ਹੁਸ਼ਿਆਰਪੁਰ, 28 ਜਨਵਰੀ: ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ 29 ਜਨਵਰੀ 2011 ਤੋਂ ਹੁਸ਼ਿਆਰਪੁਰ ਵਿਖੇ ਆਪਣਾ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਸਬੰਧਤ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦਿਆਂ, ਆਯੂਰਵੈਦ ਮੰਡਲ ਦੇ ਪ੍ਰਤੀਨਿੱਧਾਂ ਨਾਲ ਇਸ ਸਬੰਧੀ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਦੌਰਾਨ ਕੀਤਾ। ਸ੍ਰੀ ਸੂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਬਣਾਉਣ ਸਬੰਧੀ 25 ਏਕੜ ਜ਼ਮੀਨ ਖੜਕਾਂ ਵਿਖੇ ਸਰਕਾਰ ਵੱਲੋਂ ਪ੍ਰਾਪਤ ਕਰ ਲਈ ਗਈ ਹੈ ਇਸ ਜਮੀਨ ਤੇ ਯੂਨੀਵਰਸਿਟੀ ਦੀ ਉਸਾਰੀ ਤੇ 60 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਇਸ ਯੂਨੀਵਰਸਿਟੀ ਦੀ ਇਮਾਰਤ ਦੇ ਨਿਰਮਾਣ ਦਾ ਕੰਮ ਪੂਰਾ ਨਹੀਂ ਹੁੰਦਾ , ਉਦੋਂ ਤੱਕ ਪੰਚਾਇਤ ਭਵਨ ਹੁਸ਼ਿਆਰਪੁਰ ਵਿਖੇ ਇਹ ਯੂਨੀਵਰਸਿਟੀ ਬਕਾਇਦਾ ਕੰਮ ਕਰੇਗੀ ਅਤੇ ਇਸ ਦਾ ਸੈਸ਼ਨ ਇਸ ਸਾਲ ਤੋਂ ਪੰਚਾਇਤ ਭਵਨ ਵਿਖੇ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਦਾ ਉਦਘਾਟਨ 29 ਜਨਵਰੀ ਨੂੰ ਸਵੇਰੇ 11.00 ਵਜੇ ਪੰਚਾਇਤ ਭਵਨ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਮੌਕੇ ਵਾਈਸ ਚੇਅਰਮੈਨ ਪੰਜਾਬ ਸਟੇਟ ਪਲਾਨਿੰਗ ਬੋਰਡ ਪ੍ਰੋ: ਰਜਿੰਦਰ ਭੰਡਾਰੀ, ਮੁੱਖ ਸੰਸਦੀ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰ: ਸੀਤਲ ਸਿੰਘ, ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀਮਤੀ ਅੰਜਲੀ ਭਾਵੜਾ, ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਡਾ ਐਸ ਐਸ ਗਿੱਲ, ਬੀਬੀ ਮਹਿੰਦਰ ਕੌਰ ਜੋਸ਼, ਦੇਸ ਰਾਜ ਸਿੰਘ ਧੁੱਗਾ, ਅਰੁਨੇਸ਼ ਸ਼ਾਕਰ, ਸ੍ਰ: ਸੋਹਨ ਸਿੰਘ ਠੰਡਲ (ਸਾਰੇ ਮੁੱਖ ਪਾਰਲੀਮਾਨੀ ਸਕੱਤਰ), ਵਿਧਾਇਕ ਹਲਕਾ ਦਸੂਹਾ ਸ੍ਰ: ਅਮਰਜੀਤ ਸਿੰਘ ਸਾਹੀ, ਡਾਇਰੈਕਟਰ ਖੋਜ਼ ਅਤੇ ਮੈਡੀਕਲ ਸਿੱਖਿਆ ਪੰਜਾਬ ਡਾ ਜੈ ਕਿਸ਼ਨ ਅਤੇ ਹੋਰ ਪਤਵੰਤੇ ਵੀ ਇਸ ਮੌਕੇ ਤੇ ਪਹੁੰਚ ਰਹੇ ਹਨ।
ਸ੍ਰੀ ਸੂਦ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਦੇ ਕੰਮ-ਕਾਰ ਦੀ ਦੇਖ-ਰੇਖ ਲਈ ਪੰਜਾਬ ਸਰਕਾਰ ਵੱਲੋਂ ਕੰਟਰੋਲਰ ਪ੍ਰੀਖਿਆ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਡਾ ਰਵਿੰਦਰ ਕੌਰ ਨੂੰ ਲਗਾਇਆ ਗਿਆ ਹੈ ਅਤੇ ਬਾਕੀ ਸਟਾਫ਼ ਵੀ ਵੱਖ-ਵੱਖ ਯੂਨੀਵਰਸਿਟੀਆਂ ਤੋਂ ਡੈਪੂਟੇਸ਼ਨ ਤੇ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਯੂਨੀਵਰਸਿਟੀ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਅਤੇ ਇਸ ਦੇ ਸ਼ੁਰੂ ਹੋਣ ਨਾਲ ਜਿਥੇ ਹੁਸ਼ਿਆਰਪੁਰ ਦਾ ਨਾਂ ਸੰਸਾਰ ਦੇ ਨਕਸ਼ੇ ਤੇ ਆਵੇਗਾ , ਉਥੇ ਪੰਜਾਬ ਅਤੇ ਕੰਢੀ ਇਲਾਕੇ ਦੇ ਲੋਕਾਂ ਨੂੰ ਵੀ ਇਸ ਦਾ ਬਹੁਤ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਆਯੂਰਵੈਦਿਕ ਹਿੰਦੁਸਤਾਨ ਦੀ ਤੀਜੀ ਸਰਕਾਰੀ ਆਯੂਰਵੈਦਿਕ ਯੂਨੀਵਰਸਿਟੀ ਹੈ। ਇਸ ਯੂਨੀਵਰਸਿਟੀ ਵਿੱਚ ਹੋਮਿਊਪੈਥਿਕ, ਆਯੂਰਵੈਦਿਕ ਡਿਪਲੋਮਾ ਕੋਰਸ, ਬੀ ਫਾਰਮੇਸੀ ਅਤੇ ਐਮ ਫਾਰਮੇਸੀ ਦੇ ਕੋਰਸ ਵੀ ਕਰਵਾਏ ਜਾਣਗੇ। ਸ੍ਰੀ ਸੂਦ ਨੇ ਦੱਸਿਆ ਕਿ ਇਸ ਮੌਕੇ ਤੇ ਜੜੀ ਬੂਟੀਆਂ ਦੀ ਪ੍ਰਦਰਸ਼ਨੀ ਅਤੇ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ ਜਿਸ ਵਿੱਚ ਮਰੀਜਾਂ ਦਾ ਚੈਕਅਪ ਕਰਕੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਸ੍ਰੀ ਸੂਦ ਨੇ ਮੀਟਿੰਗ ਵਿੱਚ ਹਾਜ਼ਰ ਸ੍ਰੀ ਗੁਰੂ ਰਵਿਦਾਸ ਸਭਾਵਾਂ, ਆਯੂਰਵੈਦ ਮੰਡਲ ਦੇ ਨੁਮਾਇੰਦਿਆਂ, ਵੱਖ-ਵੱਖ ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਤਹਿਸੀਲਦਾਰ ਵਿਜੇ ਕੁਮਾਰ ਸ਼ਰਮਾ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਪ੍ਰੇਮ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਬਲਾਕ ਵਿਕਾਸ ਤੇ ਪਚੰਾਇਤ ਅਫ਼ਸਰ ਮਹੇਸ਼ ਕੁਮਾਰ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਕਮਲਜੀਤ ਸੇਤੀਆ, ਰਮੇਸ਼ ਜ਼ਾਲਮ, ਜਗਦੀਸ਼ ਸੈਣੀ, ਵੈਦ ਸੁਮਨ ਸੂਦ, ਡਾ ਵਿਨੋਦ ਕੁਮਾਰ ਸ਼ਰਮਾ ਅਤੇ ਹੋਰ ਸਬੰਧਤ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

No comments:
Post a Comment