ਹੁਸ਼ਿਆਰਪੁਰ ਤੋਂ ਜੀਂਦ ਸੜਕ ਚਹੁੰ ਮਾਰਗੀ ਬਣੇਗੀ : ਸੂਦ

ਹੁਸ਼ਿਆਰਪੁਰ, 18 ਅਕਤੂਬਰ: ਹੁਸ਼ਿਆਰਪੁਰ ਤੋਂ ਜੀਂਦ ਤੱਕ ਵਾਇਆ ਜਲੰਧਰ 1050 ਕਰੋੜ ਰੁਪਏ ਖਰਚ ਕਰਕੇ 350 ਕਿਲੋਮੀਟਰ ਲੰਬੀ ਚਾਰ ਮਾਰਗੀ ਸੜਕ ਬਣਾਈ ਜਾਵੇਗੀ।  ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡ ਧੀਰੋਵਾਲ ਵਿਖੇ ਪਿੰਡ ਤੋਂ ਸ਼ਮਸ਼ਾਨਘਾਟ ਤੱਕ 2. 85 ਲੱਖ ਰੁਪਏ ਦੀ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
        ਸ੍ਰੀ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸ਼ਮਸ਼ਾਨਘਾਟ ਨੂੰ ਜਾਣ ਵਾਲਾ ਰਸਤਾ ਠੀਕ ਨਾ ਹੋਣ ਕਾਰਨ ਇਸ ਨੂੰ ਪੱਕਾ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਲਈ ਉਹਨਾਂ ਦੀ ਮੰਗ ਨੂੰ ਦੇਖਦੇ ਹੋਏ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਲਿੰਕ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਰ ਪਿੰਡ ਨੂੰ ਨਵੀਆਂ ਲਿੰਕ ਸੜਕਾਂ ਨਾਲ ਜੋੜਿਆ ਜਾ ਰਿਹਾ ਹੈ ਜਿਸ ਨਾਲ ਪਿੰਡਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਾਉਣ ਲਈ ਵੀ ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ। ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣ।  ਉਹਨਾਂ ਕਿਹਾ ਕਿ ਪਿੰਡਾਂ ਵਿੱਚ ਸਿੱਖਿਆ ਦੇ ਨਾਲ-ਨਾਲ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਸ੍ਰੀ ਸੂਦ ਨੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਪਿੰਡ ਦੀ ਪੰਚਾਇਤ ਵੱਲੋਂ ਮੁੱਖ ਮਹਿਮਾਨ ਅਤੇ ਆਏ ਹੋਏ ਪਤਵੰਤਿਆਂ ਦਾ ਸਿਰਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ।
        ਪਿੰਡ ਦੇ ਸਰਪੰਚ ਪਿਆਰਾ ਲਾਲ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਵਿਜੇ ਪਠਾਨੀਆ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ ਅਤੇ ਰਮੇਸ਼ ਜ਼ਾਲਮ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ।  ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਐਕਸੀਅਨ ਲੋਕ ਨਿਰਮਾਣ ਆਰ ਐਸ ਬੈਂਸ, ਐਸ ਡੀ ਓ ਰਜਿੰਦਰ ਕੁਮਾਰ, ਤਹਿਸੀਲਦਾਰ ਵਿਜੇ ਕੁਮਾਰ ਸ਼ਰਮਾ, ਸਰਪੰਚ ਖੜਕਾਂ ਰਣਧੀਰ ਸਿੰਘ, ਸਰਪੰਚ ਚੱਕਸਾਧੂ ਰਾਜ ਕੁਮਾਰ, ਸਰਪੰਚ ਨਾਰੂਨੰਗਲ ਊਸ਼ਾ ਰਾਣੀ, ਪੰਡਤ ਬਲਦੇਵ ਰਾਜ, ਚੰਦਰ ਸ਼ੇਖਰ ਤਿਵਾੜੀ, ਮਨਸ਼ਾ ਸਿੰਘ, ਮਾੜੂ ਰਾਮ, ਗਿਆਨ ਚੰਦ ਬੰਗੜ, ਸਤਨਾਮ ਸਿੰਘ, ਗੁਰਨਾਮ ਸਿੰਘ, ਪਾਲ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਡੇਂਗੂ ਦਾ ਬਚਾਓ ਲਈ ਸਾਵਧਾਨੀ ਵਰਤੀ ਜਾਵੇ : ਡੀ. ਸੀ.

