ਐਨ.ਆਰ.ਆਈ. ਨੇ 'ਸਾਂਝੀ ਰਸੋਈ' ਲਈ 11 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ



ਹੁਸ਼ਿਆਰਪੁਰ, 28 ਫਰਵਰੀ: ਐਨ.ਆਰ.ਆਈ. (ਫਿਲਪਾਈਨ) ਕੁਮਾਰੀ ਮਨੀਸ਼ਾ ਭੋਪਾਲ ਵਲੋਂ ਆਪਣੀ ਉਚੇਰੀ ਸਿੱਖਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦੀ ਖੁਸ਼ੀ ਵਿੱਚ 'ਸਾਂਝੀ ਰਸੋਈ' ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਮੁਹੱਈਆ ਕਰਵਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਦੀ ਯੋਗ ਅਗਵਾਈ ਵਿੱਚ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ 'ਸਾਂਝੀ ਰਸੋਈ' ਜ਼ਿਲ੍ਹੇ ਦੇ ਦਾਨੀ ਸੱਜਣਾਂ ਅਤੇ ਸਮਾਜ ਸੇਵਕਾਂ ਦੀ ਸਹਾਇਤਾ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਦਾਨੀ ਸੱਜਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਬੁੱਕ ਏ ਡੇਅ' ਸਕੀਮ ਅਧੀਨ ਆਪਣੇ ਬੱਚਿਆਂ / ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ-ਸ਼ਾਦੀ ਵਰ੍ਹੇਗੰਢ ਅਤੇ ਹੋਰ ਖੁਸ਼ੀਆਂ/ਯਾਦਾਂ ਨਾਲ ਸਬੰਧਤ ਦਿਨ 'ਸਾਂਝੀ ਰਸੋਈ' ਵਿਖੇ ਮਨਾ ਕੇ ਆਪਣਾ ਵਡਮੁੱਲਾ ਯੋਗਦਾਨ ਪਾਉਣ। ਇਸ ਮੌਕੇ ਕੁਮਾਰੀ ਮਨੀਸ਼ ਭੋਪਾਲ ਦੇ ਸਤਿਕਾਰਯੋਗ ਪਿਤਾ ਸ੍ਰੀ ਰਾਜੀਵ ਭੋਪਾਲ ਅਤੇ ਜ਼ਿਲ੍ਹਾ ਐਂਬੂਲੈਂਸ ਟਰੇਨਿੰਗ ਸੁਪਰਵਾਈਜ਼ਰ ਜੋਗਿੰਦਰ ਕੌਰ ਵੀ ਮੌਜੂਦ ਸਨ।

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਨੂੰ ਬਣਾਇਆ ਜਾਵੇ ਰਿਕਰੂਟਮੈਂਟ ਹੱਬ : ਡਿਪਟੀ ਕਮਿਸ਼ਨਰ


  • ਕਿਹਾ, ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਲਈ ਤਾਲਮੇਲ ਨਾਲ ਕੰਮ ਕਰਨ ਉਦਯੋਗਿਕ ਅਦਾਰੇ

  • ਰੁਜ਼ਗਾਰ ਮੇਲੇ ਵਿੱਚ 64 ਨੌਜਵਾਨਾਂ ਦੀ ਹੋਈ ਪਲੇਸਮੈਂਟ ਜਦਕਿ 161 ਨੂੰ ਕੀਤਾ ਸ਼ਾਰਟਲਿਸਟ

  • ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ   ਆਈ.ਟੀ.ਆਈ. ਕੰਪਲੈਕਸ ਵਿਖੇ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ

ਹੁਸ਼ਿਆਰਪੁਰ, 27 ਫਰਵਰੀ: ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ. ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਵਲੋਂ 64 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਜਦਕਿ 161 ਦੇ ਕਰੀਬ ਨੌਜਵਾਨ ਸ਼ਾਰਟੀਲਿਸਟ ਕੀਤੇ ਗਏ। ਰੋਜ਼ਗਾਰ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ
ਨੌਜਵਾਨਾਂ ਦੀ ਪਲੇਸਮੈਂਟ ਕਰਨ ਵਾਲੀਆਂ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਕੀਤੀ। ਉਨ੍ਹਾਂ ਨੇ ਨੁਮਾਇੰਦਿਆਂ ਨੂੰ ਵੱਧ ਤੋਂ ਵੱਧ ਨੌਜਵਾਨਾਂ ਦੀ ਪਲੇਸਮੈਂਟ ਕਰਨ ਸਬੰਧੀ ਪ੍ਰੇਰਿਤ ਕਰਦੇ ਹੋਏ  ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਬੇਹੱਦ ਗੰਭੀਰ ਹੈ। ਇਸੇ ਲਈ ਸਰਕਾਰ ਵਲੋਂ ਖੋਲ੍ਹੇ ਗਏ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਅਤੇ ਰੁਚੀ ਅਨੁਸਾਰ ਵੱਖ-ਵੱਖ ਟਰੇਡਾਂ ਵਿੱਚ ਟਰੇਨਿੰਗ ਦੇ ਕੇ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਰਿਹਾ ਹੈ।


                       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੇਖਣ ਵਿੱਚ ਆਉਂਦਾ ਹੈ ਕਿ ਕਮਿਊਨੀਕੇਸ਼ਨ ਗੈਪ ਅਤੇ ਸੂਚਨਾ ਦੀ ਕਮੀ ਕਾਰਨ ਨੌਜਵਾਨ ਉਦਯੋਗਿਕ ਅਦਾਰਿਆਂ ਦੀ ਜ਼ਰੂਰਤ ਅਨੁਸਾਰ ਸਕਿੱਲ ਹਾਸਲ ਕਰਨ ਵਿੱਚ ਅਸਫ਼ਲ ਰਹਿੰਦੇ ਹਨ। ਇਸ ਲਈ ਉਦਯੋਗਿਕ ਅਦਾਰਿਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮਿਲ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਕਮਿਊਨੀਕੇਸ਼ਨ ਗੈਪ ਨੂੰ ਦੂਰ ਕਰਨ ਲਈ ਉਦਯੋਗਿਕ ਅਦਾਰੇ ਸਰਕਾਰ ਵਲੋਂ ਖੋਲ੍ਹੇ ਗਏ ਸਕਿੱਲ ਡਿਵੈਲਪਮੈਂਟ ਸੈਂਟਰਾਂ ਦਾ ਦੌਰਾ ਕਰਨ ਅਤੇ ਫੀਡ ਬੈਕ ਦੇਣ ਕਿ ਇਨ੍ਹਾਂ ਸਕਿੱਲ ਡਿਵੈਲਪਮੈਂਟ ਸੈਟਰਾਂ ਵਿੱਚ ਹੋਰ ਕਿਸ ਤਰ੍ਹਾਂ ਨਾਲ ਸੁਧਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਦਯੋਗਿਕ ਅਦਾਰੇ ਫੀਡ ਬੈਕ ਦੇਣਗੇ ਕਿ ਉਨ੍ਹਾਂ ਨੂੰ ਕਿਸ ਟਰੇਡ ਵਿੱਚ ਕਿਸ ਤਰ੍ਹਾਂ ਦੇ ਕੰਮ ਦੀ ਨਿਪੁੰਨਤਾ ਰੱਖਣ ਵਾਲੇ ਨੌਜਵਾਨਾਂ ਦੀ ਜ਼ਰੂਰਤ ਹੈ, ਤਾਂ ਇਨ੍ਹਾਂ ਸੈਂਟਰਾਂ ਵਿੱਚ ਉਸੇ ਤਰ੍ਹਾਂ ਦੀ ਸਿੱਖਿਆ ਅਤੇ ਟਰੇਨਿੰਗ ਮੁਹੱਈਆ ਕਰਵਾ ਕੇ ਨੌਜਵਾਨਾਂ ਨੂੰ ਇਸ ਦੇ ਕਾਬਲ ਬਣਾਇਆ ਜਾ ਸਕਦਾ ਹੈ।

                       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਈ.ਟੀ.ਆਈ. ਕੰਪਲੈਕਸ ਵਿਖੇ ਖੋਲ੍ਹੇ ਗਏ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਨੂੰ ਰਿਕਰੂਟਮੈਂਟ ਹੱਬ ਵਜੋਂ ਇਸਤੇਮਾਲ ਕੀਤਾ ਜਾਵੇ। ਇਸ ਤੋਂ ਇਲਾਵਾ ਇਸ ਸੈਂਟਰ ਵਿੱਚ ਇਕ ਸੂਚਨਾ ਬੋਰਡ ਵੀ ਲਗਾਇਆ ਜਾਵੇ, ਜਿਸ ਵਿੱਚ ਪੂਰੇ ਵੇਰਵੇ ਅਨੁਸਾਰ ਸਮੇਂ-ਸਮੇਂ 'ਤੇ
ਦੱਸਿਆ ਜਾਵੇ ਕਿ ਕਿਸ ਉਦਯੋਗ ਨੂੰ ਕਿਸ ਟਰੇਡ ਨਾਲ ਸਬੰਧਤ ਟਰੇਂਡ ਨੌਜਵਾਨਾਂ ਦੀ ਜ਼ਰੂਰਤ ਹੈ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਦੀ ਪਲੇਸਮੈਂਟ ਹੋ ਸਕੇ। ਉਨ੍ਹਾਂ ਕਿਹਾ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਰੁਜ਼ਗਾਰ ਲਈ ਜਿੰਨੇ ਵੱਧ ਤੋਂ ਵੱਧ ਨੌਜਵਾਨ ਆਉਣਗੇ, ਉਨ੍ਹਾਂ ਨੂੰ ਵੱਧ ਤੋਂ ਵੱਧ ਉਦਯਗਿਕ ਅਦਾਰਿਆਂ ਦੀ ਰੁਚੀ ਅਨੁਸਾਰ ਕੌਂਸਲਿੰਗ ਕਰਕੇ ਰੁਜ਼ਗਾਰ ਹਾਸਲ ਕਰਨ ਦੇ ਮੌਕੇ ਵੀ ਮਿਲਣਗੇ।


                       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਨੌਜਵਾਨਾਂ ਦੀ ਟਰੇਨਿੰਗ ਦੌਰਾਨ ਮੁਫ਼ਤ ਰਿਹਾਇਸ਼, ਸਕਾਲਰਸ਼ਿਪ ਅਤੇ ਹੋਰ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੇਕਰ ਜ਼ਿਲ੍ਹੇ ਵਿੱਚ ਰਹਿਣ ਵਾਲੇ ਕਿਸੇ ਨੌਜਵਾਨ ਦੀ ਰਿਕਰੂਟਮੈਂਟ ਰਿਹਾਇਸ਼ ਤੋਂ ਦੂਰ ਦੂਜੇ ਜ਼ਿਲ੍ਹੇ ਵਿੱਚ ਹੁੰਦੀ ਹੈ, ਤਾਂ ਐਮ.ਐਸ.ਡੀ.ਸੀ. ਵਲੋਂ ਰਿਕਰੂਟ ਹੋਣ ਵਾਲੇ ਨੌਜਵਾਨਾਂ ਦੀ ਤਿੰਨ ਮਹੀਨਿਆਂ ਲਈ 1000 ਰੁਪਏ ਪ੍ਰਤੀ ਮਹੀਨਾ ਦੀ ਰਾਸ਼ੀ ਨਾਲ ਸਹਾਇਤਾ ਵੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਦਯੋਗਿਕ ਅਦਾਰੇ ਤਾਲਮੇਲ ਨਾਲ ਕੰਮ ਕਰਨ, ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕਦਾ ਹੈ।

                       ਇਸ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਅਤੇ ਟੀਮ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਲਗਾਏ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਇੰਟਰਨੈਸ਼ਨਲ ਟਰੈਕਟਰ ਲਿਮਟਡ ਸੋਨਾਲੀਕਾ, ਰਿਲਾਇੰਸ ਇੰਡਸਟਰੀਜ਼ ਲਿਮ:, ਵਰਧਮਾਨ ਯਾਰਨਜ਼ ਅਤੇ ਥਰੈਡਜ਼, ਇਨਫੋਟੈਕ ਹੈਲਥ ਕੇਅਰ, ਡਾਇਮੰਡ ਹਰਬਲ ਚਾਹ, ਊਸ਼ਾ ਮਾਰਟੀਨ ਲਿਮ:, ਐਸ.ਬੀ.ਆਈ. ਲਾਇਫ਼ ਇੰਸ਼ੋਰੈਂਸ, ਲੁਮੀਨੈਸ ਪਾਵਰ ਤੋਂ ਇਲਾਵਾ ਹੋਰ ਕਈ ਇੰਡਸਟਰੀਆਂ ਵਲੋਂ 64 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਹੈ, ਜਦਕਿ 161 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ।

                       ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਰੋਜ਼ਗਾਰ ਅਤੇ ਜਨਰੇਸ਼ਨ ਅਫ਼ਸਰ ਸ੍ਰੀ ਜਸਵੰਤ ਰਾਏ ਤੋਂ ਇਲਾਵਾ ਵੱਖ-ਵੱਖ ਉਦਯੋਗਾਂ ਦੇ ਪ੍ਰਤੀਨਿੱਧੀ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਜ਼ੋਨ ਦੀ ਹੱਦਬੰਦੀ ਸਹੀ ਢੰਗ ਨਾਲ ਨੇਪਰੇ ਚਾੜੀ ਜਾਵੇ


  • ਵਿਧਾਇਕ ਪਵਨ ਕੁਮਾਰ ਅਤੇ ਡਾ. ਰਾਜ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਹੁਸ਼ਿਆਰਪੁਰ, 26 ਫਰਵਰੀ: ਵਿਧਾਇਕ ਹਲਕਾ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ ਅਤੇ ਵਿਧਾਇਕ ਹਲਕਾ ਚੱਬੇਵਾਲ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ ਦੌਰਾਨ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਬੈਠਕ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

                       ਬੈਠਕ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਪਵਨ ਕੁਮਾਰ ਆਦੀਆ ਅਤੇ ਡਾ. ਰਾਜ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਜ਼ੋਨ ਦੀ ਹੱਦਬੰਦੀ ਸਹੀ ਢੰਗ ਨਾਲ ਨੇਪਰੇ ਚਾੜੀ ਜਾਵੇ। ਉਨ੍ਹਾਂ ਕਿਹਾ ਕਿ ਸਵੱਛ
ਭਾਰਤ ਮਿਸ਼ਨ ਤਹਿਤ ਪਿੰਡਾਂ ਵਿੱਚ ਬਣਾਏ ਜਾ ਰਹੇ ਪਖਾਨਿਆਂ ਨੂੰ ਹਰ ਜ਼ਰੂਰਤਮੰਦ ਦੇ ਘਰ ਵਿੱਚ ਬਣਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸ ਦੇ ਲਈ ਇਕ ਯੋਜਨਾਬੱਧ ਤਰੀਕੇ ਨਾਲ ਨਿੱਜੀ ਦਿਲਚਸਪੀ ਲੈਂਦੇ ਹੋਏ ਸਬੰਧਤ ਅਧਿਕਾਰੀ ਪਿੰਡ ਪੰਚਾਇਤਾਂ ਦੇ ਸਹਿਯੋਗ ਨਾਲ ਕੰਮ ਕਰਨ। ਇਸ ਦੌਰਾਨ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਮ ਕਿਸਾਨਾਂ ਤੱਕ ਇਨ੍ਹਾਂ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਸਬੰਧੀ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੀਮਾਂਤ ਅਤੇ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਸਹਿਕਾਰੀ ਸਭਾਵਾਂ ਤੋਂ ਲਏ ਗਏ ਕਰਜ਼ੇ ਨੂੰ ਮੁਆਫ਼ ਕਰਨ ਸਬੰਧੀ ਵੀ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਕੰਮ ਨੂੰ ਯਕੀਨੀ ਬਣਾਇਆ ਜਾਵੇ।


                       ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਵੀ ਵੱਖ-ਵੱਖ ਮੁੱਦਿਆਂ 'ਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸਕੀਮਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਮ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਲਈ ਨਵੇਂ ਉਪਰਾਲੇ ਵੀ ਕਰਨ। ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਸ੍ਰੀ ਜੋਗਿੰਦਰ ਸਿੰਘ ਗਿਲਜੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਕੈਂਪ ਵਿੱਚ 550 ਤੋਂ ਵੱਧ ਮਰੀਜਾਂ ਦਾ ਕੀਤਾ ਚੈਕਅਪ



