ਧੁੱਗਾ ਵੱਲੋਂ ਨਵੀਂ ਸੜਕ ਦੀ ਉਸਾਰੀ ਦਾ ਨੀਂਹ ਪੱਥਰ

ਗੜ੍ਹਦੀਵਾਲਾ, 20 ਦਸੰਬਰ: ਪਿੰਡਾਂ ਦੀਆਂ 500 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ ਚਾਲੂ ਵਿੱਤੀ ਸਾਲ ਦੌਰਾਨ 600 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ । ਇਹ ਪ੍ਰਗਟਾਵਾ ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਨੇ ਪਿੰਡ ਟੈਂਟਪਾਲ ਵਿਖੇ 22. 32 ਲੱਖ ਰੁਪਏ ਦੀ ਲਾਗਤ ਨਾਲ ਟੈਂਟਪਾਲ ਤੋਂ ਡੇਰਾ ਬਾਬਾ ਕੇਸਵ ਦਾਸ ਤੱਕ ਜਾਂਦੀ ਨਵੀਂ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

        ਸ੍ਰ: ਧੁੱਗਾ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸਿੱਖਿਆ ਸੰਸਥਾਵਾਂ, ਧਾਰਮਿਕ ਸਥਾਨਾਂ ਅਤੇ ਡੇਰਿਆਂ ਨੂੰ ਜਾਂਦੀਆਂ ਲਿੰਕ ਸੜਕਾਂ ਦੀ ਨਵ-ਉਸਾਰੀ ਅਤੇ ਮੁਰੰਮਤ ਪਹਿਲ ਦੇ ਆਧਾਰ ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਦੀ ਕੋਈ ਵੀ ਸੜਕ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ 20-20 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਨਵ-ਉਸਾਰੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਸੜਕਾਂ ਤੇ ਪੁੱਲਾਂ ਨੂੰ ਬੇਹਤਰ ਬਣਾਉਣ ਲਈ ਨਾਬਾਰਡ ਦੀ ਸਹਾਇਤਾ ਨਾਲ 193 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਟਾਂਡਾ ਅਤੇ ਦਸੂਹਾ ਵਿਖੇ ਦੋ ਰੇਲਵੇ ਫਲਾਈ ਓਵਰ ਪੁੱਲਾਂ ਦੀ ਉਸਾਰੀ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਜਲਦੀ ਹੀ ਮੁਕੇਰੀਆਂ ਵਿਖੇ ਵੀ 20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਫਲਾਈ ਓਵਰ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪਰਕਾਸ਼ ਸਿੰਘ ਰੱਖਿਆ ਜਾ ਰਿਹਾ ਹੈ।

        ਸ੍ਰ: ਧੁੱਗਾ ਨੇ ਕਿਹਾ ਕਿ ਸ੍ਰ: ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ੍ਰ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਾਂਹਵਧੂ ਸੋਚ ਸਦਕਾ ਜਿਨ੍ਹਾਂ ਵਿਕਾਸ ਪੰਜਾਬ ਦਾ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਹੋਇਆ ਹੈ ਓਨਾ ਵਿਕਾਸ ਕਾਂਗਰਸ ਨੇ ਆਪਣੇ 45 ਸਾਲ ਦੇ ਰਾਜ ਦੌਰਾਨ ਵੀ ਨਹੀਂ ਕੀਤਾ।  ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ-ਭਾਜਪਾ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾ ਸਕੇ।  ਸ੍ਰ: ਧੁੱਗਾ ਨੇ ਇਸ ਉਪਰੰਤ ਧੁਤਕਲਾਂ ਢੋਲਬਾਹਾ ਰੋਡ ਤੋਂ ਗੁਰਦੁਆਰਾ ਪੰਡੋਰੀ ਸੁਮਲਾ ਤੱਕ ਜਾਂਦੀ ਸੜਕ ਅਤੇ ਧੂਤਕਲਾਂ ਢੋਲਬਾਹਾ ਰੋਡ ਤੋਂ ਐਮਾ ਤੱਕ ਜਾਂਦੀਆਂ ਸੜਕਾਂ ਦੀ ਨਵ-ਉਸਾਰੀ ਦੇ  ਨੀਂਹ ਪੱਥਰ ਵੀ ਰੱਖੇ ਅਤੇ ਦੱਸਿਆ ਕਿ ਇਨ੍ਹਾਂ ਦੋਹਾਂ ਸੜਕਾਂ ਤੇ 18 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।

        ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪੰਡਤ ਰਾਮ ਨਾਥ, ਹਰਿੰਦਰ ਸਿੰਘ ਐਸ ਡੀ ਓ, ਦਵਿੰਦਰ ਲਾਲ ਸਹਾਇਕ ਇੰਜੀ: ਅਤੇ ਇਲਾਕੇ ਦੇ ਸਰਪੰਚ-ਪੰਚ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਮਾਲ ਵਿਭਾਗ ਦੇ ਕੰਪਿਊਟਰੀਕਰਨ ਦਾ ਕੰਮ ਮਾਰਚ ਤੱਕ ਮੁਕੰਮਲ ਹੋਵੇਗਾ : ਕੋਹਾੜ

ਭੂੰਗਾ, 20 ਦਸੰਬਰ:  ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਮਾਲ ਵਿਭਾਗ ਦੇ ਕੰਪਿਊਟਰੀਕਰਨ ਦੇ ਕੰਮ ਨੂੰ 31 ਮਾਰਚ 2011 ਤੱਕ ਮੁਕੰਮਲ ਕਰ ਲਿਆ ਜਾਵੇਗਾ।  ਇਹ ਪ੍ਰਗਟਾਵਾ ਸ੍ਰ: ਅਜੀਤ ਸਿੰਘ ਕੋਹਾੜ ਮਾਲ ਮੰਤਰੀ ਪੰਜਾਬ ਨੇ ਭੂੰਗਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸਬਤਹਿਸੀਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਅਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਟਵਾਰ ਵਰਕ ਸਟੇਸ਼ਨ ਭੂੰਗਾ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
        ਸ੍ਰ: ਕੋਹਾੜ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਇਮਾਰਤਾਂ ਦੀ ਨਵ-ਉਸਾਰੀ ਕੀਤੀ ਜਾਵੇਗੀ ਅਤੇ ਕੋਈ ਵੀ ਇਮਾਰਤ ਪੁਰਾਣੀ ਨਹੀਂ ਰਹਿਣ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ 57 ਤਹਿਸੀਲਾਂ ਵਿੱਚ ਮਾਲ ਵਿਭਾਗ ਦੇ ਕੰਮ ਦਾ ਕੰਪਿਊਟਰੀਕਰਨ ਕਰ ਦਿੱਤਾ ਗਿਆ ਹੈ ਅਤੇ ਬਾਕੀ ਤਹਿਸੀਲਾਂ ਵਿੱਚ ਇਹ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਜੋ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਆਪਣੀਆਂ ਜਮੀਨਾਂ  ਦੇ ਰਿਕਾਰਡ ਹੁਣ ਕੰਪਿਊਟਰ ਉਪਰ ਘਰ ਬੈਠ ਕੇ ਹੀ ਦੇਖ ਸਕਣਗੇ।  ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਪਿਊਟਰੀਕਰਨ ਦਾ ਕੰਮ ਮੁਕੰਮਲ ਹੋਣ ਉਪਰੰਤ ਕੋਈ ਵੀ ਵਿਅਕਤੀ ਆਪਣੀ ਜਮੀਨ ਦੀ ਜਮ੍ਹਾਂਬੰਦੀ ਅਤੇ ਇੰਤਕਾਲ ਆਦਿ ਦੀ ਨਕਲ ਆਨ ਲਾਈਨ ਘਰ ਬੈਠਾ ਹੀ ਪ੍ਰਾਪਤ ਕਰ ਸਕਦਾ ਹੈ। ਜੇ ਉਸ ਨੇ ਕੋਈ ਵੀ ਨਕਲ ਅਟੈਸਟਡ ਕੀਤੀ ਲੈਣੀ ਹੋਵੇ ਤਾਂ ਉਸ ਨੂੰ ਇਹ ਨਕਲ ਸਬੰਧਤ ਫਰਦ ਕੇਂਦਰ ਤੋਂ  10 ਮਿੰਟ ਵਿੱਚ ਮਿਲ ਜਾਵੇਗੀ ਅਤੇ ਪਟਵਾਰੀਆਂ, ਕਾਨੂੰਗੋਆਂ ਮਗਰ ਚੱਕਰ ਨਹੀਂ ਕੱਟਣੇ ਪੈਣਗੇ।  ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਪ੍ਰਵਾਸੀ ਭਾਰਤੀਆਂ ਦੀ ਜਮੀਨ ਤੇ ਕਬਜਾ ਨਹੀਂ ਕਰੇਗਾ । ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਉਨ੍ਹਾ ਦੀਆਂ ਜਮੀਨਾਂ ਦੀ ਖੁਦ ਕਾਸ਼ਤ ਗਿਰਦਾਵਰੀ  ਹੋਵੇਗੀ।
        ਸ੍ਰ: ਕੋਹਾੜ ਨੇ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ੍ਰ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਾਂਹਵਧੂ ਸੋਚ ਸਦਕਾ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਅਹਿਮ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਸੜਕਾਂ, ਸਿੱਖਿਆ, ਸਿਹਤ ਅਤੇ ਪੀਣ ਵਾਲਾ ਸਾਫ਼ ਪਾਣੀ ਵਰਗੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਅਤੇ 9-9 ਕਰੋੜ ਰੁਪਏ ਹੋਰ ਹਰੇਕ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਅੰਦਰ 4 ਥਰਮਲ ਪਲਾਂਟਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਨ੍ਹਾਂ ਦੇ ਮੁਕੰਮਲ ਹੋਣ ਨਾਲ ਜਿਥੇ ਆਮ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ, ਉਥੇ ਬਾਹਰਲੇ ਸੂਬਿਆਂ ਨੂੰ ਵੀ ਬਿਜਲੀ ਦੀ ਸਪਲਾਈ ਕਰਕੇ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ।  ਉਨ੍ਹਾਂ ਨੇ ਇਸ ਮੌਕੇ ਤੇ ਪਟਵਾਰ ਵਰਕ ਸਟੇਸ਼ਨ ਦੀ ਇਮਾਰਤ ਦੀ ਉਸਾਰੀ ਲਈ 20 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਦਿੱਤਾ ਅਤੇ ਕਿਹਾ ਕਿ ਸਬਤਹਿਸੀਲ ਭੂੰਗਾ ਦੀ ਚਾਰਦੀਵਾਰੀ ਲਈ ਐਸਟੀਮੇਟ ਬਣਾ ਕੇ ਤੁਰੰਤ ਭੇਜਿਆ ਜਾਵੇ ਤਾਂ ਜੋ ਚਾਰਦੀਵਾਰੀ ਦੀ ਉਸਾਰੀ ਲਈ ਤੁਰੰਤ ਜਿੰਨੇ ਫੰਡ ਚਾਹੀਦੇ ਹਨ, ਮੁਹੱਈਆ ਕਰਵਾਏ ਜਾ ਸਕਣ।
        ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਅਤੇ ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦਾ ਸਮੂਚਾ ਵਿਕਾਸ ਹੋਇਆ ਹੈ ਅਤੇ ਦਲਿੱਤ ਵਰਗ ਦੇ ਲੋਕਾਂ ਨੂੰ ਸਹੂਲਤਾਂ ਮਿਲੀਆਂ ਹਨ।  ਬੀਬੀ ਜੋਸ਼ ਨੇ ਇਸ ਮੌਕੇ ਤੇ ਪਟਵਾਰ ਵਰਕ ਸਟੇਸ਼ਨ ਦੀ ਚਾਰਦੀਵਾਰੀ ਲਈ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ।  ਸ੍ਰ: ਸੁਰਿੰਦਰ ਸਿੰਘ ਭੂਲੇਵਾਲਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਨੇ ਇਸ ਮੌਕੇ ਬੋਲਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
        ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਵਿਸ਼ਵਾਸ਼ ਦੁਆਇਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।  ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਵਿਜੇ ਕੁਮਾਰ ਸ਼ਰਮਾ ਤਹਿਸੀਲਦਾਰ, ਨਿਰਮਲ ਸਿੰਘ ਜ਼ਿਲ੍ਹਾ ਪ੍ਰਧਾਨ ਅਨੁਸੂਚਿਤ ਜਾਤੀ ਵਿੰਗ ਸ਼੍ਰੋਮਣੀ ਅਕਾਲੀ ਹੁਸ਼ਿਆਰਪੁਰ, ਆਰ ਕੇ ਵਰਮਾ ਐਕਸੀਅਨ ਪੰਚਾਇਤੀ ਰਾਜ,  ਕਰਮਜੀਤ ਸਿੰਘ ਬੱਬਲੂ ਚੇਅਰਮੈਨ ਮਿਲਕ ਪਲਾਂਟ ਹੁਸ਼ਿਆਰਪੁਰ,  ਪਰਮਜੀਤ ਸਿੰਘ ਪੰਮੀ ਸਰਪੰਚ ਭੂੰਗਾ, ਪਰਮਿੰਦਰ ਸਿੰਘ ਪੰਨੂ , ਮੰਗਲ ਦਾਸ ਅਤੇ ਇਲਾਕੇ ਦੇ ਅਕਾਲੀ-ਭਾਜਪਾ ਨੇਤਾ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਸਰਕਾਰ ਪਿੰਡਾਂ ਵਿਚ ਵਣ ਚੇਤਨਾ ਪਾਰਕ ਬਣਾਏਗੀ : ਤੀਕਸ਼ਨ ਸੂਦ

ਹੁਸ਼ਿਆਰਪੁਰ, 20 ਦਸੰਬਰ:   ਪੰਜਾਬ ਸਰਕਾਰ ਸ਼ਹਿਰਾਂ ਦੀ ਤਰ੍ਹਾਂ ਪੇਂਡੂ ਖੇਤਰਾਂ ਵਿੱਚ ਵੀ ਪੇਂਡੂ ਵਣ ਚੇਤਨਾ ਪਾਰਕ ਬਣਾ ਰਹੀ ਹੈ। ਇਸ ਤਰ੍ਹਾਂ ਦਾ ਪਹਿਲਾ ਪੇਂਡੂ ਵਣ ਚੇਤਨਾ ਪਾਰਕ ਪਿੰਡ ਬਸੀ ਪੁਰਾਣੀ ਵਿਖੇ 1 ਕਰੋੜ ਰੁਪਏ ਖਰਚ ਕਰਕੇ ਬਣਾਇਆ ਜਾ ਰਿਹਾ ਹੈ । ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਥੱਥਲਾਂ ਵਿਖੇ ਚੈਕ ਵੰਡ ਸਮਾਗਮ ਦੌਰਾਨ ਕੀਤਾ।  ਉਨ੍ਹਾਂ ਕਿਹਾ ਕਿ ਇਹ ਪੇਂਡੂ ਵਣ ਚੇਤਨਾ ਪਾਰਕ ਬਹੁਤ ਜਲਦੀ ਬਣ ਕੇ ਤਿਆਰ ਹੋ ਜਾਵੇਗਾ। ਇਸ ਪਾਰਕ ਵਿੱਚ ਬੱਚਿਆਂ ਦੇ ਖੇਡਣ ਲਈ ਝੂਲੇ,  ਵਧੀਆ ਕਿਸਮ ਦੇ ਪੌਦੇ ਅਤੇ ਫੁੱਲਦਾਰ ਬੂਟੇ ਵੀ ਲਗਾਏ ਜਾ ਰਹੇ ਹਨ ਜਿਸ ਨਾਲ ਸ਼ੁੱਧ ਵਾਤਾਵਰਣ ਵਿੱਚ ਲੋਕ ਸੈਰ ਕਰਕੇ ਆਪਣੀ ਸਿਹਤ ਸੰਭਾਲ ਕਰ ਸਕਣਗੇ।
        ਸ੍ਰੀ ਸੂਦ ਨੇ ਕਿਹਾ ਕਿ ਪਿੰਡ ਥੱਥਲਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਪਿੰਡ ਵਿੱਚ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ 19. 80 ਲੱਖ ਰੁਪਏ ਦੀ ਲਾਗਤ ਨਾਲ ਪਿਛਲੇ ਦਿਨੀਂ  ਇੱਕ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਜਿਸ ਨਾਲ ਪਿੰਡ ਦੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਵਿੱਚ 12 ਨਵੇਂ ਟਿਊਬਵੈਲ ਲਗਾਏ ਗਏ ਹਨ ਤਾਂ ਜੋ ਪਿੰਡਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਹੋ ਸਕੇ।  ਇਸ ਮੌਕੇ ਤੇ ਸ੍ਰੀ ਸੂਦ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ 13 ਲੱਖ ਰੁਪਏ ਦੇ ਚੈਕ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੇ। ਜਿਸ ਵਿੱਚ ਪਿੰਡ ਥੱਥਲਾਂ ਨੂੰ ਲਗਭਗ 6 ਲੱਖ ਰੁਪਏ ਦੇ ਚੈਕ ਜਿਨ੍ਹਾਂ ਵਿੱਚ 2. 75 ਲੱਖ ਰੁਪਏ ਗੰਦੇ ਪਾਣੀ ਦੇ ਨਿਕਾਸ ਅਤੇ ਗਲੀਆਂ-ਨਾਲੀਆਂ ਬਣਾਉਣ ਲਈ, 2. 30 ਲੱਖ ਰੁਪਏ ਦਾ ਚੈਕ  ਪੰਚਾਇਤ ਘਰ ਦੇ ਨਿਰਮਾਣ ਲਈ ਅਤੇ 92 ਹਜ਼ਾਰ ਰੁਪਏ ਦਾ ਚੈਕ ਸਕੂਲ ਦੀ ਮੁਰੰਮਤ ਲਈ ਦਿੱਤੇ। 
        ਇਸ ਤੋਂ ਉਪਰੰਤ ਸ੍ਰੀ ਸੂਦ ਨੇ ਪਿੰਡ ਸ਼ੇਰਪੁਰ ਬਾਹਤੀਆਂ ਵਿਖੇ ਚੈਕ ਵੰਡ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਪਿੰਡ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਸਿੰਚਾਈ ਕਰਨ ਲਈ ਇਸ ਪਿੰਡ ਵਿੱਚ ਇੱਕ ਨਵਾਂ ਸਿੰਚਾਈ ਵਾਲਾ ਟਿਊਬਵੈਲ ਜਲਦੀ ਹੀ ਲਗਾਇਆ ਜਾਵੇਗਾ। ਸ੍ਰੀ ਸੂਦ ਨੇ ਕਿਹਾ ਕਿ ਜਹਾਨਖੇਲਾਂ ਤੋਂ ਚੋਹਾਲ ਸੜਕ ਤੱਕ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਇਸ ਪਿੰਡ ਵਿੱਚੋਂ ਦੀ ਲੰਘੇਗੀ ਜਿਸ ਨਾਲ ਇਸ ਪਿੰਡ ਦਾ ਸਰਵਪੱਖੀ ਵਿਕਾਸ ਹੋਵੇਗਾ। ਇਸ ਮੌਕੇ ਤੇ ਸ੍ਰੀ ਸੂਦ ਨੇ ਪਿੰਡ ਦੀ ਪੰਚਾਇਤ ਨੂੰ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 2 ਲੱਖ ਰੁਪਏ ਦਾ ਚੈਕ ਦਿੱਤਾ।  ਪਿੰਡ ਸਲੇਰਨ ਵਿਖੇ ਚੈਕ ਵੰਡ ਸਮਾਗਮ ਦੌਰਾਨ ਸ੍ਰੀ ਸੂਦ ਨੇ 2. 50 ਲੱਖ ਰੁਪਏ ਦੇ ਚੈਕ ਦਿੱਤੇ ਜਿਸ ਵਿੱਚ ਇੱਕ ਲੱਖ ਰੁਪਏ ਦਾ ਚੈਕ ਪਿੰਡ ਦੀ ਪੰਚਾਇਤ ਘਰ ਲਈ, ਇੱਕ ਲੱਖ ਰੁਪਏ ਦਾ ਚੈਕ ਗਲੀਆਂ-ਨਾਲੀਆਂ ਦੇ ਨਿਰਮਾਣ ਲਈ , 50 ਹਜ਼ਾਰ ਰੁਪਏ ਦਾ ਚੈਕ ਹਰੀਜਨ ਕਲੋਨੀ ਤੋਂ ਮੰਦਰ ਤੱਕ ਗਲੀ ਦੀ ਉਸਾਰੀ ਲਈ ਅਤੇ 7 ਹਜ਼ਾਰ ਰੁਪਏ ਦਾ ਚੈਕ ਸਕੂਲ ਦੀ ਮੁਰੰਮਤ ਲਈ ਦਿੱਤਾ।      ਸ੍ਰੀ ਸੂਦ ਨੇ ਪਿੰਡ ਨਵੀਂ ਆਬਾਦੀ ਚੋਹਾਲ ਵਿਖੇ ਚੈਕ ਸਮਾਗਮ ਦੌਰਾਨ ਪਿੰਡ ਦੀ ਪੰਚਾਇਤ ਨੂੰ ਗੰਦੇ ਪਾਣੀ ਦੇ ਨਿਕਾਸ ਅਤੇ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 2. 50 ਲੱਖ ਰੁਪਏ ਦਾ ਚੈਕ ਦਿੱਤਾ।
        ਕਾਰਜਕਾਰੀ ਪ੍ਰਧਾਨ ਜ਼ਿਲ੍ਹਾ ਭਾਜਪਾ ਅਨੰਦਵੀਰ ਸਿੰਘ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਸਤਬੀਰ ਸਿੰਘ ਸਤੀ, ਰਮੇਸ਼ ਜ਼ਾਲਮ, ਪ੍ਰਧਾਨ ਮੈਡੀਕਲ ਸੈਲ ਡਾ ਇੰਦਰਜੀਤ ਸ਼ਰਮਾ, ਜਸਬੀਰ ਸਿੰਘ ਸਲੇਰਨ,  ਥੱਥਲਾਂ ਦੇ ਸਰਪੰਚ ਗੁਰਬਖਸ਼ ਰਾਏ ਅਤੇ ਸਰਪੰਚ ਨਈ ਆਬਾਦੀ ਬਸੀ ਗੁਲਾਮ ਹੁਸੈਨ ਬਖਸ਼ੀਸ਼ ਸਿੰਘ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ।  ਹੋਰਨਾਂ ਤੋਂ ਇਲਾਵਾ ਸਹਾਇਕ ਇੰਜੀ: ਬਲਦੇਵ ਸਿੰਘ, ਜੇ ਈ ਸੁਰਿੰਦਰਜੀਤ ਸਿੰਘ, ਜੇ ਈ ਧਰਮਪਾਲ, ਪੰਚਾਇਤ ਅਫ਼ਸਰ ਸੋਹਨ ਸਿੰਘ, ਪੰਚਾਇਤ ਸਕੱਤਰ ਤਖਤ ਸਿੰਘ, ਐਸ ਐਚ ਓ ਸਦਰ ਜੀਵਨ ਕੁਮਾਰ, ਸਰਪੰਚ ਸ਼ੇਰਪੁਰ ਬਾਹਤੀਆਂ ਵਿਜੇ ਕੁਮਾਰ, ਪੰਚ ਪਾਲ ਸਿੰਘ, ਬਲਦੇਵ ਸਿੰਘ, ਮੋਤੀ ਰਾਮ, ਜਸਬੀਰ ਸਿੰਘ, ਸਰਪੰਚ ਸਲੇਰਨ ਪਾਰੋ ਦੇਵੀ, ਗੁਰਮੇਲ ਸਿੰਘ, ਕਿਸ਼ਨ ਸਿੰਘ, ਕਸ਼ਮੀਰ ਸਿੰਘ, ਬੀ ਐਸ ਜੱਸਰ, ਗੁਰਵਿੰਦਰ ਸਿੰਘ, ਕਿਸ਼ਨ ਸਿੰਘ, ਨਰੇਸ਼ ਇੰਦਰ ਨਾਥ, ਸਰਪੰਚ ਨਈ ਆਬਾਦੀ ਚੋਹਾਲ ਸੁਮਨ ਭੱਟੀ, ਮਨਪ੍ਰੀਤ ਸਿੰਘ, ਵਰਿੰਦਰ ਪੱਟੀ, ਪੰਚਾਇਤ ਸੰਮਤੀ ਮੈਂਬਰ ਨਰਿੰਦਰ ਨਾਥ, ਪੰਚ ਸੰਤੋਸ਼ ਕੁਮਾਰ, ਪ੍ਰੇਮ ਕੁਮਾਰ, ਅਸ਼ੋਕ ਕੁਮਾਰ ਅਤੇ ਹੋਰ ਪਤਵੰਤੇ ਇਸ ਮੌਕੇ ਤੇ ਹਾਜ਼ਰ ਸਨ।

