ਹੁਸ਼ਿਆਰਪੁਰ, 24 ਜਨਵਰੀ: ਡੀ ਐਮ ਯੂ ਸੇਵਾ ਸ਼੍ਰੁਰੂ ਹੋਣ ਨਾਲ ਹੁਸ਼ਿਆਰਪੁਰ ਅਤੇ ਗੁਰੂ ਨਗਰੀ ਅੰਮ੍ਰਿਤਸਰ ਵਿਚਾਲੇ ਸਿੱਧਾ ਰੇਲ ਸੰਪਰਕ ਕਾਇਮ ਹੋ ਗਿਆ ਹੈ। ਇਸ ਡੀ ਐਮ ਯੂ ਰੇਲ ਗੱਡੀ ਨੂੰ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਤੋਂ ਸੂਚਨਾ ਤੇ ਪ੍ਰਸਾਰਨ ਮੰਤਰੀ ਸ਼੍ਰੀਮਤੀ ਅੰਬਿਕਾ ਸੋਨੀ, ਲੋਕ ਸਭਾ ਦੀ ਮੈਂਬਰ ਸ੍ਰੀਮਤੀ ਸੰਤੋਸ਼ ਚੌਧਰੀ ਤੇ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਸਾਂਝੇ ਤੌਰ ਤੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਸੂਚਨਾ ਤੇ ਪ੍ਰਸਾਰਣ ਮੰਤਰੀ ਸ੍ਰੀਮਤੀ ਅੰਬਿਕਾ ਸੋਨੀ ਨੇ ਕਿਹਾ ਕਿ ਇਹ ਗੱਡੀ ਸ਼ੁਰੂ ਹੋਣ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਗਈ ਹੈ ਤੇ ਭਵਿੱਖ ਵਿੱਚ ਹੁਸ਼ਿਆਰਪੁਰ ਸ਼ਹਿਰ ਨੂੰ ਹੋਰਨਾਂ ਇਤਿਹਾਸਕ ਸ਼ਹਿਰਾਂ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਰੇਲਵੇ ਅਧਿਕਾਰੀਆਂ ਨੂੰ ਫਿਰੋਜ਼ਪੁਰ ਦੀ ਬੰਦ ਕੀਤੀ ਰੇਲ ਸੇਵਾ ਮੁੜ ਬਹਾਲ ਕਰਨ ਲਈ ਆਖਿਆ ਤੇ ਹੁਸ਼ਿਆਰਪੁਰ ਸਟੇਸ਼ਨ ਨੂੰ ਇਤਿਹਾਸਕ ਪੱਖੋਂ ਇੱਕ ਵਧੀਆ ਸਟੇਸ਼ਨ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਅੰਮ੍ਰਿਤਸਰ ਨੂੰ ਵਿਸ਼ਵ ਵਿਰਾਸਤੀ ਸ਼ਹਿਰ ਬਣਾਏ ਜਾਣ ਦੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸ਼੍ਰੀਮਤੀ ਸੋਨੀ ਨੇ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਨਵੇਂ ਰੇਲ ਬਜ਼ਟ ਵਿਚ ਰੇਲ ਮੰਤਰੀ ਕੁਮਾਰੀ ਮਮਤਾ ਬੇਨਰਜੀ ਵਲੋਂ ਹੁਸ਼ਿਆਰਪੁਰ ਅਤੇ ਪੰਜਾਬ ਲਈ ਕਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ। ਸ਼੍ਰੀਮਤੀ ਸੋਨੀ ਨੇ ਕਿਹਾ ਕਿ ਵਿਸ਼ਵ ਆਰਥਿਕ ਮੰਦੀ ਦੇ ਬਾਵਜੂਦ ਭਾਰਤੀ ਅਰਥ ਚਾਰਾ ਇਸ ਦੀ ਮਾਰ ਬਰਦਾਸ਼ਤ ਕਰਨ ਵਿਚ ਕਾਮਯਾਬ ਰਿਹਾ ਹੈ। ਇਹੋ ਕਾਰਣ ਹੈ ਕਿ ਹੁੱਣ ਵਿਕਸਿਤ ਦੇਸ਼ ਵੀ ਆਪਣੇ ਅਰਥ ਚਾਰੇ ਦੀ ਬਹਾਲੀ ਲਈ ਭਾਰਤ ਵੱਲ ਖਿੱਚੇ ਚਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਸਿਤ ਦੇਸ਼ਾਂ ਨੂੰ ਭਾਰਤ ਦੇ ਛੋਟੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਵੀ ਵਧੀਆ ਬਾਜ਼ਾਰ ਨਜ਼ਰ ਆ ਰਿਹਾ ਹੈ। ਸ਼੍ਰੀਮਤੀ ਸੋਨੀ ਨੇ ਯੁਵਕਾਂ ਉਤੇ ਜ਼ੋਰ ਦਿਤਾ ਕਿ ਉਹ ਆਪਣੀ ਊਰਜਾ ਦਾ ਉਸਾਰੂ ਕੰਮਾਂ ਵਿਚ ਇਸਤੇਮਾਲ ਕਰਨ ਤਾਂ ਕਿ ਦੇਸ਼ ਨੂੰ ਸਰਵਪੱਖੀ ਵਿਕਾਸ ਦੇ ਰਸਤੇ ਉਤੇ ਹੋਰ ਮਜ੍ਰਬੂਤੀ ਨਾਲ ਤੋਰਿਆ ਜਾ ਸਕੇ।
ਹੁਸ਼ਿਆਰਪੁਰ ਤੋਂ ਲੋਕ ਸਭਾ ਦੀ ਮੈਂਬਰ ਸ਼੍ਰੀਮਤੀ ਸੰਤੋਸ਼ ਚੌਧਰੀ ਨੇ ਇਹ ਰੇਲ ਸੇਵਾ ਸ਼ੁਰੂ ਕਰਨ ਲਈ ਰੇਲ ਮੰਤਰੀ ਦਾ ਧੰਨਵਾਦ ਕਰਦਿਆਂ ਹੁਸ਼ਿਆਰਪੁਰ ਨੂੰ ਜੰਮੂ ਨਾਲ ਜੋੜਨ ਦੀ ਮੰਗ ਕੀਤੀ ਜਿਸ ਲਈ ਨਵਾਂ ਟਰੈਕ ਵਿਛਾਉਣ ਦੀ ਲੋੜ ਵੀ ਨਹੀਂ ਹੈ। ਉਨ੍ਹਾਂ ਨੇ ਇਸ ਡੀ ਐਮ ਯੂ ਦੀ ਸੇਵਾ ਦੇ ਸਮੇਂ ਵਿਚ ਤਬਦੀਲੀ ਲਿਆਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਉਠਾ ਸਕਣ।
ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਸ਼੍ਰੀ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੇ ਵਿਕਾਸ ਲਈ ਸਿਆਸੀ ਹਿੱਤਾਂ ਤੋਂ ਉਪਰ ਉੱਠ ਕੇ ਯਤਨ ਕੀਤੇ ਹਨ ਤੇ ਹੁਸ਼ਿਆਰਪੁਰ ਦੇ ਵਿਕਾਸ ਲਈ ਉਹ ਸਭਨਾਂ ਦੇ ਸਹਿਯੋਗ ਨਾਲ ਆਪਣੇ ਯਤਨ ਜਾਰੀ ਰਖਣਗੇ।
ਰੇਲਵੇ ਦੇ ਜਨਰਲ ਮੈਨੇਜਰ ਸ਼੍ਰੀ ਸ਼ੈਲਿੰਦਰ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਭਾਰਤੀ ਰੇਲਵੇ ਦੇ ਵਿਸਥਾਰ ਬਾਰੇ ਜਾਣਕਾਰੀ ਦਿਤੀ। ਇਸ ਮੋੌਕੇ ਤੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਧਰਮ ਦੱਤ ਤਰਨਾਚ, ਸਾਬਕਾ ਵਿਧਾਇਕ ਰਾਮ ਲੁਭਾਇਆ, ਰੇਲਵੇ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

No comments:
Post a Comment