ਹੁਸ਼ਿਆਰਪੁਰ, 26 ਫਰਵਰੀ:ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਾਕੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੁਰਵੈਦ ਵਿਭਾਗ ਵਲੋਂ ਦੂਜਾ ਮੁਫ਼ਤ ਆਯੂਸ਼ ਕੈਂਪ ਪਿੰਡ ਬਜਵਾੜਾ ਕਲਾਂ
ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਆਯੂਰਵੈਦਿਕ ਅਫ਼ਸਰ ਡਾ. ਭੁਪਿੰਦਰ ਕੌਰ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਕੁਲਦੀਪ ਠਾਕਰ ਨੇ ਸੰਯੁਕਤ ਤੌਰ 'ਤੇ ਕੀਤਾ। ਕੈਂਪ ਦੌਰਾਨ ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਨਰੇਸ਼ ਕੁਮਾਰ ਮਾਹੀ, ਡਾ. ਦਿਲਬਾਗ ਸਿੰਘ, ਡਾ. ਰਵਜੋਤ ਕੌਰ, ਡਾ.ਤਰਸੇਮ ਸਿੰਘ ਕਲਸੀ ਅਤੇ ਕਰਮਜੀਤ ਸਿੰਘ ਨੇ 569 ਮਰੀਜ਼ਾਂ ਦਾ ਚੈਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ। ਕੈਂਪ ਦੌਰਾਨ ਯੋਗ ਅਚਾਰਿਆ ਸੁਰਿੰਦਰ ਕੁਮਾਰ ਨੇ ਯੋਗ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ। ਇਸ ਮੌਕੇ 'ਤੇ ਹੋਮਿਓਪੈਥੀ ਵਿਭਾਗ ਵਲੋਂ  ਡਾ. ਰਾਜੀਵ ਲੱਖਣਪਾਲ ਸਮੇਤ ਪਿੰਡ ਵਾਸੀ ਵੀ ਮੌਜੂਦ ਸਨ।

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਜ਼ਿਲ੍ਹਾ ਪੱਧਰੀ ਰੁਜਗਾਰ ਮੇਲਾ ਅੱਜ


  • ਵੱਖ-ਵੱਖ ਉਦਯੋਗਿਕ ਅਦਾਰਿਆਂ ਵਲੋਂ ਨੌਜਵਾਨਾਂ ਦੀ ਕੀਤੀ ਜਾਵੇਗੀ ਪਲੇਸਮੈਂਟ

  • ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਰੁਜਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 26 ਫਰਵਰੀ: ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ਦੇ ਰੁਜ਼ਗਾਰ ਮੇਲੇ 27 ਫਰਵਰੀ ਅਤੇ 7 ਮਾਰਚ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ. ਕੰਪਲੈਕਸ ਹੁਸ਼ਿਆਰਪੁਰ ਵਿਖੇ ਲਗਾਏ ਜਾਣਗੇ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਅਤੇ ਟੀਮ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਉਦਯੋਗਾਂ/ਅਦਾਰਿਆਂ ਵਲੋਂ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਇੰਟਰਨੈਸ਼ਨਲ ਟਰੈਕਟਰ ਲਿਮਟਡ ਸੋਨਾਲੀਕਾ, ਰਿਲਾਇੰਸ ਇੰਡਸਟਰੀਜ਼ ਲਿਮ:, ਵਰਧਮਾਨ ਯਾਰਨਜ਼ ਅਤੇ ਥਰੈਡਜ਼, ਇਨਫੋਟੈਕ ਹੈਲਥ ਕੇਅਰ, ਡਾਇਮੰਡ ਹਰਬਲ ਚਾਹ, ਊਸ਼ਾ ਮਾਰਟੀਨ ਲਿਮ:, ਐਸ.ਬੀ.ਆਈ. ਲਾਇਫ਼ ਇੰਸ਼ੋਰੈਂਸ, ਲੁਮੀਨੈਸ ਪਾਵਰ ਤੋਂ ਇਲਾਵਾ ਹੋਰ ਕਈ ਇੰਡਸਟਰੀਆਂ ਵਲੋਂ ਅੱਠਵੀਂ, ਦਸਵੀਂ, ਬਾਹਰਵੀਂ, ਆਈ.ਟੀ.ਆਈ., ਗਰੈਜੂਏਸ਼ਨ, ਬੀ ਫਾਰਮੇਸੀ, ਐਮ.ਬੀ.ਏ., ਬੀ.ਟੈਕ ਮਕੈਨੀਕਲ ਪਾਸ ਸਮੇਤ ਵੱਖ-ਵੱਖ ਕੈਟਾਗਰੀਆਂ ਵਿੱਚ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਨਾਲ 98725-69068 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ।

ਨੌਜਵਾਨ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣ : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ


  • ਕਿਹਾ, ਖੇਡਾਂ ਮਨੁੱਖੀ ਸਿਹਤ ਲਈ ਹੁੰਦੀਆਂ ਹਨ ਲਾਹੇਵੰਦ

  • ਸੇਖੋਵਾਲ ਦੀ ਟੀਮ ਨੇ 61 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫੀ ਜਿੱਤੀ  

  • ਪਿੰਡ ਮੋਹਣਵਾਲ ਵਿਖੇ ਵਿਖੇ ਸੰਤ ਬਾਬਾ ਸਰਜੂ ਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ  

ਹੁਸ਼ਿਆਰਪੁਰ, 26 ਫਰਵਰੀ: ਜੰਗਲਾਤ, ਛਪਾਈ ਤੇ ਲਿੱਖਣ ਸਮੱਗਰੀ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਖੇਡਾਂ ਮਨੁੱਖੀ ਸਿਹਤ
ਲਈ ਬਹੁਤ ਹੀ ਲਾਹੇਵੰਦ ਸਾਬਤ ਹੁੰਦੀਆਂ ਹਨ। ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਹ ਅੱਜ ਸੰਤ ਬਾਬਾ ਸਰਜੂ ਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਪਿੰਡ ਮੋਹਣਵਾਲ (ਗੜ੍ਹਸ਼ੰਕਰ) ਵਿਖੇ  ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।


                       ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੁਆਬੇ ਦੇ ਲੋਕ ਬੇਹੱਦ ਪੜ੍ਹੇ ਲਿਖੇ ਹਨ ਅਤੇ ਪੂਰੀ ਦੁਨੀਆਂ ਵਿੱਚ ਦੁਆਬੇ ਦੇ ਲੋਕਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ 2 ਲੱਖ ਰੁਪਏ ਦੇਣ ਦੀ ਘੋਸ਼ਣਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸੀਵਰੇਜ਼ ਪਾਉਣ ਲਈ ਵੀ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

                       ਆਪਣੇ ਸੰਬੋਧਨ ਵਿੱਚ ਸਾਬਕਾ ਵਿਧਾਇਕ ਲਵ
ਕੁਮਾਰ ਗੋਲਡੀ ਨੇ ਕੈਬਨਿਟ ਮੰਤਰੀ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪਹਿਲ ਕਦਮੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ ਇਸ ਖੇਤਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੁਝ ਖਾਸ ਉਪਰਾਲੇ ਨਹੀਂ ਕੀਤੇ।


                       ਇਸ ਦੌਰਾਨ ਪਿੰਡ ਸੇਖੋਵਾਲ ਅਤੇ ਬਾਬਾ ਫੁਲੂ ਪੀਰ ਕਲੱਬ ਰੋਣੀ ਵਿਚਕਾਰ ਕਬੱਡੀ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਖੇਡਿਆ ਗਿਆ, ਜਿਸ ਵਿੱਚ ਸੇਖੋਵਾਲ ਦੀ ਟੀਮ ਨੇ ਜਿੱਤ ਹਾਸਲ ਕਰਕੇ 61 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫ਼ੀ ਆਪਣੇ ਨਾਮ ਕੀਤੀ। ਰਨਰ ਅੱਪ ਟੀਮ ਨੂੰ 51 ਹਜ਼ਾਰ ਰੁਪਏ ਦਾ ਨਕਦ ਇਨਾਮ ਅਤੇ ਟਰਾਫ਼ੀ ਦਿੱਤੀ। ਇਸ ਮੌਕੇ 'ਤੇ ਸਤਵੀਰ ਸਿੰਘ ਪੱਲੀ, ਪੰਕਜ ਕ੍ਰਿਪਾਲ, ਅਸ਼ੋਕ ਕੁਮਾਰ, ਕੁਲਵਿੰਦਰ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਖੇਡ ਪ੍ਰੇਮੀ ਮੌਜੂਦ ਸਨ।

ਦੂਜੇ ਪੜਾਅ ਵਿੱਚ ਸਰਕਾਰ ਵਲੋਂ 50 ਹਜ਼ਾਰ ਤੋਂ ਵੱਧ ਨੌਜਵਾਨਾਂ ਦੀ ਕਰਵਾਈ ਜਾ ਰਹੀ ਹੈ ਪਲੇਸਮੈਂਟ : ਸਿੱਖਿਆ ਮੰਤਰੀ



  • ਕਿਹਾ, ਇਕ ਹਜ਼ਾਰ ਤੋਂ ਵੱਧ ਕੰਪਨੀਆਂ ਰਾਹੀਂ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਹਨ ਰੁਜ਼ਗਾਰ ਦੇ ਮੌਕੇ

  • ਰਿਆਤ ਬਾਹਰਾ ਕੈਂਪਸ ਵਿਖੇ ਰਾਜ ਪੱਧਰੀ ਰੁਜ਼ਗਾਰ ਮੇਲੇ ਦੌਰਾਨ 35 ਕੰਪਨੀਆਂ ਵਿੱਚ ਕਰੀਬ 400 ਨੌਜਵਾਨਾਂ ਦੀ ਹੋਈ ਪਲੇਸਮੈਂਟ

ਹੁਸ਼ਿਆਰਪੁਰ,24ਫਰਵਰੀ: ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਰੁਜ਼ਗਾਰ ਮੇਲਿਆਂ ਰਾਹੀਂ ਇਸ ਸਾਲ ਦੂਜੇ ਪੜਾਅ ਵਿੱਚ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਕੜੀ ਤਹਿਤ ਰਾਜ ਦੇ ਜ਼ਿਲ੍ਹਿਆਂ ਵਿੱਚ 40 ਤੋਂ ਵੱਧ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ 1000 ਤੋਂ ਵੱਧ ਵੱਡੀਆਂ-ਵੱਡੀਆਂ
ਕੰਪਨੀਆਂ ਵਲੋਂ ਬੇਰੁਜ਼ਗਾਰ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾ ਰਹੀ ਹੈ। ਉਹ ਅੱਜ ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਵਿਖੇ ਦੂਜੇ ਪੜਾਅ ਦੇ ਰਾਜ ਪੱਧਰੀ ਰੁਜ਼ਗਾਰ ਮੇਲੇ ਵਿੱਚ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਅਤੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਸ੍ਰੀ ਗੁਰਵਿੰਦਰ ਸਿੰਘ ਬਾਹਰਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।


                  ਆਪਣੇ ਸੰਬੋਧਨ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੁਆਉਣ ਲਈ ਵਿਸ਼ੇਸ਼ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਸਰਕਾਰ ਵਲੋਂ ਰਾਜ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪਹਿਲੇ ਪੜਾਅ ਦੌਰਾਨ ਰੁਜ਼ਗਾਰ ਮੇਲਿਆਂ ਰਾਹੀਂ 27,500 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਸਨ।ਅਤੇ 900 ਤੋਂ ਵੱਧ ਕੰਪਨੀਆਂ ਵਿੱਚ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਾਲ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਡੀਆਂ-ਵੱਡੀਆਂ ਕੰਪਨੀਆਂ ਵਲੋਂ ਨੌਕਰੀਆਂ ਦੇਣ ਲਈ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਸ ਵਿਖੇ ਲਗਾਏ ਰੁਜ਼ਗਾਰ ਮੇਲੇ ਵਿੱਚ 35 ਕੰਪਨੀਆਂ ਵਲੋਂ ਕਰੀਬ 400 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਹੈ।

                  ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਪ੍ਰੀ-ਪ੍ਰਾਈਮਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਫੋਕਸ ਕਰ ਰਹੀ ਹੈ, ਤਾਂ ਕਿ ਮੁੱਢਲੀ ਸਿੱਖਿਆ ਦੀ ਨੀਂਹ ਕਹੇ ਜਾਂਦੇ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਮਿਆਰ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਪ੍ਰੀ-ਨਰਸਰੀ ਕਲਾਸਾਂ ਵੀ ਖੋਲ੍ਹੀਆਂ ਗਈਆਂ ਹਨ, ਜਿਸ ਵਿੱਚ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦਾਖਲਾ ਦੇ ਕੇ ਪਲੇਅ ਵੇਅ ਮੈਥਡ ਰਾਹੀਂ ਪੜ੍ਹਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ
ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ,ਜਿਸ ਵਿੱਚ ਅਧਿਆਪਕਾਂ ਨੂੰ ਵਾਧੂ ਹਾਊਸ ਰੈਂਟ ਸਮੇਤ ਹੋਰ ਸਹੂਲਤਾਂ ਦੇ ਕੇ ਇਨ੍ਹਾਂ ਖੇਤਰਾਂ ਵਿੱਚ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੌਰਾਨ ਰਾਜ ਦੇ ਸਕੂਲਾਂ ਵਿੱਚ ਸਮਾਰਟ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਵਿਦਿਆਰਥੀਆਂ ਲਈ ਕੰਪਿਊਟਰ ਅਤੇ ਟੈਪ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਵੀ ਖੋਲ੍ਹਿਆ ਜਾ ਰਿਹਾ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਰੁਚੀ ਅਨੁਸਾਰ ਕੋਰਸ ਕਰਵਾਏ ਜਾਣਗੇ।


                  ਇਸ ਦੌਰਾਨ ਵਿਧਾਇਕ ਹਲਕਾ ਚੱਬੇਵਾਲ ਡਾ. ਰਾਜ ਕੁਮਾਰ ਨੇ ਵੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿੱਤਾਮੁਖੀ ਕੋਰਸ ਅਪਨਾਉਣ ਅਤੇ ਸਖਤ ਮਿਹਨਤ ਕਰਕੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਕ ਯੋਜਨਾਬੱਧ ਤਰੀਕੇ ਨਾਲ ਇਕ ਟੀਚਾ ਬਣਾ ਕੇ ਮਿਹਨਤ ਕਰੀਏ, ਤਾਂ ਸਾਨੂੰ ਜ਼ਰੂਰ ਕਾਮਯਾਬੀ ਮਿਲਦੀ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਵੀ ਵਿਦਿਆਰਥੀਆਂ ਨੂੰ ਉਚ ਮੁਕਾਮ ਹਾਸਲ ਕਰਨ ਲਈ ਸਹੀ ਢੰਗ ਨਾਲ ਭਵਿੱਖ ਦੀ ਸ਼ੁਰੂਆਤ ਕਰਨ ਲਈ ਪ੍ਰੇਰਿਤ ਕੀਤਾ।

                  ਇਸ ਮੌਕੇ 'ਤੇ ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ, ਸਯੁੰਕਤ ਮੈਨੇਜਿੰਗ ਡਾਇਰੈਕਟਰ ਡਾ. ਸੰਦੀਪ ਕੋਰਾ ਸਮੇਤ ਭਾਰੀ ਸੰਖਿਆ ਵਿੱਚ ਕੈਂਪਸ ਦੇ ਵਿਦਿਆਰਥੀ ਅਤੇ ਨੌਜਵਾਨ ਮੌਜੂਦ ਸਨ।

ਰਾਜ ਪੱਧਰੀ ਰੁਜ਼ਗਾਰ ਮੇਲਾ ਅੱਜ



ਹੁਸ਼ਿਆਰਪੁਰ, 23 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਅੱਜ 24 ਫਰਵਰੀ ਨੂੰ ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 50 ਦੇ ਕਰੀਬ ਰੁਜ਼ਗਾਰ ਦਾਤਾ ਕੰਪਨੀਆਂ ਦੇ ਪੁੱਜਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਮੇਲਿਆਂ ਦੀ ਇਸ ਲੜੀ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 27 ਫਰਵਰੀ ਅਤੇ 7 ਮਾਰਚ ਨੂੰ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ।

ਸਿਵਲ ਹਸਪਤਾਲ ਨੂੰ ਸਹਾਇਤਾ ਸਮੱਗਰੀ ਮੁਹੱਈਆ ਕਰਵਾਈ


ਹੁਸ਼ਿਆਰਪੁਰ, 22 ਫਰਵਰੀ : ਸ਼ਹਿਰ ਦੇ ਇਕ ਦਾਨੀ ਸੱਜਣ ਵਲੋਂ ਸਿਵਲ ਹਸਪਤਾਲ ਦੇ ਮਰੀਜਾਂ ਲਈ ਮੁਹੱਈਆ ਕਰਵਾਈ ਗਈ ਸਹਾਇਤਾ ਸਮੱਗਰੀ ਨੂੰ ਭਾਰਤੀਆ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਅਤੇ ਡਾਇਰੈਕਟਰ (ਸੇਵਾ ਮੁਕਤ) ਸਿੱਖਿਆ ਵਿਭਾਗ ਦਰਸ਼ਨ ਕੌਰ ਦੀ ਮੌਜੂਦਗੀ ਵਿੱਚ ਸਿਵਲ ਹਸਪਤਾਲ ਨੂੰ ਸੌਂਪੀ ਗਈ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਸ਼ਹਿਰ ਦੇ ਇਕ ਦਾਨੀ
ਸੱਜਣ ਵਲੋਂ ਆਪਣਾ ਨਾਮ ਗੁਪਤ ਰੱਖਦੇ ਹੋਏ ਜ਼ਿਲ੍ਹਾ ਰੈਡ ਕਰਾਸ ਨੂੰ ਸਿਵਲ ਹਸਪਤਾਲ ਦੇ ਮਰੀਜ਼ਾਂ ਲਈ 50 ਚਿੱਟੀਆਂ ਚਾਦਰਾਂ, 2 ਇਨਵਰਟਰ, 2 ਬੈਟਰੀਆਂ ਅਤੇ ਇਕ ਮਾਈਕਰੋਸਕੋਪ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ, ਜਿਸ ਨੂੰ ਅੱਜ ਸਿਵਲ ਹਸਪਤਾਲ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਜਿਥੇ ਗਰੀਬ ਲੋੜਵੰਦ, ਬੀਮਾਰ ਅੰਗਹੀਣ, ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ, ਉਥੇ ਸੰਸਥਾ ਨੂੰ ਜ਼ਿਲ੍ਹੇ ਦੇ ਦਾਨੀ ਸੱਜਣਾਂ /ਸਮਾਜ ਸੇਵਕਾਂ ਵਲੋਂ ਵੀ ਲਗਾਤਾਰ ਸਹਿਯੋਗ ਪ੍ਰਾਪਤ ਹੋ ਰਿਹਾ ਹੈ।

                       ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਗੁਪਤ ਦਾਨੀ ਸੱਜਣ ਵਲੋਂ ਦਿੱਤੀ ਗਈ ਇਸ ਸਹਾਇਤਾ ਸਮੱਗਰੀ ਦੀ ਪ੍ਰਸ਼ੰਸਾ ਕੀਤੀ ਅਤੇ ਰੈਡ ਕਰਾਸ ਸੁਸਾਇਟੀ ਵਲੋਂ ਵੀ ਆਪਣੇ ਪੱਧਰ 'ਤੇ ਇਸ ਤਰ੍ਹਾਂ ਦੇ ਹੋਰ ਵੀ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ। ਭਾਰਤੀਆ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਵੀ ਜ਼ਿਲ੍ਹੇ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਾਨੀ ਸੱਜਣ ਜ਼ਿਲ੍ਹਾ ਰੈਡ ਕਰਾਸ ਵਲੋਂ ਚਲਾਈਆਂ ਜਾ ਰਹੀਆਂ ਲੋਕ / ਸਮਾਜ ਭਲਾਈ ਸਕੀਮਾਂ ਵਿੱਚ ਆਪਣਾ ਵੱਡਮੁਲਾ ਯੋਗਦਾਨ ਪਾਉਣ, ਤਾਂ ਜੋ ਸੰਸਥਾ ਵਲੋਂ ਸਮੇਂ-ਸਮੇਂ 'ਤੇ ਵੱਧ ਤੋਂ ਵੱਧ ਗਰੀਬ, ਲੋੜਵੰਦ ਵਿਅਕਤੀਆਂ ਦੀ ਸਹਾਇਤਾ ਕੀਤੀ ਜਾ ਸਕੇ। ਇਸ ਮੌਕੇ ਰਾਜੀਵ ਬਾਜਾਜ, ਵਿਨੋਦ ਓਹਰੀ, ਕੁਲਦੀਪ ਕੋਹਲੀ, ਸਨੇਹ ਜੈਨ, ਕੁਮਕੁਮ ਸੂਦ, ਹਰਲੀਨ ਦਿਓਲ, ਆਸ਼ਾ ਅਗਰਵਾਲ, ਕਰਮਜੀਤ ਕੌਰ ਆਹਲੂਵਾਲੀਆ, ਭੁਪਿੰਦਰ ਗੁਪਤਾ, ਡਾਇਟ ਅੱਜੋਵਾਲ ਦੇ ਪ੍ਰਿੰਸੀਪਲ ਸੁਖਵਿੰਦਰ ਕੌਰ ਅਤੇ ਸੁਸਾਇਟੀ ਦੇ ਮੈਂਬਰ ਵੀ ਮੌਜੂਦ ਸਨ।

'ਸਮਰਪਣ' ਨਾਲ ਜੁੜੇ 25 ਤੋਂ ਵੱਧ ਪਿੰਡ ਸੱਜਣਾਂ ਦੇ ਨਿਵਾਸੀ



  • ਹੁਣ ਤੱਕ 10 ਹਜ਼ਾਰ ਤੋਂ ਵੱਧ ਦਾਨੀ ਸੱਜਣ ਬਣ ਚੁੱਕੇ ਹਨ 'ਸਮਰਪਣ' ਦੇ ਮੈਂਬਰ

ਹੁਸ਼ਿਆਰਪੁਰ, 22 ਫਰਵਰੀ : ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਲਈ ਪਿੰਡ ਸੱਜਣਾਂ ਦੇ 25 ਤੋਂ ਵੱਧ ਨਿਵਾਸੀਆਂ ਨੇ ਪਰਚੀਆਂ ਕਟਵਾ ਕੇ ਇਸ ਜਨ-ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ ਹੈ। ਹੁਣ ਤੱਕ 10 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ।

                       ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ 'ਸਮਰਪਣ' ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਭਾਰੀ ਗਿਣਤੀ ਵਿੱਚ 'ਸਮਰਪਣ' ਨਾਲ ਦਾਨੀ ਸੱਜਣਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮਿਸਾਲ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ 10 ਹਜ਼ਾਰ ਤੋਂ
ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।


                       ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ  ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ।

           ਇਸ ਦੌਰਾਨ ਪਿੰਡ ਸੱਜਣਾਂ ਦੇ ਪਰਵਿੰਦਰ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਇਕਬਾਲਜੀਤ ਸਿੰਘ, ਹਰਮਨਪ੍ਰੀਤ ਸਿੰਘ, ਗਗਨਜੀਤ ਸਿੰਘ, ਦਵਿੰਦਰ ਸਿੰਘ, ਕਮਲਜੀਤ ਸਿੰਘ, ਤੀਰਥ ਰਾਮ, ਅਰਜੋਤ ਸਿੰਘ, ਕੀਰਤਨ ਸਿੰਘ, ਤਜਿੰਦਰ ਸਿੰਘ, ਬਲਪ੍ਰੀਤ ਸਿੰਘ, ਅਮਨਦੀਪ ਕੌਰ ਅਤੇ ਰਵਜੋਤ ਕੌਰ ਸਮੇਤ 25 ਪਿੰਡ ਵਾਸੀਆਂ ਨੇ 'ਸਮਰਪਣ' ਪ੍ਰੋਜੈਕਟ ਲਈ ਪਰਚੀਆਂ ਕਟਵਾ ਕੇ ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਨੂੰ ਸੌਂਪੀਆਂ।

25 ਫਰਵਰੀ, 4 ਅਤੇ 11 ਮਾਰਚ ਨੂੰ ਪ੍ਰਸਾਰਿਤ ਹੋਣਗੇ ਨੈਸ਼ਨਲ ਇਲੈਕਸ਼ਨ ਕੁਇਜ਼ ਸਬੰਧੀ ਪ੍ਰੋਗਰਾਮ



ਹੁਸ਼ਿਆਰਪੁਰ, 21 ਫਰਵਰੀ:ਭਾਰਤ ਚੋਣ ਕਮਿਸ਼ਨ ਵਲੋਂ ਨੈਸ਼ਨਲ ਇਲੈਕਸ਼ਨ ਕੁਇਜ ਸਬੰਧੀ ਕਰਵਾਏ ਗਏ ਪ੍ਰੋਗਰਾਮ ਐਪੀਸੋਡ 5, ਐਪੀਸੋਡ 6 ਅਤੇ ਐਪੀਸੋਡ 7 ਦਾ ਪ੍ਰਸਾਰਣ ਕ੍ਰਮਵਾਰ 25 ਫਰਵਰੀ, 4 ਮਾਰਚ ਅਤੇ 11 ਮਾਰਚ ਨੂੰ ਸਵੇਰੇ 9 ਵਜੇ ਵੱਖ-ਵੱਖ ਬਰਾਡਕਾਸਟ ਕੰਪਨੀਆਂ ਵਲੋਂ ਰਾਜਿਆ ਸਭਾ ਟੀ.ਵੀ. 'ਤੇ ਪ੍ਰਸਾਰਿਤ ਕੀਤੇ ਜਾਣਗੇ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਟਾਟਾ ਸਕਾਈ ਦੇ ਚੈਨਲ ਨੰਬਰ 599, ਵੀਡੀਓਕੋਨ ਡੀ ਟੂ ਐਚ ਦੇ ਚੈਨਲ ਨੰਬਰ 330, ਡੀ.ਈ.ਐਨ. ਨੈਟਵਰਕ ਦੇ ਚੈਨਲ ਨੰਬਰ 322, ਏਸੀਐਂਟ ਡਿਜੀਟਲ ਦੇ ਚੈਨਲ ਨੰਬਰ 526 ਅਤੇ ਏਅਰਟੈਲ ਡਿਜੀਟਲ ਟੀ.ਵੀ. ਦੇ ਚੈਨਲ ਨੰਬਰ 347 'ਤੇ ਦਿਖਾਏ ਜਾਣਗੇ। ਇਸ ਤੋਂ ਇਲਾਵਾ ਇਹ ਪ੍ਰਸਾਰਣ ਸੋਸ਼ਲ ਮੀਡੀਆ 'ਤੇ ਇਲੈਕਸ਼ਨ ਕਮਿਸ਼ਨ ਆਫ਼ ਇੰਡੀਆ ਫੇਸਬੁੱਕ ਪੇਜ 'ਤੇ facebook.com/ECI (Election commission of India) ਅਤੇ ਯੂ. ਟਿਊਬ 'ਤੇ ਵੀ ਉਪਲਬੱਧ ਹਨ।

ਗੈਰ-ਕਾਨੂੰਨੀ ਨਿਕਾਸੀ ਦੇ ਕੰਮ ਨੂੰ ਰੋਕਣ ਲਈ ਗਠਿਤ ਟੀਮਾਂ ਵਲੋਂ ਤੇਜੀ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ


  • ਕਿਹਾ, ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਜ਼ਮੀਨ ਮਾਲਕ, ਪੰਚਾਇਤ ਅਤੇ ਸਬੰਧਤ ਵਿਭਾਗ ਵੀ ਹੋਵੇਗਾ ਜ਼ਿੰਮੇਵਾਰ

  • ਆਨ ਲਾਈਨ ਪਾਰਟਲ 'P2-7R1MS online portal 'ਤੇ ਵੀ ਦਿੱਤੀ ਜਾ ਸਕਦੀ ਹੈ ਗੈਰ-ਕਾਨੂੰਨੀ ਮਾਈਨਿੰਗ ਦੀ ਸੂਚਨਾ

  •  ਸੂਚਨਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ 01882-220302 'ਤੇ ਵੀ ਕੀਤਾ ਜਾ ਸਕਦਾ ਹੈ ਸੰਪਰਕ

  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 21 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਬਣਾਈਆਂ ਗਈਆਂ ਟੀਮਾਂ ਵਲੋਂ ਤੇਜੀ ਲਿਆਂਦੀ ਜਾਵੇ ਅਤੇ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਕਰਨ ਵਾਲਿਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਸਬੰਧੀ ਬੈਠਕ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਕੇਵਲ ਸਰਕਾਰ ਵਲੋਂ ਨਿਲਾਮ ਕੀਤੀਆਂ ਗਈਆਂ ਲੀਗਲ ਖੱਡਾਂ ਵਿੱਚੋਂ ਹੀ ਮਾਈਨਰ ਮਿਨਰਲ ਦੀ ਨਿਕਾਸੀ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।        

                       ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਥਾਣਾ ਵਾਈਜ਼ ਟੀਮਾਂ ਬਣਾ
ਦਿੱਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਮਾਂ ਸਬੰਧਤ ਪੁਲਿਸ ਥਾਣਾ ਨਾਲ ਤਾਲਮੇਲ ਕਰਕੇ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਚੈਕਿੰਗ ਕਰਕੇ ਕੰਮ ਵਿੱਚ ਤੇਜੀ ਲਿਆਉਣਗੇ।  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੈਕਿੰਗ ਦੌਰਾਨ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਬੰਧਤ ਉਪ ਮੰਡਲ ਮੈਜਿਸਟਰੇਟ ਵਲੋਂ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿਸ ਜਗ੍ਹਾ ਤੋਂ ਗੈਰ ਕਾਨੂੰਨੀ ਮਾਈਨਿੰਗ ਹੁੰਦੀ ਹੈ, ਉਸ ਜਗ੍ਹਾ ਨਾਲ ਸਬੰਧਤ ਜ਼ਮੀਨ ਮਾਲਕ, ਪੰਚਾਇਤ ਅਤੇ ਸਬੰਧਤ ਵਿਭਾਗ ਵੀ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹੋਵੇਗਾ।


                       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਰੋਕਣ ਲਈ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਗਏ ਆਨ ਲਾਈਨ ਪੋਰਟਲ ਤੇ ਵੈਬਸਾਈਟ 'ਪੀਬੀਗਰਾਮਜ਼ਆਨਲਾਈਨਪੋਰਟਲ' ('P2-7R1MS online portal)  'ਤੇ ਵੀ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ 01882-220302 ਜਾਂ  ਨਿਯੁਕਤ ਕੀਤੇ ਗਏ ਨੋਡਲ ਅਫ਼ਸਰ (ਮਾਈਨਿੰਗ)-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੁਪਮ ਕਲੇਰ ਦੇ ਮੋਬਾਇਲ ਨੰ: 98729-97863 ਅਤੇ ਈ-ਮੇਲ ਆਈ.ਡੀ. adcghoshiarpur0gmail.com 'ਤੇ ਵੀ ਕਿਸੇ ਵੀ ਵਿਅਕਤੀ ਦੁਆਰਾ ਗੁਪਤ ਸੂਚਨਾ ਦਿੱਤੀ ਜਾ ਸਕਦੀ ਹੈ।

                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਬਲਵਿੰਦਰ ਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ



ਹੁਸ਼ਿਆਰਪੁਰ, 21 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਵਿੱਚ ਇਤਿਹਾਸਕ ਸਮਾਰਕ ਪੁਰਾਤਤਵ ਸਾਈਟਾਂ ਦੀ ਚਾਰਦੀਵਾਰੀ ਦੇ 300 ਮੀਟਰ ਦੇ ਘੇਰੇ ਅੰਦਰ ਪੋਲੀਥੀਨ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ Jhandewala Temple Dholbaha, Exacavated Temple Dholbaha, Mansa Devi Temple Dholbaha, Ancient Temple Dholbaha, Octagonal Well Dholbaha, Temple Hari Devi Bhawanipur, Temple Thakurdwara Ram Tatwali  ਦੇ ਇਤਿਹਾਸਕ ਪੁਰਾਤੱਤਵ ਸਮਾਰਕਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ। ਇਹ ਹੁਕਮ 21 ਫਰਵਰੀ 2018 ਤੱਕ ਲਾਗੂ ਰਹੇਗਾ।

                       ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਧਾਰਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ 'ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ 'ਤੇ ਲਾਗੂ ਨਹੀਂ ਹੋਵੇਗੀ।

                       ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਨਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। 

                       ਇਸ ਤੋਂ ਇਲਾਵਾ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਪ੍ਰਭਾਵਸ਼ਾਲੀ ਲੋਕ, ਅਫ਼ਸਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਆਪਣੀਆਂ ਗੱਡੀਆਂ 'ਤੇ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਦੇ ਹਨ। ਇਸ ਲਈ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਲਗਾਈ ਹੈ। ਉਕਤ ਤਿੰਨ ਹੁਕਮ 22 ਫਰਵਰੀ ਤੋਂ 21 ਅਪ੍ਰੈਲ 2018 ਤੱਕ ਲਾਗੂ ਰਹਿਣਗੇ।

ਸਿੱਖਿਆ ਦੇ ਖੇਤਰ 'ਚ ਨਵਾਂ ਅਧਿਆਏ ਜੋੜਨ ਲਈ 'ਸਮਰਪਣ' ਬਣੀ ਜਨ-ਮੁਹਿੰਮ



  • ਐਡਵੋਕੇਟ ਅਵਿਨਾਸ਼ ਸ਼ਰਮਾ ਨੇ 'ਸਮਰਪਣ' ਲਈ ਦਿੱਤਾ 21 ਹਜ਼ਾਰ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 20 ਫਰਵਰੀ : ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੇ ਜਨ-ਮੁਹਿੰਮ ਦਾ ਰੂਪ ਧਾਰਨ ਕਰ ਲਿਆ ਹੈ। ਭਾਰੀ ਗਿਣਤੀ ਵਿਚ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਰਹੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਅੱਜ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਐਡਵੋਕੇਟ ਅਵਿਨਾਸ਼ ਸ਼ਰਮਾ ਨੇ ਆਪਣੇ ਬੇਟੇ ਐਡਵੋਕੇਟ ਰਾਘਵ ਦੇ ਜਨਮ ਦਿਨ ਦੀ ਖੁਸ਼ੀ ਵਿਚ 21 ਹਜ਼ਾਰ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੂੰ ਸੌਂਪਿਆ।

                ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦਾਨੀ-ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ
ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਇਕ ਵਧੀਆ ਮਾਹੌਲ ਪੈਦਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਦਾਨੀ-ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਜਨ ਮੁਹਿੰਮ ਬਣਾਉਣ ਲਈ ਜੀਅ-ਤੋੜ ਯਤਨ ਕੀਤੇ ਜਾ ਰਹੇ ਹਨ, ਉਥੇ ਭਾਰੀ ਗਿਣਤੀ ਵਿਚ ਦਾਨੀ-ਸੱਜਣ ਅੱਗੇ ਆ ਕੇ 'ਸਮਰਪਣ' ਨਾਲ ਜੁੜ ਰਹੇ ਹਨ।।


                ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।

          ਐਡਵੋਕੇਟ ਅਵਿਨਾਸ਼ ਸ਼ਰਮਾ ਨੇ ਕਿਹਾ ਕਿ 'ਸਮਰਪਣ' ਦੇ ਮੈਂਬਰ ਬਣਕੇ ਉਨ੍ਹਾਂ ਨੂੰ ਡਾਹਢੀ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਵੱਧ ਤੋਂ ਵੱਧ ਦਾਨੀ-ਸੱਜਣਾਂ ਨੂੰ 'ਸਮਰਪਣ' ਨਾਲ ਜੁੜਣਾ ਚਾਹੀਦਾ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਸ਼੍ਰੀ ਸ਼ਰਮਾ ਵਲੋਂ ਸਾਂਝੀਆਂ ਥਾਵਾਂ 'ਤੇ ਪੰਛੀਆਂ ਲਈ ਆਲ੍ਹਣੇ ਬਣਾਉਣ ਲਈ ਇਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ।

ਗੋਸ਼ਟੀ ਦੌਰਾਨ ਬਾਗਬਾਨਾਂ ਨੂੰ ਦਿੱਤੀ ਅਹਿਮ ਜਾਣਕਾਰੀ


ਹੁਸ਼ਿਆਰਪੁਰ, 19 ਫਰਵਰੀ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਲੋਂ ਫ਼ਲ ਖੋਜ ਕੇਂਦਰ ਮਹਿੰਦਰ ਸਿੰਘ ਰੰਧਾਵਾ ਗੰਗੀਆਂ, ਦਸੂਹਾ ਵਿਖੇ ਬਾਗਬਾਨੀ ਫ਼ਸਲਾਂ ਸਬੰਧੀ ਗੋਸ਼ਟੀ ਦਾ
ਆਯੋਜਨ ਕੀਤਾ ਗਿਆ। ਗੋਸ਼ਟੀ ਵਿੱਚ ਉਘੇ ਬਾਗਬਾਨ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ੍ਰੀ ਕੁਲਵੰਤ ਸਿੰਘ ਆਹਲੂਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

                       ਆਪਣੇ ਸੰਬੋਧਨ ਵਿੱਚ ਸ੍ਰੀ ਕੁਲਵੰਤ ਸਿੰਘ ਆਹਲੂਵਾਲੀਆ ਨੇ ਕਿਸਾਨਾਂ ਨੂੰ ਬਾਗਬਾਨੀ ਸਬੰਧੀ ਦਰਪੇਸ਼ ਆਉਂਦੀਆਂ ਸਮੱਸਿਆਵਾਂ, ਬਾਗਬਾਨੀ ਫ਼ਸਲਾਂ ਦੇ ਮੰਡੀਕਰਨ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ। ਗੋਸ਼ਟੀ ਦੌਰਾਨ ਯੂਨੀਵਰਸਿਟੀ ਦੇ ਨਿਰਦੇਸ਼ਕ ਡਾ. ਜਸਕਰਨ ਸਿੰਘ ਮਾਹਲ ਨੇ ਯੂਨੀਵਰਸਿਟੀ ਵਲੋਂ ਕੀਤੀਆਂ ਜਾ ਰਹੀਆਂ ਪ੍ਰਸਾਰ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਅਤੇ ਕਿਸਾਨਾਂ ਨੂੰ ਯੂਨੀਵਰਸਿਟੀ ਵਲੋਂ ਕੀਤੀਆਂ ਜਾਂਦੀਆਂ ਖੋਜ਼ਾ ਸਬੰਧੀ ਆਪਣੇ ਖੇਤਾਂ ਵਿੱਚ ਅਪਨਾਉਣ ਲਈ ਪ੍ਰੇਰਿਤ ਕੀਤਾ। ਸਾਬਕਾ ਨਿਰਦੇਸ਼ਕ ਬਾਗਬਾਨੀ ਵਿਭਾਗ ਡਾ. ਗੁਰਕੰਵਲ ਸਿੰਘ ਵਲੋਂ ਬਾਗਬਾਨੀ ਹੇਠ ਰਕਬਾ ਵਧਾਉਣ ਦੇ ਨਾਲ-ਨਾਲ ਬਾਗਾਂ ਦੇ ਸੁਚੱਜੇ ਤਰੀਕੇ ਦੇ ਸਾਂਭ-ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਵਧੀਕ ਨਿਰਦੇਸ਼ਕ ਫ਼ਲ ਅਤੇ ਭੋਜਨ ਵਿਗਿਆਨ ਡਾ. ਮਾਨਵ ਇੰਦਰਾ ਸਿੰਘ ਗਿੱਲ ਨੇ ਯੂਨੀਵਰਸਿਟੀ ਵਲੋਂ ਵਿਕਸਿਤ ਕੀਤੀਆਂ ਗਈਆਂ ਨਵੀਆਂ ਸਕੀਮਾਂ, ਪੈਦਾਵਾਰ ਅਤੇ ਹੋਰ ਸੁਰੱਖਿਆ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਅਮਰੀਕ ਸਿੰਘ ਬਸਰਾ ਨੇ ਖੇਤੀਬਾੜੀ ਸਬੰਧੀ ਕੇਂਦਰ ਅਤੇ ਰਾਜ ਸਰਕਾਰ ਦੀਆਂ ਨੀਤੀਆਂ ਅਤੇ ਮੌਜੂਦਾ ਕਿਸਾਨੀ ਸਮੱਸਿਆਵਾਂ ਬਾਰੇ ਵਿਚਾਰ ਪੇਸ਼ ਕੀਤੇ। ਯੂਨਵਰਸਿਟੀ ਦੇ ਮਾਹਿਰਾਂ ਡਾ. ਪਰਮਿੰਦਰ ਸਿੰਘ, ਡਾ. ਜਸਕਰਨ ਸਿੰਘ, ਡਾ. ਨਵਪ੍ਰੇਮ ਸਿੰਘ, ਡਾ. ਸੁਖਜੀਤ ਕੌਰ, ਡਾ. ਕੁਲਬੀਰ ਸਿੰਘ ਅਤੇ ਡਾ. ਅਰਸ਼ਦੀਪ ਵਲੋਂ ਬਾਗਬਾਨੀ ਫ਼ਸਲਾਂ ਦੇ ਨਰਸਰੀ ਉਤਪਾਦਨ, ਦੇਖਰੇਖ ਅਤੇ ਸਾਂਭ-ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ।

                        ਇਸ ਦੌਰਾਨ ਯੂਨੀਵਰਸਿਟੀ ਦੇ ਸਬਜੀ, ਫਲ
ਵਿਗਿਆਨ ਤੇ ਫੁੱਲ, ਲੈਂਡ ਸਕੇਪਿੰਗ ਅਤੇ ਬਾਗਬਾਨੀ ਵਿਭਾਗ ਵਲੋਂ ਬਾਗਬਾਨੀ ਤੇ ਖੇਤੀਬਾੜੀ ਸਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਸੰਧਿਆ ਸਵੈ ਸਹਾਇਤਾ ਸਮੂਹ ਮੈਲੀ ਐਸ.ਐਸ.ਐਮ. ਸਵੈ ਸਹਾਇਤਾ ਸਮੂਹ ਰਾਮਗੜ੍ਹ ਸੀਕਰੀ, ਬੇਬੇ ਨਾਨਕੀ ਸਵੈ ਸਹਾਇਤਾ ਸਮੂਹ ਚੱਬੇਵਾਲ, ਹੀਰਕੋ ਸਵੈਸਹਾਇਤਾ ਸਮੂਹ ਸੈਲਾ ਖੁਰਦ, ਸੋਇਆਬੀਨ ਪਦਾਰਥਾਂ ਦੇ ਉਤਪਾਦਕ ਅਮਰੀਕ ਸਿੰਘ ਗੰਭੋਵਾਲ, ਪ੍ਰਾਈਵੇਟ ਅਦਾਰੇ ਦੁਆਬਾ ਐਗਰੋ ਟੈਕ, ਸਿਨਜੈਂਟਾ ਪਾਈਨੀਅਰ ਦਸ਼ਮੇਸ਼ ਇੰਡਸਟਰੀ ਵਲੋਂ ਆਪਣੇ ਪਦਾਰਥਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਗਈ। ਇਸ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਝੋਨਾ, ਬਾਸਮਤੀ, ਮੱਕੀ, ਚਾਰੇ, ਸੱਠੀ ਮੂੰਗੀ ਦੇ ਮਿਆਰੀ ਬੀਜ, ਫੁੱਲਦਾਰ ਬੂਟੇ, ਪਸ਼ੂਆਂ ਲਈ ਧਾਤਾਂ ਦਾ ਚੂਰਾ ਅਤੇ ਪਸ਼ੁ ਚਾਟ ਵੀ ਵਿਕਰੀ ਲਈ ਉਪਲਬਧ ਕਰਵਾਏ ਗਏ।


                       ਇਸ ਮੌਕੇ 'ਤੇ ਮੁੱਖੀ ਫ਼ਲ ਵਿਗਿਆਨ ਵਿਭਾਗ ਸ੍ਰੀ ਹਰਮਿੰਦਰ ਸਿੰਘ, ਸਹਾਇਕ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ, ਕੇ.ਵੀ.ਕੇ. ਦੇ ਸਾਇੰਸਦਾਨ ਅਜੈਬ ਸਿੰਘ, ਡਾ. ਪ੍ਰਿੰਸੀ, ਡਾ. ਪਵਿੱਤਰ ਸਿੰਘ, ਡਾ. ਅਰੁਨਵੀਰ ਸਿੰਘ, ਡਾ. ਪ੍ਰਭਜੋਤ ਕੌਰ, ਡਾ. ਭੁਪਿੰਦਰ ਸਿੰਘ ਬਸਰਾ ਸਮੇਤ ਭਾਰੀ ਸੰਖਿਆ ਵਿੱਚ ਕਿਸਾਨ ਮੌਜੂਦ ਸਨ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ


ਹੁਸ਼ਿਆਰਪੁਰ, 19 ਫਰਵਰੀ:ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਚਰਾਉਂਦੇ ਹਨ। ਅਜਿਹਾ ਕਰਨ ਨਾਲ ਸੜਕਾਂ ਉਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜੋ ਜ਼ਿਲ੍ਹੇ ਵਿੱਚ ਬੂਟੇ ਲਗਾਏ ਜਾਂਦੇ ਹਨ, ਉਨ੍ਹਾਂ ਨੂੰ ਵੀ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ।

                       ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਹੋਰ ਹੁਕਮ ਜਾਰੀ ਕੀਤਾ ਹੈ, ਜਿਸ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਦੋਵੇਂ ਹੁਕਮ 16 ਅਪ੍ਰੈਲ 2018 ਤੱਕ ਲਾਗੂ ਰਹਿਣਗੇ।

ਵੱਖ-ਵੱਖ ਮੀਡੀਆ ਹਾਊਸ ਦੇ ਨੁਮਾਇੰਦੇ ਬਣੇ 'ਸਮਰਪਣ' ਦੇ ਮੈਂਬਰ



ਹੁਸ਼ਿਆਰਪੁਰ, 19 ਫਰਵਰੀ : ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੂੰ ਦਿਨੋਂ-ਦਿਨ ਕਾਫ਼ੀ ਹੁੰਗਾਰਾ ਮਿਲ ਰਿਹਾ ਹੈ। ਇਸ ਪ੍ਰੋਜੈਕਟ ਲਈ ਜਿਥੇ ਵੱਖ-ਵੱਖ ਦਾਨੀ-ਸੱਜਣਾਂ ਵਲੋਂ ਯੋਗਦਾਨ ਪਾਇਆ ਜਾ ਰਿਹਾ ਹੈ, ਉਥੇ ਹੁਣ ਹੁਸ਼ਿਆਰਪੁਰ ਦਾ ਮੀਡੀਆ 'ਸਮਰਪਣ' ਸਬੰਧੀ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਿੱਜੀ ਤੌਰ 'ਤੇ ਯੋਗਦਾਨ ਪਾਉਣ ਲਈ ਇਸ ਪ੍ਰੋਜੈਕਟ ਨਾਲ ਜੁੜ ਚੁੱਕਾ ਹੈ। ਅੱਜ ਵੱਖ-ਵੱਖ ਮੀਡੀਆ ਹਾਊਸ ਦੇ ਨੁਮਾਇੰਦਿਆਂ ਨੇ ਯੋਗਦਾਨ ਪਾ ਕੇ ਆਮ ਜਨਤਾ ਨੂੰ 'ਸਮਰਪਣ' ਨਾਲ ਜੁੜਨ ਦਾ ਸੰਦੇਸ਼ ਦਿੱਤਾ ਹੈ।

                       ਅੱਜ ਪੱਤਰਕਾਰ ਸ੍ਰੀ ਰਾਜੇਸ਼ ਕੁਮਾਰ ਸ਼ਰਮਾ, ਸ੍ਰੀ ਵਰਿੰਦਰ ਕੁਮਾਰ, ਸ੍ਰੀ ਦਲਵਿੰਦਰ ਸਿੰਘ, ਸ੍ਰੀ ਅਮਰੀਕ ਸਿੰਘ, ਸ੍ਰੀ ਤਖਤ ਸਿੰਘ ਅਤੇ ਸ੍ਰੀ ਜਸਵਿੰਦਰਜੀਤ ਸਿੰਘ 'ਸਮਰਪਣ' ਦੇ ਮੈਂਬਰ ਬਣੇ। ਉਕਤ ਦਾਨੀ ਸੱਜਣਾਂ ਨੇ 365 ਰੁਪਏ ਦੇ ਦਾਨ ਨਾਲ 6 ਪਰਚੀਆਂ ਕਟਵਾ ਕੇ 2190 ਰੁਪਏ ਦਾ
ਯੋਗਦਾਨ ਪਾਇਆ। ਇਸ ਮੌਕੇ ਇਨ੍ਹਾਂ ਨੂੰ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸਮਰਪਣ ਦੀ ਮੈਂਬਰਸ਼ਿਪ ਦੇ ਸਟਿੱਕਰ ਵੀ ਸੌਂਪੇ ਗਏ।  

                    ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ 'ਸਮਰਪਣ' ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਭਾਰੀ ਗਿਣਤੀ ਵਿੱਚ 'ਸਮਰਪਣ' ਨਾਲ ਦਾਨੀ ਸੱਜਣਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮਿਸਾਲ ਹੋਵੇਗਾ। ਉਨ੍ਹਾਂ ਦੱਸਿਆ ਕਿ ਮੀਡੀਆ ਵਲੋਂ ਜਿਥੇ ਇਸ ਪ੍ਰੋਜੈਕਟ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਹੁਣ ਨਿੱਜੀ ਤੌਰ 'ਤੇ ਯੋਗਦਾਨ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।

            ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ।

24 ਨੂੰ ਰਿਆਤ ਬਾਹਰਾ 'ਚ ਲੱਗੇਗਾ ਰਾਜ ਪੱਧਰੀ ਰੁਜ਼ਗਾਰ ਮੇਲਾ


  • ਚਾਹਵਾਨ ਉਮੀਦਵਾਰ 18 ਫ਼ਰਵਰੀ ਤੱਕ ਆਨਲਾਈਨ ਪੋਰਟਲ 'ਤੇ ਦੇ ਸਕਦੇ ਹਨ ਬਿਨੈ ਪੱਤਰ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ 17 ਫਰਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ 24 ਫ਼ਰਵਰੀ ਨੂੰ ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 50 ਦੇ ਕਰੀਬ ਰੁਜ਼ਗਾਰ ਦਾਤਾ ਕੰਪਨੀਆਂ ਦੇ ਪੁੱਜਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਰੁਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ www.ghargharrozgar.punjab.gov.in (ਡਬਲਯੂ ਡਬਲਯੂ ਡਬਲਯੂ ਡਾਟ ਘਰ ਘਰ ਰੁਜ਼ਗਾਰ ਡਾਟ ਪੰਜਾਬ ਡਾਟ ਗੋਵ ਡਾਟ ਇਨ) 'ਤੇ 18 ਫ਼ਰਵਰੀ ਤੱਕ ਆਪਣੇ ਬਿਨੈ ਪੱਤਰ ਆਨਲਾਈਨ ਭਰ ਸਕਦੇ ਹਨ।

         ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਆਤ ਬਾਹਰਾ ਕੈਂਪਸ ਵਿਖੇ
ਲਗਾਇਆ ਜਾ ਰਿਹਾ ਇਹ ਰੁਜ਼ਗਾਰ ਮੇਲਾ ਆਖਰੀ ਸਾਲ ਵਿੱਚ ਪੜ੍ਹ ਰਹੇ ਅਤੇ ਸਾਰੀਆਂ ਸ਼੍ਰੇਣੀਆਂ ਦੇ ਪਾਸ ਆਊਟ ਵਿਦਿਆਰਥੀਆਂ ਲਈ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ 20 ਫਰਵਰੀ ਤੋਂ 10 ਮਾਰਚ ਤੱਕ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਮੇਲਿਆਂ ਦੀ ਇਸ ਲੜੀ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 27 ਫਰਵਰੀ ਅਤੇਂ 7 ਮਾਰਚ ਨੂੰ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ।


                  ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਹ ਦੋ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਆਈ.ਟੀ.ਆਈ., ਜਲੰਧਰ ਰੋਡ) ਹੁਸ਼ਿਆਰਪੁਰ ਵਿਖੇ ਲਗਾਏ ਜਾਣਗੇ ਅਤੇ ਅਜਿਹਾ ਉਪਰਾਲਾ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਨਾਲ 98725-69068 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ।

ਰੁਜ਼ਗਾਰ ਮੇਲਿਆਂ ਲਈ 18 ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਡਿਪਟੀ ਕਮਿਸ਼ਨਰ



  • ਕਿਹਾ, ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ

ਹੁਸ਼ਿਆਰਪੁਰ, 16 ਫਰਵਰੀ:ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ 20 ਫਰਵਰੀ ਤੋਂ 10 ਮਾਰਚ ਤੱਕ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਪਹਿਲੇ ਰਾਜ ਪੱਧਰੀ ਰੁਜ਼ਗਾਰ ਮੇਲੇ ਦੀ ਸਫ਼ਲਤਾ ਤੋਂ ਬਾਅਦ ਹੁਣ ਇਹ ਦੂਸਰਾ ਰਾਜ ਪੱਧਰੀ ਰੁਜ਼ਗਾਰ ਮੇਲਾ ਸਰਕਾਰ ਵਲੋਂ ਸੂਬੇ ਵਿੱਚ ਲਗਾਇਆ ਜਾ ਰਿਹਾ ਹੈ। ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਹਿੱਸਾ ਲੈਣ ਲਈ 18 ਫਰਵਰੀ ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਰੁਜ਼ਗਾਰ ਮੇਲਿਆਂ ਦੀ ਇਸ ਲੜੀ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 27 ਫਰਵਰੀ ਤੋਂ 7 ਮਾਰਚ ਤੱਕ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ।

                   ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ
ਪੰਜਾਬ ਸਰਕਾਰ ਦੇ ਘਰ-ਘਰ ਨੌਕਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ 27 ਫਰਵਰੀ ਤੋਂ 7 ਮਾਰਚ ਤੱਕ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਰੁਜ਼ਗਾਰ ਮੇਲੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਲਗਾਏ ਜਾਣਗੇ ਅਤੇ ਅਜਿਹਾ ਉਪਰਾਲਾ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 20 ਫਰਵਰੀ ਤੋਂ 10 ਮਾਰਚ ਤੱਕ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਮੇਲਿਆਂ ਵਿੱਚ ਹਿੱਸਾ ਲੈਣ ਲਈ 18 ਫਰਵਰੀ ਤੱਕ www.ghargharrozgar.punjab.gov.in 'ਤੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ ਨਾਲ 98725-69068 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ।

ਪੰਜ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ 19 ਤੋਂ


ਹੁਸ਼ਿਆਰਪੁਰ, 16 ਫਰਵਰੀ: ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਮਨਜੀਤ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 19 ਤੋਂ 23 ਫਰਵਰੀ ਤੱਕ 5 ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ, ਇਸ ਲਈ ਵੱਧ ਤੋਂ ਵੱਧ ਚਾਹਵਾਨ ਵਿਅਕਤੀ ਇਸ ਕੈਂਪ ਦਾ ਫਾਇਦਾ ਚੁੱਕਣ।  

ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਤਹਿਤ ਹੋਈ ਮੀਟਿੰਗ 'ਚ ਵਿਦਿਆਰਥਣਾਂ ਨੂੰ ਦਿੱਤੀ ਅਹਿਮ ਜਾਣਕਾਰੀ



ਹੁਸ਼ਿਆਰਪੁਰ, 16 ਫਰਵਰੀ: ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹੇ ਦੇ 9 ਵੱਖ-ਵੱਖ ਸਕੂਲਾਂ ਦੇ
ਬਾਲਿਕਾ ਮੰਚ ਦੀਆਂ ਅਹੁਦੇਦਾਰ ਵਿਦਿਆਰਥਣਾਂ, ਕੋਆਰਡੀਨੇਟਰ ਅਧਿਆਪਕਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਘਰੇਲੂ ਹਿੰਸਾ ਰੋਕਣ ਲਈ ਵਿਦਿਆਰਥਣਾਂ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਘਰੇਲੂ ਹਿੰਸਾ ਰੋਕਣ ਲਈ ਹੀ ਬਾਲਿਕਾ ਮੰਚ ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਲਈ ਲੜਕੀਆਂ ਨੂੰ ਬਿਨ੍ਹਾਂ ਝਿਜਕ ਇਸ ਸਬੰਧੀ ਆਵਾਜ਼ ਉਠਾਉਣੀ ਚਾਹੀਦੀ ਹੈ।

                       ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕਿਸ਼ੋਰ ਅਵਸਥਾ ਵਿੱਚੋਂ ਗੁਜ਼ਰ ਰਹੀਆਂ ਲੜਕੀਆਂ ਨੂੰ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਸਮੇਂ ਦੌਰਾਨ ਗਿਆਨ ਨਾਲ ਹੀ ਲੜਕੀਆਂ ਸਵੱਸਥ ਜੀਵਨ ਬਤੀਤ ਕਰ ਸਕਦੀਆਂ ਹਨ। ਉਨ੍ਹਾਂ ਬਾਲਿਕਾ ਮੰਚ ਦੀਆਂ ਅਹੁਦੇਦਾਰ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਕਿਸ਼ੋਰ ਅਵਸਥਾ ਵਿੱਚੋਂ ਲੰਘ ਰਹੀਆਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਪ੍ਰਦਾਨ ਕਰਨ। ਇਸ ਤੋਂ ਇਲਾਵਾ ਉਨ੍ਹਾਂ ਮਹਿਲਾ ਅਧਿਆਪਕਾਂ ਨੂੰ ਵੀ ਇਸ ਸਬੰਧੀ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਾਗਰੂਕਤਾ ਨਾਲ ਹੀ ਲੜਕੀਆਂ ਦੇ ਸਰੀਰਕ ਅਤੇ ਮਾਨਸਿਕ ਪੱਧਰ 'ਤੇ ਆਉਂਦੇ ਬਦਲਾਵਾਂ ਬਾਰੇ ਦੁਬਿਧਾ ਦੂਰ ਹੋ ਸਕਦੀ ਹੈ ਅਤੇ ਅਜਿਹੇ ਸਮੇਂ ਵਿੱਚ ਲੜਕੀਆਂ ਤਣਾਅ ਮੁਕਤ ਹੋ ਸਕਦੀਆਂ ਹਨ।

                       ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ
ਕਲੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸ਼ੋਰ ਅਵਸਥਾ ਦੌਰਾਨ ਲੜਕੀਆਂ ਨੂੰ ਆਪਣੇ ਅਧਿਆਪਕਾਂ, ਸਹੇਲੀਆਂ ਅਤੇ ਪਰਿਵਾਰ ਦੀਆਂ ਵੱਡੀ ਉਮਰ ਦੀਆਂ ਔਰਤਾਂ ਨਾਲ ਵਿਚਾਰ-ਵਟਾਂਦਰਾ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਜੇਕਰ ਤਣਾਅ ਮੁਕਤ ਹੋਣਗੀਆਂ, ਤਾਂ ਹੀ ਉਨ੍ਹਾਂ ਦੀ ਪੜ੍ਹਾਈ ਵਿੱਚ ਰੁਚੀ ਪੈਦਾ ਹੋ ਸਕਦੀ ਹੈ।


           ਮੀਟਿੰਗ ਦੌਰਾਨ ਕਿਸ਼ੋਰੀਆਂ ਲਈ ਸੰਤੁਲਤ ਭੋਜਨ ਦੀ ਮਹੱਤਤਾ, ਸਰੀਰਕ ਅਤੇ ਮਾਨਸਿਕ ਬਦਲਾਵਾਂ ਦੌਰਾਨ ਸਰੀਰਕ ਸੰਭਾਲ, ਮਹਾਵਾਰੀ ਬਾਰੇ ਗਲਤ ਵਿਚਾਰਧਰਾਵਾਂ, ਲੜਕੀਆਂ ਦੇ ਅਧਿਕਾਰਾਂ ਅਤੇ ਘਰੇਲੂ ਹਿੰਸਾ ਵਿਸ਼ਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਪ੍ਰਿੰਸੀਪਲ ਸੀਮਾ ਸ਼ਰਮਾ, ਡਾ. ਰਾਣਾ ਪ੍ਰੀਤ ਗਿੱਲ ਤੋਂ ਇਲਾਵਾ ਬਾਲਿਕਾ ਮੰਚ ਦੀਆਂ ਵਿਦਿਆਰਥਣਾਂ ਵਲੋਂ ਵੀ ਵਿਚਾਰ ਪੇਸ਼ ਕੀਤੇ ਗਏ।

ਜਮਾਂਦਰੂ ਹੱਥ-ਪੈਰ ਮੁੜੇ ਲੋੜਵੰਦ ਬੱਚਿਆਂ ਦਾ ਕਰਵਾਇਆ ਜਾਵੇਗਾ ਮੁਫ਼ਤ ਓਪਰੇਸ਼ਨ


  •  ਸਹਾਇਤਾ ਪ੍ਰਾਪਤ ਕਰਨ ਲਈ ਰੈਡ ਕਰਾਸ ਸੁਸਾਇਟੀ ਨਾਲ ਕੀਤਾ ਜਾ ਸਕਦਾ ਹੈ ਸੰਪਰਕ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 16 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜਿਥੇ 'ਸਾਂਝੀ ਰਸੋਈ' ਖੋਲ੍ਹ ਕੇ ਲੋੜਵੰਦਾਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਵੱਖ-ਵੱਖ ਸਕੀਮਾਂ ਤਹਿਤ ਜ਼ਰੂਰਤਮੰਦਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਰੈਡ ਕਰਾਸ ਸੁਸਾਇਟੀ ਵਲੋਂ ਇਕ ਨਿਵੇਕਲਾ ਉਪਰਾਲਾ ਕਰਦਿਆਂ ਉਨ੍ਹਾਂ ਲੋੜਵੰਦ ਬੱਚਿਆਂ ਦੀ ਸਹਾਇਤਾ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਮਾਂਦਰੂ ਹੱਥ-ਪੈਰ ਮੁੜੇ ਹੋਏ ਹਨ। ਇਸ ਉਪਰਾਲੇ ਨਾਲ ਅਜਿਹੇ ਬੱਚਿਆਂ ਦਾ ਸੁਸਾਇਟੀ ਵਲੋਂ ਮੁਫ਼ਤ ਓਪਰੇਸ਼ਨ ਕਰਵਾਇਆ ਜਾਵੇਗਾ, ਤਾਂ ਜੋ ਇਹ ਬੱਚੇ ਆਮ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋ ਸਕਣ।

                       ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ 18 ਸਾਲ ਤੱਕ ਦੇ ਜ਼ਰੂਰਤਮੰਦ ਬੱਚਿਆਂ ਦੇ ਅੰਗ ਸ਼ਕਲ ਸੁਧਾਰ ਦੇ ਓਪਰੇਸ਼ਨ
ਲਈ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 'ਬੱਚਿਆਂ ਦੇ ਜਮਾਂਦਰੂ ਮੁੜੇ ਅੰਗਾਂ ਦੇ ਸ਼ਕਲ ਸੁਧਾਰ' (ਸਰਜੀਕਲ ਕੁਰੈਕਸ਼ਨ ਆਫ਼ ਚਿਲਡਰਨ ਵਿਦ ਡੀਫੋਰਮਾਈਟੀਸ ਸਕੀਮ) ਤਹਿਤ ਕੇਵਲ ਉਨ੍ਹਾਂ ਹੀ ਜ਼ਰੂਰਤਮੰਦ ਬੱਚਿਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੇ ਹੱਥ-ਪੈਰ ਜਮਾਂਦਰੂ ਮੁੜੇ ਹੋਏ ਹਨ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜਿਥੇ ਦਾਨੀ ਸੱਜਣਾਂ ਅਤੇ ਸਮਾਜ ਸੇਵਕਾਂ ਦੀ ਸਹਾਇਤਾ ਨਾਲ ਜ਼ਰੂਰਤਮੰਦ, ਬੀਮਾਰ, ਅੰਗਹੀਣ ਅਤੇ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਕੰਮ ਕੀਤੇ ਜਾ ਰਹੇ ਹਨ, ਉਥੇ ਬਹੁਤ ਸਾਰੀਆਂ ਸਮਾਜ ਭਲਾਈ ਸਕੀਮਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਲੋੜਵੰਦ ਪਰਿਵਾਰ ਉਕਤ ਸਕੀਮ ਲਈ ਸਹਾਇਤਾ ਲੈਣਾ ਚਾਹੁੰਦੇ ਹਨ, ਉਹ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨਾਲ ਫੋਨ ਨੰ: 01882-221071 ਅਤੇ 98556-10345 'ਤੇ ਸੰਪਰਕ ਕਰ ਸਕਦੇ ਹਨ।


