ਮਿਲੇਨੀਅਮ ਵੋਟਰਜ਼ ਦੇ ਤੌਰ 'ਤੇ ਰਜਿਸਟਰੇਸ਼ਨ ਕਰਵਾਉਣ ਲਈ ਯੋਗ ਵਿਅਕਤੀਆਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ


ਹੁਸ਼ਿਆਰਪੁਰ, 20 ਨਵੰਬਰ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਮਿਲੇਨੀਅਮ ਵੋਟਰਜ਼ ਦੇ ਤੌਰ 'ਤੇ ਰਜਿਸਟਰੇਸ਼ਨ ਕਰਵਾਉਣ ਲਈ ਜਿਥੇ ਯੋਗ ਵਿਅਕਤੀਆਂ ਦੀ ਪਹਿਚਾਣ ਕੀਤੀ ਜਾਵੇਗੀ, ਉਥੇ ਉਨ੍ਹਾਂ ਨੂੰ ਵੋਟਰ
ਬਣਨ ਲਈ ਉਤਸ਼ਾਹਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦਾ ਜਨਮ 21ਵੀਂ ਸਦੀ ਦੇ ਪਹਿਲੇ ਦਿਨ 1 ਜਨਵਰੀ 2000 ਨੂੰ ਹੋਇਆ ਹੈ ਅਤੇ ਉਹ ਵਰਤਮਾਨ ਵਿੱਚ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਅਧੀਨ 1 ਜਨਵਰੀ 2018 ਨੂੰ ਯੋਗ ਵੋਟਰ ਹਨ, ਦੀ ਪਹਿਚਾਣ/ਰਜਿਸਟਰੇਸ਼ਨ ਕਰਨ ਲਈ ਕਮਿਸ਼ਨ ਵਲੋਂ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਰੀ ਕੀਤੀ ਗਈ ਹਦਾਇਤ ਅਨੁਸਾਰ ਅਜਿਹੇ ਵੋਟਰਾਂ ਨੂੰ 'ਮਿਲੇਨੀਅਮ ਵੋਟਰਜ਼' ਦੇ ਤੌਰ 'ਤੇ ਰਜਿਸਟਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਯੋਗ ਵਿਅਕਤੀ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਰ ਬਣ ਸਕਣ।
           ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਚਾਇਤ ਦਫ਼ਤਰਾਂ, ਹਸਪਤਾਲਾਂ ਅਤੇ ਰਜਿਸਟਰਾਰ/ਉਪ ਰਜਿਸਟਰਾਰ, ਜਨਮ ਅਤੇ ਮੌਤ ਦੇ ਰਿਕਾਰਡ ਤੋਂ ਉਕਤ ਯੋਗ ਨੌਜਵਾਨਾਂ ਦੀ ਪਹਿਚਾਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਿਲੇਨੀਅਮ ਵੋਟਰਾਂ ਨੂੰ ਰਾਸ਼ਟਰੀ ਵੋਟਰ ਦਿਵਸ 2018 ਵਾਲੇ ਦਿਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਮਿਲੇਨੀਅਮ ਵੋਟਰ, ਰਜਿਸਟਰੇਸ਼ਨ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਦੀ ਸਹਾਇਤਾ ਸਬੰਧਤ ਬੀ.ਐਲ.ਓਜ਼ ਵਲੋਂ ਕੀਤੀ ਜਾਵੇਗੀ।

'ਸਮਰਪਣ' ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

  •  ਏ.ਡੀ.ਸੀ. ਅਨੁਪਮ ਕਲੇਰ ਨੇ ਆਪਣੀਆਂ ਦੋ ਬੇਟੀਆਂ ਦੇ ਨਾਂ 'ਤੇ ਪਾਇਆ ਯੋਗਦਾਨ
ਹੁਸ਼ਿਆਰਪੁਰ, 20 ਨਵੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਦਾਨੀ ਸੱਜਣ ਸਰਕਾਰੀ ਸਕੂਲਾਂ ਦੀ ਸਹਾਇਤਾ ਲਈ ਭਾਰੀ ਗਿਣਤੀ ਵਿੱਚ ਅੱਗੇ ਆ ਰਹੇ ਹਨ। ਜਿਥੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਪਿਛਲੇ ਦਿਨੀਂ ਆਪਣੀ ਬੇਟੀ ਕਾਇਰਾ ਗਿਰੀ ਉਜਵਲ ਦੇ ਨਾਂ 'ਤੇ 'ਸਮਰਪਣ' ਤਹਿਤ ਸਹਾਇਤਾ ਫੰਡ ਵਿੱਚ ਯੋਗਦਾਨ ਪਾਇਆ ਗਿਆ ਹੈ, ਉਥੇ ਹੁਣ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਵੀ ਆਪਣੀਆਂ ਦੋ ਬੇਟੀਆਂ ਇਸ਼ਾਨਾ ਬਾਲੀ ਅਤੇ ਅਲੰਕ੍ਰਿਤਾ ਬਾਲੀ ਦੇ ਨਾਂ 'ਤੇ ਯੋਗਦਾਨ ਪਾਇਆ।
              ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬੁੱਧੀਜੀਵੀ ਵਰਗ ਨਾਲ ਵਿਚਾਰ ਚਰਚਾ ਕਰਨ ਉਪਰੰਤ 'ਸਮਰਪਣ' ਨਾਮ ਦੀ ਸੰਸਥਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ ਇਕੱਤਰ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 'ਸਮਰਪਣ' ਨਾਲ ਜੁੜਨ ਲਈ ਵੱਧ ਤੋਂ ਵੱਧ ਦਾਨੀ ਸੱਜਣ ਅੱਗੇ ਆਉਣ, ਤਾਂ ਜੋ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਰੋਜ਼ਾਨਾ ਇਕ ਰੁਪਏ ਦੇ ਹਿਸਾਬ ਨਾਲ ਸਲਾਨਾ 365 ਰੁਪਏ ਦੀ 'ਸਮਰਪਣ' ਤਹਿਤ ਪਰਚੀ ਕਟਵਾਈ ਜਾ ਸਕਦੀ ਹੈ ਅਤੇ ਪਰਚੀ ਕਟਵਾਉਣ ਵਾਲੇ ਦਾਨੀ ਸੱਜਣ ਨੂੰ 'ਸਮਰਪਣ' ਸੰਸਥਾ ਵਲੋਂ ਉਸ ਦੇ ਵਿਸ਼ੇਸ਼ ਦਿਨ 'ਤੇ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇਕ ਸਟਿੱਕਰ ਵੀ ਸੌਂਪਿਆ ਜਾਵੇਗਾ, ਜੋ ਦਾਨੀ ਸੱਜਣ ਆਪਣੇ ਵਾਹਨ 'ਤੇ ਲਗਾ ਸਕੇਗਾ ਅਤੇ ਇਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਦਾ ਮੈਂਬਰ ਹੈ।
        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਾਨ ਕੀਤਾ ਗਿਆ ਇਕ ਰੁਪਿਆ ਕਿਸੇ ਲੋੜਵੰਦ ਲਈ ਵਰਦਾਨ ਸਾਬਤ ਹੋ ਸਕਦਾ ਹੈ, ਇਸ ਲਈ ਇਸ ਪ੍ਰੋਜੈਕਟ ਨੂੰ ਜਨ ਮੁਹਿੰਮ ਬਣਾਉਣ ਲਈ ਇਕਜੁੱਟਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਕਜੁੱਟਤਾ ਨਾਲ ਇਸ ਮੁਹਿੰਮ ਨੂੰ ਉਚਾਈਆਂ 'ਤੇ ਲਿਜਾ ਕੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਹਾਣ ਦਾ ਬਣਾਇਆ ਜਾ ਸਕਦਾ ਹੈ। ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਜਾਂ ਆਪਣੇ ਬੱਚਿਆਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਵਿਸ਼ੇਸ਼ ਪਰਿਵਾਰਕ ਦਿਨ 'ਤੇ ਹਰ ਸਾਲ 365 ਰੁਪਏ ਦੀ ਪਰਚੀ 'ਸਮਰਪਣ' ਲਈ ਕਟਵਾ ਸਕਦੇ ਹਨ, ਤਾਂ ਜੋ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ।

ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਡਾ. ਅੰਬੇਦਕਰ ਫ਼ਾਉਂਡੇਸ਼ਨ: ਮਨਜੀਤ ਬਾਲੀ

ਤਲਵਾੜਾ, 19 ਨਵੰਬਰ: ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਿਆ ਤਹਿਤ ਅਦਾਰਾ ਡਾ. ਅੰਬੇਦਕਰ ਫ਼ਾਉਂਡੇਸ਼ਨ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ।
ਇਹ ਪ੍ਰਗਟਾਵਾ ਇੱਥੇ ਮਨਜੀਤ ਬਾਲੀ ਮੈਂਬਰ ਡਾ. ਅੰਬੇਦਕਰ ਫ਼ਾਉਂਡੇਸ਼ਨ ਦੇ ਮੈਂਬਰ ਪੰਜਾਬ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦੀ ਫਾਉਂਡੇਸ਼ਨ ਵੱਲੋਂ ਜਿੱਥੇ ਅਨੁਸੂਚਿਤ ਵਰਗਾਂ ਉੱਤੇ ਹੋ ਰਹੇ ਅੱਤਿਆਚਾਰ ਦੇ ਪੀੜਤਾਂ ਲਈ ਬਾਕਾਇਦਾ ਰਾਹਤ ਯੋਜਨਾ ਮੌਜੂਦ ਹੈ ਉੱਥੇ ਅੰਤਰ-ਜਾਤੀ ਵਿਆਹ ਤੋਂ ਇਲਾਵਾ ਸਿਹਤ ਤੇ ਸਿੱਖਿਆ ਖੇਤਰਾਂ ਵਿਚ ਵੀ ਵਿਆਪਕ ਪੱਧਰ ਤੇ ਭਲਾਈ ਸਕੀਮਾਂ ਤਹਿਤ ਵੱਡੀ ਧਨ ਰਾਸ਼ੀ ਦਾ ਪ੍ਰਬੰਧ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਉਹ ਇਸ ਵਿਭਾਗ ਸਬੰਧੀ ਪੂਰੀ ਸ਼ਿੱਦਤ ਨਾਲ ਆਪਣਾ ਸੁਨੇਹਾ ਪਹੁੰਚਾ ਰਹੇ ਹਨ ਅਤੇ ਲੋਕਾਂ ਨੂੰ ਇਸ ਦਾ ਭਾਰੀ ਲਾਭ ਵੀ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿਸਾਲ ਵਜੋਂ ਡਾ. ਅੰਬੇਦਕਰ ਮੈਡੀਕਲ ਸਹਾਇਤਾ ਯੋਜਨਾ ਕਿਡਨੀ ਟਰਾਂਸਪਲਾਂਟ ਲਈ 3.50 ਲੱਖ ਰੁਪਏ ਦਿੱਤੇ ਜਾਂਦੇ ਹਨ ਅਤੇ ਗੰਭੀਰ ਬਿਮਾਰੀਆਂ ਲਈ ਵੀ ਮਾਇਕ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਵਿੱਚ ਪਿਛਲੇ ਥੋੜ੍ਹੇ ਅਰਸੇ ਵਿੱਚ ਹੀ ਕਰੀਬ 2 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਮ. ਸੀ. ਅਮਨਦੀਪ ਹੈਪੀ ਮੰਡਲ ਪ੍ਰਧਾਨ ਭਾਜਪਾ ਤਲਵਾੜਾ, ਡਾ. ਆਜ਼ਾਦ ਪ੍ਰਧਾਨ ਐੱਸ. ਸੀ. ਮੋਰਚਾ ਹੁਸ਼ਿਆਰਪੁਰ, ਸੰਜੇ ਠਾਕੁਰ ਆਦਿ ਸਮੇਤ ਹੋਰ ਆਗੂ ਹਾਜਰ ਸਨ।

