ਹੁਸ਼ਿਆਰਪੁਰ, 7 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਸਮੂਹਿਕ ਵਿਕਾਸ ਤੇ 1100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਮਨੋਰੰਜਨ ਕਾਲੀਆ, ਸਥਾਨਕ ਸਰਕਾਰਾਂ ਤੇ ਉਦਯੋਗ ਮੰਤਰੀ ਪੰਜਾਬ ਨੇ 4 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ 22 ਕਨਾਲਾਂ 8 ਮਰਲੇ ਵਿੱਚ ਧੋਬੀ ਘਾਟ ਹੁਸ਼ਿਆਰਪੁਰ ਨੇੜੇ ਉਸਾਰੀ ਜਾ ਰਹੀ ਨਗਰ ਕੌਂਸਲ ਹੁਸ਼ਿਆਰਪੁਰ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਅਤੇ ਸ੍ਰੀ ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ ਵੀ ਉਹਨਾਂ ਨਾਲ ਸਨ।
ਸ੍ਰੀ ਕਾਲੀਆ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਤਿੰਨ ਵੱਡੀਆਂ ਕਾਰਪੋਰੇਸ਼ਨਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਨੂੰ ਵਿਕਾਸ ਕਾਰਜਾਂ ਲਈ 100-100 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ ਅਤੇ ਇਸੇ ਤਰਾਂ ਹੀ ਪਟਿਆਲਾ ਤੇ ਬਠਿੰਡਾ ਦੀਆਂ ਕਾਰਪੋਰੇਸ਼ਨਾਂ ਨੂੰ 50-50 ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਏ ਕਲਾਸ ਨਗਰ ਕੌਂਸਲ ਨੂੰ 10-10 ਕਰੋੜ ਰੁਪਏ, ਬੀ ਕਲਾਸ ਨੂੰ 5-5 ਕਰੋੜ ਰੁਪਏ ਅਤੇ ਸੀ ਕਲਾਸ ਦੀ ਨਗਰ ਕੌਂਸਲ ਨੂੰ 3-3 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਵੱਖ-ਵੱਖ ਸ਼ਹਿਰਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਅਤੇ ਸੀਵਰੇਜ਼ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਕਾਲੀਆ ਨੇ ਕਿਹਾ ਕਿ ਸੂਬੇ ਦੇ 44 ਨਗਰਾਂ ਅਤੇ 5 ਸ਼ਹਿਰਾਂ ਨੂੰ ਕੌਮਾਤਰੀ ਮਿਆਰ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਇਹਨਾਂ ਨਗਰਾਂ ਅਤੇ ਸ਼ਹਿਰਾਂ ਦੇ ਮਾਸਟਰ ਪਲਾਨਜ਼ ਤਿਆਰ ਕੀਤੇ ਗਏ ਹਨ ਅਤੇ ਜਲਦੀ ਹੀ ਇਹਨਾਂ ਸ਼ਹਿਰਾਂ ਅਤੇ ਨਗਰਾਂ ਦੇ ਸਮੂਹਿਕ ਵਿਕਾਸ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਸ੍ਰੀ ਕਾਲੀਆ ਨੇ ਕਿਹਾ ਕਿ ਸ੍ਰ: ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਅੰਦਰ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੀ ਨਵੀਂ ਸਨੱਅਤੀ ਨੀਤੀ 2009 ਨੂੰ ਨੋਟੀਫਾਈਡ ਕਰ ਦਿੱਤੀ ਗਈ ਹੈ ਜਿਸ ਤਹਿਤ ਵੱਖ-ਵੱਖ ਸਨੱਅਤਾਂ ਨੂੰ ਰਿਆਇਤਾਂ ਦੇ ਵਿਸ਼ੇਸ਼ ਪੈਕੇਜ਼ ਮੁਹੱਈਆ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਸਪੈਸ਼ਲ ਇਕਨਾਮਿਕ ਜ਼ੋਨਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਸਪੈਸ਼ਲ ਇਕਨਾਮਿਕ ਜ਼ੋਨ ਐਕਟ-2009 ਬਣਾ ਕੇ ਉਸ ਨੂੰ ਲਾਗੂ ਕੀਤਾ ਗਿਆ ਹੈ ਜੋ ਦੂਸਰੇ ਸੂਬਿਆਂ ਲਈ ਆਦਰਸ਼ ਨਮੂਨੇ ਵਜੋਂ ਹੈ। ਉਹਨਾਂ ਦੱਸਿਆ ਕਿ ਮੁਹਾਲੀ ਵਿਖੇ ਐਨ ਆਈ ਆਈ ਐਫ ਟੀ (ਨਿਫ਼ਟ ) ਦੀ ਇਮਾਰਤ ਮੁਕੰਮਲ ਕਰਨ ਲਈ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦਾ ਸੁਧਾਰ ਕਰਨ ਲਈ 32 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਸ੍ਰੀ ਕਾਲੀਆ ਨੇ ਨਗਰ ਕੌਂਸਲ ਹੁਸ਼ਿਆਰਪੁਰ ਦੇ ਦਫ਼ਤਰ ਦੇ ਨਵੇਂ ਤਿਆਰ ਕੀਤੇ ਲੋਗੋ ਅਤੇ ਦਫ਼ਤਰ ਦੀ ਨਵੀਂ ਵੈਬ ਸਾਈਟ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਤੇ ਨਗਰ ਕੌਂਸਲ ਹੁਸ਼ਿਆਰਪੁਰ, ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਹੁਸ਼ਿਆਰਪੁਰ ਅਤੇ ਇੰਡਸਟਰੀਅਲ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਸ੍ਰੀ ਮਨੋਰੰਜਨ ਕਾਲੀਆ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸਥਾਨਕ ਲੋਕ ਨਿਰਮਾਣ ਰੈਸਟ ਹਾਊਸ ਵਿਖੇ ਪੰਜਾਬ ਪੁਲੀਸ ਦੀ ਟੂਕੜੀ ਵੱਲੋਂ ਸ੍ਰੀ ਕਾਲੀਆ ਨੂੰ ਗਾਰਡ ਆਫ ਆਨਰ ਦਿੱਤਾ ਗਿਆ।
ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਕਿਰਤ ਮੰਤਰੀ ਪੰਜਾਬ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਦੀ ਨਗਰ ਕੌਂਸਲ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਲਈ 15 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਿੱਤੀ ਗਈ ਹੈ ਜਿਸ ਨਾਲ ਸ਼ਹਿਰ ਦੀਆਂ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕੀਤਾ ਗਿਆ ਹੈ ਅਤੇ ਸ਼ਹਿਰ ਦਾ ਸਮੂਹਿਕ ਵਿਕਾਸ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਹਿਰ ਹੁਸ਼ਿਆਰਪੁਰ ਦੇ ਲੋਕਾਂ ਨੂੰ ਅਧੁਨਿਕ ਸੀਵਰੇਜ਼ ਸਿਸਟਮ ਦੀ ਸਹੂਲਤ ਮੁਹੱਈਆ ਕਰਨ ਲਈ 121 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਲੋਕਾਂ ਨੂੰ ਆਧੁਨਿਕ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਹੁਸ਼ਿਆਰਪੁਰ ਵਿਖੇ 9. 64 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਵਾਲਾ ਬੱਸ ਸਟੈਂਡ ਅਤੇ 5. 45 ਕਰੋੜ ਰੁਪਏ ਦੀ ਲਾਗਤ ਨਾਲ ਭੰਗੀ ਚੋਅ ਉਪਰ ਪੱਕੇ ਪੁੱਲ ਦੀ ਉਸਾਰੀ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ 70 ਲੱਖ ਰੁਪਏ ਦੀ ਲਾਗਤ ਨਾਲ 6 ਨਵੇਂ ਟਿਊਬਵੈਲ ਲਗਾਏ ਗਏ ਹਨ ਅਤੇ 8 ਟਿਊਬਵੈਲ ਰੀ-ਬੋਰ ਕੀਤੇ ਗਏ ਹਨ ਅਤੇ 35 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਪਾਈਪ ਲਾਈਨਾਂ ਵਿਛਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਹੁਸ਼ਿਆਰਪੁਰ-ਊਨਾ ਸੜਕ ਤੇ ਬਣਾਏ ਜਾ ਰਹੇ ਚੱਕ ਸਾਧੂ ਦੇ ਪੁੱਲ ਦੀ ਉਸਾਰੀ ਜੰਗੀ ਪੱਧਰ ਤੇ ਕੀਤੀ ਜਾ ਰਹੀ ਹੈ। ਇਸ ਪੁੱਲ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਹਿਮਾਚਲ ਪ੍ਰਦੇਸ਼ ਜਾਣ ਲਈ ਕਾਫ਼ੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਟਾਂਡਾ ਬਾਈਪਾਸ ਪੁੱਲ ਤੋਂ ਧੋਬੀ ਘਾਟ ਤੱਕ ਜਾਂਦੀ ਭੰਗੀ ਚੋਅ ਦੀ ਸੜਕ ਨੂੰ ਮਜ਼ਬੂਤ ਕਰਨ ਲਈ ਇੱਕ ਕਰੋੜ 63 ਲੱਖ ਰੁਪਏ ਖਰਚ ਕਰਕੇ ਇਸ ਕੰਮ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਜੋ ਇਸ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਹੋ ਜਾਵੇਗੀ।
ਸ੍ਰੀ ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਉਹਨਾਂ ਨੇ ਨਗਰ ਕੌਂਸਲ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ, ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਜਤੀ ਸਿੰਘ ਥਿਆੜਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਹਰਜਿੰਦਰ ਸਿੰਘ ਧਾਮੀ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ । ਹੋਰਨਾਂ ਤੋਂ ਇਲਾਵਾ ਸਰਵਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ, ਮਹੰਤ ਰਮਿੰਦਰ ਦਾਸ ਡੇਰਾ ਬਹਾਦਰਪੁਰ, ਬਾਬਾ ਰਣਜੀਤ ਸਿੰਘ, ਅਮਰਜੀਤ ਸਿੰਘ ਚੋਹਾਨ ਚੇਅਰਮੈਨ ਮਾਰਕੀਟ ਕਮੇਟੀ, ਰਮੇਸ਼ ਕੁਮਾਰ ਕਾਰਜਸਾਧਕ ਅਫ਼ਸਰ, ਪਵਨ ਸ਼ਰਮਾ ਐਮ ਈ, ਸੁਸ਼ਮਾ ਸੇਤੀਆ, ਜੀਵਨ ਜੋਤੀ ਕਾਲੀਆ, ਸੁਧੀਰ ਸੂਦ, ਡਾ ਇੰਦਰਜੀਤ ਸ਼ਰਮਾ, ਰਮੇਸ਼ ਜ਼ਾਲਮ, ਅਵਤਾਰ ਸਿੰਘ ਜੌਹਲ, ਸ਼ੀਲ ਸੂਦ, ਅਕਾਲੀ-ਭਾਜਪਾ ਦੇ ਉਘੇ ਨੇਤਾ ਅਤੇ ਪਤਵੰਤੇ ਸ਼ਹਿਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਰੈੱਡ ਕਰਾਸ ਤਲਵਾੜਾ ਵੱਲੋਂ ਖੂਨਦਾਨ ਕੈਂਪ ਲਾਇਆ
![]() |
| ਰੈੱਡ ਕਰਾਸ ਬੀ. ਬੀ. ਐਮ. ਬੀ. ਤਲਵਾੜਾ ਵੱਲੋਂ ਪੀ. ਜੀ. ਆਈ. ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਏ ਖੂਨਦਾਨ ਕੈਂਪ ਦਾ ਦ੍ਰਿਸ਼। |
ਸੂਬੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ : ਸੂਦ