                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਦਸਵੀਂ, ਬਾਹਰਵੀਂ (ਮੈਡੀਕਲ ਅਤੇ ਨਾਨ ਮੈਡੀਕਲ) ਦੇ ਤਿੰਨ-ਤਿੰਨ ਵਿਦਿਆਰਥੀਆਂ ਨੂੰ ਹਰ ਸਾਲ 15 ਅਗਸਤ 'ਤੇ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਐਵਾਰਡ ਵਿੱਚ 10 ਹਜ਼ਾਰ ਰੁਪਏ ਦੀ ਰਾਸ਼ੀ, ਸਨਮਾਨ ਚਿੰਨ, ਸਰਟੀਫਿਕੇਟ ਅਤੇ ਸਫਲ ਮਹਿਲਾ ਦੀ ਜੀਵਨੀ 'ਤੇ ਆਧਾਰਤ ਇਕ ਕਿਤਾਬ ਸ਼ਾਮਲ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰੈਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹੇ ਨਾਲ ਸਬੰਧਤ ਜ਼ਰੂਰਤਮੰਦ ਵਿਅਕਤੀਆਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਜਾਂਚ ਕਮੇਟੀ ਨੇ 3 ਸਕੂਲੀ ਬੱਸਾਂ ਦੇ ਕੀਤੇ ਚਲਾਨ


ਹੁਸ਼ਿਆਰਪੁਰ, 16 ਫਰਵਰੀ:ਪੰਜਾਬ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਜਾਂਚ ਕਮੇਟੀ ਵਲੋਂ ਮਹਾਤਮਾ ਹੰਸ ਮਾਡਲ ਸਕੂਲ ਸ਼ਾਮਚੁਰਾਸੀ ਅਤੇ ਦਸ਼ਮੇਸ਼ ਡੇ ਬੋਰਡਿੰਗ ਸਕੂਲ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 3 ਬੱਸਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਕਮੇਟੀ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਬਾਲ ਸੁਰੱਖਿਆ ਅਫ਼ਸਰ ਸ੍ਰੀ ਯੋਗੇਸ਼ ਕੁਮਾਰ, ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤੋਂ ਬੇਅੰਤ ਸਿੰਘ, ਪੁਲਿਸ ਵਿਭਾਗ ਤੋਂ ਏ.ਐਸ.ਆਈ. ਸ੍ਰੀ ਨਰੇਸ਼ ਕੁਮਾਰ ਨੇ ਸਕੂਲ ਵਿੱਚ ਖੜ੍ਹੀਆਂ ਬੱਸਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਬੱਸਾਂ ਵਿੱਚ ਸੀਟਾਂ ਦੀ ਗਿਣਤੀ ਤੋਂ ਵੱਧ ਬੱਚੇ ਬੈਠੇ ਪਾਏ ਗਏ ਅਤੇ ਬੱਸ ਦੀ ਫ਼ਸਟ ਏਡ ਕਿੱਟ ਵਿੱਚ ਵੀ ਖਾਮੀਆਂ ਪਾਈਆਂ ਗਈਆਂ।

ਵੋਕੇਸ਼ਨਲ ਰਿਹੈਬਲੀਟੇਸ਼ਨ ਸੈਂਟਰ ਵਿਖੇ ਟਰੇਨਿੰਗ ਲੈਣ ਲਈ 15 ਮਾਰਚ ਤੱਕ ਜਮ੍ਹਾ ਕਰਵਾਏ ਜਾ ਸਕਦੇ ਹਨ ਬਿਨੇ ਪੱਤਰ


ਹੁਸ਼ਿਆਰਪੁਰ, 16 ਫਰਵਰੀ: ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ ਵਲੋਂ ਚਲਾਏ ਜਾ ਰਹੇ ਵੋਕੇਸ਼ਨਲ ਰਿਹੈਬਲੀਟੇਸ਼ਨ ਸੈਂਟਰ ਰਾਮ ਕਲੋਨੀ ਕੈਂਪ ਵਿਖੇ ਅਪੰਗ ਸਿਖਿਆਰਥੀਆਂ ਨੂੰ ਟਰੇਨਿੰਗ ਦੇਣ ਲਈ ਕਟਾਈ-ਸਿਲਾਈ, ਕਢਾਈ, ਸੋਫਟ-ਟੁਆਏਜ਼, ਕੇਨਿੰਗ, ਸਾਬਣ, ਸਰਫ਼ ਅਤੇ ਲੀਸਾਪੋਲ ਆਦਿ ਦੀ ਟਰੇਨਿੰਗ ਦਿੱਤੀ ਜਾਵੇਗੀ। ਟਰੇਨਿੰਗ ਲੈਣ ਲਈ 15 ਮਾਰਚ ਤੱਕ ਬਿਨੇ ਪੱਤਰ ਦਫ਼ਤਰ ਸੁਪਰਡੰਟ ਵੋਕੇਸ਼ਨਲ ਰਿਹੈਬਲੀਟੇਸ਼ਨ ਸੈਂਟਰ ਰਾਮ ਕਲੋਨੀ ਕੈਂਪ ਵਿਖੇ ਜਮ੍ਹਾ ਕਰਵਾ ਜਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਪਰਡੰਟ ਵੋਕੇਸ਼ਨਲ ਰਿਹੈਬਲੀਟੇਸ਼ਨ ਸੈਂਟਰ ਸ੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਸਿਖਲਾਈ 18 ਤੋਂ 40 ਸਾਲ ਦੇ ਅਪੰਗ ਸਿਖਿਆਰਥੀਆਂ ਲਈ ਮੁਫ਼ਤ ਕਰਵਾਈ ਜਾਂਦੀ ਹੈ ਅਤੇ 40 ਪ੍ਰਤੀਸ਼ਤ ਤੋਂ ਵੱਧ ਅਪੰਗ ਸਿਖਿਆਰਥੀਆਂ ਨੂੰ ਕੋਰਸ ਦੌਰਾਨ 1500 ਰੁਪਏ ਪ੍ਰਤੀ ਮਹੀਨਾ ਵਜੀਫ਼ਾ ਵੀ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਇਨਸਟਰੱਕਟਰ ਸ੍ਰੀਮਤੀ ਪਰਮਿੰਦਰ ਕੌਰ ਦੇ ਮੋਬਾਇਲ ਨੰਬਰ 98721-18073 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਕਰੋਨਿਕ ਬੀਮਾਰੀਆਂ ਦੀ ਜਾਗਰੂਕਤਾ ਅਤੇ ਇਲਾਜ ਸਬੰਧੀ ਕੈਂਪ 17 ਤੋਂ



ਹੁਸ਼ਿਆਰਪੁਰ, 16 ਫਰਵਰੀ: ਡਾਇਰੈਕਟਰ ਆਯੂਰਵੇਦਾ ਪੰਜਾਬ ਡਾ. ਰਾਕੇਸ਼
ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਆਯੂਰਵੈਦਿਕ/ਯੂਨਾਨੀ ਅਫ਼ਸਰ ਹੁਸ਼ਿਆਰਪੁਰ ਡਾ. ਭੁਪਿੰਦਰ ਕੌਰ ਦੀ ਰਹਿਨੁਮਾਈ ਹੇਠ ਕਰੋਨਿਕ ਬੀਮਾਰੀਆਂ ਦੀ ਜਾਗਰੂਕਤਾ ਅਤੇ ਇਲਾਜ ਸਬੰਧੀ ਜ਼ਿਲ੍ਹੇ ਦੇ ਰੂਰਲ ਅਤੇ ਸਲੱਮ ਏਰੀਆ 'ਚ 5 ਆਯੂਰਵੇਦਾ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਨਰੇਸ਼ ਕੁਮਾਰ ਮਾਹੀ ਨੇ ਦੱਸਿਆ ਕਿ ਇਹ ਕੈਂਪ ਮਿਤੀ 17 ਫਰਵਰੀ ਨੂੰ ਮੂਣਕਕਲਾਂ (ਟਾਂਡਾ), 24 ਫਰਵਰੀ ਨੂੰ ਬਜਵਾੜਾ (ਹੁਸ਼ਿਆਰਪੁਰ), 28 ਫਰਵਰੀ ਨੂੰ ਇਬਰਾਹੀਮਪੁਰ (ਗੜ੍ਹਸ਼ੰਕਰ), 1 ਮਾਰਚ ਨੂੰ ਸੁੰਦਰ ਨਗਰ (ਹੁਸ਼ਿਆਰਪੁਰ) ਅਤੇ 3 ਮਾਰਚ ਨੂੰ ਰਾਮ ਨਗਰ ਸਲੱਮ ਏਰੀਆ (ਹੁਸ਼ਿਆਰਪੁਰ) ਵਿਖੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਮਰੀਜਾਂ ਦਾ ਚੈਕਅਪ ਕਰਕੇ ਮੁਫਤ ਆਯੂਰਵੈਦਿਕ ਦਵਾਈਆਂ ਦਿੱਤੀਆਂ ਜਾਣਗੀਆਂ।

ਰਿਸ਼ਵਤ ਦੀ ਮੰਗ ਕਰਨ 'ਤੇ ਵਿਜੀਲੈਂਸ ਵਿਭਾਗ ਨਾਲ ਕੀਤਾ ਜਾਵੇ ਸੰਪਰਕ: ਡੀ.ਐਸ.ਪੀ.


  • ਵਿਜੀਲੈਂਸ ਵਿਭਾਗ ਨੇ ਸੈਮੀਨਾਰ ਲਗਾ ਕੀਤਾ ਜਾਗਰੂਕ

ਹੁਸ਼ਿਆਰਪੁਰ, 15 ਫਰਵਰੀ:ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਓਰੋ ਜਲੰਧਰ ਰੇਂਜ਼ ਸ੍ਰੀ ਦਿਲਜਿੰਦਰ ਸਿੰਘ ਢਿਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਓਰੋ ਯੂਨਿਟ ਵਲੋਂ ਵਿਜੀਲੈਂਸ
ਜਾਗਰੂਕਤਾ ਸੈਮੀਨਾਰ ਪਿੰਡ ਬਸੀ ਜੌੜਾ ਦੇ ਕਮਿਊਨਟੀ ਸੈਂਟਰ ਹਲਕਾ ਚੱਬੇਵਾਲ ਵਿਖੇ ਕਰਵਾਇਆ ਗਿਆ। ਸੈਮੀਨਾਰ ਦੌਰਾਨ ਡੀ.ਐਸ.ਪੀ. ਸ੍ਰੀ ਮਨੋਜ ਕੁਮਾਰ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਕੰਮ ਕਰਵਾਉਣ ਬਦਲੇ ਰਿਸ਼ਵਤ ਜਾਂ ਕਿਸੇ ਚੀਜ਼ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਨੇ ਵਿਜੀਲੈਂਸ ਵਿਭਾਗ ਦੇ ਟੈਲੀਫੋਨ, ਟੋਲਫਰੀ ਅਤੇ ਵਿਜੀਲੈਂਸ ਵਿਭਾਗ ਦੀ ਵੈਬਸਾਈਟ ਸਬੰਧੀ ਵੀ ਵਿਸ਼ਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ, ਪੰਚ ਅਤੇ ਮੋਹਤਵਰ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਜੀਲੈਂਸ ਜਾਗਰੂਕਤਾ ਸਬੰਧੀ ਆਮ ਜਨਤਾ ਨੂੰ ਜਾਗਰੂਕ ਕਰਨ।


ਇਸ ਮੌਕੇ  ਸਰਪੰਚ ਰੀਨਾ ਰਾਣੀ ਪਿੰਡ ਬਸੀ ਜੌੜਾ, ਸਰਪੰਚ ਪਰਮਜੀਤ ਕੌਰ ਪਿੰਡ ਮੈਨ੍ਹਾ, ਸੁਨੀਤਾ ਲਵਲੀ ਪਿੰਡ ਜੱਟਪੁਰ ਅਤੇ ਪਿੰਡ ਹਰੀਪੁਰ ਦੇ ਗੁਰਪ੍ਰੀਤ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਮੌਜੂਦ ਸਨ।

'ਸਾਂਝੀ ਰਸੋਈ ਵਿੱਚ 93 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਖਾਧਾ ਖਾਣਾ : ਡਿਪਟੀ ਕਮਿਸ਼ਨਰ



  • ਹੁਣ ਤੱਕ 273 ਦਾਨੀ ਸੱਜਣਾਂ ਨੇ ਕਰੀਬ 26 ਲੱਖ ਰੁਪਏ ਦਾ ਪਾਇਆ ਯੋਗਦਾਨ

  • 203 ਦਾਨੀ ਸੱਜਣਾਂ ਨੇ ਬੁੱਕ ਕਰਕੇ 'ਸਾਂਝੀ ਰਸੋਈ' ਵਿੱਚ ਮਨਾਏ ਵਿਸ਼ੇਸ਼ ਦਿਨ

 ਹੁਸ਼ਿਆਰਪੁਰ, 15 ਫਰਵਰੀ: ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਪੇਟ ਭਰ ਖਾਣਾ ਮੁਹੱਈਆ ਕਰਵਾਉਣ ਦਾ ਜੋ ਉਪਰਾਲਾ ਕੀਤਾ ਗਿਆ ਹੈ, ਉਸ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਚਲਾਇਆ ਜਾ ਰਿਹਾ ਹੈ। ਹੁਣ ਤੱਕ ਜ਼ਿਲ੍ਹੇ 'ਚ ਖੋਲ੍ਹੀ ਗਈ 'ਸਾਂਝੀ ਰਸੋਈ'  ਵਿੱਚ 93 ਹਜ਼ਾਰ ਤੋਂ ਵੱਧ ਲੋੜਵੰਦ ਵਿਅਕਤੀਆਂ ਨੂੰ ਮਹਿਜ 10 ਰੁਪਏ ਵਿੱਚ ਪੇਟ ਭਰ ਪੌਸ਼ਟਿਕ ਖਾਣਾ ਖੁਆਇਆ ਗਿਆ ਹੈ, ਜਿਥੇ ਬੇਘਰੇ, ਬੇਸਹਾਰਾ ਅਤੇ ਗਰੀਬ ਵਿਅਕਤੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਖੋਲ੍ਹੀ 'ਸਾਂਝੀ ਰਸੋਈ' ਦੀ ਭਰਪੂਰ ਸ਼ਲਾਘਾ ਕਰ ਰਹੇ ਹਨ, ਉਥੇ ਵੱਧ ਤੋਂ ਵੱਧ ਦਾਨੀ ਸੱਜਣ ਇਸ ਵਿਸ਼ੇਸ਼ ਮੁਹਿੰਮ ਨਾਲ ਜੁੜਦੇ ਜਾ ਰਹੇ ਹਨ।

             ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 'ਸਾਂਝੀ ਰਸੋਈ' ਵਿੱਚ ਖਾਣੇ ਦੀ ਕੁਆਲਟੀ ਦਾ
ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਸਮੇਂ-ਸਮੇਂ 'ਤੇ ਖਾਣੇ ਦੀ ਚੈਕਿੰਗ ਵੀ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 'ਸਾਂਝੀ ਰਸੋਈ' ਨੂੰ ਸਫ਼ਲ ਬਣਾਉਣ ਲਈ ਦਾਨੀ ਸੱਜਣਾਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ ਅਤੇ ਹੁਣ ਤੱਕ 273 ਦਾਨੀ ਸੱਜਣ ਸਾਹਮਣੇ ਆਏ ਹਨ, ਜਿਨ੍ਹਾਂ ਵਲੋਂ ਕਰੀਬ 26 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ 203 ਦਾਨੀ ਸੱਜਣਾਂ ਵਲੋਂ ਆਪਣੇ ਵਿਸ਼ੇਸ਼ ਦਿਨ ਵੀ ਬੁੱਕ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 93 ਹਜ਼ਾਰ ਤੋਂ ਵੱਧ ਵਿਅਕਤੀ 'ਸਾਂਝੀ ਰਸੋਈ' ਵਿੱਚ ਆ ਕੇ ਖਾਣਾ ਖਾ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ ਕਈ ਅਜਿਹੇ ਲੋੜਵੰਦ ਵਿਅਕਤੀ ਹਨ, ਜੋ ਹਰ ਰੋਜ਼ ਇਸ ਸਹੂਲਤ ਦਾ ਲਾਹਾ ਲੈ ਰਹੇ ਹਨ। 


              ਸ੍ਰੀ ਵਿਪੁਲ ਉਜਵਲ ਨੇ ਦਾਨੀ ਸੱਜਣਾਂ ਵਲੋਂ ਪਾਏ ਗਏ ਯੋਗਦਾਨ ਸਦਕਾ ਜਿਥੇ ਧੰਨਵਾਦ ਪ੍ਰਗਟ ਕੀਤਾ ਹੈ, ਉਥੇ  ਬਾਕੀ ਦਾਨੀ ਸੱਜਣਾਂ ਨੂੰ ਅਪੀਲ ਵੀ ਕੀਤੀ ਹੈ ਕਿ 'ਸਾਂਝੀ ਰਸੋਈ'  ਲਈ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ ਅਤੇ ਆਪਣੇ ਤੇ ਸਕੇ ਸਨੇਹੀਆਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਆਦਿ ਵਿਸ਼ੇਸ਼ ਦਿਨ 'ਇਕ ਦਿਨ ਸਾਂਝੀ ਰਸੋਈ ਦੇ ਨਾਲ' ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਦਿਨ ਇਥੇ ਮਨਾਉਣ ਨਾਲ ਦਾਨੀ ਸੱਜਣਾਂ ਨੂੰ ਮਾਨਵਤਾ ਦੀ ਸੇਵਾ ਕਰਨ ਦਾ ਮੌਕਾ ਵੀ ਮਿਲਦਾ ਹੈ।

                       ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ 'ਸਾਂਝੀ ਰਸੋਈ' ਵਿੱਚ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦਾਨੀ ਸੱਜਣ 'ਸਾਂਝੀ ਰਸੋਈ' ਲਈ ਯੋਗਦਾਨ ਪਾਉਣਾ ਚਾਹੁੰਦਾ ਹੈ, ਤਾਂ ਉਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਸੰਪਰਕ ਕਰ ਸਕਦਾ ਹੈ।

ਬਾਗਬਾਨੀ ਫ਼ਸਲਾਂ ਸਬੰਧੀ ਜਾਗਰੂਕਤਾ ਸੈਮੀਨਾਰ 16 ਨੂੰ



ਹੁਸ਼ਿਆਰਪੁਰ, 13 ਫਰਵਰੀ: ਪੰਜਾਬ ਖੇਤੀਬਾਡੀ ਯੂਨੀਵਰਸਿਟੀ ਲੁਧਿਆਣਾ ਵਲੋਂ ਐਮ.ਐਸ. ਰੰਧਾਵਾ ਫਲ ਖੋਜ ਕੇਂਦਰ, ਗੰਗੀਆਂ, ਦਸੂਹਾ ਵਿਖੇ 16 ਫਰਵਰੀ ਨੂੰ ਸਵੇਰੇ 10 ਵਜੇਂ ਬਾਗਬਾਨੀ ਫ਼ਸਲਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਸੈਮੀਨਾਰ ਦਾ ਮੁੱਖ ਉਦੇਸ਼ ਇਲਾਕੇ ਦੇ ਬਾਗਬਾਨਾਂ ਨੂੰ ਯੂਨੀਵਰਸਿਟੀ ਦੀਆਂ ਬਾਗਬਾਨੀ ਪ੍ਰਤੀ ਨਵੀਆਂ ਤਕਨੀਕਾਂ ਬਾਰੇ ਜਾਣੂ ਕਰਵਾਉਣਾ ਹੈ।

             ਉਨ੍ਹਾਂ ਦੱਸਿਆ ਕਿ ਇਸ ਮੌਕੇ ਉਘੇ ਬਾਗਬਾਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ. ਕੁਲਵੰਤ ਸਿੰਘ ਆਹਲੂਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਯੂਨੀਵਰਸਿਟੀ ਦੇ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਯੂਨੀਵਰਸਿਟੀ ਦੇ ਮਾਹਿਰਾਂ ਵਲੋਂ ਬਾਗਬਾਨੀ ਫ਼ਸਲਾਂ ਦੇ ਨਰਸਰੀ ਉਤਪਾਦਨ, ਦੇਖ-ਰੇਖ, ਪੌਦ ਸੁਰੱਖਿਆ ਅਤੇ ਤੁੜਾਈ ਉਪਰੰਤ ਸਾਂਭ-ਸੰਭਾਲ ਬਾਰੇ ਤਕਨੀਕੀ ਲੈਕਚਰਾਂ ਤੋਂ ਇਲਾਵਾ ਬਾਗਬਾਨੀ ਅਤੇ ਖੇਤੀਬਾੜੀ ਸਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਵੈ-ਸਹਾਇਤਾ ਸਮੂਹਾਂ ਵਲੋਂ ਆਪਣੇ ਪਦਾਰਥਾਂ ਦੀ ਵਿਕਰੀ ਵੀ ਕੀਤੀ ਜਾਵੇਗੀ।

            ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਝੋਨਾ(ਪੀ.ਆਰ-121,126), ਬਾਸਮਤੀ (ਪੂਸਾ ਬਾਸਮਤੀ 1121),  ਮੱਕੀ (ਪੀ.ਐਮ.ਐਚ-1), ਚਾਰੇ ਲਈ ਮੱਕੀ (ਜੇ-1006), ਸੱਠੀ ਮੂੰਗੀ (ਐਸ.ਐਮ.ਐਲ. 668) ਦੇ ਬੀਜ, ਫਲਦਾਰ ਬੂਟੇ, ਗਰਮੀਆਂ ਦੀਆਂ ਸਬਜ਼ੀਆਂ ਦੀ ਕਿੱਟਾਂ, ਪਸ਼ੂਆਂ ਲਈ ਧਾਤਾਂ ਦਾ ਚੂਰਾ ਅਤੇ ਪਸ਼ੂ ਚਾਟ ਵੀ ਵਿਕਰੀ ਲਈ ਉਪਲਬੱਧ ਕਰਵਾਏ ਜਾਣਗੇ।

ਸ਼ਹੀਦ ਹੋਏ ਸੈਨਿਕਾਂ ਦੀਆਂ ਤਸਵੀਰਾਂ ਸਕੂਲਾਂ 'ਚ ਲਗਾਉਣ ਦਾ ਉਪਰਾਲਾ



  • ਡਿਪਟੀ ਕਮਿਸ਼ਨਰ ਵਲੋਂ ਸ਼ਹੀਦ ਹੋਏ ਸੈਨਿਕਾਂ ਦੀਆਂ ਤਸਵੀਰਾਂ ਜਮ੍ਹਾਂ ਕਰਵਾਉਣ ਦੀ ਅਪੀਲ

ਹੁਸ਼ਿਆਰਪੁਰ, 13 ਫਰਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣ ਲਈ ਜ਼ਿਲ੍ਹੇ ਦੇ ਉਸ ਪਿੰਡ ਦੇ ਸਕੂਲ ਵਿੱਚ ਸ਼ਹੀਦ ਦੀ ਤਸਵੀਰ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਸਕੂਲ ਤੋਂ ਸਬੰਧਤ ਸ਼ਹੀਦ ਹੋਏ ਸੈਨਿਕ ਨੇ ਸਿੱਖਿਆ ਪ੍ਰਾਪਤ ਕੀਤੀ ਹੈ। ਇਹ ਉਪਰਾਲਾ ਇਸ ਲਈ ਕੀਤਾ ਜਾ ਰਿਹਾ ਹੈ, ਤਾਂ ਜੋ ਸ਼ਹੀਦ ਹੋਏ ਸੈਨਿਕ ਦੇ ਸਕੂਲ ਦੇ ਵਿਦਿਆਰਥੀ ਸ਼ਹੀਦ ਦੀ ਕੁਰਬਾਨੀ ਨੂੰ ਜਾਣ ਸਕਣ। ਇਹ ਤਸਵੀਰਾਂ ਲਗਾਉਣ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਸ਼ਹੀਦ ਹੋਏ ਸੈਨਿਕਾਂ ਦੀਆਂ 2-2 ਤਸਵੀਰਾਂ ਜਮ੍ਹਾਂ ਕਰਵਾਉਣ ਲਈ ਅਪੀਲ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉੁਜਵਲ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਸ਼ਹੀਦ ਹੋਏ ਸੈਨਿਕਾਂ ਦੀਆਂ ਤਸਵੀਰਾਂ ਸ਼ਹੀਦ ਦੇ ਪਿੰਡ ਦੇ ਸਕੂਲ ਵਿੱਚ ਲਗਾਈਆਂ ਜਾਣਗੀਆਂ, ਜਿਥੋਂ ਉਸਨੇ ਸਿੱਖਿਆ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਦੀ ਤਸਵੀਰ ਹੇਠ ਉਸ ਬਾਰੇ ਵਿਸ਼ੇਸ਼ ਜਾਣਕਾਰੀ ਵੀ ਲਿਖੀ ਜਾਵੇਗੀ, ਤਾਂ ਜੋ ਸਕੂਲ ਦੇ ਵਿਦਿਆਰਥੀਆਂ ਨੂੰ ਸ਼ਹੀਦਾਂ ਵਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕੀਤਾ ਜਾ ਸਕੇ।

           ਸ੍ਰੀ ਵਿਪੁਲ ਉਜਵਲ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਸਾਰ ਯੁੱਧ ਤੋਂ ਲੈ ਕੇ 1962, 1965, 1971 ਦੀਆਂ ਜੰਗਾਂ ਅਤੇ ਵੱਖ-ਵੱਖ ਓਪ੍ਰੇਸ਼ਨਾਂ ਵਿੱਚ ਹੁਣ ਤੱਕ ਸ਼ਹੀਦ ਹੋਏ ਸੈਨਿਕਾਂ ਦੀਆਂ 2-2 ਤਸਵੀਰਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਜਾਂ ਦਫ਼ਤਰ ਦੇ ਸੈਨਿਕ ਭਲਾਈ ਪ੍ਰਬੰਧਕਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਹੱਈਆ ਕਰਵਾ ਦਿੱਤੀਆਂ ਜਾਣ। ਉਨ੍ਹਾਂ ਦੱਸਿਆ ਕਿ ਸ਼ਹੀਦ ਦੀਆਂ ਤਸਵੀਰਾਂ ਪਿਛੇ ਉਸਦੇ ਪਿੰਡ ਦਾ ਪਤਾ, ਓਪ੍ਰੇਸ਼ਨ ਦਾ ਨਾਮ, ਸ਼ਹੀਦ ਹੋਣ ਦੀ ਮਿਤੀ, ਸਕੂਲ ਦਾ ਨਾਮ, ਮੋਬਾਇਲ ਨੰਬਰ, ਜੇਕਰ ਸ਼ਹੀਦ ਪੁਰਸਕਾਰ ਵਿਜੇਤਾ ਹੈ ਤਾਂ ਉਸਦਾ ਵੇਰਵਾ ਵੀ ਫੋਟੋ ਦੇ ਪਿਛੇ ਦਿੱਤਾ ਜਾਵੇ। ਇਸ ਤੋਂ ਇਲਾਵਾ ਸਰਵਿਸ ਪਰਟੀਕੂਲਰ ਦੀ ਕਾਪੀ ਵੀ ਮੁਹੱਈਆ ਕਰਵਾਈ ਜਾਵੇ।

18 ਸਾਲ ਤੋਂ ਘੱਟ ਉਮਰ ਦੇ ਬੱਚੇ ਤੋਂ ਭੱਠਿਆਂ 'ਤੇ ਮਜ਼ਦੂਰੀ ਨਾ ਕਰਵਾਈ ਜਾਵੇ : ਐਸ.ਡੀ.ਐਮ.



  • ਐਸ.ਡੀ.ਐਮ. ਨੇ ਮੀਟਿੰਗ ਦੌਰਾਨ ਭੱਠਾ ਮਾਲਕਾਂ ਨੂੰ ਕੀਤੀਆਂ ਹਦਾਇਤਾਂ

ਹੁਸ਼ਿਆਰਪੁਰ, 13 ਫਰਵਰੀ: ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ ਨੇ ਕਿਹਾ ਕਿ ਇੱਟਾਂ ਦੇ ਭੱਠਿਆਂ 'ਤੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਘੱਟੋ-ਘੱਟ ਉਜਰਤ ਐਕਟ ਤਹਿਤ ਨਿਯਮਤ ਕੀਤੀ ਗਈ ਮਜ਼ਦੂਰੀ ਦੇਣ ਨੂੰ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਭੱਠਾ ਮਾਲਕਾਂ ਦੇ ਨਾਲ ਆਯੋਜਿਤ ਕੀਤੀ ਗਈ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਜਿਤੇਂਦਰ ਜੋਰਵਾਲ ਨੇ ਭੱਠਾ ਮਾਲਕਾਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤ ਸਾਰੇ ਭੱਠਿਆਂ 'ਤੇ ਨਿਯਮਾਂ ਅਨੁਸਾਰ ਮਜ਼ਦੂਰੀ ਦੇਣ ਅਤੇ ਭੱਠੇ 'ਤੇ ਲੈਣ-ਦੇਣ ਸਬੰਧੀ ਸਾਰਾ ਰਿਕਾਰਡ ਮੇਨਟੇਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭੱਠੇ ਦਾ ਖੇਤਰਫ਼ਲ ਨਿਰਧਾਰਤ ਕੀਤੇ ਗਏ ਮਾਪਦੰਡਾਂ ਅਨੁਸਾਰ ਹੋਣਾ ਚਾਹੀਦਾ ਹੈ ਅਤੇ ਭੱਠਿਆਂ ਵਿੱਚ ਮਜ਼ਦੂਰਾਂ ਲਈ ਪੀਣ ਵਾਲੇ ਸਾਫ ਪਾਣੀ ਤੋਂ ਲੈ ਕੇ ਸਾਫ਼ ਸੁਥਰੇ ਪਖਾਨੇ ਬਣੇ ਹੋਣੇ ਚਾਹੀਦੇ ਹਨ।

