DD Tarnach ( DC ) & Rakesh Aggarwal ( SSP ) Hoshiarpur |
ਡਿਪਟੀ ਕਮਿਸ਼ਨਰ ਸ਼੍ਰੀ ਧਰਮ ਦੱਤ ਤਰਨਾਚ ਅਤੇ ਐਸ ਐਸ ਪੀ ਰਾਕੇਸ਼ ਅਗਰਵਾਲ ਨੇ ਅੱਜ ਦੀ ਫੂਲ ਡਰੈਸ ਰਿਹਸਲ ਦੇ ਮੌਕੇ ਤੇ ਬੀ ਐਸ ਐਫ, ਪੰਜਾਬ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ , ਪੀ ਆਰ ਟੀ ਸੀ ਜਹਾਨਖੇਲਾਂ, ਪੰਜਾਬ ਹੋਮਗਾਰਡਜ਼, ਸਾਬਕਾ ਫੌਜੀਆਂ, ਗਰਲ ਗਾਈਡਜ਼ ਅਤੇ ਸਕਾਉਂਟਸ ਦੀਆਂ ਟੂਕੜੀਆਂ ਦਾ ਮੁਆਇਨਾ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ ਟੀ ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜਾਦੀ ਦਿਵਸ ਸਮਾਗਮ ਦੇ ਮੌਕੇ ਤੇ ਲੋੜਵੰਦ ਵਿਅਕਤੀਆਂ ਨੂੰ ਟਰਾਈਸਾਈਕਲ , ਸਿਲਾਈ ਮਸ਼ੀਨਾਂ ਅਤੇ ਵੀਲ੍ਹ ਚੇਅਰਜ਼ ਵੀ ਦਿੱਤੀਆਂ ਜਾਣਗੀਆਂ।
ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ, ਐਸ ਡੀ ਐਮ ਕੈਪਟਨ ਕਰਨੈਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਭੁਪਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੁਲਦੀਪ ਚੌਧਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਇੰਦਰਜੀਤ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
No comments:
Post a Comment