ਹੁਸ਼ਿਆਰਪੁਰ, 7 ਅਕਤੂਬਰ: ਪੰਜਾਬ ਸਰਕਾਰ ਵਲੋਂ ਬਣਾਈ ਗਈ ਨਵੀਂ ਖੇਡ ਨੀਤੀ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਆਉਟ ਡੋਰ ਸਟੇਡੀਅਮ ਨੂੰ ਆਧੁਨਿਕ ਸਹੂਲਤਾਂ ਵਾਲਾ ਕੋਮਾਂਤਰੀ ਪੱਧਰ ਦਾ ਖੇਡ ਸਟੇਡੀਅਮ ਬਣਾਉਣ ਲਈ 5 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ੍ਰੀ ਤੀਕਸ਼ਨ ਸੂਦ ਜੰਗਲਾਤ,ਜੰਗਲੀ ਜੀਵ ਸੁਰਖਿਆ, ਮੈਡੀਕਲ ਸਿਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਸਥਾਨਿਕ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਦਿੱਤੀ।
ਸ਼੍ਰੀ ਸੂਦ ਨੇ ਦਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਸਮੂਹਿਕ ਵਿਕਾਸ ਤੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ 350 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਹੋਰ ਵੀ ਖਰਚ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਹੀ ਸੂਬੇ ਦਾ ਵਿਕਾਸ ਤੇਜ਼ੀ ਨਾਲ ਹੋਇਆ ਹੈ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਸ਼ਹਿਰਾਂ ਤੇ ਪਿੰਡਾਂ ਦੇ 90 ਪ੍ਰਤੀਸ਼ਤ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਗਿਆ ਹੈ ਅਤੇ ਮਾਰਚ 2011 ਤੱਕ ਬਾਕੀ ਲੋਕਾਂ ਨੂੰ ਵੀ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇ। ਉਹਨਾਂ ਦੱਸਿਆ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਵਿਧਾਨ ਸਭਾ ਹਲਕੇ ਵਿੱਚ ਤਿੰਨ ਮਾਡਲ ਸਕੂਲ ਬਣਾਏ ਗਏ ਹਨ ਅਤੇ ਬਾਕੀ ਵੱਖ-ਵੱਖ ਸਕੂਲਾਂ ਨੁੰ ਚਾਰ ਦੀਵਾਰੀਆਂ ਅਤੇ ਸਾਜੋ ਸਮਾਨ ਲਈ ਕਰੋੜਾਂ ਰੁਪਏ ਦੀਆਂ ਗਰਾਟਾਂ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਮਿੰਨੀ ਸਕੱਤਰੇਤ, ਬੱਸ ਅੱਡਾ ਅਤੇ ਭੰਗੀ ਚੋਅ ਤੇ ਪੱਕੇ ਪੁੱਲ ਦੀ ਉਸਾਰੀ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।
ਸ੍ਰੀ ਸੂਦ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਨ ਲਈ 6 ਨਵੇਂ ਟਿਊਬਵੈਲ ਲਗਾਏ ਗਏ ਹਨ ਅਤੇ 8 ਟਿਊਬਵੇਲ ਰਿ-ਬੋਰ ਕੀਤੇ ਗਏ ਹਨ ਅਤੇ ਮਿਉਂਸਪਲ ਕਮੇਟੀ ਹੁਸ਼ਿਆਰਪੁਰ ਨੂੰ ਵਿਕਾਸ ਕਾਰਜਾਂ ਲਈ 15 ਕਰੋੜ ਰੁਪਏ ਦੇ ਕੇ ਸੜਕਾਂ ਅਤੇ ਹੋਰ ਵਿਕਾਸ ਕਾਰਜ ਕਰਵਾਏ ਗਏ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਮਿਉਂਸਪਲ ਕਮੇਟੀ ਨੂੰ ਟਰੈਕਟਰ-ਟਰਾਲੀ, ਜਨਰੇਟਰ, ਜੈਟਿਕ ਮਸ਼ੀਨ ਅਤੇ ਟਿੱਪਰ ਆਦਿ ਵੀ ਖਰੀਦ ਕੇ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਸ੍ਰ: ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਦੇ ਸਮੂਹ ਵਰਗਾਂ ਦੀ ਭਲਾਈ ਲਈ ਅਹਿਮ ਸਕੀਮਾਂ ਬਣਾ ਕੇ ਉਹਨਾਂ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ।
ਸ੍ਰੀ ਸੂਦ ਨੇ ਇਸ ਮੌਕੇ ਤੇ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਦੀ ਮੁਰੰਮਤ ਲਈ ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਅਧੀਨ ਪੰਜਾਬ ਸਪੋਰਟਸ ਕੌਂਸਲ ਵੱਲੋਂ 15 ਲੱਖ ਰੁਪਏ ਦਾ ਚੈਕ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ ਨੂੰ ਦਿੱਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰੇਮ ਸਿੰਘ ਜ਼ਿਲ੍ਹਾ ਖੇਡ ਅਫ਼ਸਰ , ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

ਤੀਕਸ਼ਨ ਸੂਦ ਨੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ
ਹੁਸ਼ਿਆਰਪੁਰ, 7 ਅਕਤੂਬਰ: ਹੁਸ਼ਿਆਰਪੁਰ ਤੋਂ ਵਾਇਆ ਜਲੰਧਰ ਜੀਂਦ ਤੱਕ ਜਾਣ ਵਾਲੀ ਸੜਕ ਨੂੰ ਚਾਰ ਮਾਰਗੀ ਬਣਾਇਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਪਿੰਡ ਸ਼ੇਰਗੜ੍ਹ ਵਿਖੇ ਪਿੰਡ ਸ਼ੇਰਗੜ੍ਹ ਬਾਈਪਾਸ ਤੋਂ ਛਾਉਣੀ ਸ਼ੇਰਗੜ੍ਹ ਤੱਕ 13. 81 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ।
ਇਸ ਮੌਕੇ ਤੇ ਬੋਲਦਿਆਂ ਸ੍ਰੀ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਹੀ ਪੇਂਡੂ ਸੜਕਾਂ ਬਣਾਈਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਇਸ ਸਾਲ ਹਰ ਵਿਧਾਨ ਸਭਾ ਹਲਕੇ ਵਿੱਚ 20-20 ਕਿਲੋਮੀਟਰ ਹੋਰ ਪੇਂਡੂ ਨਵੀਆਂ ਲਿੰਕ ਸੜਕਾਂ ਬਣਾਈਆਂ ਜਾਣਗੀਆਂ ਅਤੇ ਪੁਰਾਣੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡਾਂ ਦੀਆਂ ਨਵੀਆਂ ਲਿੰਕ ਸੜਕਾਂ ਬਣਾਉਣ ਲਈ 2 ਕਰੋੜ ਰੁਪਏ ਅਤੇ ਲਿੰਕ ਸੜਕਾਂ ਦੀ ਮੁਰੰਮਤ ਲਈ ਡੇਢ ਕਰੋੜ ਰੁਪਏ ਖਰਚ ਕੀਤੇ ਜਾਣਗੇ। ਸ੍ਰੀ ਸੂਦ ਨੇ ਕਿਹਾ ਕਿ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਲਈ ਵੀ ਪੰਜਾਬ ਸਰਕਾਰ ਵੱਲੋਂ ਨਵੇਂ ਟਿਊਬਵੈਲ ਲਗਾਏ ਗਏ ਹਨ । ਉਹਨਾਂ ਕਿਹਾ ਕਿ ਵਿਧਾਨ ਹਲਕਾ ਹੁਸ਼ਿਆਰਪੁਰ ਵਿੱਚ ਇਸ ਸਾਲ 11 ਟਿਊਬਵੈਲ ਪਿੰਡਾਂ ਵਿੱਚ ਅਤੇ 16 ਟਿਊਬਵੈਲ ਹੁਸ਼ਿਆਰਪੁਰ ਸ਼ਹਿਰ ਵਿੱਚ ਨਵੇਂ ਲਗਾਏ ਗਏ ਹਨ। ਜਿਸ ਨਾਲ 90 ਪ੍ਰਤੀਸ਼ਤ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਤੇ ਉਹਨਾਂ ਨੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 3 ਲੱਖ ਰੁਪਏ, ਰਵਿਦਾਸ ਧਰਮਸ਼ਾਲਾ ਦੀ ਮੁਰੰਮਤ ਲਈ 30 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਅਤੇ 50 ਹਜ਼ਾਰ ਰੁਪਏ ਦਾ ਚੈਕ ਪਿੰਡ ਦੀ ਪੰਚਾਇਤ ਨੂੰ ਸਟੇਡੀਅਮ ਦੇ ਵਿਕਾਸ ਲਈ ਦਿੱਤਾ।
ਸਰਪੰਚ ਸ਼ੇਰਗੜ੍ਹ ਆਸ਼ਾ ਰਾਣੀ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਦੱਸਿਆ। ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਮਾਸਟਰ ਹਰੀ ਰਾਮ, ਸਰਕਲ ਪ੍ਰਧਾਨ ਸਤਨਾਮ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਆਰ ਐਸ ਬੈਂਸ, ਐਸ ਡੀ ਓ ਰਜਿੰਦਰ ਕੁਮਾਰ, ਸਹਾਇਕ ਇੰਜੀਨੀਅਰ ਸਰਬਜੀਤ ਸਿੰਘ, ਨਾਇਬ ਤਹਿਸੀਲਦਾਰ ਅਮਰ ਨਾਥ, ਬੀ ਡੀ ਪੀ ਓ ਸਰਬਜੀਤ ਸਿੰਘ ਬੈਂਸ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਵਿਜੇ ਪਠਾਨੀਆ, ਸਰਕਲ ਪ੍ਰਧਾਨ ਜਗਤਾਰ ਸਿੰਘ, ਦਵਿੰਦਰ ਪਾਲ, ਸੁਦੇਸ਼ ਕੁਮਾਰ, ਚੌਧਰੀ ਜੀਤ ਰਾਮ, ਦਰਸ਼ਨ ਸਿੰਘ ਗੋਗਾ, ਟੈਹਿਲ ਸਿੰਘ ਸੰਮਤੀ ਮੈਂਬਰ ਅਵਤਾਰ ਸਿੰਘ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਉਜਾਗਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਹਰ ਵਿਧਾਨ ਸਭਾ ਹਲਕੇ ਚ 20 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਬਣਨਗੀਆਂ : ਠੰਡਲ
ਮਾਹਿਲਪੁਰ, 7 ਅਕਤੂਬਰ: ਅਕਾਲੀ-ਭਾਜਪਾ ਸਰਕਾਰ ਵੱਲੋਂ ਇਸ ਸਾਲ ਹਰ ਵਿਧਾਨ ਸਭਾ ਹਲਕੇ ਵਿੱਚ 20 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਬਣਾਈਆਂ ਜਾਣਗੀਆਂ ਅਤੇ ਪੁਰਾਣੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਬੋਹਣ ਵਿਖੇ ਗੁਰਦੁਆਰਾ ਬਾਬਾ ਫਰੀਦ ਤੋਂ ਚੱਗਰਾਂ-ਬੋਹਣ ਸੜਕ ਤੱਕ 12. 51 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਆਰ ਐਸ ਬੈਂਸ, ਐਕਸੀਅਨ ਭੂਮੀ ਰੱਖਿਆ ਵਿਭਾਗ ਜਗੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ ਸਰਬਜੀਤ ਸਿੰਘ ਕੰਧਾਰੀ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ ਵੀ ਇਸ ਮੌਕੇ ਤੇ ਉਹਨਾਂ ਦੇ ਨਾਲ ਸਨ।
ਸ੍ਰ: ਠੰਡਲ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੇ ਧਾਰਮਿਕ ਅਸਥਾਨ ਤੇ ਆਉਣ ਵਾਲੇ ਸ਼ਰਧਾਲੂਆਂ ਦੀ ਮੁਸ਼ਕਲ ਨੂੰ ਦੇਖਦੇ ਹੋਏ ਇਸ ¦ਿਕ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਧਾਰਮਿਕ ਸਥਾਨਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ਤੇ ਕਰ ਰਹੀ ਹੈ। ਉਹਨਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਸੀਵਰੇਜ਼ ਸਿਸਟਮ ਵੀ ਪਾਇਆ ਜਾ ਰਿਹਾ ਹੈ। ਗਰੀਬ ਪ੍ਰੀਵਾਰਾਂ ਦੀ ਸਹੂਲਤ ਲਈ ਪਖਾਨੇ ਲਈ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ।
ਸ੍ਰ: ਠੰਡਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਹਰ ਪਿੰਡ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਨੇ ਮਾਂ ਖੇਡ ਕਬੱਡੀ ਨੂੰ ਅੰਤਰ ਰਾਸ਼ਟਰੀ ਪੱਧਰ ਤੱਕ ਲਿਜਾਉਣ ਲਈ ਉਪਰਾਲੇ ਕੀਤੇ ਹਨ। ਉਹਨਾਂ ਇਸ ਮੌਕੇ ਤੇ ਪਿੰਡ ਨਿਵਾਸੀਆਂ ਅਤੇ ਪ੍ਰਵਾਸੀਆਂ ਭਾਰਤੀਆਂ ਵੱਲੋਂ ਪਿੰਡ ਵਿੱਚ ਨੌਜਵਾਨਾਂ ਲਈ ਇੱਕ ਆਧੁਨਿਕ ਕਿਸਮ ਦਾ ਜਿੰਮ ਬਣਾਉਣ ਤੇ ਉਹਨਾਂ ਨੂੰ ਬਹੁਤ ਵਧਾਈ ਦਿੱਤੀ। ਇਸ ਮੌਕੇ ਤੇ ਸ੍ਰ: ਸੋਹਨ ਸਿੰਘ ਠੰਡਲ ਨੇ 4 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਆਧੁਨਿਕ ਜਿੰਮ ਦਾ ਉਦਘਾਟਨ ਵੀ ਕੀਤਾ ਅਤੇ ਉਹਨਾਂ ਨੇ ਇਸ ਜਿੰਮ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਸ੍ਰ: ਠੰਡਲ ਨੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਜਿਸ ਵਿੱਚ 2 ਲੱਖ ਰੁਪਏ ਪਖਾਨੇ ਬਣਾਉਣ ਲਈ, 2 ਲੱਖ ਰੁਪਏ ਸਕੂਲ ਦੀ ਮੁਰੰਮਤ ਅਤੇ ਇੱਕ ਲੱਖ ਰੁਪਏ ਗਲੀਆਂ-ਨਾਲੀਆਂ ਬਣਾਉਣ ਲਈ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਤੇ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ ਪਰਮਜੀਤ ਸਿੰਘ ਪੰਜੌੜ ਅਤੇ ਸਰਪੰਚ ਚੱਬੇਵਾਲ ਸੁਰਿੰਦਰ ਪਾਲ ਸਿੰਘ ਸੰਧੂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸਰਪੰਚ ਬੋਹਣ ਗੁਰਪ੍ਰੀਤ ਸਿੰਘ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਡੀ ਐਸ ਪੀ (ਆਰ), ਹਰਿੰਦਰ ਪਾਲ ਸਿੰਘ, ਸਹਾਇਕ ਇੰਜੀਨੀਅਰ ਤਰਸੇਮ ਸਿੰਘ, ਐਸ ਡੀ ਐਮ ਭੂਮੀ ਰੱਖਿਆ ਨਰੇਸ਼ ਗੁਪਤਾ, ਭੂਮੀ ਰੱਖਿਆ ਅਫ਼ਸਰ ਤਲਵਿੰਦਰ ਸਿੰਘ, ਮੈਂਬਰ ਪੰਚਾਇਤ ਬੋਹਣ ਮਹਿੰਗਾ ਸਿੰਘ, ਨਿਰਮਲ ਸਿੰਘ ਭੀਲੋਵਾਲ, ਰਣਜੋਧ ਸਿੰਘ ਸੀਨਾ, ਸਤਪਾਲ ਸਿੰਘ ਸੰਸੋਲੀ, ਸਾਬਕਾ ਸਰਪੰਚ ਸਾਧੂ ਰਾਮ ਸੈਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਸਰਕਾਰੀ ਕਾਲਜ ਤਲਵਾੜਾ ਦੇ ਯੂਥ ਰੈੱਡ ਕਰਾਸ ਯੂਨਿਟ ਦਾ ਸਨਮਾਨ ਸਮਾਰੋਹ
ਤਲਵਾੜਾ, 7 ਅਕਤੂਬਰ: ਇੱਥੇ ਸਰਕਾਰੀ ਆਰਟਸ ਤੇ ਸਾਇੰਸ ਕਾਲਜ ਤਲਵਾੜਾ ਦੇ ਯੂਥ ਰੈੱਡ ਕਰਾਸ ਯੂਨਿਟ ਵੱਲੋਂ ਕਾਲਜ ਕੈਂਪਸ ਵਿਚ ਸਨਮਾਨ ਸਮਾਰੋਹ ਅਤੇ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਵਿਚ ਬਤੌਰ ਮੁੱਖ ਮਹਿਮਾਨ ਡਾ. ਵੀ. ਕੇ. ਪੁਰੀ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸ਼ਾਮਿਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਸ. ਗੁਰਪਾਲ ਸਿੰਘ ਜੌੜਾ ਅਤੇ ਵਿਸ਼ੇਸ਼ ਮਹਿਮਾਨ ਸ਼੍ਰੀ ਕੇ. ਕੇ. ਸੈਣੀ ਸੁਪਰਡੈਂਟ ਪੰਜਾਬ ਰੈੱਡ ਕਰਾਸ ਨੇ ਕੀਤੀ। ਇਸ ਮੌਕੇ ਯੂਥ ਰੈ¤ਡ ਕਰਾਸ ਕੌਂਸਲਰ ਮੇਜਰ ਡਾ. ਤਿਲਕ ਵਰਮਾ ਨੇ ਕਾਲ ਦੇ ਯੂਨਿਟ ਦੀ ਸਰਗਰਮੀਆਂ ਅਤੇ ਪ੍ਰਾਪਤੀਆਂ ਤੇ ਚਾਨਣਾ ਪਾਇਆ। ਡਾ. ਵੀ. ਕੇ. ਪੁਰੀ ਨੇ ਕਾਲਜ ਦੇ 13 ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਫੰਡ ਇਕੱਠਾ ਕਰਨ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਭਾਸ਼ਣ ਮੁਕਾਬਲਿਆਂ ਵਿਚ ਕੁਮਾਰੀ ਏਕਤਾ ਨੂੰ ਪਹਿਲਾ, ਅਨੁਰਾਧਾ ਨੂੰ ਦੂਜਾ ਅਤੇ ਸ਼ਿਖਾ ਨੂੰ ਤੀਜਾ ਸਥਾਨ ਹਾਸਿਲ ਕਰਨ ਕਾਲਜ ਵੱਲੋਂ ਮੋਮੈਂਟੋ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰ. ਜੌੜਾ ਅਤੇ ਮੇਜਰ ਵਰਮਾ ਵੱਲੋਂ ਵਿਦਿਆਰਥੀਆਂ ਕੋਲੋਂ ਇਕੱਤਰ ਕੀਤੇ ਫਲੈਗ ਰਾਸ਼ੀ ਦਾ ਚੌਵੀ ਹਜਾਰ ਰੁਪਏ ਦਾ ਡਰਾਫਟ ਸ਼੍ਰੀ ਵੀ. ਕੇ. ਪੁਰੀ ਨੂੰ ਭੇਟ ਕੀਤਾ ਗਿਆ।
ਮੈਂਬਰ ਘੱਟ ਗਿਣਤੀ ਪੰਜਾਬ ਵੱਲੋਂ ਪ੍ਰਸ਼ਾਸ਼ਨਿਕ ਮੀਟਿੰਗ
ਹੁਸ਼ਿਆਰਪੁਰ, 6 ਅਕਤੂਬਰ: ਐਸ ਡੀ ਐਮ ਦਫ਼ਤਰ ਹੁਸ਼ਿਆਰਪੁਰ ਵਿਖੇ ਮੈਂਬਰ ਘੱਟ ਗਿਣਤੀ ਕਮਿਸ਼ਨ ਪੰਜਾਬ ਸ੍ਰੀ ਇਮੈਨੁਅਲ ਪਾਲ ਗਿੱਲ ਨੇ ਘੱਟ ਗਿਣਤੀ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ ਤੋਂ ਇਲਾਵਾ ਸ੍ਰੀ ਆਰ ਐਸ ਸਿੱਧੂ ਡੀ ਐਸ ਪੀ, ਡਾ ਅਵਨੀਸ਼ ਸੂਦ ਐਸ ਐਮ ਓ ਭੂੰਗਾ, ਡਾ ਦੇਸ ਰਾਜ ਐਸ ਐਮ ਓ , ਸ੍ਰੀ ਕੁਲਵੰਤ ਸਿੰਘ ਐਸ ਡੀ ਓ ਜਲ ਸਪਲਾਈ ਅਤੇ ਸੈਨੀਟੇਸ਼ਨ, ਸ੍ਰੀਮਤੀ ਸੁਖਵਿੰਦਰ ਕੌਰ ਏ ਐਫ ਐਸ ਓ ਅਤੇ ਉਪ ਮੰਡਲ ਵਿੱਚ ਪੈਂਦੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਸ੍ਰੀ ਇਮੈਨੁਅਲ ਪਾਲ ਗਿੱਲ ਮੈਂਬਰ ਘੱਟ ਗਿਣਤੀ ਕਮਿਸ਼ਨ ਪੰਜਾਬ ਵੱਲੋਂ ਹਾਜ਼ਰ ਅਧਿਕਾਰੀਆਂ ਨੂੰ ਘੱਟ ਗਿਣਤੀ ਕਮਿਸ਼ਨ ਦੀਆਂ ਹਦਾਇਤਾਂ ਅਤੇ ਘੱਟ ਗਿਣਤੀ ਲੋਕਾਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਇਹਨਾਂ ਭਲਾਈ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੁਰਜ਼ੋਰ ਅਪੀਲ ਕੀਤੀ । ਵਿਚਾਰ ਵਟਾਂਦਰੇ ਦੌਰਾਨ ਉਪ ਮੰਡਲ ਹੁਸ਼ਿਆਰਪੁਰ ਵਿੱਚ ਘੱਟ ਗਿਣਤੀ ਲੋਕਾਂ ਸਬੰਧੀ ਕੋਈ ਵੀ ਸ਼ਿਕਾਇਤ ਸਾਹਮਣੇ ਨਹੀਂ ਆਈ।

Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)