਮੁਢਲੀਆਂ ਸੁਵਿਧਾਵਾਂ ਲਈ ਇਧਰ-ਉਧਰ ਭਟਕਣਾ ਪਵੇ। ਇਸ ਮੌਕੇ ਸਮਿਤੀ ਮੈਂਬਰ ਸ੍ਰੀ ਕੁਲਦੀਪ ਸਿੰਘ, ਸ੍ਰੀ ਕਿਰਨ ਧੀਰ ਤੋਂ ਇਲਾਵਾ ਪਿੰਡ ਵਾਸੀ ਵੀ ਮੌਜੂਦ ਸਨ। 

ਡਿਪਟੀ ਕਮਿਸ਼ਨਰ ਵਲੋਂ 102 ਹੋਣਹਾਰ ਵਿਦਿਆਰਥੀਆਂ ਲਈ 8 ਕਾਲਜ ਮੁਖੀਆਂ ਨੂੰ 5 ਲੱਖ ਤੋਂ ਵੱਧ ਰਾਸ਼ੀ ਦਾ ਚੈਕ ਭੇਟ


  • ਮੈਡੀਕਲ ਅਤੇ ਇੰਜੀਨੀਅਰਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ 5 ਵਿਦਿਆਰਥੀਆਂ ਦੀ ਪੜ੍ਹਾਈ ਲਈ 2,22,800 ਰੁਪਏ ਦਾ ਚੈਕ ਵੀ ਕੀਤਾ ਜਾਰੀ 
  • ਗਰੀਬ ਤੇ ਹੋਣਹਾਰ ਬੱਚਿਆਂ ਦੀ ਪੜ੍ਹਾਈ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਸਕੀਮ 
ਹੁਸ਼ਿਆਰਪੁਰ, 4 ਅਕਤੂਬਰ: ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਗਰੀਬ ਤੇ ਹੋਣਹਾਰ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸਕੀਮ ਚਲਾਈ ਗਈ ਹੈ, ਜਿਸ ਤਹਿਤ ਇਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੇ 8 ਕਾਲਜਾਂ ਦੇ 102 ਵਿਦਿਆਰਥੀਆਂ ਲਈ 5 ਲੱਖ 10 ਹਜ਼ਾਰ ਰੁਪਏ ਦੇ ਚੈਕ ਸਬੰਧਤ ਕਾਲਜ ਮੁਖੀਆਂ ਨੂੰ ਸੌਂਪੇ। ਇਸ ਤੋਂ ਇਲਾਵਾ ਉਨ੍ਹਾਂ ਮੈਡੀਕਲ ਅਤੇ ਇੰਜੀਨੀਅਰਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ 5 ਵਿਦਿਆਰਥੀਆਂ ਦੀ ਪੜ੍ਹਾਈ ਲਈ ਵੀ 2 ਲੱਖ 22 ਹਜ਼ਾਰ 800 ਰੁਪਏ ਦੇ ਚੈਕ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਪਹਿਲਾਂ 3 ਕਾਲਜਾਂ ਸਰਕਾਰੀ ਕਾਲਜ ਹੁਸ਼ਿਆਰਪੁਰ, ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਅਤੇ ਐਸ.ਡੀ. ਕਾਲਜ ਹੁਸ਼ਿਆਰਪੁਰ ਦੇ 130 ਵਿਦਿਆਰਥੀਆਂ ਨੂੰ 6,50,000 ਰੁਪਏ ਦੀ ਰਕਮ ਵੀ ਮੁਹੱਈਆ ਕੀਤੀ ਜਾ ਚੁੱਕੀ ਹੈ। 

        ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜਿਹੜੇ 8 ਕਾਲਜਾਂ ਨੂੰ ਚੈਕ ਸੌਂਪੇ ਗਏ ਹਨ, ਉਨ੍ਹਾਂ ਕਾਲਜਾਂ ਵਿੱਚ ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਟਾਂਡਾ, ਜੀ.ਜੀ. ਡੀ.ਐਸ.ਡੀ. ਕਾਲਜ ਹਰਿਆਣਾ, ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ, ਐਸ.ਪੀ.ਐਨ. ਕਾਲਜ ਮੁਕੇਰੀਆਂ, ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ, ਡੀ.ਏ.ਵੀ. ਕਾਲਜ (ਲੜਕੀਆਂ) ਗੜ੍ਹਸ਼ੰਕਰ ਅਤੇ ਡੀ.ਏ.ਵੀ. ਕਾਲਜ (ਲੜਕੇ) ਗੜ੍ਹਸ਼ੰਕਰ ਸ਼ਾਮਲ ਹਨ। ਉਨ੍ਹਾਂ ਉਘੇ ਸਮਾਜ ਸੇਵੀ ਸ੍ਰੀ ਪਿਆਰੇ ਲਾਲ ਸੈਣੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਸਦਕਾ ਹੀ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਇਹ ਸਕੀਮ ਚਲਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ ਸਹਿਯੋਗ ਕਰਨ, ਤਾਂ ਜੋ ਵੱਧ ਤੋਂ ਵੱਧ ਜ਼ਰੂਰਤਮੰਦ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਸ੍ਰੀ ਪਿਆਰੇ ਲਾਲ ਸੈਣੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ। 
ਇਸ ਮੌਕੇ ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਗੌਤਮ ਜੈਨ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀ ਨਰੇਸ਼ ਗੁਪਤਾ, ਜ਼ਿਲ੍ਹਾ ਰੈਡ ਕਰਾਸ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੌਧਰੀ ਮਹਿੰਦਰ ਸਿੰਘ, ਸ੍ਰੀ ਰਾਜੇਸ਼ ਜੈਨ, ਸ੍ਰੀ ਅਵਿਨਾਸ਼ ਭੰਡਾਰੀ, ਸ੍ਰੀ ਰਾਜੀਵ ਬਜਾਜ, ਸ੍ਰੀਮਤੀ ਰਾਕੇਸ਼ ਕਪਿਲਾ ਤੋਂ ਇਲਾਵਾ ਹੋਰ ਵੀ ਕਮੇਟੀ ਮੈਂਬਰ ਹਾਜ਼ਰ ਸਨ। 

ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ 8 ਤੋਂ

ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਰੁਚੀ ਵੀ ਜ਼ਰੂਰੀ : ਡਿਪਟੀ ਕਮਿਸ਼ਨਰ 
ਹੁਸ਼ਿਆਰਪੁਰ, 4 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ 8 ਅਕਤੂਬਰ ਤੋਂ 10 ਅਕਤੂਬਰ ਤੱਕ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਅੰਡਰ-14 ਵਿੱਚ ਐਥਲੈਟਿਕਸ, ਬਾਸਕਿਟਬਾਲ, ਬੈਡਮਿੰਟਨ, ਕਬੱਡੀ, ਫੁੱਟਬਾਲ, ਹਾਕੀ, ਹੈਂਡਬਾਲ, ਜੂਡੋ, ਕੁਸ਼ਤੀ, ਤੈਰਾਕੀ ਅਤੇ ਵਾਲੀਬਾਲ (ਲੜਕੇ ਤੇ ਲੜਕੀਆਂ) ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਵਿੱਚ ਵੀ ਰੁਚੀ ਦਿਖਾਉਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਸਰੀਰਕ ਤੰਦਰੁਸਤੀ ਬਰਕਰਾਰ ਰਹਿੰਦੀ ਹੈ। ਉਨ੍ਹਾਂ ਖਿਡਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਡ ਭਾਵਨਾ ਨਾਲ ਖੇਡਣ ਲਈ ਹੀ ਮੈਦਾਨ ਵਿੱਚ ਆਉਣ। ਉਨ੍ਹਾਂ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਤੰਦਰੁਸਤੀ ਬਰਕਰਾਰ ਰੱਖਣ ਦਾ ਸੁਨੇਹਾ ਦੇਣ ਲਈ ਇਹ ਟੂਰਨਾਮੈਂਟ ਕਰਵਾਏ ਜਾ ਰਹੇ ਹਨ। 
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਜਨਮ 1-1-2005 ਦਾ ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਦਾ ਅਸਲੀ ਸਰਟੀਫਿਕੇਟ ਅਤੇ ਉਸ ਦੀ ਇਕ ਤਸਦੀਕਸ਼ੁਦਾ ਫੋਟੋ ਕਾਪੀ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਖਿਡਾਰੀ districtsportsofficehoshiarpur@gmail.com  'ਤੇ ਟੀਮ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ, ਜੋ ਸਬੰਧਤ ਪਿੰਡ/ਸਕੂਲ ਪਾਸੋਂ ਤਸਦੀਕ ਹੋਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਨਿੱਜੀ ਤੌਰ 'ਤੇ ਕੋਈ ਵੀ ਸਮਰੀਸ਼ੀਟ ਜਾਂ ਰਜਿਸਟਰੇਸ਼ਨ ਸਵਿਕਾਰ ਨਹੀਂ ਕੀਤੀ ਜਾਵੇਗੀ। 
              ਉਨ੍ਹਾਂ ਦੱਸਿਆ ਕਿ ਐਥਲੈਟਿਕਸ ਖੇਡਾਂ ਗਿਆਨੀ ਕਰਤਾਰ ਸਿੰਘ ਯਾਦਗਾਰ ਸਰਕਾਰੀ ਕਾਲਜ ਟਾਂਡਾ, ਬਾਸਕਿਟਬਾਲ, ਕਬੱਡੀ, ਹੈਂਡਬਾਲ ਅਤੇ ਵਾਲੀਬਾਲ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ, ਬਾਕਸਿੰਗ, ਕੁਸ਼ਤੀ, ਬੈਡਮਿੰਟਨ ਅਤੇ ਜੂਡੋ ਇਨਡੋਰ ਸਟੇਡੀਅਮ ਹੁਸ਼ਿਆਰਪੁਰ, ਤੈਰਾਕੀ ਸਰਵਿਸ ਕਲੱਬ ਹੁਸ਼ਿਆਰਪੁਰ, ਹਾਕੀ ਰੇਲਵੇ ਮੰਡੀ ਗਰਾਊਂਡ ਹੁਸ਼ਿਆਰਪੁਰ ਅਤੇ ਫੁੱਟਬਾਲ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਵਿਖੇ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱÎਸਿਆ ਕਿ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੇਡ ਵਿਭਾਗ ਵਲੋਂ ਰਿਫਰੈਸ਼ਮੈਂਟ ਅਤੇ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦਿੱਤੇ ਜਾਣਗੇ। 

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ

  • ਐਸ.ਐਮ.ਐਸ. ਕੰਬਾਇਨ ਤੋਂ ਬਿਨਾਂ ਝੋਨੇ ਦੀ ਕਟਾਈ ਕਰਵਾਉਣ 'ਤੇ ਵੀ ਰਹੇਗੀ ਪਾਬੰਦੀ 
ਹੁਸ਼ਿਆਰਪੁਰ, 4 ਅਕਤੂਬਰ:ਜਿਲ੍ਹਾ ਮੈਜਿਸਟਰੇਟ -ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਝੋਨੇ ਦੀ ਪਰਾਲੀ/ਰਹਿੰਦ-ਖੂਹੰਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.)  ਕੰਬਾਇਨਾਂ ਤੋਂ ਬਗੈਰ ਝੋਨੇ ਦੀ ਕਟਾਈ ਕਰਵਾਉਣ 'ਤੇ ਵੀ ਪਾਬੰਦੀ ਰਹੇਗੀ।  
           ਜਾਰੀ ਕੀਤੇ ਹੁਕਮ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਇਸ ਤੋਂ ਇਲਾਵਾ ਆਲੇ-ਦੁਆਲੇ ਖੜ੍ਹੀ ਫ਼ਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਬਣਿਆ ਰਹਿੰਦਾ ਹੈ ਅਤੇ ਹਾਦਸੇ ਵੀ ਵਾਪਰ ਸਕਦੇ ਹਨ। ਜਾਰੀ ਕੀਤਾ ਗਿਆ ਇਹ ਹੁਕਮ ਝੋਨੇ ਦੀ ਕਟਾਈ ਦੇ ਸ਼ੁਰੂ ਹੋਣ ਤੋਂ 30 ਨਵੰਬਰ 2018 ਤੱਕ ਲਾਗੂ ਰਹੇਗਾ।

ਇਕ ਛੱਤ ਥੱਲੇ ਸਕੀਮਾਂ ਦਾ ਲਾਭ ਦੇਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ : ਸਕੱਤਰ ਡੀ.ਕੇ. ਤਿਵਾੜੀ


  • ਕਰਜ਼ਾ ਰਾਹਤ ਯੋਜਨਾ ਤਹਿਤ ਜ਼ਿਲ੍ਹੇ 'ਚ 132 ਕਰੋੜ ਰੁਪਏ ਦਾ ਕਿਸਾਨਾਂ ਨੂੰ ਦਿੱਤਾ ਲਾਭ : ਡਿਪਟੀ ਕਮਿਸ਼ਨਰ 
ਹੁਸ਼ਿਆਰਪੁਰ, 2 ਅਕਤੂਬਰ: ਸਕੱਤਰ ਤਕਨੀਕੀ ਸਿੱਖਿਆ ਵਿਭਾਗ ਸ੍ਰੀ ਡੀ.ਕੇ. ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਕ ਛੱਤ ਥੱਲੇ ਵੱਖ-ਵੱਖ ਸਹੂਲਤਾਂ ਦਾ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਹ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ 'ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਿਹੜੇ ਯੋਗ ਵਿਅਕਤੀ ਕਿਸੇ ਸਰਕਾਰੀ ਸਕੀਮ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਸਬੰਧਤ ਸਕੀਮ ਦਾ ਲਾਭ ਦੇਣ ਲਈ ਇਹ ਕੈਂਪ ਸੂਬੇ ਦੀ ਹਰੇਕ ਸਬ-ਡਵੀਜ਼ਨ ਵਿੱਚ ਲਗਾਏ ਜਾ ਰਹੇ ਹਨ।
 
ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਇਸ ਕੈਂਪ ਵਿੱਚ ਸਬੰਧਤ ਸਕੀਮਾਂ ਸਬੰਧੀ ਅਰਜ਼ੀਆਂ ਪ੍ਰਾਪਤ ਕਰਕੇ ਮੌਕੇ 'ਤੇ ਹੀ ਲਾਭ ਦਿੱਤਾ ਜਾ ਰਿਹਾ ਹੈ, ਜਦਕਿ ਜਿਹੜੀਆਂ ਸਕੀਮਾਂ ਸਬੰਧੀ ਵੈਰੀਫਿਕੇਸ਼ਨ ਦੀ ਲੋੜ ਹੈ, ਉਨ੍ਹਾਂ ਦੀ ਵੈਰੀਫਿਕੇਸ਼ਨ ਕਰਨ ਉਪਰੰਤ ਇਕ ਹਫ਼ਤੇ ਦੇ ਅੰਦਰ ਲਾਭ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਸੂਬੇ ਦੇ ਕਰੀਬ ਸਾਢੇ ਤਿੰਨ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਉਪਰੰਤ ਸ਼ਮਾਂ ਰੌਸ਼ਨ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ। 
ਸ੍ਰੀ ਡੀ.ਕੇ. ਤਿਵਾੜੀ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸਿਧਾਤਾਂ 'ਤੇ ਚੱਲਣਾ ਹੀ ਉਨ੍ਹਾਂ ਲਈ ਸੱਚੀ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਕੀਮਾਂ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ-ਪਿੰਡ ਵੀ ਇਹ ਕੈਂਪ ਲਗਾਏ ਗਏ ਸਨ, ਜਦਕਿ ਹੁਣ ਇਕੋ ਛੱਤ ਥੱਲੇ ਇਹ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਵੀ ਤਰਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। 
ਹਲਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਪਵਨ ਕੁਮਾਰ ਆਦੀਆ ਅਤੇ ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਹਿੰਸਾ, ਸ਼ਾਂਤੀ ਅਤੇ ਸਵੱਛਤਾ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਪ੍ਰਮੁੱਖ ਸਿਧਾਂਤ ਹਨ ਅਤੇ ਇਨ੍ਹਾਂ ਦੀ ਪਾਲਣਾ ਕਰਕੇ ਨਰੋਏ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ 'ਤੇ ਇਹ ਕੈਂਪ ਲਗਾਉਣੇ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਾਰਜ ਹੈ, ਕਿਉਂਕਿ ਇਨ੍ਹਾਂ ਕੈਂਪਾਂ ਜ਼ਰੀਏ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਦਾ ਫਾਇਦਾ ਚੁੱਕਣ। 
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਇਸ ਕੈਂਪ ਤੋਂ ਇਲਾਵਾ ਸਬ-ਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿੱਚ ਵੀ ਇਹ ਕੈਂਪ ਲਗਾ ਕੇ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਯੋਗ ਵਿਅਕਤੀ ਕਿਸੇ ਸਰਕਾਰੀ ਸਕੀਮ ਤੋਂ ਵਾਂਝੇ ਰਹਿ ਗਏ ਹਨ, ਉਹ ਇਨ੍ਹਾਂ ਕੈਂਪਾਂ ਵਿੱਚ ਆਪਣੀ ਅਰਜ਼ੀ ਦੇ ਸਕਦੇ ਹਨ, ਉਪਰੰਤ ਉਨ੍ਹਾਂ ਨੂੰ ਉਸ ਸਕੀਮ ਦਾ ਲਾਭ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰਜ਼ਾ ਰਾਹਤ ਯੋਜਨਾ ਤਹਿਤ ਉਨ੍ਹਾਂ ਦੇ 13,755 ਕਿਸਾਨਾਂ ਨੂੰ ਕਰੀਬ 132 ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ, ਜਦਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 803 ਨੌਜਵਾਨਾਂ ਦੀ ਪਲੇਸਮੈਂਟ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ 3586 ਵਿਅਕਤੀਆਂ ਨੂੰ ਸਵੈਰੋਜ਼ਗਾਰ ਵੀ ਮੁਹੱਈਆ ਕਰਵਾਇਆ ਗਿਆ ਹੈ। ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਪਹਿਲੇ ਪੜਾਅ ਵਿੱਚ 35 ਹਜ਼ਾਰ 575 ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਇਆ ਗਿਆ ਹੈ, ਜਦਕਿ ਦੂਜੇ ਪੜਾਅ ਤਹਿਤ ਹੁਣ ਤੱਕ 2809 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿੱਚ ਕੋਈ ਵੀ ਯੋਗ ਵਿਅਕਤੀ ਕਿਸੇ ਸਰਕਾਰੀ ਸਕੀਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਜ਼ਿਲ੍ਹਾ ਪੱਧਰੀ ਕੈਂਪ ਵਿੱਚ ਡੇਂਗੂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਟੀ-ਸ਼ਰਟ ਵੀ ਲਾਂਚ ਕੀਤੀ ਗਈ।
ਸਕੱਤਰ ਤਕਨੀਕੀ ਸਿੱਖਿਆ ਵਿਭਾਗ ਸ੍ਰੀ ਡੀ.ਕੇ. ਤਿਵਾੜੀ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 15 ਨੌਜਵਾਨਾਂ ਨੂੰ ਜੌਬ ਲੈਟਰ ਅਤੇ ਨਰੇਗਾ ਤਹਿਤ ਕਰੀਬ 33 ਲਾਭਪਾਤਰੀਆਂ ਨੂੰ ਜੌਬ ਕਾਰਡ ਸੌਂਪੇ ਗਏ। ਇਨ੍ਹਾਂ ਤੋਂ ਇਲਾਵਾ 27 ਲਾਭਪਾਤਰੀਆਂ ਨੂੰ ਮੁਫ਼ਤ ਟੁਆਇਲਟ ਸਕੀਮ ਅਤੇ ਬੈਂਕ ਦੀਆਂ ਪੈਨਸ਼ਨ ਸਕੀਮਾਂ ਤੇ ਮੁਦਰਾ ਲੋਨ ਸਬੰਧੀ  ਕਰੀਬ 30 ਲਾਭਪਾਤਰੀਆਂ ਨੂੰ ਰਾਹਤ ਸਰਟੀਫਿਕੇਟ ਸੌਂਪੇ ਗਏ। ਇਸ ਮੌਕੇ ਮੁੱਖ ਮਹਿਮਾਨ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਯਾਦਗਾਰੀ ਚਿੰਨ੍ਹ ਵੀ ਸੌਂਪਿਆ ਗਿਆ। 

ਬੀ.ਬੀ.ਐਮ.ਬੀ. ਨੇ ਇਕ ਵਾਰ ਫ਼ਿਰ ਟਾਲਿਆ ਵਾਧੂ ਪਾਣੀ ਛੱਡਣ ਦਾ ਫ਼ੈਸਲਾ


  • ਯਾਤਰੀਆਂ ਦੀ ਸੁਵਿਧਾ ਲਈ ਹੁਸ਼ਿਆਰਪੁਰ ਤੋਂ ਊਨਾ ਜਾਣ ਦਾ ਰੂਟ ਬਦਲਿਆ
  • ਊਨਾ 'ਚ ਪੱਥਰ ਡਿੱਗਣ ਨਾਲ ਰੋਡ ਜਾਮ
ਹੁਸ਼ਿਆਰਪੁਰ, 26 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਊਨਾ ਵਿੱਚ (ਹਿਮਾਚਲ ਪ੍ਰਦੇਸ਼) ਪੱਥਰ ਡਿੱਗ ਰਹੇ ਹਨ, ਜਿਸ ਕਾਰਨ ਰੋਡ ਜਾਮ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ
ਪ੍ਰਸਾਸ਼ਨ ਊਨਾ ਵਲੋਂ ਪੱਥਰ ਡਿੱਗਣ ਨਾਲ ਹੋਏ ਰੋਡ ਜਾਮ ਦਾ ਮਾਮਲਾ ਧਿਆਨ ਵਿੱਚ ਲਿਆਉਣ 'ਤੇ ਜ਼ਿਲ੍ਹਾ ਪ੍ਰਸਾਸ਼ਨ ਹੁਸ਼ਿਆਰਪੁਰ ਨੇ ਤੁਰੰਤ ਕਾਰਵਾਈ ਕਰਦਿਆਂ ਯਾਤਰੀਆਂ ਦੀ ਸੁਵਿਧਾ ਲਈ ਹੁਸ਼ਿਆਰਪੁਰ ਤੋਂ ਊਨਾ ਜਾਣ ਦਾ ਰੂਟ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ-ਊਨਾ ਰੋਡ 'ਤੇ ਪੈਂਦੇ ਪਿੰਡ ਚੱਕ ਸਾਧੂ ਤੋਂ ਪਹਿਲਾਂ ਪੁਲਿਸ ਨਾਕੇ ਲਗਾ ਕੇ ਰਾਹਗੀਰਾਂ ਨੂੰ ਊਨਾ ਵਾਇਆ ਗਗਰੇਟ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱÎਸਿਆ ਕਿ ਉਨ੍ਹਾਂ ਵਲੋਂ ਊਨਾ ਪ੍ਰਸਾਸ਼ਨ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜਦੋਂ ਸਥਿਤੀ ਆਮ ਵਾਂਗ ਹੋ ਜਾਵੇਗੀ, ਤਾਂ ਪਹਿਲੇ ਵਾਲਾ ਰੂਟ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਊਨਾ ਜਾਣ ਲਈ ਵਾਇਆ ਗਗਰੇਟ ਵਾਲਾ ਰੂਟ ਹੀ ਅਪਣਾਇਆ ਜਾਵੇ।

           ਉਧਰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਲੋਂ ਜੋ ਅੱਜ ਪੌਂਗ ਡੈਮ ਵਿੱਚੋਂ ਵਾਧੂ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਸੀ, ਉਸ ਨੂੰ ਇਕ ਵਾਰ ਫਿਰ 27 ਸਤੰਬਰ ਦੁਪਹਿਰ ਤੱਕ ਟਾਲ ਦਿੱਤਾ ਗਿਆ ਹੈ। ਬੀ.ਬੀ.ਐਮ.ਬੀ. ਵਲੋਂ ਵਾਧੂ ਪਾਣੀ ਛੱਡਣ ਸਬੰਧੀ ਇਕ ਸਮੀਖਿਆ ਮੀਟਿੰਗ 27 ਸਤੰਬਰ ਨੂੰ ਕੀਤੀ ਜਾ ਰਹੀ ਹੈ ਅਤੇ ਇਸ ਮੀਟਿੰਗ ਵਿੱਚ ਅਗਲਾ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ. ਤਲਵਾੜਾ ਦੇ ਅਧਿਕਾਰੀ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਰਿਪੋਰਟ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦਿੱਤੀ ਗਈ ਰਿਪੋਰਟ ਅਨੁਸਾਰ ਪੌਂਗ ਡੈਮ ਦੇ ਪਾਣੀ ਦਾ ਲੈਵਲ 1391.02 ਫੁੱਟ ਸੀ। ਜ਼ਿਕਰਯੋਗ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ 25 ਸਤੰਬਰ ਨੂੰ 3 ਵਜੇ 49 ਹਜ਼ਾਰ ਕਿਊਸਕ ਤੱਕ ਵਾਧੂ ਪਾਣੀ ਛੱਡਿਆ ਜਾਣਾ ਸੀ ਅਤੇ ਇਸ ਪਾਣੀ ਛੱਡਣ ਦੇ ਫ਼ੈਸਲੇ ਨੂੰ 26 ਸਤੰਬਰ ਤੱਕ ਟਾਲ ਦਿੱਤਾ ਗਿਆ ਸੀ ਅਤੇ ਅੱਜ ਵੀ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਵਲੋਂ ਇਸ ਫ਼ੈਸਲੇ ਨੂੰ 27 ਸਤੰਬਰ ਦੁਪਹਿਰ ਤੱਕ ਟਾਲ ਦਿੱਤਾ ਗਿਆ ਹੈ।  

ਪੌਂਗ ਡੈਮ 'ਚੋਂ ਪਾਣੀ ਛੱਡਣ ਦਾ ਫ਼ੈਸਲਾ ਫਿਲਹਾਲ ਟਾਲਿਆ


  • ਬੀ.ਬੀ.ਐਮ.ਬੀ. ਵਲੋਂ ਸਮੀਖਿਆ ਮੀਟਿੰਗ ਦੌਰਾਨ 26 ਸਤੰਬਰ ਨੂੰ ਪਾਣੀ ਛੱਡਣ ਬਾਰੇ ਲਿਆ ਜਾਵੇਗਾ ਅਗਲਾ ਫ਼ੈਸਲਾ
  • ਜ਼ਿਲ੍ਹਾ ਵਾਸੀ ਕਿਸੇ ਵੀ ਤਰਾਂ ਦੀ ਘਬਰਾਹਟ ਵਿੱਚ ਨਾ ਆਉਣ, ਸਥਿਤੀ ਕੰਟਰੋਲ ਹੇਠ : ਡਿਪਟੀ ਕਮਿਸ਼ਨਰ  
ਹੁਸ਼ਿਆਰਪੁਰ, 25 ਸਤੰਬਰ:  ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਲੋਂ ਜੋ ਅੱਜ ਪੌਂਗ ਡੈਮ ਵਿੱਚੋਂ ਵਾਧੂ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਸੀ, ਉਸ ਨੂੰ ਫਿਲਹਾਲ ਅੱਜ ਦੁਪਹਿਰ ਤੱਕ ਟਾਲ ਦਿੱਤਾ ਗਿਆ ਹੈ।
ਹੁਣ ਬੀ.ਬੀ.ਐਮ.ਬੀ. ਵਲੋਂ ਇਕ ਸਮੀਖਿਆ ਮੀਟਿੰਗ ਦੌਰਾਨ 26 ਸਤੰਬਰ ਨੂੰ ਇਸ ਸਬੰਧੀ ਅਗਲਾ ਨਿਰਣਾ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਬੀ.ਬੀ.ਐਮ.ਬੀ. ਵਲੋਂ ਅੱਜ ਪਾਣੀ ਨਹੀਂ
ਛੱÎਡਿਆ ਗਿਆ, ਕਿਉਂਕਿ ਅੱਜ ਮੌਸਮ ਵਿੱਚ ਤਬਦੀਲੀ ਆ ਗਈ ਹੈ ਅਤੇ ਬਾਰਿਸ਼ ਨਾ ਹੋਣ ਕਰਕੇ ਪਾਣੀ ਦਾ ਵਹਾਅ ਵੀ ਘੱਟ ਗਿਆ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਤਲਵਾੜਾ ਦੇ ਅਧਿਕਾਰੀ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਰਿਪੋਰਟ ਦੇ ਰਹੇ ਹਨ। ਉਨ੍ਰਾਂ ਕਿਹਾ ਕਿ ਅੱਜ ਦਿੱਤੀ ਗਈ ਰਿਪੋਰਟ ਅਨੁਸਾਰ ਪੌਂਗ ਡੈਮ ਦੇ ਪਾਣੀ ਦਾ ਲੈਵਲ 1388.32 ਫੁੱਟ ਸੀ। ਜ਼ਿਕਰਯੋਗ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ 25 ਸਤੰਬਰ ਨੂੰ 3 ਵਜੇ 49 ਹਜ਼ਾਰ ਕਿਊਸਕ ਤੱਕ ਵਾਧੂ ਪਾਣੀ ਛੱਡਿਆ ਜਾਣਾ ਸੀ।

        ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰਾਂ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਨਾ ਹੀ ਅਫਵਾਹਾਂ 'ਤੇ ਯਕੀਨ
ਕਰਨ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਵਿੱਚ ਹੜ੍ਹਾਂ ਦਾ ਕੋਈ ਖਤਰਾ ਨਹੀਂ ਹੈ। ਉਨ੍ਹਾਂ ਨਾਲ ਹੀ ਸੁਚੇਤ ਕਰਦਿਆਂ ਕਿਹਾ ਕਿ ਬਿਆਸ ਦਰਿਆ ਨੇੜਲੇ ਇਲਾਕੇ ਸੁਚੇਤ ਰਹਿਣ ਅਤੇ ਕੰਢਿਆਂ 'ਤੇ ਜਾਣ ਤੋਂ ਗੁਰੇਜ਼ ਕਰਨ। ਇਸ ਤੋਂ ਇਲਾਵਾ ਪਸ਼ੂ ਵੀ ਨਾ ਲਿਜਾਏ ਜਾਣ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਾਰਸ਼ਾਂ ਕਾਰਨ ਡੇਂਗੂ, ਮਲੇਰੀਆਂ, ਹੈਜ਼ਾ ਆਦਿ ਬਿਮਾਰੀਆਂ ਫੈਲ ਸਕਦੀਆਂ ਹਨ, ਇਸ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾ ਕੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾਣ। 

           ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਿਥੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਵਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਜਾ ਰਿਹਾ ਹੈ, ਉਥੇ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 138 ਵਿਖੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ, ਜਿਸ ਦਾ ਨੰਬਰ 01882-220412 (98157-84840) ਹੈ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ 'ਤੇ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਖੇ ਬਣਾਏ ਗਏ ਕੰਟਰੋਲ ਰੂਮ ਦਾ ਸੰਪਰਕ ਨੰਬਰ 01882-240796 (98149-00051),  ਸਬ-ਡਵੀਜ਼ਨ ਦਸੂਹਾ ਵਿਖੇ 01883-285024 (88726-98889), ਸਬ ਡਵੀਜ਼ਨ ਮੁਕੇਰੀਆਂ ਵਿਖੇ 01883-246214 (96533-09192) ਅਤੇ ਸਬ-ਡਵੀਜ਼ਨ ਗੜ੍ਹਸ਼ੰਕਰ ਵਿਖੇ ਸੰਪਰਕ ਨੰਬਰ 01884-282026 (98147-12244) 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹੁਸ਼ਿਆਰਪੁਰ ਜ਼ਿਲ੍ਹੇ 'ਚ ਕਰੀਬ 51 ਫੀਸਦੀ ਪਈਆਂ ਵੋਟਾਂ, 22 ਨੂੰ ਸਟ੍ਰਾਂਗ ਰੂਮ ਵਾਲੇ ਅਦਾਰਿਆਂ ਵਿੱਚ ਰਹੇਗੀ ਛੁੱਟੀ

ਹੁਸ਼ਿਆਰਪੁਰ, 19 ਸਤੰਬਰ: ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ ਅਤੇ 10 ਬਲਾਕ ਸੰਮਤੀਆਂ ਦੇ 208 ਜ਼ੋਨਾਂ ਲਈ ਅੱਜ ਸ਼ਾਂਤੀਪੂਰਵਕ ਢੰਗ ਨਾਲ ਕਰੀਬ 51 ਫੀਸਦੀ ਵੋਟਾਂ ਪਈਆਂ। ਵੋਟ ਪ੍ਰਕ੍ਰਿਆ ਸਫ਼ਲਤਾਪੂਰਵਕ ਨੇਪਰੇ ਚੜ੍ਹਨ 'ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਜਿਥੇ ਪੋਲਿੰਗ ਸਟਾਫ਼ ਦੀ ਹੌਸਲਾ ਹਫਜ਼ਾਈ ਕੀਤੀ ਹੈ, ਉਥੇ ਆਮ ਜਨਤਾ ਅਤੇ ਮੀਡੀਆ ਦਾ ਵੀ ਧੰਨਵਾਦ ਪ੍ਰਗਟਾਇਆ ਹੈ। 
           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਪਹਿਰ 12 ਵਜੇ ਤੱਕ 24.95 ਫੀਸਦੀ ਵੋਟਾਂ ਪਈਆਂ ਸਨ, ਜਦਕਿ 2 ਵਜੇ ਤੱਕ 37.34 ਫੀਸਦੀ ਵੋਟਾਂ ਪੋਲ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਪਈਆਂ ਵੋਟਾਂ ਤੋਂ ਬਾਅਦ ਹੁਣ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ।  ਜ਼ਿਕਰਯੋਗ ਹੈ ਕਿ ਪੰਚਾਇਤ ਸੰਮਤੀਆਂ ਲਈ 211 ਜ਼ੋਨਾਂ ਦੀ ਚੋਣ ਹੋਣੀ ਸੀ, ਪਰ ਤਿੰਨ ਪੰਚਾਇਤ ਸੰਮਤੀਆਂ ਵਿਚੋਂ ਗੜ੍ਹਸ਼ੰਕਰ ਜ਼ੋਨ ਦੇ ਮਾਨਸੋਵਾਲਾ, ਟਾਂਡਾ ਦੇ ਘੋੜਾਵਾਹਾ ਅਤੇ ਤਲਵਾੜਾ ਦੇ ਬਰਿੰਗਲੀ ਜ਼ੋਨਾਂ ਵਿੱਚ ਸਰਬਸੰਮਤੀ ਨਾਲ ਚੋਣ ਹੋ ਗਈ ਹੈ, ਜਿਸ ਨਾਲ ਇਹ ਗਿਣਤੀ 208 ਰਹਿ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ 10 ਸਟਰਾਂਗ ਰੂਮ ਬਣਾਏ ਗਏ ਹਨ, ਜਿਨ੍ਹਾਂ ਵਿੱਚ ਜੇ.ਆਰ.ਗੌਰਮਿੰਟ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ, ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਲੜਕੀਆਂ) ਦਸੂਹਾ, ਐਸ.ਪੀ.ਐਨ. ਕਾਲਜ ਮੁਕੇਰੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)ਤਲਵਾੜਾ ਸੈਕਟਰ-1, ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਅਤੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ 22 ਸਤੰਬਰ ਨੂੰ ਇਨ੍ਹਾਂ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਛੁੱਟੀ ਰਹੇਗੀ, ਜਦਕਿ ਸਕੂਲ/ਕਾਲਜ ਦਾ ਸਟਾਫ਼ ਆਮ ਦਿਨਾਂ ਵਾਂਗ ਹਾਜ਼ਰ ਰਹੇਗਾ। 
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਲਾਕ ਹੁਸ਼ਿਆਰਪੁਰ-1 ਵਿੱਚ ਕਰੀਬ 47.45 ਪ੍ਰਤੀਸ਼ਤ, ਹੁਸ਼ਿਆਰਪੁਰ-2 ਵਿੱਚ ਕਰੀਬ 48.86, ਭੂੰਗਾ ਵਿੱਚ ਕਰੀਬ 52, ਮੁਕੇਰੀਆਂ ਵਿੱਚ ਕਰੀਬ 51, ਹਾਜੀਪੁਰ ਵਿੱਚ ਕਰੀਬ 52.85, ਤਲਵਾੜਾ ਵਿੱਚ ਕਰੀਬ 40.55, ਮਾਹਿਲਪੁਰ ਵਿੱਚ ਕਰੀਬ 50.09,  ਗੜ੍ਹਸ਼ੰਕਰ ਵਿੱਚ ਕਰੀਬ 50, ਦਸੂਹਾ ਵਿੱਚ ਕਰੀਬ 54 ਅਤੇ ਟਾਂਡਾ ਬਲਾਕ ਵਿੱਚ ਕਰੀਬ 55 ਫੀਸਦੀ ਵੋਟਾਂ ਪੋਲ ਹੋਈਆਂ ਹਨ।

