- ਕਰਜ਼ਾ ਰਾਹਤ ਯੋਜਨਾ ਤਹਿਤ ਜ਼ਿਲ੍ਹੇ 'ਚ 132 ਕਰੋੜ ਰੁਪਏ ਦਾ ਕਿਸਾਨਾਂ ਨੂੰ ਦਿੱਤਾ ਲਾਭ : ਡਿਪਟੀ ਕਮਿਸ਼ਨਰ
ਸ੍ਰੀ ਡੀ.ਕੇ. ਤਿਵਾੜੀ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸਿਧਾਤਾਂ 'ਤੇ ਚੱਲਣਾ ਹੀ ਉਨ੍ਹਾਂ ਲਈ ਸੱਚੀ ਸ਼ਰਧਾਂਜ਼ਲੀ ਹੋਵੇਗੀ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਕੀਮਾਂ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ-ਪਿੰਡ ਵੀ ਇਹ ਕੈਂਪ ਲਗਾਏ ਗਏ ਸਨ, ਜਦਕਿ ਹੁਣ ਇਕੋ ਛੱਤ ਥੱਲੇ ਇਹ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਵੀ ਤਰਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਹਲਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਪਵਨ ਕੁਮਾਰ ਆਦੀਆ ਅਤੇ ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਹਿੰਸਾ, ਸ਼ਾਂਤੀ ਅਤੇ ਸਵੱਛਤਾ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਪ੍ਰਮੁੱਖ ਸਿਧਾਂਤ ਹਨ ਅਤੇ ਇਨ੍ਹਾਂ ਦੀ ਪਾਲਣਾ ਕਰਕੇ ਨਰੋਏ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ 'ਤੇ ਇਹ ਕੈਂਪ ਲਗਾਉਣੇ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਾਰਜ ਹੈ, ਕਿਉਂਕਿ ਇਨ੍ਹਾਂ ਕੈਂਪਾਂ ਜ਼ਰੀਏ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਦਾ ਫਾਇਦਾ ਚੁੱਕਣ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਇਸ ਕੈਂਪ ਤੋਂ ਇਲਾਵਾ ਸਬ-ਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿੱਚ ਵੀ ਇਹ ਕੈਂਪ ਲਗਾ ਕੇ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਯੋਗ ਵਿਅਕਤੀ ਕਿਸੇ ਸਰਕਾਰੀ ਸਕੀਮ ਤੋਂ ਵਾਂਝੇ ਰਹਿ ਗਏ ਹਨ, ਉਹ ਇਨ੍ਹਾਂ ਕੈਂਪਾਂ ਵਿੱਚ ਆਪਣੀ ਅਰਜ਼ੀ ਦੇ ਸਕਦੇ ਹਨ, ਉਪਰੰਤ ਉਨ੍ਹਾਂ ਨੂੰ ਉਸ ਸਕੀਮ ਦਾ ਲਾਭ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰਜ਼ਾ ਰਾਹਤ ਯੋਜਨਾ ਤਹਿਤ ਉਨ੍ਹਾਂ ਦੇ 13,755 ਕਿਸਾਨਾਂ ਨੂੰ ਕਰੀਬ 132 ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ, ਜਦਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 803 ਨੌਜਵਾਨਾਂ ਦੀ ਪਲੇਸਮੈਂਟ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ 3586 ਵਿਅਕਤੀਆਂ ਨੂੰ ਸਵੈਰੋਜ਼ਗਾਰ ਵੀ ਮੁਹੱਈਆ ਕਰਵਾਇਆ ਗਿਆ ਹੈ। ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਪਹਿਲੇ ਪੜਾਅ ਵਿੱਚ 35 ਹਜ਼ਾਰ 575 ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਇਆ ਗਿਆ ਹੈ, ਜਦਕਿ ਦੂਜੇ ਪੜਾਅ ਤਹਿਤ ਹੁਣ ਤੱਕ 2809 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿੱਚ ਕੋਈ ਵੀ ਯੋਗ ਵਿਅਕਤੀ ਕਿਸੇ ਸਰਕਾਰੀ ਸਕੀਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਜ਼ਿਲ੍ਹਾ ਪੱਧਰੀ ਕੈਂਪ ਵਿੱਚ ਡੇਂਗੂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਟੀ-ਸ਼ਰਟ ਵੀ ਲਾਂਚ ਕੀਤੀ ਗਈ।
ਸਕੱਤਰ ਤਕਨੀਕੀ ਸਿੱਖਿਆ ਵਿਭਾਗ ਸ੍ਰੀ ਡੀ.ਕੇ. ਤਿਵਾੜੀ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 15 ਨੌਜਵਾਨਾਂ ਨੂੰ ਜੌਬ ਲੈਟਰ ਅਤੇ ਨਰੇਗਾ ਤਹਿਤ ਕਰੀਬ 33 ਲਾਭਪਾਤਰੀਆਂ ਨੂੰ ਜੌਬ ਕਾਰਡ ਸੌਂਪੇ ਗਏ। ਇਨ੍ਹਾਂ ਤੋਂ ਇਲਾਵਾ 27 ਲਾਭਪਾਤਰੀਆਂ ਨੂੰ ਮੁਫ਼ਤ ਟੁਆਇਲਟ ਸਕੀਮ ਅਤੇ ਬੈਂਕ ਦੀਆਂ ਪੈਨਸ਼ਨ ਸਕੀਮਾਂ ਤੇ ਮੁਦਰਾ ਲੋਨ ਸਬੰਧੀ ਕਰੀਬ 30 ਲਾਭਪਾਤਰੀਆਂ ਨੂੰ ਰਾਹਤ ਸਰਟੀਫਿਕੇਟ ਸੌਂਪੇ ਗਏ। ਇਸ ਮੌਕੇ ਮੁੱਖ ਮਹਿਮਾਨ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਯਾਦਗਾਰੀ ਚਿੰਨ੍ਹ ਵੀ ਸੌਂਪਿਆ ਗਿਆ।
No comments:
Post a Comment