ਹੁਸ਼ਿਆਰਪੁਰ, 18 ਅਕਤੂਬਰ: ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਜ਼ਿਲ•ਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈਆਂ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਸਬੰਧਤ ਜ਼ਿਲ•ਾ ਅਧਿਕਾਰੀਆਂ ਅਤੇ ਕਮੇਟੀਆਂ ਦੇ ਗੈਰ ਸਰਕਾਰੀ ਮੈਂਬਰਾਂ ਨੇ ਹਿੱਸਾ ਲਿਆ।
         ਇਹਨਾਂ ਮੀਟਿੰਗਾਂ ਵਿੱਚ ਸਿੰਚਾਈ ਵਿਭਾਗ, ਸਹਿਕਾਰਤਾ ਵਿਭਾਗ, ਪੁਲਿਸ ਵਿਭਾਗ, ਸਿਹਤ ਵਿਭਾਗ, ਸਮਾਜ ਭਲਾਈ ਅਤੇ ਜ਼ਿਲ•ਾ ਸਮਾਜਿਕ ਸੁਰੱਖਿਆ ਵਿਭਾਗ, ਜਨ ਸਿਹਤ ਵਿਭਾਗ, ਸਿੱਖਿਆ ਵਿਭਾਗ, ਆਬਕਾਰੀ ਤੇ ਕਰ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮਾਲ ਵਿਭਾਗ, ਬਿਜਲੀ ਵਿਭਾਗ ਅਤੇ ਬੁਨਿਆਦੀ ਢਾਂਚਾ ਤੇ ਮਿਉਸਪਲ ਅਮੈਨੀਟਜ਼ ਵਿਭਾਗ ਦੀਆਂ ਜ਼ਿਲ•ਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਹੋਈਆਂ।
        ਇਹਨਾਂ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਲਾਹਕਾਰ ਕਮੇਟੀਆਂ ਦੇ ਮੈਂਬਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਅਤੇ ਸਰਕਾਰ ਵੱਲੋਂ ਬਣਾਈਆਂ ਗਈਆਂ ਭਲਾਈ ਅਤੇ ਵਿਕਾਸ ਸਕੀਮਾਂ ਦਾ ਲਾਭ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਆਮ ਲੋਕ ਇਹਨਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ। । ਉਹਨਾਂ ਕਿਹਾ ਕਿ ਸ਼ਹਿਰਾਂ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਟਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।  ਉਹਨਾਂ ਨੇ ਸਿਹਤ ਵਿਭਾਗ  ਅਤੇ ਮਿਉਂਸਪਲ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡੇਂਗੂ ਵਰਗੀਆਂ ਭਿਆਨਕ ਬੀਮਾਰੀਆਂ ਦੀ ਰੋਕਥਾਮ ਲਈ ਮੱਛਰ ਮਾਰਨ ਲਈ ਦਵਾਈ ਦਾ ਛੜਕਾਅ, ਧੂੰਆਂ ਕਰਨਾ, ਹਰ ਵਾਰਡ / ਮੁਹੱਲੇ ਵਿੱਚ ਫੋਗਿੰਗ ਨਿਯਮਤ ਤੌਰ ਤੇ ਕੀਤੀ ਜਾਵੇ ਅਤੇ ਸ਼ਹਿਰਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਚਾਰ ਸੌ ਕਰੋੜ ਨਾਲ ਬਣਨਗੀਆਂ ਨਵੀਆਂ ਸੜਕਾਂ : ਤੀਕਸ਼ਨ ਸੂਦ

ਹੁਸ਼ਿਆਰਪੁਰ, 17 ਅਕਤੂਬਰ:  ਪੰਜਾਬ ਸਰਕਾਰ ਵੱਲੋਂ ਨਵੀਆਂ ਸੜਕਾਂ ਬਣਾਉਣ ਤੇ 400 ਕਰੋੜ ਰੁਪਏ ਅਤੇ 400 ਕਰੋੜ ਰੁਪਏ ਸੜਕਾਂ ਦੀ ਮੁਰੰਮਤ ਤੇ ਖਰਚ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਪਿੰਡ ਮੰਨਣ ਵਿਖੇ ਹਰੀਜਨ ਬਸਤੀ ਤੋਂ ਰਵੀਦਾਸ ਮੰਦਰ ਤੱਕ 1. 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।  ਐਕਸੀਅਨ ਲੋਕ ਨਿਰਮਾਣ ਵਿਭਾਗ ਆਰ ਐਸ ਬੈਂਸ, ਐਸ ਡੀ ਓ ਰਜਿੰਦਰ ਕੁਮਾਰ, ਤਹਿਸੀਲਦਾਰ ਵਿਜੇ ਕੁਮਾਰ ਵੀ ਉਹਨਾਂ ਦੇ ਨਾਲ ਸਨ।

        ਇਸ ਮੌਕੇ ਤੇ ਬੋਲਦਿਆਂ ਸ੍ਰੀ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ, ਸ਼ਮਸ਼ਾਨਘਾਟਾਂ , ਧਾਰਮਿਕ ਸਥਾਨਾਂ ਅਤੇ ਡੇਰਿਆਂ ਨੂੰ ਜਾਣ ਵਾਲੀਆ ¦ਿਕ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕਰ ਰਹੀ ਹੈ।  ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਰਵੀਦਾਸ ਮੰਦਰ ਨੂੰ ਜਾਣ ਵਾਲੀ ¦ਿਕ ਸੜਕ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਉਹਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ¦ਿਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਸੜਕ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗੀ। ਇਸ ਦੇ ਬਣਨ ਨਾਲ ਮੰਦਰ ਤੱਕ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫ਼ੀ ਰਾਹਤ ਮਿਲੇਗੀ।  ਉਹਨਾਂ ਕਿਹਾ ਕਿ ਇਸ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾ ਰਿਹਾ ਹੈ ਅਤੇ ਇਸ ਪਿੰਡ ਦੇ ਵਿਕਾਸ ਕਾਰਜਾਂ ਲਈ 7. 50 ਲੱਖ ਰੁਪਏ ਹੋਰ ਖਰਚ ਕੀਤੇ ਜਾਣਗੇ ਜਿਸ ਵਿੱਚ  4. 23 ਲੱਖ ਰੁਪਏ ਨਾਲ ਫਿਰਨੀ ਪੱਕੀ ਕੀਤੀ ਜਾਵੇਗੀ, 50 ਹਜ਼ਾਰ ਰੁਪਏ ਨਰੇਗਾ ਸਕੀਮ ਅਤੇ ਢਾਈ ਲੱਖ ਰੁਪਏ ਵੱਖ-ਵੱਖ ਵਿਕਾਸ ਕਾਰਜਾਂ ਲਈ ਖਰਚ ਕੀਤੇ ਜਾਣਗੇ। ਇਸ ਮੌਕੇ ਤੇ ਸ੍ਰੀ ਸੂਦ ਨੇ 30 ਹਜ਼ਾਰ ਰੁਪਏ ਦਾ ਚੈਕ ਸਪੋਰਟਸ ਕਲੱਬ ਨੂੰ ਦਿੱਤਾ। ਪਿੰਡ ਦੀ ਪੰਚਾਇਤ ਵੱਲੋਂ ਮੁੱਖ ਮਹਿਮਾਨ ਅਤੇ ਆਏ ਹੋਏ ਪਤਵੰਤਿਆਂ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ।

        ਬਾਬਾ ਰਾਮ ਮੂਰਤੀ ਨਾਰਾ, ਜ਼ਿਲ•ਾ ਪ੍ਰਧਾਨ ਭਾਜਪਾ ਜਗਤਾਰ ੰਿਸਘ ਸੈਣੀ, ਜਨਰਲ ਸਕੱਤਰ ਜ਼ਿਲ੍ਰਾ ਭਾਜਪਾ ਕਮਲਜੀਤ ਸੇਤੀਆ  ਅਤੇ ਸਰਕਲ ਪ੍ਰਧਾਨ ਸਤਨਾਮ ਸਿੰਘ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ  ਵਿਜੇ ਪਠਾਨੀਆ, ਨਿਪੁੰਨ ਸ਼ਰਮਾ, ਪੰਚ ਜਸਬੀਰ ਸਿੰਘ, ਅਕਾਲੀ ਆਗੂ ਜਗਤਾਰ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।

ਅਧਿਆਪਕ ਦਲ ਵੱਲੋਂ ਸ. ਈਸ਼ਰ ਸਿੰਘ ਮੰਝਪੁਰ ਦਾ ਸਨਮਾਨ

ਤਲਵਾੜਾ, 17 ਅਕਤੂਬਰ: ਅੱਜ ਅਧਿਆਪਕ ਦਲ ਪੰਜਾਬ ਦੀ ਤਲਵਾੜਾ ਇਕਾਈ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-1 ਵਿਖੇ ਸ. ਈਸ਼ਰ ਸਿੰਘ ਮੰਝਪੁਰ ਜਨਰਲ ਸਕੱਤਰ ਅਧਿਆਪਕ ਦਲ ਪੰਜਾਬ ਦਾ ਭਾਰੀ ਗਿਣਤੀ ਵਿੱਚ ਬਲਾਕ ਤਲਵਾੜਾ ਦੇ ਅਧਿਆਪਕਾਂ ਵੱਲੋਂ ਗਰਮਜੋਸ਼ੀ ਨਾਲ ਸਿਰੋਪੇ ਪਾ ਕੇ ਸਨਮਾਨ ਕੀਤਾ। ਇਸ ਸਮਾਰੋਹ ਵਿਚ ਸ. ਈਸ਼ਰ ਸਿੰਘ ਮੰਝਪੁਰ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜਮਾਂ ਦੇ ਭੱਤੇ, ਬਕਾਏ, ਵੀਹ ਸਾਲਾ ਨੌਕਰੀ ਕਰਨ ਉਪਰੰਤ ਪੈਨਸ਼ਨ ਦੇ ਲਾਭ, ਸਿੱਖਿਆ ਵਿਭਾਗ, ਸਿਹਤ ਵਿਭਾਗ ਲਈ ਸਪੈਸ਼ਲ ਪੇ ਗਰੇਡ ਦਿਵਾਉਣਾ, ਸਕੂਲਾਂ ਦਾ ਸਮਾਂ 3 ਵਜੇ ਤੱਕ ਕਰਨਾ, ਸਾਰੇ ਭੱਤੇ ਦੁੱਗਣੇ ਕਰਾਉਣੇ, ਤਰੱਕੀਆਂ ਅਤੇ ਪ੍ਰੋਮਸ਼ਨਾਂ ਆਦਿ ਅਧਿਆਪਕ ਮਸਲਿਆਂ ਲਈ ਢੁਕਵੇਂ ਹੱਲ ਲਈ ਜਥੇਬੰਦੀ ਪੂਰੀ ਤਰਾਂ ਤਤਪਰ ਹੈ ਅਤੇ ਇਹ ਮੰਗਾਂ ਤੇ ਮੁਸ਼ਕਿਲਾਂ ਜਲਦੀ ਹੀ ਦੂਰ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ।  ਸ. ਮੰਝਪੁਰ ਨੇ ਇਹ ਵੀ ਕਿਹਾ ਕਿ ਡੀ.ਪੀ.ਆਈ. ਦੀ ਅਸਾਮੀ ਅਧਿਕਾਰੀ ਸਿੱਖਿਆ ਵਿਭਾਗ ਵਿਚੋਂ ਹੀ ਲਗਾਏ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਵੱਖ ਵੱਖ ਬੁਲਾਰਿਆਂ ਨੇ ਵੀ ਸੰਬੋਧਨ ਕਰਦਿਆਂ ਸ. ਮੰਝਪੁਰ ਨੂੰ ਬੇਹੱਦ ਦੂਰਅੰਦੇਸ਼, ਸੁਚੱਜਾ ਅਤੇ ਉਸਾਰੂ ਆਗੂ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਬਣਨ ਨਾਲ ਜਥੇਬੰਦੀ ਨੂੰ ਨਵਾਂ ਉਤਸ਼ਾਹ ਅਤੇ ਦਿਸ਼ਾ ਮਿਲੇਗੀ। ਇਸ ਸਮਾਰੋਹ ਵਿਚ ਸ਼ਾਮਲ ਅਧਿਆਪਕ ਦਲ ਦੀ ਸੂਬਾ ਕਮੇਟੀ ਦੇ ਸ਼੍ਰੀ ਭਗਵਾਨ ਦਾਸ ਤਲਵਾੜਾ, ਅਧਿਆਪਕ ਦਲ ਤਲਵਾੜਾ ਦੇ ਬਲਾਕ ਪ੍ਰਧਾਨ ਸੁਭਾਸ਼ ਚੰਦ, ਡਾ. ਸਵਰਨ ਰਾਮ ਜਨਰਲ ਸਕੱਤਰ, ਪ੍ਰਵੀਨ ਸਿੰਘ ਭੰਬੋਤਾੜ, ਕਿਸ਼ਨ ਕੁਮਾਰ, ਗੁਰਚਰਨ ਸਿੰਘ, ਰਾਮ ਕਿਸ਼ਨ, ਸ਼ਤੀਸ਼ ਕੁਮਾਰ, ਵਿਜੇ ਕੁਮਾਰ, ਹਰਮੇਸ਼ ਸਿੰਘ, ਸ਼ੰਕਰ ਦਾਸ ਟੋਹਲੂ, ਰਾਜੀਵ ਕੁਮਾਰ, ਜਗਦੀਸ਼ ਸਿੰਘ, ਅਨੀਤਾ ਰਾਣੀ, ਨੀਰੂ ਬਾਲਾ, ਕੁਲਵੰਤ ਸਿੰਘ, ਯੁਗਰਾਜ ਸਿੰਘ, ਸੁਰੇਸ਼ ਕੁਮਾਰ ਆਦਿ ਸ਼ਾਮਲ ਸਨ। 

ਸੂਦ ਵੱਲੋਂ ਥਥਲਾਂ ਲਿੰਕ ਸੜਕ ਦਾ ਨੀਂਹ ਪੱਥਰ

ਹੁਸ਼ਿਆਰਪੁਰ, 16 ਅਕਤੂਬਰ:  ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ 250 ਕਰੋੜ ਰੁਪਏ ਖਰਚ ਕਰਕੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਥੱਥਲਾਂ ਵਿਖੇ 3 ਲੱਖ ਰੁਪਏ ਦੀ ਲਾਗਤ ਨਾਲ ਥੱਥਲਾਂ ਤੋਂ ਡੇਰਾ ਮਸਤ ਸ਼ਾਹ ਤੱਕ ਬਣਨ ਵਾਲੀ ਨਵੀਂ ¦ਿਕ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

        ਸ੍ਰੀ ਤੀਕਸ਼ਨ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਪਿੰਡ ਥੱਥਲਾਂ ਵਿੱਚ ਵਿਕਾਸ ਦੇ ਕੰਮ ਅਕਾਲੀ-ਭਾਜਪਾ ਸਰਕਾਰ ਵੇਲੇ ਹੀ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਇਸ ਪਿੰਡ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਦੇਣ ਲਈ ਇੱਕ ਨਵਾਂ ਟਿਊਬਵੈਲ ਲਗਾਇਆ ਗਿਆ ਹੈ।  ਉਹਨਾਂ ਕਿਹਾ ਕਿ ਜਹਾਨਖੇਲਾਂ ਤੋਂ ਆਦਮਵਾਲ ਚੋਹਾਲ ਸੜਕ ਤੱਕ 17. 50 ਕਿਲੋਮੀਟਰ ¦ਬੀ ਅਤੇ 12 ਫੁੱਟ ਚੌੜੀ ਨਵੀਂ ਬਣਨ ਵਾਲੀ ਸੜਕ ਜਿਸ ਤੇ 8 ਕਰੋੜ ਰੁਪਏ ਖਰਚ ਕੀਤੇ ਜਾ ਰਹੇ, ਉਹ ਇਸ ਪਿੰਡ ਵਿੱਚੋਂ ਹੁੰਦੀ ਹੋਈ ਜਾਵੇਗੀ ਜਿਸ ਨਾਲ ਇਸ ਪਿੰਡ ਦਾ ਸਰਵਪੱਖੀ ਵਿਕਾਸ ਹੋਵੇਗਾ।  ਉਹਨਾਂ ਕਿਹਾ ਕਿ ਇਸ ਪਿੰਡ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਇਸ ਪਿੰਡ ਦੇ ਸਰਵਪੱਖੀ ਵਿਕਾਸ ਲਈ ਲਗਭਗ 22 ਲੱਖ ਰੁਪਏ ਖਰਚ ਕੀਤੇ ਜਾਣਗੇ ਜਿਸ ਵਿੱਚੋਂ 10. 50 ਲੱਖ ਰੁਪਏ ਸੜਕ ਦੀ ਮੁਰੰਮਤ, 3 ਲੱਖ ਰੁਪਏ ਸਕੂਲ ਦੇ ਵਿਕਾਸ ਲਈ, 2. 75 ਲੱਖ ਰੁਪਏ ਨਰੇਗਾ ਸਕੀਮਾਂ ਤਹਿਤ ਵਿਕਾਸ ਕੰਮਾਂ ਲਈ, 2. 50 ਲੱਖ ਰੁਪਏ ਪੰਚਾਇਤ ਨੂੰ ਵਿਕਾਸ ਕੰਮਾਂ ਲਈ ਅਤੇ 50 ਹਜ਼ਾਰ ਰੁਪਏ ਧਰਮਸ਼ਾਲਾ ਦੀ ਮੁਰੰਮਤ ਲਈ ਦਿੱਤੇ ਜਾਣਗੇ। ਇਸ ਮੌਕੇ ਤੇ ਸ੍ਰੀ ਸੂਦ ਨੇ ਪਿੰਡ ਦੀ ਮਹਿਲਾ ਮੰਡਲ ਨੂੰ 30 ਹਜ਼ਾਰ ਰੁਪਏ ਦਾ ਚੈਕ ਵੀ ਦਿੱਤਾ।

        ਪਿੰਡ ਦੇ ਸਰਪੰਚ ਗੁਰਬਖਸ਼ ਰਾਏ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜ਼ਿਲ•ਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਡੀ ਐਸ ਪੀ (ਰੀਟਾ:)ਮਲਕੀਤ ਸਿੰਘ, ਰਮੇਸ਼ ਜ਼ਾਲਮ, ਜਗਦੀਸ਼ ਸੈਣੀ, ਵਿਜੇ ਪਠਾਨੀਆ ਅਤੇ ਸਰਪੰਚ ਬਸੀ ਗੁਲਾਮ ਹੁਸੈਨ ਨਵੀਂ ਆਬਾਦੀ ਬਖਸ਼ੀਸ਼ ਸਿੰਘ ਨੇ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਲੋਕ ਨਿਰਮਾਣ ਵਿਭਾਗ ਦੇ ਐਸ ਡੀ ਓ ਰਜਿੰਦਰ ਕੁਮਾਰ, ਪੰਚ ਜਸਬੀਰ ਸਿੰਘ, ਪਾਲ ਸਿੰਘ, ਸਰਪੰਚ ਖੜਕਾਂ ਸੇਵਾ ਸਿੰਘ, ਤਰਸੇਮ ਲਾਲ ਪ੍ਰਕਾਸ਼ ਚੰਦ ਅਤੇ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।

ਡੀ. ਸੀ. ਵੱਲੋਂ ਸ਼ਾਮਚੁਰਾਸੀ ਮੰਡੀ ਦਾ ਨਿਰੀਖਣ

ਸ਼ਾਮਚੁਰਾਸੀ / ਹੁਸ਼ਿਆਰਪੁਰ, 16 ਅਕਤੂਬਰ:  ਜਿਲ੍ਹਾ ਹੁਸ਼ਿਆਰਪੁਰ ਦੀਆਂ ਮੰਡੀਆਂ ਵਿੱਚ 15 ਅਕਤੂਬਰ ਤੱਕ  95872 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੇ ਸਾਲ ਇਸੇ ਦਿਨ ਤੱਕ 78527 ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।  ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਅੱਜ ਸ਼ਾਮਚੁਰਾਸੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸਬੰਧੀ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਦਿੱਤੀ। ਇਸ ਮੌਕੇ ਤੇ ਉਹਨਾਂ ਨੇ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਤੋਂ ਖਰੀਦ ਪ੍ਰਬੰਧਾਂ ਬਾਰੇ ਪੁੱਛਿਆ ਜਿਸ ਤੇ ਉਹਨਾਂ ਨੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਤੇ ਉਹਨਾਂ ਨੇ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦੀ ਬੋਰੀਆਂ ਦਾ ਤੋਲ ਚੈਕ ਕੀਤਾ ਜਿਸ ਤੇ ਇੱਕ ਆੜਤੀ ਦਾ ਤੋਲ ਵੱਧ ਪਾਏ ਜਾਣ ਤੇ ਮੌਕੇ ਤੇ ਹਾਜ਼ਰ ਮੰਡੀ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਫਰਮ ਦੇ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਜਿਸ ਤੇ ਮੰਡੀ ਦੇ ਇੱਕ ਆੜਤੀ ਨੂੰ ਮੌਕੇ ਤੇ ਹੀ 500 ਰੁਪਏ ਜ਼ੁਰਮਾਨਾ ਅਤੇ ਤੋਲ ਕਰਨ ਵਾਲੇ ਨੂੰ 100 ਰੁਪਏ ਦਾ ਜ਼ੁਰਮਾਨਾ ਕੀਤਾ।

         ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਤਰਨਾਚ ਨੇ ਪਿੰਡ ਆਹਰਾਂ ਕੂੰਟਾਂ ਅਤੇ ਨੰਦਾਚੌਰ ਦੀਆਂ ਦਾਣਾ ਮੰਡੀਆਂ ਦਾ ਵੀ ਦੌਰਾ ਕੀਤਾ । ਨੰਦਾਚੌਰ ਦੀ ਦਾਣਾ ਮੰਡੀ ਵਿਖੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਮੰਡੀ ਵਿੱਚ ਜਗ੍ਹਾ ਘੱਟ ਹੋਣ ਕਾਰਨ ਟਰਾਲੀਆਂ ਖੜੀਆਂ ਕਰਨ ਲਈ ਮੁਸ਼ਕਲ ਪੇਸ਼ ਆ ਰਹੀ ਹੈ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਬਾਰੇ ਕਾਰਵਾਈ ਕਰਨ ਲਈ ਕਿਹਾ ।  ਮੰਡੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੇ ਫੜ੍ਹ ਨੂੰ ਜਲਦੀ ਹੀ ਵੱਡਾ ਕੀਤਾ ਜਾ ਰਿਹਾ ਹੈ।     ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਇਸ ਤੋਂ ਪਹਿਲਾਂ ਗੜ੍ਹਸ਼ੰਕਰ ਅਤੇ ਚੱਬੇਵਾਲ ਦੀਆਂ ਮੰਡੀਆਂ ਦਾ ਵੀ ਦੌਰਾ ਕੀਤਾ । ਉਹਨਾਂ ਨੇ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ ਵਿੱਚ ਪੂਰਾ ਤਰ੍ਹਾਂ ਸੁੱਕਾ ਕੇ ਲਿਆਉਣ ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਝੋਨਾ ਵੇਚਣ ਸਮੇਂ ਕੋਈ ਦਿੱਕਤ ਪੇਸ਼ ਨਾ ਆਵੇ।

        ਡਿਪਟੀ ਕਮਿਸ਼ਨਰ ਸ੍ਰੀ ਤਰਨਾਚ ਨੇ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 26410 ਟਨ ਝੋਨਾ ਖਰੀਦ ਕੀਤਾ ਗਿਆ ਹੈ, ਮਾਰਕਫੈਡ ਵੱਲੋਂ 16755 ਟਨ, ਪਨਸਪ ਵੱਲੋਂ 20519 ਟਨ, ਪੰਜਾਬ ਰਾਜ ਵੇਅਰਹਾਉਸ ਕਾਰਪੋਰੇਸ਼ਨ ਵੱਲੋਂ 10145 ਟਨ, ਪੰਜਾਬ ਐਗਰੋ ਵੱਲੋਂ 7425 ਟਨ, ਐਫ ਸੀ ਆਈ ਵੱਲੋਂ 13457 ਟਨ ਅਤੇ ਵਪਾਰੀਆਂ ਵੱਲੋਂ 1161 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।  ਖਰੀਦ ਕੀਤੇ ਗਏ ਝੋਨੇ ਵਿੱਚੋਂ 71. 37 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ।

ਖੇਤਰੀ ਯੁਵਕ ਮੇਲਾ : ਚੌਥੇ ਦਿਨ ਦੀ ਰਿਪੋਰਟ

ਸ਼ਾਮਚੁਰਾਸੀ / ਹੁਸ਼ਿਆਰਪੁਰ, 16 ਅਕਤੂਬਰ:   ਗੁਰੂ ਨਾਨਕ ਖਾਲਸਾ ਕਾਲਜ ਫਾਰ ਵੋਮੈਨ ਸ਼ਾਮਚੁਰਾਸੀ ਵਿਖੇ 13 ਅਕਤੂਬਰ ਤੋਂ 16 ਅਕਤੂੁਬਰ ਤੱਕ ਚਾਰ ਰੋਜ਼ਾ ਯੁਵਕ ਮੇਲੇ ਦੇ ਚੌਥੇ ਦਿਨ ਪੂਰਵ ਦੁਪਹਿਰ ਦੇ ਸੈਸ਼ਨ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਕੀਤੀ।  ਇਸ ਖੇਤਰੀ ਯੁਵਕ ਮੇਲੇ ਵਿੱਚ ਹੁਸ਼ਿਆਰਪੁਜ ਜ਼ੋਨ-ਬੀ ਨਾਲ ਸਬੰਧਤ ਵੱਖ-ਵੱਖ 14 ਕਾਲਜਾਂ ਦੀਆਂ ਟੀਮਾਂ ਨੇ ਪੰਜਾਬ ਦੇ ਅਮੀਰ ਵਿਰਸੇ ਦੀ ਕਲਾ ਰਾਹੀ ਤਸਵੀਰ ਖਿੱਚ ਕੇ ਦਰਸ਼ਕਾਂ ਵਿੱਚ ਰੌਚਕਤਾ ਪੈਦਾ ਕੀਤੀ। ਇਸ ਸੈਸ਼ਨ ਦੌਰਾਨ ਭੰਗੜੇ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ।

