ਬੀਬੀ ਜੋਸ਼ ਨੇ ਕਿਹਾ ਕਿ ਇਸ ਪੇਂਡੂ ਜਲ ਸਪਲਾਈ ਸਕੀਮ ਤੋਂ ਦੋਨਾਂ ਪਿੰਡਾਂ ਦੇ ਲਗਭਗ 2400 ਵਸਨੀਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 188 ਪਿੰਡਾਂ ਵਿੱਚੋਂ 185 ਪਿੰਡਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਜਲਦੀ ਹੀ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਚੋਣਾਂ ਸਮੇਂ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ । ਇਸ ਲਈ ਮੈਂ ਉਨ੍ਹਾਂ ਦਾ ਬਹੁਤ ਹੀ ਧੰਨਵਾਦ ਕਰਦੀ ਹਾਂ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਯਤਨਾਂ ਸਦਕਾ ਹੀ ਸਾਰੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਪ ਮੰਡਲ ਇੰਜੀ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਹਿੰਦਰ ਲਾਲ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਸ਼੍ਰੀ ਆਰ ਐਲ ਢਾਂਡਾ ਦੀ ਯੋਗ ਅਗਵਾਈ ਹੇਠ ਬਣਾਈ ਗਈ ਇਸ ਪੇਂਡੂ ਜਲ ਸਪਲਾਈ ਸਕੀਮ ਅਧੀਨ 167 ਮੀਟਰ ਡੂੰਘਾ ਟਿਊਬਵੈਲ ਵਰਮਾਇਆ ਗਿਆ ਹੈ, 3366 ਮੀਟਰ ਲੰਬੀਆਂ ਪਾਈਪਾਂ ਵਿਛਾਈਆਂ ਗਈਆਂ ਹਨ ਅਤੇ ਇੱਕ ਲੱਖ ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਵੀ ਬਣਾਈ ਜਾ ਰਹੀ ਹੈ ਜਿਸ ਰਾਹੀਂ ਪਿੰਡ ਸਿੰਗੜੀਵਾਲ ਅਤੇ ਹੈਦਰੋਵਾਲ ਦੇ ਲਗਭਗ 2400 ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ 70 ਲੀਟਰ ਪ੍ਰਤੀ ਦਿਨ ਪ੍ਰਤੀ ਜੀਅ ਦੇ ਹਿਸਾਬ ਨਾਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਨਤਮ ਤਕਨੀਕੀ (ਸਿਲਵਰ ਆਈਓਨਾਈਜੇਸ਼ਨ ) ਨਾਲ ਸਾਫ਼ ਕਰਕੇ 100 ਫੀਸਦੀ ਸਾਫ਼-ਸੁਥਰਾ ਕੀਟਾਣੂ ਰਹਿਤ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਜਿਸ ਨਾਲ ਲੋਕਾਂ ਦੀ ਸਿਹਤ ਤੇ ਚੰਗਾ ਪ੍ਰਭਾਵ ਪਵੇਗਾ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਜੇ ਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਰਵਿੰਦ ਸੈਣੀ, ਜੇ ਈ ਅਮਰਜੀਤ, ਰਾਜ ਕੁਮਾਰ, ਠੇਕੇਦਾਰ ਭੁਪਿੰਦਰ ਸਿੰਘ, ਸਰਪੰਚ ਸਿੰਗੜੀਵਾਲਾ ਸਿੰਗਾਰਾ ਸਿੰਘ, ਪੰਚ ਸਤਨਾਮ ਸਿੰਘ, ਗੁਰਦੇਵ ਸਿੰਘ, ਰਵੀ ਕੁਮਾਰ, ਰਾਜ ਰਾਣੀ, ਮਹਿੰਦਰ ਪਾਲ ਕੌਰ, ਤਰਸੇਮ ਸਿੰਘ , ਸਾਬਕਾ ਸਰਪੰਚ ਚਰਨ ਵਰਿੰਦਰ ਸਿੰਘ, ਕੁਲਵੰਤ ਸਿੰਘ ਧਾਮੀ ਐਨ ਆਰ ਆਈ , ਮਾਸਟਰ ਸ਼ਮਸ਼ੇਰ ਸਿੰਘ, ਮਾਸਟਰ ਸਤਨਾਮ ਸਿੰਘ, ਜਸਵੀਰ ਕੌਰ, ਮੇਹਰ ਚੰਦ, ਕੇਵਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
No comments:
Post a Comment