56ਵੀਆਂ ਪੰਜਾਬ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਗਮ
ਹੁਸ਼ਿਆਰਪੁਰ, 2 ਸਤੰਬਰ: ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਾਹਿਲਪੁਰ ਵਿਖੇ ਅੰਤਰ-ਰਾਸ਼ਟਰੀ ਪੱਧਰ ਦਾ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਵਿਖੇ ਚਲ ਰਹੀਆਂ 56ਵੀਆਂ ਪੰਜਾਬ ਸਕੂਲਜ਼ ਖੇਡਾਂ ਫੁੱਟਬਾਲ ਅੰਡਰ -19 ਦੇ ਇਨਾਮ ਵੰਡ ਸਮਾਗਮ ਦੇ ਮੌਕੇ ਤੇ ਖੇਡ ਪ੍ਰੇਮੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰ: ਠੰਡਲ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਮਾਹਿਲਪੁਰ ਦਾ ਇਲਾਕਾ ਫੁੱਟਬਾਲ ਦੀ ਨਰਸਰੀ ਮੰਨਿਆ ਜਾਂਦਾ ਹੈ। ਇਸ ਇਲਾਕੇ ਦੇ ਹਰ ਪਿੰਡ ਵਿੱਚ ਫੁੱਟਬਾਲ ਟੂਰਨਾਮੈਂਟ ਕਰਵਾਏ ਜਾਂਦੇ ਹਨ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪ੍ਰਵਾਸੀ ਭਾਰਤੀ ਇਹਨਾਂ ਫੁੱਟਬਾਲ ਟੂਰਨਾਮੈਂਟਾਂ ਵਿੱਚ ਵੱਧ ਚੜ• ਕੇ ਹਿੱਸਾ ਲੈਂਦੇ ਹਨ ਜਿਸ ਨਾਲ ਖਿਡਾਰੀਆਂ ਦਾ ਮਨੋਬੱਲ ਵਧਦਾ ਹੈ ਅਤੇ ਇਹਨਾਂ ਟੂਰਨਾਮੈਂਟਾਂ ਵਿੱਚੋਂ ਹੀ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੁੰਦੇ ਹਨ। ਉਹਨਾਂ ਕਿਹਾ ਕਿ ਜਦੋਂ ਵੀ ਹਿੰਦੁਸਤਾਨ ਵਿੱਚ ਕਿਸੇ ਵੀ ਸਪੋਰਸਟ ਕਲੱਬ ਦੀ ਗੱਲ ਹੁੰਦੀ ਹੈ ਤਾਂ ਉਥੇ ਮਾਹਿਲਪੁਰ ਦਾ ਨਾਂ ਜ਼ਰੂਰ ਆਉਂਦਾ ਹੈ। ਉਹਨਾਂ ਹੋਰ ਕਿਹਾ ਕਿ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਇਸ ਗਰਾਉਂਡ ਵਿੱਚ ਜੋ ਇਹ ਪੰਜਾਬ ਸਕੂਲ ਖੇਡਾਂ ਕਰਾਉਣ ਦਾ ਉਪਰਾਲਾ ਕੀਤਾ ਗਿਆ ਹੈ, ਇਹ ਬਹੁਤ ਹੀ ਸ਼ਲਾਘਾਯੋਗ ਹੈ। ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਖੇਡ ਪ੍ਰੇਮੀ ਇਹਨਾ ਮੈਚਾਂ ਦਾ ਅਨੰਦ ਮਾਣ ਰਹੇ ਹਨ।
ਸ੍ਰ: ਠੰਡਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੁੱਟਬਾਲ ਦੀ ਖੇਡ ਨੂੰ ਅੰਤਰ-ਰਾਸ਼ਟਰੀ ਪੱਧਰ ਤੱਕ ਲਿਜਾਉਣ ਲਈ ਮਾਹਿਲਪੁਰ ਵਿਖੇ ਜੋ ਫੁੱਟਬਾਲ ਅਕੈਡਮੀ ਬਣਾਈ ਗਈ ਹੈ, ਉਸ ਦੀ ਇਮਾਰਤ ਦੀ ਉਸਾਰੀ ਦਾ ਕੰਮ ਜਲਦੀ ਹੀ ਪੂਰਾ ਹੋ ਜਾਵੇਗਾ । ਉਹਨਾਂ ਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਵੀ ਖੇਡਾਂ ਨੁੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰ ਤੱਕ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਹਨਾਂ ਹੋਰ ਕਿਹਾ ਕਿ ਅੱਜ ਦੇ ਫਾਇਨਲ ਮੁਕਾਬਲਿਆਂ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਫੁੱਟਬਾਲ ਟੀਮ ਅਤੇ ਮਾਹਿਲਪੁਰ ਫੁੱਟਬਾਲ ਅਕੈਡਮੀ ਦੀ ਟੀਮ ਨੇ ਜੋ ਖੇਡ ਦਾ ਵਧੀਆ ਪ੍ਰਦਰਸ਼ਨ ਕੀਤਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ , ਭਾਵੇਂ ਦੋਨੇਂ ਟੀਮਾਂ ਬਰਾਬਰ ਰਹੀਆਂ ਹਨ ਅਤੇ ਕਿਸੇ ਵੀ ਟੀਮ ਨੇ ਗੋਲ ਨਹੀਂ ਕੀਤਾ ਹੈ। ਇਸ ਲਈ ਇਹ ਟੀਮਾਂ ਅੰਕਾਂ ਦੇ ਮੁਕਾਬਲੇ ਨਾਲ ਹੁਸ਼ਿਆਰਪੁਰ ਦੀ ਟੀਮ ਪਹਿਲੇ ਅਤੇ ਫੁੱਟਬਾਲ ਅਕੈਡਮੀ ਮਾਹਿਲਪੁਰ ਦੀ ਟੀਮ ਦੂਜੇ ਸਥਾਨ ਤੇ ਰਹੀ । ਸ੍ਰ: ਠੰਡਲ ਨੇ ਇਹਨਾਂ ਟੀਮਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ੍ਰ: ਠੰਡਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਨੂੰ ਅਤੇ ਜ਼ਿਲ•ਾ ਟੂਰਨਾਮੈਂਟ ਕਮੇਟੀ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਡਿਪਟੀ ਕਮਿਸ਼ਨਰ ਸ਼੍ਰੀ ਧਰਮ ਦੱਤ ਤਰਨਾਚ ਨੇ ਇਸ ਮੌਕੇ ਤੇ ਖੇਡ ਪ੍ਰੇਮੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਜੀਵਨ ਦਾ ਮੁੱਖ ਅੰਗ ਹਨ। ਉਹਨਾਂ ਮੁੱਖ ਪਾਰਲੀਮਾਨੀ ਸਕੱਤਰ ਸ੍ਰ: ਠੰਡਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਕੂਲ ਖੇਡਾਂ ਫੁੱਟਬਾਲ ਅੰਡਰ-19 ਉਹਨਾਂ ਦੇ ਆਪਣੇ ਹਲਕੇ ਵਿੱਚ ਹੋ ਰਹੀਆਂ ਹਨ ਅਤੇ ਉਹ ਆਪ ਵੀ ਖੇਡਾਂ ਵਿੱਚ ਬਹੁਤ ਰੂਚੀ ਲੈਂਦੇ ਹਨ। ਉਹਨਾਂ ਕਿਹਾ ਕਿ ਸ੍ਰ: ਠੰਡਲ ਆਪਣੇ ਹਲਕੇ ਵਿੱਚ ਵਿਕਾਸ ਦੇ ਕੰਮਾਂ ਨੂੰ ਵੀ ਬਹੁਤ ਦਿਲਚਸਪੀ ਲੈ ਕੇ ਕਰਵਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵਿਕਾਸ ਦੇ ਕੰਮਾਂ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ। ਉਹਨਾਂ ਹੋਰ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਟੂਰਨਾਮੈਂਟ ਵੱਧ ਤੋਂ ਵੱਧ ਕਰਵਾਉਣੇ ਚਾਹੀਦੇ ਹਨ ਤਾਂ ਜੋ ਇਹਨਾਂ ਟੁਰਨਾਮੈਂਟ ਵਿੱਚੋਂ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੁਲਦੀਪ ਚੌਧਰੀ ਨੇ ਇਸ ਮੌਕੇ ਤੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਰਾਣੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਆਪਣੇ ਸਕੂਲ ਦੀਆਂ ਗਤੀਵਿਧੀਆਂ ਅਤੇ ਮੁਸ਼ਕਲਾਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਫੁੱਟਬਾਲ ਟੂਰਨਾਮੈਂਟ ਦੇ ਸਮਾਗਮ ਦੇ ਸਟੇਜ ਸਕੱਤਰ ਦੀ ਭੂਮਿਕਾ ਬਲਜਿੰਦਰ ਮਾਨ ਨੇ ਬਾਖੂਬੀ ਨਿਭਾਈ । ਇਸ ਮੌਕੇ ਤੇ ਸ੍ਰ: ਸੋਹਨ ਸਿੰਘ ਠੰਡਲ ਨੇ ਬਲਜਿੰਦਰ ਮਾਨ ਵੱਲੋਂ ਲਿਖੀ ਗਈ ਕਿਤਾਬ ਨਿੱਕੀਆਂ ਕਰੂੰਬਲਾਂ ਦਾ ਨਵਾਂ ਅੰਕ ਵੀ ਰਲੀਜ਼ ਕੀਤਾ।
ਐਸ ਐਸ ਪੀ ਰਾਕੇਸ਼ ਅਗਰਵਾਲ, ਐਸ ਡੀ ਐਮ ਗੜ੍ਹਸ਼ੰਕਰ ਜਸਪਾਲ ਸਿੰਘ ਜੱਸੀ, ਜ਼ਿਲ੍ਹਾ ਖੇਡ ਅਫ਼ਸਰ ਪ੍ਰੇਮ ਸਿੰਘ, ਡੀ ਐਸ ਪੀ ਹਰਪ੍ਰੀਤ ਸਿੰਘ ਮੰਢੇਰ, ਜ਼ਿਲ੍ਰਾ ਸਿੱਖਿਆ ਅਫ਼ਸਰ (ਐਲੀ:) ਇੰਦਰਜੀਤ ਸਿੰਘ, ਰਵਿੰਦਰ ਸਿੰਘ ਠੰਡਲ, ਜਤਿੰਦਰ ਸਿੰਘ ਲਾਲੀ ਬਾਜਵਾ, ਇਕਬਾਲ ਸਿੰਘ ਖੇੜਾ, ਪਰਮਜੀਤ ਸਿੰਘ ਪੰਜੌੜ, ਅਵਤਾਰ ਸਿੰਘ ਬਾਹੋਵਾਲ, ਸਰਦਾਰਾ ਸਿੰਘ ਜੰਡੋਲੀ, ਹਰਪ੍ਰੀਤ ਸਿੰਘ ਰਿੰਕੂ, ਜਨਰਲ ਸਕੱਤਰ ਟੂਰਨਾਮੈਂਟ ਕਮੇਟੀ, ਡਾ. ਵਿਨੋਦ ਕੁਮਾਰ, ਮੀਤ ਪ੍ਰਧਾਨ ਅਜੀਤ ਸਿੰਘ, ਸੈਲੇਂਦਰ ਸਿੰਘ, ਫੁੱਟਬਾਲ ਕੋਚ ਅਲੀ ਹਸਨ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਹੋਰ ਪਤਵੰਤੇ ਇਸ ਮੌਕੇ ਤੇ ਹਾਜ਼ਰ ਸਨ।
ਅੱਜ ਦੇ ਫਾਇਨਲ ਮੁਕਾਬਲਿਆਂ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਫੁੱਟਬਾਲ ਟੀਮ ਪਹਿਲੇ ਸਥਾਨ ਤੇ , ਫੁੱਟਬਾਲ ਅਕੈਡਮੀ ਮਾਹਿਲਪੁਰ ਦੂਜੇ ਸਥਾਨ ਤੇ, ਦਿਲਬੀਰ ਅਕੈਡਮੀ ਪਟਿਆਲਾ ਤੀਜੇ ਸਥਾਨ ਤੇ ਰਹੀ। ਇਸੇ ਤਰਾਂ ਲੜਕੀਆਂ ਦੇ ਫਾਇਨਲ ਮੁਕਾਬਲਿਆਂ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਟੀਮ ਪਹਿਲੇ, ਹੁਸ਼ਿਆਰਪੁਰ ਦੂਜੇ ਅਤੇ ਸੰਗਰੂਰ ਤੀਜੇ ਸਥਾਨ ਤੇ ਰਹੀ।
No comments:
Post a Comment