ਹੁਸ਼ਿਆਰਪੁਰ, 28 ਜਨਵਰੀ: ਵਿੱਤ ਕਮਿਸ਼ਨਰ ਸਹਿਕਾਰਤਾ ਅਤੇ ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਸ੍ਰੀ ਸੁਰੇਸ਼ ਕੁਮਾਰ ਨੇ ਅੱਜ ਸੋਨਾਲੀਕਾ ਇੰਟਰਨੈਸ਼ਨਲ ਵਿਖੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲ, ਚੇਅਰਮੈਨ ਇੰਸਟੀਚਿਊਟ ਮੈਨੇਜਮੈਂਟ ਕਮੇਟੀ (ਆਈ ਐਮ ਸੀ), ਚੇਅਰਮੈਨ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀ ਪੀ ਪੀ) ਅਤੇ ਸਬੰਧਤ ਅਧਿਕਾਰੀਆਂ ਨਾਲ ਇੱਕ ਵਿਸੇਸ਼ ਮੀਟਿੰਗ ਕੀਤੀ। ਜਿਸ ਵਿੱਚ ਜਾਇੰਟ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰ: ਜਗਜੀਤ ਸਿੰਘ, ਡਿਪਟੀ ਡਾਇਰੈਕਟਰ ਸ੍ਰੀ ਵਿਜੇ ਇੰਦਰ ਧਵਨ, ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ, ਪ੍ਰਿੰਸੀਪਲ ਉਦਯੋਗਿਕ ਸਿਖਲਾਈ ਕੇਂਦਰ ਹੁਸ਼ਿਆਰਪੁਰ ਰਤਨ ਲਾਲ, ਸਹਾਇਕ ਡਾਇਰੈਕਟਰ ਬੀ ਟੀ ਸੀ ਸ੍ਰੀ ਕੇਹਰ ਸਿੰਘ, ਪ੍ਰਿੰਸੀਪਲ ਉਦਯੋਗਿਕ ਸਿਖਲਾਈ ਕੇਂਦਰ ਤਲਵਾੜਾ ਸ੍ਰੀ ਰੁਪਿੰਦਰ ਸਿੰਘ, ਪ੍ਰਿੰਸੀਪਲ ਹਰਸੀ ਪਿੰਡ ਟਾਂਡਾ ਸ੍ਰੀ ਉਪਦੇਸ਼ ਸਿੰਘ, ਸੁਪਰਡੰਟ ਆਈ ਟੀ ਆਈ ਹਰਿਆਣਾ ਮਲਕੀਤ ਸਿੰਘ, ਪ੍ਰਿੰਸੀਪਲ ਵਿਜੇ ਕੁਮਾਰ, ਮੈਨੇਜਰ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਸ੍ਰੀ ਮਲਕੀਤ ਸਿੰਘ, ਚੀਫ ਐਡਮਨਿਸਟਰੇਟਿਵ ਅਫ਼ਸਰ ਸੋਨਾਲੀਕਾ ਸ੍ਰੀ ਐਸ ਕੇ ਪੋਮਰਾ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
ਵਿੱਤ ਕਮਿਸ਼ਨਰ ਸਹਿਕਾਰਤਾ ਅਤੇ ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਸ੍ਰੀ ਸੁਰੇਸ਼ ਕੁਮਾਰ ਨੇ ਮੀਟਿੰਗ ਵਿੱਚ ਹਾਜ਼ਰ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਮੁੱਖੀਆਂ ਨਾਲ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਚਲ ਰਹੇ ਸਿਖਲਾਈ ਕੋਰਸਾਂ, ਸੰਸਥਾਵਾਂ ਦੀਆਂ ਗਤੀਵਿਧੀਆਂ ਅਤੇ ਪ੍ਰਗਤੀ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਨ੍ਹਾਂ ਸੰਸਥਾਵਾਂ ਦੇ ਮੁੱਖੀਆਂ ਨਾਲ ਆਈ ਐਮ ਸੀ , ਐਸ ਡੀ ਆਈ, ਸਿਖਿਆਰਥੀਆਂ ਦੇ ਰੋਜ਼ਗਾਰ ਅਤੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਸਕੀਮਾਂ ਤਹਿਤ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਤੇ ਉਨ੍ਹਾਂ ਦੱਸਿਆ ਕਿ ਉਦਯੋਗਿਕ ਸਿਖਲਾਈ ਕੇਂਦਰਾਂ ਵਿੱਚ ਨੌਜਵਾਨਾਂ ਨੂੰ ਉਚ ਮਿਆਰੀ ਦੀ ਤਕਨੀਕੀ ਸਿੱਖਿਆ ਦਿੱਤੀ ਜਾਂਦੀ ਹੈ ਤਾਂ ਜੋ ਉਹ ਸਿੱਖਿਆ ਹਾਸਲ ਕਰਨ ਤੋਂ ਬਾਅਦ ਉਦਯੋਗਿਕ ਕੇਂਦਰਾਂ ਵਿੱਚ ਜਾ ਕੇ ਸਫ਼ਲਤਾਪੂਰਵਕ ਆਪਣਾ ਰੋਜ਼ਗਾਰ ਹਾਸਲ ਕਰ ਸਕਣ। ਉਨ੍ਹਾਂ ਦੱਸਿਆ ਕਿ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਰਾਹੀਂ ਉਦਯੋਗਾਂ ਦੇ ਪ੍ਰਤੀਨਿੱਧਾਂ ਨਾਲ ਮੀਟਿੰਗ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਵੱਲੋਂ ਜਿਸ ਤਰਾਂ ਦੇ ਟਰੇਡਾਂ ਦੀ ਮੰਗ ਦੀ ਮੰਗ ਕੀਤੀ ਜਾਂਦੀ ਉਸ ਤਰਾਂ ਦੇ ਕੋਰਸ ਹੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਚਲਾਏ ਜਾਂਦੇ ਹਨ। ਉਨ੍ਹਾਂ ਸਿਖਲਾਈ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਸੰਸਥਾਵਾਂ ਵਿੱਚ ਚਲ ਰਹੇ ਤਕਨੀਕੀ ਕੋਰਸਾਂ ਵਿੱਚ ਸਿਖਿਆਰਥੀਆਂ ਨੂੰ ਪੂਰੀ ਮਿਹਨਤ ਨਾਲ ਸਿਖਲਾਈ ਦੇਣ। ਇਸ ਮੌਕੇ ਤੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ / ਕਰਮਚਾਰੀਆਂ ਦੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਤੇ ਹੁਸ਼ਿਆਰਪੁਰ ਦੀ ਉਦਯੋਗਿਕ ਸਿਖਲਾਈ ਸੰਸਥਾ ਦੇ ਪ੍ਰਿੰਸੀਪਲ ਰਤਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਸਿਖਲਾਈ ਸੰਸਥਾ ਵੱਲੋਂ ਤਿੰਨ ਰੋਜ਼ਗਾਰ ਮੇਲੇ ਲਗਾਏ ਗਏ ਹਨ ਜਿਸ ਵਿੱਚ 65 ਸਿਖਿਆਰਥੀਆਂ ਨੂੰ ਰੋਜ਼ਗਾਰ ਦੁਆਇਆ ਗਿਆ। ਇਸ ਮੌਕੇ ਤੇ ਵੱਖ-ਵੱਖ ਸਿਖਲਾਈ ਸੰਸਥਾਵਾਂ ਦੇ ਮੁੱਖੀਆਂ ਨੇ ਆਪਣੀਆਂ ਸੰਸਥਾਵਾਂ ਵਿੱਚ ਦਿੱਤੀ ਜਾ ਰਹੀ ਟਰੇਨਿੰਗ, ਰੋਜ਼ਗਾਰ ਆਦਿ ਸਬੰਧੀ ਕੀਤੇ ਉਪਰਾਲੇ ਅਲਾਟ ਕੀਤੇ ਗਏ ਫੰਡਜ਼, ਮਸ਼ੀਨਰੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

No comments:
Post a Comment