ਪਰਵਾਸੀ ਮਜਦੂਰਾਂ ਨਾਲ ਭਰਿਆ ਟਰੱਕ ਪਲਟਿਆ : 42 ਜਖ਼ਮੀ

ਹੁਸ਼ਿਆਰਪੁਰ, 17 ਦਸੰਬਰ:  ਪ੍ਰਵਾਸੀ ਮਜ਼ਦੂਰਾਂ ਨਾਲ ਭਰਿਆ ਮਿੰਨੀ ਟਰੱਕ ਜੋ ਕਿ ਅੱਜ ਜਹਾਨਖੇਲਾਂ ਤੋਂ ਫਤਹਿਗੜ੍ਹ ਮੁਹੱਲੇ ਨੂੰ ਆ ਰਿਹਾ ਸੀ, ਅਚਾਨਕ ਪਿੰਡ ਬਜਵਾੜੇ ਨਜ਼ਦੀਕ ਪਲਟ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਨਾਲ 42 ਦੇ ਕਰੀਬ ਵਿਅਕਤੀ ਜਖਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਾਇਆ ਗਿਆ। ਸਰਕਾਰੀ ਹਸਪਤਾਲ ਵਿੱਚ ਜਖਮੀ ਵਿਅਕਤੀਆਂ ਦਾ ਠੀਕ ਢੰਗ ਨਾਲ ਇਲਾਜ ਨਾ ਹੋਣ ਕਾਰਨ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਲੋਕਾਂ ਵੱਲੋਂ ਸ਼ਿਕਾਇਤ ਕੀਤੀ ਗਈ ਜਿਸ ਤੇ ਕੈਬਨਿਟ ਮੰਤਰੀ ਸ੍ਰੀ ਤੀਕਸ਼ਨ ਸੂਦ ਨੇ ਤੁਰੰਤ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਜਖਮੀਆਂ ਵਿਅਕਤੀਆਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਅਧਿਕਾਰੀਆਂ ਤੇ ਡਾਕਟਰਾਂ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਦੇ ਇਲਾਜ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇ ਅਤੇ ਇਲਾਜ ਸਬੰਧੀ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇ।
           ਸ੍ਰੀ ਸੂਦ ਨੇ ਦੱਸਿਆ ਕਿ 42 ਜਖਮੀਆਂ ਵਿੱਚੋਂ 13 ਜਖ਼ਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਜਿਨ੍ਹਾਂ ਦਾ ਇਲਾਜ ਕਰਨ ਉਪਰੰਤ ਛੁੱਟੀ ਦੇ ਦਿੱਤੀ ਗਈ ਹੈ। ਦੋ ਜਖਮੀਆਂ ਦੀ ਹਾਲਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਪੀ ਜੀ ਆਈ ਚੰਡੀਗੜ੍ਹ ਵਿਖੇ ਭੇਜਿਆ ਗਿਆ ਹੈ ਅਤੇ 27 ਮਰੀਜ ਇਸ ਵੇਲੇ ਸਿਵਲ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਦਾਖਲ ਮਰੀਜਾਂ ਨੂੰ ਲਾਇਨਜ਼ ਕਲੱਬ ਵੱਲੋਂ ਮੁਫ਼ਤ ਖਾਣਾ ਮੁਹੱਈਆ ਕਰਵਾਇਆ ਜਾਵੇਗਾ।
        ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ ਸ਼ਿਵ ਸੂਦ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਅਸ਼ਵਨੀ ਓਹਰੀ, ਸੁਧੀਰ ਸੂਦ, ਅਨੰਦਬੀਰ ਸਿੰਘ, ਵਿਨੋਦ ਪ੍ਰਮਾਰ ਇਸ ਮੌਕੇ ਉਨ੍ਹਾਂ ਦੇ ਨਾਲ ਸਨ।

ਠੰਡਲ ਵੱਲੋਂ ਹਲਕਾ ਮਾਹਿਲਪੁਰ ਦਾ ਤੂਫਾਨੀ ਦੌਰਾ

ਮਾਹਿਲਪੁਰ, 17 ਦਸੰਬਰ:  ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਵੱਖ-ਵੱਖ ਵਿਕਾਸ ਕਾਰਜਾਂ ਲਈ 9. 60 ਲੱਖ ਰੁਪਏ ਦੇ ਚੈਕ ਵੰਡੇ ਅਤੇ  ਵੱਖ-ਵੱਖ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।  ਐਕਸੀਅਨ ਭੂਮੀ ਰੱਖਿਆ ਜੋਗਿੰਦਰ ਸਿੰਘ, ਮੰਡਲ ਭੂਮੀ ਰੱਖਿਆ ਅਫ਼ਸਰ ਤਜਿੰਦਰ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਦੇਵਕਰਨ ਸ਼ਰਮਾ, ਵਿਜੇ ਕੁਮਾਰ ਬੰਬੇਲੀ, ਨਾਇਬ ਤਹਿਸੀਲਦਾਰ ਕੁਲਵੰਤ ਸਿਘ, ਬੀ ਡੀ ਪੀ ਓ ਮਾਹਿਲਪੁਰ ਸੁਖਦੇਵ ਸਿੰਘ, ਜੇ ਈ ਰਾਮਜੀਤ ਸਿੰਘ, ਐਸ ਐਚ ਓ ਲਖਵੀਰ ਸਿੰਘ ਅਤੇ ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜਾ ਵੀ ਇਸ ਮੌਕੇ ਤੇ ਉਨ੍ਹਾ ਦੇ ਨਾਲ ਸਨ।
        ਸ੍ਰੀ ਠੰਡਲ ਨੇ ਇਸ ਮੌਕੇ ਤੇ ਪਿੰਡ ਜੇਜੋਂ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਮਾਹਿਲਪੁਰ ਵਿੱਚ ਨਵੇਂ ਸ਼ਾਮਲ ਹੋਏ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਕੰਢੀ ਖੇਤਰ ਦੇ ਲੋਕਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ ਡੂੰਘੇ ਟਿਊਬਵੈਲ ਲਗਾਏ ਜਾ ਰਹੇ ਹਨ ਅਤੇ ਭੂਮੀ ਰੱਖਿਆ ਵਿਭਾਗ ਵੱਲੋਂ ਛੋਟੇ ਚੋਆਂ ਵਿੱਚ ਡੰਗੇ ਅਤੇ ਬੰਨ ਲਗਾ ਕੇ ਬਰਸਾਤੀ ਪਾਣੀ ਨੂੰ ਇਕੱਠਾ ਕੀਤਾ ਜਾ ਰਿਹਾ ਹੈ ਜਿਸ ਨੂੰ ਸਿੰਚਾਈ ਲਈ ਵਰਤਿਆ ਜਾਵੇਗਾ। ਉਨ•ਾਂ ਇਸ ਮੌਕੇ ਤੇ ਪਿੰਡ ਦੇ ਸਟੇਡੀਅਮ ਨੂੰ 2 ਲੱਖ ਰੁਪਏ ਦਾ ਚੈਕ ਦਿੱਤਾ ਅਤੇ ਇਸ ਮੌਕੇ ਤੇ ਉਨ੍ਹਾਂ ਨੇ ਪਿੰਡ ਦੀ ਗਊਸ਼ਾਲਾ ਨੂੰ 1 ਲੱਖ ਰੁਪਏ, ਪਿੰਡ ਦੀਆਂ ਗਲੀਆਂ-ਨਾਲੀਆਂ ਲਈ 2 ਲੱਖ ਰੁਪਏ ਅਤੇ ਪਿੰਡ ਦੇ ਮੰਦਰ ਨੂੰ ਜਾਣ ਵਾਲੇ ਰਸਤੇ ਨੂੰ ਪੱਕਾ ਕਰਨ ਲਈ 2. 50 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
         ਇਸ ਮੌਕੇ ਤੇ ਪਿੰਡ ਦੇ ਸਰਪੰਚ ਪ੍ਰਵੀਨ ਕੁਮਾਰ ਸੰਧੂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਨਿਵਾਸੀਆਂ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਉਨ•ਾਂ ਦੱਸਿਆ ਕਿ ਜੇਜੋਂ ਨਿਵਾਸੀਂ ਕਸਬੇ ਵਿੱਚ ਆਏ ਬੰਦਰਾਂ ਵੱਲੋਂ ਬੱਚਿਆਂ ਅਤੇ ਆਮ ਲੋਕਾਂ ਨੂੰ ਤੰਗ ਅਤੇ ਪ੍ਰੇਸ਼ਾਨ ਕਰਦੇ ਹਨ, ਇਸ ਲਈ ਲੋਕਾਂ ਨੂੰ ਇਨ੍ਹਾਂ ਬੰਦਰਾਂ ਤੋਂ ਛੁਟਕਾਰਾ ਦੁਆਇਆ ਜਾਵੇ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਵਜੀਤ ਸਿੰਘ, ਕੀਮਤੀ ਲਾਲ, ਪ੍ਰਧਾਨ ਗਊਸ਼ਾਲਾ ਕਮੇਟੀ ਮੋਹਨ ਲਾਲ, ਰਾਕੇਸ਼ ਜੈਨ, ਐਸ ਐਸ ਜੈਨ, ਬਲਾਕ ਸੰਮਤੀ ਮੈਂਬਰ ਕੁਲਵਿੰਦਰ ਕੌਰ, ਪੰਡਿਤ ਚੰਦਰ ਪਾਲ, ਰਾਜੀਵ ਜੈਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
        ਇਸ ਤੋਂ ਉਪਰੰਤ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਮੈਲੀ ਵਿਖੇ ਗਲੀਆਂ ਤੇ ਨਾਲੀਆਂ ਦੇ ਨਿਰਮਾਣ ਲਈ 1. 50 ਲੱਖ ਰੁਪਏ ਦਾ  ਅਤੇ ਲਾਲਾ ਸੰਤ ਰਾਮ ਕ੍ਰਿਸ਼ਨ ਬਖਸ਼ੀਸ਼ ਸਪੋਰਟਸ ਕਲੱਬ ਨੂੰ ਵੀ 50 ਹਜ਼ਾਰ ਰੁਪਏ ਦਾ ਚੈਕ ਦਿੱਤਾ।  ਪਿੰਡ ਮਹਿਮਦਵਾਲ ਖੁਰਦ ਨੂੰ ਧਰਮਸ਼ਾਲਾ ਦੇ ਨਿਰਮਾਣ ਲਈ 70 ਹਜ਼ਾਰ ਰੁਪਏ ਦਾ ਚੈਕ ਦਿੱਤਾ ਅਤੇ ਪਿੰਡ ਦੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਬਣਾਉਣ ਲਈ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। 
        ਇਸ ਉਪਰੰਤ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਖੰਨੀ ਵਿਖੇ ਧਰਮਸ਼ਾਲਾ ਦੀ ਮੁਰੰਮਤ  ਲਈ 50 ਹਜ਼ਾਰ ਰੁਪਏ ਦਾ ਚੈਕ, ਪਰਸੋਵਾਲ ਦੀ ਧਰਮਸ਼ਾਲਾ ਦੀ ਮੁਰੰਮਤ ਲਈ 70 ਹਜ਼ਾਰ ਰੁਪਏ ਦਾ ਚੈਕ, ਤਾਜੇਵਾਲ ਦੀ ਧਰਮਸ਼ਾਲਾ ਲਈ 50 ਹਜ਼ਾਰ ਰੁਪਏ, ਬੱਧਣਾ ਪਿੰਡ ਦੀ ਧਰਮਸ਼ਾਲਾ ਲਈ 50 ਹਜ਼ਾਰ ਰੁਪਏ ਦਾ ਚੈਕ, ਸੂਨਾ ਪਿੰਡ ਦੀ ਧਰਮਸ਼ਾਲਾ ਲਈ 70 ਹਜ਼ਾਰ ਰੁਪਏ, ਸਾਰੰਗਵਾਲ ਦੀ ਧਰਮਸ਼ਾਲਾ ਲਈ 70 ਹਜ਼ਾਰ ਰੁਪਏ ਦੇ ਚੈਕ ਵੀ ਵੰਡੇ।  ਇਨ੍ਹਾਂ ਸਮਾਗਮਾਂ ਵਿੱਚ ਹੋਰਨਾਂ ਤੋਂ ਇਲਾਵਾ ਸਰਪੰਚ ਖੰਨੀ ਸੁਖਦੇਵ ਸਿੰਘ, ਪੰਚ ਤਿਲਕ ਰਾਜ, ਪੰਚ ਰਾਜ ਕੁਮਾਰ, ਨੰਬਰਦਾਰ ਸ਼ਾਮ ਸਿੰਘ, ਜਸਪਾਲ ਸਿੰਘ, ਪੰਚ ਤਰਸੇਮ ਲਾਲ, ਪੰਚ ਗੁਰਦਿਆਲ ਚੰਦ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਪੰਚ ਹਾਜ਼ਰ ਸਨ।

ਪੈਨਸ਼ਨਰਜ਼ ਦਿਵਸ ਮਨਾਇਆ

ਹੁਸ਼ਿਆਰਪੁਰ, 17 ਦਸੰਬਰ:   ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਹੁਸ਼ਿਆਰਪੁਰ ਵੱਲੋਂ ਅੱਜ ਪੈਨਸ਼ਨਰਜ਼ ਦਿਵਸ ਭਾਰਤ ਪੈਲਸ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ। ਜ਼ਿਲ੍ਹਾ ਪੱਧਰ ਦੇ ਇਸ ਸਮਾਰੋਹ ਦੀ ਪ੍ਰਧਾਨਗੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਕੀਤੀ। ਜ਼ਿਲ੍ਹੇ ਦੇ ਵੱਖ-ਵੱਖ ਭਾਗਾਂ ਤੋਂ ਭਾਰੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਇਸ ਸਮਾਰੋਹ ਵਿੱਚ ਹਿੱਸਾ ਲਿਆ।
        ਪੈਨਸ਼ਨਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਮੁਕਤ ਕਰਮਚਾਰੀ ਸਮਾਜ ਦਾ ਅਹਿਮ ਅੰਗ ਹਨ ਅਤੇ ਸਮਾਜ ਦੀ ਬੇਹਤਰੀ ਲਈ ਅਤੇ ਸਮਾਜਿਕ ਕੰਮਾਂ ਦੀ ਸਫ਼ਲਤਾ ਲਈ ਇਨ੍ਹਾਂ ਦੇ ਜੀਵਨ ਦੇ ਤਜਰਬੇ ਦਾ ਫਾਇਦਾ ਲੈਣ ਲਈ ਇਨ•ਾਂ ਦੀਆਂ ਵੱਧ ਤੋਂ ਵੱਧ ਸੇਵਾਵਾਂ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਕਰਮਚਾਰੀ ਅਜਿਹੇ ਕੰਮਾਂ ਲਈ ਨਿਰ-ਸੁਆਰਥ ਵਧੇਰੇ ਸਮਾਂ ਦੇ ਸਕਦੇ ਹਨ।  ਸ੍ਰੀ ਤਰਨਾਚ ਨੇ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੇ ਪੇ ਕਮਿਸ਼ਨ ਸਬੰਧੀ ਬਕਾਇਆਂ ਦੀ ਅਦਾਇਗੀ ਸਬੰਧੀ ਬੈਂਕ ਅਧਿਕਾਰੀਆਂ ਨਾਲ ਛੇਤੀ ਹੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਹੁੱਦੇਦਾਰਾਂ ਦੀ ਗੱਲਬਾਤ ਕਰਵਾਈ ਜਾਵੇਗੀ।  ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਸੇਵਾ ਮੁਕਤ ਅਧਿਕਾਰੀਆਂ / ਕਰਮਚਾਰੀਆਂ ਦਾ ਮਾਣ-ਸਨਮਾਨ ਰੱਖਦਿਆਂ ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨਾ ਯਕੀਨੀ ਬਣਾਇਆ ਜਾਵੇਗਾ। 
        ਡਿਪਟੀ ਕਮਿਸ਼ਨਰ ਨੇ ਜ਼ਿਲ•ੇ ਦੇ 80 ਸਾਲ ਦੀ ਉਮਰ ਪੂਰੀ ਕਰ ਚੁੱਕੇ 23 ਪੈਨਸ਼ਨਰਾਂ ਨੂੰ ਯਾਦਗਾਰੀ ਚਿੰਨ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਛਪਵਾਈ ਗਈ ਪੈਨਸ਼ਨਰਜ਼ ਅਗਵਾਈ ਪੁਸਤਕ ਅਤੇ ਡਾਇਰੈਕਟਰੀ ਵੀ ਰਲੀਜ਼ ਕੀਤੀ। 
        ਸ੍ਰੀ ਮਹਿੰਦਰ ਸਿੰਘ ਪਰਵਾਨਾ ਪ੍ਰਧਾਨ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਅਤੇ ਹੋਰ ਅਹੁੱਦੇਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਜੀ ਆਇਆਂ ਆਖਿਆ। ਸ੍ਰੀ ਪਰਵਾਨਾ ਨੇ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਮੁੱਖ ਮਹਿਮਾਨ ਨੂੰ ਜਾਣੂ ਕਰਵਾਇਆ।  ਸ੍ਰੀ ਕ੍ਰਿਪਾਲ ਸਿੰਘ ਜਨਰਲ ਸਕੱਤਰ ਨੇ ਐਸੋਸੀਏਸ਼ਨ ਦੀ ਪਿਛਲੇ ਵਰ•ੇ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ। ਵਿੱਤ ਸਕੱਤਰ ਨਿਰਮਲ ਸਿੰਘ ਸੈਣੀ ਵੱਲੋਂ ਐਸੋਸੀਏਸ਼ਨ ਦੀ ਆਡਿਟ ਕਰਵਾਈ ਗਈ ਵਿੱਤੀ ਰਿਪੋਰਟ ਪੇਸ਼ ਕੀਤੀ ਜਿਸ ਨੂੰ ਸਰਵਸੰਮਤੀ ਨਾਲ ਪਾਸ ਕੀਤਾ ਗਿਆ।  ਸ੍ਰੀ ਮਹਿੰਦਰ ਸਿੰਘ ਦੀਵਾਨਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੁਝ ਬੈਂਕਾਂ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੈਨਸ਼ਨਰਾਂ ਦੇ ਬਕਾਏ ਨਾ ਅਦਾ ਕਰਨ ਅਤੇ ਨਵੇਂ ਤੇ ਪੁਰਾਣੇ ਪੈਨਸ਼ਨਰਾਂ ਦੇ ਤਨਖਾਹ ਦੇ ਪਾੜੇ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਨੂੰ ਹੱਲ ਕਰਨ ਲਈ ਬੇਨਤੀ ਕੀਤੀ।
        ਸਰਵਸ੍ਰੀ ਹਰਕੰਵਲ ਸਿੰਘ, ਮਹਿੰਦਰ ਸਿੰਘ ਜੋਸ਼, ਜਗਦੀਸ਼ ਸਿੰਘ ਚੋਹਕਾਂ, ਪਿਆਰਾ ਸਿੰਘ (ਰਿਟਾ:) ਡੀ ਈ ਓ, ਕੇ. ਐਸ ਬੰਸੀਆ ਅਤੇ ਜ¦ਧਰ ਤੋਂ ਪੁੱਜੇ ਪਿਆਰਾ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਐਸ ਬੀ ਆਈ ਬੈਂਕ ਦੇ ਸ੍ਰੀ ਸੁੱਚਾ ਸਿੰਘ, ਪਰਸ਼ੋਤਮ ਲਾਲ ਮਠਾਰੂ, ਮਹਿੰਦਰ ਸਿੰਘ ਮੁਸਾਫਰ, ਮਨਮੋਹਨ ਸਿੰਘ, ਮਲਕੀਤ ਸਿੰਘ, ਸ਼ਾਦੀ ਲਾਲ, ਸੰਤੋਖ ਸਿੰਘ, ਜਸਬੀਰ ਸਿੰਘ, ਚੰਬੇਲ ਚੰਦ ਸ਼ਰਮਾ, ਓਮ ਸਿੰਘ, ਕਮਲਜੀਤ ਸਿੰਘ, ਸ਼ਕਤੀ ਕੁਮਾਰ ਸ਼ਰਮਾ, ਐਸੋਸੀਏਸ਼ਨ ਦੇ ਹੋਰ ਅਹੁੱਦੇਦਾਰ ਮੈਂਬਰ,  ਨੇਤਰਦਾਨ ਸੰਸਥਾ ਦੇ ਪ੍ਰਤੀਨਿੱਧੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਤੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਪਰਵਾਨਾ ਨੇ ਆਏ ਹੋਏ ਸਾਰੇ ਸਾਥੀਆਂ ਅਤੇ ਪੈਨਸ਼ਨਰਜ਼ ਦਾ ਇਸ ਸਮਾਗਮ ਵਿੱਚ ਆਉਣ ਤੇ ਧੰਨਵਾਦ ਕੀਤਾ।

ਹੁਸ਼ਿਆਰਪੁਰ ਸੀਵੇਜ ਪ੍ਰਣਾਲੀ ਲਈ 102 ਕਰੋੜ ਰੁਪਏ ਖਰਚ ਕੀਤੇ ਜਾਣਗੇ: ਕਾਲੀਆ

ਹੁਸ਼ਿਆਰਪੁਰ, 17 ਦਸੰਬਰ:  ਪੰਜਾਬ ਸਰਕਾਰ ਵੱਲੋਂ ਲਘੂ ਉਦਯੋਗ ਕੇਂਦਰਾਂ ਅਤੇ ਫੋਕਲ ਪੁਆਇੰਟਾਂ ਤੇ ਮੁਢਲੀਆਂ ਸਹੂਲਤਾਂ ਅਤੇ ਸੜਕਾਂ ਦੇ ਨਵੀਨੀਕਰਨ ਦੇ ਕੰਮ ਤੇ 25 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚੋਂ 10 ਕਰੋੜ ਰੁਪਏ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਚੰਡੀਗੜ੍ਹ ਕੋਲ ਪਹੁੰਚ ਗਏ ਹਨ । ਇਸ ਗੱਲ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਉਦਯੋਗ ਅਤੇ ਕਮਰਸ ਮੰਤਰੀ ਪੰਜਾਬ ਸ੍ਰੀ ਮਨੋਰੰਜਨ ਕਾਲੀਆ ਨੇ ਉਦਯੋਗਿਕ ਕੇਂਦਰ ਫੋਕਲ ਪੁਆਇੰਟ ਹੁਸ਼ਿਆਰਪੁ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵ-ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।  ਇਸ ਮੌਕੇ ਤੇ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ, ਉਪ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਲਿਮਟਡ ਚੰਡੀਗੜ ਸੁਖਵਿੰਦਰਪਾਲ ਸਿੰਘ ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ।

        ਸ੍ਰੀ ਕਾਲੀਆ ਨੇ ਇਸ ਮੌਕੇ ਤੇ ਉਦਯੋਗਪਤੀਆਂ ਅਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ 4 ਸਨਅਤੀ ਫੋਕਲ ਪੁਆਇੰਟਾਂ ਤੇ ਮੁਢਲੀਆਂ ਸਹੂਲਤਾਂ ਦੇ ਨਵੀਨੀਕਰਨ ਤੇ 12. 35 ਕਰੋੜ ਰੁਪਏ ਪਹਿਲਾਂ ਖਰਚ ਕੀਤੇ ਸਨ, 10 ਕਰੋੜ ਰੁਪਏ ਫੋਕਲ ਪੁਆਇੰਟਾਂ ਦੇ ਨਵੀਨੀਕਰਨ ਤੇ ਖਰਚ ਕੀਤੇ ਜਾ  ਰਹੇ ਹਨ ਅਤੇ ਬਾਕੀ ਰਹਿੰਦੇ 15 ਕਰੋੜ ਰੁਪਏ ਵੀ ਇਸ ਵਿੱਤੀ ਸਾਲ ਵਿੱਚ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਨੂੰ ਵੀ ਵਿਕਾਸ ਕਾਰਜਾਂ ਲਈ ਵਿਸ਼ੇਸ਼ ਫੰਡ ਮੁਹੱਈਆ ਕਰਾਏ ਜਾ ਰਹੇ ਹਨ, 3 ਵੱਡੀਆਂ ਕਾਰਪੋਰੇਸ਼ਨਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਨੂੰ ਵਿਕਾਸ ਕਾਰਜਾਂ ਲਈ 100-100 ਕਰੋੜ ਰੁਪਏ ਦੀ ਗਰਾਂਟ ਦਿੱਤੀਆਂ ਜਾ ਰਹੀਆਂ ਅਤੇ ਪਟਿਆਲਾ ਤੇ ਬਠਿੰਡਾ ਦੀਆਂ ਕਾਰਪੋਰੇਸ਼ਨਾਂ ਨੁੰ 50-50 ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲਾਂ ਦੇ ਵਿਕਾਸ ਕਾਰਜਾਂ ਲਈ ਵੀ ਵਿਸ਼ੇਸ਼ ਫੰਡ ਜਾਰੀ ਕੀਤੇ ਜਾ ਰਹੇ ਹਨ ਜਿਸ ਵਿੱਚ ਏ ਕਲਾਸ ਨਗਰ ਕੌਂਸਲ ਨੂੰ 10-10 ਕਰੋੜ ਰੁਪਏ, ਬੀ ਕਲਾਸ ਨਗਰ ਕੌਂਸਲ ਨੂੰ 5-5 ਕਰੋੜ ਰੁਪਏ ਅਤੇ ਸੀ ਕਲਾਸ ਨਗਰ ਕੌਂਸਲ ਨੁੰ 3-3 ਕਰੋੜ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ।

