ਮੈਡੀਕਲ ਅਫ਼ਸਰਾਂ ਨੂੰ ਰੈਗੂਲਰ ਤਨਖਾਹ ਸਕੇਲ 'ਤੇ ਭਰਤੀ ਕਰਨ ਨਾਲ ਵੱਧ ਤੋਂ ਵੱਧ ਡਾਕਟਰ ਸਰਕਾਰੀ ਸੇਵਾਵਾਂ ਵਿੱਚ ਆਉਣਗੇ : ਬ੍ਰਹਮ ਮਹਿੰਦਰਾ


  • ਕਿਹਾ, ਆਈ.ਐਮ.ਏ. ਰਾਜ ਵਿੱਚ ਸਿਹਤ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਹਤ ਯੋਜਨਾਵਾਂ ਲਈ ਪੂਰਾ ਸਹਿਯੋਗ ਕਰੇਗੀ

  • ਸਪੈਸ਼ਲਿਸਟ ਡਾਕਟਰਾਂ ਦੀ ਤਨਖਾਹ 1 ਲੱਖ 75 ਹਜ਼ਾਰ ਕਰਨ ਸਬੰਧੀ ਵਿੱਤ ਵਿਭਾਗ ਨੂੰ ਭੇਜੀ ਤਜਵੀਜ਼

  • ਸਟੇਟ ਅਤੇ ਨੈਸ਼ਨਲ ਹਾਈ ਵੇਅ 'ਤੇ ਖੋਲ੍ਹੇ ਜਾਣਗੇ ਟਰੋਮਾ ਸੈਂਟਰ

ਹੁਸ਼ਿਆਰਪੁਰ, 21 ਜਨਵਰੀ: ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਵਿੱਤ ਮੰਤਰੀ ਸ੍ਰ: ਮਨਪ੍ਰੀਤ ਸਿੰਘ ਬਾਦਲ ਵਲੋਂ ਨਵੀਂ ਭਰਤੀ ਕੀਤੇ ਜਾਂਦੇ ਮੈਡੀਕਲ ਅਫ਼ਸਰਾਂ ਨੂੰ ਰੈਗੂਲਰ ਤਨਖਾਹ ਸਕੇਲ ਸਬੰਧੀ ਕੀਤੀ ਘੋਸ਼ਣਾ ਨਾਲ ਵੱਧ ਤੋਂ ਵੱਧ ਡਾਕਟਰ ਸਰਕਾਰੀ ਸੇਵਾਵਾਂ ਵਿੱਚ ਆਉਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੁਝ ਮਹੀਨੇ ਪਹਿਲਾਂ ਉਨ੍ਹਾਂ ਨੇ ਵਿੱਤ ਮੰਤਰੀ ਨਾਲ ਡਾਕਟਰਾਂ ਨੂੰ ਰੈਗੂਲਰ ਤਨਖਾਹ ਸਕੇਲ ਤੇ ਭਰਤੀ ਕਰਨ ਸਬੰਧੀ ਚਰਚਾ
ਕੀਤੀ ਸੀ, ਜਿਸ ਦੇ ਲਾਗੂ ਹੋਣ ਨਾਲ ਨਵੀਂ ਭਰਤੀ ਹੋਣ ਵਾਲੇ ਡਾਕਟਰਾਂ ਦਾ ਮਨੋਬਲ ਵੀ ਵਧੇਗਾ। ਉਹ ਅੱਜ ਆਈ.ਐਮ.ਏ. ਦੀ ਦੋ ਰੋਜ਼ਾ ਸੂਬਾ ਪੱਧਰੀ ਕਾਨਫਰੰਸ ਦੇ ਅੰਤਿਮ ਦਿਨ ਸ਼ਿਰਕਤ ਕਰਨ ਦੌਰਾਨ ਪ੍ਰੈਸ ਕਾਨਫਰੰਸ ਵਿੱਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਈ.ਐਮ.ਏ. ਨੇ ਉਨ੍ਹਾਂ ਨੂੰ ਵਿਸ਼ਵਾਸ਼ ਦੁਆਇਆ ਹੈ ਕਿ ਸਿਹਤ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਹਤ ਯੋਜਨਾਵਾਂ ਨੂੰ ਆਈ.ਐਮ.ਏ. ਪੂਰਾ ਸਹਿਯੋਗ ਦੇਵੇਗੀ। ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦਾ ਜਾ ਰਿਹਾ ਮੈਡੀਕਲ ਨੈਸ਼ਨਲ ਬਿੱਲ ਦਾ ਪੰਜਾਬ ਸਰਕਾਰ ਵਿਰੋਧ ਕਰੇਗੀ। ਇਹ ਬਿੱਲ ਡਾਕਟਰਾਂ ਅਤੇ ਲੋਕਾਂ ਦੇ ਹਿੱਤ ਵਿੱਚ ਨਹੀਂ ਹੈ।


                  ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਪੈਸ਼ਲ ਡਾਕਟਰਾਂ ਦੀ ਤਨਖਾਹ 1 ਲੱਖ 75 ਹਜ਼ਾਰ ਪ੍ਰਤੀ ਮਹੀਨਾ ਕਰਨ ਸਬੰਧੀ ਤਜਵੀਜ਼ ਵਿੱਤ ਵਿਭਾਗ ਨੂੰ ਭੇਜ ਗਈ ਹੈ, ਤਾਂ ਜੋ ਵੱਧ ਤੋਂ ਵੱਧ ਸਪੈਸ਼ਲਿਸਟ ਡਾਕਟਰ ਸਰਕਾਰੀ ਸੇਵਾਵਾਂ ਵਿੱਚ ਆਉਣ ਅਤੇ ਹਸਪਤਾਲਾਂ ਵਿੱਚ ਸਪੈਸ਼ਲ ਡਾਕਟਰਾਂ ਦੀ ਕਮੀ ਪੂਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਵੀ ਜਲਦੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੈਜੀਡੈਂਸਲ ਖੇਤਰਾਂ ਵਿੱਚ ਖੋਲ੍ਹੇ ਗਏ ਨਰਸਿੰਗ ਹੋਮ ਸਬੰਧੀ ਵੀ ਸਰਕਾਰ ਵਲੋਂ ਗਠਿਤ ਕੀਤੀ ਗਈ ਕਮੇਟੀ ਦੁਆਰਾ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਕ ਐਕਟ ਵਿੱਚ ਇਸ ਗੱਲ ਦਾ ਵੀ ਜ਼ਿਕਰ ਕੀਤਾ ਜਾ ਰਿਹਾ ਹੈ ਕਿ ਪ੍ਰਾਈਵੇਟ ਹਸਪਤਾਲਾਂ ਵਲੋਂ ਜੋ ਓਪਰੇਸ਼ਨ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਦੇ ਖਰਚੇ ਸਬੰਧੀ ਲਿਸਟ ਹਸਪਤਾਲਾਂ ਦੇ ਬਾਹਰ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਸਟੇਟ ਅਤੇ ਨੈਸ਼ਨਲ ਹਾਈ ਵੇਅ 'ਤੇ ਜ਼ਿਆਦਾ ਹੋਣ ਵਾਲੀਆਂ ਸੰਭਾਵਿਤ ਸੜਕ ਦੁਰਘਟਨਾਵਾਂ 'ਤੇ ਟਰੋਮਾ ਸੈਂਟਰ ਖੋਲ੍ਹੇ ਜਾਣਗੇ। ਇਸ ਸਬੰਧੀ ਗਠਿਤ ਕੀਤੀ ਗਈ ਕਮੇਟੀ ਵਲੋਂ ਤਜਵੀਜ਼ 'ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 5 ਹੋਰ ਨਵੇਂ ਸਰਕਾਰੀ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਪਹਿਲਾ ਮੈਡੀਕਲ ਕਾਲਜ ਮੋਹਾਲੀ ਵਿਖੇ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ
ਕਿ ਡੇਂਗੂ, ਚਿਕਨਗੂਨੀਆਂ ਅਤੇ ਸਵਾਈਨ ਫਲੂ ਵਰਗੀਆਂ ਗੰਭੀਰ ਬੀਮਾਰੀਆਂ ਸਬੰਧੀ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿਸ ਜਗ੍ਹਾ ਅਤੇ ਖੇਤਰ ਵਿੱਚ ਇਹ ਬੀਮਾਰੀਆਂ ਹੁੰਦੀਆਂ ਹਨ, ਉਸ ਦੀ ਰਿਪੋਰਟ ਤੁਰੰਤ ਸਿਹਤ ਵਿਭਾਗ ਨੂੰ ਭੇਜੀ ਜਾਵੇ, ਤਾਂ ਜੋ ਵਿਭਾਗ ਉਸ ਖੇਤਰ ਵਿੱਚ ਉਪਰਾਲੇ ਕਰਕੇ ਇਨ੍ਹਾਂ ਬੀਮਾਰੀਆਂ ਨੂੰ ਹੋਰ ਜਗ੍ਹਾ 'ਤੇ ਫੈਲਣ ਤੋਂ ਵੀ ਰੋਕ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਹਰ ਵਰਗ ਦੇ ਵਿਅਕਤੀ ਦੀ ਸਿਹਤ ਦੀ ਚਿੰਤਾ ਹੈ। ਇਸ ਲਈ ਸਰਕਾਰ ਵਲੋਂ ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਬੀਮਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਉਪਲਬੱਧ ਕਰਾਉਣ ਲਈ ਵਚਨਬੱਧ ਹੈ ਅਤੇ ਹਰ ਸੰਭਵ ਸਹੂਲਤਾਂ ਆਮ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਸਿਹਤ ਮੰਤਰੀ ਪੰਜਾਬ ਨੂੰ ਆਈ.ਐਮ.ਏ. ਵਲੋਂ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ।  ਕਾਨਫਰੰਸ ਦੌਰਾਨ ਡੀ.ਐਮ.ਸੀ. ਲੁਧਿਆਣਾ, ਸਰਕਾਰੀ ਕਾਲਜ ਪਟਿਆਲਾ ਅਤੇ ਪੀ.ਆਈ.ਐਮ.ਐਸ. ਜਲੰਧਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਮਾਹਿਰ ਡਾਕਟਰਾਂ ਨੇ ਨਵੀਂ ਤਕਨੀਕ ਅਨੁਸਾਰ ਬੀਮਾਰੀਆਂ ਦੀ ਰੋਕਥਾਮ ਅਤੇ ਬਚਾਓ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸਿਹਤ ਮੰਤਰੀ ਵਲੋਂ ਇਕ ਸੁਵੀਨਾਰ ਵੀ ਰੀਲੀਜ਼ ਕੀਤਾ ਗਿਆ। ਇਸ ਮੌਕੇ ਪਟਿਆਲਾ ਦੇ ਡਾਕਟਰ ਜਤਿੰਦਰ ਕਾਂਸਲ ਨੂੰ ਆਈ.ਐਮ.ਏ. ਦਾ ਨਵਾਂ ਸਟੇਟ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜਸਪਾਲ ਕੌਰ, ਸਿਵਲ ਸਰਜਨ ਡਾ. ਰੇਨੂ ਸੂਦ, ਡਾ.ਰਜਿੰਦਰ ਸ਼ਰਮਾ, ਸਟੇਟ ਪ੍ਰਧਾਨ ਅਤੇ ਚੇਅਰਮੈਨ ਡਾ.ਨਵਜੋਤ, ਸਟੇਟ ਸਕੱਤਰ ਡਾ. ਕੇਸ਼ਵ ਸੂਦ, ਸਕੱਤਰ ਡਾ. ਨਰੇਸ਼ ਸੂਦ, ਫਾਇਨਾਂਸ ਸਕੱਤਰ ਡਾ. ਯੋਗੇਸ਼ਵਰ ਸੂਦ ਤੋਂ ਇਲਾਵਾ 1200 ਤੋਂ ਵੱਧ ਡਾਕਟਰ ਵੀ ਮੌਜੂਦ ਸਨ।

