'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 'ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 6 ਜੂਨ: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਕ ਨਿਵੇਕਲਾ ਉਪਰਾਲਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ 'ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਹ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਦਿਵਿਆਂਗਾਂ ਦਾ ਸਤਿਕਾਰ' ਸਿਰਲੇਖ ਹੇਠ ਇਕ ਕਿਤਾਬਚਾ ਰਿਲੀਜ਼ ਕਰਕੇ ਕੀਤੀ।

         ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਨ.ਜੀ.ਓਜ਼ ਦੇ ਸਹਿਯੋਗ ਨਾਲ 'ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਤਹਿਤ ਇਕ ਵਿਸ਼ੇਸ਼ ਮੈਡੀਕਲ ਕੈਂਪ
ਮਹੀਨੇ ਵਿੱਚ ਇਕ ਵਾਰ ਸਬ-ਡਵੀਜ਼ਨ ਪੱਧਰ 'ਤੇ ਲਗਾਇਆ ਜਾਵੇਗਾ, ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਸਿਹਤ ਸਹੂਲਤਾਂ ਦੇਣ ਤੋਂ ਇਲਾਵਾ ਉਨ੍ਹਾਂ ਦੇ ਅਪਾਹਜ ਸਰਟੀਫਿਕੇਟ, ਯੂ.ਡੀ.ਆਈ.ਡੀ. ਆਦਿ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਚਲਾਈ ਗਈ ਹੈ, ਉਸ ਤਹਿਤ ਦਿਵਿਆਂਗ ਵਿਅਕਤੀਆਂ ਲਈ ਇਹ ਕੈਂਪ ਕਾਫ਼ੀ ਫਾਇਦੇਮੰਦ ਸਾਬਤ ਹੋਵੇਗਾ, ਕਿਉਂਕਿ ਇਸ ਕੈਂਪ ਵਿੱਚ ਉਨ੍ਹਾਂ ਦੀ ਸਿਹਤ ਦੀ ਜਾਂਚ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

          ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੀ ਸ਼ੁਰੂਆਤ 28 ਜੂਨ ਤੋਂ ਸਿਵਲ ਹਸਪਤਾਲ ਗੜ੍ਹਸ਼ੰਕਰ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਹੁਸ਼ਿਆਰਪੁਰ, ਮੁਕੇਰੀਆਂ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਇਹ ਕੈਂਪ ਮਹੀਨੇ ਵਿੱਚ ਇਕ ਵਾਰ ਵੀਰਵਾਰ ਵਾਲੇ ਦਿਨ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਐਨ.ਜੀ.ਓ 'ਕਰਵੱਟ-ਏਕ ਬਦਲਾਵ' ਵਲੋਂ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ ਰਾਹੀਂ ਦਿਵਿਆਂਗ ਵਿਅਕਤੀਆਂ ਨੂੰ ਕੈਂਪਾਂ ਤੋਂ ਇਲਾਵਾ ਹੋਰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲੋੜਵੰਦ ਅਤੇ ਯੋਗ ਦਿਵਿਆਂਗ ਵਿਅਕਤੀਆਂ ਲਈ ਮਗਨਰੇਗਾ ਤਹਿਤ ਪਹਿਲ ਦੇ ਆਧਾਰ 'ਤੇ ਕੰਮ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 'ਸਮਰਪਣ' ਤਹਿਤ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਦਾ ਸਰਕਾਰੀ ਦਫ਼ਤਰਾਂ ਵਿੱਚ ਸਤਿਕਾਰ ਵੀ ਬਰਕਰਾਰ ਰੱਖਣ ਨੂੰ ਤਰਜ਼ੀਹ ਦਿੱਤੀ ਜਾਵੇਗੀ।

           ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਰੇਨੂ ਸੂਦ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਐਡਵੋਕੇਟ ਸ੍ਰੀ ਪਲਵਿੰਦਰ ਸਿੰਘ, ਸ੍ਰੀ ਆਯੂਸ਼ ਸ਼ਰਮਾ ਤੋਂ ਇਲਾਵਾ ਐਨ.ਜੀ.ਓਜ਼ ਕਰਵੱਟ-ਏਕ ਬਦਲਾਵ ਵੈਲਫੇਅਰ ਸੋਸਾਇਟੀ, ਰਿਸ਼ੀ ਫਾਊਂਡੇਸ਼ਨ, ਨਵਚੇਤਨਾ ਸੋਸਾਇਟੀ, ਕੇਅਰਨੈਸ ਅਵੇਅਰਨੈਸ ਵੈਲਫੇਅਰ ਸੋਸਾਇਟੀ ਅਤੇ ਐਬੀਲਟੀ ਜੁਆਇੰਟ ਲਾਈਬਿਲਟੀ ਗਰੁੱਪ ਸ਼ਾਮਲ ਸਨ।

ਸਬਸਿਡੀ 'ਤੇ ਦਿੱਤਾ ਜਾ ਰਿਹਾ ਹੈ ਮੱਕੀ ਦਾ ਹਾਈਬਰਿਡ ਬੀਜ : ਡਿਪਟੀ ਕਮਿਸ਼ਨਰ


  • ਚਾਹਵਾਨ ਕਿਸਾਨ ਬਲਾਕ ਖੇਤੀਬਾੜੀ ਦਫ਼ਤਰਾਂ ਤੋਂ ਪ੍ਰਾਪਤ ਕਰ ਸਕਦੇ ਨੇ ਬੀਜ
  • ਨਦੀਨ ਨਾਸ਼ਕ, ਕੀਟ ਨਾਸ਼ਕ ਅਤੇ ਜਿੰਕ ਸਲਫੇਟ 'ਤੇ ਵੀ ਦਿੱਤੀ ਜਾ ਰਹੀ ਹੈ ਸਬਸਿਡੀ ਦੀ ਸਹੂਲਤ
ਹੁਸ਼ਿਆਰਪੁਰ, 6 ਜੂਨ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਅਤੇ ਕੌਮੀ ਅੰਨ ਸੁਰੱਖਿਆ ਮਿਸ਼ਨ (ਮੱਕੀ) ਸਕੀਮ (ਸਾਲ 2018-19) ਅਧੀਨ ਇਸ ਸਾਲ ਕਿਸਾਨਾਂ ਨੂੰ ਮੱਕੀ ਦਾ ਹਾਈਬਰਿਡ ਬੀਜ 50 ਪ੍ਰਤੀਸ਼ਤ ਸਬਸਿਡੀ ਜਾਂ 120 ਰੁਪਏ ਪ੍ਰਤੀ ਕਿਲੋਗਰਾਮ (ਦੋਨਾਂ ਵਿੱਚੋਂ ਜਿਹੜੀ ਵੀ ਰਕਮ ਘੱਟ ਹੋਵੇ) ਦੇ ਹਿਸਾਬ ਨਾਲ ਉਪਦਾਨ 'ਤੇ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਕ ਕਿਸਾਨ ਵੱਧ ਤੋਂ ਵੱਧ ਦੋ ਹੈਕਟੇਅਰ ਰਕਬੇ (5 ਏਕੜ ਤੱਕ) ਲਈ ਮੱਕੀ ਦਾ ਹਾਈਬਰਿਡ ਬੀਜ ਉਪਦਾਨ 'ਤੇ ਲੈ ਸਕਦਾ ਹੈ ਅਤੇ ਜਿਹੜੇ ਵੀ ਕਿਸਾਨ ਮੱਕੀ ਦਾ ਬੀਜ ਲੈਣ ਦੇ ਚਾਹਵਾਨ ਹੋਣ, ਉਹ ਵਿਭਾਗ ਵਲੋਂ ਨਿਰਧਾਰਿਤ ਅਰਜ਼ੀ ਫਾਰਮ ਨਾਲ ਅਧਾਰ ਕਾਰਡ, ਬੈਂਕ ਦੀ ਪਾਸ ਬੁੱਕ ਦੀ ਫੋਟੋ ਕਾਪੀ ਲਗਾਉਣ ਉਪਰੰਤ ਪਿੰਡ ਦੇ ਨੰਬਰਦਾਰ ਜਾਂ ਸਰਪੰਚ ਜਾਂ ਐਮ.ਸੀ. ਪਾਸੋਂ ਤਸਦੀਕ ਕਰਵਾ ਕੇ ਆਪਣੇ ਇਲਾਕੇ ਨਾਲ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਕੇ ਬੀਜ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੱਕੀ ਦਾ ਹਾਈਬਰਿਡ ਬੀਜ 'ਪਹਿਲਾਂ ਆਵੋ ਅਤੇ ਪਹਿਲਾਂ ਪਾਵੋ' ਦੇ ਅਧਾਰ 'ਤੇ ਕਿਸਾਨਾਂ ਨੂੰ ਦਿੱਤਾ ਜਾਵੇਗਾ।


ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਫਸਲ ਵਿੱਚ ਲੋੜੀਂਦੇ ਇਨਪੁਟਸ ਜਿਵੇਂ ਕਿ ਨਦੀਨ ਨਾਸ਼ਕ, ਕੀਟ ਨਾਸ਼ਕ, ਜਿੰਕ ਸਲਫੇਟ (ਕੇਵਲ ਪੀ.ਏ.ਯੂ. ਦੀਆਂ ਸਿਫਾਰਸ਼ਾਂ ਅਨੁਸਾਰ) ਕਿਸਾਨ ਆਪਣੇ ਪੱਧਰ 'ਤੇ ਖਰੀਦ ਕਰਕੇ ਬਿੱਲ ਆਪਣੇ ਨਾਲ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਨ੍ਹਾਂ ਇਨਪੁਟਸ ਦੀ ਬਣਦੀ ਸਬਸਿਡੀ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਰਜ਼ੀ ਫਾਰਮ ਦਾ ਨਮੂਨਾ ਬਲਾਕ ਖੇਤੀਬਾੜੀ ਅਫ਼ਸਰਾਂ ਦੇ ਦਫ਼ਤਰ ਪਾਸ ਮੌਜੂਦ ਹੈ। ਇਸ ਤੋਂ ਇਲਾਵਾ ਵਿਭਾਗ ਤੋਂ ਐਨ.ਐਫ.ਐਸ.ਐਮ. ਸਕੀਮ ਅਧੀਨ ਹੀ ਕਿਸਾਨ ਦੋ ਹੋਰ ਮੱਕੀ ਦੇ ਬੀਜ ਦੀਆਂ ਕਿਸਮਾਂ ਜਿਨ੍ਹਾਂ ਵਿੱਚ ਮੈਸ: ਯੂ.ਪੀ.ਐਲ. ਲਿਮ: ਦੀ ਕਿਸਮ ਪੀ.ਏ.ਸੀ.-740 ਅਤੇ ਮੈਸ: ਸਾਈਜੈਨਟਾ ਇੰਡੀਆ ਲਿਮ: ਦੀ ਕਿਸਮ ਐਸ.ਐਨ.ਕੇ.-30 ਦੀ ਵੀ ਖਰੀਦ ਕਰ ਸਕਦਾ ਹੈ, ਜਿਸ 'ਤੇ 50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਦੀ ਰਕਮ ਬੀਜ ਦੀ ਪੂਰੀ ਕੀਮਤ ਵਿੱਚੋਂ ਕੱਟ ਕੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨ ਅਰਜੀ ਫਾਰਮ ਵਿਭਾਗ ਦੀ ਸਾਈਟ (agripg.gov.in) ਤੋਂ ਵੀ ਡਾਊਨਲੋਡ ਕਰ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਵਿਨੇ ਕੁਮਾਰ ਨੇ ਦੱਸਿਆ ਕਿ ਬੀਜ ਦਾ ਐਸ.ਸੀ./ਐਸ.ਟੀ./ਇਸਤਰੀ ਕੈਟਾਗਰੀ ਅਨੁਸਾਰ ਰਾਖਵਾਂਕਰਨ ਹੋਵੇਗਾ ਅਤੇ ਬੀਜ ਦੀ ਕੁੱਲ ਕੀਮਤ ਵਿੱਚੋਂ ਬਣਦੀ ਸਬਸਿਡੀ ਦੀ ਰਕਮ ਮੌਕੇ 'ਤੇ ਘਟਾ ਕੇ ਬਣਦਾ ਕਿਸਾਨੀ ਹਿੱਸਾ ਲੈਣ ਉਪਰੰਤ ਮੱਕੀ ਦਾ ਬੀਜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੱਕੀ ਦਾ ਬੀਜ ਸਰਕਾਰ ਵਲੋਂ ਪ੍ਰਵਾਨਿਤ ਕਿਸਮਾਂ ਜਿਵੇਂ ਕਿ ਮੈਸ: ਪ੍ਰੋਲਾਈਨ ਸੀਡਜ ਪ੍ਰਾ ਲਿਮਿ: ਦੀ ਕਿਸਮ ਪੀ.ਐਲ.-801 , ਪੀ.ਐਲ.-901 , ਮੈਸ: ਸ੍ਰੀਰਾਮ ਫਰਟੀਲਾਈਜ਼ਰ ਅਤੇ ਕੈਮੀਕਲਜ਼ ਦੀ ਕਿਸਮ ਟੀ.ਐਕਸ-369, ਮੈਸ: ਯੰਗਅੰਤੀ ਸੀਡਜ ਦੀ ਕਿਸਮ ਲਕਸ਼ਮੀ-333, ਮੈਸ: ਪੀ.ਐਚ.ਆਈ. ਸੀਡਜ ਲਿਮ: ਦੀ ਕਿਸਮ ਪੀ-3396, ਪੀ-3401, ਮੈਸ: ਮੈਨਸੈਟੋ ਇੰਡੀਆ ਲਿਮਿ: ਦੀ ਕਿਸਮ ਡਿਕਾਲਬ-9164, ਮੈਸ: ਬਿਸਕੋ ਬਾਇਓ ਸਾਇੰਸ ਪ੍ਰਾ: ਲਿਮਿ: ਦੀ ਕਿਸਮ ਐਲ.ਜੀ.-3405 , ਮੈਸ: ਯੂ:ਪੀ: ਐਲ: ਲਿਮਿ: ਦੀ ਕਿਸਮ ਪੀ.ਏ.ਸੀ-751, ਐਡਵਾਨਟਾ-9293, ਮੈਸ: ਸਾਈਜੈਨਟਾ ਇੰਡੀਆ ਲਿਮ: ਦੀ ਕਿਸਮ ਐਸ-7750 ਅਤੇ ਪੀ.ਏ.ਯੂ. ਲੁਧਿਆਣਾ ਦੀ ਕਿਸਮ ਪੀ.ਐਮ.ਐਚ.-1 ਦਾ ਬੀਜ ਹੀ ਵਿਭਾਗ ਪਾਸੋਂ ਖਰੀਦ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਜਾਂ ਟੈਲੀਫੋਨ ਨੰ: 01882-222102 'ਤੇ ਵੀ ਸੰਪਰਕ ਕਰ ਸਕਦੇ ਹਨ।

ਫਰਦ ਕੇਂਦਰਾਂ 'ਚ 6 ਨਵੀਆਂ ਹੋਰ ਸੇਵਾਵਾਂ ਚਾਲੂ

ਫਰਦ ਕੇਂਦਰਾਂ 'ਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 6 ਜੂਨ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਿਤ ਫਰਦ ਕੇਂਦਰਾਂ ਤੋਂ ਹੁਣ 6 ਨਵੀਆਂ ਹੋਰ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਜਿਹੜੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਵਿਰਾਸਤ, ਤਕਸੀਮ, ਫੱਕ ਉਲ ਰਹਿਨ ਆਦਿ ਇੰਤਕਾਲ ਦਰਜ਼ ਕਰਨ ਸਬੰਧੀ ਦਰਖਾਸਤ ਤੋਂ ਇਲਾਵਾ ਅਦਾਲਤ ਜਾਂ ਅਧਿਕਾਰੀ ਵਲੋਂ ਜਾਰੀ ਸਾਮਿਲ/ਰੋਕ ਸਬੰਧੀ ਹੁਕਮਾਂ ਦੀ ਮਾਲ ਰਿਕਾਰਡ ਵਿੱਚ ਅਮਲ ਸਬੰਧੀ ਦਰਖਾਸਤ, ਫਰਦ ਬਦਰ ਦਰਜ ਕਰਨ ਸਬੰਧੀ ਦਰਖਾਸਤ, ਸਾਰੇ ਮਾਲਕਾ ਦਾ ਨਕਸ਼ਾ À ਤਿਆਰ ਕਰਨ ਲਈ ਦਰਖਾਸਤ, ਤਕਸੀਮ ਕੇਸਾਂ ਵਿੱਚ ਵਰੰਟ ਜਾਰੀ ਕਰਨ ਲਈ ਦਰਖਾਸਤ ਅਤੇ ਕਿਰਾਏਦਾਰੀ ਲਈ ਆਮ ਰੇਟ ਤੈਅ ਕਰਨ ਲਈ ਦਰਖਾਸਤ ਸਬੰਧੀ ਸੇਵਾਵਾਂ ਸ਼ਾਮਲ ਹਨ।

           ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਫਰਦ ਕੇਂਦਰਾਂ ਵਿੱਚ ਸੇਵਾਵਾਂ ਹਾਸਲ ਕਰਨ ਲਈ ਆਉਣ ਵਾਲੇ ਵਿਅਕਤੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਰਦ ਕੇਂਦਰਾਂ 'ਚ ਉਕਤ ਦਰਖਾਸਤਾਂ ਦੇ ਨਿਪਟਾਰੇ ਲਈ ਵੀ ਸਮਾਂ ਸੀਮਾ ਨਿਸ਼ਚਿਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਲੜੀਵਾਰ ਸੇਵਾਵਾਂ ਅਨੁਸਾਰ ਪਹਿਲੀ ਦਰਖਾਸਤ ਦਾ ਨਿਪਟਾਰਾ 15 ਦਿਨ, ਦੂਜੀ ਦਾ 5 ਦਿਨ, ਤੀਜੀ ਦਾ 5 ਦਿਨ, ਚੌਥੀ ਦਾ 15 ਦਿਨ, ਪੰਜਵੀਂ ਦਾ 10 ਦਿਨ ਅਤੇ ਛੇਵੀਂ ਦਰਖਾਸਤ ਦਾ ਨਿਪਟਾਰਾ 10 ਦਿਨਾਂ ਵਿੱਚ ਕਰਨਾ ਜ਼ਰੂਰੀ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਮ ਜਨਤਾ ਦੀ ਜਾਗਰੂਕਤਾ ਲਈ ਫਰਦ ਕੇਂਦਰਾਂ ਵਿੱਚ ਇਨ੍ਹਾਂ ਸੇਵਾਵਾਂ ਸਬੰਧੀ ਫਲੈਕਸ ਬੋਰਡ ਵੀ ਲਗਵਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਉਕਤ ਸਰਵਿਸਜ਼ ਦਾ ਲਾਭ ਲੈਣ ਲਈ ਪ੍ਰਾਰਥੀਆਂ ਪਾਸੋਂ ਜੇਕਰ ਕਿਸੇ ਦਸਤਾਵੇਜ਼ ਦੀ ਜ਼ਰੂਰਤ ਹੈ, ਤਾਂ ਇਸ ਸਬੰਧੀ ਏ.ਐਸ.ਐਮ. ਫਰਦ ਕੇਂਦਰ ਦੇ ਬਾਹਰ ਇਨ੍ਹਾਂ ਦਸਤਾਵੇਜ਼ਾਂ ਦੀ ਲਿਸਟ ਬਣਾ ਕੇ ਲਗਾਉਣ, ਤਾਂ ਜੋ ਪ੍ਰਾਰਥੀ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਦਯੋਗ ਮੰਤਰੀ ਅਰੋੜਾ ਵਲੋਂ ਹੁਸ਼ਿਆਰਪੁਰ 'ਚ 'ਮਿਸ਼ਨ ਤੰਦਰੁਸਤ ਪੰਜਾਬ' ਦਾ ਆਗਾਜ਼


