ਬਾਗਪੁਰ (ਹੁਸ਼ਿਆਰਪੁਰ), 23 ਜਨਵਰੀ: ਪੰਜਾਬ ਸਰਕਾਰ ਵਲੋ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਸੁਧਾਰਾਂ ਸਦਕਾ ਵੈਟ ਦੀ ਆਮਦਨ 5 ਹਜ਼ਾਰ ਕਰੋੜ ਤੋ ਵੱਧ ਕੇ 10 ਹਜ਼ਾਰ ਕਰੋੜ ਰੁਪਏ ਅਤੇ ਐਕਸਾਈਜ਼ ਤੋਂ ਆਮਦਨ 1400 ਕਰੋੜ ਤੋਂ ਵੱਧ ਕੇ 2100 ਕਰੋੜ ਰੁਪਏ ਹੋ ਗਈ ਹੈ ਜੋ ਪੰਜਾਬ ਦੇ ਸਮੂਚੇ ਵਿਕਾਸ ਦੇ ਖਰਚ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰ: ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਅਤੇ ਸਰਪ੍ਰਸਤ ਯੂਥ ਸ੍ਰ੍ਰੋਮਣੀ ਅਕਾਲੀ ਦਲ ਨੇ ਪਿੰਡ ਬਾਗਪੁਰ ਵਿਖੇ ਗਿਆਨੀ ਅਰਜਨ ਸਿੰਘ ਜੋਸ਼ ਸਾਬਕਾ ਵਿਧਾਇਕ ਅਤੇ ਮੈਂਬਰ ਐਸ ਜੀ ਪੀ ਸੀ ਦੀ 13ਵੀਂ ਸਲਾਨਾ ਬਰਸੀ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰ: ਮਜੀਠੀਆ ਨੇ ਕਿਹਾ ਕਿ ਸ੍ਰ: ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ 70 ਹਜ਼ਾਰ ਬੇ-ਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਦੇ ਸਮੁੱਚੇ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਅਹਿਮ ਸਕੀਮਾਂ ਬਣਾ ਕੇ ਉਨ੍ਹਾਂ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਪਾਰਟੀ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਮਹਿੰਗਾਈ ਅਤੇ ਬੇਰੋਜ਼ਗਾਰੀ ਦੇ ਬਗੈਰ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਨੇ ਏਨੀ ਮਹਿੰਗਾਈ ਕਰ ਦਿੱਤੀ ਹੈ ਕਿ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਖਾਣੀ ਵੀ ਮੁਸ਼ਕਲ ਹੋ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ।
ਸ੍ਰ: ਮਜੀਠੀਆ ਨੇ ਗਿਆਨੀ ਅਰਜਨ ਸਿੰਘ ਜੋਸ਼ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਥ ਅਤੇ ਇਲਾਕੇ ਦੀ ਸੇਵਾ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤੀ ਅਤੇ ਉਹ ਸਰਵਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰੀਵਾਰਾਂ ਨੇ ਹੀ ਤਰੱਕੀ ਕੀਤੀ ਹੈ ਜਿਨ੍ਹਾਂ ਨੇ ਆਪਣੇ ਵੱਡਵਡੇਰਿਆਂ ਨੂੰ ਯਾਦ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰ: ਜੋਸ਼ ਨੇ 1955 ਵਿੱਚ ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ ਅਤੇ 1960 ਵਿੱਚ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਅਤੇ 1997 ਵਿੱਚ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਬਣੇ। ਉਨ੍ਹਾਂ ਕਿਹਾ ਕਿ ਸ੍ਰ: ਜੋਸ਼ ਇੱਕ ਸੱਚੇ-ਸੁਚੇ ਅਤੇ ਇਮਾਨਦਾਰ ਵਿਅਕਤੀ ਸਨ। ਸ੍ਰ: ਮਜੀਠੀਆ ਨੇ ਇਸ ਮੌਕੇ ਗਿਆਨੀ ਅਰਜਨ ਸਿੰਘ ਜੋਸ਼ ਦੀ ਯਾਦ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿਖੇ ਇੱਕ ਪੌਦਾ ਵੀ ਲਗਾਇਆ।
ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਗਿਆਨੀ ਅਰਜਨ ਸਿੰਘ ਜੋਸ਼ ਨੂੰ ਨਿੱਘੀ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸਨ ਅਤੇ ਉਨ੍ਹਾਂ ਨੇ ਸਾਰੀ ਉਮਰ ਪਾਰਟੀ ਅਤੇ ਲੋਕਾਂ ਦੀ ਸੇਵਾ ਇਮਾਨਦਾਰੀ ਨਾਲ ਕੀਤੀ। ਉਹ ਇੱਕ ਅਣਥੱਕ ਵਰਕਰ ਸਨ ਅਤੇ ਥੋੜੇ ਸ਼ਬਦਾਂ ਵਿੱਚ ਹੀ ਜ਼ਿਆਦਾ ਗੱਲ ਕਹਿ ਜਾਂਦੇ ਸਨ।
ਸ੍ਰੀ ਅਵਿਨਾਸ਼ ਰਾਏ ਖੰਨਾ ਮੈਂਬਰ ਰਾਜ ਸਭਾ ਨੇ ਗਿਆਨੀ ਅਰਜਨ ਸਿੰਘ ਜੋਸ਼ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਹ ਇੱਕ ਚੰਗੀ ਸਖਸ਼ੀਅਤ ਦੇ ਮਾਲਕ ਸਨ। ਜਿਨ੍ਹਾਂ ਨੇ ਵਿਧਾਇਕ ਬਣਨ ਉਪਰੰਤ ਆਪਣੇ ਵਿਧਾਨ ਸਭਾ ਹਲਕੇ ਹੀ ਨਹੀਂ ਸਗੋਂ ਪੂਰੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਇਆ।
ਸ੍ਰ: ਸੋਹਨ ਸਿੰਘ ਠੰਡਲ, ਸਰਵਨ ਸਿੰਘ ਫਿਲੌਰ ( ਦੋਵੇਂ ਮੁੱਖ ਪਾਰਲੀਮਾਨੀ ਸਕੱਤਰ ), ਸ੍ਰ: ਸੁਰਿੰਦਰ ਸਿੰਘ ਭੂਲੇਵਾਲਰਾਠਾਂ ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਜੀਤ ਸਿੰਘ ਥਿਆੜਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਵਰਿੰਦਰ ਸਿੰਘ ਬਾਜਵਾ ਮੈਂਬਰ ਰਾਜ ਸਭਾ, ਅਮਰਜੀਤ ਸਿੰਘ ਚੋਹਾਨ ਚੇਅਰਮੈਨ ਮਾਰਕੀਟ ਕਮੇਟੀ, ਹਰਜਿੰਦਰ ਸਿੰਘ ਧਾਮੀ ਚੇਅਰਮੈਨ ਨਗਰ ਸੁਧਾਰ ਟਰੱਸਟ, ਜਤਿੰਦਰ ਸਿੰਘ ਲਾਲੀ ਬਾਜਵਾ, ਹਰਬੰਸ ਸਿੰਘ ਮੰਝਪੁਰ, ਸਰਬਜੀਤ ਸਿੰਘ ਸਾਬੀ, ਮਨਜੀਤ ਸਿੰਘ ਰਾਜਪੁਰ ਭਾਈਆ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ, ਵੱਖ-ਵੱਖ ਸੰਤ ਸਮਾਜ ਦੇ ਨੁਮਾਇੰਦਿਆਂ ਨੇ ਵੀ ਗਿਆਨੀ ਅਰਜਨ ਸਿੰਘ ਜੋਸ਼ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਨੇ ਗਿਆਨੀ ਅਰਜਨ ਸਿੰਘ ਜੋਸ਼ ਦੀ 13ਵੀਂ ਬਰਸੀ ਦੇ ਮੌਕੇ ਤੇ ਸ਼ਰਧਾਂਜ਼ਲੀ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਨੇਤਾਵਾਂ ਅਤੇ ਸੰਗਤ ਦਾ ਧੰਨਵਾਦ ਕੀਤਾ।

No comments:
Post a Comment