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਸੂਬੇ ਦੀ ਚੋਣਾਂ ਦੌਰਾਨ ਆਈ.ਟੀ ਖੇਤਰ 'ਚ ਲਾਮਿਸਾਲ ਕਾਰਗੁਜ਼ਾਰੀ 'ਤੇ ਨੈਸ਼ਨਲ ਐਵਾਰਡ ਲਈ ਚੋਣ



  • ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੂੰ ਮਿਲੇਗਾ ਸਪੈਸ਼ਲ ਐਵਾਰਡ

  • 'ਈ.ਸੀ.ਆਈ. ਐਪ' ਤਿਆਰ ਕਰਨ 'ਤੇ ਹਾਸਲ ਕੀਤੀ ਉਪਲਬੱਧੀ

  • 25 ਜਨਵਰੀ ਨੂੰ ਨਵੀਂ ਦਿੱਲੀ 'ਚ ਰਾਸ਼ਟਰੀ ਵੋਟਰ ਦਿਵਸ 'ਤੇ ਦੇਸ਼ ਦੇ ਰਾਸ਼ਟਰਪਤੀ ਸੌਂਪਣਗੇ ਐਵਾਰਡ

ਹੁਸ਼ਿਆਰਪੁਰ, 20 ਜਨਵਰੀ:ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਸੂਬੇ ਨੂੰ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਈ.ਟੀ.ਖੇਤਰ ਵਿਚ ਲਾਮਿਸਾਲ ਕਾਰਗੁਜ਼ਾਰੀ 'ਤੇ ਨੈਸ਼ਨਲ ਐਵਾਰਡ-2017 ਲਈ ਚੁਣਿਆ ਗਿਆ ਹੈ। ਇਸ ਐਵਾਰਡ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਪੁਲ ਉਜਵਲ ਆਈ.ਏ.ਐਸ ਨਵੀਂ ਦਿੱਲੀ ਵਿਖੇ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ 'ਤੇ ਰਾਸ਼ਟਰੀ ਸਮਾਰੋਹ ਦੌਰਾਨ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਕੋਲੋਂ 'ਸਪੈਸ਼ਲ ਐਵਾਰਡ' ਹਾਸਲ ਕਰਨਗੇ। ਉਨ੍ਹਾਂ ਦੀ ਇਸ 'ਸਪੈਸ਼ਲ ਨੈਸ਼ਨਲ ਐਵਾਰਡ' ਲਈ ਚੋਣ ਨਵਾਂ ਸ਼ਹਿਰ ਵਿਖੇ ਤਾਇਨਾਤੀ ਸਮੇਂ ਵਿਧਾਨ ਸਭਾ ਚੋਣਾਂ ਦੌਰਾਨ ਤਿਆਰ ਕੀਤੇ ਗਏ ਐਂਡਰਾਇਡ ਐਪ 'ਈ ਸੀ ਆਈ ਐਪ' ਸਦਕਾ ਹੋਈ ਹੈ। ਤਿਆਰ ਕੀਤੇ ਗਏ ਇਸ ਐਪ ਨੂੰ ਉਸ ਸਮੇਂ ਮੁੱਖ ਚੋਣ ਕਮਿਸ਼ਨਰ ਸ਼੍ਰੀ ਨਸੀਮ ਜ਼ੈਦੀ ਵਲੋਂ ਜਾਰੀ ਕੀਤਾ ਗਿਆ ਸੀ।

          ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਸਮੇਤ 7 ਰਾਜਾਂ ਦੀ ਚੋਣਾਂ ਦੌਰਾਨ ਵੱਖ-ਵੱਖ ਖੇਤਰਾਂ ਵਿਚ ਲਾਮਿਸਾਲ ਕਾਰਗੁਜ਼ਾਰੀ 'ਤੇ 'ਨੈਸ਼ਨਲ ਐਵਾਰਡ-2017' ਲਈ ਚੋਣ ਕੀਤੀ ਗਈ ਹੈ। ਇਨ੍ਹਾਂ ਵਿਚੋਂ 'ਸਪੈਸ਼ਲ ਨੈਸ਼ਨਲ ਐਵਾਰਡ' ਸ਼੍ਰੇਣੀ ਲਈ 6 ਅਤੇ 'ਜਨਰਲ ਨੈਸ਼ਨਲ ਐਵਾਰਡ' ਸ਼੍ਰੇਣੀ ਲਈ ਵੀ ਦੇਸ਼ ਦੇ 6 ਅਧਿਕਾਰੀਆਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਪੰਜਾਬ ਸੂਬੇ ਵਿਚ ਆਈ.ਟੀ. ਖੇਤਰ ਵਿਚ ਸਪੈਸ਼ਲ ਨੈਸ਼ਨਲ ਐਵਾਰਡ ਲਈ ਸ਼੍ਰੀ ਵਿਪੁਲ ਉਜਵਲ, ਜਨਰਲ ਨੈਸ਼ਨਲ ਐਵਾਰਡ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਰਵੀ ਭਗਤ ਆਈ.ਏ.ਐਸ ਦੀ ਚੋਣ ਕੀਤੀ ਗਈ ਹੈ। ਜਿਹੜੇ 10 ਹੋਰ ਅਧਿਕਾਰੀਆਂ ਦੀ ਇਸ ਨੈਸ਼ਨਲ ਐਵਾਰਡ-2017 ਲਈ ਚੋਣ ਕੀਤੀ ਗਈ ਹੈ, ਉਹ ਗੁਜਰਾਤ, ਮਨੀਪੁਰ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਗੋਆ ਨਾਲ ਸਬੰਧਤ ਹਨ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਬਾਇਲ ਆਈ.ਟੀ. ਦਾ ਯੁੱਗ ਹੋਣ ਕਾਰਨ 'ਗੂਗਲ ਪਲੇਅ ਸਟੋਰ' 'ਤੇ ਮੌਜੂਦ ਇਸ ਐਪ ਨੂੰ ਡਾਊਨਲੋਡ ਕਰਕੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਕੋਈ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਹੋਰ ਤਾਂ ਹੋਰ, ਲੰਘੀਆਂ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਹਰੇਕ ਜਾਣਕਾਰੀ ਜਿਸ ਵਿੱਚ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ, ਉਮੀਦਵਾਰਾਂ ਵਲੋਂ ਦਾਖਲ ਕੀਤੀਆਂ ਨਾਮਜ਼ਦਗੀਆਂ ਆਦਿ ਸਾਰੀ
ਜਾਣਕਾਰੀ ਵੀ ਮੋਬਾਇਲ 'ਤੇ ਦੇਖੀ ਜਾ ਸਕਦੀ ਸੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕੁੱਝ ਸਮੇਂ ਤੋਂ ਮੁੱਖ ਚੋਣ ਕਮਿਸ਼ਨ ਵਲੋਂ ਆਪਣੀ ਵੈੱਬਸਾਈਟ 'ਤੇ ਜਾਰੀ ਕੀਤੇ ਜਾਂਦੇ ਚੋਣ ਨੋਟੀਫ਼ਿਕੇਸ਼ਨਾਂ, ਰਾਜਸੀ ਪਾਰਟੀਆਂ, ਉਮੀਦਵਾਰਾਂ, ਅਧਿਕਾਰੀਆਂ ਅਤੇ ਆਮ ਜਨਤਾ ਲਈ ਅਹਿਮ ਜਾਣਕਾਰੀਆਂ ਅਤੇ ਚੋਣ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਮੋਬਾਇਲ ਐਪ ਦੇ ਰੂਪ ਵਿੱਚ ਉਪਲਬੱਧ ਨਾ ਹੋਣ ਕਾਰਨ, ਆਮ ਲੋਕਾਂ, ਮੀਡੀਆ, ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਖੁਦ ਵੀ ਇੱਕ ਮੋਬਾਇਲ ਉਪਭੋਗਤਾ ਵਜੋਂ ਮਹਿਸੂਸ ਕਰ ਰਹੇ ਸਨ। ਇਸ ਸਮੱਸਿਆ ਦੇ ਹੱਲ ਨੂੰ ਲੈ ਕੇ ਇਹ 'ਈ ਸੀ ਆਈ ਐਪ' ਵਿਕਸਿਤ ਕਰਨ ਦਾ ਫ਼ੁਰਨਾ ਉਨ੍ਹਾਂ ਦੇ ਦਿਮਾਗ ਵਿੱਚ ਆਇਆ ਅਤੇ ਉਨ੍ਹਾਂ ਨੇ ਆਈ.ਟੀ. ਮਾਹਿਰਾਂ ਦੀ ਮਦਦ ਨਾਲ ਇਸ ਨੂੰ ਅਮਲੀ ਰੂਪ ਦੇ ਕੇ ਸਾਹਮਣੇ ਲਿਆਂਦਾ।


           ਇਹ ਵੀ ਕਾਬਿਲੇਗੌਰ ਹੈ ਕਿ ਸ਼੍ਰੀਮਤੀ ਸੋਨਾਲੀ ਗਿਰੀ ਆਈ.ਏ.ਐਸ, ਜੋ ਸ਼੍ਰੀ ਵਿਪੁਲ ਉਜਵਲ ਦੇ ਧਰਮ ਪਤਨੀ ਹਨ, ਨੂੰ ਵੀ 2014 ਵਿਚ ਆਈ.ਟੀ ਖੇਤਰ ਵਿਚ ਹੀ ਨੈਸ਼ਨਲ ਐਵਾਰਡ ਵਜੋਂ ਨਿਵਾਜ਼ਿਆ ਗਿਆ ਸੀ। ਇਸ ਤੋਂ ਇਲਾਵਾ ਇਨ੍ਹਾਂ ਅਧਿਕਾਰੀਆਂ ਵਲੋਂ 2016 ਵਿਚ 'ਗੂਗਲ ਟੁਆਇਲਟ ਲੋਕੇਟਰ ਐਪ' ਵੀ ਤਿਆਰ ਕੀਤਾ ਗਿਆ ਸੀ, ਜੋ ਅੱਜ ਪੂਰੇ ਭਾਰਤ ਵਿਚ ਚੱਲ ਰਿਹਾ ਹੈ ਅਤੇ ਇਸ 'ਤੇ ਪੂਰੇ ਦੇਸ਼ ਵਿਚ ਅਰਬਨ ਲੋਕਲ ਬਾਡੀਜ਼ ਵਲੋਂ ਪਬਲਿਕ ਟੁਆਇਲਟ ਦਾ ਡੈਟਾ ਅਪਲੋਡ ਕੀਤਾ ਜਾ ਰਿਹਾ ਹੈ। ਇਸ ਐਪ ਨੂੰ ਉਸ ਸਮੇਂ ਦੇ ਭਾਰਤ ਸਰਕਾਰ ਦੇ ਅਰਬਨ ਲੋਕਲ ਬਾਡੀਜ਼ ਮੰਤਰੀ ਸ਼੍ਰੀ ਵੈਂਕਈਆ ਨਾਇਡੂ ਵਲੋਂ ਲਾਂਚ ਕੀਤਾ ਗਿਆ ਸੀ।

           ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਹੁਸ਼ਿਆਰੁਪਰ ਵਿਖੇ ਇਕ ਨਿਵੇਕਲੀ ਪਹਿਲ ਕਰਦਿਆਂ 'ਸਮਰਪਣ' ਪ੍ਰੋਜੈਕਟ ਵੀ ਸ਼ੁਰੂ ਕੀਤਾ ਹੋਇਆ ਹੈ, ਜਿਸਦੇ ਕਰੀਬ 10 ਹਜ਼ਾਰ ਦਾਨੀ-ਸੱਜਣ ਮੈਂਬਰ ਬਣ ਚੁੱਕੇ ਹਨ। ਇਸ ਪ੍ਰੋਜੈਕਟ ਜ਼ਰੀਏ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਰੋਜ਼ਾਨਾ ਦੇ ਇਕ ਰੁਪਏ ਦੇ ਹਿਸਾਬ ਨਾਲ ਸਾਲ ਦੇ 365 ਰੁਪਏ ਦਾਨੀ-ਸੱਜਣ ਵਲੋਂ ਦਾਨ ਕਰਕੇ 'ਸਮਰਪਣ' ਵਿਚ ਯੋਗਦਾਨ ਪਾਇਆ ਜਾ ਰਿਹਾ ਹੈ। ਸ਼੍ਰੀ ਵਿਪੁਲ ਉਜਵਲ ਦੀ ਇਸ ਸੋਚ ਸਦਕਾ ਦਾਨੀ-ਸੱਜਣ ਅੱਗੇ ਹੋ ਕੇ 'ਸਮਰਪਣ' ਦੇ ਮੈਂਬਰ ਬਣ ਰਹੇ ਹਨ। ਜ਼ਿਲ੍ਹੇ ਵਿਚ ਚੱਲ ਰਹੀ ਸਾਂਝੀ ਰਸੋਈ ਵਿਚ ਵੀ ਲੋਕਾਂ ਵਲੋਂ ਆਪਣੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ ਮਨਾਉਣ ਦਾ ਰੁਝਾਨ ਉਨ੍ਹਾਂ ਨੇ ਹੀ ਆਪਣੀ ਬੇਟੀ ਅਤੇ ਆਪਣਾ ਜਨਮ ਦਿਨ ਮਨਾ ਕੇ ਕੀਤਾ ਸੀ। ਅੱਜ ਜ਼ਿਲ੍ਹੇ ਦੀ ਸਾਂਝੀ ਰਸੋਈ ਪੂਰੇ ਸੂਬੇ ਵਿਚੋਂ ਮੋਹਰੀ ਰੋਲ ਅਦਾ ਕਰ ਰਹੀ ਹੈ ਅਤੇ ਇਥੇ ਹਰ ਰੋਜ਼ 10 ਰੁਪਏ ਵਿਚ ਪੇਟ ਭਰ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਹੁਣ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਵਿਖੇ ਹੀ 2 ਲੱਖ ਰੁਪਏ ਤੱਕ ਦੀ ਮਿਲੇਗੀ ਈ-ਸਟਾਂਪ ਪੇਪਰ ਦੀ ਸੁਵਿਧਾ : ਡਿਪਟੀ ਕਮਿਸ਼ਨਰ


ਹੁਸ਼ਿਆਰਪੁਰ, 19 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਵਿਖੇ ਹੁਣ 2 ਲੱਖ ਰੁਪਏ ਤੱਕ ਦੀ ਈ-ਸਟਾਂਪ ਪੇਪਰ ਦੀ ਸੁਵਿਧਾ ਵੀ ਮਿਲੇਗੀ। ਪਹਿਲਾਂ ਸੇਵਾ ਕੇਂਦਰ ਰਾਹੀਂ ਕੇਵਲ 1 ਲੱਖ ਰੁਪਏ ਦੀ ਰਾਸ਼ੀ ਤੱਕ ਦਾ ਈ-ਸਟਾਂਪ ਪੇਪਰ  ਖਰੀਦਿਆ ਜਾ ਸਕਦਾ ਸੀ, ਹੁਣ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਉਕਤ ਸੇਵਾ ਕੇਂਦਰ ਵਿਖੇ 2 ਲੱਖ ਰੁਪਏ ਦੀ ਰਾਸ਼ੀ ਤੱਕ ਦਾ ਈ-ਸਟਾਂਪ ਪੇਪਰ ਖਰੀਦਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਈ-ਸਟਾਂਪ ਦੀ ਸੁਵਿਧਾ ਸ਼ੁਰੂ ਹੋਣ ਨਾਲ ਆਮ ਜਨਤਾ ਨੂੰ ਕਾਫ਼ੀ ਫਾਇਦਾ ਹੋਵੇਗਾ ਅਤੇ ਆਪਣੀ ਰਜਿਸਟਰੀ ਕਰਵਾਉਣ ਵਾਲੇ ਲੋਕਾਂ ਨੂੰ ਬੈਂਕਾਂ ਦੇ ਨਾਲ-ਨਾਲ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਤੋਂ ਵੀ ਈ-ਸਟਾਂਪ ਪੇਪਰ ਖਰੀਦਣ ਦੀ ਸਹੂਲਤ ਮਿਲੇਗੀ।

                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਜਿਸਟਰੀ ਕਰਵਾਉਣ ਵਾਲੇ ਬਿਨੈਕਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਵਿਖੇ 2 ਲੱਖ ਰੁਪਏ ਦੀ ਰਾਸ਼ੀ ਤੱਕ ਦਾ ਈ-ਸਟਾਂਪ ਪੇਪਰ ਖਰੀਦਣ ਲਈ ਇਕ ਫਾਰਮ ਭਰ ਕੇ ਦੇਣਾ ਹੋਵੇਗਾ। ਫਾਰਮ ਭਰ ਕੇ ਦੇਣ ਅਤੇ ਫੀਸ ਦੀ ਅਦਾਇਗੀ ਤੋਂ ਬਾਅਦ ਆਸਾਨੀ ਨਾਲ ਟਾਈਪ-1 ਸੇਵਾ ਕੇਂਦਰ ਹੁਸ਼ਿਆਰਪੁਰ ਤੋਂ ਇਹ ਸੁਵਿਧਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਰਜਿਸਟਰੀ ਕਰਵਾਉਣ ਸਬੰਧੀ ਕਰਵਾਈ ਜਾਂਦੀ ਈ-ਰਜਿਸਟਰੇਸ਼ਨ ਦੀ ਸੁਵਿਧਾ ਵੀ ਟਾਈਪ-1 ਅਤੇ ਟਾਈਪ-2 ਸੇਵਾ ਕੇਂਦਰਾਂ ਵਿੱਚ ਉਪਲਬਧ ਹੋਵੇਗੀ।

22 ਜਨਵਰੀ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ ਉਰਦੂ ਜ਼ੁਬਾਨ ਸਿੱਖਣ ਸਬੰਧੀ ਬਿਨੈਪੱਤਰ


ਹੁਸ਼ਿਆਰਪੁਰ, 19 ਜਨਵਰੀ: ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ 22 ਜਨਵਰੀ ਤੱਕ ਸਾਧਾਰਣ ਕਾਗਜ਼ 'ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਬਿਨੈਪੱਤਰ ਭੇਜ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਤੀਜੀ ਮੰਜ਼ਿਲ, ਕਮਰਾ ਨੰ: 307-309, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ।

ਖੇਤੀ ਮਸ਼ੀਨਰੀ ਅਤੇ ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਸਬਸਿਡੀ



  • ਚਾਹਵਾਨਾਂ ਵਲੋਂ ਖੇਤੀਬਾੜੀ ਵਿਭਾਗ ਨੂੰ 1 ਫਰਵਰੀ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਨੇ ਅਰਜ਼ੀਆਂ

ਹੁਸ਼ਿਆਰਪੁਰ, 19 ਜਨਵਰੀ:ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ/ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਠੀਕ ਢੰਗ ਨਾਲ ਖੇਤ ਵਿੱਚ ਮਿਲਾਉਣ ਲਈ ਵੱਖ-ਵੱਖ ਮਸ਼ੀਨਾਂ/ਸੰਦਾਂ ਰਾਹੀਂ ਸਾਂਭਣ ਦੇ ਯਤਨਾਂ ਸਦਕਾ ਸਮੈਮ ਸਕੀਮ ਤਹਿਤ ਮਸ਼ੀਨਾਂ/ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕਰਨ ਲਈ 40 ਫੀਸਦੀ ਸਬਸਿਡੀ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪਿੰਡ ਪੱਧਰ 'ਤੇ ਵਿਸ਼ੇਸ਼ ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕਰਨ ਲਈ 80 ਫੀਸਦੀ ਦੀ ਦਰ ਵਾਲੀ ਸਕੀਮ ਵੀ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸਰਕਾਰ ਵਲੋਂ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਵਿੱਚ 15 ਪੈਡੀ ਸਟਰਾਅ ਚੋਪਰ ਸਰੈਡਰ/ਮਲਚਰ, 40 ਸਬ ਸੋਇਲਰ, 15 ਹੈਪੀ ਸੀਡਰ ਅਤੇ 10 ਰਿਵਰਸੀਵਲ ਹਾਈਡਰਾਲਿਕ ਮੋਲਡ ਬੋਲਡ ਪਲੋ (ਉਲਟਵਾਂ ਹਲ) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ ਸਰਕਾਰ ਵਲੋਂ ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜ਼ੇਸਨ (ਸਮੈਮ) ਅਤੇ ਆਰ.ਕੇ.ਵੀ.ਵਾਈ. (ਟੈਕਨੋਲੋਜੀ ਫਾਰ ਕਰਾਪ ਰੇਜੀਡਿਊ ਮੈਨਜਮੈਂਟ) ਸਕੀਮ ਤਹਿਤ ਦਿੱਤੀ ਜਾ ਰਹੀ ਹੈ।

                       ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕਸਟਮ ਹਾਇਰਿੰਗ
ਸੈਂਟਰ/ਫਾਰਮ ਮਸ਼ੀਨਰੀ ਬੈਂਕ ਖੋਲ੍ਹਣ ਲਈ 2 
ਸੈਂਟਰਾਂ ਜੋ 10 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣਗੇ, 'ਤੇ ਸਬਸਿਡੀ ਦੀ ਰਕਮ 80 ਪ੍ਰਤੀਸ਼ਤ ਹੋਵੇਗੀ ਅਤੇ ਇਹ ਘੱਟ ਤੋਂ ਘੱਟ 8 ਕਿਸਾਨ ਗਰੁੱਪ ਬਣਾ ਕੇ ਲੈ ਸਕਣਗੇ, ਇਸ ਵਿੱਚ ਟਰੈਕਟਰ ਮਿਲਣਯੋਗ ਨਹੀਂ ਹੋਵੇਗਾ। ਇਸ ਤੋਂ ਇਲਾਵਾ ਇਕ ਸੈਂਟਰ 25 ਲੱਖ ਰੁਪਏ ਵਾਲਾ ਅਤੇ ਇਕ ਸੈਂਟਰ 40 ਲੱਖ ਰੁਪਏ ਦੀ ਲਾਗਤ ਵਾਲਾ ਖੋਲ੍ਹਿਆ ਜਾਣਾ ਹੈ, ਜਿਸ 'ਤੇ ਵੱਧ ਤੋਂ ਵੱਧ ਸਬਸਿਡੀ ਦੀ ਰਕਮ 40 ਪ੍ਰਤੀਸ਼ਤ ਹੋਵੇਗੀ। ਹਾਰਵੈਸਟਰ ਕੰਬਾਇਨ ਨਾਲ ਲੱਗਣ ਵਾਲੇ 100 ਸੁਪਰ ਐਸ.ਐਮ.ਐਮ. (ਸੁਪਰ ਸਟਰਾਅ ਮੈਨਜਮੈਂਟ ਸਿਸਟਮ) ਦਿੱਤੇ ਜਾਣਗੇ, ਜਿਸ 'ਤੇ ਸਬਸਿਡੀ ਦੀ ਰਕਮ ਵੱਧ ਤੋਂ ਵੱਧ 50 ਹਜ਼ਾਰ ਰੁਪਏ ਹੋਵੇਗੀ।

                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਬਸਿਡੀ ਹਾਸਲ ਕਰਨ ਲਈ ਕਿਸਾਨ 1 ਫਰਵਰੀ 2018 ਤੱਕ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ ਅਤੇ ਅਰਜ਼ੀ ਦਾ ਨਮੂਨਾ ਜ਼ਿਲ੍ਹੇ ਦੇ ਸਮੂਹ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰਾਂ ਪਾਸ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਮਸ਼ੀਨਰੀ ਲੈਣ ਲਈ ਚੋਣ ਹੋਵੇਗੀ, ਉਹ ਕਿਸਾਨ ਇਹ ਮਸ਼ੀਨਰੀ ਦੀ ਖਰੀਦ ਕਰਨ ਉਪਰੰਤ ਆਪਣੇ ਖੇਤਾਂ ਵਿੱਚ ਅੱਗ ਨਹੀਂ ਲਗਾ ਸਕਣਗੇ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਦੀ ਸੂਰਤ ਵਿੱਚ ਕਿਸਾਨ ਸਬਸਿਡੀ ਦੀ ਰਕਮ ਸਮੇਤ ਵਿਆਜ ਵਾਪਸ ਕਰਨ ਦੇ ਪਾਬੰਦ ਹੋਣਗੇ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ /ਗਰੁੱਪ ਇਹ ਮਸ਼ੀਨਰੀ ਜਾਂ ਕਸਟਮ ਹਾਇਰਿੰਗ ਸੈਂਟਰਾਂ/ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕਰਨ ਦੇ ਚਾਹਵਾਨ ਹੋਣ, ਉਹ ਆਪਣੇ ਅਰਜ਼ੀ ਫਾਰਮ ਨਾਲ ਜ਼ਮੀਨ ਦੀ ਫ਼ਰਦ, ਅਧਾਰ ਕਾਰਡ, ਬੈਂਕ ਦੀ ਕਾਪੀ, ਟਰੈਕਟਰ ਦੀ ਆਰ.ਸੀ. ਦੀ ਕਾਪੀ ਆਦਿ ਲੋੜੀਂਦੇ ਦਸਤਾਵੇਜ਼ ਲਗਾ ਕੇ 01 ਫਰਵਰੀ 2018 ਤੱਕ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

                ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਸਥਾਪਿਤ ਕੀਤੇ ਜਾਣ ਵਾਲੇ ਕਸਟਮ ਹਾਇਰਿੰਗ ਸੈਂਟਰਾਂ/ਫਾਰਮ ਮਸ਼ੀਨਰੀ ਬੈਂਕ ਵਿੱਚ ਫ਼ਸਲ ਦੀ ਰਹਿੰਦ-ਖੂੰਹਦ, ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵਰਤੇ ਜਾਂਦੇ ਖੇਤੀ ਸੰਦ/ਮਸ਼ੀਨਰੀ ਜਿਵੇਂ ਕਿ ਰਿਵਰਸੀਬਲ ਐਮ.ਬੀ. ਪਲੋਅ, ਬੇਲਰ, ਗਾਇਰੋ ਰੇਕ, ਮਲਚਰ, ਜੀਰੋ ਟਿਲ  ਡਰਿਲ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ ਸਰੈਡਰ ਆਦਿ ਲੈਣੇ ਲਾਜ਼ਮੀ ਹੋਣਗੇ। ਉਨ੍ਹਾਂ ਦੱਸਿਆ ਕਿ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਯੋਗ ਪਾਏ ਜਾਣ ਵਾਲੇ ਉਮੀਦਵਾਰ/ਕਿਸਾਨ ਆਪਣੇ ਖੇਤੀ ਕੰਮ ਤੋਂ ਇਲਾਵਾ ਇਲਾਕੇ ਦੇ ਹੋਰ ਕਿਸਾਨਾਂ ਦਾ ਘੱਟ ਰੇਟ 'ਤੇ ਕੰਮ ਕਰਨ ਦੇ ਪਾਬੰਦ ਹੋਣਗੇ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਜਿਆਦਾ ਹੋਣ ਦੀ ਸੂਰਤ ਵਿੱਚ ਜ਼ਿਲ੍ਹੇ ਵਲੋਂ ਮਨੋਨੀਤ ਅਧਿਕਾਰੀ ਦੀ ਹਾਜ਼ਰੀ ਵਿੱਚ ਡਰਾਅ ਲਾਟਰੀ ਰਾਹੀਂ ਕੱਢਿਆ ਜਾਵੇਗਾ ਅਤੇ ਬਾਕੀ ਬੱਚਦੀਆਂ ਅਰਜ਼ੀਆਂ ਨੂੰ ਦੁਬਾਰਾ ਸਬਸਿਡੀ ਦੀ ਰਕਮ ਪ੍ਰਾਪਤ ਹੋਣ 'ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐਸ.ਸੀ/ਐਸ.ਟੀ. ਕਿਸਾਨ ਅਤੇ ਕਿਸਾਨ ਬੀਬੀਆਂ ਦਾ ਸਕੀਮ ਦੀਆਂ ਸ਼ਰਤਾਂ ਅਨੁਸਾਰ ਰਾਖਵਾਂਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਜਾਂ ਮੁੱਖ ਖੇਤੀਬਾੜੀ ਦਫ਼ਤਰ ਦੇ ਫੋਨ ਨੰਬਰ 01882-222102 'ਤੇ ਸੰਪਰਕ ਕਰ ਸਕਦੇ ਹਨ।

ਸੈਮੀਨਾਰ ਸਬੰਧੀ ਕੀਤੀ ਮੀਟਿੰਗ


ਹੁਸ਼ਿਆਰਪੁਰ, 18 ਜਨਵਰੀ:  ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਜ਼ਿਲ੍ਹਾ ਰੁਜ਼ਗਾਰ ਤੇ ਜਨਰੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਪੀ.ਸੀ.ਐਸ. ਅਧਿਕਾਰੀ (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ ਨੇ ਮੀਟਿੰਗ
ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਕਰਨ ਤੋਂ ਇਲਾਵਾ ਆਪਣਾ ਵਪਾਰ ਖੋਲ੍ਹਣ ਲਈ ਵੱਧ ਤੋਂ ਵੱਧ ਕਿੱਤਾਮੁਖੀ ਕੋਰਸ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 21 ਜਨਵਰੀ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਵਿਭਾਗ ਵਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਨ ਅਤੇ ਹੋਰ ਸਹਾਇਕ ਧੰਦੇ ਅਪਨਾਉਣ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਇਸ ਸੈਮੀਨਾਰ ਲਈ ਰਜਿਸਟਰੇਸ਼ਨ ਕਰਵਾਈ ਹੈ, ਉਹ ਸਮੇਂ ਸਿਰ ਪਹੁੰਚ ਕੇ ਇਸ ਸੈਮੀਨਾਰ ਦਾ ਲਾਹਾ ਲੈਣ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਜਨਰੇਸ਼ਨ ਅਫ਼ਸਰ ਸ੍ਰੀ ਜਸਵੰਤ ਰਾਏ, ਡਿਪਟੀ ਡਾਇਰੈਕਟਰ ਬਾਗਬਾਨੀ ਸ੍ਰੀ ਨਰੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਬੈਂਕਾਂ ਕੈਸ਼ਲੈਸ ਨੂੰ ਬੜ੍ਹਾਵਾ ਦੇਣ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਗਰੂਕ ਕਰਨ : ਡਿਪਟੀ ਕਮਿਸ਼ਨਰ


  • ਡਿਪਟੀ ਕਮਿਸ਼ਨਰ ਨੇ ਐਚ.ਡੀ.ਐਫ.ਸੀ. ਬੈਂਕ ਵਲੋਂ ਡਿਜੀਧਨ ਪ੍ਰਚਾਰ ਵੈਨ ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ, 18 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕੈਸ਼ਲੈਸ ਨੂੰ ਬੜਾਵਾ ਦੇਣ ਦੇ ਨਾਲ-ਨਾਲ ਬੈਂਕਾਂ ਪ੍ਰਧਾਨ ਮੰਤਰੀ ਅਟੱਲ ਪੈਨਸ਼ਨ ਯੋਜਨਾ, ਬੀਮਾ ਯੋਜਨਾ ਅਤੇ ਜੀਵਨ ਜਿਓਤੀ ਬੀਮਾ ਯੋਜਨਾ ਸਬੰਧੀ ਵੱਧ ਤੋਂ ਵੱਧ ਆਮ ਲੋਕਾਂ ਨੂੰ ਜਾਗਰੂਕ ਕਰਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲਾਭ ਜਮੀਨੀ ਪੱਧਰ ਤੱਕ ਪਹੁੰਚ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਚ.ਡੀ.ਐਫ.ਸੀ. ਵਲੋਂ ਸ਼ੁਰੂ ਕੀਤੀ ਗਈ ਡਿਜੀਧਨ ਪ੍ਰਚਾਰ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰ ਰਹੇ ਸਨ।

                       ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਵਿੱਚ ਕੈਸ਼ਲੈਸ ਆਰਥਿਕਤਾ ਪ੍ਰਤੀ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ
ਅਜਿਹੇ ਉਪਰਾਲੇ ਸਾਰੀਆਂ ਬੈਂਕਾਂ ਨੂੰ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦਿਹਾਤੀ ਇਲਾਕਿਆਂ ਵਿੱਚ ਅੱਜ ਵੀ ਬਹੁਤ ਸਾਰੇ ਲੋਕਾਂ ਨੂੰ ਡੈਬਿਟ ਕਾਰਡ ਦੀ ਵਰਤੋਂ ਕਰਕੇ ਅਦਾਇਗੀ ਸਮੇਤ ਬਿਜਲੀ ਬਿੱਲਾਂ ਅਤੇ ਹੋਰ ਜਨਤਕ ਸੇਵਾਵਾਂ ਦਾ ਭੁਗਤਾਨ ਕਰਨਾ ਨਹੀਂ ਆਉਂਦਾ। ਜੇਕਰ ਬੈਂਕਾਂ ਅਜਿਹੇ ਜਾਗਰੂਕਤਾ ਅਭਿਆਨ ਚਲਾਉਣ, ਤਾਂ ਇਸ ਨਾਲ ਲੋਕਾਂ ਨੁੰ ਡਿਜੀਟਲ ਅਦਾਇਗੀ ਪ੍ਰਤੀ ਜਾਣਕਾਰੀ ਹੋਣ ਦੇ ਨਾਲ-ਨਾਲ ਇਸ ਦੀ ਸੁਰੱਖਿਅਤ ਵਰਤੋਂ ਕਰਨ ਸਬੰਧੀ ਵੀ ਜਾਗਰੂਕ ਕੀਤਾ ਜਾ ਸਕਦਾ ਹੈ।


                       ਸ੍ਰੀ ਵਿਪੁਲ ਉਜਵਲ ਨੇ ਐਚ.ਡੀ.ਐਫ.ਸੀ. ਵਲੋਂ ਸ਼ੁਰੂ ਕੀਤੀ ਗਈ ਡਿਜੀਧਨ ਯਾਤਰਾ ਜਾਗਰੂਕਤਾ ਪ੍ਰਚਾਰ ਵੈਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਚਾਰ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਬੈਂਕ ਦੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਡਿਜੀਟਲ ਇੰਡੀਆ ਸਬੰਧੀ ਜਾਣਕਾਰੀ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੈਂਕ ਵਲੋਂ ਖਾਤੇ ਖੁਲਵਾਉਣ, ਏ.ਟੀ.ਐਮ ਦੀ ਵਰਤੋਂ, ਡਿਜੀਟਲ ਮੋਡ ਰਾਹੀਂ ਐਪ ਦੁਆਰਾ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਕੈਸ਼ਲੈਸ ਟਰਾਂਸਫਰ, ਇੰਟਰਨੈਟ ਰਾਹੀਂ ਲੈਣ-ਦੇਣ ਅਤੇ ਹੋਰ ਕੈਸ਼ਲੈਸ ਨੂੰ ਬੜ੍ਹਾਵਾ ਦੇਣ ਲਈ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਬੈਂਕ ਅਧਿਕਾਰੀਆਂ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

                       ਇਸ ਮੌਕੇ 'ਤੇ ਪੀ.ਸੀ.ਐਸ. ਅਧਿਕਾਰੀ (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਬੈਂਕ ਦੇ ਕਲੱਸਟਰ ਹੈਡ ਕਪਿਤ ਤਰੇਹਨ, ਜਤਿੰਦਰ ਨਾਰੰਗ, ਬਰਾਂਚ ਮੈਨੇਜਰ ਵਿਸ਼ਾਲ ਸ਼ਰਮਾ, ਰਿਤੀਰਾਜ ਗੌਰ, ਰਿਜੀਨਲ ਮਾਰਕਿਟਿੰਗ ਮੈਨੇਜਰ ਰੋਹਿਤ ਗਰਗ ਤੋਂ ਇਲਾਵਾ ਬੈਂਕ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)