ਹੁਸ਼ਿਆਰਪੁਰ, 28 ਅਗਸਤ: ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਨੇਤਰਦਾਨ ਕਰਨ ਲਈ 73 ਨੇਤਰਦਾਨ ਸੈਂਟਰ ਖੋਲ੍ਹੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ਼੍ਰੀ ਤੀਕਸ਼ਨ ਸੂਦ, ਮੈਡੀਕਲ ਸਿੱਖਿਆ ਤੇ ਖੋਜ, ਜੰਗਲਾਤ, ਜੰਗਲੀ ਜੀਵ ਸੁਰੱਖਿਆ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਹੁਸ਼ਿਆਰਪੁਰ ਵਿਖੇ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵੱਲੋਂ ਮੈਡੀਕਲ ਸਿੱਖਿਆ ਤੇ ਖੋਜ ਅਤੇ ਪੰਜਾਬ ਮੈਡੀਕਲ ਕੌਂਸਲ ਦੇ ਸਹਿਯੋਗ ਨਾਲ ਰਾਜ ਪੱਧਰੀ 25ਵੇਂ ਰਾਸ਼ਟਰੀ ਨੇਤਰਦਾਨ ਪੰਦਰਵਾੜੇ ਦੇ ਸਬੰਧ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ਼੍ਰੀ ਸੂਦ ਨੇ ਕਿਹਾ ਕਿ ਪੰਜਾਬ ਵਿੱਚ ਨੇਤਰਦਾਨ ਦੀ ਬਹੁਤ ਲੋੜ ਹੈ ਅਤੇ ਪੰਜਾਬ ਵਿੱਚੋਂ ਅੰਨੇਪਨ ਨੂੰ ਦੂਰ ਕਰਨ ਲਈ ਨੇਤਰਦਾਨ ਨੂੰ ਲਹਿਰ ਬਣਾਉਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਨੇਤਰਦਾਨ ਕਰਨਾ ਹਰ ਆਦਮੀ ਦੇ ਜੀਵਨ ਦਾ ਹਿੱਸਾ ਬਣਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਰਨ ਉਪਰੰਤ ਨੇਤਰਦਾਨ ਕਰਨ ਨਾਲ ਜਿਥੇ ਲੋੜਵੰਦ ਵਿਅਕਤੀ ਨੂੰ ਜੀਵਨ ਵਿੱਚ ਰੌਸ਼ਨੀ ਮਿਲਦੀ ਹੈ, ਉਥੇ ਨੇਤਰਦਾਨ ਕਰਨ ਵਾਲੇ ਵਿਅਕਤੀ ਦੀ ਸੇਵਾ ਵੀ ਯਾਦ ਰਹਿੰਦੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਹੁਣ ਤੱਕ 526 ਵਿਅਕਤੀਆਂ ਨੂੰ ਦਾਨ ਕੀਤੀਆਂ ਅੱਖਾਂ ਲਗਾ ਕੇ ਰੌਸ਼ਨੀ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ 70,000 ਵਿਅਕਤੀਆਂ ਵੱਲੋਂ ਮਰਨ ਉਪਰੰਤ ਨੇਤਰਦਾਨ ਕਰਨ ਦੇ ਪ੍ਰਣ ਪੱਤਰ ਭਰੇ ਗਏ ਹਨ। ਉਹਨਾਂ ਨੇ ਬਾਕੀ ਜ਼ਿਲ੍ਹਿਆਂ ਦੀਆਂ ਨੇਤਰਦਾਨ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਹੁਸ਼ਿਆਰਪੁਰ ਨੇਤਰਦਾਨ ਸੰਸਥਾ ਤੋਂ ਪ੍ਰੇਰਨਾ ਲੈ ਕੇ ਇਸ ਵੱਡਮੁਲੇ ਸਮਾਜ ਸੇਵੀ ਕੰਮ ਵਿੱਚ ਆਪਣਾ ਯੋਗਦਾਨ ਪਾਉਣ।
ਸ਼੍ਰੀ ਸੂਦ ਨੇ ਦੱਸਿਆ ਕਿ ਰਾਜ ਅੰਦਰ ਨੇਤਰਦਾਨ ਨਾਲ ਸਬੰਧਤ ਸਵੈ ਸੇਵੀ ਸੰਸਥਾਵਾਂ ਅਤੇ ਆਈ ਬੈਂਕਸ ਦੇ ਆਪਸੀ ਤਾਲਮੇਲ ਲਈ ਇੱਕ ਕੋਆਰਡੀਨੇਸ਼ਨ ਕਮੇਟੀ ਬਣਾਈ ਗਈ ਹੈ ਜਿਸ ਦੇ ਮੁੱਖ ਪੈਟਰਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਹੋਣਗੇ ਅਤੇ ਪੈਟਰਨ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ, ਸਕੱਤਰ ਸਿਹਤ ਤੇ ਪ੍ਰੀਵਾਰ ਭਲਾਈ ਅਤੇ ਪ੍ਰਧਾਨ ਪੰਜਾਬ ਮੈਡੀਕਲ ਕੌਂਸਲ ਹੋਣਗੇ। ਉਹਨਾਂ ਦੱਸਿਆ ਕਿ ਪ੍ਰੋ: ਬਹਾਦਰ ਸਿੰਘ ਸੁਨੇਤ ਇਸ ਕੋਆਰਡੀਨੇਸ਼ਨ ਕਮੇਟੀ ਦੇ ਵਾਈਸ ਪ੍ਰਧਾਨ ਅਤੇ ਸ੍ਰ: ਜਸਬੀਰ ਸਿੰਘ ਕੋਆਰਡੀਨੇਟਰ ਹੋਣਗੇ ਅਤੇ ਪੰਜਾਬ ਦੇ ਸਮੂਹ ਜ਼ਿਲਿਆਂ ਦੇ ਸਿਵਲ ਸਰਜਨ, ਰਾਜ ਦੀਆਂ ਨੇਤਰਦਾਨ ਸੰਸਥਾਵਾਂ ਦੇ ਪ੍ਰਧਾਨ ਤੇ ਜਨਰਲ ਸਕੱਤਰ ਮੈਂਬਰ ਹੋਣਗੇ। ਸ਼੍ਰੀ ਸੂਦ ਨੇ ਕਿਹਾ ਕਿ ਜਿਹੜੀਆਂ ਨੇਤਰਦਾਨ ਸੰਸਥਾਵਾਂ ਇਸ ਮਹਾਨ ਕਾਰਜ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣਗੀਆਂ, ਉਹਨਾਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨੂੰ ਕਾਰਜਕਾਰੀ ਮੈਂਬਰ ਬਣਾਇਆ ਜਾਵੇਗਾ।
ਸ਼੍ਰੀ ਸੂਦ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਨੇਤਰਦਾਨ ਐਸੋਸੀਏਸ਼ਨ ਕੋਆਰਡੀਨੇਸ਼ਨ ਕਮੇਟੀ ਦੀ ਇੱਕ ਵੈਬ ਸਾਈਟ ਵੀ ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ ਅੱਖਾਂ ਦਾਨ ਕਰਨ ਵਾਲੇ ਵਿਅਕਤੀਆਂ, ਅੱਖਾਂ ਪ੍ਰਾਪਤ ਕਰਨ ਵਾਲੇ ਵਿਅਕਤੀਆਂ, ਸਵੈਸੇਵੀ ਜਥੇਬੰਦੀਆਂ, ਆਈ ਬੈਂਕਸ ਅਤੇ ਡਾਕਟਰਾਂ ਦੇ ਨਾਵਾਂ ਤੇ ਪਤਿਆਂ ਦੀ ਸੂਚੀ ਦਰਸਾਈ ਜਾਵੇਗੀ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਇਸ ਵੈਬ ਸਾਈਟ ਰਾਹੀਂ ਸਬੰਧਤ ਸੰਸਥਾਵਾਂ ਤੇ ਡਾਕਟਰਾਂ ਨਾਲ ਸੰਪਰਕ ਕਰ ਸਕੇ। ਸ਼੍ਰੀ ਸੂਦ ਨੇ ਕਿਹਾ ਕਿ ਨੇਤਰਦਾਨ ਐਸੋਸੀਏਸ਼ਨ ਨੂੰ ਇਸ ਮਹਾਨ ਕਾਰਜ ਲਈ ਜਿੰਨੇ ਫੰਡਾਂ ਦੀ ਜ਼ਰੂਰਤ ਹੋਵੇਗੀ, ਦਿੱਤੇ ਜਾਣਗੇ। ਉਹਨਾਂ ਨੇ ਇਸ ਮੌਕੇ ਤੇ ਇਸ ਸਾਲ ਨੇਤਰਦਾਨ ਕਰਨ ਵਾਲੇ 55 ਵਿਅਕਤੀਆਂ ਵਿੱਚੋਂ 20 ਵਿਅਕਤੀਆਂ ਦੇ ਪ੍ਰੀਵਾਰਾਂ ਨੂੰ ਮੈਡਲ ਦੇ ਕੇ ਅਤੇ ਵੱਖ-ਵੱਖ ਜ਼ਿਲਿ•ਆਂ ਵਿੱਚੋਂ ਆਏ ਮਹਿਮਾਨਾਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ ।
ਸ੍ਰ: ਸੀਤਲ ਸਿੰਘ ਮੁੱਖ ਪਾਰਲੀਮਾਨੀ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਅੰਨਾਪਨ ਸਾਰੇ ਸੰਸਾਰ ਵਿੱਚ ਇੱਕ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨੂੰ ਦੂਰ ਕਰਨ ਲਈ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਹਨਾਂ ਨੇ ਇਸ ਮੌਕੇ ਇਸ ਸੰਸਥਾ ਨੂੰ 31 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।
ਸ਼੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਸੰਸਥਾ ਅੰਨੇਪਨ ਨੂੰ ਦੂਰ ਕਰਨ ਲਈ ਮਾਰੂਥਲ ਵਿੱਚ ਪਾਣੀ ਦੇ ਸੋਮੇ ਵਾਂਗ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਹਰੇਕ ਵਿਅਕਤੀ ਜਿਓਦੇ ਜੀਅ ਤਾਂ ਦਾਨ ਕਰਦਾ ਹੈ ਪਰ ਮਰਨ ਉਪਰੰਤ ਵੀ ਜੇ ਦਾਨ ਕਰਨਾ ਹੈ ਤਾਂ ਉਹ ਆਪਣੀਆਂ ਅੱਖਾਂ ਦਾਨ ਕਰਕੇ ਕਰ ਸਕਦਾ ਹੈ। ਜਿਸ ਨਾਲ ਲੋੜਵੰਦ ਵਿਅਕਤੀ ਨੂੰ ਰੌਸ਼ਨੀ ਮਿਲ ਸਕਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਐਸ ਐਸ ਗਿੱਲ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ, ਪ੍ਰੋ: ਮਨਮੋਹਨ ਸਿੰਘ ਪ੍ਰਧਾਨ ਪੰਜਾਬ ਮੈਡੀਕਲ ਕੌਂਸਲ, ਡਾ. ਏ ਐਸ ਥਿੰਦ ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿ ਅਤੇ ਡਾ ਪੀ ਐਸ ਸੰਧੂ ਡੀਨ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਤੇ ਅੱਖਾਂ ਦਾ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ ਅਤੇ ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ 502 ਮਰੀਜਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਗਿਆ ਅਤੇ ਸ਼੍ਰੀ ਤੀਕਸ਼ਨ ਸੂਦ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਦੇ ਵੱਡੇ ਭਰਾ ਪ੍ਰਭਜੋਤ ਸੂਦ ਅਤੇ ਭਰਜਾਈ ਤ੍ਰਿਪਤਾ ਸੂਦ ਸਮੇਤ 45 ਵਿਅਕਤੀਆਂ ਨੇ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਦੇ ਪ੍ਰਣ ਪੱਤਰ ਭਰੇ। ਸਟੇਜ ਦੀ ਕਾਰਵਾਈ ਸ਼੍ਰੀ ਕਮਲਜੀਤ ਸੇਤੀਆ ਮੀਡੀਆ ਇੰਚਾਰਜ ਜ਼ਿਲ੍ਹਾ ਭਾਜਪਾ ਨੇ ਬਾਖੂਬੀ ਨਿਭਾਈ। ਪ੍ਰੋ: ਬਹਾਦਰ ਸਿੰਘ ਪ੍ਰਧਾਨ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸੰਸਥਾ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।
ਹੋਰਨਾਂ ਤੋਂ ਇਲਾਵਾ ਸ਼੍ਰੀ ਤੀਕਸ਼ਨ ਸੂਦ ਕੈਬਨਿਟ ਮੰਤਰੀ ਪੰਜਾਬ ਦੀ ਧਰਮਪਤਨੀ ਸ਼੍ਰੀਮਤੀ ਰਾਕੇਸ਼ ਸੂਦ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ ਹੁਸ਼ਿਆਰਪੁਰ, ਅਸ਼ਵਨੀ ਓਹਰੀ, ਸੁਖਵਿੰਦਰ ਸਿੰਘ ਪਾਹੜਾ, ਹਰਭਜਨ ਸਿੰਘ ਬੇਦੀ ਗੁਰਦਾਸਪੁਰ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲ ਅਤੇ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Subscribe to:
Post Comments (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)
No comments:
Post a Comment