3 ਰੋਜ਼ਾ ਮੈਗਾ ਵੋਟਰ ਫੈਸਟੀਵਲ 'ਵੋਟਰ ਕਾਰਨੀਵਾਲ-2017' ਰਿਆਤ ਬਾਹਰਾ ਕਾਲਜ 'ਚ 23 ਤੋਂ

-ਮਾਡਲ ਪੋਲਿੰਗ ਸਟੇਸ਼ਨ ਤਿਆਰ ਕਰਕੇ ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 21 ਜਨਵਰੀ:   ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ 3 ਰੋਜ਼ਾ ਮੈਗਾ ਵੋਟਰ ਫੈਸਟੀਵਲ 'ਵੋਟਰ ਕਾਰਨੀਵਾਲ-2017' 23 ਜਨਵਰੀ ਨੂੰ ਸ਼ੁਰੂ ਹੋ ਰਿਹਾ ਹੈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 11 ਵਜੇ ਰਿਆਤ ਬਾਹਰਾ ਕਾਲਜ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਵਿਖੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣ ਜਾਗਰੂਕਤਾ ਸਬੰਧੀ ਕਰਵਾਇਆ ਜਾ ਰਿਹਾ ਇਹ ਪ੍ਰੋਗਰਾਮ ਨੈਸ਼ਨਲ ਵੋਟਰ ਦਿਵਸ 25 ਜਨਵਰੀ ਤੱਕ ਚੱਲੇਗਾ ਅਤੇ ਇਸ ਦੌਰਾਨ ਚੋਣਾਂ ਸਬੰਧੀ ਅਹਿਮ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
                  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮਾਗਮ ਵਿੱਚ ਇਕ ਮਾਡਲ ਪੋਲਿੰਗ ਸਟੇਸ਼ਨ ਤਿਆਰ ਕਰਕੇ ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਰੋਜ਼ਾਨਾ ਸਵੇਰੇ 10 ਵਜੇ ਤੋਂ ਸਾਢੇ 4 ਵਜੇ ਤੱਕ ਚੱਲਣਗੇ ਅਤੇ ਇਸ ਦੌਰਾਨ ਜਿਥੇ ਪੇਟਿੰਗ, ਰੰਗੋਲੀ ਆਦਿ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ, ਉਥੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਕੀ ਰਾਜਾਂ ਦੀਆਂ ਪ੍ਰਸਿੱਧ ਸਭਿਆਚਾਰਕ ਵੰਨਗੀਆਂ ਵੀ ਪੇਸ਼ ਹੋਣਗੀਆਂ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਇਸ ਮੈਗਾ ਵੋਟਰ ਫੈਸਟੀਵਲ ਦਾ ਹਿੱਸਾ ਬਣਨ।
         ਸ੍ਰੀਮਤੀ ਮਿਤਰਾ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਵਿੱਚ ਦਿਵਯਾਂਗ ਵਿਅਕਤੀਆਂ ਦੀ ਸਹਾਇਤਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱÎਸਿਆ ਕਿ ਸਮਾਗਮ ਦੇ ਆਖਰੀ ਦਿਨ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ 'ਤੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ।
      ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਉਕਤ ਸਮਾਗਮ ਤੋਂ ਇਲਾਵਾ ਰਿਆਤ ਬਾਹਰਾ ਕਾਲਜ ਵਿਖੇ ਹੀ ਜਿਲ੍ਹਾ ਰੈਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੀ ਸਹਾਇਤਾ ਲਈ ਇਕ ਰੈਡ ਕਰਾਸ ਮੇਲਾ 23 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਸਟਾਲਾਂ ਤੋਂ ਇਲਾਵਾ ਲੱਕੀ ਡਰਾਅ ਵੀ ਕੱਢੇ ਜਾਣਗੇ ਅਤੇ ਇਸ ਮੇਲੇ ਤੋਂ ਹੋਣ ਵਾਲੀ ਆਮਦਨ ਨੂੰ ਆਉਣ ਵਾਲੇ ਸਮੇਂ ਵਿੱਚ ਰੈਡ ਕਰਾਸ ਵਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਅਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਰਤਿਆ ਜਾਵੇਗਾ।

7 ਵਿਧਾਨ ਸਭਾ ਹਲਕਿਆਂ 'ਚ 72 ਉਮੀਦਵਾਰ ਚੋਣ ਮੈਦਾਨ 'ਚ

6 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ: ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 21 ਜਨਵਰੀ:   ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 7 ਵਿਧਾਨ ਸਭਾ ਹਲਕਿਆਂ ਵਿੱਚ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਤੱਕ  6  ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਅਤੇ ਹੁਣ ਕੁਲ 72 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 039-ਮੁਕੇਰੀਆਂ ਵਿੱਚ ਦੋ ਆਜ਼ਾਦ ਉਮੀਦਵਾਰ ਜੋਧ ਸਿੰਘ ਅਤੇ ਸ਼ੁਕਲਾ ਮਹਾਜਨ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਹੁਣ ਚੋਣ ਮੈਦਾਨ ਵਿੱਚ 11 ਉਮੀਦਵਾਰ ਰਹਿ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਅਰੁਨੇਸ਼ ਸ਼ਾਕਰ, ਆਮ ਆਦਮੀ ਪਾਰਟੀ ਦੇ ਸ੍ਰੀ ਸੁਲੱਖਣ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਕਰਮਜੀਤ ਸਿੰਘ, ਕਾਂਗਰਸ ਪਾਰਟੀ ਦੇ ਸ੍ਰੀ ਰਜਨੀਸ਼ ਕੁਮਾਰ ਬੱਬੀ, ਸ਼ਿਵ ਸੈਨਾ ਦੇ ਸੁਮਿਤਰੀ ਦੇਵੀ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸ੍ਰੀ ਕੁਲਦੀਪ ਕੁਮਾਰ, ਸ਼੍ਰੋਮਣੀ ਅਕਾਲੀ ਦਲ (ਅ) ਗੁਰਬਤਨ ਸਿੰਘ, ਰੈਵਲੂਸ਼ਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ ਸ੍ਰੀ ਧਰਮਿੰਦਰ ਸਿੰਘ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਭਜਨ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਰਾਜ ਮੱਲ ਤੋਂ ਇਲਾਵਾ ਆਜ਼ਾਦ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਸ਼ਾਮਲ ਹਨ।
                  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 040-ਦਸੂਹਾ ਵਿਧਾਨ ਸਭਾ ਹਲਕੇ ਵਿੱਚ 2 ਆਜ਼ਾਦ ਉਮੀਦਵਾਰ ਭੁਪਿੰਦਰ ਸਿੰਘ ਅਤੇ ਰਘੂਨਾਥ ਸਿੰਘ ਰਾਣਾ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਇਸ ਤਰ੍ਹਾਂ ਹੁਣ ਚੋਣ ਮੈਦਾਨ ਵਿੱਚ 14 ਉਮੀਦਵਾਰ ਰਹਿ ਗਏ ਹਨ, ਜਿਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀ ਅਰੁਣ ਡੋਗਰਾ, ਬਹੁਜਨ ਸਮਾਜ ਪਾਰਟੀ ਸ੍ਰੀ ਜਗਪ੍ਰੀਤ ਸਿੰਘ ਸਾਹੀ, ਭਾਰਤੀ ਜਨਤਾ ਪਾਰਟੀ ਸ੍ਰੀਮਤੀ ਸੁਖਜੀਤ ਕੌਰ, ਕਮਿਊਨਿਸਟੀ ਪਾਰਟੀ ਆਫ਼ ਇੰਡੀਆ ਸ੍ਰੀ ਸੁੱਖਾ ਸਿੰਘ, ਆਮ ਆਦਮੀ ਪਾਰਟੀ ਬਲਬੀਰ ਕੌਰ, ਹਿੰਦੁਸਤਾਨ ਸ਼ਕਤੀ ਸੈਨਾ ਸਰਬਜੀਤ ਸਿੰਘ, ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ (ਅੰਬੇਦਕਰ) ਸ੍ਰੀ ਚਰਨਜੀਤ ਸਿੰਘ, ਸਾਡਾ ਪੰਜਾਬ ਪਾਰਟੀ ਸ੍ਰੀ ਮਨਜੀਤ ਸਿੰਘ, ਆਪਣਾ ਪੰਜਾਬ ਪਾਰਟੀ ਲਾਰੈਂਸ ਚੌਧਰੀ, ਆਜ਼ਾਦ ਉਮੀਦਵਾਰ ਸਲੀਮ ਮਸੀਹ, ਸ੍ਰੀ ਕਰਮਵੀਰ ਸਿੰਘ, ਸ੍ਰੀ ਪਰਮਜੀਤ, ਸ੍ਰੀ ਬਲਦੇਵ ਸਿੰਘ, ਰਾਮਨਾ ਦੇਵੀ ਸ਼ਾਮਲ ਹਨ।
                  ਸ੍ਰੀਮਤੀ ਮਿਤਰਾ ਨੇ ਦੱਸਿਆ ਕਿ 041-ਉੜਮੜ ਵਿਧਾਨ ਸਭਾ ਹਲਕੇ ਵਿੱਚ ਇਕ ਆਜ਼ਾਦ ਉਮੀਦਵਾਰ ਸ੍ਰੀ ਮੋਹਨ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ। ਇਸ ਤਰ੍ਹਾਂ ਹੁਣ ਚੋਣ ਮੈਦਾਨ ਵਿੱਚ 9 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਅਰਵਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀ ਸੰਗਤ ਸਿੰਘ, ਬਹੁਜਨ ਸਮਾਜ ਪਾਰਟੀ ਸ੍ਰੀ ਗੁਰਬਖਸ਼ ਸਿੰਘ, ਆਮ ਆਦਮੀ ਪਾਰਟੀ ਸ੍ਰੀ ਜਸਬੀਰ ਸਿੰਘ ਗਿੱਲ, ਲੋਕਤੰਤਰ ਪਾਰਟੀ ਆਫ਼ ਇੰਡੀਆ (ਅੰਬੇਦਕਰ) ਸ੍ਰੀ ਸੁਗਰੀਵ ਸਿੰਘ, ਸ਼੍ਰੋਮਣੀ ਅਕਾਲੀ ਦਲ (ਅ) ਸ੍ਰੀ ਕੁਲਦੀਪ ਸਿੰਘ, ਭਾਰਤ ਰਾਸ਼ਟਰ ਲੋਕਤੰਤਰ ਪਾਰਟੀ ਸ੍ਰੀ ਗੁਰਦਿਆਲ ਸਿੰਘ, ਆਪਣਾ ਪੰਜਾਬ ਪਾਰਟੀ ਸ੍ਰੀ ਵਰਿੰਦਰ ਕੁਮਾਰ, ਹਿੰਦੁਸਤਾਨ ਸ਼ਕਤੀ ਸੈਨਾ ਸ੍ਰੀ ਵਿਕਾਸ ਜਸਰਾ ਰਹਿ ਗਏ ਹਨ।
          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 042-ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਇਕ ਉਮੀਦਵਾਰ ਸ੍ਰੀ ਨਰਿੰਦਰ ਲਾਂਬਾ ਦਾ ਨਾਮਜ਼ਦਗੀ ਪੱਤਰ ਵਾਪਸ ਹੋਇਆ ਹੈ। ਇਸ ਤਰ੍ਹਾਂ ਹੁਣ 6 ਉਮੀਦਵਾਰ ਬਹੁਜਨ ਸਮਾਜ ਪਾਰਟੀ ਦੇ ਸ੍ਰੀ ਭਗਵਾਨ ਦਾਸ, ਕਾਂਗਰਸ ਪਾਰਟੀ ਦੇ ਸ੍ਰੀ ਪਵਨ ਕੁਮਾਰ ਆਦੀਆ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਮਹਿੰਦਰ ਕੌਰ, ਆਮ ਆਦਮੀ ਪਾਰਟੀ ਦੇ ਸ੍ਰੀ ਰਵਜੋਤ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਸਤੀਸ਼ ਲਾਂਬਾ ਤੋਂ ਇਲਾਵਾ ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਕੇਵਲ ਲਾਲ ਚੋਣ ਮੈਦਾਨ ਵਿੱਚ ਰਹਿ ਗਏ ਹਨ।
          ਸ੍ਰੀਮਤੀ ਮਿਤਰਾ ਨੇ ਦੱਸਿਆ ਕਿ 043-ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਕੋਈ ਨਾਮਜ਼ਦਗੀ ਪੱਤਰ ਵਾਪਸ ਨਹੀਂ ਹੋਇਆ ਹੈ ਅਤੇ ਸਾਰੇ 11 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਸ੍ਰੀ ਪਰਮਜੀਤ ਸਿੰਘ ਸਚਦੇਵਾ, ਭਾਰਤੀ ਜਨਤਾ ਪਾਰਟੀ ਦੇ ਸ੍ਰੀ ਤੀਕਸ਼ਨ ਸੂਦ, ਕਾਂਗਰਸ ਪਾਰਟੀ ਦੇ ਸ੍ਰੀ ਸੁੰਦਰ ਸ਼ਾਮ ਅਰੋੜਾ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਸੁਰਿੰਦਰ ਸਿੰਘ, ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ (ਅੰਬੇਦਕਰ) ਦੇ ਜਸਪ੍ਰੀਤ ਕੌਰ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਅਜੀਤ ਰਾਮ, ਡੈਮੋਕਰੇਟਿਕ ਸਵਰਾਜ ਪਾਰਟੀ ਦੇ ਸ੍ਰੀ ਮਨਿੰਦਰ ਪਾਲ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਮਹਿੰਦਰ ਸਿੰਘ, ਹਿੰਦੁਸਤਾਨ ਨਿਰਮਾਣ ਦਲ ਦੇ ਸ੍ਰੀ ਪਰਮਜੀਤ ਸਿੰਘ, ਜਦ ਕਿ ਆਜ਼ਾਦ ਉਮੀਦਵਾਰ ਸ੍ਰੀ ਓਮ ਪ੍ਰਕਾਸ਼ ਜੱਖੂ ਅਤੇ ਸ੍ਰੀ ਸੰਤੋਖ ਸਿੰਘ ਸ਼ਾਮਲ ਹਨ।
             ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸੇ ਤਰ੍ਹਾਂ 044-ਚੱਬੇਵਾਲ ਹਲਕੇ ਵਿੱਚ ਵੀ ਕਿਸੇ ਵੀ ਉਮੀਦਵਾਰ ਨੇ ਆਪਦੇ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਹੈ ਅਤੇ ਸਾਰੇ 9 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਸ੍ਰੀ ਸੋਹਣ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਗੁਰਲਾਲ, ਆਮ ਆਦਮੀ ਪਾਰਟੀ ਦੇ ਸ੍ਰੀ ਰਮਨ ਕੁਮਾਰ, ਕਾਂਗਰਸ ਪਾਰਟੀ ਦੇ ਸ੍ਰੀ ਰਾਜ ਕੁਮਾਰ, ਇਨਕਲਾਬ ਵਿਕਾਸ ਦਲ ਦੇ ਸ੍ਰੀ ਸੁਰਿੰਦਰ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਗੁਰਜੀਤ ਸਿੰਘ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਗੁਰਨਾਮ ਸਿੰਘ, ਸ੍ਰੋਮਣੀ ਅਕਾਲੀ ਦਲ (ਅ) ਦੇ ਸ੍ਰੀ ਜਗਦੀਸ਼ ਸਿੰਘ ਅਤੇ ਆਜ਼ਾਦ ਉਮੀਦਵਾਰ ਸ੍ਰੀ ਬਲਵਿੰਦਰ ਸਿੰਘ ਭਟੋਆ ਸ਼ਾਮਲ ਹਨ।
            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 045-ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਕਿਸੇ ਵੀ ਉਮੀਦਵਾਰ ਦੇ ਨਾਮਜ਼ਦਗੀ ਵਾਪਸ ਨਹੀਂ ਹੋਏ ਹਨ ਅਤੇ ਹੁਣ ਚੋਣ ਮੈਦਾਨ ਵਿੱਚ ਸਾਰੇ 12 ਉਮੀਦਵਾਰ  ਸੀ.ਪੀ.ਆਈ. (ਐਮ) ਦੇ ਸ੍ਰੀ ਹਰਭਜਨ ਸਿੰਘ, ਆਮ ਆਦਮੀ ਪਾਰਟੀ ਦੇ ਸ੍ਰੀ ਜੈ ਕਿਸ਼ਨ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਸੁਰਿੰਦਰ ਸਿੰਘ ਹੀਰ, ਕਾਂਗਰਸ ਪਾਰਟੀ ਦੇ ਸ੍ਰੀ ਲਵ ਕੁਮਾਰ ਗੋਲਡੀ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਬਖਸ਼ੀਸ਼ ਸਿੰਘ, ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੇ ਸ੍ਰੀ ਮਨਜੀਤ ਸਿੰਘ, ਸ੍ਰੋਮਣੀ ਅਕਾਲੀ ਦਲ (ਅ) ਦੇ ਸ੍ਰੀ ਪਿਛੋਰਾ ਸਿੰਘ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਬਿਸ਼ਨ ਦਾਸ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਸੁਰਜੀਤ ਸਿੰਘ ਰੰਧਾਵਾ ਤੋਂ ਇਲਾਵਾ ਆਜ਼ਾਦ ਉਮੀਦਵਾਰ ਸ੍ਰੀ ਜੈ ਗੋਪਾਲ ਧੀਮਾਨ, ਨਿਮਿਸ਼ਾ ਮਹਿਤਾ ਅਤੇ ਸ੍ਰੀ ਸੁਭਾਸ਼ ਚੰਦਰ ਧੀਰ ਸ਼ਾਮਲ ਹਨ।

ਜ਼ਿਲ੍ਹਾ ਪ੍ਰਸ਼ਾਸ਼ਨ ਨੇ ਗੈਸ ਸਲੰਡਰਾਂ 'ਤੇ ਸਟਿਕਰ ਲਗਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ, 20 ਜਨਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ ਜਿਥੇ ਬਬਲੀ ਅੰਟੀ ਦੇ ਵੀਡੀਓ ਕਲਿੱਪ ਰਾਹੀਂ ਸਵੀਪ ਪ੍ਰੋਗਰਾਮ ਤਹਿਤ ਜਾਗਰੂਕਤਾ ਲਿਆਂਦੀ ਗਈ ਹੈ, ਉਥੇ ਹੁਸ਼ਿਆਰ ਸਿੰਘ ਦੇ ਜਾਰੀ ਕੀਤੇ ਗਏ ਮਾਸਕੋਟਸ ਵੋਟਰਾਂ ਅਤੇ ਨੌਜਵਾਨਾਂ ਦੇ ਲਈ ਵਿਸੇਸ਼ ਖਿੱਚ ਦਾ ਕੇਂਦਰ ਰਹੇ ਹਨ। ਹੁਣ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਇਕ ਹੋਰ ਮੁੱਖ ਉਪਰਾਲਾ ਕਰਦੇ ਹੋਏ ਜ਼ਿਲ੍ਹੇ ਦੀਆਂ 34 ਦੇ ਕਰੀਬ ਗੈਸ ਏਜੰਸੀਆਂ ਵਲੋਂ ਦਿੱਤੇ ਜਾਣ ਵਾਲੇ ਗੈਸ ਸਲੰਡਰਾਂ ਦੇ ਉਪਰ ਵਿਸ਼ੇਸ਼ ਵੋਟਰ ਜਾਗਰੂਕਤਾ ਸਟਿਕਰ ਲਗਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੈਸ ਸਲੰਡਰਾਂ 'ਤੇ ਵੋਟਰ ਜਾਗਰੂਕਤਾ ਸਬੰਧੀ ਸਟਿਕਰ ਲਗਾ ਕੇ ਰਸਮੀ ਤੌਰ 'ਤੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਸਬੰਧੀ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਹਨ। ਸਵੀਪ ਪ੍ਰੋਗਰਾਮ ਤਹਿਤ ਜਿਥੇ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ 'ਤੇ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ ਹੈ, ਉਥੇ ਅੱਜ ਸਲੰਡਰਾਂ 'ਤੇ ਵਿਸ਼ੇਸ਼ ਸਟਿਕਰ ਲਗਾ ਕੇ 'ਤੁਹਾਡੀ ਵੋਟ, ਤੁਹਾਡੀ ਤਾਕਤ' ਅਤੇ 4 ਫਰਵਰੀ ਨੂੰ ਆਪਣਾ ਕੀਮਤੀ ਵੋਟ ਜ਼ਰੂਰ ਪਾਓ ਦੇ ਸਲੋਗਨ ਤਹਿਤ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਕ ਵਿਸ਼ੇਸ਼ ਕੈਲੰਡਰ ਜਾਰੀ ਕਰਕੇ 'ਵੋਟ ਉਮਰ ਨਾਲ ਨਹੀਂ, ਜ਼ਜਬੇ ਨਾਲ ਪਾਈ ਜਾਂਦੀ ਹੈ', 'ਆਪਣਾ ਮਨ ਸੋਚ ਸਮਝ ਕੇ ਬਣਾਓ', ਜੇਕਰ ਕੋਈ ਉਮੀਦਵਾਰ ਨਹੀਂ ਪਸੰਦ ਤਾਂ ਨੋਟਾ ਨੂੰ ਦਬਾਓ', ਆਪਣੇ ਵੋਟ ਐਵੇਂ ਨਾ ਗਵਾਓ, 'ਉਮੀਦਵਾਰ ਨੂੰ ਜਾਣ-ਪਹਿਚਾਣ ਕੇ ਹੀ ਵੋਟ ਪਾਓ', ਇਸ ਵਾਰ ਪਾਰਦਰਸ਼ਤਾ ਨੂੰ ਹੋਰ ਵਧਾਵਾਂਗੇ, 'ਤੁਹਾਡਾ ਵੋਟ ਕਿਸ ਨੂੰ ਪਿਆ ਵੀਵੀਪੈਟ 'ਤੇ ਤੁਹਾਨੂੰ ਦਿਖਾਵਾਂਗੇ', 'ਮੈਂ ਆਪਣਾ ਫਰਜ਼ ਨਿਭਾਵਾਂਗਾ, ਦੇਸ਼ ਦੀ ਤਰੱਕੀ ਲਈ ਆਪਣਾ ਵੋਟ ਜ਼ਰੂਰ ਪਾਵਾਂਗਾ' ਦੇ ਸਲੋਗਨਾਂ ਦੇ ਨਾਲ ਵੋਟ ਦਾ ਇਸਤੇਮਾਲ ਕਰਨ ਦੇ ਲਈ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ ਸੀ। ਉਨ੍ਹਾਂ ਨੇ ਸਮੂਹ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ-2017 ਲਈ 4 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦਾ ਇਸਤੇਮਾਲ ਜ਼ਰੂਰ ਕੀਤਾ ਜਾਵੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਪਰਮਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਜਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਸੁਰਜੀਤ ਗੈਸ ਏਜੰਸੀ ਦੇ ਮਾਲਕ ਅਤੇ ਪ੍ਰਧਾਨ ਜ਼ਿਲ੍ਹਾ ਗੈਸ ਏਜੰਸੀ ਐਸੋਸੀਏਸ਼ਨ ਮੈਡਮ ਡੋਲੀ, ਇੰਸਪੈਕਟਰ ਸ੍ਰੀ ਮਨੀਸ਼ ਬਸੀ ਵੀ ਮੌਜੂਦ ਸਨ।

7 ਵਿਧਾਨ ਸਭਾ ਹਲਕਿਆਂ 'ਚ ਪੜਤਾਲ ਦੌਰਾਨ 78 ਉਮੀਦਵਾਰ ਯੋਗ ਪਾਏ ਗਏ


-ਮੁਕੇਰੀਆਂ 'ਚ 13, ਦਸੂਹਾ 16, ਉੜਮੜ 10, ਸ਼ਾਮਚੁਰਾਸੀ 7, ਹੁਸ਼ਿਆਰਪੁਰ 11, ਚੱਬੇਵਾਲ 9, ਗੜ੍ਹਸ਼ੰਕਰ 'ਚ 12 ਉਮੀਦਵਾਰ ਯੋਗ ਪਾਏ ਗਏ
ਹੁਸ਼ਿਆਰਪੁਰ, 19 ਜਨਵਰੀ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 7 ਵਿਧਾਨ ਸਭਾ ਹਲਕਿਆਂ ਵਿੱਚ ਪੜਤਾਲ ਦੌਰਾਨ 78 ਉਮੀਦਵਾਰ ਯੋਗ ਪਾਏ ਗਏ ਹਨ। ਇਨ੍ਹਾਂ ਵਿੱਚ ਵਿਧਾਨ ਸਭਾ ਹਲਕਾ 039-ਮੁਕੇਰੀਆਂ ਵਿੱਚ ਯੋਗ ਤੌਰ 'ਤੇ ਨਾਮਜ਼ਦ ਕੀਤੇ 13 ਉਮੀਦਵਾਰਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਅਰੁਨੇਸ਼ ਸ਼ਾਕਰ, ਆਮ ਆਦਮੀ ਪਾਰਟੀ ਦੇ ਸ੍ਰੀ ਸੁਲੱਖਣ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਕਰਮਜੀਤ ਸਿੰਘ, ਕਾਂਗਰਸ ਪਾਰਟੀ ਦੇ ਸ੍ਰੀ ਰਜਨੀਸ਼ ਕੁਮਾਰ ਬੱਬੀ, ਸ਼ਿਵ ਸੈਨਾ ਦੇ ਸੁਮਿਤਰੀ ਦੇਵੀ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸ੍ਰੀ ਕੁਲਦੀਪ ਕੁਮਾਰ, ਸ਼੍ਰੋਮਣੀ ਅਕਾਲੀ ਦਲ (ਅ) ਸ੍ਰੀ ਧਰਮਮਿੰਦਰ ਸਿੰਘ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਭਜਨ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਰਾਜ ਮੱਲ ਤੋਂ ਇਲਾਵਾ ਆਜ਼ਾਦ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ, ਸ੍ਰੀ ਜੋਧ ਸਿੰਘ ਅਤੇ ਸ਼ੁਕਲਾ ਮਹਾਜਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਉਕਤ ਤੋਂ ਇਲਾਵਾ ਬੀ.ਜੇ.ਪੀ., ਕਾਂਗਰਸ, ਬੀ.ਐਸ.ਪੀ. ਅਤੇ ਆਮ ਆਦਮੀ ਪਾਰਟੀ ਦੇ ਇਕ-ਇਕ (ਕੁੱਲ 4) ਸਬਸਟੀਚਿਊਟ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।
                  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 040-ਦਸੂਹਾ ਵਿਧਾਨ ਸਭਾ ਹਲਕੇ ਵਿੱਚ 16 ਯੋਗ ਪਾਏ ਗਏ ਉਮੀਦਵਾਰਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀ ਅਰੁਣ ਡੋਗਰਾ, ਬਹੁਜਨ ਸਮਾਜ ਪਾਰਟੀ ਸ੍ਰੀ ਜਗਪ੍ਰੀਤ ਸਿੰਘ ਸਾਹੀ, ਭਾਰਤੀ ਜਨਤਾ ਪਾਰਟੀ ਸ੍ਰੀਮਤੀ ਸੁਖਜੀਤ ਕੌਰ, ਕਮਿਊਨਿਸਟੀ ਪਾਰਟੀ ਆਫ਼ ਇੰਡੀਆ ਸ੍ਰੀ ਸੁੱਖਾ ਸਿੰਘ, ਆਮ ਆਦਮੀ ਪਾਰਟੀ ਬਲਬੀਰ ਕੌਰ, ਹਿੰਦੁਸਤਾਨ ਸ਼ਕਤੀ ਸੈਨਾ ਸਰਬਜੀਤ ਸਿੰਘ, ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ (ਅੰਬੇਦਕਰ) ਸ੍ਰੀ ਚਰਨਜੀਤ ਸਿੰਘ, ਸਾਡਾ ਪੰਜਾਬ ਪਾਰਟੀ ਸ੍ਰੀ ਮਨਜੀਤ ਸਿੰਘ, ਆਪਣਾ ਪੰਜਾਬ ਪਾਰਟੀ ਲਾਰੈਂਸ ਚੌਧਰੀ, ਆਜ਼ਾਦ ਉਮੀਦਵਾਰ ਸਲੀਮ ਮਸੀਹ, ਸ੍ਰੀ ਕਰਮਵੀਰ ਸਿੰਘ, ਸ੍ਰੀ ਪਰਮਜੀਤ, ਸ੍ਰੀ ਬਲਦੇਵ ਸਿੰਘ, ਭੁਪਿੰਦਰ ਸਿੰਘ, ਸ੍ਰੀ ਰਘੂਨਾਥ ਸਿੰਘ ਰਾਣਾ, ਰਾਮਨਾ ਦੇਵੀ ਯੋਗ ਪਾਏ ਗਏ ਹਨ, ਜਦਕਿ ਆਜਾਦ ਉਮੀਦਵਾਰ ਨੂੰ ਪੈਂਡਿੰਗ ਰੱਖਿਆ ਗਿਆ ਹੈ। ਇਸ ਤੋਂ ਇਲਾਵਾ 5 ਸਬਸਟੀਚਿਊਟ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।
                  ਸ੍ਰੀਮਤੀ ਮਿਤਰਾ ਨੇ ਦੱਸਿਆ ਕਿ 041-ਉੜਮੜ ਵਿਧਾਨ ਸਭਾ ਹਲਕੇ ਵਿੱਚ 10 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਅਰਵਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀ ਸੰਗਤ ਸਿੰਘ, ਬਹੁਜਨ ਸਮਾਜ ਪਾਰਟੀ ਸ੍ਰੀ ਗੁਰਬਖਸ਼ ਸਿੰਘ, ਆਮ ਆਦਮੀ ਪਾਰਟੀ ਸ੍ਰੀ ਜਸਬੀਰ ਸਿੰਘ ਗਿੱਲ, ਲੋਕਤੰਤਰ ਪਾਰਟੀ ਆਫ਼ ਇੰਡੀਆ (ਅੰਬੇਦਕਰ) ਸ੍ਰੀ ਸੁਗਰੀਵ ਸਿੰਘ, ਸ਼੍ਰੋਮਣੀ ਅਕਾਲੀ ਦਲ (ਅ) ਸ੍ਰੀ ਕੁਲਦੀਪ ਸਿੰਘ, ਭਾਰਤ ਰਾਸ਼ਟਰ ਲੋਕਤੰਤਰ ਪਾਰਟੀ ਸ੍ਰੀ ਗੁਰਦਿਆਲ ਸਿੰਘ, ਆਜ਼ਾਦ ਉਮੀਦਵਾਰ ਸ੍ਰੀ ਮੋਹਨ ਸਿੰਘ, ਆਪਣਾ ਪੰਜਾਬ ਪਾਰਟੀ ਸ੍ਰੀ ਵਰਿੰਦਰ ਕੁਮਾਰ, ਹਿੰਦੁਸਤਾਨ ਸ਼ਕਤੀ ਸੈਨਾ ਸ੍ਰੀ ਵਿਕਾਸ ਜਸਰਾ ਯੋਗ ਪਾਏ ਗਏ ਹਨ ਅਤੇ 4 ਸਬਸਟੀਚਿਊਟ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।
          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 042-ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਯੋਗ ਤੌਰ 'ਤੇ ਨਾਮਜ਼ਦ 7 ਉਮੀਦਵਾਰਾਂ ਵਿੱਚ ਬਹੁਜਨ ਸਮਾਜ ਪਾਰਟੀ ਦੇ ਸ੍ਰੀ ਭਗਵਾਨ ਦਾਸ, ਕਾਂਗਰਸ ਪਾਰਟੀ ਦੇ ਸ੍ਰੀ ਪਵਨ ਕੁਮਾਰ ਆਦੀਆ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਮਹਿੰਦਰ ਕੌਰ, ਆਮ ਆਦਮੀ ਪਾਰਟੀ ਦੇ ਸ੍ਰੀ ਰਵਜੋਤ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਸਤੀਸ਼ ਲਾਂਬਾ ਤੇ ਸ੍ਰੀ ਨਰਿੰਦਰ ਲਾਂਬਾ ਤੋਂ ਇਲਾਵਾ ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਕੇਵਲ ਲਾਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਤਿੰਨ ਸਬਸਟੀਚਿਊਟ ਉਮੀਦਵਾਰਾਂ ਅਤੇ ਇਕ ਆਜ਼ਾਦ ਉਮੀਦਵਾਰ ਸ੍ਰੀ ਗੁਰਿੰਦਰਜੀਤ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।
          ਸ੍ਰੀਮਤੀ ਮਿਤਰਾ ਨੇ ਦੱਸਿਆ ਕਿ 043-ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਜਿਹੜੇ 11 ਯੋਗ ਤੌਰ 'ਤੇ ਨਾਮਜ਼ਦ ਉਮੀਦਵਾਰ ਹਨ, ਉਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਸ੍ਰੀ ਪਰਮਜੀਤ ਸਿੰਘ ਸਚਦੇਵਾ, ਭਾਰਤੀ ਜਨਤਾ ਪਾਰਟੀ ਦੇ ਸ੍ਰੀ ਤੀਕਸ਼ਨ ਸੂਦ, ਕਾਂਗਰਸ ਪਾਰਟੀ ਦੇ ਸ੍ਰੀ ਸੁੰਦਰ ਸ਼ਾਮ ਅਰੋੜਾ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਸੁਰਿੰਦਰ ਸਿੰਘ, ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ (ਅੰਬੇਦਕਰ) ਦੇ ਜਸਪ੍ਰੀਤ ਕੌਰ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਅਜੀਤ ਰਾਮ, ਡੈਮੋਕਰੇਟਿਕ ਸਵਰਾਜ ਪਾਰਟੀ ਦੇ ਸ੍ਰੀ ਮਨਿੰਦਰ ਪਾਲ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਮਹਿੰਦਰ ਸਿੰਘ, ਹਿੰਦੁਸਤਾਨ ਨਿਰਮਾਣ ਦਲ ਦੇ ਸ੍ਰੀ ਪਰਮਜੀਤ ਸਿੰਘ, ਜਦ ਕਿ ਆਜ਼ਾਦ ਉਮੀਦਵਾਰ ਸ੍ਰੀ ਓਮ ਪ੍ਰਕਾਸ਼ ਜੱਖੂ ਅਤੇ ਸ੍ਰੀ ਸੰਤੋਖ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ 5 ਸਬਸਟੀਚਿਊਟ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।
             ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸੇ ਤਰ੍ਹਾਂ 044-ਚੱਬੇਵਾਲ ਹਲਕੇ ਵਿੱਚ ਪੜਤਾਲ ਦੌਰਾਨ 9 ਉਮੀਦਵਾਰ ਯੋਗ ਤੌਰ 'ਤੇ ਨਾਮਜ਼ਦ ਕੀਤੇ ਗਏ ਹਨ, ਜਦਕਿ 4 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਸਬਸਟੀਚਿਊਟ ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਿਹੜੇ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਹਿੰਦੁਸਤਾਨ ਨਿਰਮਾਣ ਦਲ ਦੇ ਸ੍ਰੀ ਜਰਨੈਲ ਸਿੰਘ ਅਤੇ ਸ੍ਰੀ ਗੁਰਵਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਿਹੜੇ 9 ਉਮੀਦਵਾਰ ਯੋਗ ਤੌਰ 'ਤੇ ਨਾਮਜ਼ਦ ਕੀਤੇ ਗਏ, ਉਨ੍ਹਾਂ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਸ੍ਰੀ ਸੋਹਣ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਗੁਰਲਾਲ, ਆਮ ਆਦਮੀ ਪਾਰਟੀ ਦੇ ਸ੍ਰੀ ਰਮਨ ਕੁਮਾਰ, ਕਾਂਗਰਸ ਪਾਰਟੀ ਦੇ ਸ੍ਰੀ ਰਾਜ ਕੁਮਾਰ, ਇਨਕਲਾਬ ਵਿਕਾਸ ਦਲ ਦੇ ਸ੍ਰੀ ਸੁਰਿੰਦਰ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਗੁਰਜੀਤ ਸਿੰਘ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਗੁਰਨਾਮ ਸਿੰਘ, ਸ੍ਰੋਮਣੀ ਅਕਾਲੀ ਦਲ (ਅ) ਦੇ ਸ੍ਰੀ ਜਗਦੀਸ਼ ਸਿੰਘ ਅਤੇ ਆਜ਼ਾਦ ਉਮੀਦਵਾਰ ਸ੍ਰੀ ਬਲਵਿੰਦਰ ਸਿੰਘ ਭਟੋਆ ਸ਼ਾਮਲ ਹਨ।
            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 045-ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਯੋਗ ਪਾਏ ਗਏ 12 ਉਮੀਦਵਾਰਾਂ ਵਿੱਚ ਸੀ.ਪੀ.ਆਈ. (ਐਮ) ਦੇ ਸ੍ਰੀ ਹਰਭਜਨ ਸਿੰਘ, ਆਮ ਆਦਮੀ ਪਾਰਟੀ ਦੇ ਸ੍ਰੀ ਜੈ ਕਿਸ਼ਨ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਸੁਰਿੰਦਰ ਸਿੰਘ ਹੀਰ, ਕਾਂਗਰਸ ਪਾਰਟੀ ਦੇ ਸ੍ਰੀ ਲਵ ਕੁਮਾਰ ਗੋਲਡੀ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਬਖਸ਼ੀਸ਼ ਸਿੰਘ, ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੇ ਸ੍ਰੀ ਮਨਜੀਤ ਸਿੰਘ, ਸ੍ਰੋਮਣੀ ਅਕਾਲੀ ਦਲ (ਅ) ਦੇ ਸ੍ਰੀ ਪਿਛੋਰਾ ਸਿੰਘ, ਭਾਰਤ ਰਾਸ਼ਟਰ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਬਿਸ਼ਨ ਦਾਸ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਸੁਰਜੀਤ ਸਿੰਘ ਰੰਧਾਵਾ ਤੋਂ ਇਲਾਵਾ ਆਜ਼ਾਦ ਉਮੀਦਵਾਰ ਸ੍ਰੀ ਜੈ ਗੋਪਾਲ ਧੀਮਾਨ, ਨਿਮਿਸ਼ਾ ਮਹਿਤਾ ਅਤੇ ਸ੍ਰੀ ਸੁਭਾਸ਼ ਚੰਦਰ ਧੀਰ ਸ਼ਾਮਲ ਹਨ।

ਤਿੰਨ ਜਨਰਲ ਅਬਜ਼ਰਵਰ ਅਤੇ ਇਕ ਪੁਲੀਸ ਅਬਜ਼ਰਵਰ ਹੁਸ਼ਿਆਰਪੁਰ ਪੁੱਜੇ

-ਰਿਟਰਨਿੰਗ ਅਫ਼ਸਰਾਂ ਅਤੇ ਵੱਖ-ਵੱਖ ਕਮੇਟੀ ਦੇ ਨੋਡਲ ਅਫ਼ਸਰਾਂ ਨੂੰ ਦਿੱਤੇ ਜ਼ਰੂਰੀ ਦਿਸ਼ਾ-ਨਿਰਦੇਸ਼

- ਨਿਰਪੱਖ ਅਤੇ ਪਾਰਦਰਸ਼ੀ ਕਰਵਾਈਆਂ ਜਾਣਗੀਆਂ ਵਿਧਾਨ ਸਭਾ ਚੋਣਾਂ: ਜਨਰਲ ਅਬਜ਼ਰਵਰ

-ਆਮ ਜਨਤਾ ਦੇ ਮਿਲਣ ਲਈ ਕੀਤਾ ਸਮਾਂ ਨਿਰਧਾਰਤ
ਹੁਸ਼ਿਆਰਪੁਰ, 18 ਜਨਵਰੀ: ਹੁਸ਼ਿਆਰਪੁਰ ਵਿੱਚ ਵਿਧਾਨ ਸਭਾ ਚੋਣਾਂ-2017 ਸਬੰਧੀ ਭਾਰਤੀ ਚੋਣ ਕਮਿਸ਼ਨ ਵਲੋਂ ਜਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਤਿੰਨ ਜਨਰਲ ਅਬਜ਼ਰਵਰ ਅਤੇ ਇਕ ਪੁਲੀਸ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਹ ਅਬਜ਼ਰਵਰ ਸਾਹਿਬਾਨ ਹੁਸ਼ਿਆਰਪੁਰ ਵਿੱਚ ਪਹੁੰਚ ਗਏ ਹਨ ਅਤੇ ਅੱਜ ਉਨ੍ਹਾਂ ਨੇ ਰਿਟਰਨਿੰਗ ਅਫ਼ਸਰਾਂ ਤੇ ਗਠਿਤ ਕੀਤੀਆਂ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕੀਤੀ।


                  ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹੇ ਵਿੱਚ ਚੋਣ ਪ੍ਰਕ੍ਰਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਦੱਸਿਆ, ਉਪਰੰਤ ਐਸ.ਐਸ.ਪੀ. ਸ੍ਰੀ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲੀਸ ਵਲੋਂ ਕੀਤੇ ਗਏ ਪ੍ਰਬੰਧਾਂ ਤੋਂ ਜਾਣੂ ਕਰਵਾਇਆ। ਇਸ ਤੋਂ ਬਾਅਦ ਗਠਿਤ ਕੀਤੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨੇ ਆਪੋ-ਆਪਣੀ ਕਮੇਟੀ ਬਾਰੇ ਅਬਜ਼ਰਵਰ ਸਾਹਿਬਾਨ ਨੂੰ ਜਾਣੂ ਕਰਵਾਇਆ। ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਧਾਨ ਸਭਾ ਚੋਣਾਂ-2017 ਨੂੰ ਸਫ਼ਲਤਾਪੂਰਵਕ ਸਿਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਚੋਣਾਂ ਨਾਲ ਜੁੜੇ ਬਾਕੀ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉਥੇ ਫ਼ਲਾਇੰਗ ਸਕੂਐਡ ਨਾਲ 24 ਘੰਟੇ ਚੱਲਣ ਵਾਲੀਆਂ ਗੱਡੀਆਂ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੀ.ਪੀ.ਐਸ. ਸਿਸਟਮ ਫ਼ਿੱਟ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਟੀਮਾਂ ਦੀ ਕਾਰਗੁਜ਼ਾਰੀ 'ਤੇ 24 ਘੰਟੇ ਨਜ਼ਰ ਰੱਖੀ ਜਾ ਸਕੇਗੀ।  

                 ਇਸ ਮੌਕੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਤਿੰਨੋਂ ਜਨਰਲ ਅਬਜ਼ਰਵਰ ਸਾਹਿਬਾਨ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਚੋਣ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਲਈ ਜੋ ਪ੍ਰਬੰਧ ਕੀਤੇ ਗਏ ਹਨ, ਉਹ ਬਹੁਤ ਹੀ ਵਧੀਆ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਗੰਭੀਰਤਾ ਨਾਲ ਕੰਮ ਕੀਤਾ ਜਾਵੇ, ਤਾਂ ਜੋ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਅਬਜ਼ਰਵਰ ਸਾਹਿਬਾਨ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਨਾਕਿਆਂ ਦੌਰਾਨ ਵਾਹਨਾਂ ਦੀ ਚੈਕਿੰਗ ਸਮੇਂ ਟਰੈਫਿਕ ਵਿਵਸਥਾ ਦਾ ਵੀ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਪੁਲੀਸ ਅਬਜ਼ਰਵਰ ਨੇ ਜ਼ਿਲ੍ਹਾ ਪੁਲੀਸ ਨੂੰ ਸ਼ਾਂਤੀਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਪੂਰੀ ਗੰਭੀਰਤਾ ਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ।

                            ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਅਬਜ਼ਰਵਰ ਸਾਹਿਬਾਨ ਨੇ ਜਿਥੇ ਆਪਣੇ ਮੋਬਾਇਲ ਨੰਬਰ ਜਨਤਕ ਕੀਤੇ ਹਨ, ਉਥੇ ਆਮ ਜਨਤਾ ਦੇ ਮਿਲਣ ਲਈ ਸਮਾਂ ਵੀ ਨਿਰਧਾਰਤ ਕੀਤਾ ਹੈ। ਉਨ੍ਹਾਂ ਕਿਹਾ ਕਿ 39-ਮੁਕੇਰੀਆਂ ਅਤੇ 40 ਦਸੂਹਾ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਡਾ. ਅਨਿਲ ਕੁਮਾਰ ਸਿੰਘ ਆਈ.ਏ.ਐਸ. ਨਾਲ (78884-95003), ਵਿਧਾਨ ਸਭਾ ਹਲਕਿਆਂ 41-ਉੜਮੁੜ, 42-ਸ਼ਾਮਚੁਰਾਸੀ, 43-ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਸੰਜੀਵ ਭਟਨਾਗਰ ਆਈ.ਏ.ਐਸ. ਨਾਲ (78884-95001), 44-ਚੱਬੇਵਾਲ,45-ਗੜ੍ਹਸ਼ੰਕਰ ਹਲਕਿਆਂ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਸ੍ਰੀਕਾਂਤ ਮਿਸ਼ਰਾ ਆਈ.ਏ.ਐਸ. ਨਾਲ (78884-95003), ਜਦਕਿ ਸਾਰੇ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਪੁਲੀਸ ਅਬਜ਼ਰਵਰ ਸ੍ਰੀ ਸੁਰੇਂਦਰ ਯਾਦਵ ਆਈ.ਪੀ.ਐਸ. (78884-95007) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

                  ਸ੍ਰੀਮਤੀ ਮਿਤਰਾ ਨੇ ਦੱਸਿਆ ਕਿ 39-ਮੁਕੇਰੀਆਂ ਅਤੇ 40 ਦਸੂਹਾ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਆਈ.ਏ.ਐਸ. ਡਾ. ਅਨਿਲ ਕੁਮਾਰ ਸਿੰਘ ਵਲੋਂ ਸਵੇਰੇ 9 ਵਜੇ ਤੋਂ 11 ਵਜੇ ਤੱਕ, 41-ਉੜਮੁੜ, 42-ਸ਼ਾਮਚੁਰਾਸੀ, 43-ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਸੰਜੀਵ ਭਟਨਾਗਰ ਆਈ.ਏ.ਐਸ. ਨਾਲ ਸ਼ਾਮ 5 ਵਜੇ ਤੋਂ 6 ਵਜੇ ਤੱਕ, 44-ਚੱਬੇਵਾਲ, 45-ਗੜ੍ਹਸ਼ੰਕਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਆਈ.ਏ.ਐਸ.ਸ੍ਰੀ ਸ੍ਰੀਕਾਂਤ ਮਿਸ਼ਰਾ ਨਾਲ ਸ਼ਾਮ 5 ਵਜੇ ਤੋਂ 7 ਵਜੇ ਤੱਕ, ਜਦਕਿ ਪੁਲੀਸ ਅਬਜ਼ਰਵਰ ਸ੍ਰੀ ਸੁਰੇਂਦਰ ਯਾਦਵ ਆਈ.ਪੀ.ਐਸ. ਨਾਲ ਸ਼ਾਮ 5 ਵਜੇ ਤੋਂ 6 ਵਜੇ ਤੱਕ ਪੀ.ਡਬਲਯੂ.ਡੀ. ਰੈਸਟ ਹਾਊਸ ਹੁਸ਼ਿਆਰਪੁਰ ਵਿਖੇ ਆਮ ਪਬਲਿਕ ਦੇ ਮਿਲਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ।

                  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਇਕਬਾਲ ਸਿੰਘ ਸੰਧੂ, ਐਸ.ਪੀ. (ਐਚ) ਸ੍ਰੀ ਅਮਰੀਕ ਸਿੰਘ ਪੁਆਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫ਼ਸਰ ਚੱਬੇਵਾਲ ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਮੁਕੇਰੀਆਂ ਸ੍ਰੀ ਅਮਿਤ ਮਹਾਜਨ, ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜਿਲ੍ਹਾ ਟਰਾਂਸਪੋਰਟ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਉੜਮੁੜ ਸ੍ਰੀਮਤੀ ਜੀਵਨਜਗਜੋਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਸ਼ਾਮਚੁਰਾਸੀ ਸ੍ਰੀ ਦਿਨੇਸ਼ ਵਸ਼ਿਸ਼ਟ, ਸਾਰੇ ਡੀ.ਐਸ.ਪੀ. ਅਤੇ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਨਾਮਜ਼ਦਗੀਆਂ ਦੇ ਆਖਰੀ ਦਿਨ 64 ਨਾਮਜ਼ਦਗੀ ਪੱਤਰ ਭਰੇ

-ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਕੁੱਲ 119 ਨਾਮਜ਼ਦਗੀਆਂ
            
ਹੁਸ਼ਿਆਰਪੁਰ, 18 ਜਨਵਰੀ:  ਵਿਧਾਨ ਸਭਾ ਚੋਣਾਂ-2017 ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਆਖਰੀ ਦਿਨ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 64 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਜਿਸ ਨਾਲ ਹੁਣ ਤੱਕ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 119 ਨਾਮਜ਼ਦਗੀ ਪੱਤਰ ਭਰੇ ਗਏ ਹਨ। ਇਨ੍ਹਾਂ ਵਿੱਚ ਮੁਕੇਰੀਆਂ 'ਚ 6 (ਕੁੱਲ 17), ਦਸੂਹਾ 13 (23), ਉੜਮੁੜ 10 (16), ਸ਼ਾਮਚੁਰਾਸੀ 7 (17), ਗੜ੍ਹਸ਼ੰਕਰ ਵਿਖੇ 13 (17), ਹੁਸ਼ਿਆਰਪੁਰ 7 (16), ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ 8 (13)  ਨਾਮਜ਼ਦਗੀਆਂ ਸ਼ਾਮਲ ਹਨ।

         ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਮੁਕੇਰੀਆਂ-ਕਮ-ਐਸ.ਡੀ.ਐਮ. ਸ੍ਰੀ ਅਮਿਤ ਮਹਾਜਨ ਕੋਲ ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਭਜਨ ਸਿੰਘ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਜੰਗੀ ਲਾਲ ਮਹਾਜਨ ਅਤੇ ਸ੍ਰੀਮਤੀ ਸ਼ੁਕਲਾ ਮਹਾਜਨ ਨੇ ਕਾਗਜ਼ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ਼ਿਵ ਸੈਨਾ ਵਲੋਂ ਸ੍ਰੀਮਤੀ ਸੁਮਿਤਰੀ ਦੇਵੀ, ਬੀ.ਐਸ.ਪੀ. ਤੋਂ ਸ੍ਰੀ ਰਣਜੀਤ ਰਾਮ, ਹਿੰਦੁਸਤਾਨ ਸ਼ਕਤੀ ਸੈਨਾ ਵਲੋਂ ਸ੍ਰੀ ਕੁਲਦੀਪ ਕੁਮਾਰ ਨੇ ਨਾਮਜ਼ਦਗੀ ਪੱਤਰ ਭਰੇ।

         ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਦਸੂਹਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਹਿਮਾਂਸ਼ੂ ਅਗਰਵਾਲ ਕੋਲ ਆਮ ਆਦਮੀ ਪਾਰਟੀ ਦੇ ਸ੍ਰੀਮਤੀ ਬਲਬੀਰ ਕੌਰ ਅਤੇ ਸ੍ਰੀ ਯਾਦਵਿੰਦਰ ਸਿੰਘ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਜਗਮੋਹਨ ਸਿੰਘ, ਸ੍ਰੀ ਬਲਦੇਵ ਸਿੰਘ, ਸ੍ਰੀ ਕਰਮਵੀਰ ਸਿੰਘ ਅਤੇ ਸ੍ਰੀ ਭੁਪਿੰਦਰ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਵਲੋਂ ਸ੍ਰੀ ਚਰਨਜੀਤ ਸਿੰਘ, ਕਮਿਊਨਿਸਟੀ ਪਾਰਟੀ ਆਫ਼ ਇੰਡੀਆ ਵਲੋਂ ਸ੍ਰੀ ਸੁੱਖਾ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਵਲੋਂ ਸ੍ਰੀ ਸਰਬਜੀਤ ਸਿੰਘ ਨੇ ਕਾਗਜ਼ ਦਾਖਲ ਕੀਤੇ।

         ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਉੜਮੁੜ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਜਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਕੋਲ ਆਮ ਆਦਮੀ ਪਾਰਟੀ ਦੇ ਸ੍ਰੀ ਗੁਰਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਅਰਵਿੰਦਰ ਸਿੰਘ ਅਤੇ ਸ੍ਰੀ ਕਮਲਜੀਤ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ। ਉਨ੍ਹਾਂ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਗੁਰਬਖਸ਼ ਸਿੰਘ ਅਤੇ ਸ੍ਰੀਮਤੀ ਹਰਜਿੰਦਰ ਕੌਰ ਨੇ ਕਾਗਜ਼ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹਿੰਦੁਸਤਾਨ ਸ਼ਕਤੀ ਸੈਨਾ ਵਲੋਂ ਸ੍ਰੀ ਵਿਕਾਸ ਜਸਰਾ, ਆਪਣਾ ਪੰਜਾਬ ਪਾਰਟੀ ਤੋਂ ਸ੍ਰੀ ਵਰਿੰਦਰ ਕੁਮਾਰ ਅਤੇ ਸ੍ਰੀ ਮੋਹਨ ਸਿੰਘ, ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਗੁਰਦਿਆਲ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ।

              ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਕੋਲ ਆਪਣਾ ਪੰਜਾਬ ਪਾਰਟੀ ਦੇ ਸ੍ਰੀ ਸਤੀਸ਼ ਲਾਂਬਾ ਅਤੇ ਸ੍ਰੀ ਨਰਿੰਦਰ ਲਾਂਬਾ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਭਗਵਾਨ ਦਾਸ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰੀ ਪਵਨ ਕੁਮਾਰ ਆਦੀਆ ਅਤੇ ਕੁਸਮ ਆਦੀਆ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਗੁਰਿੰਦਰਜੀਤ ਸਿੰਘ, ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਤੋਂ ਸ੍ਰੀ ਕੇਵਲ ਲਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

             ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਹਰਦੀਪ ਸਿੰਘ ਧਾਲੀਵਾਲ ਕੋਲ ਸ਼੍ਰੋਮਣੀ ਅਕਾਲੀ ਦਲ ਤੋਂ ਸ੍ਰੀ ਸੁਰਿੰਦਰ ਸਿੰਘ ਹੀਰ ਅਤੇ ਸ੍ਰੀ ਅਜਾਇਬ ਸਿੰਘ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਜੈ ਗੋਪਾਲ ਧੀਮਾਨ, ਨਮੀਸ਼ਾ ਮਹਿਤਾ ਅਤੇ ਸੁਭਾਸ਼ ਚੰਦਰ ਧੀਰ, ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਸ੍ਰੀ ਲਵ ਕੁਮਾਰ ਗੋਲਡੀ ਅਤੇ ਰੀਨਾ ਸ਼ਰਮਾ, ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਬਿਸ਼ਨ ਦਾਸ, ਬੀ.ਐਸ.ਪੀ. ਤੋਂ ਸ੍ਰੀ ਬਖਸ਼ੀਸ਼ ਸਿੰਘ ਅਤੇ ਸ੍ਰੀ ਜਸਵੰਤ ਸਿੰਘ, ਆਲ ਇੰਡੀਆ ਤ੍ਰਿਣਮੂਲ ਕਾਂਗਰਸ ਤੋਂ ਸ੍ਰੀ ਮਨਜੀਤ ਸਿੰਘ ਅਤੇ ਸ੍ਰੀ ਗੁਰਮੇਲ ਸਿੰਘ, ਆਪਣਾ ਪੰਜਾਬ ਪਾਰਟੀ ਤੋਂ ਸ੍ਰੀ ਸੁਰਜੀਤ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਭਰੇ।

                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ-ਕਮ-ਐਸ.ਡੀ.ਐਮ. ਸ੍ਰੀ ਜਿਤੇਂਦਰ ਜੋਰਵਰ ਕੋਲ ਬਹੁਜਨ ਸਮਾਜ ਪਾਰਟੀ ਤੋਂ ਸ੍ਰੀ ਰਤਨ ਚੰਦ, ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਤੋਂ ਸ੍ਰੀ ਅਜੀਤ ਰਾਮ, ਡੈਮੋਕਰੇਟਿਕ ਸਵਰਾਜ ਪਾਰਟੀ ਤੋਂ ਸ੍ਰੀ ਮਨਿੰਦਰ ਪਾਲ, ਆਪਣਾ ਪੰਜਾਬ ਪਾਰਟੀ ਤੋਂ ਸ੍ਰੀ ਮਹਿੰਦਰ ਸਿੰਘ ਅਤੇ ਫਕੀਰ ਪ੍ਰਸ਼ਾਦ ਡੋਗਰਾ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਸੰਤੋਖ ਸਿੰਘ, ਹਿੰਦੁਸਤਾਨ ਨਿਰਮਾਣ ਦਲ ਤੋਂ ਸ੍ਰੀ ਪਰਮਜੀਤ ਸਿੰਘ ਨੇ ਨਾਮਜਦਗੀ ਪੱਤਰ ਭਰੇ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਚੱਬੇਵਾਲ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ ਕੋਲ ਆਪਣਾ ਪੰਜਾਬ ਪਾਰਟੀ ਤੋਂ ਸ੍ਰੀ ਗੁਰਜੀਤ ਸਿੰਘ, ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਤੋਂ ਸ੍ਰੀ ਗੁਰਨਾਮ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੋਨੀਆ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਬਲਵਿੰਦਰ ਸਿੰਘ, ਇਨਕਲਾਬ ਵਿਕਾਸ ਦਲ ਤੋਂ ਸ੍ਰੀ ਸੁਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸ੍ਰੀ ਜਗਦੀਸ਼ ਸਿੰਘ, ਹਿੰਦੁਸਤਾਨ ਨਿਰਮਾਣ ਦਲ ਤੋਂ ਸ੍ਰੀ ਜਰਨੈਲ ਸਿੰਘ ਅਤੇ ਗੋਵਿੰਦਰ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ।

                  ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 19 ਜਨਵਰੀ ਨੂੰ ਅਤੇ ਵਾਪਸੀ 21 ਜਨਵਰੀ ਤੱਕ ਹੋ ਸਕੇਗੀ। ਉਨ੍ਹਾਂ ਦੱਸਿਆ ਕਿ ਮਤਦਾਨ 4 ਫ਼ਰਵਰੀ ਦਿਨ ਸ਼ਨੀਵਾਰ ਨੂੰ ਹੋਵੇਗਾ ਅਤੇ ਗਿਣਤੀ 11 ਮਾਰਚ 2017 ਨੂੰ ਹੋਵੇਗੀ।

ਹੁਸ਼ਿਆਰਪੁਰ ਜ਼ਿਲ੍ਹੇ 'ਚ ਹੋਈਆਂ 31 ਨਾਮਜ਼ਦਗੀਆਂ : ਜ਼ਿਲ੍ਹਾ ਚੋਣ ਅਫ਼ਸਰ

-ਮੁਕੇਰੀਆਂ 'ਚ 5, ਦਸੂਹਾ 9, ਉੜਮੁੜ 4, ਸ਼ਾਮਚੁਰਾਸੀ 1, ਹੁਸ਼ਿਆਰਪੁਰ 5, ਚੱਬੇਵਾਲ 4 ਅਤੇ ਗੜ੍ਹਸ਼ੰਕਰ ਵਿਖੇ 3 ਨਾਮਜ਼ਦਗੀ

ਹੁਸ਼ਿਆਰਪੁਰ, 17 ਜਨਵਰੀ: ਵਿਧਾਨ ਸਭਾ ਚੋਣਾਂ-2017 ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪੰਜਵਂੇ ਦਿਨ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 31 ਨਾਮਜ਼ਦਗੀ ਪੱਤਰ 29 ਉਮੀਦਵਾਰਾਂ ਵਲੋਂ ਦਾਖਲ ਕੀਤੇ ਗਏ। ਇਨ੍ਹਾਂ ਵਿੱਚ ਮੁਕੇਰੀਆਂ 'ਚ 5, ਦਸੂਹਾ 9, ਉੜਮੁੜ 4, ਸ਼ਾਮਚੁਰਾਸੀ 1, ਹੁਸ਼ਿਆਰਪੁਰ 5, ਚੱਬੇਵਾਲ 4 ਅਤੇ ਗੜ੍ਹਸ਼ੰਕਰ ਵਿਖੇ 3  ਨਾਮਜ਼ਦਗੀਆਂ ਸ਼ਾਮਲ ਹਨ।

                  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਮੁਕੇਰੀਆਂ-ਕਮ-ਐਸ.ਡੀ.ਐਮ. ਸ੍ਰੀ ਅਮਿਤ ਮਹਾਜਨ ਕੋਲ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ੍ਰੀ ਰਜਨੀਸ਼ ਕੁਮਾਰ ਬੱਬੀ ਅਤੇ ਇੰਦੂ ਬਾਲਾ, ਭਾਜਪਾ ਤੋਂ ਅਰੁਨੇਸ਼ ਕੁਮਾਰ ਅਤੇ ਰਘੁਨਾਥ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਕਰਮਜੀਤ ਸਿੰਘ ਨੇ ਕਾਗਜ਼ ਦਾਖਲ ਕੀਤੇ।

                  ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਦਸੂਹਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਹਿਮਾਂਸ਼ੂ ਅਗਰਵਾਲ ਕੋਲ ਬਹੁਜਨ ਸਮਾਜ ਪਾਰਟੀ ਤੋਂ ਜਗਪ੍ਰੀਤ ਸਿੰਘ ਸਾਹੀ ਤੇ ਕੁਲਬੀਰ ਕੌਰ ਸਾਹੀ, ਆਜ਼ਾਦ ਉਮੀਦਵਾਰ ਦੇ ਤੌਰ 'ਤੇ ਪਰਮਜੀਤ, ਭਾਰਤੀ ਜਨਤਾ ਪਾਰਟੀ ਤੋਂ ਸੁਖਜੀਤ ਕੌਰ, ਆਪਣਾ ਪੰਜਾਬ ਪਾਰਟੀ ਤੋਂ ਲਾਰੈਂਸ ਚੌਧਰੀ ਤੇ ਸਲੀਮ ਮਸੀਹ, ਭਾਰਤੀ ਰਾਸ਼ਟਰੀ ਕਾਂਗਰਸ ਤੋਂ ਅਰੁਣ ਡੋਗਰਾ, ਅਵਿਨਾਸ਼ ਡੋਗਰਾ ਅਤੇ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਰਘੂਨਾਥ ਸਿੰਘ ਰਾਣਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ  ਉੜਮੁੜ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਜਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਕੋਲ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਦੇ ਸੁਗਰੀਵ ਸਿੰਘ ਨੇ, ਭਾਰਤੀ ਰਾਸ਼ਟਰੀ ਕਾਂਗਰਸ ਤੋਂ ਸੰਗਤ ਸਿੰਘ ਅਤੇ ਜੋਗਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਕੁਲਦੀਪ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਕੋਲ ਸ਼੍ਰੋਮਣੀ ਅਕਾਲੀ ਦਲ ਤੋਂ ਮਹਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਭਰੇ।

                  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਲੋਕ ਜਨ ਸ਼ਕਤੀ ਪਾਰਟੀ ਤੋਂ ਓਮ ਪ੍ਰਕਾਸ਼ ਜੱਖੂ ਨੇ, ਭਾਰਤੀ ਰਾਸ਼ਟਰੀ ਕਾਂਗਰਸ ਤੋਂ ਸੁੰਦਰ ਸ਼ਾਮ ਅਰੋੜਾ ਤੇ ਸਿੰਪਲ ਅਰੋੜਾ, ਬਹੁਜਨ ਸਮਾਜ ਪਾਰਟੀ ਤੋਂ ਸੁਰਿੰਦਰ ਕੁਮਾਰ ਅਤੇ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਤੋਂ ਜਸਪ੍ਰੀਤ ਕੌਰ ਨੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ ਕੋਲ ਕਾਗਜ਼ ਭਰੇ। ਚੱਬੇਵਾਲ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਸੋਹਣ ਸਿੰਘ, ਭਾਰਤੀ ਰਾਸ਼ਟਰੀ ਕਾਂਗਰਸ ਤੋਂ ਰਾਜ ਕੁਮਾਰ, ਬਹੁਜਨ ਸਮਾਜ ਪਾਰਟੀ ਤੋਂ ਗੁਰਲਾਲ, ਆਮ ਆਦਮੀ ਪਾਰਟੀ ਤੋਂ ਜਸਵਿਦਰ ਕੁਮਾਰੀ ਨੇ ਰਿਟਰਨਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ ਕੋਲ ਕਾਗਜ਼ ਦਾਖਲ ਕਰਵਾਏ। ਗੜ੍ਹਸ਼ੰਕਰ ਹਲਕੇ ਵਿੱਚ ਆਮ ਆਦਮੀ ਪਾਰਟੀ ਤੋਂ ਜੈ ਕ੍ਰਿਸ਼ਨ ਤੇ ਨੀਲਮ ਰਾਣੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਪਿਛੋਰਾ ਸਿੰਘ ਨੇ ਐਸ.ਡੀ.ਐਮ. ਗੜ੍ਹਸ਼ੰਕਰ-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਧਾਲੀਵਾਲ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਵਾਏ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਮਜ਼ਦਗੀ ਪੱਤਰ ਅੱਜ ਆਖਰੀ ਦਿਨ 18 ਜਨਵਰੀ ਤੱਕ ਸਵੇਰੇ 11 ਵਜੇ ਤੋਂ 3 ਵਜੇ ਤੱਕ ਹੀ ਦਾਖਲ ਕੀਤੇ ਜਾ ਸਕਦੇ ਹਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)