
ਤਲਵਾੜਾ, 26 ਜਨਵਰੀ: ਨਗਰ ਪੰਚਾਇਤ ਤਲਵਾੜਾ ਵੱਲੋਂ ਦੇਸ਼ ਦਾ ਗਣਤੰਤਰ ਦਿਵਸ ਬੇਹੱਦ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਡਾ. ਧਰੁੱਬ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਤਲਵਾੜਾ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ ਨਾਲ ਭਰਪੂਰ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸੁਸ਼ੀਲ ਕੁਮਾਰ ਪਿੰਕੀ, ਸਮੂਹ ਵਾਰਡ ਮੈਂਬਰ ਅਤੇ ਹੋਰ ਪਤਵੰਤੇ ਹਾਜਰ ਸਨ।
No comments:
Post a Comment