- ਬੀ.ਬੀ.ਐਮ.ਬੀ. ਵਲੋਂ ਸਮੀਖਿਆ ਮੀਟਿੰਗ ਦੌਰਾਨ 26 ਸਤੰਬਰ ਨੂੰ ਪਾਣੀ ਛੱਡਣ ਬਾਰੇ ਲਿਆ ਜਾਵੇਗਾ ਅਗਲਾ ਫ਼ੈਸਲਾ
- ਜ਼ਿਲ੍ਹਾ ਵਾਸੀ ਕਿਸੇ ਵੀ ਤਰਾਂ ਦੀ ਘਬਰਾਹਟ ਵਿੱਚ ਨਾ ਆਉਣ, ਸਥਿਤੀ ਕੰਟਰੋਲ ਹੇਠ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰਾਂ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਨਾ ਹੀ ਅਫਵਾਹਾਂ 'ਤੇ ਯਕੀਨ ਕਰਨ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਵਿੱਚ ਹੜ੍ਹਾਂ ਦਾ ਕੋਈ ਖਤਰਾ ਨਹੀਂ ਹੈ। ਉਨ੍ਹਾਂ ਨਾਲ ਹੀ ਸੁਚੇਤ ਕਰਦਿਆਂ ਕਿਹਾ ਕਿ ਬਿਆਸ ਦਰਿਆ ਨੇੜਲੇ ਇਲਾਕੇ ਸੁਚੇਤ ਰਹਿਣ ਅਤੇ ਕੰਢਿਆਂ 'ਤੇ ਜਾਣ ਤੋਂ ਗੁਰੇਜ਼ ਕਰਨ। ਇਸ ਤੋਂ ਇਲਾਵਾ ਪਸ਼ੂ ਵੀ ਨਾ ਲਿਜਾਏ ਜਾਣ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਾਰਸ਼ਾਂ ਕਾਰਨ ਡੇਂਗੂ, ਮਲੇਰੀਆਂ, ਹੈਜ਼ਾ ਆਦਿ ਬਿਮਾਰੀਆਂ ਫੈਲ ਸਕਦੀਆਂ ਹਨ, ਇਸ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾ ਕੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾਣ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਿਥੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਵਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਜਾ ਰਿਹਾ ਹੈ, ਉਥੇ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 138 ਵਿਖੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ, ਜਿਸ ਦਾ ਨੰਬਰ 01882-220412 (98157-84840) ਹੈ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ 'ਤੇ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਖੇ ਬਣਾਏ ਗਏ ਕੰਟਰੋਲ ਰੂਮ ਦਾ ਸੰਪਰਕ ਨੰਬਰ 01882-240796 (98149-00051), ਸਬ-ਡਵੀਜ਼ਨ ਦਸੂਹਾ ਵਿਖੇ 01883-285024 (88726-98889), ਸਬ ਡਵੀਜ਼ਨ ਮੁਕੇਰੀਆਂ ਵਿਖੇ 01883-246214 (96533-09192) ਅਤੇ ਸਬ-ਡਵੀਜ਼ਨ ਗੜ੍ਹਸ਼ੰਕਰ ਵਿਖੇ ਸੰਪਰਕ ਨੰਬਰ 01884-282026 (98147-12244) 'ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment