ਹੁਸ਼ਿਆਰਪੁਰ, 13 ਅਕਤੂਬਰ: ਮਿਲਕ ਪਲਾਂਟ ਹੁਸ਼ਿਆਰਪੁਰ ਦੇ ਸਰਬਸੰਮਤੀ ਨਾਲ ਨਵੇਂ ਚੁਣੇ ਗਏ ਚੇਅਰਮੈਨ ਕਰਮਜੀਤ ਸਿੰਘ ਬੱਬਲੂ ਨੂੰ ਸਹੁੰ ਚੁਕਾਉਣ ਸਬੰਧੀ ਮਿਲਕ ਪਲਾਂਟ ਹੁਸ਼ਿਆਰਪੁਰ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼, ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਸ੍ਰ: ਸੋਹਨ ਸਿੰਘ ਠੰਡਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਜਿੰਦਰ ਸਿੰਘ ਧਾਮੀ, ਹਰਬੰਸ ਸਿੰਘ ਮੰਝਪੁਰ ਅਤੇ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਇਸ ਮੌਕੇ ਤੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਪਾਰਲੀਮਾਨੀ ਸਕੱਤਰ ਸ੍ਰ: ਸੋਹਨ ਸਿੰਘ ਠੰਡਲ ਨੇ ਮਿਲਕ ਪਲਾਂਟ ਦੇ 12 ਡਾਇਰੈਕਟਰਾਂ ਨੂੰ ਮਿਲਕ ਪਲਾਂਟ ਦੇ ਚੇਅਰਮੈਨ ਕਰਮਜੀਤ ਸਿੰਘ ਬੱਬਲੂ ਅਤੇ ਉਪ ਚੇਅਰਮੈਨ ਸ਼ਿਵ ਚਰਨ ਸਿੰਘ ਨੂੰ ਸਰਬਸੰਮਤੀ ਨਾਲ ਚੁਣਨ ਤੇ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਵੱਲੋਂ ਚੁਣੇ ਗਏ ਨੌਜਵਾਨ ਚੇਅਰਮੈਨ ਅਤੇ ਉਪ ਚੇਅਰਮੈਨ ਇਸ ਮਿਲਕ ਪਲਾਂਟ ਦੀ ਤਰੱਕੀ ਲਈ ਮਿਹਨਤ ਨਾਲ ਕੰਮ ਕਰਨਗੇ ਅਤੇ ਇਸ ਪਲਾਂਟ ਨੂੰ ਹੋਰ ਵੀ ਤਰੱਕੀ ਤੇ ਲਿਜਾਉਣਗੇ।
ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਕਰਮਜੀਤ ਸਿੰਘ ਬੱਬਲੂ ਨੂੰ ਮਿਲਕ ਪਲਾਂਟ ਦੇ ਡਾਇਰੈਕਟਰਾਂ ਨੇ ਜੋ ਮਾਣ ਬਖਸ਼ਿਆ ਹੈ , ਉਹ ਇਸ ਲਈ ਉਹਨਾਂ ਦਾ ਬਹੁਤ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਕਰਮਜੀਤ ਸਿੰਘ ਬੱਬਲੂ ਨੂੰ ਮਿਲਕ ਪਲਾਂਟ ਦਾ ਚੇਅਰਮੈਨ ਬਣਾ ਕੇ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਮਿਲਕ ਪਲਾਂਟ ਦੇ ਨਵੇਂ ਚੁਣੇ ਚੇਅਰਮੈਨ ਸ੍ਰ: ਕਰਮਜੀਤ ਸਿੰਘ ਬੱਬਲੂ ਨੇ ਇਸ ਮੌਕੇ ਤੇ ਮਿਲਕ ਪਲਾਂਟ ਦੇ ਸਾਰੇ ਡਾਇਰੈਕਟਰਾਂ, ਅਹੁੱਦੇਦਾਰਾਂ, ਮੈਂਬਰਾਂ ਅਤੇ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਮਿਲਕ ਪਲਾਂਟ ਨੂੰ ਉਚੀਆਂ ਬੁ¦ਦੀਆਂ ਤੱਕ ਲੈ ਕੇ ਜਾਣਗੇ। ਇਸ ਮੌਕੇ ਤੇ ਉਹਨਾਂ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਇਹ ਮਿਲਕ ਪਲਾਂਟ ਪੰਜਾਬ ਵਿੱਚ ਦੂਜੇ ਨੰਬਰ ਤੇ ਚੱਲ ਰਿਹਾ ਹੈ ਅਤੇ ਉਹ ਸਾਰੇ ਮਿਲਕ ਪਲਾਂਟ ਦੇ ਡਾਇਰੈਕਟਰਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਮੈਂਬਰਾਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਇਸ ਮਿਲਕ ਪਲਾਂਟ ਨੂੰ ਪੰਜਾਬ ਭਰ ਚੋਂ ਇੱਕ ਨੰਬਰ ਤੇ ਲਿਆਉਣ ਦੇ ਯਤਨ ਕਰਨਗੇ। ਉਹਨਾਂ ਕਿਹਾ ਕਿ ਹੁਸ਼ਿਆਰਪੁਰ ਦੇ ਮਿਲਕ ਪਲਾਂਟ ਵਿੱਚ ਇਸ ਵੇਲੇ ਲਗਭਗ 30,000 ਸਹਿਯੋਗੀ ਕੰਮ ਕਰ ਰਹੇ ਹਨ, ਇਹਨਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਜਿੰਦਰ ਸਿੰਘ ਧਾਮੀ, ਹਰਬੰਸ ਸਿੰਘ ਮੰਝਪੁਰ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਮ ਡੀ ਗਰਦੇਵ ਸਿੰਘ, ਮਿਲਕ ਪਲਾਂਟ ਦੇ ਅਹੁੱਦੇਦਾਰ, ਡਾਇਰੈਕਟਰ, ਮੈਂਬਰ, ਵੱਖ-ਵੱਖ ਪਿੰਡਾਂ ਤੋਂ ਆਏ ਪੰਚ-ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਵਿਕਾਸ ਪ੍ਰਗਤੀ ਸਬੰਧੀ ਪ੍ਰਸ਼ਾਸ਼ਨਿਕ ਮੀਟਿੰਗ
ਹੁਸ਼ਿਆਰਪੁਰ, 13 ਅਕਤੂਬਰ: ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਅਤੇ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀਆਂ ਮਾਸਿਕ ਮੀਟਿੰਗਾਂ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈਆਂ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਜਸਪਾਲ ਸਿੰਘ ਜੱਸੀ ਐਸ ਡੀ ਐਮ ਗੜ੍ਹਸ਼ੰਕਰ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਭੁਪਿੰਦਰ ਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਕੇ ਐਸ ਗਰੇਵਾਲ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਆਰ ਐਸ ਬੈਂਸ ਐਕਸੀਅਨ ਲੋਕ ਨਿਰਮਾਣ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਨਰੇਗਾ ਅਧੀਨ ਮਿਲੇ ਫੰਡਾਂ ਨੂੰ ਸਮੇਂ ਸਿਰ ਖਰਚ ਕਰਕੇ ਜਾਬ ਕਾਰਡ ਹੋਲਡਰਾਂ ਨੂੰ ਰੋਜ਼ਗਾਰ ਮੁਹੱਈਆ ਕਰਨ ਅਤੇ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਕਰਨ। ਉਹਨਾਂ ਨੇ ਕਿਹਾ ਕਿ ਜਿਸ ਕਿਸੇ ਅਧਿਕਾਰੀ ਨੇ ਨਰੇਗਾ ਸਕੀਮ ਅਧੀਨ ਮਿਲੇ ਫੰਡਾਂ ਨੂੰ ਖਰਚਣ ਵਿੱਚ ਅਣਗਹਿਲੀ ਵਰਤੀ ਤਾਂ ਉਸ ਵਿਰੁੱਧ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨਰੇਗਾ ਸਕੀਮ ਦੀ ਪ੍ਰਗਤੀ ਦੀ ਰਿਪੋਰਟ ਰੋਜ਼ਾਨਾ ਭੇਜਣ। ਉਹਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੇਂਡੂ ਲਿੰਕ ਸੜਕਾਂ ਤੋਂ ਨਜਾਇਜ਼ ਕਬਜੇ ਹਟਾਉਣ ਅਤੇ ਨਿਸ਼ਾਨਦੇਹੀ ਕਰਕੇ ਬੁਰਜ਼ੀਆਂ ਅਤੇ ਰਿਫਲੈਕਟਰ ਲਾਉਣ।
ਸ੍ਰੀ ਤਰਨਾਚ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਅਤੇ ਵਿਕਾਸ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਗਰੀਬ ਅਤੇ ਲੋੜਵੰਦ ਲੋਕ ਇਹਨਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਮਿਆਰ ਉਚਾ ਚੁੱਕ ਸਕਣ। ਅੱਜ ਦੀਆਂ ਮਾਸਿਕ ਮੀਟਿੰਗਾਂ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ, ਨਜਾਇਜ਼ ਕਬਜਿਆਂ ਸਬੰਧੀ, ਰੈਡ ਕਰਾਸ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ, ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਨੂੰ ਕੰਟਰੋਲ ਕਰਨ, ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਤੁਰੰਤ ਨਿਪਟਾਉਣ, ਵਿਕਾਸ ਕਾਰਜਾਂ, ਐਮ ਪੀ ਲੈਡ ਸਕੀਮ, ਸਮਾਜਿਕ ਸੁਰੱਖਿਆ, ਮਿਡ ਡੇ ਮੀਲ ਤੇ ਸਰਵ ਸਿੱਖਿਆ ਅਭਿਆਨ ਅਤੇ ਪ੍ਰੀਵਾਰ ਤੇ ਸਿਹਤ ਭਲਾਈ ਵਿਭਾਗ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿੱਚ ਇਹਨਾਂ ਵਿਭਾਗਾਂ ਵੱਲੋਂ ਕੀਤੇ ਗਏ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਰਾਜ ਪੱਧਰੀ ਵਿਗਿਆਨ ਨਾਟਕ ਮੁਕਾਬਲੇ
ਤਲਵਾੜਾ, 13 ਅਕਤੂਬਰ: ਇੱਥੇ ਪੰਜਾਬ ਰਾਜ ਵਿਗਿਆਨ ਸਿੱਖਿਆ ਸੰਸਥਾਨ ਵੱਲੋਂ ਰਾਜ ਦੇ ਸਕੂਲਾਂ ਦੇ ਸੂਬਾ ਪੱਧਰੀ ਦੋ ਦਿਨਾ ਵਿਦਿਆਰਥੀ ਵਿਗਿਆਨ ਨਾਟਕ ਮੁਕਾਬਲਾ ਸਰਵਹਿੱਤਕਾਰੀ ਵਿੱਦਿਆ ਮੰਦਰ ਸੈਕਟਰ 2 ਵਿਖੇ 14 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋ ਰਿਹਾ ਹੈ ਜਿਸ ਵਿਚ ਰਾਜ ਦੇ ਸਾਰੇ ਜਿਲ੍ਹਿਆਂ ਦੀਆਂ ਜੇਤੂ ਟੀਮਾਂ ਭਾਗ ਲੈਣਗੀਆਂ। ਇਸ ਮੌਕੇ ਉਦਘਾਟਨ ਸਮਾਰੋਹ ਵਿਚ ਸ. ਅਵਤਾਰ ਸਿੰਘ ਡਾਇਰੈਕਟਰ ਐ¤ਸ. ਸੀ. ਈ. ਆਰ. ਟੀ. ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ਅਤੇ ਸ਼੍ਰੀਮਤੀ ਸਤਿੰਦਰਜੀਤ ਕੌਰ ਡਾਇਰੈਕਟਰ ਐ¤ਸ. ਆਈ. ਐ¤ਸ. ਈ. ਪੰਜਾਬ ਸਮਾਗਮ ਦੀ ਪ੍ਰਧਾਨਗੀ ਕਰਨਗੇ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਕੁਲਦੀਪ ਕੌਰ ਵੱਲੋਂਨਾਟਕ ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ ਅਤੇ ਸਮੁੱਚੇ ਤੌਰ ਤੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੀ 20 ਟੀਮਾਂ ਦੇ ਠਹਿਰਨ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਮੁਖੀ ਪ੍ਰਿੰਸੀਪਲ ਦੇਸ ਰਾਜ ਸ਼ਰਮਾ, ਸ਼੍ਰੀਮਤੀ ਊਸ਼ਾ ਰਾਣੀ ਮੁੱਖ ਅਧਿਆਪਕਾ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ 2, ਸ. ਦਵਿੰਦਰ ਸਿੰਘ ਪ੍ਰਿੰਸੀਪਲ ਸਰਕਾਰੀ ਸੈਕੰਡਰੀ ਸਕੂਲ ਸੈਕਟਰ 1, ਸ਼੍ਰੀਮਤੀ ਸੁਰੇਸ਼ ਕੁਮਾਰੀ ਪ੍ਰਿੰਸੀਪਲ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਸੈਕਟਰ 3 ਅਤੇ ਸ਼੍ਰੀ ਅਸ਼ੋਕ ਕਾਲੀਆ ਉਪ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਹਾਜਰ ਸਨ।
ਸੂਦ ਨੇ ਰੱਖਿਆ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ
ਹੁਸ਼ਿਆਰਪੁਰ, 12 ਅਕਤੂਬਰ: ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਪਿੰਡ ਪਟਿਆੜੀਆਂ ਵਿਖੇ ਹੁਸ਼ਿਆਰਪੁਰ-ਊਨਾ ਸੜਕ ਤੋਂ ਰਵੀਦਾਸ ਨਗਰ ਤੱਕ ਵਾਇਆ ਸ਼ਮਸ਼ਾਨਘਾਟ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਨੂੰ ਆਪਸ ਵਿੱਚ ਜੋੜਨ ਲਈ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹਰ ਪਿੰਡ ਨੂੰ ਮੇਨ ਸੜਕ ਨਾਲ ਜੋੜਿਆ ਜਾ ਰਿਹਾ ਹੈ। ਹੁਸ਼ਿਆਰਪੁਰ ਊਨਾ ਸੜਕ ਨੂੰ ਵੀ ਸਾਰੇ ਮੌਸਮਾਂ ਵਿੱਚ ਚੱਲਣਯੋਗ ਬਣਾ ਦਿੱਤਾ ਗਿਆ ਹੈ। ਚੱਕਸਾਧੂ ਚੋਅ ਤੇ ਬਣ ਰਿਹਾ ਪੁੱਲ ਵੀ ਜਲਦੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ ਜਿਸ ਨਾਲ ਪੰਜਾਬ ਅਤੇ ਪੰਜਾਬ ਤੋਂ ਬਾਹਰ ਤੋਂ ਆਉਣ ਵਾਲੇ ਯਾਤਰੀਆਂ ਨੂੰ ਹਿਮਾਚਲ ਪ੍ਰਦੇਸ਼ ਜਾਣ ਲਈ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਵੇਗੀ। ਸ੍ਰ੍ਰੀ ਸੂਦ ਨੇ ਕਿਹਾ ਕਿ ਪਿੰਡ ਪਟਿਆੜੀਆਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਤੇ ਪਿੰਡ ਦੇ ਸਰਪੰਚ ਅਤੇ ਪ੍ਰਧਾਨ ਦਿਹਾਤੀ ਮੰਡਲ ਭਾਜਪਾ ਵਿਜੇ ਪਠਾਨੀਆ ਨੇ ਮੁੱਖ ਮਹਿਮਾਨ ਨੁੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਜ਼ਿਲ੍ਰਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ ਅਤੇ ਰਮੇਸ਼ ਜ਼ਾਲਮ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਐਸ ਡੀ ਓ ਲੋਕ ਨਿਰਮਾਣ ਰਜਿੰਦਰ ਕੁਮਾਰ, ਸਰਪੰਚ ਖੜਕਾਂ ਰਣਧੀਰ ਸਿੰਘ, ਸਰਪੰਚ ਚੱਕਸਾਧੂ ਰਾਜ ਕੁਮਾਰ, ਮਾਸਟਰ ਜੈ ਰਾਮ , ਸਰਪੰਚ ਜਹਾਨਖੇਲਾਂ ਕਿਸ਼ਨ ਲਾਲ , ਸਰਪੰਚ ਬਸੀ ਮੁਸਤਫ਼ਾ ਰਾਮ ਪ੍ਰਕਾਸ਼, ਪ੍ਰਧਾਨ ਰਵੀਦਾਸ ਸਭਾ ਸੂਰਜ ਪ੍ਰਕਾਸ਼ , ਸਰਪੰਚ ਅਲੀ ਦੀ ਬਸੀ ਸੁਭਾਸ਼ ਜੱਸਰਾਹ, ਨੰਬਰਦਾਰ ਪਿੰਡ ਨੰਦਨ ਗੁਰਦੀਪ ਸਿੰਘ ਸੰਧੂ, ਕੈਪਟਨ ਮਹਿੰਦਰ ਸਿੰਘ ਪਠਾਨੀਆ, ਸੁਰਿੰਦਰ ਕੌਰ, ਸੁਰੇਸ਼ ਕੁਮਾਰੀ, ਰਜਿੰਦਰ ਕੌਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਚੋਹਾਲ ਚ ਰੋਜਗਾਰ ਮੇਲਾ ਲਗਾਇਆ
ਹੁਸ਼ਿਆਰਪੁਰ, 12 ਅਕਤੂਬਰ: ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵੱਲੋ ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾ ਸਬੰਧੀ ਅਗਵਾਈ ਦੇਣ ਅਤੇ ਆਪਣੇ ਸਵੈ ਰੋਜ਼ਗਾਰ ਦੇ ਧੰਦੇ ਸ਼ੁਰੂ ਕਰਨ ਲਈ ਊਸ਼ਾ ਮਾਰਟਿਨ ਲਿਮਟਿਡ ਚੋਹਾਲ (ਹੁਸ਼ਿਆਰਪੁਰ) ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਸ੍ਰੀ ਤਰਨਾਚ ਨੇ ਇਸ ਮੌਕੇ ਤੇ ਹਾਜ਼ਰ ਉਮੀਦਵਾਰਾਂ ਨੂੰ ਸਵੈ-ਰੋਜਗਾਰ ਅਤੇ ਪ੍ਰਾਈਵੇਟ ਉਦਯੋਗਿਕ ਅਦਾਰਿਆਂ ਵਿੱਚ ਰੋਜ਼ਗਾਰ ਦੇ ਮੌਕਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਹਨਾਂ ਨੇ ਬੇ-ਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਕਾਰੋਬਾਰ ਸਵੈਰੋਜ਼ਗਾਰ ਸਕੀਮਾਂ ਰਾਹੀਂ ਸ਼ੁਰੂ ਕਰਨ ਲਈ ਪ੍ਰੇਰਨਾ ਦਿੱਤੀ । ਉਹਨਾਂ ਕਿਹਾ ਕਿ ਇਹਨਾਂ ਸਕੀਮਾਂ ਵਿੱਚ ਸਰਕਾਰ ਵੱਲੋਂ ਘੱਟ ਵਿਆਜ਼ ਤੇ ਕਰਜ਼ੇ ਵੀ ਦਿੱਤੇ ਜਾ ਰਹੇ ਹਨ। ਉਹਨਾਂ ਨੇ ਨੌਜਵਾਨਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਚਲਾਈਆਂ ਜਾ ਰਹੀਆਂ ਰੋਜ਼ਗਾਰ ਸਕੀਮਾਂ ਤੋਂ ਲਾਭ ਉਠਾ ਕੇ ਸਵੈ ਰੋਜ਼ਗਾਰ ਦੇ ਧੰਦੇ ਸ਼ੁਰੂ ਕਰਨ ਅਤੇ ਆਪਣਾ ਜੀਵਨ ਖੁਸ਼ਹਾਲ ਬਣਾਉਣ।
ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀਮਤੀ ਸੁਨੀਤਾ ਕਲਿਆਣ ਨੇ ਰੋਜ਼ਗਾਰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਜ ਦੇ ਇਸ ਰੋਜ਼ਗਾਰ ਮੇਲੇ ਵਿੱਚ ਲਗਭਗ 295 ਉਮੀਦਵਾਰਾਂ ਨੇ ਭਾਗ ਲਿਆ।

ਸੂਦਨ ਵੱਲੋਂ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ
ਹੁਸ਼ਿਆਰਪੁਰ, 12 ਅਕਤੂਬਰ: ਸ੍ਰੀ ਬੀ ਐਸ ਸੂਦਨ ਸਕੱਤਰ ਗ੍ਰਹਿ ਵਿਭ੍ਯਾਗ ਪੰਜਾਬ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਮੰਡੀਆਂ ਗੜ੍ਹਸ਼ੰਕਰ, ਸੈਲਾ ਖੁਰਦ, ਚੱਬੇਵਾਲ, ਹੁਸ਼ਿਆਰਪੁਰ, ਗੜ੍ਹਦੀਵਾਲਾ ਅਤੇ ਦਸੂਹਾ ਦਾ ਦੌਰਾ ਕੀਤਾ ਅਤੇ ਮੰਡੀਆਂ ਵਿੱਚ ਕੀਤੇ ਗਏ ਝੋਨੇ ਦੇ ਖਰੀਦ ਪ੍ਰਬੰਧਾ ਦਾ ਜਾਇਜ਼ਾ ਲਿਆ। ਇਸ ਮੌਕੇ ਸਰਵਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਜਸਪਾਲ ਸਿੰਘ ਜੱਸੀ ਐਸ ਡੀ ਐਮ ਗੜ੍ਹਸ਼ੰਕਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਹਰਭਜਨ ਸਿੰਘ ਚੌਪੜਾ ਜ਼ਿਲ੍ਹਾ ਮੰਡੀ ਅਫ਼ਸਰ, ਤਿਲਕ ਰਾਜ ਚੌਧਰੀ ਜਿਲ੍ਹਾ ਮੈਨੇਜਰ ਐਫ ਸੀ ਆਈ, ਬਲਦੇਵ ਸਿੰਘ ਜ਼ਿਲ੍ਹਾ ਮੈਨੇਜਰ ਮਾਰਕਫੈਡ, ਜਸਬੀਰ ਸਿੰਘ ਜ਼ਿਲ੍ਹਾ ਮੈਨੇਜਰ ਪਨਸਪ, ਬਲਬੀਰ ਸਿੰਘ ਜ਼ਿਲ੍ਹਾ ਮੈਨੇਜਰ ਵੇਅਰ ਹਾਉਸਿੰਗ ਕਾਰਪੋਰੇਸ਼ਨ ਅਤੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਵੀ ਉਹਨਾਂ ਨਾਲ ਸਨ।
ਸ੍ਰੀ ਸੂਦਨ ਨੇ ਆਪਣੇ ਮੰਡੀਆਂ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਇਜ਼ਾ ਲਿਆ ਜਿਸ ਤੇ ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ। ਸ੍ਰੀ ਸੂਦਨ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਉਣ ਅਤੇ ਖਰੀਦ ਕੀਤੇ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਸਮੇਂ ਸਿਰ ਕੀਤੀ ਜਾਵੇ। ਉਹਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਇਹ ਵੀ ਹਦਾਇਤ ਕੀਤੀ ਕਿ ਜੇ ਕਿਸੇ ਕਿਸਾਨ ਨੂੰ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਨੂੰ ਮੌਕੇ ਤੇ ਹੀ ਹੱਲ ਕੀਤਾ ਜਾਵੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ 140 ਲੱਖ ਟਨ ਝੋਨਾ ਖਰੀਦਣ ਦਾ ਟੀਚਾ ਮਿਥਿਆ ਗਿਆ ਹੈ।
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਦੱਸਿਆ ਕਿ 11 ਅਕਤੂਬਰ 2010 ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ 61 ਮੰਡੀਆਂ ਵਿੱਚ 57528 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦ ਕਿ ਪਿਛਲੇ ਸਾਲ ਇਸ ਦਿਨ ਤੱਕ 40506 ਟਨ ਝੋਨਾ ਖਰੀਦ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ ਪਨਗਰੇਨ ਨੇ 16455 ਟਨ, ਮਾਰਕਫੈਡ ਨੇ 10785 ਟਨ, ਪਨਸਪ ਨੇ 12764 ਟਨ, ਪੰਜਾਬ ਸਟੇਟ ਵੇਅਰ ਹਾਉਸ ਕਾਰਪੋਰੇਸ਼ਨ 4534 ਟਨ, ਪੰਜਾਬ ਐਗਰੋ ਨੇ 4225 ਟਨ, ਐਫ ਸੀ ਆਈ ਨੇ 7851 ਟਨ ਅਤੇ ਵਪਾਰੀਆਂ ਨੇ 914 ਟਨ ਝੋਨੇ ਦੀ ਖਰੀਦ ਕੀਤੀ ਹੈ। ਉਹਨਾਂ ਦੱਸਿਆ ਕਿ ਹੁਣ ਤੱਕ 32. 91 ਕਰੋੜ ਰੁਪਏ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲ ਰਿਹਾ ਹੈ। ਉਹਨਾਂ ਵਿਸ਼ਵਾਸ਼ ਦੁਆਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਕਾਨੂੰਨੀ ਸਾਖਰਤਾ ਕੈਂਪ ਲਗਾਇਆ
ਹੁਸ਼ਿਆਰਪੁਰ,11 ਅਕਤੂਬਰ: ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਮੌਕੇ ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਜ਼ਿਲਾ ਤੇ ਸ਼ੈਸ਼ਨਜ਼ ਜੱਜ ਸ਼੍ਰੀ ਜਸਪਾਲ ਸਿੰਘ ਭਾਟੀਆ ਦੀ ਅਗਵਾਈ ਹੇਠਾਂ ਪਿੰਡ ਜੰਡੋਲੀ ਵਿਖੇ ਇਕ ਕਾਨੂੰਨੀ ਸਾਖਰਤਾ ਕੈਂਪ ਬੀਤੀ ਸ਼ਾਮ ਆਯੋਜਿਤ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਚਰਨਜੀਤ ਸਿੰਘ ਸਹਾਇਕ ਜ਼ਿਲਾ ਅਟਾਰਨੀ ( ਕਾਨੂੰਨੀ ਸੇਵਾਵਾਂ) ਨੇ ਕੀਤੀ। ਇਸ ਕੈਂਪ ਵਿਚ ਸ਼੍ਰੀ ਕੁਲਦੀਪ ਸਿੰਘ ਪ੍ਰਧਾਨ ਬਾਰ ਐਸ਼ੋਸ਼ੀਏਸ਼ਨ ਅਤੇ ਸ਼੍ਰੀ ਰਣਜੀਤ ਕੁਮਾਰ ਵਕੀਲ, ਧਰਮਿੰਦਰ ਸਿੰਘ ਵਕੀਲ ਸੱਕਤਰ ਬਾਰ ਐਸ਼ੋਸ਼ੀਏਸ਼ਨ, ਲਵਕੇਸ਼ ੳਹਰੀ ਵਕੀਲ, ਡਾ: ਕੈਸ਼ਰਾਣਾ ਅਤੇ ਸਰਵਜੀਤ ਸਿੰਘ ਸਰਪੰਚ ਹਾਜ਼ਰ ਸਨ।
ਸ਼੍ਰੀ ਚਰਨਜੀਤ ਸਿੰਘ ਸਹਾਇਕ ਜ਼ਿਲਾ ਅਟਾਰਨੀ ( ਕਾਨੂੰਨੀ ਸੇਵਾਵਾਂ) ਨੇ ਇਸ ਕੈਂਪ ਵਿਚ ਹਾਜ਼ਰ ਲੋਕਾਂ ਨੂੰ ਦਸਿਆ ਕਿ 10 ਅਕਤੂਬਰ ਦਾ ਦਿਨ ਪੂਰੇ ਵਿਸ਼ਵ ਵਿਚ ਮਾਨਸਿਕ ਸਿਹਤ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕਾਂ ਤਕ ਮਾਨਸਿਕ ਸਿਹਤ ਐਕਟ 1987 ਦੀ ਜਾਣਕਾਰੀ ਦੇਣ ਲਈ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਮਾਨਸਿਕ ਰੋਗੀ ਵੀ ਆਮ ਇਨਸਾਨ ਵਾਂਗ ਸਾਰੇ ਹੱਕ ਰਖਦਾ ਹੈ ਅਤੇ ਕਾਨੂੰਨ ਮੁਤਾਬਕ ਹਰ ਮਾਨਸਿਕ ਰੋਗੀ ਨੂੰ ਸਰਕਾਰੀ ਖਰਚੇ ਤੇ ਮੁਫਤ ਇਲਾਜ਼ ਅਤੇ ਕਾਨੂੰਨੀ ਸਹਾਇਤਾ ਦਾ ਹੱਕ ਹਾਸਲ ਹੈ। ਇਸ ਕਾਨੂੰਨ ਮੁਤਾਬਕ ਹਰ ਵਿਅਕਤੀ ਦੀ ਇਹ ਡਿਊਟੀ ਬਣਦੀ ਹੈ ਕਿ ਜੇਕਰ ਉਹਨਾਂ ਦੇ ਆਲੇ-ਦੁਆਲੇ ਵਿਚ ਕਿਸੇ ਮਾਨਸਿਕ ਰੋਗੀ ਨਾਲ ਅਤਿਆਚਾਰ ਹੋ ਰਿਹਾ ਹੈ ਜਾਂ ਉਹ ਸਮਾਜ ਲਈ ਖਤਰਾ ਹੇ ਤਾਂ ਇਸ ਦੀ ਲਿਖਤੀ ਸੂਚਨਾ ਨੇੜੇ ਦੇ ਮੈਜਿਸਟਰੇਟ ਜਾਂ ਥਾਣੇ ਦੇ ਐਸ ਐਚ ਓ ਨੂੰ ਦੇਣ ਤਾਂ ਜੋ ਉਸ ਨੂੰ ਅਦਾਲਤੀ ਹੁਕਮ ਹੇਠਾਂ ਹਿਫਾਜਤ ਵਿਚ ਲੈ ਕੇ ਉਸ ਦੇ ਮਾਨਸਿਕ ਰੋਗ ਦਾ ਹਸਪਤਾਲ ਵਿਚ ਦਾਖਲ ਕਰਵਾ ਕੇ ਮੁਫਤ ਇਲਾਜ ਕਰਵਾਇਆ ਜਾ ਸਕੇ।
ਇਸ ਮੌਕੇ ਤੇ ਸ਼੍ਰੀ ਕੁਲਦੀਪ ਸਿੰਘ ਪ੍ਰਧਾਨ ਨੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਦਾ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦਸਿਆ ਕਿ ਮਾਨਸਿਕ ਰੋਗੀ ਨੂੰ ਪਿਆਰ ਅਤੇ ਇਲਾਜ ਨਾਲ ਮੁਖ ਧਾਰਾ ਵਿਚ ਲਿਆਂਦਾ ਜਾ ਸਕਦਾ ਹੈ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਆਪਣੀ ਮਾਨਸਿਕ ਸਿਹਤ ਠੀਕ ਰਖਣੀ ਚਾਹੀਦੀ ਹੈ ਅਤੇ ਤਨਾਵ ਮੁਕਤ ਜੀਵਨ ਜਿਊਣਾ ਚਾਹੀਦਾ ਹੈ।ਉਹਨਾਂ ਨੇ ਹਾਜ਼ਰ ਲੋਕਾਂ ਨੂੰ ਵਿਚੋਲਗੀ ਕੇਂਦਰ ਅਤੇ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਵੀ ਵਿਸਥਾਰ ਪੂਰਬਕ ਜਾਣਕਾਰੀ ਦਿਤੀ। ਇਸੇ ਤਰਾਂ ਸ਼੍ਰੀ ਰਣਜੀਤ ਕੁਮਾਰ ਵਕੀਲ ਨੇ ਲੋਕਾਂ ਨੂੰ ਘਰੇਲੂ ਹਿੰਸਾ ਕਾਨੂੰਨ, ਸੂਚਨਾ ਅਧਿਕਾਰ ਕਾਨੂੰਨ, ਸਿਖਿਆ ਦਾ ਅਧਿਕਾਰ ਅਤੇ ਮੁਫਤ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਵੀ ਜਾਣਕਾਰੀ ਦਿਤੀ। ਕੈਂਪ ਦੌਰਾਨ ਸ਼੍ਰੀ ਅਵਤਾਰ ਸਿੰਘ ਪੰਚਾਇਤ ਅਫ਼ਸਰ ਵਲੋਂ ਨਰੇਗਾ ਸਕੀਮ ਤੇ ਚਾਨਣਾ ਪਾਇਆ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਕੈਂਪ ਵਿਚ ਮੁਫਤ ਪ੍ਰਚਾਰ ਸਮਗਰੀ ਵੀ ਵੰਡੀ ਗਈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਮਾਨਸਿਕ ਰੋਗੀਆਂ ਨਾਲ ਅਤਿਆਚਾਰ ਨਹੀਂ ਬਲਕਿ ਪਿਆਰ ਕਰਨਾ ਚਾਹੀਦਾ ਹੈ।

Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)