ਹੁਸ਼ਿਆਰਪੁਰ, 31 ਜਨਵਰੀ: ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ, ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫਸ਼ਰ, ਡਾ ਸ਼ਾਮ ਲਾਲ ਮਹਾਜਨ ਸਿਵਲ ਸਰਜਨ, ਸ੍ਰੀਮਤੀ ਸੁਰਿੰਦਰ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਮਹਿੰਦਰ ਪਾਲ ਮਾਨ ਭਾਜਪਾ ਆਗੂ, ਸਤਿੰਦਰਪਾਲ ਸਿੰਘ ਢੱਟ, ਇਕਬਾਲ ਸਿੰਘ ਖੇੜਾ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਗੈਰ-ਸਰਕਾਰੀ ਮੈਂਬਰ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 13 ਸ਼ਿਕਾਇਤਾਂ ਪੇਸ਼ ਹੋਈਆਂ ਜਿਨ੍ਹਾਂ ਵਿੱਚੋਂ 09 ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਹਦਾਇਤ ਕੀਤੀ ਗਈ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਕੇ ਨਿਪਟਾਰੇ ਦੀ ਇੱਕ ਕਾਪੀ ਸਬੰਧਤ ਮੈਂਬਰ ਨੂੰ ਅਤੇ ਇੱਕ ਕਾਪੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਨਜਾਇਜ਼ ਕਬਜਿਆਂ ਨੂੰ ਹਟਾਉਣ ਅਤੇ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅਤੇ ਸਬੰਧਤ ਡੀ ਐਸ ਪੀ ਨਿਰੰਤਰ ਚੈਕਿੰਗ ਕਰਨ ਅਤੇ ਆਮ ਲੋਕਾਂ ਨੂੰ ਘਰੇਲੂ ਗੈਸ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵੱਲੋਂ ਚੈਕਿੰਗ ਕੀਤੀ ਜਾਵੇ।
ਸ੍ਰੀ ਤਰਨਾਚ ਨੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅਦਾਲਤਾਂ ਵਿੱਚ ਚਲ ਰਹੇ ਮਸਲਿਆਂ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਨਾ ਲਿਆਉਣ ਅਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਅਤੇ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ।
ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਇਸ ਮੌਕੇ ਤੇ ਦੱਸਿਆ ਕਿ ਪੁਲਿਸ ਨਾਲ ਸਬੰਧਤ ਜ਼ਿਆਦਾਤਰ ਸ਼ਿਕਾਇਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਵਿੱਚ ਹੀ ਹੱਲ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਫ਼ਿਰ ਵੀ ਜੇ ਕਿਸੇ ਦੀ ਪੁਲਿਸ ਨਾਲ ਸਬੰਧਤ ਕੋਈ ਸ਼ਿਕਾਇਤ ਹੁੰਦੀ ਹੈ ਤਾਂ ਉਹ ਸਿੱਧੇ ਤੌਰ ਤੇ ਮੇਰੇ ਧਿਆਨ ਲਿਆ ਸਕਦੇ ਹਨ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ।