ਹੁਸ਼ਿਆਰਪੁਰ, 23 ਜਨਵਰੀ: ਪੋਲੀਓ ਬੂੰਦਾਂ ਪਿਲਾਉਣ ਤੋਂ ਇੱਕ ਵੀ ਬੱਚਾ ਵਾਂਝਾ ਰਹਿ ਗਿਆ ਤਾਂ ਸਮਝੋ ਸੁਰੱਖਿਆ ਚੱਕਰ ਟੁੱਟ ਗਿਆ । ਇਹ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਪਲਸ ਪੋਲੀਓ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਅਤੇ ਰੋਟਰੀ ਕਲੱਬ ਨੋਰਥ ਦੇ ਸਹਿਯੋਗ ਨਾਲ ਈ ਐਸ ਆਈ ਹਸਪਤਾਲ ਦੇ ਨਜ਼ਦੀਕ ਝੂੱਗੀ-ਝੌਂਪੜੀਆਂ ਵਿੱਚ ਲਗਾਏ ਗਏ ਪੋਲੀਓ ਬੂਥ ਵਿੱਚ ਛੋਟੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਉਦਘਾਟਨ ਕਰਨ ਉਪਰੰਤ ਕੀਤਾ। ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਡਾ ਅਜੇ ਬੱਗਾ, ਡਾ ਰਾਜੇਸ਼ ਗਰਗ, ਰੋਟਰੀ ਕਲੱਬ ਤੋਂ ਆਰ ਕੇ ਮੋਦਗਿੱਲ, ਹਰੀਸ਼ ਐਰੀ, ਰਾਮ ਚਰਿੱਤ ਮਾਨਸ ਪ੍ਰਚਾਰ ਮੰਡਲ ਦੇ ਰਾਕੇਸ਼ ਭੱਲਾ, ਰਾਜਨ ਬਾਂਸਲ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰੀ ਸੂਦ ਨੇ ਇਸ ਮੌਕੇ ਤੇ ਦੱਸਿਆ ਕਿ ਸਾਲ 2010 ਦੌਰਾਨ ਭਾਰਤ ਵਿੱਚ 42 ਪੋਲੀਓ ਦੇ ਕੇਸ ਸਾਹਮਣੇ ਆਏ ਸਨ। ਇਸ ਸਾਲ ਹੁਣ ਤੱਕ ਕੋਈ ਵੀ ਨਵਾਂ ਪੋਲੀਓ ਦਾ ਕੇਸ ਸਾਹਮਣੇ ਨਹੀਂ ਆਇਆ। ਪਰ ਫਿਰ ਵੀ ਲੋਕਾਂ ਨੂੰ 0-5 ਸਾਲ ਤੱਕ ਦੇ ਬੱਚਿਆਂ ਨੂੰ ਅੱਜ ਦੇ ਦਿਨ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣੀਆਂ ਚਾਹੀਦੀਆਂ ਹਨ । ਜੇ ਕਿਸੇ ਕਾਰਨ ਕੋਈ ਬੱਚਾ ਪੋਲਓ ਦੀਆਂ ਬੂੰਦਾਂ ਪਿਲਾਉਣ ਤੋਂ ਰਹਿ ਜਾਵੇ ਤਾਂ ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ 24 ਅਤੇ 25 ਜਨਵਰੀ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਤੇ ਸ੍ਰੀ ਸੂਦ ਨੇ ਛੋਟੇ ਬੱਚਿਆਂ ਨੂੰ ਖਿਡੌਣੇ ਵੀ ਵੰਡੇ।
ਅੱਜ ਦੇ ਇਸ ਕੈਂਪ ਦਾ ਆਯੋਜਨ ਐਸ ਐਮ ਓ ਇੰਚਾਰਜ ਡਾ ਨੀਲਮ ਸਿੱਧੂ ਅਤੇ ਡਾ ਅਜੇ ਬੱਗਾ ਦੀ ਅਗਵਾਈ ਵਿੱਚ ਕੀਤਾ ਗਿਆ। ਸੰਜੇ ਸ਼ਰਮਾ ਨੇ ਇਸ ਕੈਂਪ ਨੂੰ ਸਫ਼ਲ ਬਣਾਉਣ ਲਈ ਡਾ ਰਾਮ ਇਕਬਾਲ ਦੇ ਸਹਿਯੋਗ ਨਾਲ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਝੂਗੀ-ਝੌਂਪੜੀਆਂ ਵਿੱਚ ਰਹਿਣ ਵਾਲੇ ਪ੍ਰੀਵਾਰਾਂ ਨੂੰ ਪੋਲੀਓ ਬੂੰਦਾਂ ਪਿਲਾਉਣ ਸਬੰਧੀ ਜਾਗਰੂਕ ਕੀਤਾ।
ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਵੀ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਲਾਇਨਜ਼ ਕਲੱਬ ਹੁਸ਼ਿਆਰਪੁਰ ਸਮਰਪਣ ਦੇ ਸਹਿਯੋਗ ਨਾਲ ਲਗਾਏ ਗਏ ਪੋਲੀਓ ਬੂਥ ਤੇ ਨਵ ਜੰਮੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਸ਼ੁਭ ਆਰੰਭ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਕੀਤਾ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ ਯਸ਼ ਮਿੱਤਰਾ, ਡਾ ਸਰਦੂਲ ਸਿੰਘ, ਡਾ ਗੁਰਦੇਵ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਮੈਡਮ ਮਨਮੋਹਨ ਕੌਰ, ਜ਼ਿਲ੍ਹਾ ਚੇਅਰਮੈਨ ਲਾਇਨਜ਼ ਕਲੱਬ ਅਸ਼ੋਕ ਪੁਰੀ, ਪੀ ਸੀ ਸ਼ਰਮਾ, ਸ਼ਕਤੀ ਬਾਲੀ, ਸੁਮੇਸ਼, ਰਮਨਦੀਪ ਕੌਰ, ਸੁਨੀਲ ਪ੍ਰਿਏ, ਮਨਜੀਤ ਕੌਰ, ਭੁਪਿੰਦਰ ਸਿੰਘ, ਹਰਦੇਵ ਕੌਰ ਅਤੇ ਪ੍ਰਦੀਪ ਹਾਜ਼ਰ ਸਨ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲੀਓ ਵਰਗੀ ਖਤਰਨਾਕ ਅਤੇ ਨਾਮੁਰਾਦ ਬੀਮਾਰੀ ਨੂੰ ਜੜੋਂ ਖਤਮ ਕਰਨ ਦੇ ਮਨੋਰਥ ਨਾਲ ਅੱਜ ਕੌਮੀ ਪਲਸ ਪੋਲੀਓ ਮੁਹਿੰਮ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਚਲਾਈ ਗਈ ਹੈ ਜਿਸ ਵਿੱਚ 0-5 ਸਾਲ ਦੇ 1, 82, 212 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ 789 ਸਥਾਈ ਬੂਥ, 30 ਟਰਾਂਜ਼ਿਟ ਟੀਮਾਂ ਅਤੇ 19 ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ ਜਿਸ ਵਿੱਚ 3352 ਮੈਂਬਰ ਅਤੇ 201 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ।
ਜ਼ਿਲ੍ਹਾ ਸਿਹਤ ਅਫ਼ਸਰ ਡਾ ਯਸ਼ ਮਿੱਤਰਾ ਨੇ ਇਸ ਮੌਕੇ ਤੇ ਦੱਸਿਆ ਕਿ ਬਸ ਸਟੈਂਡ, ਰੇਲਵੇ ਸਟੇਸ਼ਨ, ਦੂਰ-ਦੁਰਾਡੇ ਦੇ ਸਲੱਮ ਇਲਾਕੇ, ਝੂਗੀ-ਝੌਂਪੜੀ ਅਤੇ ਭੱਠਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਤਾਂ ਜੋ ਕੋਈ ਵੀ 0-5 ਸਾਲ ਤੱਕ ਦਾ ਬੱਚਾ ਇਹ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਰਾਜ ਪੱਧਰ ਤੋਂ ਡਾ ਜੇ ਪੀ ਸਿੰਘ ਡਾਇਰੈਕਟਰ ਸਿਹਤ ਤੇ ਪ੍ਰੀਵਾਰ ਭਲਾਈ ਵੱਲੋਂ ਇਸ ਮੁਹਿੰਮ ਦਾ ਵਿਸ਼ੇਸ਼ ਤੌਰ ਤੇ ਨਰੀਖਣ ਕੀਤਾ ਗਿਆ । ਇਸ ਤੋਂ ਇਲਾਵਾ ਜ਼ਿਲ੍ਰਾ ਪੱਧਰ ਤੇ ਪ੍ਰੋਗਰਾਮ ਅਫ਼ਸਰਾਂ ਵੱਲੋਂ ਵੀ ਇਸ ਪੂਰੀ ਮੁਹਿੰਮ ਦਾ ਨਰੀਖਣ ਕੀਤਾ ਜਾ ਰਿਹਾ ਹੈ। ਮਾਸ ਮੀਡੀਆ ਅਫ਼ਸਰ ਮਨਮੋਹਨ ਕੌਰ ਨੇ ਦੱਸਿਆ ਕਿ ਜਿਹੜੇ ਬੱਚੇ ਕਿਸੇ ਕਾਰਨ ਕਰਕੇ ਇਹ ਬੂੰਦਾਂ ਨਹੀਂ ਪੀ ਸਕਣਗੇ, ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ 24 ਅਤੇ 25 ਜਨਵਰੀ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ ਨੇ ਸਿਹਤ ਵਿਭਾਗ ਵੱਲੋਂ ਐਂਟੀਕੁਰੱਪਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਵਿਖੇ ਲਗਾਏ ਗਏ ਪੋਲੀਓ ਬੂਥ ਤੇ ਨਵਜੰਮੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਪ੍ਰਧਾਨ ਐਂਟੀਕੁਰੱਪਸ਼ਨ ਸੁਸਾਇਟੀ ਸ੍ਰੀ ਅਸ਼ਵਨੀ ਤਿਵਾੜੀ ਅਤੇ ਉਨ੍ਹਾਂ ਦੇ ਮੈਂਬਰ ਹਾਜ਼ਰ ਸਨ।
ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬਲਾਕ ਹਾਰਟਾ ਬੱਡਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ ਦੇਸ ਰਾਜ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦਾ ਸ਼ੁਭ ਅਰੰਭ ਚੱਬੇਵਾਲ ਵਿਖੇ ਲਗਾਏ ਗਏ ਪੋਲੀਓ ਬੂਥ ਤੇ ਡਾ ਦੇਸ ਰਾਜ ਦੁਆਰਾ ਨਵਜੰਮੇ ਬੱਚੇ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਡਾ ਸੰਦੀਪ ਖਰਬੰਦਾ, ਸ੍ਰੀ ਰਾਜਾ ਰਾਮ, ਅਪਥੈਲਮਿਕ ਅਫ਼ਸਰ, ਸ੍ਰੀ ਮੁਲੱਖ ਰਾਜ ਬੀ ਈ ਈ ਅਤੇ ਸਟਾਫ਼ ਉਨ੍ਹਾਂ ਦੇ ਨਾਲ ਸਨ। ਡਾ ਦੇਸ ਰਾਜ ਨੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਹਾਰਟਾ ਬੱਡਲਾ ਵਿਚ 0-5 ਦੇ 18,100 ਬੱਚਿਆਂ ਨੁੰ ਪੋਲੀਓ ਬੂੰਦਾਂ ਪਿਲਾਉਣ ਲਈ 81 ਬੂਥ ਲਗਾਏ ਗਏ ਜਿਸ ਵਿੱਚ 24 ਭੱਠੇ, 9 ਫੈਕਟਰੀਆਂ ਅਤੇ 3 ਸਲੱਮ ਇਲਾਕੇ ਵੀ ਕਵਰ ਕੀਤੇ ਗਏ। ਡਾ ਸਤਵਿੰਦਰ ਸਿੰਘ ਨੋਡਲ ਅਫ਼ਸਰ ਦੀ ਅਗਵਾਈ ਹੇਠ 19 ਸੁਪਰਵਾਈਜ਼ਰਾਂ ਦੁਆਰਾ 162 ਟੀਮਾਂ ਦੀ ਦੇਖ-ਰੇਖ ਕੀਤੀ ਗਈ।

No comments:
Post a Comment