ਹੁਸ਼ਿਆਰਪੁਰ, 26 ਜਨਵਰੀ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 62ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਦਾ ਸਮਾਗਮ ਪੁਲਿਸ ਲਾਇਨਜ਼ ਗਰਾਉਂਡ ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਸ੍ਰ: ਨਿਰਮਲ ਸਿੰਘ ਕਾਹਲੋਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਇਆ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਪਰੇਡ ਤੋਂ ਸਲਾਮੀ ਲਈ। ਇਸ ਮੁਬਾਰਕ ਮੌਕੇ ਤੇ ਬੀ ਐਸ ਐਫ, ਪੀ ਆਰ ਟੀ ਸੀ ਜਹਾਨਖੇਲਾਂ, ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਫੌਜੀਆਂ, ਗਰਲ ਗਾਈਡਜ਼ ਅਤੇ ਸਕਾਉਟਸ ਦੀਆਂ ਟੁਕੜੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਸ਼ਾਨਦਾਰ ਪਰੇਡ ਦੀ ਅਗਵਾਈ ਸ੍ਰ: ਰਾਜੇਸ਼ਵਰ ਸਿੰਘ ਸਿੱਧੂ ਡੀ ਐਸ ਪੀ ਨੇ ਕੀਤੀ।
ਸ੍ਰ: ਨਿਰਮਲ ਸਿੰਘ ਕਾਹਲੋਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਗਣਤੰਤਰ ਦਿਵਸ ਸਮਾਗਮ ਦੌਰਾਨ ਆਪਣੇ ਸੰਦੇਸ਼ ਵਿੱਚ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਨਾਮਧਾਰੀ ਬਾਬਾ ਰਾਮ ਸਿੰਘ, ਸੋਹਨ ਸਿੰਘ ਭਕਨਾ ਵਰਗੇ ਮਹਾਨ ਸ਼ਹੀਦਾਂ, ਮਹਾਨ ਦੇਸ਼ ਭਗਤਾਂ ਅਤੇ ਅਨੇਕਾਂ ਹੋਰ ਦੇਸ਼ ਦੀ ਆਜਾਦੀ ਲਈ ਸ਼ਹੀਦ ਹੋਏ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਰਕਰਾਰ ਰੱਖਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਾਨੂੰ ਵੱਡਮੁਲਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਭਾਰਤ ਇੱਕ ਲੋਕਤੰਤਰ ਤੇ ਪ੍ਰਭੁਤਾਸੰਪਨ ਰਾਜ ਬਣਿਆ ਸੀ। ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਨੇ ਹਰ ਭਾਰਤੀ ਨਾਗਰਿਕ ਨੂੰ ਮੁਢਲੇ ਅਧਿਕਾਰ ਅਤੇ ਬਰਾਬਰਤਾ ਦਾ ਅਧਿਕਾਰ ਦਿੱਤਾ ਅਤੇ ਨਾਲ ਹੀ ਆਪਣੇ ਫਰਜ਼ਾਂ ਦੀ ਪੂਰਤੀ ਲਈ ਵੀ ਸੰਦੇਸ਼ ਦਿੱਤਾ।
ਸ੍ਰ: ਕਾਹਲੋਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਜਿਥੇ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆ , ਉਥੇ ਦੇਸ਼ ਦੇ ਅੰਨ-ਭੰਡਾਰ ਵਿੱਚ ਵੀ ਸਭ ਤੋਂ ਵੱਧ ਹਿੱਸਾ ਪੰਜਾਬ ਦੇ ਮਿਹਨਤੀ ਕਿਸਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਦੀਆਂ ਖਾਹਸ਼ਾਂ ਮੁਤਾਬਕ ਪੰਜਾਬ ਦਾ ਸਮੁੱਚਾ ਵਿਕਾਸ ਕੀਤਾ ਹੈ ਅਤੇ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਲਈ ਇਨਕਲਾਬੀ ਕਦਮ ਚੁੱਕ ਕੇ 31 ਮਾਰਚ 2011 ਤੱਕ ਹਰੇਕ ਤਹਿਸੀਲ ਅਤੇ ਸਬ-ਤਹਿਸੀਲ ਵਿੱਚ 155 ਫਰਦ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਹੁਣ ਤੱਕ 53 ਫਰਦ ਕੇਂਦਰਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕੁਦਰਤੀ ਆਫ਼ਤਾਂ ਨਾਲ ਫ਼ਸਲਾਂ ਨੂੰ ਹੋਣ ਵਾਲੇ ਨੁਕਸਾਨ ਦਾ ਮੁਆਵਜ਼ਾ 2000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 5000 ਰੁਪਏ ਪ੍ਰਤੀ ਏਕੜ ਕਰ ਦਿੱਤਾ ਹੈ। ਸੂਬੇ ਨੂੰ ਵਾਧੂ ਬਿਜਲੀ ਪੈਦਾ ਕਰਨ ਵਾਲਾ ਰਾਜ ਬਣਾਉਣ ਲਈ ਰਾਜ ਸਰਕਾਰ ਨੇ 9494 ਮੈਗਾਵਾਟ ਬਿਜਲੀ ਪੈਦਾ ਕਰਨ ਦਾ ਵੱਡਾ ਪ੍ਰੋਜੈਕਟ ਆਰੰਭਿਆ ਹੈ ਜਿਸ ਤਹਿਤ ਤਲਵੰਡੀ ਸਾਬੋ, ਗੋਇੰਦਵਾਲ ਸਾਹਿਬ ਅਤੇ ਰਾਜਪੁਰਾ ਵਿਖੇ ਥਰਮਲ ਪ੍ਰੋਜੈਕਟਾਂ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਗਿਦੜਬਾਹਾ ਵਿਖੇ ਥਰਮਲ ਪਲਾਂਟ ਦਾ ਕੰਮ ਸ਼ੁਰੂ ਕਰਨ ਲਈ ਐਨ ਟੀ ਪੀ ਸੀ ਨਾਲ ਬਿਜਲੀ ਖਰੀਦ ਸਮਝੌਤਾ ਕੀਤਾ ਗਿਆ ਹੈ। ਇਨ੍ਹਾਂ ਚਾਰਾਂ ਥਰਮਲ ਪਲਾਂਟਾਂ ਤੇ 50 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਆਟਾ ਦਾਲ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਹਰ ਸਾਲ 400 ਕਰੋੜ ਰਪੁਏ ਦੀ ਲਾਗਤ ਨਾਲ 13. 50 ਲੱਖ ਪ੍ਰੀਵਾਰਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਰਕਾਰ ਵੱਲੋਂ 2111 ਕਰੋੜ ਰੁਪਏ ਦਾ ਇੱਕ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ਦੀ ਉਸਾਰੀ ਨੂੰ ਮੁਕੰਮਲ ਕਰਨ ਲਈ 19000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਹ ਕਾਰਖਾਨਾ 31 ਮਾਰਚ 2011 ਤੱਕ ਵਪਾਰਕ ਉਤਪਾਦਨ ਸ਼ੁਰੂ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਬੇਘਰੇ ਪ੍ਰੀਵਾਰਾਂ ਨੂੰ ਘਰ ਬਣਾਉਣ ਲਈ ਗਰਾਂਟ ਦੀ ਰਾਸ਼ੀ 20 ਹਜ਼ਾਰ ਰੁਪਏ ਤੋਂ ਵੱਧਾ ਕੇ 50 ਹਜ਼ਾਰ ਰੁਪਏ ਕੀਤੀ ਗਈ ਹੈ ਅਤੇ ਇਸ ਸਕੀਮ ਤਹਿਤ 184 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ 27 ਜਨਵਰੀ ਨੂੰ ਉਪ ਮੁੱਖ ਮੰਤਰੀ ਪੰਜਾਬ ਸ੍ਰ; ਸੁਖਬੀਰ ਸਿੰਘ ਬਾਦਲ ਹੁਸ਼ਿਆਰਪੁਰ ਵਿਖੇ 102. 75 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ਼ ਪ੍ਰੋਜੈਕਟ ਦਾ, 115. 24 ਕਰੋੜ ਰੁਪਏ ਦੀ ਲਾਗਤ ਨਾਲ ਡੂੰਘੇ ਟਿਊਬਵੈਲ ਲਗਾਉਣ ਦੇ ਪ੍ਰੋਜੈਕਟ ਦਾ ਅਤੇ 7 ਕਰੋੜ ਰੁਪਏ ਦੀ ਲਾਗਤ ਨਾਲ ਆਊਟਡੋਰ ਸਟੇਡੀਅਮ ਮਲਟੀਪਰਪਜ਼ ਸਟੇਡੀਅਮ ਦੇ ਅਪਗਰਾਡੇਸ਼ਨ ਦਾ ਨੀਂਹ ਪੱਥਰ ਰੱਖਣਗੇ। ਸ੍ਰ: ਕਾਹਲੋਂ ਨੇ ਇਸ ਮੌਕੇ ਤੇ ਲੋੜਵੰਦ ਵਿਅਕਤੀਆਂ ਨੂੰ 20 ਸਿਲਾਈ ਮਸ਼ੀਨਾਂ, 15 ਟਰਾਈਸਾਈਕਲ ਅਤੇ 3 ਵੀਲ੍ਹ ਚੇਅਰਾਂ ਵੰਡੀਆਂ ਅਤੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਨੂੰ ਗਰਮ ਲੋਈਆਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਅਤੇ ਸਮਾਜ ਸੇਵਕਾਂ ਨੂੰ ਵੀ ਸਨਮਾਨਿਤ ਕੀਤਾ। ਉਨ•ਾਂ ਨੇ ਗਣਤੰਤਰ ਦਿਵਸ ਮੌਕੇ ਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 2 ਲੱਖ ਰੁਪਏ ਅਤੇ ਮਿਤੀ 27 ਜਨਵਰੀ 2011 ਨੂੰ ਸਰਕਾਰੀ ਵਿਦਿਆਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ। ਇਸ ਮੌਕੇ ਤੇ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ ਅਤੇ ਮਾਸ ਪੀ ਟੀ ਸ਼ੋਅ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ। ਹੋਰਨਾਂ ਤੋਂ ਇਲਾਵਾ ਸਰਵਸ੍ਰੀ ਆਰ ਪੀ ਮਿੱਤਲ ਆਈ ਜੀ ਜ¦ਧਰ ਜ਼ੋਨ, ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ, ਅਧਿਕਾਰੀ ਅਤੇ ਪਤਵੰਤੇ ਸ਼ਹਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment