ਵੱਡੇ ਸਾਹਬ, ਸਫਾਈ ਮੁਹਿੰਮ ਦੀ ਅਗਵਾਈ ਕਰਦੇ ਹੋਏ .. |
ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ, ਐਸ ਐਸ ਪੀ ਰਾਕੇਸ਼ ਅਗਰਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਬੀ ਐਸ ਧਾਲੀਵਾਲ ਅਤੇ ਹੋਰ ਉਚ ਅਧਿਕਾਰੀਆਂ ਨੇ ਇਸ ਮੌਕੇ ਤੇ ਸਾਰੇ ਕਰਮਚਾਰੀਆਂ ਨਾਲ ਮਿਲ ਕੇ ਮਿੰਨੀ ਸਕੱਤਰੇਤ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿੰਨੀ ਸਕੱਤਰੇਤ ਦੀ ਇਮਾਰਤ ਅਤੇ ਆਲੇ-ਦੁਆਲੇ ਜੜੀ-ਬੂਟੀਆਂ ਦੇ ਵੱਧਣ ਨਾਲ ਮਿੰਨੀ ਸਕੱਤਰੇਤ ਦੀ ਦਿੱਖ ਖਰਾਬ ਹੋ ਰਹੀ ਸੀ, ਇਸ ਦੀ ਸੁਦਰੰਤਾ ਨੂੰ ਮੁੜ ਬਹਾਲ ਕਰਨ ਲਈ ਐਸ ਐਸ ਪੀ ਸ੍ਰੀ ਅਗਰਵਾਲ ਨੇ ਸੁਝਾਅ ਦਿੱਤਾ ਸੀ। ਇਸ ਲਈ ਅੱਜ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਸਫ਼ਾਈ ਅਭਿਆਨ ਵਿੱਚ ਸਾਰੇ ਕਰਮਚਾਰੀਆਂ ਨੇ ਵਿਸ਼ੇਸ਼ ਰੂਚੀ ਦਿਖਾਈ ਹੈ ਅਤੇ ਕਰਮਚਾਰੀਆਂ ਵਿੱਚ ਇਸ ਇਮਾਰਤ ਨੂੰ ਸਾਫ਼ ਕਰਨ ਲਈ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿੰਨੀ ਸਕੱਤਰੇਤ ਵਿੱਚ ਜ਼ਿਲ੍ਹਾ ਭਰ ਤੋਂ ਇਲਾਵਾ ਬਾਹਰੋਂ ਵੀ ਲੋਕ ਆਪਣੇ ਕੰਮ ਕਰਾਉਣ ਲਈ ਆਉਂਦੇ ਹਨ। ਇਸ ਲਈ ਇਸ ਇਮਾਰਤ ਦੀ ਸੁੰਦਰਤਾ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਤੇ ਇਸ ਦਾ ਚੰਗਾ ਪ੍ਰਭਾਵ ਪਵੇ।
ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਇਹ ਸਫ਼ਾਈ ਅਭਿਆਨ ਇਸੇ ਤਰਾਂ ਹੀ ਚਲਦਾ ਰਹੇਗਾ ਅਤੇ ਮਿੰਨੀ ਸਕੱਤਰੇਤ ਦੀ ਇਮਾਰਤ ਅਤੇ ਇਸ ਦੇ ਆਲੇ-ਦੁਆਲੇ ਦੀ ਸੁਦਰੰਤਾ ਨੂੰ ਕਾਇਮ ਰੱਖਿਆ ਜਾਵੇਗਾ ਤਾਂ ਜੋ ਇਸ ਨੂੰ ਦੇਖ ਕੇ ਸ਼ਹਿਰ ਨਿਵਾਸੀ ਅਤੇ ਬਾਹਰੋਂ ਆਉਣ ਵਾਲੇ ਲੋਕ ਵੀ ਆਪਣੇ ਆਲੇ-ਦੁਆਲੇ ਦੀ ਸਫ਼ਾਈ ਵੱਲ ਧਿਆਨ ਦੇਣਗੇ। ਇਸ ਮੌਕੇ ਤੇ ਸ੍ਰੀ ਤਰਨਾਚ ਨੇ ਮਿੰਨੀ ਸਕੱਤਰੇਤ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਲਗਾਤਾਰ ਆਪਣੇ ਦਫ਼ਤਰਾਂ ਦੇ ਕਮਰਿਆਂ, ਬਰਾਡਿਆਂ ਅਤੇ ਆਲੇ-ਦੁਆਲੇ ਦੀ ਸਫ਼ਾਈ ਵੱਲ ਧਿਆਨ ਦਿੰਦੇ ਰਹਿਣ ਅਤੇ ਇਸ ਇਮਾਰਤ ਦੀ ਸੁੰਦਰਤਾ ਕਾਇਮ ਰੱਖਣ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਤੇ ਚੰਗਾ ਪ੍ਰਭਾਵ ਪਵੇ। ਉਨ੍ਹਾਂ ਕਿਹਾ ਕਿ ਸਫ਼ਾਈ ਵਿੱਚ ਵਿਸ਼ੇਸ਼ ਰੂਚੀ ਦਿਖਾਉਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
No comments:
Post a Comment