ਹੁਸ਼ਿਆਰਪੁਰ, 27 ਜਨਵਰੀ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ਼੍ਰੀ ਧਰਮਦੱਤ ਤਰਨਾਚ ਨੇ ਆਵਾਜ਼ ਪ੍ਰਦੂਸ਼ਣ ਸਬੰਧੀ ਭਾਰਤ ਦੀ ਸਰਵ ਉੱਚ ਅਦਾਲਤ ਦੇ ਫੈਸਲੇ ਨੂੰ ਲਾਗੂ ਕਰਨ ਵਾਸਤੇ ਧਾਰਾ 144 ਅਧੀਨ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ , ਡਰੱਮ ਆਦਿ ਵਜਾਉਣ/ਚਲਾਉਣ, ਸ਼ੋਰ/ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰਾਂ ਦੇ ਪਟਾਖਿਆਂ ਅਤੇ ਆਤਿਸ਼ਬਾਜ਼ੀ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ਤੇ ਲਾਗੂ ਨਹੀਂ ਹੋਵੇਗੀ।
ਸ਼੍ਰੀ ਤਰਨਾਚ ਨੇ ਗੱਡੀਆਂ ਆਦਿ ਵਿਚ ਕਿਸੇ ਤਰਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰਾਂ ਦਾ ਆਵਾਜ਼ੀ ਪ੍ਰਦੂਸ਼ਨ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ਤੇ ਵੀ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਕੇਵਲ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਤੇ ਆਵਾਜ਼ੀ ਪ੍ਰਦੂਸ਼ਨ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ। ਇਸੇ ਤਰਾਂ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ,ਜਨਤਕ ਥਾਵਾਂ, ਸਿਨੇਮਿਆਂ,ਮਾਲਜ਼,ਹੋਟਲ, ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜਕ ਅਤੇ ਅਸ਼ਲੀਲ ਗੀਤ ਚਲਾਏ ਜਾਣ ਤੇ ਵੀ ਪੂਰੀ ਤਰਾਂ ਪਾਬੰਦੀ ਲਗਾ ਦਿਤੀ ਹੈ ਅਤੇ ਸਾਇਲੈਂਸ ਜੌਨ ਜਿਵੇਂ ਕਿ ਮੰਤਰਾਲਾ, ਇੰਨਵਾਇਰਮੈਂਟ , ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ , ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ ਸਾਈਲੈਂਸ ਫੋਨ ਐਲਾਨਿਆ ਗਿਆ ਹੋਵੇ ਦੇ 100 ਮੀਟਰ ਦੇ ਘੇਰੇ ਵਿਚ ਆਤਿਸ਼ਬਾਜ਼ੀ/ਪਟਾਖਿਆ/ਲਾਉਡ ਸਪੀਕਰਾਂ/ਪਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ਤੇ ਪੂਰਨ ਪਾਬੰਦੀ ਲਗਾ ਦਿਤੀ ਹੈ।
ਸ਼੍ਰੀ ਤਰਨਾਚ ਨੇ ਰੋਰ ਦਸਿਆ ਕਿ ਇਸ ਸਬੰਧੀ ਲੋੜੀਂਦੀ ਪ੍ਰਵਾਨਗੀ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੈਣ ਦੇ ਬਾਵਜੂਦ ਵੀ ਭਾਰਤ ਦੀ ਸਰਵ ਉੱਚ ਅਦਾਲਤ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਉਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ਼ੀ ਸੀਮਾ ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਸੀਮਾ ਤੋਂ 10 ਡੀ ਬੀ ਏ ਜਾਂ 75 ਡੀ ਬੀ ਏ (ਦੋਨਾਂ ਵਿਚੋਂ ਜਿਹੜਾ ਘੱਟ ਹੋਵੇ)ਤੋਂ ਵੱਧ ਨਹੀਂ ਹੋਵੇਗੀ ਅਤੇ ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਲਾਗੂ ਨਹੀਂ ਹੋਵੇਗਾ;।
ਇਹ ਹੁਕਮ 6 ਅਪ੍ਰੈਲ 2011 ਤਕ ਲਾਗੂ ਰਹੇਗਾ।

No comments:
Post a Comment