ਹੁਸ਼ਿਆਰਪੁਰ ਵਿਚ ਨਵੇਂ ਬੱਸ ਅੱਡੇ ਤੇ ਪੁਲ ਦਾ ਉਦਘਾਟਨ
ਹੁਸ਼ਿਆਰਪੁਰ, 11 ਮਈ: ਪੰਜਾਬ ਦੇ ਉਪ-ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਦੌਰੇ ਦੌਰਾਨ 9. 64 ਕਰੋੜ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ਵਿਖੇ 3. 6 ਏਕੜ ਜਗਾਹ ਵਿਚ ਉਸਾਰੇ ਭਗਵਾਨ ਵਾਲਮੀਕਿ ਬੱਸ ਅੱਡੇ ਦਾ ਅਤੇ ਗਉਸ਼ਾਲਾ ਬਾਜ਼ਾਰ ਹੁਸ਼ਿਆਰਪੁਰ ਨੇੜੇ ਭੰਗੀ ਚੌਅ ਤੇ 5 .45 ਕਰੋੜ ਰੁਪਏ ਦੀ ਲਾਗਤ ਨਾਲ 129 . 3 ਮੀਟਰ ਲੰਬੇ ਅਤੇ 10 ਮੀਟਰ ਚੌੜੇ ਨਵੇਂ ਉਸਾਰੇ ਭਗਵਾਨ ਮਹਾਂਵੀਰ ਪੁੱਲ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਹਨਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਵਿਖੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਟਾਂਡਾ-ਸ਼੍ਰੀ ਹਰ ਗੋਬਿੰਦ ਸਿੰਘ ਸੜਕ ਤੇ ਰੇਲਵੇ ਫਾਟਕ ਨੰਬਰ ਸੀ-64 ਉਪਰ 11. 90 ਕਰੋੜ ਰੁਪਏ ਦੀ ਲਾਗਤ ਨਾਲ 633 ਮੀਟਰ ਚੌੜੇ ਅਤੇ 9 . 30 ਮੀਟਰ ਲੰਬੇ ਰੇਲਵੇ ਓਵਰ ਬ੍ਰਿਜ (ਆਰ ਓ ਬੀ ) ਦਾ ਉਦਘਾਟਨ ਕੀਤਾ।ਰੋਸ਼ਨ ਗਰਾਊਂਡ ਹੁਸ਼ਿਆਰਪੁਰ ਅਤੇ ਦਾਣਾ ਮੰਡੀ ਟਾਂਡਾ ਵਿਖੇ ਵਿਸ਼ਾਲ ਜਨਤਕ ਇੱਕਠਾਂ ਦੌਰਾਨ ਲੋਕਾਂ ਨੂੰ ਨਵੇਂ ਆਰ. ਓ. ਬੀ. ਪੁੱਲ ਅਤੇ ਨਵੇਂ ਬੱਸ ਅੱਡੇ ਦੀ ਮੁਬਾਰਕਬਾਦ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਸਰਕਾਰ ਜੋ ਵਾਅਦੇ ਕਰਦੀ ਹੈ, ਉਸ ਨੂੰ ਪੂਰਾ ਕਰ ਵਿਖਾਉਂਦੀ ਹੈ। ਉਹਨਾਂ ਕਿਹਾ ਕਿ ਤਿੰਨ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਉਤੱਮ ਕਿਸਮ ਦਾ ਸੜਕੀ ਢਾਂਚਾ ਸਹੂਲਤਾਂ , ਅੱਡੇ, ਪੁੱਲ ਅਤੇ ਰੇਲਵੇ ਫਲਾਈ ਓਵਰ ਦੇਣ ਦਾ ਵਾਅਦਾ ਕੀਤਾ ਸੀ। ਉਹਨਾ ਕਿਹਾ ਕਿ ਇਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ -ਭਾਜਪਾ ਸਰਕਾਰ ਪੰਜਾਬ ਵਿਚ ਆਉਂਦੀ ਹੈ ਉਦੋਂ ਹੀ ਤਰੱਕੀ ਦਾ ਦੌਰ ਸ਼ੁਰੂ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਲੋਕ ਕੁੱਝ ਸਹੂਲਤਾਂ ਤੋਂ ਵਾਂਝੇ ਹਨ, ਤਾਂ ਉਸ ਦਾ ਦੋਸ਼ ਕਾਂਗਰਸ ਪਾਰਟੀ ਨੂੰ ਜਾਂਦਾ ਹੈ ਜਿਸ ਨੇ ਲੰਬਾ ਸਮਾਂ ਰਾਜ ਕੀਤਾ ਹੈ ਪਰ ਉਨ੍ਹਾਂ ਲੋਕਾਂ ਨੂੰ ਕੇਵਲ ਲਾਰੇ ਹੀ ਲਾਏ। ਉਹਨਾਂ ਕਿਹਾ ਕਿ ਹੁਸ਼ਿਆਰਪੁਰ ਦੇ ਬਸ ਅੱਡੇ ਦੀ ਉਸਾਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਮੇਂ ਸ਼ੁਰੂ ਹੋਈ। ਉਪ-ਮੁੱਖ ਮੰਤਰੀ ਸ੍ਰ: ਬਾਦਲ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ 32 ਰੇਲਵੇ ਓਵਰ ਬ੍ਰਿਜ ਬਣਾਉਣੇ ਸ਼ੁਰੂ ਕੀਤੇ ਜਿਹਨਾਂ ਵਿਚੋਂ 14 ਮੁਕੰਮਲ ਹੋ ਗਏ ਹਨ ਅਤੇ ਬਾਕੀ 10 ਮਹੀਨਿਆਂ ਦੌਰਾਨ ਹੀ ਮੁਕੰਮਲ ਹੋ ਜਾਣਗੇ। ਉਹਨਾਂ ਕਿਹਾ ਕਿ ਮੋਜੂਦਾ ਸਰਕਾਰ ਅਤੇ ਪਿਛਲੀ ਕਾਂਗਰਸ ਦੀ ਸਰਕਾਰ ਵਿਚ ਲੋਕਾਂ ਨੂੰ ਫਰਕ ਨਜ਼ਰ ਆ ਰਿਹਾ ਹੈ ਕਿਉਂਕਿ ਸਹੀ ਮੈਹਨਿਆਂ ਵਿਚ ਵਿਕਾਸ ਦੇ ਕੰਮ ਲੋਕਾਂ ਨੂੰ ਨਜ਼ਰ ਆਉਣੇ ਸ਼ੁਰੂ ਹੋਏ ਹਨ।
ਪੰਜਾਬ ਨੂੰ ਪਾਵਰ ਸਰਪਲਸ ਸੂਬਾ ਬਣਾਉਣ ਦੇ ਵਾਅਦੇ ਦਾ ਜ਼ਿਕਰ ਕਰਦਿਆਂ ਸ੍ਰ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ 4 ਵੱਡੇ ਥਰਮਲ ਪਲਾਂਟ ਮੰਨਜੂਰ ਕਰਵਾਏ ਜਿਹਨਾਂ ਵਿਚੋਂ 3 ਥਰਮਲ ਪਲਾਂਟਾਂ ਤੇ ਕੰਮ ਚਲ ਰਿਹਾ ਹੈ। ਉਹਨਾਂ ਕਿਹਾ ਕਿ ਗੁਰੂ ਕੀ ਨਗਰੀ ਗੋਇੰਦਵਾਲ , ਤਲਵੰਡੀਸਾਬੋ, ਰਾਜਪੁਰਾ ਅਤੇ ਗਿਦੜਬਾਹਾ ਵਿਖੇ ਥਰਮਲ ਪਲਾਂਟਾਂ ਦਾ ਇਹ ਕੰਮ ਆਉਂਦੇ ਤਿੰਨ ਸਾਲਾਂ ਵਿਚ ਮੁਕੰਮਲ ਹੋ ਜਾਵੇਗਾ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਮਿਲੇਗੀ। ਪੰਜਾਬ ਵਿਚ ਮੋਜੂਦਾ ਸ਼੍ਰੋਮਣੀ ਅਕਾਲੀ ਦਲ -ਭਾਜਪਾ ਸਰਕਾਰ ਵਲੋਂ ਸਿਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕਰਦਿਆਂ ਉਪ-ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਦੇ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਨ। ਸਰਕਾਰ ਦੀ ਸਿਖਿਆ ਨੀਤੀ ਤਹਿਤ ਸਕੂਲਾਂ ਵਿਚ ਢਾਂਚਾਗਤ ਸਹੂਲਤਾਂ ਦੇਣ ਦੇ ਨਾਲ ਨਾਲ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਹਨਾਂ ਦਸਿਆ ਕਿ ਪਿਛਲੀ ਸਰਕਾਰ ਸਮੇਂ 32 ਹਜ਼ਾਰ ਅਧਿਆਪਕਾਂ ਦੀਆਂ ਆਸਾਮੀਆਂ ਖਾਲੀ ਸਨ। ਮੋਜੂਦਾ ਸਰਕਾਰ ਨੇ 23000 ਅਧਿਆਪਕਾਂ ਦੀਆਂ ਆਸਾਮੀਆਂ ਭਰੀਆਂ ਅਤੇ 7-8 ਹਜ਼ਾਰ ਅਧਿਆਪਕ ਅਗਲੇ ਸਾਲ ਦੌਰਾਨ ਭਰਤੀ ਕੀਤੇ ਜਾਣਗੇ।
ਸ੍ਰ: ਬਾਦਲ ਨੇ ਕਿਹਾ ਕਿ ਪੰਜਾਬ ਨੂੰ ਅੰਤਰ-ਰਾਸ਼ਟਰੀ ਨਕਸ਼ੇ ਤੇ ਲਿਆਉਣ ਦੇ ਪ੍ਰੋਗਰਾਮ ਤਹਿਤ ਅੰਤਰ-ਰਾਸ਼ਟਰੀ ਹਵਾਈ ਅੱਡਿਆਂ ਦੀ ਉਸਾਰੀ ਵੱਲ ਵਿਸ਼ੇਸ਼ ਧਿਆਨ ਦਿਤਾ ਗਿਆ ਹੈ। ਉਹਨਾਂ ਕਿਹਾ ਕਿ ਦੇਸ਼ ਭਰ ਵਿਚ 13 ਅੰਤਰ-ਰਾਸ਼ਟਰੀ ਹਵਾਈ ਅੱਡੇ ਹਨ। ਜਿਹਨਾਂ ਵਿਚੋਂ ਬਾਦਲ ਸਰਕਾਰ ਨੇ 3 ਅੰਤਰ-ਰਾਸ਼ਟਰੀ ਹਵਾਈ ਅੱਡੇ ਪੰਜਾਬ ਵਾਸਤੇ ਮੰਨਜੂਰ ਕਰਵਾਏ। ਉਹਨਾਂ ਕਿਹਾ ਕਿ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਅੰਤਰ-ਰਾਸ਼ਟਰੀ ਪੱਧਰ ਦਾ ੁਬਣਾਇਆ ਗਿਆ ਹੈ। ਮੁਹਾਲੀ ਦੇ ਹਵਾਈ ਅੱਡੇ ਦਾ ਕੰਮ ਚਾਲੂ ਹੈ ਜੋ ਇਸ ਸਾਲ ਦੇ ਅਖੀਰ ਵਿਚ ਮੁਕੰਮਲ ਹੋ ਜਾਵੇਗਾ। ਮਾਛੀਵਾੜਾ ਵਿਖੇ ਵੀ ਅੰਤਰ-ਰਾਸ਼ਟਰੀ ਹਵਾਈ ਅੱਡਾ ਬਣਾਉਣ ਦਾ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਲੁਧਿਆਣੇ ਵਿਚ 20-25 ਕਰੋੜ ਰੁਪਏ ਖਰਚ ਕਰਕੇ ਹਵਾਈ ਅੱਡੇ ਦੀ ਉਸਾਰੀ ਕੀਤੀ ਗਈ ਜਿਥੋਂ ਜਹਾਜ਼ਾਂ ਦੀਆਂ ਉਡਾਨਾਂ ਸ਼ੁਰੂ ਹੋ ਜਾਣਗੀਆਂ। ਉਹਨਾਂ ਦਸਿਆ ਕਿ ਅਗਲੇ 6 ਮਹੀਨਿਆਂ ਦੌਰਾਨ ਬਠਿੰਡਾ ਤੋਂ ਵੀ ਜਹਾਜ਼ ਉਡਣੇ ਸ਼ੁਰੂ ਹੋ ਜਾਣਗੇ। ਕੇਂਦਰ ਸਰਕਾਰ ਤੇ ਵਰਦਿਆਂ ਸ੍ਰ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਚਾਹੇ ਤਾਂ ਮਹਿੰਗਾਈ ਤੇ ਕਾਬੂ ਪਾ ਸਕਦੀ ਹੈ ਪਰ ਕਾਂਗਰਸ ਸਰਕਾਰ ਦੀ ਅਜਿਹੀ ਸੋਚ ਨਹੀਂ ਹੈ ਕਿ ਉਹ ਮਹਿੰਗਾਈ ਘਟਾਵੇ। ਬਾਦਲ ਸਰਕਾਰ ਵਲੋਂ ਰਾਜ ਦੇ ਗਰੀਬ ਵਰਗ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਸ੍ਰ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਸਾਲ 700 ਕਰੋੜ ਰੁਪਏ ਗਰੀਬਾਂ ਨੂੰ ਸਸਤੇ ਰੇਟ ਤੇ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਦੇਣ ਤੇ ਖਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਗਰੀਬਾਂ ਨੂੰ ਕੋਈ ਵੀ ਸਹੂਲਤਾਂ ਨਹੀਂ ਦੇ ਰਹੇ। ਉਹਨਾਂ ਗਰੀਬਾਂ ਲਈ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਵਲੋਂ ਗਰੀਬ ਪ੍ਰੀਵਾਰਾਂ ਦੀਆਂ ਲੜਕੀਆਂ ਦੀ ਸ਼ਾਦੀ ਸਮੇਂ ਸ਼ਗਨ ਸਕੀਮ ਤਹਿਤ ਦਿਤੀ ਜਾਂਦੀ ਵਿੱਤੀ ਸਹਾਇਤਾ , ਗਰੀਬਾਂ ਨੂੰ 200 ਯੂਨਿਟ ਮੁਫਤ ਬਿਜਲੀ ਸਪਲਾਈ ਦੀ ਸਹੂਲਤ, ਬਜੁਰਗਾਂ ਆਦਿ ਨੂੰ ਪੈਨਸ਼ਨ ਦੀ ਸਹੂਲਤ ਦਾ ਵੀ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਟਿਊਬਵੈਲਾਂ ਦੇ ਬਿਲ ਮੁਆਫ ਕੀਤੇ।
ਪੰਜਾਬ ਦੀ ਨਵੀਂ ਖੇਡ ਨੀਤੀ ਦੀ ਮਹੱਤਤਾ ਬਾਰੇ ਗਲ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਦੇ ਪਹਿਲੀ ਵਾਰ ਕੈਬਨਿਟ ਵਿਚ ਜਾਣ ਨਾਲ ਮਾਂ ਖੇਡ ਕਬੱਡੀ ਨੂੰ ਮਾਨਤਾ ਦੁਆਈ। ਉਹਨਾਂ ਕਰਾਏ ਵਿਸ਼ਵ ਕਬੱਡੀ ਕੱਪ ਦਾ ਵੀ ਜ਼ਿਕਰ ਕੀਤਾ ਅਤੇ ਦਸਿਆ ਕਿ ਪੰਜਾਬ ਵਿਚ ਆਧੁਨਿਕ ਸਹੂਲਤਾਂ ਵਾਲੇ 8 ਵੱਡੇ ਸਟੇਡੀਅਮ ਉਸਾਰੇ ਜਾਣਗੇ। ਜਿਹਨਾਂ ਵਿਚੋਂ ਇਕ ਸਟੇਡੀਅਮ ਹੁਸ਼ਿਆਰਪੁਰ ਵਿਚ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਹਾਕੀ ਦੀ ਖੇਡ ਦੀ ਪ੍ਰਫੁਲੱਤਾ ਵਾਸਤੇ ਵੀ ਪੰਜਾਬ ਵਿਚ 6 ਸਟੇਡੀਅਮ ਉਸਾਰੇ ਜਾਣਗੇ। ਜਿਸ ਵਿਚ ਐਸਟਰੋ-ਟਰਫ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਇਥੇ ਅੰਤਰ-ਰਾਸ਼ਟਰੀ ਮੁਕਾਬਲੇ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਵੱਡੀਆਂ ਸਹੂਲਤਾਂ ਦਿਤੀਆਂ ਜਾਂਣਗੀਆਂ। ਉਹਨਾਂ ਕਿਹਾ ਕਿ ਗੱਡੀਆਂ /ਮੋਟਰ ਸਾਈਕਲ ਦੇ ਨੰਬਰਾਂ ਲਈ ਹੁਣ ਲੋਕਾਂ ਨੂੰ ਡੀ . ਟੀ . ਓ . ਦਫਤਰਾਂ ਵਿਚ ਨਹੀਂ ਜਾਣਾ ਪਵੇਗਾ, ਜਿਥੋਂ ਲੋਕ ਗੱਡੀ ਖਰੀਦਣਗੇ, ਉਥੋਂ ਹੀ ਨੰਬਰ ਮਿਲੇਗਾ। ਉਹਨਾਂ ਹੋਰ ਕਿਹਾ ਕਿ ਹੁੱਣ ਲੋਕਾਂ ਨੂੰ ਐਫੀਡੇਵਿਟ ਦੇਣ ਦੀ ਵੀ ਲੋੜ ਨਹੀਂ ਪਵੇਗੀ। ਉਹਨਾਂ ਹੋਰ ਦਸਿਆ ਕਿ ਲੋਕਾਂ ਦੀ ਸਹੂਲਤ ਵਾਸਤੇ ਸੁਵਿਧਾ ਸੈਂਟਰ ਸਬ ਤਹਿਸੀਲ ਪੱਧਰ ਤੇ ਵੀ ਬਣਾਏ ਜਾਣਗੇ। ਉਹਨਾਂ ਕਿਹਾ ਕਿ ਜਮੀਨੀ ਕੰਪਿਉਟਰੀਕਰਨ ਤਹਿਤ ਲੋਕਾਂ ਨੂੰ ਫਰਦਾਂ ਕੰਪਿਉਟਰ ਰਾਹੀਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
ਉਪ-ਮੁੱਖ ਮੰਤਰੀ ਪੰਜਾਬ ਸ੍ਰ: ਬਾਦਲ ਨੇ ਕੈਬਨਿਟ ਮੰਤਰੀ ਸ਼੍ਰੀ ਤੀਕਸ਼ਨ ਸੂਦ ਦੀ ਸ਼ਲਾਘਾ ਕਰਦਿਆਂ ਦਸਿਆ ਕਿ ਉਹਨਾਂ ਇੱਕਲੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਚ ਵਿਕਾਸ ਕਾਰਜਾਂ ਤੇ 160 ਕਰੋੜ ਰੁਪਏ ਖਰਚ ਕੀਤੇ ਜੋ ਆਪਣੇ ਆਪ ਵਿਚ ਰਿਕਾਰਡ ਹੈ। ਉਹਨਾਂ ਸਮਾਗਮ ਦੌਰਾਨ ਪੇਸ਼ ਕੀਤੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਨਵੇਂ ਅਦਾਲਤੀ ਕੰਪਲੈਕਸ ਦੀ ਉਸਾਰੀ ਵਾਸਤੇ ਡਿਪਟੀ ਕਮਿਸ਼ਨਰ ਨੂੰ ਕਹਿ ਦਿਤਾ ਹੈ। ਹੁਸ਼ਿਆਰਪੁਰ ਸ਼ਹਿਰ ਵਿਚ 5 ਟਿਊਬਵੈਲ ਲਗਾਉਣ ਵਾਸਤੇ 75 ਲੱਖ ਰੁਪਏ ਖਰਚ ਕੀਤੇ ਜਾਣਗੇ। ਸ਼ਹਿਰ ਦੇ ਇਨਡੋਰ ਸਟੇਡੀਅਮ ਦੇ ਨਵੀਨੀਕਰਨ ਤੇ 15 ਲੱਖ ਰੁਪਏ ਦਿਤੇ ਜਾਣਗੇ। ਉਹਨਾਂ ਕਿਹਾ ਕਿ ਭੰਗੀ ਚੋਅ ਤੇ ਬੰਨ ਲਗਾਉਣ ਲਈ ਵੀ ਡਿਪਟੀ ਕਮਿਸ਼ਨਰ ਨੂੰ ਕਹਿ ਦਿਤਾ ਗਿਆ ਹੈ। ਸ਼ਹਿਰ ਵਿਚੋ ਬਰਸਾਤੀ ਪਾਣੀ ਨੂੰ ਕੱਢਣ ਸਬੰਧੀ ਪ੍ਰਾਜੈਕਟਾਂ ਦੀ ਮੰਗ ਸਬੰਧੀ ਗਲ ਕਰਦਿਆਂ ਉਪ-ਮੁੱਖ ਮੰਤਰੀ ਸ੍ਰ: ਬਾਦਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਾਲ ਗਲ ਕਰਕੇ ਇਸ ਪ੍ਰਾਜੈਕਟ ਨੂੰ ਕਲੀਅਰ ਕਰਵਾਉਣਗੇ। ਸ੍ਰ: ਬਾਦਲ ਨੇ ਕਿਹਾ ਕਿ ਲੋਕਾਂ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕਿਹੜੀ ਸਰਕਾਰ ਉਹਨਾਂ ਲਈ ਕੰਮ ਕਰਦੀ ਹੈ। ਲੋਕਾਂ ਨੂੰ ਸਰਕਾਰ ਬਣਾਉਣ ਦਾ ਤਾਂ ਹੀ ਫੈਸਲਾ ਕਰਨਾ ਚਾਹੀਦਾ ਹੈ ਜਿਹੜੀ ਸਰਕਾਰ ਉਹਨਾਂ ਦੀਆਂ ਲੋੜਾਂ ਪੂਰੀਆਂ ਕਰੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿਚ ਵੱਡੀ ਪੱਧਰ ਤੇ ਵਿਕਾਸ ਦੇ ਕੰਮ ਕਰ ਰਹੀ ਹੈ । ਇਸ ਮੌਕੇ ਤੇ ਉਪ-ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਸਨਮਾਨਿਤ ਕੀਤਾ ਗਿਆ।
ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ਼੍ਰੀ ਤੀਕਸ਼ਨ ਸੂਦ ਨੇ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਉਪ-ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਦਾ ਹੁਸ਼ਿਆਰਪੁਰ ਵਿਖੇ ਆਉਣ ਤੇ ਭਗਵਾਨ ਮਹਾਂਵੀਰ ਸੇਤੂ ਅਤੇ ਭਗਵਾਨ ਵਾਲਮੀਕਿ ਬਸ ਅੱਡੇ ਦਾ ਉਦਘਾਟਨ ਕਰਨ ਨੂੰ ਇਕ ਇਤਿਹਾਸਕ ਕਦਮ ਦਸਿਆ ਅਤੇ ਕਿਹਾ ਕਿ ਲੋਕ ਇਹਨਾਂ ਕਾਰਜ਼ਾਂ ਦੇ ਮੁਕੰਮਲ ਹੋਣ ਤੇ ਬਹੁਤ ਖੁਸ਼ ਹਨ। ਸ਼੍ਰੀ ਸੂਦ ਨੇ ਕਿਹਾ ਕਿ ਲੋਕਾਂ ਦੀਆਂ ਇਹ ਲੋੜਾਂ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਪਾਸ ਰੱਖੀਆਂ ਸਨ ਜੋ ਮੁਕੰਮਲ ਹੋ ਗਈਆਂ ਹਨ। ਸ਼੍ਰੀ ਤੀਕਸ਼ਨ ਸੂਦ ਨੇ ਹੁਸ਼ਿਆਰਪੁਰ ਸ਼ਹਿਰ ਵਿਚ 5 ਟਿਊਬਵੈਲਾਂ ,ਇਨਡੋਰ ਸਟੇਡੀਅਮ ਦੀ ਮੁਰੰਮਤ, ਆਉਟ ਡੋਰ ਸਟੇਡੀਅਮ ਨੂੰ ਅਪਗਰੇਡ ਕਰਨ, ਭੰਗੀ ਚੌਅ ਤੇ ਬੰਨ੍ਹ ਲਗਾਉਣ ਅਤੇ ਸ਼ਹਿਰ ਵਿਚ ਸੀਵਰੇਜ਼ ਦੀ ਸਹੂਲਤ ਆਦਿ ਦੀਆਂ ਮੰਗਾਂ ਪੇਸ਼ ਕੀਤੀਆਂ।
ਪੰਜਾਬ ਵਿਚ ਲੋਕਾਂ ਨੂੰ ਟਰਾਂਸਪੋਰਟ ਸਹੂਲਤਾਂ ਦੇਣ ਦਾ ਜ਼ਿਕਰ ਕਰਦਿਆਂ ਮਾਸਟਰ ਮੋਹਨ ਲਾਲ ਟਰਾਂਸਪੋਰਟ ਮੰਤਰੀ ਪੰਜਾਬ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਦਾ 162 ਕਰੋੜ ਰੁਪਏ ਦਾ ਘਾਟਾ ਮੋਜੂਦਾ ਸਰਕਾਰ ਨੂੰ ਮਿਲਿਆ। ਪ੍ਰੰਤੂ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਮੋਜੂਦਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿਚ 1020 ਨਵੀਆਂ ਬੱਸਾਂ ਪਾਈਆਂ । ਅੱਜ ਰਾਜ ਦੇ 6 ਲੱਖ ਲੋਕ ਇਹਨਾਂ ਸਹੂਲਤਾਂ ਦਾ ਫਾਇਦਾ ਉਠਾ ਰਹੇ ਹਨ। ਉਹਨਾਂ ਕਿਹਾ ਕਿ ਰਾਜ ਦੇ ਜ਼ਿਲਾ ਟਰਾਂਸਪੋਰਟ ਦਫਤਰਾਂ ਨੂੰ ਔਨ ਲਾਈਨ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਟਰਾਂਸਪੋਰਟ ਸਬੰਧੀ ਕੰਮ ਘਰ ਬੈਠਿਆਂ ਹੀ ਪ੍ਰਾਪਤ ਹੋ ਜਾਇਆ ਕਰਨਗੇ। ਪੰਜਾਬ ਵਿਚ ਸੜਕੀ ਸਹੂਲਤਾਂ ਸਬੰਧੀ ਪ੍ਰਾਜੈਕਟ ਦਾ ਜ਼ਿਕਰ ਕਰਦਿਆਂ ਸ੍ਰ: ਪਰਮਿੰਦਰ ਸਿੰਘ ਢੀਂਡਸਾ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਕਿਹਾ ਕਿ ਹਾਲ ਹੀ ਵਿਚ ਸਰਕਾਰ ਨੇ 3000 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਮੰਨਜੂਰੀ ਦਿਤੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਰਾਜ ਵਿਚ 14 ਆਰ . ਓ. ਬੀ. ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਸੀ ਜਿਸ ਵਿਚੋਂ 4 ਆਰ ਓ ਬੀ ਦੇ ਕੰਮ ਮੁਕੰਮਲ ਕਰ ਲਏ ਗਏ ਹਨ ਅਤੇ 10 ਜਲਦੀ ਮੁਕੰਮਲ ਹੋ ਜਾਣਗੇ।
ਇਸ ਮੋਕੇ ਤੇ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸੱਕਤਰ ਸਿਖਿਆ ਨੇ ਪੰਜਾਬ ਸਰਕਾਰ ਦੇ ਵਿਕਾਸ ਅਤੇ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਉਪ-ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਦਾ ਹੁਸ਼ਿਆਰਪੁਰ ਆ ਕੇ ਲੋਕਾਂ ਨੁੰ ਨਵੇਂ ਬਸ ਅੱਡੇ, ਪੁੱਲ ਅਤੇ ਆਰ ਓ ਬੀ ਆਦਿ ਵਰਗੀਆਂ ਸਹੂਲਤਾਂ ਦੇਣ ਵਾਸਤੇ ਧੰਨਵਾਦ ਕੀਤਾ। ਇਸ ਮੌਕੇ ਤੇ ਸ੍ਰ: ਸੋਹਣ ਸਿੰਘ ਠੰਡਲ ਮੁੱਖ ਪਾਰਲੀਮਾਨੀ ਸੱਕਤਰ ਖੇਤੀਬਾੜੀ ਪੰਜਾਬ ਸਰਕਾਰ ਨੇ ਵੀ ਬਾਦਲ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਸ੍ਰ: ਬਲਵਿੰਦਰ ਸਿੰਘ ਭੂੰਦੜ ਜਨਰਲ ਸੱਕਤਰ ਸ੍ਰੋਮਣੀ ਅਕਾਲੀ ਦਲ , ਸ਼੍ਰੀ ਸੋਮ ਪ੍ਰਕਾਸ਼ ਉਪ ਪ੍ਰਧਾਨ ਭਾਰਤੀਆ ਜਨਤਾ ਪਾਰਟੀ ਪੰਜਾਬ, ਸ਼੍ਰੀ ਕਮਲ ਸ਼ਰਮਾ ਜਨਰਲ ਸੱਕਤਰ ਬੀ ਜੇ ਪੀ, ਸ਼੍ਰੀ ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਜਥੇਦਾਰ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ , ਸ਼੍ਰੀ ਵਿਜੇ ਦਾਨਵ ਪ੍ਰਧਾਨ ਵਾਲਮੀਕ ਧਰਮ ਸਮਾਜ, ਸ਼੍ਰੀ ਕਮਲਜੀਤ ਸੇਤੀਆ ਮੀਡੀਆ ਇੰਚਾਰਜ ਜ਼ਿਲਾ ਭਾਜਪਾ ਨੇਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ।
ਡਿਪਟੀ ਕਮਿਸ਼ਨਰ ਸ਼੍ਰੀ ਮੇਘ ਰਾਜ , ਐਸ ਐਸ ਪੀ ਸ਼੍ਰੀ ਰਾਕਸ਼ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡੀ ਆਰ ਭਗਤ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ , ਸ਼੍ਰੀ ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸੱਕਤਰ, ਲੋਕ ਨਿਰਮਾਣ ਵਿਭਾਗ, ਸ਼੍ਰੀ ਸੁਖਪਾਲ ਸਿੰਘ ਨੰਨੂ ਮੁੱਖ ਪਾਰਲੀਮਾਨੀ ਸੱਕਤਰ, ਸ਼੍ਰੀ ਜਸਜੀਤ ਸਿੰਘ ਥਿਆੜਾ ਚੇਅਰਮੈਨ ਪੰਜਾਬ ਹੈਲਥ ਕਾਰਪੋਰੇਸ਼ਨ ਸਿਸਟਮ, ਸ਼੍ਰੀ ਹਰਜ਼ਿੰਦਰ ਸਿੰਘ ਧਾਮੀ ਚੇਅਰਮੈਨ ਨਗਰ ਸੁਧਾਰ ਟਰਸਟ, ਸ਼੍ਰੀ ਅਮਰਜੀਤ ਸਿੰਘ ਚੌਹਾਨ ਚੇਅਰਮੈਨ ਮਾਰਕੀਟ ਕਮੇਟੀ, ,ਸ਼੍ਰੀ ਸ਼ਿਵ ਸੂਦ ਪ੍ਰਧਾਨ ਨਗਰ ਕੋਂਸਲ, ਸ਼੍ਰੀ ਕਾਬਲੁ ਸਿੰਘ ਸੀਨੀਅਰ ਅਕਾਲੀ ਆਗੂ, ਸ਼੍ਰੀ ਮਹਿੰਦਰ ਪਾਲ ਮਾਨ, ਸ਼੍ਰੀ ਸਤਵਿੰਦਰਪਾਲ ਸਿੰਘ ਢੱਟ, ਸ਼੍ਰੀ ਅਵਤਾਰ ਸਿੰਘ ਜੌਹਲ, ਸ਼੍ਰੀ ਜਤਿੰਦਰ ਸਿੰਘ ਲਾਲੀ ਬਾਜਵਾ, ਬੀਬੀ ਸੁਖਦੇਵ ਕੌਰ ਸੱਲਾਂ• ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ, ਸ਼੍ਰੀ ਇੰਦਰਜੀਤ ਸਿੰਘ ਸਚਦੇਵਾ, ਸ਼੍ਰੀ ਤੇਜਿੰਦਰ ਸਿੰਘ ਸੋਢੀ, ਸ਼੍ਰੀਮਤੀ ਰਾਕੇਸ਼ ਸੂਦ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਸ਼੍ਰੀਮਤੀ ਸੁਰਿੰਦਰ ਕੌਰ,ਸ਼੍ਰੀ ਜੰਗ ਬਹਾਦੁਰ ਸਿੰਘ ਰਾਏ, ਸ਼੍ਰੀ ਮਨਮੋਹਨ ਸਿੰਘ ਚਾਵਲਾ, ਸ਼੍ਰੀ ਸੁਧੀਰ ਸੂਦ, ਸ਼੍ਰੀ ਅਸ਼ਵਨੀ ਓਹਰੀ, ਸ਼੍ਰੀ ਵਿਜੇ ਪਠਾਨੀਆ, ਸ਼੍ਰੀ ਜੀਵਨ ਜੋਤੀ ਕਾਲੀਆ, ਸ਼੍ਰੀ ਸਤੀਸ਼ ਬਾਵਾ, ਸ਼੍ਰੀ ਅਨਿਲ ਹੰਸ, ਸ਼੍ਰੀ ਕਰਮਜੀਤ ਸਿੰਘ ਬਬਲੂ, ਸ਼੍ਰੀ ਰਮੇਸ਼ ਜਾਲਮ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਟਾਂਡਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਦਾਣਾ ਮੰਡੀ ਟਾਂਡਾ ਵਿਖੇ ਆਰ ਓ ਬੀ ਸਬੰਧੀ ਉਦਘਾਟਨੀ ਸਮਾਗਮ ਮੌਕੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੇ ਦਸਿਆ ਕਿ ਪੰਜਾਬ ਵਿਚ ਵੱਧ ਰਹੇ ਵਾਹਨਾਂ ਦੀ ਗਿਣਤੀ ਨੂੰ ਦੇਖਦਿਆਂ ਰਾਜ ਵਿਚ ਸੰਭੂ ਵੈਰੀਅਰ ਤੋਂ ਜ¦ਧਰ ਤੱਕ 5000 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨੂੰ 6 ਮਾਰਗੀ ਕੀਤਾ ਜਾ ਰਿਹਾ ਹੈ। ਚੰਡੀਗੜ੍ਹ-ਲੁਧਿਆਣਾ, ਪਠਾਨਕੋਟ-ਜੰਮੂ, ਚੰਡੀਗੜ੍ਹ-ਬਠਿੰਡਾ ਵਾਇਆ ਪਟਿਆਲਾ ਮੁੱਖ ਸੜਕਾਂ ਨੂੰ ਵੀ ਚਾਰ ਮਾਰਗੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ 1280 ਕਰੋੜ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨਾਂ ਪੰਚਾਇਤਾਂ ਨੂੰ ਵੀ ਇਸ ਸਕੀਮ ਦਾ ਲਾਭ ਉਠਾਉਣ ਲਈ ਕਿਹਾ। ਇਸ ਮੌਕੇ ਤੇ ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ, ਸ਼੍ਰੀ ਅਰੁਨੇਸ਼ ਸ਼ਾਕਰ ਮੁੱਖ ਪਾਰਲੀਮਾਨੀ ਸਕੱਤਰ ਖੁਰਾਕ ਤੇ ਸਿਵਲ ਸਪਲਾਈ, ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ, ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਦੇਵ ਕੌਰ ਸੱਲਾਂ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ, ਬੀਬੀ ਜਗੀਰ ਕੌਰ ਚੇਅਰਪਰਸਨ ਜ਼ਿਲਾ ਯੋਜਨਾ ਕਮੇਟੀ ਕਪੂਰਥਲਾ, ਸ਼੍ਰੀ ਅਮਰਜੀਤ ਸਿੰਘ ਸਾਹੀ ਵਿਧਾਇਕ ਹਲਕਾ ਦਸੂਹਾ ਅਤੇ ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਹੁਸ਼ਿਆਰਪੁਰ, ਲਖਵਿੰਦਰ ਸਿੰਘ ਲੱਖੀ ਚੇਅਰਮੈਨ ਮਾਰਕੀਟ ਕਮੇਟੀ ਟਾਂਡਾ, ਸਤਵਿੰਦਰ ਪਾਲ ਸਿੰਘ ਢੱਟ ਉਪ ਚੇਅਰਮੈਨ ਰਾਜ ਸਹਿਕਾਰੀ ਬੈਂਕ ਚੰਡੀਗੜ, ਸ਼੍ਰੀ ਹਰਜਿੰਦਰ ਸਿੰਘ ਰੀਹਲ ਜ਼ਿਲਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸ੍ਰ: ਤਾਰਾ ਸਿੰਘ ਸੱਲਾਂ, ਜਵਾਹਰ ਲਾਲ ਖੁਰਾਨਾ ਕਾਰਜਕਾਰੀ ਮੈਂਬਰ ਭਾਜਪਾ, ਸ਼੍ਰੀ ਮੇਘ ਰਾਜ ਡਿਪਟੀ ਕਮਿਸ਼ਨਰ, ਸ਼੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ , ਮੁਹੰਮਦ ਤਾਇਅਬ ਐਸ ਡੀ ਐਮ ਦਸੂਹਾ, ਸਵਰਨ ਸਿੰਘ ਜੋਸ਼ ਚੇਅਰਮੈਨ ਮਾਰਕੀਟ ਕਮੇਟੀ ਭੁਲੱਥ , ਸ਼੍ਰੀ ਅਵਤਾਰ ਸਿੰਘ ਜੌਹਲ ਅਤੇ ਹੋਰ ਆਗੂ ਇਸ ਮੌਕੇ ਤੇ ਹਾਜ਼ਰ ਸਨ।
No comments:
Post a Comment