ਤਲਵਾੜਾ ਵਿੱਚ ਲੱਗਾ ਨਵਨਿਯੁਕਤ ਅਧਿਆਪਕਾਂ ਦਾ ਸੈਮੀਨਾਰ

ਤਲਵਾੜਾ, 25 ਜੁਲਾਈ: ਸ਼ ਨਵ ਨਿਯੁਕਤ 3582 ਅਧਿਆਪਕਾਂ ਦਾ ਵਿਗਿਆਨ ਅਤੇ ਗਣਿਤ ਦਾ ਸੈਮੀਨਾਰ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿੱਚ ਲਗਾਏ ਗਏ ਜਿਸ ਵਿੱਚ 19 ਅਧਿਆਪਕਾਂ ਨੇ ਭਾਗ ਲਿਆ। ਇਸ ਮੌਕੇ ਸਕੂਲ ਮੁਖੀ ਰਾਜ ਕੁਮਾਰ ਨੇ ਅਧਿਆਪਕਾਂ ਸਵਾਗਤ ਕਰਦਿਆਂ ਸੈਮੀਨਾਰ ਸਬੰਧੀ ਜਾਣਕਾਰੀ ਦਿੱਤੀ। ਗਣਿਤ ਸੈਮੀਨਾਰ ਦੇ ਆਖ਼ਰੀ ਦਿਨ ਅਧਿਆਪਕਾਂ ਵੱਲੋਂ ਚਾਰਟ, ਮਾਡਲ ਆਦਿ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਦਾ ਮਾਹਿਰਾਂ ਦੀ ਟੀਮ ਵੱਲੋਂ ਨਿਰੀਖਣ ਕੀਤਾ ਗਿਆ। ਬਲਾਕ ਮੈਂਟੋਰ ਸੁਰਿੰਦਰ ਕੁਮਾਰ, ਰਛਪਾਲ ਸਿੰਘ, ਪਰਵੀਨ ਕੁਮਾਰ, ਜਗਜੀਤ ਸਿੰਘ, ਰਾਜਿੰਦਰ ਠਾਕੁਰ ਤੋਂ ਇਲਾਵਾ ਭੁਪਿੰਦਰ ਸਿੰਘ, ਸੰਦੀਪ ਕਪਿਲ, ਰਮੇਸ਼ ਕੁਮਾਰ, ਰਜਨੀ ਰਾਣੀ, ਅਲਕਾ, ਸਵਾਤੀ ਮਹਾਜਨ, ਬਸਾਖਾ ਸਿੰਘ, ਯੋਗੇਸ਼ਵਰ ਸਲਾਰੀਆ ਆਦਿ ਸਮੇਤ ਅਧਿਆਪਕ ਤੇ ਹੋਰ ਪਤਵੰਤੇ ਹਾਜਰ ਸਨ।

ਸ਼ਹਿਰ 'ਚ ਫੈਲੇ ਹੈਜ਼ੇ ਦੇ ਕਾਰਨਾਂ ਦੀ ਦੋ ਹਫਤਿਆਂ ਅੰਦਰ ਕਰਵਾਈ ਜਾਵੇਗੀ ਜਾਂਚ, ਨਹੀਂ ਬਖਸ਼ੇ ਜਾਣਗੇ ਦੋਸ਼ੀ : ਕੈਬਨਿਟ ਮੰਤਰੀ ਅਰੋੜਾ


  • -ਕਿਹਾ, ਸ਼ਹਿਰ ਗੁਜ਼ਰ ਰਿਹਾ ਹੈ ਗੰਭੀਰ ਦੌਰ 'ਚੋਂ, ਸਿਆਸੀ ਪਾਰਟੀਆਂ ਮੌਤਾਂ 'ਤੇ ਰਾਜਨੀਤੀ ਬੰਦ ਕਰਨ
  • -ਪੰਜਾਬ ਸਰਕਾਰ ਗੰਭੀਰ, ਸਿਵਲ ਹਸਪਤਾਲ 'ਚ ਦਵਾਈਆਂ ਦੀ ਕੋਈ ਕਮੀ ਨਹੀਂ, ਸਿਹਤ ਵਿਭਾਗ ਮੁਸ਼ਤੈਦ, ਕਾਬੂ ਵਿੱਚ ਹੈ ਸਥਿਤੀ
  • -ਸ਼ਹਿਰ ਦੇ ਸੀਵਰੇਜ਼ ਤੇ ਡਰੇਨੇਜ਼ ਸਿਸਟਮ ਨੂੰ ਕੀਤਾ ਜਾਵੇਗਾ ਦਰੁੱਸਤ
  • -ਬਰਸਾਤੀ ਪਾਣੀ ਤੋਂ ਨਿਜ਼ਾਤ ਦਿਵਾਉਣ ਲਈ ਸ਼ਹਿਰ ਵਿੱਚ ਜਲਦ ਲੱਗੇਗਾ ਪ੍ਰੋਜੈਕਟ
ਹੁਸ਼ਿਆਰਪੁਰ, 25 ਜੁਲਾਈ: ਸ਼ਹਿਰ ਵਿੱਚ ਫੈਲੇ ਹੈਜ਼ੇ ਦੇ ਕਾਰਨਾਂ ਦੀ ਜਾਂਚ ਕਰੀਬ 2 ਹਫਤਿਆਂ ਅੰਦਰ ਕਰਵਾ ਲਈ ਜਾਵੇਗੀ ਅਤੇ ਦੋਸ਼ੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਫਿਲਹਾਲ ਸਾਡਾ ਫੋਕਸ ਸ਼ਹਿਰ ਵਿੱਚ ਫੈਲੀ ਇਸ ਬਿਮਾਰੀ 'ਤੇ ਕਾਬੂ ਪਾਉਣਾ ਹੈ ਅਤੇ ਸਥਿਤੀ ਕਾਫ਼ੀ ਹੱਦ ਤੱਕ ਕੰਟਰੋਲ ਵਿੱਚ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰਗਟਾਏ। ਉਹ ਅੱਜ ਹਸਪਤਾਲ ਵਿੱਚ ਦਾਖਲ ਹੈਜ਼ੇ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ ਹੋਏ ਸਨ। ਉਨ•ਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਸਿਵਲ ਸਰਜਨ ਡਾ. ਰੇਨੂ ਸੂਦ ਵੀ ਮੌਜੂਦ ਸਨ। ਸ੍ਰੀ ਅਰੋੜਾ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹਸਪਤਾਲ ਵਿੱਚ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਤਰ•ਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਨ•ਾਂ ਨੇ ਹੈਜ਼ੇ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ ਅਤੇ ਉਨ•ਾਂ ਅੱਜ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਮਿਲ ਕੇ ਉਨ•ਾਂ ਦਾ ਹਾਲ-ਚਾਲ ਵੀ ਪੁੱਛਿਆ ਹੈ। ਉਨ•ਾਂ ਕਿਹਾ ਕਿ ਪਿਛਲੇ ਦਿਨਾਂ ਦੇ ਮੁਕਾਬਲੇ ਮਰੀਜ਼ਾਂ ਦੀ ਗਿਣਤੀ ਘਟੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਰੀਜ਼ਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਦਵਾਈਆਂ ਦਾ ਪੂਰਾ ਸਟਾਕ ਉਪਲਬੱਧ ਹੈ। ਉਨ•ਾਂ ਕਿਹਾ ਕਿ ਸਰਕਾਰ ਮਰੀਜ਼ਾਂ ਦੇ ਇਲਾਜ ਦੌਰਾਨ ਦਵਾਈਆਂ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਵਿੱਚ ਜਲਦੀ ਹੀ ਬਰਸਾਤੀ ਪਾਣੀ ਦੇ ਨਿਕਾਸ ਲਈ ਪ੍ਰੋਜੈਕਟ ਲਗਾਇਆ ਜਾ ਰਿਹਾ ਹੈ, ਜਿਸ ਨਾਲ ਬਰਸਾਤੀ ਪਾਣੀ ਦੇ ਨਿਕਾਸ ਦਾ ਉਚਿਤ ਪ੍ਰਬੰਧ ਹੋ ਜਾਵੇਗਾ। ਉਨ•ਾਂ ਕਿਹਾ ਕਿ ਇਸ ਪ੍ਰੋਜੇਕਟ ਲਈ ਸਾਰੀਆਂ ਪ੍ਰਕ੍ਰਿਆਵਾਂ ਪੂਰੀਆਂ ਕਰ ਲਈਆਂ ਗਈਆਂ ਹਨ। 
ਸ੍ਰੀ ਅਰੋੜਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਰਾਜਨੀਤਿਕ ਪਾਰਟੀਆਂ ਲੋਕਾਂ ਦੀ ਮਦਦ ਲਈ ਅੱਗੇ ਆਉਣ, ਨਾ ਕਿ ਇਸ ਮੁੱਦੇ ਵਿੱਚ ਰਾਜਨੀਤੀ ਕਰਨ। ਉਨ•ਾਂ ਕਿਹਾ ਕਿ ਹਸਪਤਾਲ ਨੂੰ ਰਾਜਨੀਤੀ ਦਾ ਅਖਾੜਾ ਨਾ ਬਣਾਇਆ ਜਾਵੇ, ਬਲਕਿ ਜੇ ਕੋਈ ਕੁਝ ਕਰਨਾ ਚਾਹੁੰਦਾ ਹੈ, ਤਾਂ ਇਲਾਕੇ ਦੀ ਬੇਹਤਰੀ ਲਈ ਅਤੇ ਬਿਮਾਰੀ ਨਾਲ ਨਜਿੱਠਣ ਲਈ ਸਹਿਯੋਗ ਕੀਤਾ ਜਾਵੇ। ਉਨ•ਾਂ ਸਿਵਲ ਹਸਪਤਾਲ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 200 ਬੈਡ ਦਾ ਹਸਪਤਾਲ ਹੋਣ ਦੇ ਬਾਵਜੂਦ ਜ਼ਿਆਦਾ ਸੰਖਿਆ ਵਿੱਚ ਆਏ ਮਰੀਜ਼ਾਂ ਨੂੰ ਹਸਪਤਾਲ ਵਿੱਚ ਨਾ ਸਿਰਫ਼ ਦਾਖਲ ਕੀਤਾ ਗਿਆ, ਬਲਕਿ ਵਧੀਆ ਤਰੀਕੇ ਨਾਲ ਇਲਾਜ ਕਰਕੇ ਉਨ•ਾਂ ਨੂੰ ਵਾਪਸ ਘਰ ਭੇਜਿਆ ਜਾ ਰਿਹਾ ਹੈ। ਉਨ•ਾਂ ਆਈ.ਐਮ.ਏ. ਵਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਪ੍ਰਸ਼ੰਸਾ ਕਰਦਿਆਂ
ਮੀਡੀਆ ਦੀ ਵੀ ਸ਼ਲਾਘਾ ਕੀਤੀ ਕਿ ਉਹ ਬਿਮਾਰੀ ਤੋਂ ਬਚਣ ਲਈ ਜ਼ਿਲ•ਾ ਵਾਸੀਆਂ ਨੂੰ ਜਾਗਰੂਕ ਕਰ ਰਿਹਾ ਹੈ। 

ਉਨ•ਾਂ ਕਿਹਾ ਕਿ ਬਿਮਾਰੀ ਦੇ ਕਾਰਨ ਹੋਈਆਂ ਮੌਤਾਂ 'ਤੇ ਉਨ•ਾਂ ਨੂੰ ਬਹੁਤ ਦੁੱਖ ਹੈ ਅਤੇ ਉਹ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ। ਉਨ•ਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਜਿਥੇ-ਜਿਥੇ ਪਾਣੀ ਅਤੇ ਸੀਵਰੇਜ਼ ਦੀਆਂ ਪਾਈਪਾਂ ਖਰਾਬ ਹੋ ਚੁੱਕੀਆਂ ਹਨ, ਉਥੇ ਪਾਈਪਾਂ ਨੂੰ ਬਦਲਿਆ ਨਹੀਂ ਗਿਆ। ਉਨ•ਾਂ ਕਿਹਾ ਕਿ ਸਾਡੀ ਸਰਕਾਰ ਇਸ ਦਾ ਰੀਵਿਊ ਕਰੇਗੀ ਅਤੇ ਸ਼ਹਿਰ ਦੇ ਸਾਰੇ 50 ਵਾਰਡਾਂ ਸਮੇਤ ਜ਼ਿਲ•ੇ ਵਿੱਚ ਬਿਨ•ਾਂ ਕਿਸੇ ਭੇਦਭਾਵ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਨਗਰ ਨਿਗਮ ਵਲੋਂ ਪਿਛਲੇ ਕੁਝ ਸਾਲਾਂ ਵਿੱਚ 100 ਤੋਂ 150 ਫੁੱਟ ਡੂੰਘਾਈ 'ਤੇ ਹੀ ਟਿਊਬਵੈਲ ਲਗਾ ਦਿੱਤੇ ਗਏ ਸਨ, ਜੋ ਇਸ ਬਿਮਾਰੀ ਦਾ ਵੱਡਾ ਕਾਰਨ ਹੈ। ਸ਼ਹਿਰ ਵਿੱਚ ਜਿਵੇਂ ਹੀ ਲੋਕ ਇਸ ਬਿਮਾਰੀ ਦੀ ਚਪੇਟ ਵਿੱਚ ਆਏ ਨਗਰ ਨਿਗਮ ਵਲੋਂ ਪ੍ਰਭਾਵਿਤ ਇਲਾਕਿਆਂ ਦੇ 14 ਪਾਣੀ ਦੇ ਕੁਨੈਕਸ਼ਨ ਤੁਰੰਤ ਕੱਟ ਦਿੱਤੇ ਗਏ ਹਨ ਅਤੇ ਪਾਣੀ ਦੇ ਟੈਂਕਰਾਂ ਰਾਹੀਂ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ੍ਰੀ ਅਰੋੜਾ ਨੇ ਦੱਸਿਆ ਕਿ ਹਸਪਤਾਲ ਵਿੱਚ ਹੁਣ ਤੱਕ 274 ਮਰੀਜਾਂ ਦਾ ਇਲਾਜ ਹੋ ਚੁੱਕਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਨਾਲ ਨਜਿੱਠਣ ਲਈ ਗੰਭੀਰ ਹੈ ਅਤੇ ਇਲਾਜ ਸਬੰਧੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਸ਼ਹਿਰ ਵਿੱਚ ਪਾਣੀ ਤੇ ਸੀਵਰੇਜ਼ ਵਿਵਸਥਾ ਨੂੰ ਦਰੁੱਸਤ ਕਰਨ ਲਈ ਨਗਰ ਨਿਗਮ ਅਧਿਕਾਰੀਆਂ ਨੂੰ ਸਖਤ ਹਦਾਇਤ ਕਰ ਦਿੱਤੀ ਗਈ ਹੈ। 
ਇਕ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਵਿੱਚ ਜੇਕਰ ਕੋਈ ਠੇਕੇਦਾਰ 30 ਜਾਂ 40 ਫੀਸਦੀ ਘਾਟੇ 'ਤੇ ਠੇਕਾ ਲੈ ਰਿਹਾ ਹੈ, ਤਾਂ ਇਹ ਉਸ ਦੀ ਸਿਰਦਰਦੀ ਹੈ। ਸਰਕਾਰ ਕੰਮ ਦੀ ਕੁਆਲਟੀ ਵਿੱਚ ਕੋਈ ਕਮੀ ਬਰਦਾਸ਼ਤ ਨਹੀਂ ਕਰੇਗੀ ਅਤੇ ਕੰਮ ਹੋਣ ਤੋਂ ਬਾਅਦ ਉਸ ਦੀ ਜਾਂਚ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਜੇਕਰ ਘਟੀਆ ਮਟੀਰੀਅਲ ਜਾਂ ਲਾਪ੍ਰਵਾਹੀ ਸਾਹਮਣੇ ਆਈ, ਤਾਂ ਉਸ ਠੇਕੇਦਾਰ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਨਗਰ ਨਿਗਮ ਕਮਿਸ਼ਨਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਕੋਈ ਠੇਕੇਦਾਰ ਦੇ ਕੰਮ ਵਿੱਚ ਕਮੀ ਜਾਂ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ, ਤਾਂ ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ। 
ਸ੍ਰੀ ਅਰੋੜਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਨੂੰ ਘੱਟ ਤੋਂ ਘੱਟ 10 ਮਿੰਟ ਤੱਕ ਉਬਾਲਣ ਤੋਂ ਬਾਅਦ ਠੰਡਾ ਕਰਕੇ ਪੀਤਾ ਜਾਵੇ ਅਤੇ ਜੇਕਰ ਕਿਸੇ ਨੂੰ ਉਲਟੀ ਜਾਂ ਦਸਤ ਦੀ ਸਮੱਸਿਆ ਹੈ, ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਰੁਪਿੰਦਰ ਪਾਲ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਤਿਵਾੜੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕੌਂਸਲਰ ਹਾਜ਼ਰ ਸਨ। 

ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ

ਹੁਸ਼ਿਆਰਪੁਰ, 25 ਜੁਲਾਈ:  15 ਅਗਸਤ ਨੂੰ ਪੁਲਿਸ ਗਰਾਉਂਡ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀ ਸੌਂਪੀ ਗਈ।


          ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜਾਦੀ ਦਿਵਸ ਦੇ ਮੌਕੇ 'ਤੇ ਮਾਰਚ ਪਾਸਟ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ.ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਪ੍ਰਸੰਸ਼ਾ ਪੱਤਰ ਵੀ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ 'ਤੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਲਗਾਈਆਂ ਗਈਆਂ ਡਿਊਟੀਆਂ ਨੂੰ ਅਧਿਕਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਆਜਾਦੀ ਦਿਵਸ ਦੇ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ।

           ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਕਰ ਤੇ ਆਬਕਾਰੀ ਵਿਭਾਗ ਸ੍ਰੀ ਅਵਤਾਰ ਸਿੰਘ ਕੰਗ, ਡੀ.ਐਸ.ਪੀ. ਜਹਾਨਖੇਲਾਂ ਸ੍ਰੀ ਹਰਜੀਤ ਸਿੰਘ ਢੱਟ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਪ੍ਰੀਤ ਕੋਹਲੀ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸ਼੍ਰੀਮਤੀ ਰਜਨੀਸ਼ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਰਾਜੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਨੀਸ਼ ਗੌਤਮ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 30 ਜੁਲਾਈ ਤੋਂ ਸ਼ੁਰੂ

ਹੁਸ਼ਿਆਰਪੁਰ, 25 ਜੁਲਾਈ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਸ੍ਰੀ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 30 ਜੁਲਾਈ 2018 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੀ ਟਰੇਨਿੰਗ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਦੀ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।

ਸਮਾਜ ਨੂੰ ਨਸ਼ਾਮੁਕਤ ਕਰਨ ਲਈ ਜਾਗਰੂਕਤਾ ਜਰੂਰੀ: ਅਰੁਣ ਡੋਗਰਾ


  • ਜਰਨਲਿਸਟ ਅਤੇ ਸ਼ੋਸ਼ਲ ਵੈਲਫੇਅਰ ਸੋਸਾਇਟੀ ਤਲਵਾੜਾ ਵੱਲੋਂ ਨਸ਼ਿਆਂ ਬਾਰੇ ਸੈਮੀਨਾਰ

ਤਲਵਾੜਾ, 24 ਜੁਲਾਈ: ਸਮਾਜ ਵਿੱਚ ਫ਼ੈਲੇ ਨਸ਼ਿਆਂ ਦੀ ਅਲਾਮਤ ਤੋਂ ਬਚਣ ਲਈ ਜਾਗਰੂਕਤਾ ਦੀ ਬੇਹੱਦ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਅਤੇ ਅਜਿਹੀਆਂ ਹੋਰ ਮੁਹਿੰਮਾਂ ਰਾਹੀਂ ਸੂਬੇ ਵਿਚੋਂ ਇਹ ਕੋਹੜ ਖ਼ਤਮ ਕਰਨ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਪ੍ਰਗਟਾਵਾ ਅਰੁਣ ਡੋਗਰਾ ਹਲਕਾ ਵਿਧਾਇਕ ਦਸੂਹਾ ਨੇ ਜਰਨਲਿਸਟ ਅਤੇ ਸ਼ੋਸ਼ਲ ਵੈਲਫ਼ੇਅਰ ਸੁਸਾਇਟੀ ਰਜਿ: ਤਲਵਾੜਾ ਵੱਲੋਂ ਸਵ. ਅਮਰਜੀਤ ਸਿੰਘ ਸ਼ਾਹੀ ਸਰਕਾਰੀ ਪਾਲੀਟੈਕਨਿਕ ਕਾਲਜ ਤਲਵਾੜਾ ਵਿਖੇ ਨਸ਼ਿਆਂ ਵਿਰੁੱਧ ਚੇਤਨਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਆਮ ਲੋਕਾਂ ਨੂੰ ਡੈਪੋ ਨਿਯੂਕਤ ਕਰਨ ਤੋਂ ਇਲਾਵਾ ਪੂਰੀ ਸਖ਼ਤੀ ਨਾਲ ਨਸ਼ਾਬੰਦੀ ਨੂੰ ਲਾਗੂ ਕੀਤਾ ਗਿਆ ਹੈ ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਸੁਰਿੰਦਰ ਸਿੰਘ ਸਿੱਧੂ ਨੇ ਨਸ਼ਾਖ਼ੋਰੀ ਦੇ ਕਾਰਨ, ਪ੍ਰਭਾਵ ਅਤੇ ਬਚਾਓ ਸਬੰਧੀ ਬੇਹੱਦ ਰੌਚਕ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਸਾਂਝ ਪਾਈ। ਐੱਸ. ਪੀ. ਹੈੱਡਕੁਆਟਰ ਬਲਬੀਰ ਸਿੰਘ ਭੱਟੀ, ਹਰਚਰਨ ਸਿੰ
ਘ ਐੱਸ. ਡੀ. ਐੱਮ. ਦਸੂਹਾ, ਅਦਿਤਿਆ ਉੱਪਲ ਐੱਸ. ਡੀ. ਐੱਮ. ਮੁਕੇਰੀਆਂ, ਪ੍ਰਿੰ. ਦੇਸ ਰਾਜ ਸ਼ਰਮਾ, ਜਥੇਬੰਦਕ ਆਗੂ ਸ਼ਿਵ ਕੁਮਾਰ, ਵਿਕਾਸ ਗੋਗਾ ਆਦਿ ਨੇ ਸੰਬੋਧਨ ਕੀਤਾ। ਸੁਸਾਇਟੀ ਦੇ ਪ੍ਰਧਾਨ ਅਨੁਰਾਗ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਡੀ. ਸੀ. ਭਾਰਦਵਾਜ ਵੱਲੋਂ ਸੈਮੀਨਾਰ ਦੀ ਰੂਪਰੇਖਾ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਵਹਿੱਤਕਾਰੀ ਵਿੱਦਿਆ ਮੰਦਿਰ ਤਲਵਾੜਾ ਅਤੇ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਦਿੱਤੀਆਂ ਗਈਆਂ। ਮੰਚ ਸੰਚਾਲਨ ਜਸਵੀਰ ਤਲਵਾੜਾ ਵੱਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਕੇਸ਼ ਸ਼ਰਮਾ, ਸੁਰਿੰਦਰ ਸ਼ਰਮਾ, ਰਾਜੀਵ ਉਸ਼ੋ, ਰਮਨ ਕੌਸ਼ਲ, ਅਨੁਰਾਧਾ ਸ਼ਰਮਾ, ਦੀਪਕ ਠਾਕੁਰ, ਐੈੱਚ. ਐੱਸ. ਮਿੱਠੂ, ਜੋਤੀ ਗੌਤਮ, ਪ੍ਰਿੰ. ਨਰਿੰਦਰ ਸਿੰਘ, ਕੇਵਲ ਕ੍ਰਿਸ਼ਨ ਕਸ਼ਿਅਪ ਆਦਿ ਸਮੇਤ ਵੱਡੀ ਗਿਣਤੀ ਪਤਵੰਤੇ ਹਾਜਰ ਸਨ।

ਗਣਿਤ ਮੇਲੇ ਵਿੱਚ ਵਿਦਿਆਰਥੀਆਂ ਨੇ ਸਿੱਖੇ ਨਵੇਂ ਗੁਰ

ਤਲਵਾੜਾ, 21 ਜੁਲਾਈ: ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ ਅੱਜ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿੱਚ ਇੱਕ ਦਿਨਾ ਗਣਿਤ ਮੇਲਾ ਕਰਵਾਇਆ ਗਿਆ ਜਿਸ ਵਿੱਚ ਮਿਡਲ ਅਤੇ ਹਾਈ ਵਰਗ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਨਾਲ ਭਾਗ ਲਿਆ। ਮੇਲੇ ਦਾ ਉਦਘਾਟਨ ਚੇਅਰਪਰਸਨ ਰਜਨੀ ਨੇ ਕੀਤਾ ਅਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਕੁਲਵੰਤ ਕੌਰ ਅਤੇ ਹੋਰ ਪਤਵੰਤੇ ਹਾਜਰ ਸਨ।
ਸਕੂਲ ਮੁਖੀ ਰਾਜ ਕੁਮਾਰ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਸੰਦੀਪ ਕਪਿਲ ਵੱਲੋਂ ਮੇਲੇ ਵਿੱਚ ਹੋਣ ਵਾਲੀਆਂ ਸਰਗਰਮੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਮੰਚ ਸੰਚਾਲਨ ਨਿਰਮਲ ਬੇਦਰਦੀ ਵੱਲੋਂ ਬਾਖੂਬੀ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਮੇਲੇ ਵਿੱਚ ਗਣਿਤ ਉੱਤੇ ਆਧਾਰਿਤ 30 ਦੇ ਕਰੀਬ ਕਾਉਂਟਰ ਲਗਾਏ ਗਏ ਸਨ ਅਤੇ ਵੱਡੀ ਗਿਣਤੀ ਵਿਚ ਦਿਲਚਸਪ ਕਿਰਿਆਵਾਂ ਰਾਹੀਂ ਗਣਿਤ ਦੇ ਪੇਚੀਦਾ ਗੁਰ ਸਿੱਖੇ ਗਏ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਜਨੀ ਰਾਣੀ, ਭੁਪਿੰਦਰ ਸਿੰਘ, ਸਵਾਤੀ ਮਹਾਜਨ, ਅਲਕਾ, ਰਮੇਸ਼ ਕੁਮਾਰ ਡੌਹਰ, ਪਰਵੀਨ ਕੁਮਾਰ, ਪਵਨ, ਰਾਜਿੰਦਰ ਠਾਕੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਤੇ ਹੋਰ ਪਤਵੰਤੇ ਹਾਜਰ ਸਨ। ਜਿਕਰਯੋਗ ਹੈ ਕਿ ਗਣਿਤ ਮੇਲੇ ਦਾ ਜਿਲ੍ਹਾ ਪੱਧਰੀ ਨਿਰੀਖਣ ਟੀਮ ਵੱਲੋਂ ਵੀ ਕੀਤਾ ਗਿਆ।

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਹੁਣ ਤੱਕ 4 ਹਸਪਤਾਲਾਂ ਨੂੰ ਨੋਟਿਸ, 116 ਵਾਹਨਾਂ ਦੇ ਕੱਟੇ ਚਲਾਨ

ਹੁਸ਼ਿਆਰਪੁਰ, 19 ਜੁਲਾਈ:ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪ੍ਰਸ਼ਾਸ਼ਨ ਵਲੋਂ ਜਿਥੇ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬਾਇਓ ਮੈਡੀਕਲ ਵੇਸਟ ਦੀ ਜਾਂਚ ਕੀਤੀ ਜਾ ਰਹੀ ਹੈ, ਉਥੇ ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਅਤੇ ਅਵਾਜ਼ੀ ਤੇ ਵਾਤਾਵਰਣ ਪ੍ਰਦੂਸ਼ਣ ਫੈਲਾ ਰਹੇ ਵਾਹਨਾਂ 'ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਹੁਸ਼ਿਆਰਪੁਰ ਵਲੋਂ ਬਿਰਦੀ ਹਸਪਤਾਲ ਮੁਕੰਦਪੁਰ ਦੀ ਚੈਕਿੰਗ ਕੀਤੀ ਗਈ ਹੈ, ਜਿਸ ਦੌਰਾਨ ਹਸਪਤਾਲ ਵਲੋਂ ਕੋਈ ਉਲੰਘਣਾ ਸਾਹਮਣੇ ਨਹੀਂ ਆਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਬੋਰਡ ਵਲੋਂ 12 ਹਸਪਤਾਲਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 4 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬਾਇਓ ਮੈਡੀਕਲ ਵੇਸਟ ਮਨੁੱਖੀ ਸਿਹਤ ਲਈ ਬੇਹੱਦ ਖਤਰਨਾਕ ਹੁੰਦਾ ਹੈ ਅਤੇ ਹਸਪਤਾਲਾਂ ਵਲੋਂ ਇਸ ਨੂੰ ਰੋਜ਼ਾਨਾ ਹਟਾਉਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

           ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਾਇਓ ਮੈਡੀਕਲ ਵੇਸਟ ਦੀ ਸੁਚਾਰੂ ਢੰਗ ਨਾਲ ਸੈਗਰੀਗੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਮਰੀਜ਼ ਦੇ ਇਲਾਜ ਦੌਰਾਨ ਪ੍ਰਯੋਗ ਕੀਤੇ ਜਾਣ ਵਾਲੇ ਗੁਲੂਕੋਜ਼ ਦੀਆਂ ਖਾਲੀ ਬੋਤਲਾਂ, ਸਰਿੰਜਾਂ, ਟੀਕੇ, ਪੱਟੀਆਂ, ਕੱਚ ਦੀਆਂ ਸ਼ੀਸ਼ੀਆਂ, ਖੂਨ ਨਾਲ ਲਿਬੜੀਆਂ ਚੀਜ਼ਾਂ, ਕੈਂਚੀਆਂ ਆਦਿ ਬਾਇਓ ਮੈਡੀਕਲ ਵੇਸਟ ਦੁਬਾਰਾ ਪ੍ਰਯੋਗ ਵਿੱਚ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਇਹ ਬਾਇਓ ਮੈਡੀਕਲ ਵੇਸਟ ਬਹੁਤ ਹੀ ਖਤਰਨਾਕ ਹੁੰਦਾ ਹੈ ਅਤੇ ਖੁੱਲ੍ਹਾ ਰੱਖਣ 'ਤੇ ਇਹ ਵਾਤਾਵਰਣ ਵਿੱਚ ਹਵਾ ਰਾਹੀਂ ਫੈਲ ਸਕਦਾ ਹੈ ਅਤੇ ਕਈ ਤਰ੍ਹਾਂ ਦੀਆਂ ਖਤਰਨਾਕ ਬਿਮਾਰੀਆਂ ਨੂੰ ਜਨਮ ਦੇ ਸਕਦਾ ਹੈ।

      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਇਓ ਮੈਡੀਕਲ ਵੇਸਟ ਦੇ ਨਿਯਮਾਂ ਅਤੇ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ-1986 ਅਧੀਨ 5 ਸਾਲ ਦੀ ਕੈਦ ਅਤੇ ਜ਼ੁਰਮਾਨਾ ਵੀ ਹੋ ਸਕਦਾ ਹੈ, ਇਸ ਲਈ ਇਨ੍ਹਾਂ ਨੂੰ ਡਿਸਪੋਜੇਬਲ ਲਿਫਾਫਿਆਂ ਵਿੱਚ ਪਾ ਕੇ ਸਰਕਾਰ ਵਲੋਂ ਐਥੋਰਾਈਜ਼ ਕੰਪਨੀਆਂ ਜੋ ਬਾਇਓ ਮੈਡੀਕਲ ਵੇਸਟ ਚੁੱਕਣ ਲਈ ਐਥੋਰਾਈਜ਼ ਹੁੰਦੀਆਂ ਹਨ, ਵਲੋਂ ਚੁਕਾਇਆ ਜਾਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਵੀ ਮੇਨਟੇਨ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਇਕ ਐਨ.ਓ.ਸੀ. ਵੀ ਲੈਣੀ ਜ਼ਰੂਰੀ ਹੁੰਦੀ ਹੈ।

            ਸ਼੍ਰੀਮਤੀ ਕਾਲੀਆ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹੁਸ਼ਿਆਰਪੁਰ ਵਲੋਂ ਅੱਜ ਇੰਜੀਨੀਅਰ ਸ਼੍ਰੀ ਧਰਮਵੀਰ ਸਿੰਘ ਦੀ ਅਗਵਾਈ ਵਿੱਚ 36 ਵਾਰਨਾਂ ਦੀ ਚੈਕਿੰਗ ਕੀਤੀ ਗਈ ਹੈ, ਜਿਸ ਵਿੱਚ 2 ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਬੋਰਡ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਹੁਣ ਤੱਕ 116 ਵਾਹਨਾਂ ਦੇ ਚਲਾਨ ਕੱਟ ਕੇ 1 ਲੱਖ 16 ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿੱਢੀ ਇਹ ਮੁਹਿੰਮ ਜਾਰੀ ਰਹੇਗੀ।

ਜ਼ਿਲ੍ਹੇ ਨੂੰ ਤੰਦਰੁਸਤ ਰੱਖਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਲਗਾਇਆ ਦੂਜਾ 'ਆਕਸੀਜਨ ਦਾ ਲੰਗਰ'

ਹੁਸ਼ਿਆਰਪੁਰ, 18 ਜੁਲਾਈ: ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਅੱਜ ਦੂਜਾ 'ਆਕਸੀਜਨ ਦਾ ਲੰਗਰ' ਲਗਾਇਆ ਗਿਆ, ਜਿਸ ਤਹਿਤ ਹੁਸ਼ਿਆਰਪੁਰ-ਰੋਡ 'ਤੇ ਆਈ.ਟੀ.ਆਈ ਦੇ ਸਾਹਮਣੇ 7 ਹਜ਼ਾਰ 400 ਬੂਟੇ ਰਾਹਗੀਰਾਂ ਨੂੰ ਮੁਫ਼ਤ ਵੰਡੇ ਗਏ। ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼ੀਮਤੀ ਅਨੁਪਮ ਕਲੇਰ ਨੇ ਬੂਟੇ ਵੰਡਕੇ ਆਕਸੀਜਨ ਦੇ ਲੰਗਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਆਈ.ਟੀ.ਆਈ ਵਿਖੇ ਪੌਦੇ ਵੀ ਲਗਾਏ।


          ਇਸ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਕਲੇਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਪੌਦੇ ਲਗਾਉਣ ਤੋਂ ਇਲਾਵਾ ਇਸ ਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਘਰਾਂ ਅਤੇ ਆਲੇ-ਦੁਆਲੇ ਯੋਗ ਥਾਵਾਂ 'ਤੇ ਵੱਧ ਤੋਂ ਵੱਧ ਬੂਟੇ ਲਗਾਉਣ, ਤਾਂ ਜੋ ਸਾਂਝਾ ਹੰਭਲਾ ਮਾਰਕੇ ਵਾਤਵਰਣ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਵਲੋਂ ਸਹਾਇਕ ਡਾਇਰੈਕਟਰ ਸ੍ਰੀ ਪ੍ਰੀਤ ਕੋਹਲੀ ਦੀ ਅਗਵਾਈ ਵਿੱਚ ਵਿੱਢੀ ਗਈ ਇਹ ਮੁਹਿੰਮ ਕਾਫ਼ੀ ਸਫ਼ਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਏ ਗਏ ਪਹਿਲੇ ਆਕਸੀਜਨ ਦਾ ਲੰਗਰ ਤਹਿਤ ਵੀ 6600 ਬੂਟੇ ਵੰਡੇ ਗਏ ਸਨ, ਜਿਸ ਸਦਕਾ ਇਸ ਨਿਵੇਕਲੀ ਮੁਹਿੰਮ ਤਹਿਤ 14 ਹਜ਼ਾਰ ਬੂਟੇ ਮੁਫਤ ਪੌਦੇ ਵੰਡੇ ਗਏ ਹਨ।

            ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀ ਪਿੰਡਾਂ ਅਤੇ ਸ਼ਹਿਰਾਂ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਇਹ ਬੂਟੇ ਮੁਫ਼ਤ ਪ੍ਰਾਪਤ ਕਰਨ ਲਈ ਜਿਲ੍ਹੇ ਦੇ ਜੰਗਲਾਤ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 'ਆਕਸੀਜਨ ਦਾ ਲੰਗਰ' ਤਹਿਤ ਕੀਤੇ ਜਾ ਰਹੇ ਅਜਿਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ 12 ਕਿਸਮ ਦੇ ਪੌਦੇ ਰਾਹਗੀਰਾਂ ਨੂੰ ਪ੍ਰਦਾਨ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਉਹ ਇਸ ਪੌਦੇ ਦਾ ਪਾਲਣ ਪੋਸ਼ਣ ਵੀ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਵਿਅਕਤੀ ਜੁੜਨ, ਤਾਂ ਜੋ ਸਾਂਝਾ ਹੰਭਲਾ ਮਾਰ ਕੇ ਵਾਤਾਵਰਣ ਨੂੰ ਸ਼ੁੱਧ ਕੀਤਾ ਜਾ ਸਕੇ।

           ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪੀ੍ਰਤ ਕੋਹਲੀ ਨੇ ਦੱਸਿਆ ਕਿ ਸਰਕਾਰੀ ਆਈ.ਟੀ.ਆਈ ਦਾ ਇਸ ਮੁਹਿੰਮ ਵਿੱਚ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਆਈ.ਟੀ.ਆਈ ਵਲੋਂ ਦਿੱਤੇ ਗਏ ਯੋਗਦਾਨ ਸਦਕਾ ਇਨ੍ਹਾਂ ਨੂੰ ਐਨ.ਐਸ.ਐਸ. ਯੂਨਿਟ ਵੀ ਦਿੱਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਡਿਪਲੋਮਾ ਸਰਟੀਫਿਕੇਟ ਦੇ ਨਾਲ-ਨਾਲ ਸਮਾਜ ਸੇਵਾ ਲਈ ਐਨ.ਐਸ.ਐਸ. ਦਾ ਸਰਟੀਫਿਕੇਟ ਵੀ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਹੋਰ ਸਕੂਲਾਂ ਵਿੱਚ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜੰਗਲਾਤ ਵਿਭਾਗ ਦੀ ਮਦਦ ਨਾਲ ਅੱਜ 7400 ਮੁਫ਼ਤ ਪੌਦੇ ਵੰਡੇ ਗਏ ਹਨ। ਇਸ ਮੌਕੇ ਵਣ ਰੇਂਜ ਅਫ਼ਸਰ ਸ਼੍ਰੀ ਵਿਜੈ ਕਮਾਰ, ਬਲਾਕ ਅਫਸਰ ਸ਼੍ਰੀ ਸਤਵੰਤ ਸਿੰਘ, ਸ਼੍ਰੀ ਕੁਲਦੀਪ ਸਿੰਘ, ਸ਼੍ਰੀ ਪਰਮਿੰਦਰ ਸਿੰਘ ਮੰਝਪੁਰ, ਸ਼੍ਰੀ ਸਤਪਾਲ ਸਿੰਘ, ਸ਼੍ਰੀ ਦਿਆਲ ਸਿੰਘ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਅਤੇ ਵਲੰਟੀਅਰ ਹਾਜ਼ਰ ਸਨ।

ਪਿੰਡ ਪੱਧਰੀ ਐਂਟਰਪ੍ਰੇਨਅੋਰ ਬਣਨ ਦੇ ਲਈ ਬਿਨੈ ਪੱਤਰ ਮੰਗੇ

ਹੁਸ਼ਿਆਰਪੁਰ, 18 ਜੁਲਾਈ: ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰਾਂ 'ਤੇ ਖੜ੍ਹਾ ਕਰਨ ਲਈ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰਾਜ ਵਿੱਚ ਵਿਲੇਜ਼ ਲੈਵਲ ਐਂਟਰਪ੍ਰੇਨਅੋਰ ਦੇ ਲਈ ਬਿਨੈ ਪੱਤਰ ਮੰਗੇ ਗਏ। ਇਸਦੇ ਤਹਿਤ 10ਵੀਂ ਜਾਂ ਇਸ ਤੋਂ ਜ਼ਿਆਦਾ ਯੋਗਤਾ ਰੱਖਣ ਵਾਲਾ ਨੌਜਵਾਨ ਜਿਸਨੂੰ ਕੰਪਿਊਟਰ ਦੀ ਜਾਣਕਾਰੀ ਹੈ ਉਹ ਇਸ ਲਈ ਯੋਗ ਹੈ। ਇਸ ਲਈ ਸਬੰਧਤ ਨੌਜਵਾਨ 19 ਤੋਂ 21 ਜੁਲਾਈ ਅਤੇ 26 ਤੋਂ 28 ਜੁਲਾਈ ਤੱਕ ਪ੍ਰਬੰਧਕੀ ਕੰਪਲੈਕਸ ਦੇ ਸੁਵਿਧਾ ਕੇਂਦਰ ਦੀ ਖਿੜਕੀ ਨੰਬਰ 23 ਤੇ ਆਪਣਾ ਬਿਨੈ ਪੱਤਰ ਦੇ ਸਕਦਾ ਹੈ, ਜਾਂ ਸਿੱਧੇ ਤੌਰ 'ਤੇ www.csc.gov.in 'ਤੇ ਆਨਲਾਈਨ ਅਪਲਾਈ ਵੀ ਕਰ ਸਕਦਾ ਹੈ।

                       ਇਹ ਜਾਣਕਾਰੀ ਪੀ.ਸੀ.ਐਸ. ਅਫ਼ਸਰ ਸ਼੍ਰੀ ਅਮਿਤ ਸਰੀਨ ਨੇ ਦਿੱਤੀ। ਸ਼੍ਰੀ ਸਰੀਨ ਨੇ ਕਿਹਾ ਕਿ ਮਨਿਸਟਰੀ ਆਫ਼ ਇਲੈਕਟ੍ਰਾਨਿਕਸ ਅਤੇ ਇੰਮਫਾਰਮੇਸ਼ ਟੈਕਨਾਲੋਜੀ ਦੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ. ) ਸਕੀਮ ਦੇ ਅੰਤਰਗਤ ਜ਼ਿਲ੍ਹੇ ਵਿੱਚ ਕੁੱਲ 1500 ਕਾਮਨ ਸਰਵਿਸ ਸੈਂਟਰ ਖੋਲ੍ਹੇ ਜਾਣੇ ਹਨ, ਜਿਨ੍ਹਾਂ ਵਿਚੋਂ 500 ਸੈਂਟਰ ਖੁੱਲ੍ਹ ਚੁੱਕੇ ਹਨ ਅਤੇ 1 ਹਜ਼ਾਰ ਸੈਂਟਰ ਹੋਰ ਖੁੱਲਣ ਵਾਲੇ ਹਨ। ਕਾਮਨ ਸਰਵਿਸ ਸੈਂਟਰ ਖੋਲਣ ਦਾ ਲਾਈਸੈਂਸ ਅਪਲਾਈ ਕਰਨ ਲਈ ਬਿਨੈਕਾਰ ਆਪਣਾ ਅਸਲੀ ਅਧਾਰ ਕਾਰਡ, ਪੈਨ ਕਾਰਡ, ਵਿਦਿਅਕ ਯੋਗਤਾ ਸਰਟੀਫਿਕੇਟ, ਕੈਂਸਲ ਚੈਕ ਦੀ ਕਾਪੀ, ਕੇਂਦਰ ਦੇ ਅੰਦਰ ਅਤੇ ਬਾਹਰ ਦੀ ਫੋਟੋ, ਅਸਲੀ ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਆਉਣ, ਕਿਉਂਕਿ ਇਸ ਸਾਰੇ ਦਸਤਾਵੇਜਾ ਨੂੰ ਸਕੈਨ ਕੀਤਾ ਜਾਵੇਗਾ। ਸ਼੍ਰੀ ਸਰੀਨ ਨੇ ਕਿਹਾ ਕਿ ਪਿੰਡ ਪੱਧਰ ਐਂਟਰਪ੍ਰੇਨਅੋਰ ਬਿਨੈਕਾਰ ਲਈ ਇਹ ਜ਼ਰੂਰੀ ਹੈ ਕਿ ਉਸ ਕੋਲ ਆਪਣਾ ਕੰਪਿਊਟਰ ਜਾਂ ਲੈਪਟਾਪ, ਪ੍ਰਿੰਟਰ ਅਤੇ ਇੰਨਟਰਨੈਟ ਦਾ ਕੁਨੈਕਸ਼ਨ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਲਈ ਬਿਨੈਕਾਰ 62805-09812 ਅਤੇ 81463-76103 'ਤੇ ਸੰਪਰਕ ਵੀ ਕਰ ਸਕਦਾ ਹੈ।

ਜਿਲ੍ਹੇ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ: ਈਸ਼ਾ ਕਾਲੀਆ

ਹੁਸ਼ਿਆਰਪੁਰ, 18 ਜੁਲਾਈ: ਜ਼ਿਲ੍ਹੇ ਵਿੱਚ ਨਸ਼ੇ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵੱਡੇ ਪੱਧਰ 'ਤੇ ਅਭਿਆਨ ਚਲਾਇਆ ਹੋਇਆ ਹੈ। ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਰਕਾਰ ਵਲੋਂ ਡੈਪੋ (ਨਸ਼ਾ ਰੋਕੂ ਅਫ਼ਸਰ) ਬਣਾਏ ਗਏ ਹਨ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਥੇ ਹੀ ਲੋਕਾਂ ਦੀ ਚੰਗੀ ਸਿਹਤ ਦੇਣ ਦੇ ਉਦੇਸ਼ ਨਾਲ  ਸ਼ੁਰੂ 'ਮਿਸ਼ਨ ਤੰਦਰੁਸ਼ਤ ਪੰਜਾਬ' ਮੁਹਿੰਮ ਵੀ ਚਲਾਈ ਜਾ ਰਹੀ ਹੈ। ਜਿਸਦੇ ਚੱਲਦੇ ਜ਼ਿਲ੍ਹੇ ਵਿੱਚ ਕਾਫ਼ੀ ਸਕਰਾਤਮਕ ਬਦਲਾਅ ਆਇਆ ਹੈ।
ਇਨ੍ਹਾਂ ਦੋਨਾਂ ਮੁਹਿੰਮਾਂ ਵਿੱਚ ਮੀਡੀਆ ਦਾ ਅਹਿਮ ਰੋਲ ਹੈ, ਜਿਸਦੇ ਕਾਰਨ ਇਸਨੂੰ ਪ੍ਰਚਾਰਿਤ ਅਤੇ ਪ੍ਰਸਾਰਿਤ ਕੀਤਾ ਜਾ ਸਕਿਆ ਹੈ। ਇਹ ਵਿਚਾਰ ਹੁਸ਼ਿਆਰਪੁਰ ਦੀ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਸਰਵਿਸ ਕਲੱਬ ਹੁਸ਼ਿਆਰਪੁਰ ਵਿਖੇ ਪਹਿਲੀ ਪੱਤਰਕਾਰ ਮਿਲਣੀ ਸਮਾਗਮ ਦੌਰਾਨ ਰੱਖੇ। ਇਸ ਦੌਰਾਨ ਉਨ੍ਹਾਂ ਨਾਲ ਆਈ.ਏ. ਐਸ.ਅਫ਼ਸਰ  (ਅੰਡਰ ਟਰੇਨਿੰਗ) ਸ਼੍ਰੀ ਗੌਤਮ ਜੈਨ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ  ਜ਼ਿਲ੍ਹੇ ਵਿੱਚ ਸਕਰਾਤਮਕ ਬਦਲਾਅ ਲਈ ਮੀਡੀਆ ਦਾ ਹਮੇਸ਼ਾ ਅਹਿਮ ਰੋਲ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਉਹ ਮੀਡੀਆ ਤੋਂ ਇਸੇ ਤਰ੍ਹਾਂ ਦੀ ਉਮੀਦ ਕਰਦੇ ਹਨ। ਇਸ ਦੌਰਾਨ ਉਨ੍ਹਾਂ ਸ਼ਹਿਰ ਅਤੇ ਜ਼ਿਲ੍ਹੇ ਦੀ ਸਮੱਸਿਆ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਲੈ ਕੇ ਉਹ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ ਅਤੇ ਜਲਦ ਤੋਂ ਜਲਦ ਇਨ੍ਹਾਂ ਸਮੱਸਿਆਵਾਂ  ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

                       ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮਾਤਾ ਚਿੰਤਪੁਰਨੀ ਦੇ ਮੇਲੇ ਸਬੰਧੀ ਤਿਆਰੀਆਂ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸ਼ਰਧਾਲੂਆਂ ਦੀ ਸੁਵਿਧਾ ਨੂੰ ਦੇਖਦੇ ਹੋਏ ਉਹ ਐਸ.ਐਸ.ਪੀ. ਹੁਸ਼ਿਆਰਪੁਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨਾਲ ਮੀਟਿੰਗ ਕਰਨਗੇ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਮੇਲੇ ਦੌਰਾਨ ਕਿਸੇ ਤਰ੍ਹਾਂ ਦੀ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕਾਨੂੰਨ ਵਿਵਸਥਾ ਬਣੀ ਰਹੇ।

                       ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਸਬੰਧੀ ਲੋਕਾਂ ਦੇ ਸੁਝਾਅ ਵੀ ਲਏ ਜਾਣਗੇ ਅਤੇ ਜ਼ਿਲ੍ਹੇ ਨੂੰ ਬੇਹਤਰੀਨ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਹਿਲੇ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਵਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਸਮਰਪਣ ਇਸੇ ਤਰ੍ਹਾਂ ਚੱਲਦਾ ਰਹੇਗਾ, ਬਲਕਿ ਇਸਦਾ ਹੋਰ ਵਿਸਥਾਰ ਕੀਤਾ ਜਾਵੇਗਾ। ਡਿਪਟੀ ਕਮਿਸ਼ਨ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਦੀਆਂ ਡੇਅਰੀਆਂ ਦੀ ਚੈਕਿੰਗ ਕੀਤੀ ਜਾਵੇਗੀ, ਤਾਂ ਕਿ ਪਤਾ ਲੱਗ ਸਕੇ ਕਿ ਡੇਅਰੀ ਮਾਲਕ ਪਸ਼ੂਆਂ ਨੂੰ ਕਿਸ ਤਰ੍ਹਾਂ ਦੀ ਖੁਰਾਕ ਦੇ ਰਹੇ ਹਨ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਕਰਾਤਮਕ ਬਦਲਾਅ ਲਈ ਪੱਤਰਕਾਰ ਭਾਈਚਾਰਾ ਹਮੇਸ਼ਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦਿੰਦਾ ਰਹੇਗਾ। ਇਸ ਦੌਰਾਨ ਵੱਖ-ਵੱਖ ਅਖ਼ਬਾਰਾਂ ਅਤੇ ਇਲੈਕਟ੍ਰੋਨਿਕ ਮੀਡੀਆਂ ਦੇ ਨੁਮਾਇੰਦੇ ਮੌਜੂਦ ਸਨ।

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਿਪਟੀ ਕਮਿਸ਼ਨਰ


  • ਐਸ.ਡੀ.ਐਮਜ਼ ਅਤੇ ਐਸ.ਐਚ.ਓਜ਼ ਨਾਲ ਨਸ਼ਿਆਂ ਦੀ ਰੋਕਥਾਮ ਲਈ ਕੀਤੀ ਅਹਿਮ ਮੀਟਿੰਗ
  • ਕਿਹਾ, ਜ਼ਿਲ੍ਹੇ 'ਚ ਨਸ਼ਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ
  • ਨਸ਼ਿਆਂ ਦੇ ਖਾਤਮੇ ਨਾਲ 'ਡੈਪੋ' ਅਤੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਨੂੰ ਬਣਾਇਆ ਜਾਵੇਗਾ ਸਫਲ
ਹੁਸ਼ਿਆਰਪੁਰ, 18 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਐਸ.ਐਚ.ਓਜ਼ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਇਕ ਅਹਿਮ ਮੀਟਿੰਗ ਕੀਤੀ,
ਜਿਸ ਵਿਚ ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਐਸ.ਡੀ.ਐਮਜ਼ ਅਤੇ ਐਸ.ਐਚ.ਓਜ਼ ਆਪਸੀ ਤਾਲਮੇਲ ਨਾਲ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਹੰਭਲਾ ਮਾਰਨ। ਉਨ੍ਹਾਂ ਕਿਹਾ ਜ਼ਿਲ੍ਹੇ ਵਿਚ ਨਸ਼ਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਚ ਜਕੜੇ ਵਿਅਕਤੀਆਂ ਨੂੰ ਇਸ ਦਲਦਲ ਵਿਚੋਂ ਕੱਢਣ ਲਈ ਯੋਗ ਉਪਰਾਲੇ ਕੀਤੇ ਜਾਣ, ਤਾਂ ਜੋ ਅਜਿਹੇ ਵਿਅਕਤੀ ਨਸ਼ਾ ਛੱਡ ਕੇ ਆਮ ਜ਼ਿੰਦਗੀ ਬਤੀਤ ਕਰ ਸਕਣ।


       ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਮੁਹਿੰਮ 'ਡੈਪੋ' ਅਤੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਫਲ ਬਣਾਉਣ ਲਈ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਸਬ ਡਵੀਜ਼ਨ ਪੱਧਰ 'ਤੇ ਨਿਗਰਾਨੀ ਰੱਖਣ, ਤਾਂ ਜੋ ਵੱਧ ਤੋਂ ਵੱਧ ਨਸ਼ੇ ਵਿਚ ਫਸੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ ਅਤੇ ਨਸ਼ਾ ਵੇਚਣ ਵਾਲਿਆਂ 'ਤੇ ਸ਼ਿਕੰਜ਼ਾ ਕੱਸਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਪਿੰਡਾਂ ਦੀ ਵੀ ਚੋਣ ਕੀਤੀ ਜਾਵੇ, ਜੋ ਨਸ਼ੇ ਵਰਗੀ ਅਲਾਮਤ ਤੋਂ ਦੂਰ ਹਨ, ਤਾਂ ਜੋ ਅਜਿਹੇ ਪਿੰਡਾਂ ਨੂੰ ਨਸ਼ਾ ਮੁਕਤ ਘੋਸ਼ਿਤ ਕਰਵਾਇਆ ਜਾ ਸਕੇ। ਇਸ ਤੋਂ ਇਲਾਵਾ ਪਿੰਡਾਂ ਵਿਚ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਬਾਰੇ ਜਾਗਰੂਕ ਕੀਤਾ ਜਾਵੇ,
ਤਾਂ ਜੋ ਉਹ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਐਸ.ਐਚ.ਓਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡੈਪੋ ਤਹਿਤ ਨਿਯੁਕਤ ਕੀਤੀਆਂ ਗਈਆਂ ਨਸ਼ਾ ਨਿਗਰਾਨ ਕਮੇਟੀਆਂ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਵਿਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣ।


            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨੁਪਮ ਕਲੇਰ, ਐਸ.ਡੀ.ਐਮ ਮੁਕੇਰੀਆਂ ਸ਼੍ਰੀ ਅਦਿੱਤਿਆ ਉਪਲ, ਆਈ.ਏ.ਐਸ. (ਅੰਡਰ ਟ੍ਰੇਨਿੰਗ) ਸ਼੍ਰੀ ਗੌਤਮ ਜੈਨ, ਐਸ.ਡੀ.ਐਮ ਦਸੂਹਾ ਸ਼੍ਰੀ ਹਰਚਰਨ ਸਿੰਘ, ਐਸ.ਡੀ.ਐਮ ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਐਸ.ਡੀ.ਐਮ. ਹੁਸ਼ਿਸ਼ਆਰਪੁਰ ਸ਼੍ਰੀ ਆਰ.ਪੀ. ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਸ਼੍ਰੀ ਅਮਿਤ ਸਰੀਨ, ਡੀ.ਐਸ.ਪੀ ਸ਼੍ਰੀ ਸੁਖਵਿੰਦਰ ਸਿੰਘ ਤੋਂ ਇਲਾਵਾ ਸਾਰੇ ਥਾਣਿਆਂ ਦੇ ਐਸ.ਐਚ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਜ਼ਿਲ੍ਹਾ ਪਰੀਸ਼ਦ ਹਾਲ ਵਿੱਚ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਵਿਸ਼ੇਸ਼ ਮੀਟਿੰਗ

ਹੁਸ਼ਿਆਰਪੁਰ, 17 ਜੁਲਾਈ: ਰਾਜ ਵਿੱਚ ਸਤੰਬਰ ਵਿੱਚ ਹੋਣ ਵਾਲੀਆਂ ਪੰਚਾਇਤੀ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ਨੂੰ ਮੱਦੇਨਜ਼ਰ ਹੋਈ ਜ਼ਿਲ੍ਹਾ ਪਰੀਸ਼ਦ ਹਾਲ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਮੁੱਖ ਰੱਖਦੇ ਹੋਏ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਜਾਵੇ, ਇਸ ਲਈ ਸਾਰੇ ਵਿਭਾਗਾਂ ਨੂੰ ਬਰੀਕੀ ਨਾਲ ਹਰ ਚੀਜ ਸਬੰਧੀ ਦੱਸਿਆ ਜਾ ਰਿਹਾ ਹੈ, ਉਹ ਜ਼ਿਲ੍ਹਾ ਪਰੀਸ਼ਦ ਦੇ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਵਿਭਾਗ ਦਾ ਡਾਟਾ ਅਪਲੋਡ ਕਰਨ ਦੀ ਵਿਸ਼ੇਸ਼ ਟਰੇਨਿੰਗ ਦੇ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

                       ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਹਰਬੀਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਇਕ ਲਿੰਕ ਉਪਲਬੱਧ ਕਰਵਾਇਆ ਗਿਆ ਹੈ। ਸਾਰੇ ਵਿਭਾਗਾਂ ਦੇ ਮੁੱਖੀ ਡਾਟਾ ਐਂਟਰੀ ਦੇ ਲਈ ਬਣਾਏ ਗਏ ਸਾਫਟਵੇਅਰ ਨੂੰ ਚੰਗੀ ਤਰ੍ਹਾਂ ਦੇਖ ਲੈਣ ਅਤੇ ਯਕੀਨੀ ਬਣਾਉਣ ਕਿ ਇਸ ਹਿਸਾਬ ਨਾਲ ਹੀ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀਆਂ ਦਾ ਡਾਟਾ ਇਸ ਵਿੱਚ ਫੀਡ ਕਰਨਾ ਹੈ। ਇਸ ਲਈ ਸਾਰੇ ਅਧਿਕਾਰੀ ਆਪਣੇ ਕੰਪਿਊਟਰ 'ਤੇ ਇਹ ਸਾਫਟਵੇਅਰ ਇੰਨਸਟਾਲ ਕਰ ਲੈਣ ਅਤੇ ਇਸ ਵਿੱਚ ਆਪਣੇ ਸਟਾਫ ਦਾ ਡਾਟਾ ਭਰ ਲੈਣ। ਮੀਟਿੰਗ ਦੌਰਾਨ ਮੌਕੇ 'ਤੇ ਹਾਜ਼ਰ ਐਨ.ਆਈ.ਸੀ. ਵਿਭਾਗ ਦੇ ਮਾਹਿਰਾਂ ਨੇ ਬਹੁਤ ਹੀ ਬਰੀਕੀ ਨਾਲ ਡਾਟਾ ਅਪਲੋਡ ਕਰਨ ਦੀ ਤਕਨੀਕ ਸਬੰਧੀ ਸਾਰਿਆਂ ਨੂੰ ਜਾਣੂ ਕਰਵਾਇਆ। ਮੌਕੇ 'ਤੇ ਕੁੱਝ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕੁੱਝ ਆਪਣੇ ਸਵਾਲ ਵੀ ਰੱਖੇ, ਜਿਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕਰ ਦਿੱਤਾ ਗਿਆ।

                       ਸ਼੍ਰੀ ਹਰਬੀਰ ਸਿੰਘ ਨੇ ਕਿਹਾ ਕਿ ਡਾਟਾ ਫੀਡ ਕਰਨ ਤੋਂ ਬਾਅਦ ਅੰਤ ਵਿੱਚ ਇਸਦਾ ਡੈਕਲਾਰੇਸ਼ਨ ਸਰਟੀਫਿਕੇਟ ਆਵੇਗਾ, ਇਸ ਸਰਟੀਫਿਕੇਟ ਨੂੰ ਪ੍ਰਿੰਟ ਕਰਕੇ ਅਤੇ ਭਰਕੇ ਸਬੰਧਤ ਅਧਿਕਾਰੀ ਦੇ ਸਾਈਨ ਅਤੇ ਸਟੈਂਪ ਲਗਾਕੇ ਅਤੇ ਫੀਡ ਕੀਤਾ ਡਾਟਾ ਦੀ ਸੀ.ਡੀ. ਬਣਾਕੇ ਉਨ੍ਹਾਂ ਦੇ ਦਫ਼ਤਰ ਵਿੱਚ ਸਬੰਧਤ ਟੀਮ ਨੂੰ ਸਮੇਂ ਸਿਰ ਪਹੁੰਚਾ ਦਿੱਤਾ ਜਾਵੇ, ਤਾਂ ਜੋ ਇਸ ਨੂੰ ਅਪਲੋਡ ਕਰਕੇ ਅੱਗੇ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਿਸੇ ਵੀ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਸਬੰਧੀ ਗੰਭੀਰਤਾ ਦਿਖਾਉਣ।

ਆਨੰਦ ਵਿਹਾਰ ਸੰਪਰਕ ਸੜਕ ਦਾ ਕੰਮ ਸ਼ੁਰੂ; 11.42 ਲੱਖ ਦੀ ਲਾਗਤ ਹੋਵੇਗਾ ਨਿਰਮਾਣ: ਵਿਕਾਸ ਗੋਗਾ

ਤਲਵਾੜਾ, 10 ਜੁਲਾਈ:
ਹਲਕਾ ਦਸੂਹਾ ਵਿੱਚ ਵਿਧਾਇਕ ਅਰੁਣ ਡੋਗਰਾ ਮਿੱਕੀ ਦੀ ਯੋਗ ਅਗਵਾਈ ਹੇਠ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਜਿਸ ਤਹਿਤ ਤਲਵਾੜਾ ਦੇ ਵਾਰਡ ਨੰ. 3 ਵਿੱਚ ਆਨੰਦ ਵਿਹਾਰ ਮੁਹੱਲੇ ਦੀ 11.42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੰਪਰਕ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਾਂਗਰਸੀ ਆਗੂ ਵਿਕਾਸ ਗੋਗਾ ਜਿਲ੍ਹਾ ਮੀਤ ਪ੍ਰਧਾਨ ਕਾਂਗਰਸ ਹੁਸ਼ਿਆਰਪੁਰ ਨੇ ਸੜਕ ਦਾ ਨਿਰਮਾਣ ਦਾ ਆਗਾਜ਼ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁਹੱਲੇ ਵਿੱਚ ਸੜਕ ਦੇ ਬਣਨ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਵਨ ਸ਼ਰਮਾ, ਰੌਸ਼ਨ ਲਾਲ ਸ਼ਰਮਾ, ਰਾਹੁਲ ਸ਼ਰਮਾ, ਸੰਦੀਪ ਕਪਿਲ, ਕੁਸ਼ਲ ਦੇਵ ਸੋਨੀ, ਕਸ਼ਮੀਰ ਸਿੰਘ, ਦਰਬਾਰਾ ਸਿੰਘ, ਮਨੂ ਬੱਸੀ, ਸੁਰਿੰਦਰ ਕੁਮਾਰ, ਅਮਿਤ ਖੁਰਾਣਾ, ਜਰਨੈਲ ਸਿੰਘ, ਮਨੀਸ਼ ਚੱਡਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜਰ ਸਨ।

ਘੱਟ ਗਿਣਤੀਆਂ ਵਰਗ ਦੀ ਭਲਾਈ ਲਈ ਸੰਜੀਦਗੀ ਨਾਲ ਕੰਮ ਕਰਨ ਅਧਿਕਾਰੀ : ਮਨਜੀਤ ਸਿੰਘ ਰਾਏ


  • ਨੈਸ਼ਨਲ ਕਮਿਸ਼ਨ ਫਾਰ ਮਨਿਊਰਟੀ ਭਾਰਤ ਸਰਕਾਰ ਦੇ ਮੈਂਬਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਬੈਠਕ  
ਹੁਸ਼ਿਆਰਪੁਰ, 26 ਜੂਨ: ਨੈਸ਼ਨਲ ਕਮਿਸ਼ਨ ਫਾਰ ਮਨਿਊਰਟੀ ਭਾਰਤ ਸਰਕਾਰ ਦੇ ਮੈਂਬਰ ਸ੍ਰੀ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਸਰਕਾਰ ਵਲੋਂ ਘੱਟ ਗਿਣਤੀਆਂ ਵਰਗ ਦੀ ਭਲਾਈ ਸਬੰਧੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਲਈ ਅਧਿਕਾਰੀ ਨਿੱਜੀ ਦਿਲਚਸਪੀ, ਸੰਜੀਦਗੀ ਅਤੇ ਇਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤ ਸਰਕਾਰ ਵਲੋਂ ਘੱਟ ਗਿਣਤੀ ਵਰਗ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈ ਰਹੇ ਸਨ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਮਿੰਦਰ ਸਿੰਘ ਗਿੱਲ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਰਾਜੂ ਵੀ ਮੌਜੂਦ ਸਨ।


           ਸ੍ਰੀ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਘੱਟ ਗਿਣਤੀਆਂ ਵਿੱਚ ਮੁਸਲਿਮ, ਈਸਾਈ, ਸਿੱਖ, ਬੋਧ, ਜੈਨ ਅਤੇ ਪਾਰਸੀ ਆਉਂਦੇ ਹਨ। ਨੈਸ਼ਨਲ ਕਮਿਸ਼ਨ ਫਾਰ ਮਨਿਊਰਟੀ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਘੱਟ ਗਿਣਤੀਆਂ ਵਰਗ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ਦਾ ਰੀਵਿਊਕਰਨ ਦੇ ਨਾਲ-ਨਾਲ ਸਿੱਖ ਸਮੁੰਦਾਏ ਦਾ ਨੁਮਾਇੰਦਾ (ਮੈਂਬਰ) ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਯੂ.ਪੀ. ਵਿਖੇ ਘੱਟ ਗਿਣਤੀ ਵਰਗ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਨਾਮਜ਼ਦ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਘੱਟ ਗਿਣਤੀ ਵਰਗ ਨੂੰ ਸਮਾਜਿਕ, ਆਰਥਿਕ ਅਤੇ ਵਿਦਿਅਕ ਪੱਖੋਂ ਮਜ਼ਬੂਤ ਬਣਾਉਣਾ ਹੈ। ਇਸ ਲਈ ਸਰਕਾਰ ਵਲੋਂ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਵਧੀਆ ਮੌਕੇ ਮੁਹੱਈਆ ਕਰਵਾਉਣ ਲਈ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜੀਫ਼ਾ ਯੋਜਨਾ, ਮੋਲਾਨਾ ਆਜ਼ਾਦ ਐਜੂਕੇਸ਼ਨ ਫਾਊਂਡੇਸ਼ਨ, ਨੈਸ਼ਨਲ ਫੈਲੋਸ਼ਿਪ, ਪੜ੍ਹੋ ਪ੍ਰਦੇਸ਼, ਨਿਆ ਸਵੇਰਾ ਅਤੇ ਨਈ ਉਡਾਨ ਵਰਗੀਆਂ ਵਿਦਿਅਕ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਇਨ੍ਹਾਂ  ਦਾ ਆਰਥਿਕ ਪੱਧਰ ਉਚਾ ਚੁੱਕਣ ਲਈ ਸਿਖੋ ਅਤੇ ਕਮਾਓ, ਨਈ ਮੰਜ਼ਿਲ, ਨੈਸ਼ਨਲ ਵਿਕਾਸ ਵਿੱਤ ਨਿਗਮ ਸਮੇਤ ਹੋਰ ਯੋਜਨਾਵਾਂ ਚਲਾਈਆਂ ਗਈਆਂ ਹਨ।

           ਸ੍ਰੀ ਰਾਏ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਘੱਟ ਗਿਣਤੀ ਵਰਗ ਤੱਕ ਤਾਂ ਹੀ ਪਹੁੰਚ ਸਕਦਾ ਹੈ, ਜੇਕਰ ਅਧਿਕਾਰੀ ਖੁਦ ਦਿਲਚਸਪੀ ਲੈ ਕੇ ਕੰਮ ਕਰਨ। ਉਨ੍ਹਾਂ ਨੇ ਲੀਡ ਬੈਂਕ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਰਾਹੀਂ ਬੈਂਕਾਂ ਵਲੋਂ ਤੈਅ ਸਮੇਂ ਅੰਦਰ ਕਰਜ਼ਾ ਮੁਹੱਈਆ ਕਰਵਾ ਕੇ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ 'ਤੇ ਖੜਾ ਕਰਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵਜੀਫ਼ਾ ਯੋਜਨਾਵਾਂ ਦਾ ਲਾਭ ਵਿਦਿਆਰਥੀਆਂ ਨੂੰ ਦੁਆਉਣਾ ਯਕੀਨੀ ਬਣਾਉਣ। ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਉਪਲਬੱਧ ਕਰਵਾਉਣ ਲਈ ਰੋਜ਼ਗਾਰ ਮੇਲੇ ਲਗਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨੈਸ਼ਨਲ ਕਮਿਸ਼ਨ ਫਾਰ ਮਨਿਉਰਟੀ ਭਾਰਤ ਸਰਕਾਰ ਘੱਟ ਗਿਣਤੀ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨੈਸ਼ਨਲ ਪੱਧਰ 'ਤੇ ਵੀ ਬੈਠਕਾਂ ਦਾ ਆਯੋਜਨ ਕਰਕੇ ਹੱਲ ਕੱਢਿਆ ਜਾਂਦਾ ਹੈ।

           ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਰਜਨੀਸ਼ ਕੌਰ, ਜ਼ਿਲ੍ਹਾ ਪ੍ਰੋਗਰਾਮ ਅਸਫ਼ਸਰ ਡਾ. ਕੁਲਦੀਪ ਸਿਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਖ਼ਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ

ਹੁਸ਼ਿਆਰਪੁਰ, 26 ਜੂਨ:  ਸਿਹਤ ਵਿਭਾਗ ਵਲੋਂ ਡਾ. ਰੇਨੂ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਵਿੰਦਰ ਸਿੰਘ ਦੀ ਟੀਮ ਨੇ ਦਸੂਹਾ ਅਤੇ ਹੁਸ਼ਿਆਰਪੁਰ ਵਿਖੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਕੇ 57 ਸੈਂਪਲ ਭਰੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤੋਂ ਪਹਿਲਾਂ ਵੀ ਮਾਹਿਲਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕਰਕੇ 11 ਸੈਂਪਲ ਭਰੇ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦੁੱਧ , ਪਨੀਰ, ਦੇਸੀ ਘਿਓ, ਫ਼ਲ, ਦੁੱਧ ਤੋਂ ਬਣੀਆਂ ਵਸਤਾਂ ਦੇ 57 ਸੈਂਪਲ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਵਲੋਂ ਹਰ ਰੋਜ਼ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਅਚਨਚੇਤ ਚੈਕਿੰਗ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਪਲਾਂ ਨੂੰ ਸਰਕਾਰੀ ਲੈਬਾਰਟਰੀ ਵਿੱਚ ਭੇਜਿਆ ਜਾਵੇਗਾ ਅਤੇ ਜੇਕਰ ਮਿਲਾਵਟ ਪਾਈ ਜਾਂਦੀ ਹੈ, ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਫੂਡ ਅਤੇ ਸੇਫਟੀ ਐਕਟ ਤਹਿਤ ਕਿਸੇ ਵੀ ਵਿਕਰੇਤਾ ਨੂੰ ਖਰਾਬ ਅਤੇ ਮਿਲਾਵਟੀ ਸਮਾਨ ਵੇਚਣ ਦੀ ਇਜ਼ਾਜ਼ਤ ਨਹੀਂ ਹੈ। ਜੇ ਕੋਈ ਦੁਕਾਨਦਾਰ ਖਰਾਬ ਜਾਂ ਮਿਲਾਵਟੀ ਸਮਾਨ ਵੇਚਦਾ ਹੈ, ਤਾਂ ਇਸ ਦੀ ਸੂਚਨਾ ਸਿਵਲ ਸਰਜਨ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਹੈ।

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਮਾਗਮਾਂ ਤੇ ਸੈਮੀਨਾਰਾਂ ਦਾ ਆਯੋਜਨ


  • -ਸਬ-ਡਵੀਜ਼ਨ ਦਸੂਹਾ ਅਤੇ ਗੜ੍ਹਸ਼ੰਕਰ ਵਿਖੇ ਵੀ ਸੈਮੀਨਾਰ ਦੌਰਾਨ ਨੌਜਵਾਨਾਂ ਨੂੰ ਕੀਤਾ ਜਾਗਰੂਕ
  • -ਯੁਵਕ ਸੇਵਾਵਾਂ ਵਿਭਾਗ ਵਲੋਂ ਵੀ ਮਦਰ ਮੈਰੀ ਨਰਸਿੰਗ ਕਾਲਜ ਨਸਰਾਲਾ, ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਵੀ ਹੋਇਆ ਸਮਾਗਮਾਂ ਦਾ ਆਯੋਜਨ
ਹੁਸ਼ਿਆਰਪੁਰ, 26 ਜੂਨ: ਪੰਜਾਬ ਸਰਕਾਰ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਅਤੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਦੇ ਦਿਸ਼ਾ-ਨਿਰਦੇਸ਼ 'ਤੇ ਜ਼ਿਲ੍ਹੇ ਵਿੱਚ ਜਿਥੇ ਵਿਸ਼ੇਸ਼ ਸਮਾਰੋਹ ਕਰਵਾਏ ਗਏ, ਉਥੇ ਸਬਡਵੀਜ਼ਨ ਪੱਧਰ 'ਤੇ ਸਬ-ਡਵੀਜਨ ਦਸੂਹਾ ਵਿਖੇ ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ ਅਤੇ ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਸਮਾਰੋਹ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।


           ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਫਤਹਿਗੜ੍ਹ (ਹੁਸ਼ਿਆਰਪੁਰ) ਵਿਖੇ ਸਿਵਲ ਸਰਜਨ ਡਾ. ਰੇਨੂ ਸੂਦ ਦੀ ਰਹਿਨੁਮਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਇਕ ਕੋਹੜ ਦੇ ਸਮਾਨ ਹੈ। ਨਸ਼ਾ ਮਨੁੱਖ ਦੇ ਜੀਵਨ ਨੂੰ ਬਰਬਾਦ ਕਰ ਦਿੰਦਾ ਹੈ ਅਤੇ ਸਿਹਤ ਪੱਖੋਂ ਬੇਹੱਦ ਖਤਰਨਾਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਚੱਕਰ ਵਿੱਚ ਫਸੇ ਨੌਜਵਾਨਾਂ ਨਾਲ ਸਦਭਾਵਨਾ ਵਾਲਾ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਕੌਂਸਲਿੰਗ ਰਾਹੀਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨੌਜਵਾਨ ਸ਼ੌਂਕ ਲਈ ਨਸ਼ਾ ਕਰਦੇ ਹਨ ਅਤੇ ਬਾਅਦ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣਾ ਜੀਵਨ ਖਰਾਬ ਕਰ ਲੈਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਦਗੀ ਵਾਲਾ ਜੀਵਨ ਬਤੀਤ ਕਰਨ।

              'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਗੀਗਨੋਵਾਲ ਵਿਖੇ ਡਾ. ਗੁਰਮੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਬਲਾਕ ਪੀ.ਐਚ.ਸੀ. ਚੱਕੋਵਾਲ ਦੀ ਪ੍ਰਧਾਨਗੀ ਹੇਠ ਇਕ ਸੈਮੀਨਾਰ ਕਰਵਾਇਆ ਗਿਆ।  ਇਸ ਸੈਮੀਨਾਰ ਵਿੱਚ ਸਿਹਤ ਵਿਭਾਗ ਵੱਲੋਂ ਬਲਾਕ ਐਕਸਟੈਂਸ਼ਨ ਐਜੂਕੇਟਰ ਸ਼੍ਰੀਮਤੀ ਰਮਨਦੀਪ ਕੌਰ, ਹੈਲਥ ਇੰਸਪੈਕਟਰ ਸ਼੍ਰੀ ਮਨਜੀਤ ਸਿੰਘ, ਸ਼੍ਰੀ ਗੁਰਦੇਵ ਸਿੰਘ, ਏ.ਐਨ.ਐਮ. ਸ਼੍ਰੀਮਤੀ ਰਾਜਵਿੰਦਰ ਕੌਰ, ਆਸ਼ਾ ਫੈਸੀਲੀਟੇਟਰ ਸ਼੍ਰੀਮਤੀ ਬਲਵਿੰਦਰ ਕੌਰ, ਆਸ਼ਾ ਹਰਜਿੰਦਰ ਕੌਰ ਤੋਂ ਇਲਾਵਾ ਪਿੰਡ ਤੇ ਪੱਤਵੰਤੇ ਸਜੱਣਾਂ ਵਿੱਚ ਸ਼੍ਰੀ ਕਸ਼ਮੀਰਾ ਸਿੰਘ, ਪੰਚ ਸ਼੍ਰੀ ਸੁਖਵਿੰਦਰ ਸਿੰਘ, ਨੰਬਰਦਾਰ ਸ਼੍ਰੀ ਸਰਵਣ ਸਿੰਘ, ਡਾ. ਅਮਰਜੀਤ ਸਿੰਘ ਅਤੇ ਪਿੰਡ ਨਿਵਾਸੀ ਸ਼ਾਮਲ ਸਨ।

           ਪ੍ਰਾਈਮਰੀ ਹੈਲਥ ਸੈਂਟਰ ਮੰਡਭੰਡੇਰ ਵਿਖੇ ਵੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਨਗਰ ਕੌਂਸਰ ਉੜਮੁੜ ਵਲੋਂ ਵੀ ਟਾਂਡਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ, ਉਥੇ ਅਧਿਆਤਮਿਕ ਤੌਰ 'ਤੇ ਜੁੜਨ ਅਤੇ ਸਰੀਰ ਨੂੰ ਨਿਰੋਗ ਰੱਖਣ ਲਈ ਯੋਗ ਅਪਨਾਉਣ ਦੀ ਅਪੀਲ ਕੀਤੀ ਗਈ।

           'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਮੈਡਮ ਹਿਰਦੇਪਾਲ ਦੇ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਵਲੋਂ ਵੀ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਮਦਰ ਮੈਰੀ ਨਰਸਿੰਗ ਕਾਲਜ ਨਸਰਾਲਾ, ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰੀਤ ਕੋਹਲੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਲਾਹਨਤਾਂ ਤੋਂ ਬਚਣ ਦਾ ਸੰਦੇਸ਼ ਦਿੰਦੇ ਹੋਏ ਸਹੁੰ ਚੁਕਾਈ। ਇਸ ਮੌਕੇ ਚੇਅਰਪਰਸਨ ਵੀਨਾ ਜੈਨ, ਵਾਈਸ ਚੇਅਰਪਰਸਨ ਰਾਗਨੀ ਚੋਪੜਾ, ਪ੍ਰਿੰਸੀਪਲ ਮੰਜੂ ਚਾਵਲਾ, ਐਡਮਨਿਸਟਰੇਸ਼ਨ ਵਿਭਾਗ ਅਸ਼ਵਨੀ ਕੁਮਾਰ, ਮਨੋਹਰ ਸਿੰਘ,ਗੁਰਪ੍ਰੀਤ ਸਿੰਘ ਸੈਣੀ ਵੀ ਮੌਜੂਦ ਸਨ।  

ਜੰਗਲਾਤ ਵਿਭਾਗ ਨੇ ਵੰਡੇ 2000 ਪੌਦੇ

ਹੁਸ਼ਿਆਰਪੁਰ, 26 ਜੂਨ: ਵਣ ਮੰਡਲ ਅਫ਼ਸਰ ਸ੍ਰੀ ਸੁਰਜੀਤ ਸਿੰਘ ਸਹੋਤਾ ਦੀ ਰਹਿਨੁਮਾਈ ਹੇਠ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿਥੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਵਿਸ਼ੇਸ਼ ਮੁਹਿੰਮ ਚਲਾ ਕੇ ਜੰਗਲਾਤ ਵਿਭਾਗ ਵਲੋਂ ਚਲਾਈਆਂ ਗਈਆਂ ਸਕੀਮਾਂ ਰਾਹੀਂ ਵਾਤਾਵਰਣ ਬਚਾਉਣ ਸਬੰਧੀ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਰਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਵਿਭਾਗ ਵਲੋਂ ਆਰੰਭੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ 2000 ਦੇ ਕਰੀਬ ਪੌਦੇ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਏਕਤਾ ਰੈਵੀਨਿਊ ਅਤੇ ਪੁਲਿਸ ਸਟੇਸ਼ਨ ਹਰਿਆਣਾ ਵਿਖੇ ਘਰ-ਘਰ ਹਰਿਆਲੀ ਸਕੀਮ ਤਹਿਤ ਪੌਦੇ ਵੰਡੇ ਗਏ ਹਨ। ਇਸ ਤੋਂ ਉਪਰੰਤ ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਵਿਖੇ ਵੀ ਵਿਸ਼ੇਸ਼ ਪੌਦਾ ਲਗਾਏ ਗਏ ਹਨ ਅਤੇ ਪੌਦੇ ਲਗਾਉਣ ਲਈ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ  ਤਰ੍ਹਾਂ ਪਿੰਡ ਨਾਰਾ , ਡਾਡਾ, ਮਾਂਝੀ ਵਿਖੇ ਪੌਦੇ ਵੰਡਣ ਤੋਂ ਇਲਾਵਾ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਣ ਰੇਂਜ ਢੋਲਬਾਹਾ, ਬਲਾਕ ਦਰਿਆ ਬੇਟ ਮਨਹੋਤਾ, ਵਣ ਰੇਂਜ ਡਵੀਜ਼ਨ ਹੁਸ਼ਿਆਰਪੁਰ ਵਿਖੇ ਵੀ ਵਿਸ਼ੇਸ਼ ਮੁਹਿੰਮ ਚਲਾ ਕੇ ਪੌਦੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਰਾਮਟਟਵਾਲੀ, ਪਿੰਡ ਕੂਕਾਨੇਟ, ਚੋਹਾਲ ਅਤੇ ਬਰੋਹੀ ਵਿਖੇ ਵੀ ਪਿੰਡ ਵਾਸੀਆਂ ਨੂੰ ਪੌਦੇ ੰਵੰਡੇ ਗਏ ਹਨ।

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਸ਼ੁਗਰ ਮਿੱਲ ਦੀ ਕੀਤੀ ਅਚਨਚੇਤ ਚੈਕਿੰਗ


  • ਬਚੇ ਪ੍ਰੈਸ ਮੱਡ ਨੂੰ ਚੁਕਾਉਣ ਸਬੰਧੀ ਅਧਿਕਾਰੀਆਂ ਨੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 26 ਜੂਨ: 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਐਕਸੀਅਨ ਅਸ਼ੋਕ ਗਰਗ ਅਤੇ  ਐਸ.ਡੀ.ਓ. ਸੁਖਵੰਤ ਸਿੰਘ ਵਲੋਂ ਏ.ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸੀਅਨ ਅਸ਼ੋਕ ਗਰਗ ਨੇ ਦੱਸਿਆ ਕਿ ਸ਼ੂਗਰ ਮਿੱਲ ਦੀ ਚੈਕਿੰਗ ਦੌਰਾਨ ਭਾਰੀ ਮਾਤਰਾ ਵਿੱਚ ਗੰਨੇ ਦਾ ਛਿਲਕਾ (ਪ੍ਰੈਸ ਮੱਡ) ਪਾਇਆ ਗਿਆ, ਜਿਸ ਤੋਂ ਗੰਦੀ ਬਦਬੂ ਪੈਦਾ ਹੋ ਰਹੀ ਸੀ।
ਉਨ੍ਹਾਂ ਦੱਸਿਆ ਕਿ ਸ਼ੂਗਰ ਬਣਾਉਣ ਲਈ ਗੰਨੇ ਨੂੰ ਪੀੜਨ ਤੋਂ ਬਾਅਦ ਜੋ ਗੰਨੇ ਦਾ ਛਿਲਕਾ (ਪ੍ਰੈਸ ਮੱਡ) ਬਚ ਜਾਂਦਾ ਹੈ, ਇਹ ਗਿੱਲਾ ਅਤੇ ਮਿੱਠਾ ਹੋਣ ਨਾਲ ਮੱਖੀਆਂ ਇਕੱਠੀਆਂ ਹੋਣ ਦਾ ਕਾਰਨ ਤਾਂ ਬਣਦਾ ਹੀ ਹੈ, ਨਾਲ ਹੀ ਇਸ ਤੋਂ ਬਹੁਤ ਗੰਦੀ ਬਦਬੂ ਹਵਾ ਵਿੱਚ ਫੈਲ ਜਾਂਦੀ ਹੈ, ਜਿਸ ਨਾਲ ਆਲੇ-ਦੁਆਲੇ ਦੇ ਪਿੰਡ ਵਾਸੀਆਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਫੈਕਟਰੀ ਮਾਲਕਾਂ ਨੂੰ ਫੈਕਟਰੀ ਵਿੱਚ ਨਿਕਲਣ ਵਾਲੀ ਪ੍ਰੈਸ ਮੱਡ 'ਤੇ ਕੀਟਨਾਸ਼ਕ ਦਾ ਛਿੜਕਾਅ ਕਰਨ ਸਬੰਧੀ ਹਦਾਇਤ ਕੀਤੀ ਹੈ, ਤਾਂ ਜੋ ਮੱਖੀਆਂ 'ਤੇ ਕਾਬੂ ਪਾਇਆ ਜਾ ਸਕੇ ਅਤੇ ਕਿਸੇ ਤਰ੍ਹਾਂ ਦੀ ਕੋਈ ਸਿਹਤ ਸਬੰਧੀ ਕੋਈ ਸਮੱਸਿਆ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਹਰ ਰੋਜ਼ ਇਸ ਪ੍ਰੈਸ ਮੱਡ ਨੂੰ ਡਰਾਈ ਕਰਕੇ ਚੁਕਾਉਣ ਸਬੰਧੀ ਵੀ ਨਿਰਦੇਸ਼ ਦਿੱਤੇ ਗਏ ਹਨ।

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡਰੱਗ ਕੰਟਰੋਲ ਅਫ਼ਸਰ ਨੇ ਹੋਲ ਸੇਲ ਦੇ 5 ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ


  • ਦੋ ਹੋਲ ਸੇਲਰਜ਼ ਮੈਡੀਕਲ ਸਟੋਰ ਡਰੱਗ ਤੇ ਕਾਸਮੈਟਿਕ ਐਕਟ 1940 ਦੀ ਉਲੰਘਣਾ ਕਰਦੇ ਪਾਏ ਗਏ
ਹੁਸ਼ਿਆਰਪੁਰ, 26 ਜੂਨ: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਜ਼ੋਨਲ ਲਾਈਸੈਂਸਿੰਗ ਅਥਾਰਟੀ (ਡਰੱਗਜ਼), ਫੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਹੁਸ਼ਿਆਰਪੁਰ ਜ਼ੋਨ ਸ੍ਰੀ ਰਾਜੇਸ਼ ਸੂਰੀ ਦੇ ਨਿਰਦੇਸ਼ਾਂ ਅਧੀਨ ਡਰੱਗ ਕੰਟਰੋਲ ਅਫ਼ਸਰ ਪ੍ਰਮਿੰਦਰ ਸਿੰਘ ਵਲੋਂ ਦਵਾਈਆਂ ਦੇ ਹੋਲ ਸੇਲ ਦੇ 5 ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਦੋ ਹੋਲ ਸੇਲਰਜ਼ ਮੈਡੀਕਲ ਸਟੋਰ ਡਰੱਗ ਤੇ ਕਾਸਮੈਟਿਕ ਐਕਟ 1940 ਦੀ ਉਲੰਘਣਾ ਕਰਦੇ ਪਾਏ ਗਏ।


           ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਰੱਗ ਕੰਟਰੋਲ ਅਫ਼ਸਰ ਪ੍ਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਉਨ੍ਹਾਂ ਵਲੋਂ ਅੱਜ ਤਨੇਜਾ ਮੈਡੀਕਲ ਏਜੰਸੀ ਬਸੀ ਖਵਾਜੂ ਦੀ ਚੈਕਿੰਗ ਕਰਕੇ 3 ਦਵਾਈਆਂ ਦੇ ਸੈਂਪਲ ਲਏ ਗਏ ਹਨ। ਇਸੇ ਤਰ੍ਹਾਂ ਨਰਾਇਣ ਸਨਜ਼ ਐਂਡ ਫਾਰਮਰ ਦੀ ਚੈਕਿੰਗ ਦੌਰਾਨ ਸੇਲ ਰਿਕਾਰਡ ਚੈਕ ਕੀਤਾ ਗਿਆ ਜਦਕਿ ਡੀ ਐਸ ਫਾਰਮਾ ਦੀ ਚੈਕਿੰਗ ਦੌਰਾਨ ਇਕ ਦਵਾਈ ਦਾ ਬਿੱਲ ਨਹੀਂ ਪਾਇਆ ਗਿਆ ਤੇ ਹੁਸ਼ਿਆਰਪੁਰ ਮੈਡੀਕਲ ਅਤੇ ਅਮ੍ਰਿਤ ਮੈਡੀਕਲ ਹਾਲ ਦਾ ਰਿਕਾਰਡ ਸਹੀ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮੈਡੀਕਲ ਏਜੰਸੀ ਬਸੀ ਖਵਾਜੂ ਅਤੇ ਡੀ.ਐਸ. ਫਾਰਮਾ ਡਰੱਗ ਤੇ ਕਾਸਮੈਟਿਕ ਐਕਟ 1940 ਦੀ ਉਲੰਘਣਾ ਕਰਦੇ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਸ਼ੇਸ਼ ਰਿਪੋਰਟ ਬਣਾ ਕੇ ਸੰਯੁਕਤ ਕਮਿਸ਼ਨਰ ਫੂਡ ਐਂਡ ਡਰੱਗ ਖਰੜ ਨੂੰ ਭੇਜ ਦਿੱਤੀ ਗਈ ਹੈ।

ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ: ਮਿੱਕੀ ਡੋਗਰਾ

ਤਲਵਾੜਾ, 25 ਜੂਨ: ਹਲਕਾ ਦਸੂਹਾ ਦੇ ਵਿਧਾਇਕ ਅਰੁਣ ਡੋਗਰਾ ਮਿੱਕੀ ਨੇ ਅੱਜ ਇੱਥੇ ਉਦਯੋਗਿਕ ਸਿਖਲਾਈ ਸੰਸਥਾਨ ਤਲਵਾੜਾ ਵਿਖੇ ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਇਦੇ ਦੀ ਲਗਾਤਾਰਤਾ ਤਹਿਤ 11 ਸਿਖਆਰਥੀਆਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ ਅਤੇ 37 ਨੌਜਵਾਨਾਂ ਨੂੰ ਅਪ੍ਰੈਂਟਰਸ਼ਿਪ ਦਿੱਤੀ ਗਈ।
ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਰਾਹੀਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਆਪਣੇ ਮੈਨੀਫੈਸਟੋ ਵਿੱਚ ਕੀਤੇ ਗਏ ਹਰ ਵਾਇਦੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ, ਚਾਹੇ ਉਹ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਮਾਮਲਾ ਹੋਵੇ ਜਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਹਰ ਸੰਭਵ ਪਹਿਲ। ਇਸ ਮੌਕੇ ਸੋਨਾਲੀਕਾ ਕੰਪਨੀ ਦੇ ਚੇਅਰਮੈਨ ਅਤੁਲ ਸ਼ਰਮਾ ਨੇ ਕਿਹਾ ਕਿ ਸੋਨਾਲਿਕਾ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਆਈ. ਟੀ. ਆਈ. ਤਲਵਾੜਾ ਵਿਚ ਆਧੁਨਿਕ ਵਰਕਸ਼ਾਪ ਮੁਹੱਈਆ ਕਰਵਾਏਗੀ। ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਸਿੰਘ ਧਨੋਆ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਰਕਾਰ ਵੱਲੋਂ ਨੌਜਵਾਨਾਂ ਦੀ ਬੇਹਤਰੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਕੈਪਟਨ ਧਰਮ ਸਿੰਘ ਇੰਕਾ ਪ੍ਰਧਾਨ ਬਲਾਕ ਤਲਵਾੜਾ, ਵਿਜੇ ਸ਼ਰਮਾ, ਦੀਪਕ ਅਰੋੜਾ, ਜੋਗਿੰਦਰਪਾਲ, ਰਾਹੁਲ ਸ਼ਰਮਾ, ਵਿਕਾਸ ਗੋਗਾ, ਪ੍ਰੀਤਿਸ਼ ਕਾਲੀਆ, ਰੇਖਾ, ਮਨੀਸ਼ ਚੱਡਾ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਥਾਣਾ ਮੁਖੀ ਨੇ ਅਹੁਦਾ ਸੰਭਾਲਿਆ

ਤਲਵਾੜਾ, 25 ਜੂਨ:
ਪੰਜਾਬ ਪੁਲਿਸ ਦੇ ਨਾਰਕੋਟਿਕ ਸੈੱਲ ਹੁਸ਼ਿਆਰਪੁਰ ਤੋਂ ਬਦਲ ਕੇ ਆਏ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਬਤੌਰ ਥਾਣਾ ਮੁਖੀ ਤਲਵਾੜਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਮਾਜ ਵਿਰੋਧੀ ਕਾਰਵਾਈਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਤਹਿਸੀਲ ਕੰਪਲੈਕਸ ਤਲਵਾੜਾ ਵਿੱਚ ਸਵੱਛਤਾ ਮੁਹਿੰਮ ਹੋਈ ਖੇਰੂੰ ਖੇਰੂੰ

ਤਲਵਾੜਾ, 19 ਜੂਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਵਿੱਚ ਸਵੱਛਤਾ ਮੁਹਿੰਮ ਭਾਵੇਂ ਬੇਹੱਦ ਜੋਰ ਸ਼ੋਰ ਨਾਲ ਲਗਾਤਾਰ ਪ੍ਰਚਾਰ ਹੋ ਰਿਹਾ ਹੈ ਪਰੰਤੂ ਤਹਿਸੀਲ ਕੰਪਲੈਕਸ ਤਲਵਾੜਾ ਵਿੱਚ ਅਜੇ ਤੱਕ ਇਸ ਮੁਹਿੰਮ ਦਾ ਕੋਈ ਵਿਸ਼ੇਸ਼ ਅਸਰ ਹੁੰਦਾ ਪ੍ਰਤੀਤ ਨਹੀਂ ਹੋ ਰਿਹਾ। talwara.com ਦੀ ਟੀਮ ਵੱਲੋਂ ਕੰਪਲੈਕਸ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਵੇਖਿਆ ਕਿ ਜਨਤਕ ਪਾਖ਼ਾਨੇ  ਬੇਹੱਦ ਬਦਹਾਲੀ ਵਾਲੀ ਤਸਵੀਰ ਪੇਸ਼ ਕਰ ਰਹੇ ਸਨ।
ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਅੰਦਰ ਗੰਦਗੀ ਅਤੇ ਬਦਬੂ ਨੇ ਲੋਕਾਂ ਦਾ ਸਾਹ ਲੈਣਾ ਦੂਭਰ ਕੀਤਾ ਹੋਇਆ ਹੈ। ਲੈਟਰੀਨਾਂ ਨੂੰ ਲੱਗੇ ਤਾਲੇ ਤਹਿਸੀਲ ਕੰਪਲੈਕਸ ਵਿੱਚ ਆਏ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ। ਜਿਕਰਯੋਗ ਹੈ ਕਿ ਕੰਪਲੈਕਸ ਅੰਦਰ ਲੋਕਾਂ ਦੀ ਵਰਤੋਂ ਲਈ ਪਾਣੀ ਦਾ ਵੀ ਕੋਈ ਯੋਗ ਪ੍ਰਬੰਧ ਨਹੀਂ ਹੈ। ਮੌਕੇ ਤੇ ਮੌਜੂਦ ਲੋਕਾਂ ਅਨੁਸਾਰ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਅਨੇਕਾਂ ਵਾਰ ਇਸ ਸਮੱਸਿਆ ਸਬੰਧੀ ਜਾਣੂ ਕਰਾਇਆ ਗਿਆ ਹੈ ਪ੍ਰੰਤੂ ਪ੍ਰਸ਼ਾਸ਼ਨ ਅਜੇ ਤੱਕ ਕਥਿਤ ਤੌਰ ਤੇ ਕੁੰਭਕਰਨੀ ਨੀਂਦ ਸੁੱਤਾ ਹੋਇਆ ਜਾਪਦਾ ਹੈ। ਵਰਨਣਯੋਗ ਹੈ ਕਿ ਅਜਿਹੇ ਹੀ ਖਸਤਾਹਾਲ ਹਾਲਾਤ ਬੱਸ ਅੱਡਾ ਤਲਵਾੜਾ ਦੇ ਪਾਖ਼ਾਨਿਆਂ ਵਿੱਚ ਵੀ ਵੇਖੇ ਜਾ ਸਕਦੇ ਹਨ ਜਿਸ ਦਾ ਸੰਤਾਪ ਯਾਤਰੀਆਂ ਅਤੇ ਬਾਜਾਰ ਦੇ ਦੁਕਾਨਦਾਰਾਂ ਨੂੰ ਹੰਢਾਉਣਾ ਪੈ ਰਿਹਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੋਂ ਮੰਗ ਕੀਤੀ ਕਿ ਜਨਤਕ ਪਾਖ਼ਾਨਿਆਂ ਦੀ ਜਾਂਚ ਕਰਕੇ ਤੁਰੰਤ ਇਨ੍ਹਾਂ ਨੂੰ ਆਮ ਲੋਕਾਂ ਦੀ ਵਰਤੋਂ ਯੋਗ ਬਣਾਇਆ ਜਾਣਾ ਚਾਹੀਦਾ ਹੈ।

ਪਹਿਲੇ ਸੂਬਾ ਪੱਧਰੀ ਸਮਾਗਮ ਵਿੱਚ ਦਿਵਿਆਂਗਾਂ ਨੇ ਦਿਖਾਏ ਆਪੋ ਆਪਣੀ ਕਲਾ ਦੇ ਜੌਹਰ

ਤਲਵਾੜਾ, 18 ਜੂਨ: ਰਿਸ਼ੀ ਫਾਊਂਡੇਸ਼ਨ (ਰਜਿ.) ਦੇ ਵਿੰਗ ਦਿਵਿਆਂਗ ਕਲਾ ਸਾਹਿਤ ਤੇ ਸੱਭਿਆਚਾਰਕ ਮੰਚ (ਪੰਜਾਬ) ਵਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾਦੇ ਸਹਿਯੋਗ ਨਾਲ ਪਹਿਲਾ ਰਾਜ ਪੱਧਰੀ ਦਿਵਿਆਂਗ ਕਲਾ ਸਾਹਿਤ ਤੇ ਸੱਭਿਆਚਾਰਕ ਸਮਾਗਮ ਹੋਟਲ ਗਾਰਡਨ ਕੋਰਟ ਹੁਸ਼ਿਆਰਪੁਰ ਵਿਖੇ ਕਰਾਇਆ ਗਿਆ।

ਮੰਚ ਦਾ ਸੰਚਾਲਨ ਮੋਹਿਤ ਮਹਿਤਾ ਵਲੋਂ ਬਹੁਤ ਹੀ ਸੁਚਾਰੂ ਢੰਗ ਨਾਲ ਕੀਤਾ ਗਿਆ। ਇਸ ਸਮਾਗਮ ਨੂੰ ਕਰਾਉਣ ਦੇ ਵਿੱਚ ਕਰਵਟ-ਏਕ ਬਦਲਾਵ ਵੈਲਫੇਅਰ ਸੁਸਾਇਟੀ, ਫੈਪਰੋ, ਕੇਅਰਨੈੱਸ ਐਂਡ ਅਵੇਅਰਨੈੱਸ ਸੁਸਾਇਟੀ ਅਤੇ ਮੋਕਸ਼ ਸੁਸਾਇਟੀ ਦਾ ਵੱਡਮੁੱਲਾ ਯੋਗਦਾਨ ਰਿਹਾ। ਭਗਤ ਪੂਰਨ ਸਿੰਘ ਜੀ ਨੂੰ ਸ਼ਰਧਾਜਲੀ ਦੇਣ ਉਪਰੰਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਪਦਮ ਭੂਸ਼ਨ ਡਾ. ਇੰਦਰਜੀਤ ਕੌਰ ਜੀ ਅਤੇ ਬਾਕੇ ਦੇ ਮਹਿਮਾਨਾਂ ਵਲੋਂ ਦਿਵਿਆਂਗ ਕਲਾਕਾਰਾਂ ਮਨਦੀਪ ਸਿੰਘ ਮਨੂ, ਪ੍ਰਵੀਨ ਕੁਮਾਰ ਅਤੇ ਨਰਿੰਦਰ ਕੁਮਾਰ ਵਲੋਂ ਲਗਾਈ ਗਈ ਕਲਾ ਪ੍ਰਦਰਸ਼ਨੀ ਦੇਖੀ ਗਈ। ਸ਼ਮ੍ਹਾਂ ਰੌਸ਼ਨ ਨਾਲ ਸਮਾਗਮ ਦਾ ਆਗਾਜ਼ ਕੀਤਾ ਗਿਆ। ਉਪਰੰਤ ਲੇਖਕ ਇੰਦਰਜੀਤ ਕਾਜਲ ਦੀ ਪੁਸਤਕ ਜਗਦਾ ਚਿਰਾਗ ਰੱਖੀਂਦੀ ਘੁੰਡ ਚੁਕਾਈ ਕੀਤੀ ਗਈ। ਦਿਵਿਆਂਗ ਕਲਾ ਸਾਹਿਤ ਤੇ ਸੱਭਿਆਚਾਰਕ ਮੰਚ ਦੀ ਕਨਵੀਨਰ ਤੇ ਲੇਖਿਕਾ ਇੰਦਰਜੀਤ ਨੰਦਨ ਵਲੋਂ ਆਏ ਮਹਿਮਾਨਾਂ ਦੇ ਸਵਾਗਤ ਵਿਚ ਸਵਾਗਤੀ ਸ਼ਬਦ ਬੋਲੇ ਗਏ। ਇਸ ਤੋਂ ਬਾਦ ਸਮਾਗਮ ਦਾ ਸੰਗੀਤਕ ਅਤੇ ਸੱਭਿਆਚਾਰਕ ਪ੍ਰੋਗਰਾਮ ਸ਼ੁਰੂ ਹੋਇਆ ਜਿਸ ਵਿੱਚ ਰਜਨੀ ਦੇਵੀ ਵਲੋਂ ਗਣੇਸ਼ ਬੰਦਨਾ, ਸਰਵਸਿੱਖਿਆ ਅਭਿਆਨ ਦੇ ਬੱਚੇ ਸਰਸਵਤੀ ਬੰਦਨਾ ਪੇਸ਼ ਕੀਤੀ ਜਿਨ੍ਹਾਂ ਵਿਚੋਂ ਬਹੁਤੇ ਬੱਚੇ ਬੋਲਣ ਅਤੇ ਸੁਨਣ ਤੋਂ ਅਸਮਰੱਥ ਹਨ। ਬਲਾਈਂਡ ਤੇ ਹੈਂਡਕੈਪ ਸੁਸਾਇਟੀ ਬਾਹੋਵਾਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ ਗਿਆ । ਇਨ੍ਹਾਂ ਤੋਂ ਇਲਾਵਾ ਜਸਵਿੰਦਰ ਸਿੰਘ ਦੁਆਰਾ ਗੀਤ ਪੇਸ਼ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਆਕਰਸ਼ਣ ਚੰਡੀਗੜ੍ਹ ਤੋਂ Rising Star Disable Youth Club (Limca Record Holder) ਦੀ ਦਿਵਿਆਂਗ ਭੰਗੜਾ ਟੀਮ ਨੇ ਧੁੰਮਾਂ ਪਾਈਆਂ ਅਤੇ ਸਾਰਿਆਂ ਨੂੰ ਨੱਚਣ ਲਾ ਦਿੱਤਾ। ਚੰਡੀਗੜ੍ਹ ਤੋਂ ਆਏ ਦਿਵਿਆਂਗ ਪੁਲਿਸ ਇਸਪੈਕਟਰ ਰਾਮ ਦਿਆਲ ਜੀ ਨਾਲ ਅਤੇ ਦਿਵਿਆਂਗ ਵਕੀਲ ਵਿਵੇਕ ਜੋਸ਼ੀ ਜੀ ਨਾਲ ਰੂਬਰੂ ਕੀਤਾ ਗਿਆ ਰਾਮ ਦਿਆਲ ਜੀ ਨੇ ਆਪਣੇ ਜੀਵਨ ਦੇ ਸੰਘਰਸ਼ ਬਾਰੇ ਜਾਣੂ ਕਰਾਇਆ ਅਤੇ ਦਿਵਿਆਂਗਾਂ ਨੂੰ ਇਹ ਸੁਨੇਹਾ ਵੀ ਦਿੱਤਾ ਕਿ ਸਿੱਖਆ ਹੀ ਐਸੀ ਚੀਜ਼ ਹੈ ਜੋ ਜਿੰਦਗੀ ਬਦਲ ਸਕਦੀ ਹੈ ਅਤੇ ਦਿਵਿਆਂਗਾਂ ਨੂੰ ਵੱਧ ਤੋਂ ਵੱਧ ਪੜ੍ਹਨਾ ਚਾਹੀਦਾ ਹੈ।ਵਿਵੇਕ ਜੋਸ਼ੀ ਜੋ ਮੰਦ ਬੁੱਧੀ ਹੁੰਦੇ ਹੋਏ ਐਲ ਐਲ ਬੀ, ਐਲ ਐਲ ਐਮ, ਐਮ ਏ ਸੋਸ਼ਲ ਵਰਕ ਤੇ ਡਿਸਅਬਿਲਟੀ ਮੈਨਜਮੈਂਟ ਵਿਚ ਪੀ ਐਚ ਡੀ ਕਰ ਰਹੇ ਹਨ ਨੇ ਹਿੰਮਤ ਨਾ ਹਾਰਨ ਦਾ ਸੁਨੇਹਾ ਦਿੱਤਾ। ਅੰਤ ਵਿਚ ਦਿਵਿਆਂਗਾਂ ਦੇ ਕਵੀ ਦਰਬਾਰ ਵਿੱਚ ਸਮਰਜੀਤ ਸਿੰਘ ਸ਼ੰਮੀ, ਗੁਰਵਿੰਦਰ ਸੋਨੀ, ਵਿਨੋਦ ਫਕੀਰਾ, ਰਾਜ ਕੌਰ,  ਗੁਰਦੀਪ ਸਿੰਘ ਨਿੱਕੂਚੱਕ , ਵਿਵੇਕ ਜੋਸ਼ੀ ਮਾਸੂਮ ਅਤੇ ਇੰਦਰਜੀਤ ਕਾਜਲ ਵਲੋਂ ਕਵਿਤਾ ਪਾਠ ਕੀਤਾ ਗਿਆ । ਇਸ ਮੌਕੇ ਰਿਸ਼ੀ ਫਾਊਂਡੇਸ਼ਨ ਅਤੇ ਗੁਰਵਿੰਦਰ ਸੋਨੀ ਵਲੋਂ 3 ਦਿਵਿਆਂਗਾਂ ਨੂੰ ਵੀਲ੍ਹ ਚੇਅਰਾਂ ਵੀ ਦਿੱਤੀਆਂ ਗਈਆਂ।
  ਡਾ. ਇੰਦਰਜੀਤ ਕੌਰ ਜੀ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਭਗਤ ਪੂਰਨ ਸਿੰਘ ਜੀ ਬਾਰੇ ਕਿਹਾ ਕਿ ਉਨ੍ਹਾਂ ਉਸ ਸਮੇਂ ਦਿਵਿਆਂਗਾਂ ਨੂੰ ਗਲੇ ਲਾਇਆ ਜਦੋਂ ਮਾਂ ਬਾਪ ਨੇ ਹੀ ਪਿਆਰੇ ਜਿਹੇ ਦਿਵਿਆਂਗਾਂ ਨੂੰ ਤ੍ਰਿਸਕਾਰ ਦਿੱਤਾ ਸੀਉਨ੍ਹਾਂ ਭਗਤ ਜੀ ਦੀ ਦੂਰ ਅੰਦੇਸ਼ੀ ਦਾ ਜ਼ਿਕਰ ਕਰਿਦਆਂ ਕਿਹਾ ਕਿ ਉਨ੍ਹਾਂ ਜਦੋਂ ਤੋਂ ਵਾਤਾਵਰਣ ਦੀ ਚਿੰਤਾ ਕੀਤੀ, ਪਾਣੀਆਂ ਦਾ ਫਿਕਰ ਕੀਤਾ ਤਦ ਕੋਈ ਇਹ ਸਭ ਸੋਚ ਵੀ ਨਹੀਂ ਸੀ ਸਕਦਾ। ਸ਼੍ਰੀ ਅਮਰਜੀਤ ਸਿੰਘ ਆਨੰਦ ਜੀ ਜੋ Right to person with disability ਕਾਨੂੰਨ ਦੀ ਡਰਾਫਟਿੰਗ ਕਮੇਟੀ ਦੇ ਮੈਂਬਰ ਹਨ ਉਨ੍ਹਾਂ ਇਸ ਕਾਨੂੰਨ ਬਾਰੇ ਮੁਢਲੀ ਜਾਣਕਾਰੀ ਦਿੱਤੀ ਅਤੇ ਦਿਵਿਆਂਗਾਂ ਲਈ ਕੀਤੇ ਇਸ ਉੱਦਮ ਲਈ ਇਸ ਮੰਚ ਅਤੇ ਬਾਕੀ ਦੀਆਂ ਸਹਿਯੋਗੀ ਸੰਸਥਾਵਾਂ ਦੀ ਸ਼ਲਾਘਾ ਕੀਤੀ। ਅਸੂਲ ਮੰਚ ਦੇ ਪ੍ਰਧਾਨ ਬਲਵਿੰਦਰ ਸਿੰਘ ਹੋਰਾਂ ਆਪਣੇ ਵਲੋਂ ਦਿਵਿਆਂਗਾਂ ਲਈ ਵਿੱਢੇ ਮੁਹਾਜ ਬਾਰੇ ਦੱਸਿਆ। ਪ੍ਰੋ: ਜਗਮੋਹਣ ਸਿੰਘ ਜੀ (ਸ਼ਹੀਦ ਭਗਤ ਸਿੰਘ  ਦੇ ਭਾਣਜਾ) ਨੇ ਆਪਣੇ ਭਾਸ਼ਣ ਵਿਚ ਜਿਕਰ ਕਰਦਿਆਂ ਕਿਹਾ ਕਿ ਮੈਂ ਸਾਹਿਤ ਵਿੱਚ ਜਿਨ੍ਹਾਂ ਦੋ ਜੁਝਾਰੂ ਕੁੜੀਆਂ ਤੋਂ ਬਹੁਤ ਪ੍ਰਭਾਵਿਤ ਹੁੰਦਾ ਹਾਂ ਉਹ ਇੰਦਰਜੀਤ ਨੰਦਨ ਅਤੇ ਰਾਜ ਕੌਰ ਹਨ । ਮੇਜਰ ਅਮਿਤ ਸਰੀਨ ਜੀ (ਸਹਾਇਕ ਕਮਿਸ਼ਨਰ ਹੁਸ਼ਿਆਰਪੁਰ) ਨੇ ਦਿਵਿਆਂਗਾਂ ਦੇ ਇਸ ਸਮਾਗਮ ਲਈ ਸਾਰੀ ਟੀਮ ਨੂੰ ਮੁਬਾਰਕਵਾਦ ਦਿੱਤੀ ਅਤੇ ਉਨ੍ਹਾਂ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦਾ ਯੋਗਦਾਨ ਦੇਣ ਦਾ ਭਰੋਸਾ ਦੁਆਇਆ । ਆਯੂਸ਼ ਸ਼ਰਮਾ ਵਲੋਂ ਹੁਸ਼ਿਆਰਪੁਰ ਵਿਚ ਦਿਵਿਆਂਗਾਂ ਦੇ ਸਰਟੀਫਿਕੇਟ ਬਣਾਉਣ ਲਈ ਪ੍ਰਸ਼ਾਸਨ ਅਤੇ ਗੈਰ ਸਰਕਾਰੀ ਸੰਸਥਾਵਾਂ ਵਲੋਂ ਚਲਾਈ ਜਾ ਰਹੀ ਮੁਹਿੰਮ ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪ੍ਰਾਈਮ ਟੀਵੀ ਏਸ਼ੀਆ ਤੋਂ ਸਵਰਨ ਸਿੰਘ ਟਹਿਣਾ (ਸੀਨੀਅਰ ਪੱਤਰਕਾਰ) ਵਲੋਂ ਆਯੂਸ਼ ਅਤੇ ਗੁਰਪ੍ਰੀਤ ਵਰਗੇ ਨੌਜਵਾਨਾਂ ਦੀ ਸ਼ਲਾਘਾ ਕੀਤੀ ਗਈ ਜਿਨ੍ਹਾਂ ਇਸ ਉੱਦਮ ਵਿਚ ਸਹਿਯੋਗ ਦਿੱਤਾ ਅਤੇ ਹਰਮਨਪ੍ਰੀਤ ਕੌਰ ਥਿੰਦ ਨੇ ਨੌਜਵਾਨਾਂ ਨੂੰ ਇਹੋ ਜਿਹੇ ਕੰਮ ਕਰਨ ਲਈ ਪ੍ਰੇਰਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਧੂਰੀ ਤੋਂ ਰਿਸ਼ੀ ਜੀ ਦੇ ਮਾਤਾ ਪਿਤਾ ਜੀ ਵੀ ਪੁੱਜੇ।ਐਡਵੋਕੇਟ ਪਲਵਿੰਦਰ ਸਿੰਘ ਪੱਲਵ, ਪ੍ਰਿ: ਜੋਗਿੰਦਰ ਸਿੰਘ, ਬਲਵੰਤ ਸਿੰਘ ਖੇੜਾ, ਵਿਜੇ ਬੰਬੇਲੀ, ਅਵਤਾਰ ਸਿੰਘ ਓਠੀ, ਨਰਿੰਦਰ ਸਿੰਘ ਧੂਰ, ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਦ ਸਟੈਲਰ ਨਿਊਜ਼ ਵਲੋਂ ਕੀਤਾ ਗਿਆ

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)