ਵਿੱਦਿਅਕ ਮੇਲੇ ਵਿਦਿਆਰਥੀਆਂ ਲਈ ਲਾਹੇਵੰਦ: ਡਾ. ਧਰੁਵ


  • ਸੈਕਟਰ-1 ਸਕੂਲ ਵਿੱਚ ਲੱਗਾ ਗਣਿਤ ਮੇਲਾ
ਤਲਵਾੜਾ, 19 ਨਵੰਬਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ-1 ਵਿਖੇ ਪ੍ਰਿੰ. ਦਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਗਣਿਤ ਮੇਲਾ ਕਰਵਾਇਆ ਗਿਆ ਜਿਸ ਵਿਚ ਨਗਰ ਪੰਚਾਇਤ
ਤਲਵਾੜਾ ਦੇ ਪ੍ਰਧਾਨ ਡਾ. ਧਰੁਵ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਸੰਬੋਧਨ ਕਰਿਦਆਂ ਕਿਹਾ ਕਿ ਅਜਿਹੇ ਵਿੱਦਿਅਕ ਮੇਲੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਿੱਧ ਹੁੰਦੇ ਹਨ ਕਿਉਂਕਿ ਇਨ੍ਹਾਂ ਰਾਹੀਂ ਪੜ੍ਹਾਈ ਵਿੱਚ ਵਧੇਰੇ ਰੌਚਕਤਾ ਪੈਦਾ ਹੁੰਦੀ ਹੈ। ਵਿਦਿਆਰਥੀਆਂ ਵੱਲੋਂ ਮੇਲੇ ਵਿਚ ਗਣਿਤ ਵਿਸ਼ੇ ਨਾਲ ਸਬੰਧਤ ਅਨੇਕਾਂ ਕਿਰਿਆਵਾਂ ਰਾਹੀਂ ਵਧ-ਚੜ੍ਹ ਕੇ ਸ਼ਿਰਕਤ ਕੀਤੀ ਗਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪਰਮਿੰਦਰ ਸਿੰਘ ਟੀਨੂੰ ਮੈਂਬਰ ਨਗਰ ਪੰਚਾਇਤ, ਯਸ਼ਪਾਲ ਸਿੰਘ, ਵਿਜੇ ਕੁਮਾਰ, ਮਨਮੋਹਨ ਸਿੰਘ ਪੰਕਜ, ਅਰਪਣਾ ਚੌਧਰੀ ਆਦਿ ਸਮੇਤ ਸਕੂਲ ਸਟਾਫ਼, ਮਾਪੇ ਤੇ ਹੋਰ ਪਤਵੰਤੇ ਹਾਜਰ ਸਨ।

ਭਡਿਆਰਾਂ ਸਕੂਲ ਵਿਚ ਕਰਵਾਇਆ ਗਣਿਤ ਮੇਲਾ

ਤਲਵਾੜਾ, 19 ਨਵੰਬਰ: ਸਰਕਾਰੀ ਮਿਡਲ ਸਕੂਲ ਭਡਿਆਰਾਂ ਵਿਖੇ ਇੱਕ ਦਿਨਾ
ਸਰਕਾਰੀ ਮਿਡਲ ਸਕੂਲ ਭਡਿਆਰਾਂ ਵਿਖੇ ਗਣਿਤ ਮੇਲੇ ਦੌਰਾਨ ਸਕੂਲ ਮੁਖੀ
 ਕੇਵਲ ਸਿੰਘ ਤੇ ਹੋਰ।
ਗਣਿਤ ਮੇਲਾ ਸਕੂਲ ਮੁਖੀ ਕੇਵਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਵਿਦਿਆਥੀਆਂ ਵੱਲੋਂ ਕਿਰਿਆਵਾਂ ਰਾਹੀਂ ਗਣਿਤ ਵਿਸ਼ੇ ਦੀਆਂ ਪੇਚੀਦਗੀਆਂ ਨੂੰ ਸਰਲਤਾ ਅਤੇ ਰੌਚਕ ਢੰਗ ਨਾਲ ਪੇਸ਼ ਕੀਤਾ ਗਿਆ। ਸਕੂਲ ਮੁਖੀ ਕੇਵਲ ਸਿੰਘ ਨੇ ਦੱਸਿਆ ਕਿ ਗਣਿਤ ਅਧਿਆਪਕਾਂ ਦੇ ਨਿਰਦੇਸ਼ਨ ਤਹਿਤ ਬੱਚਿਆਂ ਵੱਲੋਂ ਇਸ ਮੇਲੇ ਦੀਆਂ ਸਰਗਰਮੀਆਂ ਵਿਚ ਵਧ ਚੜ੍ਹ ਦੇ ਸ਼ਿਰਕਤ ਕੀਤੀ ਗਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸੁਰਿੰਦਰ ਸਿੰਘ, ਅਰੁਣ ਕੌਲ, ਹਰਭਜਨ ਸਿੰਘ, ਬਸੰਤ ਸਿੰਘ, ਰਵਿੰਦਰ ਸਿੰਘ ਆਦਿ ਸਮੇਤ ਅਧਿਆਪਕ, ਮਾਪੇ ਤੇ ਹੋਰ ਪਤਵੰਤੇ ਹਾਜਰ ਸਨ।

