ਹੁਸ਼ਿਆਰਪੁਰ, 29 ਜਨਵਰੀ: ਆਵਾਜ਼ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜਨ ਸਿਹਤ, ਸਿੰਚਾਈ ਵਿਭਾਗ, ਖੁਰਾਕ ਤੇ ਸਪਲਾਈ ਕੰਟਰੋਲਰ, ਨਗਰ ਕੌਂਸਲ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਸਹਿਕਾਰੀ ਸਭਾਵਾਂ, ਪੁਲਿਸ ਵਿਭਾਗ, ਮਾਲ ਵਿਭਾਗ, ਆਬਕਾਰੀ ਤੇ ਕਰ ਕਮਿਸ਼ਨਰ, ਸਿਵਲ ਸਰਜਨ, ਸਿੱਖਿਆ ਵਿਭਾਗ, ਭਲਾਈ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਜਿਲ੍ਹਾ ਸਲਾਹਕਾਰ ਕਮੇਟੀਆਂ ਦੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਸ੍ਰੀ ਤਰਨਾਚ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਵਾਜ਼ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਅਤੇ ਟਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਸੈਮੀਨਾਰ ਅਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹੁਸ਼ਿਆਰਪੁਰ ਵੱਲੋਂ ਆਵਾਜ਼ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਲਈ ਲੋਕਾਂ ਵਿੱਚ ਜਾਗ੍ਰਿਤੀ ਪੈਦਾ ਕਰਨ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਜਾ ਰਹੀ ਹੈ ਅਤੇ ਸਮੇਂ-ਸਮੇਂ ਸਿਰ ਮੈਰਿਜ ਪੈਲਸਾਂ, ਹੋਟਲਾਂ ਅਤੇ ਰਾਤ ਨੂੰ ਹੋਣ ਵਾਲੇ ਸਮਾਗਮਾਂ ਮੌਕੇ ਉਚੀ ਆਵਾਜ਼ ਅਤੇ ਨਿਸ਼ਚਿਤ ਸਮੇਂ ਤੋਂ ਬਾਅਦ ਵਿੱਚ ਵੱਜਣ ਵਾਲੇ ਲਾਉਡ ਸਪੀਕਰਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀਆਂ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਵਾਜ਼ ਪ੍ਰਦੂਸ਼ਨ ਨੂੰ ਕੰਟਰੋਲ ਕਰਨ, ਟਰੈਫਿਕਾਂ ਨਿਯਮਾਂ ਦੀ ਪਾਲਣਾ ਕਰਨ ਅਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਪੂਰਨ ਸਹਿਯੋਗ ਦੇਣ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ।
ਸ੍ਰੀ ਤਰਨਾਚ ਨੇ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰੇਲੂ ਗੈਸ ਦੀ ਸਪਲਾਈ ਨੂੰ ਯਕੀਨੀ ਬਣਾਉਣ ਅਤੇ ਘਰੇਲੂ ਗੈਸ ਦੀ ਹੋ ਰਹੀ ਨਜਾਇਜ਼ ਵਰਤੋਂ ਨੂੰ ਰੋਕਣ ਲਈ ਸਖਤ ਕਦਮ ਚੁੱਕਣ। ਉਨ੍ਹਾਂ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਪਿੰਡਾਂ ਵਿੱਚ ਚਲ ਰਹੀਆਂ ਜਲ ਸਪਲਾਈ ਸਕੀਮਾਂ ਵਿੱਚ ਜੇ ਕੋਈ ਖਰਾਬੀ ਜਾਂ ਮੁਸ਼ਕਲ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਮੌਕੇ ਤੇ ਹੀ ਠੀਕ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਸਕੀਮਾਂ ਰਾਹੀਂ ਦਿੱਤੇ ਜਾ ਰਹੇ ਪੀਣ ਵਾਲੇ ਸਾਫ਼ ਸੁਥਰੇ ਪਾਣੀ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਉਪਰ ਲਗੀਆਂ ਵਾਈਟ ਲਾਈਨਾਂ ਅਤੇ ਰਿਫਲੈਕਟਰ ਜੋ ਖਰਾਬ ਹੋ ਚੁੱਕੇ ਹਨ, ਉਨ੍ਹਾਂ ਨੂੰ ਠੀਕ ਕੀਤਾ ਜਾਵੇ। ਸ੍ਰੀ ਤਰਨਾਚ ਨੇ ਦੱਸਿਆ ਕਿ ਅੱਜ ਦੀਆਂ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਗੈਰ ਸਰਕਾਰੀ ਮੈਂਬਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਹੈ। ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ।
ਸ੍ਰੀ ਤਰਨਾਚ ਨੇ ਕਿਹਾ ਕਿ 30 ਜਨਵਰੀ 2011 ਨੂੰ ਐਤਵਾਰ ਦੀ ਸਰਕਾਰੀ ਛੁੱਟੀ ਹੋਣ ਕਰਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਉਪਰੋਕਤ ਮਿਤੀ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਆਜ਼ਾਦੀ ਖਾਤਰ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣ ਲਈ ਸਵੇਰੇ 11-00 ਵਜੇ ਤੋਂ 11-02 ਵਜੇ ਤੱਕ ਆਪਣੇ-ਆਪਣੇ ਨਿਵਾਸ ਸਥਾਨਾਂ ਤੇ ਦੋ ਮਿੰਟ ਦਾ ਮੌਨ ਧਾਰਨ ਕਰਨ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਾਲ ਅਫ਼ਸਰ ਭੁਪਿੰਦਰਜੀਤ ਸਿੰਘ, ਮੰਗਲ ਦਾਸ ਖੁਰਾਕ ਤੇ ਸਪਲਾਈ ਕੰਟਰੋਲਰ, ਐਕਸੀਅਨ ਪਬਲਿਕ ਹੈਲਥ ਆਰ ਐਲ ਢਾਂਡਾ, ਐਕਸੀਅਨ ਪਬਲਿਕ ਹੈਲਥ ਅਮਰਜੀਤ ਸਿੰਘ ਗਿੱਲ, ਐਕਸੀਅਨ ਕੰਢੀ ਕੈਨਾਲ ਰਛਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਸਰਕਾਰੀ ਤੇ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ।

No comments:
Post a Comment