        ਸ੍ਰੀ ਤਰਨਾਚ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਇਸ ਯੁਵਕ ਮੇਲੇ ਦੇ ਆਯੋਜਨ ਨਾਲ ਵਿਦਿਆਰਥੀਆਂ ਨੂੰ ਵਿਦਿਆ ਦੇ ਨਾਲ-ਨਾਲ ਆਪਣੀ ਕਲਾ ਨੂੰ ਵੀ ਦਰਸਾਉਣ ਅਤੇ ਉਭਾਰਨ ਦਾ ਮੌਕਾ ਮਿਲੇਗਾ।  ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿ ਕੇ ਖੇਡਾਂ ਅਤੇ ਆਪਣੇ ਸਭਿਆਚਾਰ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਤਰਾਂ ਦੇ ਯੁਵਕ ਮੇਲੇ ਜਿਥੇ ਨੌਜਵਾਨਾਂ ਨੂੰ ਆਪਣੀ ਵਿਰਸੇ ਨਾਲ ਜੋੜਦੇ ਹਨ, ਉਥੇ ਨੌਜਵਾਨਾਂ ਵਿੱਚ ਵੱਧ ਰਹੇ ਪੱਛਮੀ ਸਭਿਆਚਾਰ ਦੇ ਪ੍ਰਭਾਵ ਨੂੰ ਘਟਾਉਣ ਵਿੱਚ ਵੀ ਅਹਿਮ ਰੋਲ ਅਦਾ ਕਰਦੇ ਹਨ। ਸ੍ਰੀ ਤਰਨਾਚ ਨੇ ਇਸ ਯੁਵਕ ਮੇਲੇ ਵਿੱਚ ਵੱਖ-ਵੱਖ ਮੁਕਾਬਲਿਆ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਨਾਮ ਵੀ ਤਕਸੀਮ ਕੀਤੇ।

        ਸ੍ਰ: ਵਰਿੰਦਰ ਸਿੰਘ ਬਾਜਵਾ ਸਾਬਕਾ ਰਾਜ ਸਭਾ ਮੈਂਬਰ ਨੇ ਇਸ ਮੌਕੇ ਤੇ ਕਿਹਾ ਕਿ ਇਸ ਚਾਰ ਰੋਜ਼ਾ ਯੁਵਕ ਮੇਲੇ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਸ਼ਬਦ ਗਾਇਨ, ਕਲਾਸੀਕਲ ਮਿਉਜ਼ਿਕ, ਗਜ਼ਲ, ਫੋਕ ਸੌਂਗ, ਗਰੁੱਪ ਸੌਂਗ, ਲੇਡੀਜ਼ ਟਰੇਡਿਸ਼ਨਲ ਪੰਜਾਬੀ ਗੀਤ, ਕਵੀਸ਼ਰੀ, ਫੋਕ ਡਾਂਸ, ਗਿੱਧਾ, ਭੰਗੜਾ, ਡਰਾਮਾ, ਸਕਿੱਟਸ, ਡਿਬੇਟ, ਕਲਾਸੀਕਲ ਡਾਂਸ ਅਤੇ ਗਰੁੱਪ ਡਾਂਸ ਜਨਰਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

        ਡਾ ਜਸਬੀਰ ਕੌਰ ਢਿਲੋਂ ਪ੍ਰਿੰਸੀਪਲ ਨੇ ਮੁੱਖ ਮਹਿਮਾਨ ਜੀ ਦਾ ਬੁੱਕੇ ਦੇ ਕੇ ਸਨਮਾਨ ਕੀਤਾ, ਉਹਨਾਂ ਨੂੰ ਜੀ ਆਇਆਂ ਕਿਹਾ  ਅਤੇ ਕਾਲਜ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਕਪੂਰ, ਪ੍ਰੋ: ਜਗਦੀਪ ਕੌਰ, ਪ੍ਰੋ: ਪ੍ਰਦੀਪ ਸਿੰਘ, ਪ੍ਰੋ: ਹਰਜਿੰਦਰ ਸਿੰਘ, ਵੱਖ-ਵੱਖ ਕਾਲਜ ਦੇ ਪ੍ਰਿੰਸੀਪਲ, ਪ੍ਰੋਫੈਸਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)