  • ਪੰਜਾਬ ਨੂੰ ਪ੍ਰਦੂਸ਼ਣ ਰਹਿਤ ਅਤੇ ਸਿਹਤਮੰਦ ਸੂਬਾ ਬਣਾਉਣਾ ਹੀ ਪੰਜਾਬ ਸਰਕਾਰ ਦਾ ਸੁਪਨਾ : ਅਰੋੜਾ
  • ਕਿਹਾ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ 'ਤੇ ਕੀਤੀ ਜਾਵੇਗੀ ਕਾਰਵਾਈ
ਹੁਸ਼ਿਆਰਪੁਰ, 5 ਜੂਨ:  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਾਜ ਨੂੰ ਸਿਹਤਮੰਦ ਸੂਬਾ ਬਣਾਉਣ ਦੇ ਉਦੇਸ਼ ਨਾਲ ਆਰੰਭੀ ਗਈ ਇਕ ਨਿਵੇਕਲੀ ਮੁਹਿੰਮ 'ਮਿਸ਼ਨ
ਤੰਦਰੁਸਤ ਪੰਜਾਬ' ਦਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਆਗਾਜ਼ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ ਵੀ ਮੌਜੂਦ ਸਨ।


         ਡੀ.ਏ.ਵੀ ਕਾਲਜ ਵਿਖੇ ਕਰਵਾਏ ਗਏ ਸਮਾਗਮ ਵਿਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਮਿਸ਼ਨ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਹੀ ਕਾਮਯਾਬ ਹੋ ਸਕਦਾ ਹੈ, ਇਸ ਲਈ ਸੂਬਾ ਵਾਸੀ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਹਤਮੰਦ, ਤੰਦਰੁਸਤ ਅਤੇ ਪ੍ਰਦੂਸ਼ਣ ਰਹਿਤ ਬਣਾਉਣਾ ਹੀ ਪੰਜਾਬ ਸਰਕਾਰ ਦਾ ਸੁਪਨਾ ਹੈ ਅਤੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਦੀ ਸ਼ੁਰੂਆਤ ਸੂਬੇ ਲਈ ਅਹਿਮ ਰੋਲ ਨਿਭਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਪੰਜਾਬੀਆਂ ਦੀ ਚੰਗੀ ਸਿਹਤ ਅਤੇ ਚੰਗੀ ਸੋਚ ਹੋਵੇ ਅਤੇ ਇਥੋਂ ਦਾ ਹਰ ਬਸ਼ਿੰਦਾ ਸਿਹਤਮੰਦ ਰਹੇ, ਤਾਂ ਹੀ ਸੂਬੇ ਦੀ ਤਰੱਕੀ ਅਸਲ ਅਰਥਾਂ 'ਚ ਹੋ ਸਕੇਗੀ, ਜਿਸ ਲਈ ਉਨ੍ਹਾਂ ਨੇ ਤੰਦਰੁਸਤ ਪੰਜਾਬ ਨਾਂ ਦੇ ਇਸ ਮਹੱਤਵਪੂਰਨ ਮਿਸ਼ਨ ਨੂੰ ਸ਼ੁਰੂ ਕੀਤਾ ਹੈ।

           ਕੈਬਨਿਟ ਮੰਤਰੀ ਨੇ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ ਸਮੇਤ ਚੰਗੀ ਸਿਹਤ ਅਤੇ ਬੱਚਿਆਂ ਨੂੰ ਜਾਗਰੂਕ ਹੋ ਕੇ ਦੇਸ਼ ਦੀ ਵਾਗਡੋਰ ਸੰਭਾਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਹਰ ਇਨਸਾਨ ਜਿੰਮੇਵਾਰ ਨਾਗਰਿਕ ਬਣਕੇ ਆਪਣਾ ਫ਼ਰਜ ਸਮਝੇ ਤਾਂ ਪੰਜਾਬ ਇਕ ਸਿਹਤਮੰਦ ਸੂਬਾ ਬਣ ਸਕਦਾ ਹੈ। ਉਨ੍ਹਾਂ ਸੂਬੇ ਵਿਚ ਚੱਲ ਰਹੇ ਉਦਯੋਗਾਂ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਇਸ ਸਮੇਂ ਤੰਦਰੁਸਤ ਪੰਜਾਬ ਦਾ ਕਿਤਾਬਚਾ ਜਾਰੀ ਕਰਨ ਤੋਂ ਇਲਾਵਾ ਬੂਟਾ ਲਾਉਣ ਸਮੇਤ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਸਾਫ਼ ਸਫ਼ਾਈ ਮੁਹਿੰਮ ਦਾ ਆਗ਼ਾਜ਼ ਵੀ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਲਗਾਏ ਗਏ ਸਟਾਲਾਂ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਮੁਖੀ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣੇ ਸਟਾਫ ਲਈ ਰੋਲ ਮਾਡਲ ਬਣ ਸਕਦੇ ਹਨ ਅਤੇ ਸਟਾਫ ਨੂੰ ਅੱਗੋਂ ਇਸ ਪੌਦੇ ਲਗਾਉਣ ਲਈ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੂਟਾ ਲਗਾਉਣ ਤੋਂ ਇਲਾਵਾ ਇਸਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਦੁਰਵਰਤੋਂ ਰੋਕਕੇ ਇਸਨੂੰ ਬਚਾਉਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿਚ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ ਕਰਨਾ ਪੈ ਸਕੇ। 

           ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਜ਼ਿਲ੍ਹੇ ਵਿਚ ਸਫਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਗਏ ਹਨ, ਉਥੇ ਖੇਤੀਬਾੜੀ, ਜੰਗਲਾਤ ਵਿਭਾਗ, ਨਗਰ ਨਿਗਮ, ਨਗਰ ਕੌਂਸਲਾਂ, ਸਹਿਕਾਰੀ ਸਭਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰੂਦੂਸ਼ਣ ਕੰਟਰੋਲ ਬੋਰਡ ਸਮੇਤ ਕਰੀਬ ਸਾਰੇ ਵਿਭਾਗਾਂ ਵਲੋਂ ਜ਼ਿਲ੍ਹੇ ਵਿਚ ਸਫਾਈ ਅਭਿਆਨ, ਛੱਪੜਾਂ, ਨਾਲਿਆਂ ਦੀ ਸਫਾਈ, ਮੁਫਤ ਪ੍ਰਦੂਸ਼ਣ ਚੈਕਅੱਪ ਕੈਂਪ, ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਆਦਿ ਤੋਂ ਇਲਾਵਾ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਵੀ ਉਲੀਕੇ ਗਏ ਹਨ। ਇਸ ਤੋਂ ਪਹਿਲਾਂ ਸਾਫ਼ ਵਾਤਾਵਰਣ, ਤੰਦਰੁਸਤ ਸਿਹਤ ਅਤੇ ਪਲਾਸਟਿਕ ਮੁਕਤ ਆਲਾ-ਦੁਆਲਾ ਦਾ ਸੁਨੇਹਾ ਦਿੰਦੀ ਇੱਕ ਸਾਇਕਲ ਰੈਲੀ ਨੂੰ ਤਹਿਸੀਲ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਉਪਰੰਤ ਪੁਲਿਸ ਲਾਈਨ ਵਿਖੇ ਤੁਲਸੀ ਦੇ ਪੌਦੇ ਵੀ ਵੰਡੇ ਗਏ।

       ਸਮਾਗਮ ਦੌਰਾਨ ਪ੍ਰੋਗਰੈਸਿਵ ਕਿਸਾਨ ਸ਼੍ਰੀ ਨਰਿੰਦਰ ਸਿੰਘ ਅਤੇ ਸ਼੍ਰੀ ਤਰਸੇਮ ਸਿੰਘ ਨੇ ਆਰਗੈਨਿਕ ਖੇਤੀ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਕਿਸਾਨ ਧੜਾਧੜ ਦਵਾਈਆਂ ਅਤੇ ਸਪਰੇਆਂ ਦੀ ਵਰਤੋਂ ਨਾ ਕਰਨ। ਉਨ੍ਹਾਂ ਆਮ ਲੋਕਾਂ ਨੂੰ ਵੀ ਸਬਜ਼ੀ ਘਰ ਵਿਚ ਹੀ ਬੀਜਣ ਦੀ ਸਲਾਹ ਦਿੱਤੀ ਅਤੇ ਯੋਗ ਥਾਂ ਨਾ ਹੋਣ 'ਤੇ ਛੱਤ 'ਤੇ ਸਬਜ਼ੀਆਂ ਉਗਾਉਣ ਦੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ, ਐਸ.ਡੀ.ਐਮ. ਸ਼੍ਰੀ ਜਿਤੇਂਜਰ ਜ਼ੋਰਵਾਰ, ਸਹਾਇਕ ਕਮਿਸ਼ਨਰ (ਜ) ਸ਼੍ਰੀ ਰਣਦੀਪ ਸਿੰਘ ਹੀਰ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਾਜ ਕੁਮਾਰ, ਡੀ.ਐਫ.ਓ ਸ਼੍ਰੀ ਸੁਰਜੀਤ ਸਿੰਘ, ਸਿਵਲ ਸਰਜਨ ਡਾ. ਰੇਨੂੰ ਸੂਦ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼੍ਰੀ ਨਰੇਸ਼ ਕੁਮਾਰ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਵਿਭਾਗ ਸ਼੍ਰੀ ਪ੍ਰੀਤ ਕੋਹਲੀ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਥਾਨਕ ਵਾਸੀ ਮੌਜੂਦ ਸਨ।

ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ : ਅਰੋੜਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਵਿਚ 'ਮਿਸ਼ਨ ਤੰਦਰੁਸਤ ਪੰਜਾਬ' ਦਾ ਆਗਾਜ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਰਾਜ ਵਿਚ ਚੱਲ ਰਹੇ ਉਦਯੋਗਾਂ ਅਤੇ ਫੈਕਟਰੀਆਂ ਦੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪ੍ਰਦੂਸ਼ਣ ਫੈਲਾਉਣ ਵਾਲਿਆਂ 'ਤੇ ਨਕੇਲ ਕੱਸੀ ਜਾ ਸਕੇ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕੋਈ ਉਦਯੋਗਿਕ ਅਦਾਰਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।

           ਸੈਲਾ ਖੁਰਦ ਵਿਖੇ ਇਕ ਫੈਕਟਰੀ ਵਲੋਂ ਪ੍ਰਦੂਸ਼ਣ ਫੈਲਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਸਬੰਧਤ ਵਿਭਾਗ ਵਲੋਂ ਇਸ ਫੈਕਟਰੀ ਦੇ ਪਾਣੀ ਦਾ ਸੈਂਪਲ ਭਰ ਲਿਆ ਗਿਆ ਹੈ ਅਤੇ ਰਿਪੋਰਟ ਮਿਲਣ ਤੋਂ ਬਾਅਦ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਰੇਲਵੇ ਮੰਡੀ ਸਕੂਲ ਅਤੇ ਚਿਲਡਰਨ ਹੋਮ 'ਚ ਲੱਗੇ ਸਮਰ ਕੈਂਪਾਂ ਦਾ ਕੀਤਾ ਦੌਰਾ

ਹੁਸ਼ਿਆਰਪੁਰ, 5 ਜੂਨ : ਜਿੱਥੇ ਸਰਕਾਰੀ ਸਕੂਲਾਂ ਵਿਚ ਲਗਾਏ ਸਮਰ ਕੈਂਪਾਂ ਦਾ ਵਿਦਿਆਰਥੀ ਵੱਧ-ਚੜ੍ਹਕੇ ਆਨੰਦ ਮਾਣ ਰਹੇ ਹਨ, ਉਥੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਿਲਡਰਨ ਹੋਮ ਵਿਖੇ ਰਹਿ ਰਹੇ ਅਨਾਥ ਬੱਚਿਆਂ ਲਈ ਵੀ ਸਮਰ ਕੈਂਪ ਲਗਾਕੇ ਇਕ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਅਤੇ ਚਿਲਡਰਨ ਹੋਮ ਵਿਖੇ ਵਿਸ਼ੇਸ਼ ਤੌਰ 'ਤੇ ਦੌਰਾ ਕਰਕੇ ਚੱਲ ਰਹੇ ਕੈਂਪਾਂ ਦਾ ਜਾਇਜ਼ਾ ਲਿਆ।

         ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ 117 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਸਮਰ ਕੈਂਪ ਲਗਾਉਣ ਤੋਂ ਇਲਾਵਾ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੀ ਅਗਵਾਈ ਵਿਚ ਕਈ ਅੱਪਰ ਪ੍ਰਾਇਮਰੀ ਸਕੂਲਾਂ ਵਿਚ ਵੀ ਇਹ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 117 ਸਕੂਲਾਂ ਲਈ 'ਸਮਰਪਣ' ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਰੀਬ 4 ਲੱਖ ਰੁਪਏ ਦੀ ਲਾਗਤ ਨਾਲ 225 ਵਿਸ਼ੇਸ਼ ਕਿੱਟਾਂ ਉਪਲਬੱਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿਚ ਖੇਡ ਦੇ ਸਮਾਨ ਤੋਂ ਇਲਾਵਾ ਬੌਧਿਕ ਵਿਕਾਸ ਨਾਲ ਸਬੰਧਤ ਗਿਆਨ ਭਰਪੂਰ ਗਤੀਵਿਧੀਆਂ ਕਰਵਾਉਣ ਦਾ ਸਮਾਨ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਮੌਜ ਮਸਤੀ ਦੇ ਨਾਲ-ਨਾਲ ਸਰੀਰਕ ਅਤੇ ਬੌਧਿਕ ਵਿਕਾਸ ਗਤੀਵਿਧੀਆਂ ਵਿਚ ਪੂਰੇ ਉਤਸ਼ਾਹ ਨਾਲ ਰੁਚੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਈ ਅਜਿਹੇ ਸਕੂਲ ਵੀ ਹਨ, ਜਿਥੇ ਸਬੰਧਤ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਪਿੰਡ ਦੇ ਬਾਕੀ ਬੱਚੇ ਵੀ ਸਮਰ ਕੈਂਪ ਵਿਚ ਹਿੱਸਾ ਲੈ ਰਹੇ ਹਨ।

         ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਰ ਕੈਂਪਾਂ ਜ਼ਰੀਏ ਅਧਿਆਪਕ ਅਤੇ ਵਿਦਿਆਰਥੀ ਦਾ ਆਪਸੀ ਤਾਲਮੇਲ ਹੋਰ ਮਜ਼ਬੂਤ ਹੁੰਦਾ ਹੈ ਅਤੇ ਉਨ੍ਹਾਂ ਵਿਚ ਦੋਸਤਾਨਾ ਰਿਸ਼ਤਾ ਵੀ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਮਰ ਕੈਂਪਾਂ ਦਾ ਮਕਸਦ ਮੌਜ ਮਸਤੀ ਦੇ ਨਾਲ-ਨਾਲ ਵਿਦਿਆਰਥੀਆਂ ਦਾ ਸਰੀਰਕ ਤੇ ਬੌਧਿਕ ਵਿਕਾਸ ਕਰਨਾ ਹੈ। ਇਸ ਤੋਂ ਇਲਾਵਾ ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਲਈ ਸਮਰ ਕੈਂਪ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਦੌਰਾਨ ਬੱਚਿਆਂ ਨੂੰ ਵਿਸ਼ੇਸ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਲਈ ਸਮਰਪਣ ਤਹਿਤ ਉਕਤ ਵਿਸ਼ੇਸ਼ ਕਿੱਟਾਂ ਵੀ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਨ੍ਹਾਂ ਦੇ ਮਨੋਰੰਜਨ ਲਈ ਪ੍ਰੋਜੈਕਟਰ ਰਾਹੀਂ ਮੂਵੀ ਵੀ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੋਸਾਇਟੀ ਵਲੋਂ ਬੱਚਿਆਂ ਨੂੰ ਪਹਿਲਾਂ ਹੀ ਕੰਪਿਊਟਰ ਸਿੱਖਿਆ ਦਿੱਤੀ ਜਾ ਰਹੀ ਹੈ।

             ਉਪ ਜ਼ਿਲ੍ਹਾ ਸਿੱਖਿਆ ਅਫਸਰ (ਅ) ਸ਼੍ਰੀ ਧੀਰਜ ਵਸ਼ਿਸ਼ਟ ਨੇ ਕਿਹਾ ਕਿ ਸਮਰ ਕੈਂਪਾਂ ਵਿਚ ਬੱਚਿਆਂ ਨੂੰ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਦਿਖਾਉਣ ਦਾ ਭਰਪੂਰ ਮੌਕਾ ਮਿਲਦਾ ਹੈ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਵਿਦਿਆਰਥੀਆਂ ਅੰਦਰ ਆਪਣੇਪਨ ਦਾ ਅਹਿਸਾਸ ਵੱਧਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮਰ ਕੈਂਪ ਅਧਿਆਪਕਾਂ ਵਲੋਂ ਸਵੈ-ਇੱਛਤ ਲਗਾਏ ਜਾ ਰਹੇ ਹਨ ਅਤੇ ਵਿਦਿਆਰਥੀਆਂ ਸਮੇਤ ਅਧਿਆਪਕਾਂ ਦਾ ਉਤਸ਼ਾਹ ਦੇਖ ਕੇ ਲੱਗਦਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿਚ ਨਵਾਂ ਮੁਕਾਮ ਛੂਹੇਗਾ।

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੱਢੀ ਸਾਈਕਲ ਰੈਲੀ

ਹੁਸ਼ਿਆਰਪੁਰ, 5 ਜੂਨ: 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਤਹਿਸੀਲ ਕੰਪਲੈਕਸ ਤੋਂ ਸਵੇਰੇ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਉਪਰੰਤ ਉਨ੍ਹਾਂ ਪੁਲਿਸ ਲਾਇਨਜ਼ ਵਿਖੇ ਤੁਲਸੀ ਦੇ ਪੌਦੇ ਵੀ ਵੰਡੇ।
ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਸੁਰਜੀਤ ਸਿੰਘ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

           ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੱਢੀ ਗਈ ਸਾਈਕਲ ਰੈਲੀ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਨੂੰ ਸ਼ੁੱਧ ਵਾਤਾਵਰਣ ਬਰਕਰਾਰ ਰੱਖਣ, ਸ਼ੁੱਧ ਖਾਣ-ਪੀਣ ਅਤੇ ਆਪਣੀ ਸਿਹਤ ਵੱਲ ਧਿਆਨ ਦੇਣ ਤੋਂ ਇਲਾਵਾ ਆਪਣਾ ਆਲਾ-ਦੁਆਲ ਸਾਫ਼ ਰੱਖਣ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਇਸ ਮਿਸ਼ਨ ਨੂੰ ਕਾਮਯਾਬ ਬਣਾਉਣÎ ਲਈ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮਿਸ਼ਨ ਵਿੱਚ ਹਰੇਕ ਵਿਅਕਤੀ ਨੂੰ ਜ਼ਿੰਮੇਵਾਰ ਨਾਗਰਿਕ ਦੀ ਤਰ੍ਹਾਂ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਹੀ ਇਕ ਤੰਦਰੁਸਤ ਅਤੇ ਸਿਹਤਮੰਦ ਪੰਜਾਬ ਦੀ ਕਲਪਨਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ, ਤਾਂ ਹੀ ਵਾਤਾਵਰਣ ਦਾ ਸੰਤੁਲਨ ਬਰਕਰਾਰ ਰਹਿ ਸਕਦਾ ਹੈ।

         ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਵਿਭਾਗ, ਟਰਾਂਸਪੋਰਟ, ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਵਿਭਾਗ, ਖੇਤੀਬਾੜੀ, ਸਹਿਕਾਰਤਾ, ਜੰਗਲਾਤ, ਖੇਡ ਵਿਭਾਗ, ਜਲ ਸਰੋਤ, ਪਬਲਿਕ ਹੈਲਥ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ ਹਨ।

     ਉਧਰ ਦੂਜੇ ਪਾਸੇ ਐਸ.ਡੀ.ਐਮ. ਹੁਸ਼ਿਆਰਪੁਰ ਵਲੋਂ ਚਿਲਡਰਨ ਹੋਮ ਵਿਖੇ ਵੀ ਇਕ ਪੌਦਾ ਲਗਾਇਆ ਗਿਆ। ਇਸ ਤੋਂ ਇਲਾਵਾ ਸੈਨਿਕ ਇੰਸਟੀਚਿਊਟ ਆਫ਼ ਮੈਨੈਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ 'ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਆ ਗਿਆ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਸ੍ਰੀ ਦਲਵਿੰਦਰ ਸਿੰਘ ਨੇ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਮਨੁੱਖੀ ਸਿਹਤ ਲਈ ਬਹੁਤ ਖਤਰਨਾਕ ਹੈ, ਇਸ ਲਈ ਇਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

ਘਰ ਘਰ ਜਾ ਕੇ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ 20 ਤੱਕ


  • 4 ਜਨਵਰੀ 2019 ਨੂੰ ਵੋਟਰ ਸੂਚੀਆਂ ਨੂੰ ਕੀਤਾ ਜਾਵੇਗਾ ਪ੍ਰਕਾਸ਼ਿਤ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 4 ਜੂਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਫੀਲਡ ਵੈਰੀਫਿਕੇਸ਼ਨ ਦਾ ਕੰਮ ਬੂਥ ਲੈਵਲ ਅਫ਼ਸਰਾਂ ਵਲੋਂ ਘਰ ਘਰ ਜਾ ਕੇ ਕੀਤਾ ਜਾ ਰਿਹਾ ਹੈ, ਜੋ ਕਿ 20 ਜੂਨ ਤੱਕ ਚੱਲੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਪੁਲ ਉਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੂਥ ਲੈਵਲ ਅਫ਼ਸਰਾਂ ਨੂੰ ਮੌਜੂਦਾ ਵੋਟਰ ਸੂਚੀਆਂ ਦੇ ਰਜਿਸਟਰ ਤਿਆਰ ਕਰਵਾ ਕੇ ਦਿੱਤੇ ਗਏ ਹਨ, ਜਿਸ ਵਿੱਚ ਸ਼ਾਮਲ ਵੋਟਰਾਂ ਦੇ ਵੇਰਵੇ ਬੂਥ ਲੈਵਲ ਅਫ਼ਸਰਾਂ ਵਲੋਂ ਪਰਿਵਾਰ ਦੇ ਮੁੱਖੀ ਤੋਂ ਵੈਰੀਫਾਈ ਕਰਵਾਏ ਜਾ ਰਹੇ ਹਨ ਅਤੇ 20 ਜੂਨ ਤੱਕ ਇਹ ਕੰਮ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਦੀ ਉਮਰ 1 ਜਨਵਰੀ 2018 ਨੂੰ 18 ਸਾਲ ਜਾਂ ਵੱਧ ਉਮਰ ਦੇ ਹੋ ਗਏ ਹਨ, ਪਰ ਉਨ੍ਹਾਂ ਦੇ ਨਾਂ ਵੋਟਰ ਸੂਚੀ ਵਿੱਚ ਦਰਜ ਨਹੀਂ ਹਨ, ਦੇ ਫਾਰਮ ਨੰ: 6 ਭਰਵਾਏ ਜਾ ਰਹੇ ਹਨ ਅਤੇ ਜੋ ਵਿਅਕਤੀਆਂ 1 ਜਨਵਰੀ 2019 ਨੂੰ 18 ਸਾਲ ਦੇ ਹੋਣਗੇ, ਅਜਿਹੇ ਸੰਭਾਵੀਂ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਵੀ ਫਾਰਮ ਭਰਵਾਏ ਜਾ ਰਹੇ ਹਨ। ਅਜਿਹੇ ਪ੍ਰਾਪਤ ਹੋਣ ਵਾਲੇ ਫਾਰਮਾਂ ਨੂੰ 1 ਸਤੰਬਰ ਤੋਂ 31 ਅਕਤੂਬਰ ਦੇ ਸਮੇਂ ਦੌਰਾਨ ਡਰਾਫ਼ਟ ਪਬਲੀਕੇਸ਼ਨ ਤੋਂ ਬਾਅਦ ਵਿਚਾਰਿਆ ਜਾਵੇਗਾ। ਆਮ ਪਬਲਿਕ ਨੂੰ ਵਿਸ਼ੇਸ਼ ਤੌਰ 'ਤੇ ਅਪੀਲ ਕੀਤੀ ਕਿ ਨਵੇਂ ਬਣਨ ਵਾਲੇ ਵੋਟਰਾਂ ਦੇ ਉਮਰ ਦੇ ਸਬੂਤ ਤਿਆਰ ਰੱਖਣ। ਡੁਪਲੀਕੇਟ ਵੋਟਰਾਂ ਦੀਆਂ ਵੋਟਾਂ, ਮਰੇ ਹੋਏ ਵਿਅਕਤੀਆਂ ਦੀਆਂ ਵੋਟਾ, ਪੱਕੇ ਤੌਰ 'ਤੇ ਸ਼ਿਫਟ ਹੋ ਚੁੱਕੇ ਵੋਟਰਾਂ ਦੀਆਂ ਵੋਟਾਂ ਨੂੰ ਹਦਾਇਤਾਂ ਮੁਤਾਬਕ ਵੋਟਰ ਸੂਚੀ ਵਿੱਚੋਂ ਕੱਢਣ ਲਈ ਫਾਰਮ 7 ਭਰਵਾਏ ਜਾ ਰਹੇ ਹਨ। ਇਸ ਤਰ੍ਹਾਂ ਵੋਟਰਾਂ ਦੇ ਵੋਟਰ ਸੂਚੀਆਂ ਵਿੱਚ ਦਰਜ ਗਲਤ ਵੇਰਵਿਆਂ ਨੂੰ ਦਰੁੱਸਤ ਕਰਨ ਲਈ ਫਾਰਮ 8 ਅਤੇ ਇਕ ਹੀ ਹਲਕੇ ਵਿੱਚ ਵੋਟ ਸ਼ਿਫਟ ਕਰਨ ਲਈ ਫਾਰਮ 8 À ਭਰਵਾਏ ਜਾ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਦੂਜੇ ਹਲਕਿਆਂ ਵਿੱਚ ਸ਼ਿਫ਼ਟ ਹੋਣ ਉਪਰੰਤ ਨਵੇਂ ਚੋਣ ਹਲਕੇ ਵਿੱਚ ਵੋਟ ਬਣਾਉਣ ਲਈ ਫਾਰਮ 6 ਭਰਦੇ ਸਮੇਂ ਇਸ ਦੇ ਘੋਸ਼ਣਾ ਭਾਗ ਦਾ ਭਾਗ 4 ਜੋ ਪੂਰਵ ਰਿਹਾਇਸ਼ ਸਬੰਧੀ ਹੈ, ਜ਼ਰੂਰ ਭਰਿਆ ਜਾਵੇ।


           ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾਂ ਮਿਤੀ 1 ਸਤੰਬਰ 2018 ਨੂੰ ਕੀਤੀ ਜਾਵੇਗੀ। ਮਿਤੀ 1 ਸਤੰਬਰ 2018 ਤੋਂ ਮਿਤੀ 31 ਅਕਤੂਬਰ 2018 ਤੱਕ ਵੋਟਰ ਸੂਚੀਆਂ ਤੇ ਦਾਅਵੇ, ਇਤਰਾਜ ਪ੍ਰਾਪਤ ਕੀਤੇ ਜਾਣਗੇ। ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਪ੍ਰਾਪਤ ਹੋਏ ਦਾਅਵੇ, ਇਤਰਾਜਾਂ ਦਾ ਨਿਪਟਾਰਾ ਮਿਤੀ 30 ਨਵੰਬਰ 2018 ਤੱਕ ਮੁਕੰਮਲ ਕੀਤਾ ਜਾਵੇਗਾ ਅਤੇ 4 ਜਨਵਰੀ 2019 ਨੂੰ ਵੋਟਰ ਸੂਚੀਆਂ ਨੂੰ ਅੰਤਿਮ ਤੌਰ 'ਤੇ ਪ੍ਰਕਾਸ਼ਿਤ ਕੀਤਾ ਜਾਵੇਗਾ।

           ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਖਾਸ ਤੌਰ 'ਤੇ ਅਪੀਲ ਕੀਤੀ ਗਈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਕੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਹਰੇਕ ਬੂਥ 'ਤੇ ਬੂਥ ਲੈਵਲ ਏਜੰਟ ਨਿਯੁਕਤ ਕਰਕੇ ਉਸ ਦੀ ਲਿਸਟ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਜਲਦੀ ਤੋਂ ਜਲਦੀ ਭੇਜੀ ਜਾਵੇ। Àੁਨ੍ਹਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਲਈ ਬ੍ਰੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਕਰਨ ਲਈ ਕਿਹਾ ਜਾਵੇ। ਉਨ੍ਹਾਂ ਆਮ ਜਨਤਾ ਨੂੰ ਵੀ ਵੋਟਰ ਸੂਚੀਆਂ ਦੀ ਸੁਧਾਈ ਲਈ ਬੂਥ ਲੈਵਲ ਅਫ਼ਸਰਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।

           ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀ.ਐਲ.ਓ. ਵਲੋਂ ਇਹ ਫੀਲਡ ਵੈਰੀਫਿਕੇਸ਼ਨ ਦਾ ਕੰਮ ਮੁਕੰਮਲ ਕਰਨ ਉਪਰੰਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ 21 ਜੂਨ ਤੋਂ 31 ਜੁਲਾਈ ਤੱਕ ਕੀਤਾ ਜਾਵੇ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਖੇਤਰ ਦੇ ਇਕ ਪੋਲਿੰਗ ਸਟੇਸ਼ਨ 'ਤੇ 1200 ਅਤੇ ਸ਼ਹਿਰੀ ਖੇਤਰ ਦੇ ਪੋਲਿੰਗ ਸਟੇਸ਼ਨ ਵਿੱਚ 1400 ਵੋਟਰਾਂ ਦੀ ਹੱਦ ਰੱਖੀ ਗਈ ਹੈ। ਜੇਕਰ ਵੋਟਰਾਂ ਦੀ ਗਿਣਤੀ ਇਸ ਲਿਮਟ ਤੋਂ ਵੱਧ ਹੋਵੇਗੀ, ਤਾਂ ਉਥੇ ਇਕ ਵੱਖਰਾ ਪੋਲਿੰਗ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ। ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਵੋਟਰ ਨੂੰ 2 ਕਿਲੋਮੀਟਰ ਤੋਂ ਵੱਧ ਦਾ ਫਾਸਲਾ ਤੈਅ ਨਾ ਕਰਨਾ ਪਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ  ਕਿ ਜੇਕਰ ਪੋਲਿੰਗ ਸਟੇਸ਼ਨਾਂ ਦੀ ਤਬਦੀਲੀ ਸਬੰਧੀ ਕੋਈ ਔਕੜ ਪੇਸ਼ ਆ ਰਹੀ ਹੋਵੇ, ਤਾਂ ਕਾਰਨ ਦੱਸਦੇ ਹੋਏ ਤਜ਼ਵੀਜ਼ 20 ਜੂਨ ਤੱਕ ਜ਼ਿਲ੍ਹਾ ਚੋਣ ਦਫ਼ਤਰ ਜਾਂ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਭੇਜ ਦਿੱਤੀ ਜਾਵੇ, ਤਾਂ ਉਸ 'ਤੇ ਸਮੇਂ ਸਿਰ ਵਿਚਾਰ ਕੀਤਾ ਜਾ ਸਕੇ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)