ਪਦਮਾਵਤੀ ਫ਼ਿਲਮ ਦੇ ਵਿਰੋਧ ਵਿਚ ਰਾਜਪੂਤ ਸਭਾ ਨੇ ਪੁਤਲਾ ਫ਼ੂਕਿਆ


ਤਲਵਾੜਾ, 19 ਨਵੰਬਰ: ਰਾਜਪੂਤ ਸਭਾ ਤਲਵਾੜਾ ਵੱਲੋਂ ਪ੍ਰਧਾਨ ਮਾਨ
ਸਿੰਘ ਪਠਾਣੀਆ ਦੀ ਅਗਵਾਈ ਹੇਠ ਇੱਥੇ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ਪਦਮਾਵਤੀ ਦੇ ਵਿਰੁੱਧ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਚੌਂਕ ਵਿਚ ਪੁਤਲਾ ਸਾੜਿਆ ਗਿਆ। ਇਸ ਫ਼ਿਲਮ ਉੱਤੇ ਪੂਰਨ ਪਾਬੰਦੀ ਲਾਉਣ ਦੀ ਮੰਗ ਕਰਦਿਆਂ ਸਭਾ ਦੇ ਆਗੂਆਂ ਨੇ ਕਿਹਾ ਕਿ ਇਸ ਫ਼ਿਲਮ ਰਾਹੀਂ ਇਤਿਹਾਸ ਨੂੰ ਗ਼ਲਤ ਢੰਗ ਨਾਲ ਪੇਸ਼ ਕਰਦੇ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪੁੱਜੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰੇਸ਼ ਰਾਣਾ, ਜਤਿੰਦਰ ਕੰਵਰ, ਕੰਵਰ ਰਤਨ ਚੰਦ, ਰਸ਼ਪਾਲ ਸਿੰਘ ਸਿਪਾਹੀਆ, ਡਾ. ਧਰੁੱਬ ਸਿੰਘ, ਸੰਜੀਵ ਠਾਕੁਰ, ਸੁਨੀਲ ਠਾਕੁਰ, ਮਨੋਜ ਠਾਕੁਰ, ਰਣਜੀਤ ਸਿੰਘ, ਸੁਖਵੰਤ ਸਿੰਘ, ਪ੍ਰਦੀਪ ਡਡਵਾਲ, ਨਰੇਸ਼ ਠਾਕੁਰ, ਰਾਜਿੰਦਰ ਸਿੰਘ, ਸਿਕੰਦਰ ਮਿਨਹਾਸ ਆਦਿ ਸਮੇਤ ਵੱਡੀ ਗਿਣਤੀ ਆਗੂ ਤੇ ਸਰਗਰਮ ਕਾਰਕੁੰਨ ਹਾਜਰ ਸਨ।

ਸਰਬੱਤ ਵਿਕਾਸ ਯੋਜਨਾ ਰਾਹੀਂ ਘਰ-ਘਰ ਤੱਕ ਪਹੁੰਚਾਈਆਂ ਜਾਣਗੀਆਂ ਲੋਕ ਭਲਾਈ ਸਕੀਮਾਂ : ਡਿਪਟੀ ਕਮਿਸ਼ਨਰ