                       ਐਸ.ਡੀ.ਐਮ. ਨੇ ਕਿਹਾ ਕਿ ਜੇ ਕਿਸੇ ਭੱਠੇ 'ਤੇ ਦੂਜੇ ਰਾਜਾਂ ਤੋਂ ਮਜ਼ਦੂਰ ਕੰਮ ਕਰਨ ਲਈ ਲਿਆਏ ਜਾਂਦੇ ਹਨ, ਤਾਂ ਇਸ ਸਬੰਧੀ ਮਾਈਗਰੇਟ ਸਰਟੀਫਿਕੇਟ ਲੈਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਤੋਂ ਭੱਠਿਆਂ 'ਤੇ ਮਜ਼ਦੂਰੀ ਨਾ ਕਰਵਾਈ ਜਾਵੇ ਅਤੇ ਇਸ ਸਬੰਧੀ
ਵਿਸ਼ੇਸ਼ ਤੌਰ 'ਤੇ ਭੱਠਿਆਂ ਦੇ ਬਾਹਰ ਤਿੰਨੇ ਭਾਸ਼ਾਵਾਂ ਵਿੱਚ ਇਹ ਸਪੱਸ਼ਟ ਤੌਰ 'ਤੇ  ਲਿਖਿਆ ਜਾਵੇ ਕਿ ਇਸ ਭੱਠੇ 'ਤੇ ਕਿਸੇ ਤਰ੍ਹਾਂ ਦੀ ਕੋਈ ਬਾਲ ਮਜ਼ਦੂਰੀ ਨਹੀਂ ਕਰਵਾਈ ਜਾਂਦੀ। ਉਨ੍ਹਾਂ ਕਿਹਾ ਕਿ ਭੱਠਾ ਲਗਾਉਣ ਲਈ ਸਬੰਧਤ ਵਿਭਾਗ ਤੋਂ ਪ੍ਰਦੂਸ਼ਣ ਕੰਟਰੋਲ ਸਬੰਧੀ ਸਰਟੀਫਿਕੇਟ ਲੈਣਾ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਭੱਠਿਆਂ 'ਤੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਭੱਠੇ 'ਤੇ ਕੰਮ ਕਰਦੇ ਮਜ਼ਦੂਰਾਂ ਦੇ ਨਾਲ ਸਹਿਜ ਅਤੇ ਨਰਮ ਵਿਵਹਾਰ ਕਰਨ ਸਬੰਧੀ ਹਦਾਇਤਾਂ ਵੀ ਜ਼ਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਭੱਠਿਆਂ 'ਤੇ ਸੀ.ਸੀ.ਟੀ.ਵੀ. ਕੈਮਰੇ ਵੀ ਜ਼ਰੂਰੀ ਲਗਵਾਏ ਜਾਣ। ਇਸ ਤੋਂ ਇਲਾਵਾ ਭੱਠੇ 'ਤੇ ਕੰਮ ਕਰਨ ਵਾਲੇ ਸਾਰੇ ਮਜ਼ਦੂਰਾਂ ਦੇ ਆਧਾਰ, ਰਾਸ਼ਨ ਕਾਰਡ, ਵੋਟਰ ਕਾਰਡ, ਮਗਨਰੇਗਾ ਕਾਰਡ ਤੋਂ ਇਲਾਵਾ ਬੀਮਾ ਸਹੂਲਤ ਮੁਹੱਈਆ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ।


                       ਉਨ੍ਹਾਂ ਕਿਹਾ ਕਿ ਭੱਠਾ ਮਾਲਕ ਆਪਣੇ ਭੱਠਿਆਂ ਦੇ ਬਾਹਰ ਤਿੰਨੋਂ ਭਾਸ਼ਾਵਾਂ ਵਿੱਚ ਵਿਸ਼ੇਸ਼ ਬੋਰਡ ਲਗਾ ਕੇ ਡਿਪਟੀ ਕਮਿਸ਼ਨਰ ਦਫ਼ਤਰ ਸਮੇਤ ਸਬੰਧਤ ਐਸ.ਡੀ.ਐਮ., ਤਹਿਸੀਲ, ਡੀ.ਐਸ.ਪੀ., ਐਸ.ਐਚ.ਓ. ਅਤੇ ਲੇਬਰ ਵਿਭਾਗ ਦੇ ਫੋਨ ਨੰਬਰ ਲਿਖਣੇ ਲਾਜ਼ਮੀ ਬਣਾਏ ਜਾਣ, ਤਾਂ ਜੋ ਜ਼ਰੂਰਤ ਪੈਣ 'ਤੇ ਫੌਰੀ ਤੌਰ 'ਤੇ ਇਨ੍ਹਾਂ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਭੱਠਿਆਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਊਣਤਾਈਆਂ ਸਾਹਮਣੇ ਆਉਣ 'ਤੇ ਸਖਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਆਈ.ਪੀ.ਐਸ. (ਅੰਡਰ ਟਰੇਨਿੰਗ) ਸ੍ਰੀ ਅੰਕੁਰ ਗੁਪਤਾ, ਡੀ.ਐਸ.ਪੀ. ਸ੍ਰੀ ਸੁਖਵਿੰਦਰ ਸਿੰਘ, ਤਹਿਸੀਲਦਾਰ ਹੁਸ਼ਿਆਰਪੁਰ ਸ੍ਰੀ ਅਰਵਿੰਦ ਵਰਮਾ, ਨਾਇਬ ਤਹਿਸੀਲਦਾਰ ਸ੍ਰੀ ਜਸਕਰਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਨਾਲ ਸਬੰਧਤ ਭੱਠਾ ਮਾਲਕ ਮੌਜੂਦ ਸਨ।

ਸਮਰਪਣ ਲੋਕ ਚੇਤਨਾ ਜ਼ਰੀਏ 'ਸਮਰਪਣ' ਨਾਲ ਜੁੜ ਰਹੀਆਂ ਨੇ ਪਿੰਡਾਂ ਦੀਆਂ ਪੰਚਾਇਤਾਂ



  • ਹਲਕਾ ਵਿਧਾਇਕ ਅਰੁਣ ਡੋਗਰਾ ਬਣੇ 'ਸਮਰਪਣ' ਦੇ ਮੈਂਬਰ  

ਹੁਸ਼ਿਆਰਪੁਰ, 13 ਫਰਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ 'ਸਮਰਪਣ' ਪ੍ਰੋਜੈਕਟ ਨੂੰ ਦਿਨੋਂ-ਦਿਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਥੇ ਭਾਰੀ ਗਿਣਤੀ 'ਚ ਦਾਨੀ ਸੱਜਣ 'ਸਮਰਪਣ' ਦੇ ਮੈਂਬਰ ਬਣ ਰਹੇ ਹਨ, ਉਥੇ ਸਮਰਪਣ ਲੋਕ ਚੇਤਨਾ ਜ਼ਰੀਏ ਪਿੰਡਾਂ ਦੀਆਂ ਪੰਚਾਇਤਾਂ ਵੀ ਅੱਗੇ ਆ ਰਹੀਆਂ ਹਨ। ਜ਼ਿਲ੍ਹੇ ਦੇ ਸਿੱਖਿਆ
ਵਿਭਾਗ ਵਲੋਂ ਸਮਰਪਣ ਲੋਕ ਚੇਤਨਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਜ਼ਰੀਏ ਪਿੰਡਾਂ ਵਿੱਚ ਜਾ ਕੇ 'ਸਮਰਪਣ' ਲਈ ਸਮਰਪਿਤ ਅਧਿਆਪਕਾਂ ਵਲੋਂ 'ਸਮਰਪਣ' ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਹਿਪੁਰ ਖੁਰਦ ਦੇ ਲੈਕਚਰਾਰ ਸ੍ਰੀ ਵਿਜੇ ਭੱਟੀ ਵਲੋਂ ਸਕੂਲੀ ਸਮੇਂ ਤੋਂ ਬਾਅਦ ਪਿੰਡਾਂ ਵਿੱਚ ਜਾ ਕੇ ਪੰਚਾਇਤਾਂ ਸਮੇਤ ਪਿੰਡ ਵਾਸੀਆਂ ਨਾਲ 'ਸਮਰਪਣ' ਬਾਰੇ ਗੱਲਬਾਤ ਕੀਤੀ ਜਾ ਰਹੀ ਹੈ, ਜਿਸ ਦੀ ਬਦੌਲਤ ਭਾਰੀ ਗਿਣਤੀ ਵਿੱਚ ਪਿੰਡ ਵਾਸੀ 'ਸਮਰਪਣ' ਦੇ ਮੈਂਬਰ ਬਣ ਰਹੇ ਹਨ। ਇਸ ਤੋਂ ਇਲਾਵਾ ਹਲਕਾ ਵਿਧਾਇਕ, ਐਨ.ਆਰ.ਆਈਜ਼, ਉਚ ਅਧਿਕਾਰੀ, ਪੱਤਰਕਾਰ ਭਾਈਚਾਰਾ, ਉਦਯੋਗਪਤੀਆਂ ਤੋਂ ਇਲਾਵਾ ਸਮਾਜ ਦਾ ਹਰੇਕ ਵਰਗ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੇ 'ਸਮਰਪਣ' ਪ੍ਰੋਜੈਕਟ ਨਾਲ ਜੁੜ ਰਿਹਾ ਹੈ।


                       'ਸਮਰਪਣ' ਦਾ ਮੈਂਬਰ ਬਣੇ ਹਲਕਾ ਵਿਧਾਇਕ ਦਸੂਹਾ ਸ੍ਰੀ ਅਰੁਣ ਡੋਗਰਾ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਦਾਨੀ ਸੱਜਣਾਂ ਨੂੰ 'ਸਮਰਪਣ' ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤਾ ਇਹ ਪ੍ਰੋਜੈਕਟ ਇਕ ਨਿਵੇਕਲੀ ਪਹਿਲ ਹੈ।

                       ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ 'ਸਮਰਪਣ' ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਭਾਰੀ ਗਿਣਤੀ ਵਿੱਚ 'ਸਮਰਪਣ' ਨਾਲ ਦਾਨੀ ਸੱਜਣਾਂ ਦਾ ਜੁੜਨਾ ਇਸ
ਗੱਲ ਦਾ ਸੰਕੇਤ ਹੈ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮਿਸਾਲ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 12 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੀ ਪਹਿਲ ਕਦਮੀ ਅਤੇ ਅਧਿਆਪਕਾਂ ਦੀ ਸਮਰਪਣ ਭਾਵਨਾ ਸਦਕਾ ਭਾਰੀ ਗਿਣਤੀ ਵਿੱਚ ਦਾਨੀ ਸੱਜਣ 'ਸਮਰਪਣ' ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।


            ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ।

ਬਿਨ੍ਹਾਂ ਲਾਇਸੰਸ ਡਰਾਈਵਰ ਰੱਖਣ ਵਾਲੀਆਂ ਸਿੱਖਿਆ ਸੰਸਥਾਵਾਂ ਦੀਆਂ ਬੱਸਾਂ ਨੂੰ ਕੀਤਾ ਜਾਵੇ ਜ਼ਬਤ : ਡਿਪਟੀ ਕਮਿਸ਼ਨਰ


  • ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਕੀਤੀਆਂ ਹਦਾਇਤਾਂ

ਹੁਸ਼ਿਆਰਪੁਰ, 12 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਬਿਨ੍ਹਾਂ ਲਾਇਸੰਸ ਤੋਂ ਡਰਾਈਵਰ ਰੱਖਣ ਵਾਲੀਆਂ ਸਿੱਖਿਆ ਸੰਸਥਾਵਾਂ ਦੀਆਂ ਬੱਸਾਂ ਨੂੰ ਜ਼ਬਤ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਿਨ੍ਹਾਂ ਲਾਇਸੰਸ ਬੱਸ ਅਤੇ ਹੋਰ ਵਾਹਨ ਚਲਾਉਣਾ ਪੂਰੀ ਤਰ੍ਹਾਂ ਨਾਲ ਗੈਰ-ਕਾਨੂੰਨੀ ਹੈ। ਜੋ ਚਾਰ ਪਹੀਆ ਵਾਹਨ ਚਾਲਕ ਬਿਨ੍ਹਾਂ ਲਾਇਸੰਸ ਦੇ ਬੱਸ ਚਲਾਉਂਦੇ ਹਨ, ਉਨ੍ਹਾਂ ਦਾ ਮਹਿਜ਼  ਚਲਾਨ ਕਰਕੇ ਖਾਨਾ ਪੂਰਤੀ ਨਾ ਕੀਤੀ ਜਾਵੇ, ਬਲਕਿ ਸਖਤੀ ਨਾਲ ਕਦਮ ਚੁੱਕਦੇ ਹੋਏ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਸਕੂਲ ਦੇ ਮਾਲਕ ਬਿਨ੍ਹਾਂ ਲਾਇਸੰਸ ਦੇ ਬੱਸ ਚਾਲਕਾਂ ਨੂੰ ਰੱਖਦੇ ਹਨ, ਉਨ੍ਹਾਂ ਦੇ ਖਿਲਾਫ਼ ਵੀ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

                       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਕੂਲਾਂ ਵਿੱਚ ਸੇਫ਼ ਵਾਹਨ ਪਾਲਿਸੀ ਮੈਨੇਜਮੈਟ ਕਮੇਟੀ ਨੂੰ ਬਣਾਉਣਾ ਵੀ ਯਕੀਨੀ ਬਣਾਇਆ ਜਾਵੇ ਅਤੇ ਪੁਲਿਸ ਵਿਭਾਗ ਵਲੋਂ ਰੂਟੀਨ ਵਿੱਚ ਸਕੂਲਾਂ ਦੀ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਬੱਸ ਚਾਲਕ ਪਹਿਲਾਂ ਤੋਂ ਨਿਸ਼ਚਿਤ ਕੀਤੇ ਗਏ ਬੱਸ ਸਟਾਪ 'ਤੇ ਹੀ ਯਾਤਰੀਆਂ ਨੂੰ ਉਤਾਰਨ ਅਤੇ ਚੜ੍ਹਾਉਣ। ਉਨ੍ਹਾਂ
ਕਿਹਾ ਕਿ ਜਦੋਂ ਬੱਸ ਚਾਲਕ ਬੱਸ ਸਟਾਪ 'ਤੇ ਬੱਸਾਂ ਨਾ ਖੜ੍ਹੀਆਂ ਕਰਕੇ ਅਣਅਧਿਕਾਰਤ ਜਗ੍ਹਾ 'ਤੇ ਯਾਤਰੀਆਂ ਨੂੰ ਬੱਸਾਂ ਵਿੱਚ ਚੜ੍ਹਾਉਂਦੇ ਹਨ, ਤਾਂ ਟਰੈਫਿਕ ਦੀ ਗੰਭੀਰ ਸਮੱਸਿਆ ਪੈਦਾ ਹੋ ਜਾਂਦੀ ਹੈ। ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਸੜਕਾਂ ਵਿਚਕਾਰ ਦੁਕਾਨਦਾਰਾਂ ਅਤੇ ਰੇਹੜੀ ਚਾਲਕਾਂ ਵਲੋਂ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਰੋਕਣ ਲਈ ਹਫ਼ਤੇ ਵਿੱਚ ਦੋ ਵਾਰ ਚੈਕਿੰਗ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਅਤੇ ਪੁਲਿਸ ਵਿਭਾਗ ਮਿਲ ਕੇ ਆਪਣੇ-ਆਪਣੇ ਖੇਤਰਾਂ ਵਿੱਚ ਪੈਂਦੀਆਂ ਮਾਰਕੀਟ ਐਸੋਸੀਏਸ਼ਨਾਂ ਨਾਲ ਗੱਲਬਾਤ ਕਰਕੇ ਸੜਕਾਂ ਉਤੇ ਨਜਾਇਜ਼ ਕਬਜ਼ੇ ਨਾ ਕਰਨ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ 18 ਸਾਲ ਦੀ ਉਮਰ ਪੂਰੀ ਨਹੀ ਕਰਦੇ ਉਨ੍ਹਾਂ ਬੱਚਿਆਂ ਨੂੰ ਵਾਹਨ ਚਲਾਉਣ ਤੋਂ ਰੋਕਿਆ ਜਾਵੇ ਅਤੇ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇ।


           ਇਸ ਦੌਰਾਨ ਜ਼ਿਲ੍ਹਾ ਟਰੈਫਿਕ ਪੁਲਿਸ ਅਤੇ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ ਸੀਟ ਬੈਲਟ, ਓਵਰ ਲੋਡ, ਹੈਲਮਟ, ਨਜਾਇਜ਼ ਪਾਰਕਿੰਗ, ਪ੍ਰੈਸ਼ਰ ਹਾਰਨ ਸਮੇਤ ਟਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ 3595 ਤੋਂ ਵੱਧ ਚਲਾਨ ਕੱਟ ਕੇ ਜ਼ੁਰਮਾਨੇ ਕੀਤੇ ਗਏ ਹਨ। ਜਦਕਿ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

                       ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ  ਧਾਲੀਵਾਲ, ਆਈ.ਪੀ.ਐਸ. (ਅੰਡਰ ਟਰੇਨਿੰਗ) ਸ੍ਰੀ ਅੰਕੁਰ ਗੁਪਤਾ, ਡੀ.ਐਸ.ਪੀ.(ਐਚ) ਸ੍ਰੀ ਜੰਗ ਬਹਾਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਸਹਾਇਕ ਟਰਾਂਸਪੋਰਟ ਅਫ਼ਸਰ ਸ੍ਰੀ ਮਨਜੀਤ ਸਿੰਘ ਤੋਂ ਇਲਾਵਾ ਹੋਰ ਵੀ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)