         ਸ੍ਰੀ ਕਾਲੀਆ ਨੇ ਦੱਸਿਆ ਕਿ ਵੱਖ-ਵੱਖ ਸ਼ਹਿਰਾਂ ਦੇ ਲੋਕਾਂ ਨੂੰ ਸਾਫ-ਸੁਥਰਾ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੁਸ਼ਿਆਰਪੁਰ ਵਿੱਚ 100 ਫੀਸਦੀ ਸੀਵਰੇਜ਼ ਸਿਸਟਮ ਪਾਉਣ ਲਈ 102 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸੂਬੇ ਦੇ 44 ਨਗਰਾਂ ਅਤੇ 5 ਸ਼ਹਿਰਾਂ ਨੂੰ ਕੌਮਾਂਤਰੀ ਮਿਆਰ ਦੀਆਂ ਸਹੂਲਤਾਂ ਮੁਹੱਈਆਂ ਕਰਨ ਲਈ ਇਨ੍ਹਾਂ ਨਗਰਾਂ ਅਤੇ ਸ਼ਹਿਰਾਂ ਦੇ ਮਾਸਟਰ ਪਲਾਨ ਤਿਆਰ ਕੀਤੇ ਗਏ ਹਨ ਅਤੇ ਜਲਦੀ ਹੀ ਇਨ੍ਹਾਂ ਸ਼ਹਿਰਾਂ ਅਤੇ ਨਗਰਾਂ ਦੇ ਸਰਵਪੱਖੀ ਵਿਕਾਸ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 1977 ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਫੋਕਲ ਪੁਆਇੰਟ ਬਣਾਏ ਸਨ ਅਤੇ ਇਨ੍ਹਾਂ ਦਾ ਨਵੀਨੀਕਰਨ ਵੀ ਸਾਡੀ ਸਰਕਾਰ ਹੀ ਕਰ ਰਹੀ ਹੈ।
        ਜੰਗਲਾਤ ਮੰਤਰੀ ਪੰਜਾਬ ਸ਼੍ਰੀ ਤੀਕਸ਼ਨ ਸੂਦ ਨੇ ਇਸ ਮੌਕੇ ਤੇ ਸ੍ਰੀ ਮਨੋਰੰਜਨ ਕਾਲੀਆ ਨੂੰ ਹੁਸ਼ਿਆਰਪੁਰ ਆਉਣ ਤੇ ਜੀ ਆਇਆਂ ਕਹਿੰਦਿਆਂ ਹੋਇਆਂ ਦੱਸਿਆ ਕਿ ਇਨ੍ਹਾਂ ਵੱਲੋਂ ਉਦਯੋਗਿਕ ਕੇਂਦਰ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਦਾ ਨਵੀਨੀਕਰਨ ਕਰਨ ਤੇ  ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਗਏ ਹਨ ਅਤੇ ਅੱਜ ਇਸ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸੜਕਾਂ ਦੇ ਨਵੀਨੀਕਰਨ ਤੋਂ ਬਾਅਦ ਫੋਕਲ ਪੁਆਇੰਟ ਦੀਆਂ ਸਟਰੀਟ ਲਾਈਟਾਂ ਵੀ ਲਗਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਨਾਲ ਜਿਥੇ ਉਦਯੋਗਪਤੀਆਂ ਅਤੇ ਇੰਡਸਟਰੀ ਵਿੱਚ ਬਾਹਰੋਂ ਆਉਣ ਵਾਲੇ ਵਪਾਰੀਆਂ ਨੂੰ ਸਹੂਲਤ ਮਿਲੇਗੀ, ਉਥੇ ਫੋਕਲ ਪੁਆਇੰਟ ਤੇ ਸਥਿਤ ਈ ਐਸ ਆਈ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਕਾਫ਼ੀ ਸਹੂਲਤ ਮਿਲੇਗੀ।  ਉਨ੍ਹਾਂ ਕਿਹਾ ਕਿ ਸ੍ਰੀ ਮਨੋਰਜੰਨ ਕਾਲੀਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਦਿੱਤੇ ਗਏ ਫੰਡਾਂ ਨਾਲ ਹੁਸ਼ਿਆਰਪੁਰ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਦੇਣ ਲਈ 16 ਨਵੇਂ ਟਿਊਬਵੈਲ ਲਗਾਏ ਗਏ ਹਨ ਅਤੇ ਨਵੇਂ ਬਣੇ ਮੁਹੱਲਿਆਂ ਵਿੱਚ ਸੜਕਾਂ ਅਤੇ ਗਲੀਆਂ-ਨਾਲੀਆਂ ਪੱਕੀਆਂ ਬਣਾਈਆਂ ਜਾ ਰਹੀਆਂ।  ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ਼ ਦੀ ਸਫ਼ਾਈ ਲਈ 32 ਲੱਖ ਰੁਪਏ ਦੀ ਲਾਗਤ ਨਾਲ ਇੱਕ ਜੈਟਿੰਗ ਮਸ਼ੀਨ ਖਰੀਦ ਕੀਤੀ ਗਈ ਹੈ । ਇਸ ਤੋਂ ਇਲਾਵਾ 7 ਲੱਖ ਰੁਪਏ ਦੀ ਇੱਕ ਟਿੱਪਰ ਅਤੇ ਤੰਗ ਬਾਜ਼ਾਰਾਂ ਵਿੱਚ ਕੂੜਾ-ਕਰਕਟ ਚੁੱਕਣ ਲਈ 5 ਛੋਟੇ ਟੈਂਪੂ ਵੀ ਖਰੀਦ ਕੀਤੇ ਗਏ ਹਨ।
        ਉਪ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਲਿਮਟਿਡ ਚੰਡੀਗੜ੍ਹ ਸ੍ਰ: ਸੁਖਵਿੰਦਰ ਪਾਲ ਸਿੰਘ ਗਰੇਵਾਲ, ਨਗਰ ਕੌਂਸਲ ਪ੍ਰਧਾਨ ਸ਼ਿਵ ਸੂਦ, ਪ੍ਰਦੀਪ ਗੁਪਤਾ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਸਟੇਜ ਸਕੱਤਰ ਦੀ ਭੂਮਿਕਾ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਸ੍ਰੀ ਕਮਲਜੀਤ ਸੇਤੀਆ ਨੇ ਬਾਖੂਬੀ ਨਿਭਾਈ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜੀ ਐਮ ਇੰਡਸਟਰੀ ਸੁਭਾਸ਼ ਚੰਦਰ, ਤਹਿਸੀਲਦਾਰ ਵਿਜੇ ਸ਼ਰਮਾ, ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ, ਨਿਗਰਾਨ ਇੰਜੀ: ਐਨ ਪੀ ਸ਼ਰਮਾ, ਐਕਸੀਅਨ ਐਚ ਐਸ ਮਠਾਰੂ, ਪ੍ਰਧਾਨ ਫੋਕਲ ਪੁਆਇੰਟ ਇੰਡਸਟਰੀਅਲ ਐਸੋਸੀਏਸ਼ਨ ਜੇ ਐਸ ਸੋਢੀ, ਪ੍ਰਧਾਨ ਭਾਜਪਾ ਇੰਡਸਟਰੀਅਲ ਸੈਲ ਹੁਸ਼ਿਆਰਪੁਰ ਸ਼ੀਲ ਸੂਦ, ਚੇਅਰਮੈਨ ਕੋ-ਅਪਰੇਟਿਵ ਸ਼ੁਗਰ ਮਿਲ ਬਟਾਲਾ ਕਮਲਜੀਤ ਸਿੰਘ ਖੁਸ਼ਹਾਲਪੁਰ, ਡਾ ਅਜੇ ਬੱਗਾ, ਗਗਨ ਬੱਤਰਾ, ਵਿਸ਼ਾਲ ਵਾਲੀਆ, ਤਾਨੀਆ ਬਸੀ, ਸੁਧੀਰ ਸੂਦ, ਅਸ਼ਵਨੀ ਓਹਰੀ, ਸਤੀਸ਼ ਬਾਵਾ, ਰਾਜਨ ਬਾਂਸਲ, ਫੋਕਲ ਪੁਆਇੰਟ ਐਸੋਸੀਏਸ਼ਨ ਦੇ ਮੈਂਬਰ ਸੰਦੀਪ ਨੱਕੜਾ, ਪ੍ਰੇਮ ਚੰਦ, ਐਚ ਐਸ ਤੁਲੀ, ਹਰਪਿੰਦਰ ਗਿੱਲ, ਅਖਿਲ ਸੂਦ, ਅਰਵਿੰਦ ਜੈਨ, ਮਨੀਸ਼ ਨੱਕੜਾ, ਹਰਵੀਰ ਸੋਢੀ, ਅਜੇ ਸੂਦ, ਅੰਕੁਰ ਮਲਹੋਤਰਾ, ਨਵੀਨ ਚੇਤਨ ਜੈਨ, ਸੰਤੋਖ ਸਿੰਘ, ਬਾਬਾ ਰਾਮ ਮੂਰਤੀ, ਅਨੰਦਵੀਰ ਸਿੰਘ, ਐਮ ਸੀ ਸਵੰਤਤਰ ਕੈਂਥ, ਅਸ਼ੋਕ ਕੁਮਾਰ, ਬਲਵਿੰਦਰ ਬਿੰਦੀ, ਨਿਪੁੰਨ ਸ਼ਰਮਾ, ਸੁਨੀਲ ਕੁਮਾਰ, ਸੁਧੀਰ ਗੁਪਤਾ, ਹਰੀ ਕ੍ਰਿਸ਼ਨ, ਸਤਵੰਤ ਕੌਰ, ਆਸ਼ਾ, ਬਲਵਿੰਦਰ ਕੌਰ,  ਜਸਬੀਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)