  • ਕਿਹਾ, ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਖੁੱਦ ਪਹਿਲ-ਕਦਮੀ ਵੀ ਕਰਨ ਪਿੰਡ ਵਾਸੀ
  • ਲੋਕ ਭਲਾਈ ਸਕੀਮਾਂ ਸਬੰਧੀ ਪਿੰਡ ਮੋਰਾਂਵਾਲੀ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਆਡੀਟੋਰੀਅਮ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
ਹੁਸ਼ਿਆਰਪੁਰ, 17 ਨਵੰਬਰ:ਮਹਾਤਮਾਂ ਗਾਧੀ ਸਰਬੱਤ ਵਿਕਾਸ ਯੋਜਨਾ ਰਾਹੀਂ ਸਰਕਾਰ ਦੀਆਂ ਭਲਾਈ ਸਕੀਮਾਂ ਘਰ-ਘਰ ਤੱਕ ਪਹੁਚਾਈਆਂ ਜਾਣਗੀਆਂ। ਭਲਾਈ ਸਕੀਮਾਂ ਨੂੰ ਜਰੂਰਤਮੰਦ ਲੋਕਾਂ ਤੱਕ ਪਹੁਚਾਉਣ ਲਈ ਪੰਜਾਬ ਸਰਕਾਰ ਵਲੋਂ ਮਹਾਤਮਾਂ ਗਾਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਨੂੰ ਹੇਠਲੇ ਪੱਧਰ ਤੱਕ ਪਹੁਚਾਉਣ ਲਈ ਗਠਿਤ ਕੀਤੀਆਂ ਸਰਕਾਰੀ ਵਿਭਾਗਾਂ ਦੀਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਥਿਤ ਘਰ-ਘਰ ਜਾ ਕੇ ਇਕ ਡਾਟਾ ਬੇਸ ਤਿਆਰ ਕਰਨਗੀਆਂ। ਇਸ ਡਾਟਾ ਬੇਸ ਰਾਹੀਂ ਇਹ ਪਤਾ ਲੱਗ ਸਕੇਗਾ ਕਿ ਕਿਸ ਘਰ ਦੇ ਪਰਿਵਾਰ ਲਈ ਕਿਹੜੀ ਸਕੀਮ ਲਾਹੇਵੰਦ ਸਾਬਿਤ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਆਡੀਟੋਰੀਅਮ ਵਿਖੇ ਮਹਾਤਮਾ
ਗਾਧੀ ਸਰਬੱਤ ਵਿਕਾਸ ਯੋਜਨਾ ਨੂੰ ਲਾਗੂ ਕਰਦੇ ਹੋਏ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਇਹ ਗੱਲ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਸਬੰਧੀ ਲਗਾਏ ਗਏ ਸਟਾਲਾਂ ਦਾ ਉਦਘਾਟਨ ਵੀ ਕੀਤਾ ਅਤੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਸ੍ਰੀ ਹਰਬੀਰ ਸਿੰਘ ਅਤੇ ਐਸ .ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

                       ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਜਨਤਾ ਦੀ ਸਹੂਲਤ ਲਈ ਸਰਕਾਰ ਵਲੋਂ ਵੱਖ ਵੱਖ ਵਿਭਾਗਾਂ ਅਧੀਨ ਕਈ ਤਰ੍ਹਾਂ ਦੀਆਂ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ। ਪਰ ਇਹ ਦੇਖਣ ਵਿੱਚ ਆਉਂਦਾ ਹੈ ਕਿ ਇਨ੍ਹਾਂ ਸਕੀਮਾਂ ਦਾ ਜਿਆਦਾਤਰ ਲਾਭ ਜ਼ਮੀਨੀ ਪੱਧਰ ਤੱਕ ਨਹੀਂ ਪਹੁੰਚ ਪਾਉਂਦਾ ਹੈ। ਹੇਠਲੇ ਪੱਧਰ ਤੱਕ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸਰਕਾਰ ਵਲੋਂ ਮਹਾਤਮਾਂ ਗਾਧੀ ਸਰਬੱਤ ਵਿਕਾਸ ਯੋਜਨਾ ਲਾਗੂ ਕੀਤੀ ਗਈ ਹੈ। ਜਿਸ ਵਿੱਚ ਸਰਬੱਤ ਸ਼ਬਦ ਦਾ ਮਤਲਬ ਹੀ ਸਭ ਤੱਕ ਪਹੁੰਚਣਾ ਹੀ ਹੈ। ਇਸ ਲਈ ਆਮ ਜਨਤਾ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਲਈ ਮਹਾਤਮਾਂ ਗਾਧੀ ਸਰਬੱਤ ਯੋਜਨਾ ਅਧੀਨ ਗਠਿਤ ਕੀਤੀਆਂ ਗਈਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਦੇ ਹਰ ਘਰ ਜਾ ਕੇ ਘਰਾਂ ਵਿੱਚ ਰਹਿੰਦੇ ਲੋਕਾਂ ਦੇ ਨਾਮ, ਉਮਰ, ਸਲਾਨਾ ਇੰਨਕਮ, ਸਿੱਖਿਆ ਅਤੇ ਮੁਢਲੀਆਂ ਜਰੂਰਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕਰੇਗੀ। ਇਸ ਜਾਣਕਾਰੀ ਦੇ ਅਧਾਰ ਤੇ ਹੀ ਇਹ ਪਤਾ ਲਗਾਇਆ ਜਾਵੇਗਾ ਕਿ ਕਿਹੜੀਆਂ ਭਲਾਈ ਸਕੀਮਾਂ ਉਸ ਘਰ ਦੇ ਮੈਂਬਰਾਂ ਲਈ ਲਾਹੇਵੰਦ ਸਾਬਤ ਹੋਣਗੀਆਂ ਅਤੇ ਉਨ੍ਹਾਂ ਸਕੀਮਾਂ ਸਬੰਧੀ ਫਾਰਮ ਅਤੇ ਕਾਗਜੀ ਕਾਰਵਾਈ ਪੂਰੀ ਕਰਕੇ ਲਾਭਪਾਤਰੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਉਹ ਖੁਦ ਵੀ ਪਹਿਲ ਕਦਮੀ ਕਰਨ। ਸਰਕਾਰ ਵਲੋਂ ਜ਼ਿਲ੍ਹਾ, ਸਬ-ਡਵੀਜਨ ਪੱਧਰ, ਤਹਿਸੀਲ ਪੱਧਰ ਅਤੇ ਬਲਾਕ ਪੱਧਰ 'ਤੇ ਵੀ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਦਫ਼ਤਰ ਖੋਲ੍ਹੇ ਗਏ ਹਨ। ਇਨ੍ਹਾਂ ਦਫ਼ਤਰਾਂ ਰਾਹੀਂ ਪਿੰਡ ਵਾਸੀ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਸਬੰਧੀ ਮੁਢਲੀ ਜਾਣਕਾਰੀ ਹਾਸਲ ਕਰਕੇ ਲਾਹਾ ਲੈ ਸਕਦੇ ਹਨ।
                       ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਸਿਵਲ ਸਰਜਨ ਡਾ. ਰੇਨੂੰ ਸੂਦ, ਐਕਸੀਅਨ ਵਾਟਰ ਸਪਲਾਈ ਸ. ਭੁਪਿੰਦਰ ਸਿੰਘ, ਖੇਤੀਬਾੜੀ ਵਿਭਾਗ ਦੇ ਤਕਨੀਕੀ ਮਾਹਰ ਸ੍ਰੀ ਡਾ. ਦਵਿੰਦਰ ਸਿੰਘ, ਸੀ.ਡੀ.ਪੀ.ਓ. ਪਰਮਜੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਦੁਆਰਾ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਪਿੰਡ ਵਾਸੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ 'ਤੇ ਡੀ.ਐਸ.ਪੀ. ਸ੍ਰੀ ਰਾਜ, ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿੱਤਰ ਸਮੇਤ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)