ਹੁਸ਼ਿਆਰਪੁਰ, 28 ਜਨਵਰੀ: ਜ਼ਿਲ੍ਹਾ ਹੁਸ਼ਿਆਰਪੁਰ ਦੇ ਸਹਿਕਾਰੀ ਸਭਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕੋ-ਆਪਰੇਟਿਵ ਸੋਸਾਇਟੀਜ਼ ਐਕਟ 1961, ਨਿਯਮਾਂ, ਉਪ-ਨਿਯਮਾਂ ਅਤੇ ਬਾਈਲਾਜ਼ ਵਿੱਚ ਦਿਤੇ ਅਧਿਕਾਰਾਂ ਅਤੇ ਜ਼ਿਮੇਵਾਰੀਆਂ ਤੇ ਜਾਣਕਾਰੀ ਦੇਣ ਸਬੰਧੀ ਇੱਕ ਦਿਨ ਦੀ ਵਰਕਸ਼ਾਪ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵਲੋਂ ਲਗਾਈ ਗਈ। ਸ੍ਰ: ਸੁਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਵਲੋਂ ਵਰਕਸ਼ਾਪ ਵਿਚ ਹਾਜ਼ਰ ਨੁਮਾਇੰਦਿਆਂ ਨੂੰ ਜੀ ਆਇਆਂ ਆਖਿਆ ਗਿਆ। ਉਨ੍ਹਾਂ ਨੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਕੰਮ ਕਾਰ ਨੂੰ ਸੁਚੱਜੇ ਢੰਗ ਨਾਲ ਅਤੇ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿਤੀ ਅਤੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਜੀਵਨ ਪੱਧਰ ਉਚਾ ਚੁੱਕਣ ਲਈ ਉਪਰਾਲੇ ਕਰਨ ਤੇ ਲੋੜ ਮੁਤਾਬਕ ਮੈਂਬਰਾਂ ਨੂੰ ਕਰਜ਼ਾ ਉਪਲਬਧ ਕਰਵਾਉਣ ਤਾਂ ਜੋ ਕੰਢੀ ਏਰੀਏ ਵਿਚ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਿਆ ਜਾ ਸਕੇ। ਇਸ ਵਰਕਸ਼ਾਪ ਵਿਚ ਕੰਢੀ ਏਰੀਏ ਦੇ ਸਹਿਕਾਰੀ ਸਭਾਵਾਂ ਦੇ ਚੁਣੇ ਹੋਏ ਨੁਮਾਇੰਦੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਆਪਣੀਆਂ ਮੁਸ਼ਕਲਾਂ ਨੂੰ ਸਾਂਝਾ ਕੀਤਾ।
ਸ਼੍ਰੀ ਦਰਸ਼ਨ ਲਾਲ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਹੁਸ਼ਿਆਰਪੁਰ ਨੇ ਸਹਿਕਾਰੀ ਸਭਾਵਾਂ ਦੀ ਬਣਤਰ ਅਤੇ ਨਿਯਮਾਂ, ਉਪ -ਨਿਯਮਾਂ ਪ੍ਰਤੀ ਸਹਿਕਾਰੀ ਸਭਾਵਾਂ ਦੇ ਚੁਣੇ ਹੋਏ ਨੁਮਾਇਦਿੰਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿਤੀ । ਉਨ੍ਹਾਂ ਨੇ ਚੁਣੇ ਹੋਏ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਜ਼ਿਮੇਵਾਰੀਆਂ ਪ੍ਰਤੀ ਵੀ ਜਾਣੂ ਕਰਵਾਇਆ। ਰਿਸੋਰਸ ਪਰਸਨ ਸ਼੍ਰੀ ਕੁਲਦੀਪ ਸਿੰਘ ਚੱਡਾ ਮੈਨੇਜਰ ਜ਼ਿਲ੍ਹਾ ਕੋਆਪਰੇਟਿਵ ਯੂਨੀਅਨ ਹੁਸ਼ਿਆਰਪੁਰ ਵਲੋਂ ਕੋਆਪਰੇਟਿਵ ਸੁਸਾਇਟੀਜ਼ ਐਕਟ 1961 ਅਤੇ ਕੋਆਪਰੇਟਿਵ ਸੁਸਾਇਟੀਜ਼ ਐਕਟ 2006 ਪ੍ਰਤੀ ਸਹਿਕਾਰੀ ਸਭਾਵਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਜਾਣੂ ਕਰਵਾਇਆ। ਸ਼੍ਰੀ ਸਮਸ਼ੇਰ ਸਿੰਘ ਪ੍ਰਧਾਨ ,ਬਹਿ ਖੁਸ਼ਾਲਾ ਨੇ ਸਹਿਕਾਰੀ ਸਭਾਵਾਂ ਨੂੰ ਹੱਦ ਕਰਜ਼ਾ ਵਧਾਉਣ ਸਬੰਧੀ ਬੇਨਤੀ ਕੀਤੀ ਅਤੇ ਉਨ੍ਹਾਂ ਨੇ ਸਹਿਕਾਰੀ ਸਭਾਵਾਂ ਨੂੰ ਮੁਨਾਫੇ ਵਿਚ ਲਿਆਉਣ ਲਈ ਯੋਗ ਉਪਰਾਲੇ ਕਰਨ ਲਈ ਕਿਹਾ।ਇਸ ਵਰਕਸ਼ਾਪ ਵਿਚ ਸ਼੍ਰੀ ਕੁਲਦੀਪ ਸਿੰਘ ਪ੍ਰਧਾਨ ਮਜਾਰਾ ਡੀਂਗਰੀਆਂ ਅਤੇ ਪ੍ਰੇਮ ਕਾਹਲੋਂ ਸਹਾਇਕ ਜ਼ਿਲਾ ਪ੍ਰੋਗਰਾਮ ਕੋਆਰਡੀਨੇਟਰ ਵੀ ਹਾਜ਼ਰ ਸਨ।

No comments:
Post a Comment