ਹੁਸ਼ਿਆਰਪੁਰ, 19 ਜਨਵਰੀ: ਜ਼ਿਲਾ ਹੁਸ਼ਿਆਰਪੁਰ ਵਿਚ ਚਲ ਰਹੀ ਨਰੇਗਾ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਸ਼੍ਰੀ ਧਰਮਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸੱਕਤਰੇਤ ਦੇ ਮੀਟਿੰਗ ਹਾਲ ਵਿਖੇ ਹੋਈ ਜਿਸ ਵਿਚ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) , ਅਵਤਾਰ ਸਿੰਘ ਭੁੱਲਰ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਜੰਗਲਾਤ ਵਿਭਾਗ, ਸਿੰਚਾਈ ਵਿਭਾਗ , ਭੂਮੀ ਰੱਖਿਆ ਵਿਭਾਗ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸ਼੍ਰੀ ਤਰਨਾਚ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਉਹ ਨਰੇਗਾ ਸਕੀਮ ਅਧੀਨ ਮਿਲੇ ਫੰਡਾਂ ਨੂੰ ਸਮੇਂ ਸਿਰ ਖਰਚ ਕਰਨ ਅਤੇ ਜ਼ਾਬ ਕਾਰਡ ਹੋਲਡਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ। ਉਨ੍ਹਾਂ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੁਲਾਈ ਅਤੇ ਅਗਸਤ ਮਹੀਨੇ ਦੋਰਾਨ ਪੌਦੇ ਲਗਾਵੁਣ ਦੀ ਮੁਹਿੰਮ ਦੀ ਯੋਜਨਾ ਹੁੱਣ ਤੋਂ ਹੀ ਤਿਆਰ ਕਰਨ ਤਾਂ ਜੋ ਇਹਨਾਂ ਮਹੀਨਿਆਂ ਵਿਚ ਜ਼ਾਬ ਕਾਰਡ ਹੋਲਡਰਾਂ ਨੂੰ ਨਰੇਗਾ ਸਕੀਮ ਅਧੀਨ ਰੁਜ਼ਗਾਰ ਸਮੇਂ ਸਿਰ ਮਿਲ ਸਕੇ। ਉਹਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਵੇਂ ਜ਼ਾਬ ਕਾਰਡ ਵੀ ਬਣਾਏ ਜਾਣ ਤਾਂ ਜੋ ਲੋੜਵੰਦ ਗਰੀਬ ਵਿਅਕਤੀ ਨਰੇਗਾ ਸਕੀਮ ਦਾ ਲਾਭ ਉਠਾ ਸਕਣ।
ਇਸ ਉਪਰੰਤ ਸ਼੍ਰੀ ਤਰਨਾਚ ਨੇ ਜ਼ਿਲਾ ਭਲਾਈ ਵਿਭਾਗ ਦੀ ਵਿਜ਼ੀਲੈਂਸ ਮੋਨੀਟਰਿੰਗ ਕਮੇਟੀ ਸ਼ਡਿਉਲਡ ਕਾਸਟਸ /ਸ਼ਡਿੳਲਜ਼ ਟਰਾਈਵਜ਼ ਅਤੇ ਪ੍ਰਧਾਨ ਮੰਤਰੀ ਯੋਜਨਾ 15 ਨੁਕਾਤੀ ਪ੍ਰੋਗਰਾਮ ਦੀ ਪ੍ਰਗਤੀ ਸਬੰਧੀ ਵਿਸਥਾਰ ਪੂਰਬਕ ਵਿਚਾਰ -ਵਟਾਂਦਰਾ ਕੀਤਾ ਗਿਆ।

No comments:
Post a Comment